Sri Guru Granth Sahib Ji — Ang 233 (hindi)
ਸਬਦਿ ਮਨੁ ਰੰਗਿਆ ਲਿਵ ਲਾਇ ॥ ॥
शब्द मन रंग्या लिव लाइ ॥
ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ ॥
निज घरि वसिया प्रभ की राजाइ ॥१॥
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ॥
सतगुरु सेविए जाइ अभिमानु ॥
ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ ॥
गोविंदु पाइए गुणी निधानु ॥१॥ रहाउ ॥
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ॥
मन बैरागी जा शब्द भउ खाइ ॥
ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ॥
मेरा प्रभु निर्मला सब तैं रहिया समाइ ॥
ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ ॥
गुरु कृपा ते मिलै मिलाइ ॥२॥
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ॥
हरि दासन को दासु सुखु पाये ॥
ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ॥
मेरा हरि प्रभु इन् बिधि पाइआ जाये ॥
ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ ॥
हरि कृपा ते राम गुण गाये ॥३॥
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ॥
ध्रिगु बहु जीवन जितु हरि नामि न लगै प्यारु ॥
ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ॥
ध्रिगु सेज सुखाली कामण मोह गुबारु ॥
ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ ॥
तिन सफलु जनमु जिन नामु आधारु ॥४॥
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ॥
ध्रिगु ध्रिगु गृह कुटम्ब जितु हरि प्रीति न होइ ॥
ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ॥
सोई हमारा मीतु जो हरि गुण गावै सोइ ॥
ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ ॥
हरि नाम बिना मै अवरु न कोइ ॥५॥
ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ॥
सतगुरु ते हम गति पति पाई ॥
ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ॥
हरि नामु धिआया दुखु सगल मिटाई ॥
ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ ॥
सदा आनंदु हरि नामि लिव लाई ॥६॥
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ॥
गुरु मिलिए हम कौ शरीर सुधि भई ॥
ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ॥
हउमै त्रिसना सब अग्नि बुझई ॥
ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ ॥
बिनसे क्रोध क्षिमा गहि ली ॥७॥
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ॥
हरि आपे कृपा करे नामु देवे ॥
ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ॥
गुरमुख रतन को विरला लेवे ॥
ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥ ॥
नानक गुण गावै हरि अलख अभेवे ॥८॥८॥
ੴ ਸਤਿਗੁਰ ਪ੍ਰਸਾਦਿ ॥ ॥
इकोकार सतिगुर प्रसादि ॥
ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ॥
रागु गौड़ी बैरागणि महला ३ ॥
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ॥
सतगुरु ते जो मुह फेरे ते वेमुख बुरे दिसंन ॥
ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ ॥
अनदिनु बधे मारियन फीर वेला ना लहंन
ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ॥
हरि हरि राखु कृपा धारि ॥
ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ॥
सतसंगति मेलाइ प्रभ हरि हिरदै हरि गुण सारि ॥१॥ रहाउ ॥
ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ॥
से भगत हरि भावदे जो गुरमुखि भाइ चलंनि ॥
ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ ॥
आपु छोडि सेवा करनि जीवत मुए रहंनि ॥२॥
ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ॥
जिस दा पिंडु पराण है तिस की सिरि कार ॥
ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ॥
ओहु किउ मनहु विसारीऐ हरि रखीऐ हिरदै धारि ॥३॥
ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ॥
नामि मिलिऐ पति पाईऐ नामि मंनिऐ सुखु होइ ॥
ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ ॥
सतगुर ते नामु पाईऐ करमि मिलै प्रभु सोइ ॥४॥
ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ॥
सतगुर ते जो मुहु फेरे ओइ भ्र्मदे ना टिकंनि ॥
ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ ॥
धरति असमानु न झलई विच विस्टा पए पचंनि ॥५॥
ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ॥
इहु जगु भरमि भुलाइआ मोह ठगउली पाय ॥
ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ ॥
जिना सतिगुरु भेटिया तिन नेड़ि न भिटै माय ॥६॥
ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ ॥
सतिगुरु सेवनि सो सोहणे हउमै मैलु गवाय ॥