Sri Guru Granth Sahib Ji — Ang 1008 (punjabi)
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥੧॥
ਹੇ ਭਾਈ! (ਦੁੱਖ-ਦਰਦ ਦੇ ਵੇਲੇ) ਸਿਰਫ਼ ਇਕ ਪਰਮਾਤਮਾ ਹੀ ਮਦਦ ਕਰਨ ਵਾਲਾ ਹੁੰਦਾ ਹੈ । ਨਾਹ ਕੋਈ ਵੈਦ ਨਾਹ ਕਿਸੇ ਵੈਦ ਦੀ ਦਵਾਈ; ਨਾਹ ਕੋਈ ਭੈਣ ਨਾਹ ਕੋਈ ਭਰਾ—ਕੋਈ ਭੀ ਮਦਦ ਕਰਨ ਜੋਗਾ ਨਹੀਂ ਹੁੰਦਾ ।੧।
ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥੨॥
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕਰਦੇ ਰਹੋ ਜਿਸ ਦਾ ਕੀਤਾ ਹਰੇਕ ਕੰਮ (ਜਗਤ ਵਿਚ) ਹੋ ਰਿਹਾ ਹੈ, ਜੋ (ਜੀਵਾਂ ਦੇ) ਪਾਪਾਂ ਦੀ ਮੈਲ ਧੋਂਦਾ ਹੈ । ਹੇ ਭਾਈ! ਉਹ ਪਰਮਾਤਮਾ ਹੀ (ਜਗਤ ਵਿਚ) ਸ਼ਿਰੋਮਣੀ ਹੈ ।੨।
ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥੩॥
ਹੇ ਭਾਈ! (ਉਸ ਪਰਮਾਤਮਾ ਦਾ ਹੀ ਸਿਮਰਨ ਕਰੋ) ਜਿਸ ਦਾ ਆਸਣ ਸਦਾ ਅਡੋਲ ਰਹਿਣ ਵਾਲਾ ਹੈ, ਜੋ ਹਰੇਕ ਸਰੀਰ ਵਿਚ ਵੱਸਦਾ ਹੈ, ਜੋ ਸਭ ਜੀਵਾਂ ਵਿਚ ਨਿਵਾਸ ਰੱਖਣ ਵਾਲਾ ਹੈ ।੩।
ਆਵੈ ਨ ਜਾਵੈ ਸੰਗੇ ਸਮਾਵੈ ਪੂਰਨ ਜਾ ਕਾ ਕਾਮੁ ਹੇ ॥੪॥
ਹੇ ਭਾਈ! (ਉਸੇ ਪਰਮਾਤਮਾ ਦਾ ਹੀ ਸਿਮਰਨ ਕਰੋ) ਜਿਸ ਦਾ ਹਰੇਕ ਕੰਮ ਮੁਕੰਮਲ (ਅਭੁੱਲ) ਹੈ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ, ਪਰ ਹਰੇਕ ਜੀਵ ਦੇ ਨਾਲ ਗੁਪਤ ਵੱਸਦਾ ਹੈ ।੪।
ਭਗਤ ਜਨਾ ਕਾ ਰਾਖਣਹਾਰਾ ॥
ਹੇ ਭਾਈ! ਉਹ ਪਰਮਾਤਮਾ ਆਪਣੇ ਭਗਤਾਂ ਦੀ ਰੱਖਿਆ ਕਰਨ ਵਾਲਾ ਹੈ, ਉਹ ਹਰੇਕ ਦੇ ਪ੍ਰਾਣਾਂ ਦਾ ਆਸਰਾ ਹੈ ।
ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥
ਸੰਤ ਜਨ (ਉਸ ਦਾ ਨਾਮ) ਜਪ ਕੇ ਆਤਮਕ ਜੀਵਨ ਹਾਸਲ ਕਰਦੇ ਰਹਿੰਦੇ ਹਨ ।
ਕਰਨ ਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥੫॥੨॥੩੨॥
ਉਹ ਪਰਮਾਤਮਾ ਇਸ ਜਗਤ-ਰਚਨਾ ਦਾ ਮੂਲ ਹੈ, ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਭ ਦਾ ਖਸਮ ਹੈ । ਹੇ ਭਾਈ! ਨਾਨਕ (ਸਦਾ) ਉਸ ਤੋਂ ਸਦਕੇ ਜਾਂਦਾ ਹੈ ।੫।੨।੩੨।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਮਾਰੂ ਮਹਲਾ ੯ ॥
ਮਾਰੂ ਨੌਵੀਂ ਪਾਤਸ਼ਾਹੀ।
ਹਰਿ ਕੋ ਨਾਮੁ ਸਦਾ ਸੁਖਦਾਈ ॥
ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ,
ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥
ਜਿਸ ਨਾਮ ਨੂੰ ਸਿਮਰ ਕੇ ਅਜਾਮਲ ਵਿਕਾਰਾਂ ਤੋਂ ਬਚ ਗਿਆ ਸੀ, (ਇਸ ਨਾਮ ਨੂੰ ਸਿਮਰ ਕੇ) ਵੇਸੁਆ ਨੇ ਭੀ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਸੀ ।੧।ਰਹਾਉ।
ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥
ਹੇ ਭਾਈ! ਦੁਰਯੋਧਨ ਦੇ ਰਾਜ-ਦਰਬਾਰ ਵਿਚ ਦੋ®ਪਦੀ ਨੇ (ਭੀ) ਪਰਮਾਤਮਾ ਦੇ ਨਾਮ ਦਾ ਧਿਆਨ ਧਰਿਆ ਸੀ,
ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥
ਤੇ, ਤਰਸ-ਸਰੂਪ ਪਰਮਾਤਮਾ ਨੇ ਉਸ ਦਾ ਦੁੱਖ ਦੂਰ ਕੀਤਾ ਸੀ, (ਤੇ ਇਸ ਤਰ੍ਹਾਂ) ਆਪਣਾ ਨਾਮਣਾ ਵਧਾਇਆ ਸੀ ।੧।
ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥
ਹੇ ਭਾਈ! ਜਿਨ੍ਹਾਂ ਭੀ ਬੰਦਿਆਂ ਨੇ ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਪਰਮਾਤਮਾ ਉਹਨਾਂ ਨੂੰ ਮਦਦਗਾਰ (ਹੋ ਕੇ) ਬਹੁੜਿਆ ।
ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥
ਹੇ ਨਾਨਕ! ਆਖ—ਮੈਂ ਭੀ ਇਸੇ ਹੀ ਭਰੋਸੇ ਤੇ ਆ ਕੇ ਪਰਮਾਤਮਾ ਦੀ ਹੀ ਸਰਨ ਲਈ ਹੈ ।੨।੧।
ਮਾਰੂ ਮਹਲਾ ੯ ॥
ਮਾਰੂ ਨੌਵੀਂ ਪਾਤਿਸ਼ਾਹੀ।
ਅਬ ਮੈ ਕਹਾ ਕਰਉ ਰੀ ਮਾਈ ॥
ਹੇ ਮਾਂ! ਵੇਲਾ ਵਿਹਾ ਜਾਣ ਤੇ ਮੈਂ ਕੀਹ ਕਰ ਸਕਦਾ ਹਾਂ? (ਭਾਵ, ਵੇਲਾ ਵਿਹਾ ਜਾਣ ਤੇ ਮਨੁੱਖ ਕੁਝ ਭੀ ਨਹੀਂ ਕਰ ਸਕਦਾ) ।
ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨੑਾਈ ॥੧॥ ਰਹਾਉ ॥
ਜਿਸ ਮਨੁੱਖ ਨੇ ਸਾਰੀ ਜ਼ਿੰਦਗੀ ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਤੇ, ਪਰਮਾਤਮਾ ਦਾ ਸਿਮਰਨ ਕਦੇ ਭੀ ਨਾਹ ਕੀਤਾ (ਉਹ ਸਮਾ ਖੁੰਝ ਜਾਣ ਤੇ ਫਿਰ ਕੁਝ ਨਹੀਂ ਕਰ ਸਕਦਾ) ।੧।ਰਹਾਉ।
ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥
ਹੇ ਮਾਂ! ਜਦੋਂ ਜਮਰਾਜ (ਮਨੁੱਖ ਦੇ) ਗਲ ਵਿਚ ਮੌਤ ਦੀ ਫਾਹੀ ਪਾ ਦੇਂਦਾ ਹੈ, ਤਦੋਂ ਉਹ ਉਸ ਦੀ ਸਾਰੀ ਸੁਧ-ਬੁਧ ਭੁਲਾ ਦੇਂਦਾ ਹੈ ।
ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥
ਉਸ ਬਿਪਤਾ ਵਿਚ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਮਦਦਗਾਰ ਨਹੀਂ ਬਣ ਸਕਦਾ (ਜਮਾਂ ਦੀ ਫਾਹੀ ਤੋਂ, ਆਤਮਕ ਮੌਤ ਤੋਂ ਸਹਿਮ ਤੋਂ ਸਿਰਫ਼ ਹਰਿ-ਨਾਮ ਹੀ ਬਚਾਂਦਾ ਹੈ) ।੧।
ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥
ਹੇ ਮਾਂ! ਜਿਹੜੇ ਧਨ-ਪਦਾਰਥ ਨੂੰ ਮਨੁੱਖ ਸਦਾ ਆਪਣਾ ਸਮਝੀ ਰੱਖਦਾ ਹੈ (ਜਦੋਂ ਮੌਤ ਆਉਂਦੀ ਹੈ, ਉਹ ਧਨ-ਪਦਾਰਥ) ਇਕ ਖਿਨ ਵਿਚ ਬਿਗਾਨਾ ਹੋ ਜਾਂਦਾ ਹੈ ।
ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥
ਹੇ ਨਾਨਕ! ਆਖ—ਉਸ ਵੇਲੇ ਮਨੁੱਖ ਦੇ ਮਨ ਵਿਚ ਇਹ ਪਛੁਤਾਵਾ ਰਹਿ ਜਾਂਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਦੇ ਭੀ ਨਾਹ ਕੀਤੀ ।੨।੨।
ਮਾਰੂ ਮਹਲਾ ੯ ॥
ਮਾਰੂ ਨੌਵੀਂ ਪਾਤਿਸ਼ਾਹੀ।
ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥
ਹੇ ਮਾਂ! (ਜਦੋਂ ਤੋਂ ਮੈਂ ਗੁਰੂ-ਚਰਨਾਂ ਵਿਚ ਪਿਆਰ ਪਾਇਆ ਹੈ, ਤਦੋਂ ਤੋਂ ਮੈਨੂੰ ਪਛੁਤਾਵਾ ਲੱਗਾ ਹੈ ਕਿ) ਮੈਂ ਆਪਣੇ ਮਨ ਦਾ ਅਹੰਕਾਰ ਨਾਹ ਛੱਡਿਆ ।
ਮਾਇਆ ਕੇ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥੧॥ ਰਹਾਉ ॥
ਮਾਇਆ ਦੇ ਨਸ਼ੇ ਵਿਚ ਮੈਂ ਆਪਣੀ ਉਮਰ ਗੁਜ਼ਾਰ ਦਿੱਤੀ, ਤੇ, ਪਰਮਾਤਮਾ ਦੇ ਭਜਨ ਵਿਚ ਮੈਂ ਨਾਹ ਲੱਗਾ ।੧।ਰਹਾਉ।
ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੈ ਜਾਗਿਓ ॥
(ਹੇ ਭਾਈ! ਮਨੁੱਖ ਮਾਇਆ ਦੀ ਨੀਂਦ ਵਿਚ ਗ਼ਾਫ਼ਿਲ ਪਿਆ ਰਹਿੰਦਾ ਹੈ) ਜਦੋਂ ਜਮਦੂਤ ਦਾ ਡੰਡਾ (ਇਸ ਦੇ) ਸਿਰ ਉੱਤੇ ਵੱਸਦਾ ਹੈ, ਤਦੋਂ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਸੁੱਤਾ ਹੋਇਆ ਜਾਗਦਾ ਹੈ ।
ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥੧॥
ਪਰ ਉਸ ਵੇਲੇ ਦੇ ਪਛੁਤਾਵੇ ਨਾਲ ਕੁਝ ਸੰਵਰਦਾ ਨਹੀਂ, (ਕਿਉਂਕਿ ਉਸ ਵੇਲੇ ਜਮਾਂ ਪਾਸੋਂ) ਭੱਜਿਆਂ ਖ਼ਲਾਸੀ ਨਹੀਂ ਹੋ ਸਕਦੀ ।੧।
ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ ॥
ਹੇ ਭਾਈ! ਜਦੋਂ ਮਨੁੱਖ ਗੁਰੂ ਦੇ ਚਰਨਾਂ ਵਿਚ ਪਿਆਰ ਪਾਂਦਾ ਹੈ, ਤਦੋਂ ਉਸ ਦੇ ਹਿਰਦੇ ਵਿਚ ਇਹ ਫੁਰਨਾ ਉੱਠਦਾ ਹੈ (ਕਿ ਪ੍ਰਭੂ ਦੇ ਭਜਨ ਤੋਂ ਬਿਨਾ ਉਮਰ ਵਿਅਰਥ ਹੀ ਬੀਤਦੀ ਰਹੀ) ।
ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥੨॥੩॥
ਹੇ ਨਾਨਕ! ਮਨੁੱਖ ਦੀ ਜ਼ਿੰਦਗੀ ਕਾਮਯਾਬ ਤਦੋਂ ਹੀ ਹੁੰਦੀ ਹੈ ਜਦੋਂ (ਇਹ ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜਦਾ ਹੈ ।੨।੩।
ਮਾਰੂ ਅਸਟਪਦੀਆ ਮਹਲਾ ੧ ਘਰੁ ੧
ਮਾਰੂ ਅਸ਼ਟਪਦੀਆਂ ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥
ਅਨੇਕਾਂ ਰਿਸ਼ੀ ਮੁਨੀ (ਮੋਨਧਾਰੀ) ਵੇਦ ਪੁਰਾਣ (ਆਦਿਕ ਧਰਮ ਪੁਸਤਕਾਂ) ਸੁਣਾ ਸੁਣਾ ਕੇ ਸੁਣ ਸੁਣ ਕੇ ਥੱਕ ਗਏ,
ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥
ਸਭ ਭੇਖਾਂ ਦੇ ਅਨੇਕਾਂ ਸਾਧੂ ਅਠਾਹਠ ਤੀਰਥਾਂ ਤੇ ਭੌਂ ਭੌਂ ਕੇ ਥੱਕ ਗਏ (ਪਰੰਤੂ ਪਰਮਾਤਮਾ ਨੂੰ ਪ੍ਰਸੰਨ ਨਾਹ ਕਰ ਸਕੇ) ।
ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥੧॥
ਉਹ ਸਦਾ-ਥਿਰ ਰਹਿਣ ਵਾਲਾ ਪਵਿਤ® ਮਾਲਕ ਸਿਰਫ਼ ਮਨ (ਦੀ ਪਵਿਤ®ਤਾ) ਦੀ ਰਾਹੀਂ ਪਤੀਜਦਾ ਹੈ ।੧।
ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਨਾਸਵੰਤ ਹੈ । (ਪਰ) ਤੂੰ ਕਦੇ ਬੁੱਢਾ ਨਹੀਂ ਹੁੰਦਾ, ਤੂੰ ਅੱਤ ਸ੍ਰੇਸ਼ਟ ਹੈਂ, ਤੂੰ ਮੌਤ ਤੋਂ ਰਹਿਤ ਹੈਂ ।
ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥੧॥ ਰਹਾਉ ॥
ਤੇਰਾ ਨਾਮ ਸਾਰੇ ਰਸਾਂ ਦਾ ਸੋਮਾ ਹੈ । ਜੇਹੜਾ ਜੀਵ (ਤੇਰਾ ਨਾਮ) ਪ੍ਰੇਮ ਨਾਲ ਜਪਦਾ ਹੈ, ਉਹ ਆਪਣਾ ਵੱਡੇ ਤੋਂ ਵੱਡਾ ਦੁੱਖ ਦੂਰ ਕਰ ਲੈਂਦਾ ਹੈ ।੧।ਰਹਾਉ।