Sri Guru Granth Sahib Ji — Ang 1000 (punjabi)
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥
ਹੇ ਭਾਈ! ਮਾਣ ਮੋਹ ਅਤੇ ਲੋਭ ਆਦਿਕ ਹੋਰ ਹੋਰ ਵਿਕਾਰਾਂ ਨੂੰ ਪਰਮਾਤਮਾ ਦਾ ਸੇਵਕ ਆਪਣੇ ਚਿੱਤ ਵਿਚ ਨਹੀਂ ਆਉਣ ਦੇਂਦਾ ।
ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥
ਉਹ ਸਦਾ ਪਰਮਾਤਮਾ ਦਾ ਨਾਮ-ਰਤਨ ਅਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਵਣਜਦਾ ਰਹਿੰਦਾ ਹੈ । ਇਹੀ ਸੌਦਾ ਉਹ ਇਥੋਂ ਲੱਦ ਕੇ ਲੈ ਤੁਰਦਾ ਹੈ ।੧।
ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥
ਹੇ ਭਾਈ! ਪਰਮਾਤਮਾ ਦੇ ਭਗਤ ਦੀ ਪਰਮਾਤਮਾ ਨਾਲ ਪ੍ਰੀਤ ਅਖ਼ੀਰ ਤਕ ਬਣੀ ਰਹਿੰਦੀ ਹੈ ।
ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥
ਜਿਤਨਾ ਚਿਰ ਉਹ ਜਗਤ ਵਿਚ ਜੀਊਂਦਾ ਹੈ ਉਤਨਾ ਚਿਰ ਆਪਣੇ ਮਾਲਕ-ਪ੍ਰਭੂ ਦੀ ਸੇਵਾ-ਭਗਤੀ ਕਰਦਾ ਰਹਿੰਦਾ ਹੈ, ਜਗਤ ਤੋਂ ਤੁਰਨ ਲੱਗਾ ਭੀ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਈ ਰੱਖਦਾ ਹੈ ।੧।ਰਹਾਉ।
ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥
ਹੇ ਭਾਈ! ਸੇਵਕ ਉਹ ਹੈ ਜਿਸ ਨੂੰ ਮਾਲਕ-ਪ੍ਰਭੂ ਨੇ ਜਿਹੋ ਜਿਹਾ ਕਦੇ ਹੁਕਮ ਕੀਤਾ, ਉਸ ਨੇ ਉਸ ਹੁਕਮ ਤੋਂ ਕਦੇ ਮੂੰਹ ਨਹੀਂ ਮੋੜਿਆ ।
ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥
ਜੇ ਮਾਲਕ ਨੇ ਉਸ ਨੂੰ ਘਰ ਦੇ ਅੰਦਰ ਟਿਕਾਈ ਰੱਖਿਆ, ਤਾਂ ਸੇਵਕ ਵਾਸਤੇ ਉਥੇ ਹੀ ਆਤਮਕ ਅਡੋਲਤਾ ਤੇ ਆਨੰਦ ਬਣਿਆ ਰਹਿੰਦਾ ਹੈ; (ਜੇ ਮਾਲਕ ਨੇ ਆਖਿਆ—) ਉੱਠ (ਉਸ-ਪਾਸੇ ਵਲ ਜਾਹ, ਤਾਂ ਸੇਵਕ) ਉਸੇ ਪਾਸੇ ਵਲ ਦੌੜ ਪਿਆ ।੨।
ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥
ਹੇ ਭਾਈ! ਜੇ ਸੇਵਕ ਨੂੰ ਮਾਲਕ-ਪ੍ਰਭੂ ਦੇ ਹੁਕਮ ਵਿਚ ਭੁੱਖ-ਨੰਗ ਆ ਗਈ, ਤਾਂ ਉਸ ਨੂੰ ਹੀ ਉਸ ਨੇ ਸੁਖ ਮੰਨ ਲਿਆ ।
ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥
ਸੇਵਕ ਖ਼ੁਸ਼ੀ ਜਾਂ ਗ਼ਮੀ ਦੀ ਪਰਵਾਹ ਨਹੀਂ ਕਰਦਾ । ਸੇਵਕ ਨੂੰ ਮਾਲਕ-ਪ੍ਰਭੂ ਦਾ ਜਿਹੜਾ ਜਿਹੜਾ ਹੁਕਮ ਮਿਲਦਾ ਹੈ, ਉਸ ਨੂੰ ਸਿਰ-ਮੱਥੇ ਮੰਨਦਾ ਹੈ ।੩।
ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥
ਹੇ ਨਾਨਕ! ਮਾਲਕ-ਪ੍ਰਭੂ ਜਿਸ ਸੇਵਕ ਉਥੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਦੋਵੇਂ ਸੁਧਰ ਜਾਂਦੇ ਹਨ ।
ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥
ਜਿਸ ਸੇਵਕ ਨੇ ਖ਼ਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਉਹ ਭਾਗਾਂ ਵਾਲਾ ਹੈ, ਉਸ ਦਾ ਦੁਨੀਆ ਵਿਚ ਆਉਣਾ ਸਫਲ ਹੋ ਜਾਂਦਾ ਹੈ ।੪।੫।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥
ਹੇ ਭਾਈ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਦੀ ਮਿਹਰ ਹੁੰਦੀ ਹੈ, ਉਹ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ, ਉਸ ਦਾ ਭਾਗ ਜਾਗ ਪੈਂਦਾ ਹੈ,
ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥
ਉਸ ਦੀ ਦੌੜ-ਭੱਜ ਮੁੱਕ ਜਾਂਦੀ ਹੈ, ਉਹ ਮਨੁੱਖ ਪ੍ਰਭੂ-ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ, ਉਸ ਦੀ ਸਾਰੀ ਭਟਕਣਾ ਦੂਰ ਹੋ ਜਾਂਦੀ ਹੈ ।੧।
ਅਬ ਮੋਹਿ ਜੀਵਨ ਪਦਵੀ ਪਾਈ ॥
ਹੇ ਭਾਈ! ਸੰਤ ਜਨਾਂ ਦੀ ਸਰਨ ਪੈਣ ਕਰਕੇ ਮੇਰੇ ਮਨ ਵਿਚ ਮੇਰੇ ਚਿੱਤ ਵਿਚ ਸਰਬ-ਵਿਆਪਕ ਸਿਰਜਣ-ਹਾਰ ਪ੍ਰਭੂ ਆ ਵੱਸਿਆ ਹੈ,
ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥
ਹੁਣ ਮੈਂ ਆਤਮਕ ਜੀਵਨ ਵਾਲਾ ਦਰਜਾ ਪ੍ਰਾਪਤ ਕਰ ਲਿਆ ਹੈ ।੧।ਰਹਾਉ।
ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥
ਹੇ ਭਾਈ! (ਜਿਹੜਾ ਮਨੁੱਖ ਸੰਤ ਜਨਾਂ ਦੀ ਸਰਨ ਪੈਂਦਾ ਹੈ ਉਹ ਆਪਣੇ ਅੰਦਰੋਂ) ਕਾਮ ਕੋ®ਧ ਲੋਭ ਮੋਹ (ਆਦਿਕ ਸਾਰੇ ਵਿਕਾਰ) ਦੂਰ ਕਰ ਲੈਂਦਾ ਹੈ, ਉਸ ਦੇ ਇਹ ਸਾਰੇ ਹੀ ਵੈਰੀ ਦੂਰ ਹੋ ਜਾਂਦੇ ਹਨ ।
ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥
ਸਭ ਨੂੰ ਵੇਖਣ ਵਾਲਾ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਜਾਪਦਾ ਹੈ, ਕਿਸੇ ਭੀ ਥਾਂ ਤੋਂ ਉਸ ਨੂੰ ਉਹ ਪ੍ਰਭੂ ਦੂਰ ਨਹੀਂ ਜਾਪਦਾ ।੨।
ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥
ਹੇ ਭਾਈ! ਸੰਤਾਂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ, ਸੰਤ ਜਨ ਵਿਕਾਰੀਆਂ ਨੂੰ ਇਕ ਖਿਨ ਵਿਚ ਪਵਿੱਤਰ ਕਰ ਦੇਂਦੇ ਹਨ ।
ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥
ਸੰਤ ਜਨ ਜਿਸ ਮਨੁੱਖ ਦੇ ਮਦਦਗਾਰ ਬਣਦੇ ਹਨ, ਉਸ ਦੇ ਅੰਦਰ ਹਰ ਵੇਲੇ ਠੰਢ ਤੇ ਆਨੰਦ ਬਣਿਆ ਰਹਿੰਦਾ ਹੈ, ਉਸ ਦੀ ਹਰੇਕ ਮੰਗ ਪੂਰੀ ਹੋ ਜਾਂਦੀ ਹੈ ।੩।
ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਚਰਨਾਂ ਦਾ ਆਸਰਾ ਲੈ ਲਿਆ, ਉਹਨਾਂ ਦੇ ਸਾਰੇ ਡਰ ਦੂਰ ਹੋ ਗਏ, ਉਹ ਨਿਰਭਉ ਹੋ ਗਏ ।
ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥
ਹੇ ਭਾਈ! ਨਾਨਕ ਭੀ ਦਿਨ ਰਾਤ ਸੁਰਤਿ ਜੋੜ ਕੇ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ।੪।੬।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥
ਹੇ ਭਾਈ! ਜਿਹੜਾ ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਜਿਹੜਾ ਸਾਰੇ ਗੁਣਾਂ ਦਾ ਮਾਲਕ ਹੈ, ਤੂੰ ਉਸ ਦੀ ਸਿਫ਼ਤਿ-ਸਾਲਾਹ ਕਦੇ ਭੀ ਨਹੀਂ ਕਰਦਾ ।
ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥
ਹੇ ਭਾਈ! ਉਸ (ਮਾਇਆ) ਨੂੰ ਤਾਂ ਹਰ ਕੋਈ ਇਕ ਖਿਨ ਵਿਚ ਛੱਡ ਜਾਂਦਾ ਹੈ, ਤੂੰ ਭੀ ਉਸੇ ਦੀ ਖ਼ਾਤਰ ਮੁੜ ਮੁੜ ਭਟਕਦਾ ਫਿਰਦਾ ਹੈਂ ।੧।
ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥
ਹੇ ਭਾਈ! ਤੂੰ ਆਪਣੇ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ?
ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥
ਤੂੰ (ਮਾਇਆ ਦੇ ਮੋਹ-) ਵੈਰੀ ਨਾਲ ਮੌਜ-ਮੇਲਿਆਂ ਦੇ ਸੁਆਦ ਵਿਚ ਮਸਤ ਹੈਂ, ਤੇ, ਉਸ (ਮੋਹ ਦੇ) ਨਾਲ ਹੀ ਆਪਣੀ ਜਿੰਦ ਨੂੰ ਸਾੜ ਰਿਹਾ ਹੈਂ (ਆਪਣੇ ਆਤਮਕ ਜੀਵਨ ਨੂੰ ਸਾੜ ਰਿਹਾ ਹੈਂ) ।੧।ਰਹਾਉ।
ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥
ਹੇ ਭਾਈ! ਜਿਸ ਪਰਮਾਤਮਾ ਦਾ ਨਾਮ ਸੁਣਿਆਂ ਜਮਰਾਜ (ਭੀ) ਛੱਡ ਜਾਂਦਾ ਹੈ ਤੂੰ ਉਸ ਦੀ ਸਰਨ (ਕਿਉਂ) ਨਹੀਂ ਪੈਂਦਾ?
ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥
ਹੇ ਭਾਈ! ਤੂੰ ਆਪਣੇ ਅੰਦਰ ਉਸ ਪ੍ਰਭੂ ਦਾ ਆਸਰਾ ਟਿਕਾ ਲੈ, ਜਿਹੜਾ (ਸਿੰਘ-ਪ੍ਰਭੂ) ਨਿਮਾਣੇ ਗਿੱਦੜ ਨੂੰ ਕੱਢ ਦੇਂਦਾ ਹੈ ।੨।
ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥
ਹੇ ਭਾਈ! ਜਿਸ ਪਰਮਾਤਮਾ ਦਾ ਜਸ ਸੁਣਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਤੂੰ ਉਸ ਨਾਲ ਪਿਆਰ ਨਹੀਂ ਜੋੜਦਾ ।
ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥
(ਮਾਇਆ ਦੀ ਪ੍ਰੀਤ) ਸੁਪਨੇ ਦੀ ਹੀ ਹੋਛੀ ਜਿਹੀ ਗੱਲ ਹੈ, ਪਰ ਤੂੰ ਮੁੜ ਮੁੜ ਉਸੇ ਵਿਚ ਆਪਣੇ ਮਨ ਨੂੰ ਫਸਾ ਰਿਹਾ ਹੈਂ ।੩।
ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥
ਹੇ ਨਾਨਕ! ਆਖ—(ਹੇ ਭਾਈ!) ਜਿਸ ਮਨੁੱਖ ਉੱਤੇ ਕਿਰਪਾ ਦੇ ਖ਼ਜ਼ਾਨੇ ਮਾਲਕ-ਪ੍ਰਭੂ ਦੀ ਮਿਹਰ ਹੁੰਦੀ ਹੈ, ਉਹ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ (ਲੋਕ ਪਰਲੋਕ ਦੀ) ਇੱਜ਼ਤ ਖੱਟਦਾ ਹੈ ।
ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥
ਜਦੋਂ ਪ੍ਰਭੂ ਜੀ ਸਹਾਈ ਬਣਦੇ ਹਨ, ਮਨੁੱਖ ਦੀ ਤਿ®ਗੁਣੀ ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ ।੪।੭।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥
ਹੇ ਮੂਰਖ! ਸਭ ਦੇ ਦਿਲਾਂ ਦੀ ਜਾਣਨ ਵਾਲਾ ਪਰਮਾਤਮਾ (ਮਨੁੱਖ ਦਾ) ਹਰੇਕ ਕਿਸਮ (ਦਾ ਅੰਦਰਲਾ ਭੇਤ) ਜਾਣਦਾ ਹੈ । ਉਸ ਪਾਸੋਂ ਕਿੱਥੇ ਕੁਝ ਲੁਕਾਇਆ ਜਾ ਸਕਦਾ ਹੈ? ।੧।
ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥
(ਹੇ ਮੂਰਖ! ਜਿਸ ਸਰੀਰ ਦੀ ਖ਼ਾਤਰ ਤੂੰ ਹਰਾਮਖ਼ੋਰੀ ਕਰਦਾ ਹੈਂ, ਉਹ ਸਰੀਰ ਅੰਤ ਵੇਲੇ) ਅੱਗ ਵਿਚ ਪਾ ਕੇ ਸਾੜਿਆ ਜਾਂਦਾ ਹੈ, (ਉਸ ਦੇ) ਹੱਥ ਪੈਰ (ਆਦਿਕ ਅੰਗ) ਇਕ ਖਿਨ ਵਿਚ ਸੜ ਕੇ ਸੁਆਹ ਹੋ ਜਾਂਦੇ ਹਨ ।