Sri Guru Granth Sahib Ji — Ang 1009 (punjabi)
ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥
(ਹੇ ਭਾਈ!) ਪਰਮਾਤਮਾ ਦਾ ਨਾਮ (ਹੀ) ਪੜ੍ਹਨਾ ਚਾਹੀਦਾ ਹੈ ਨਾਮ ਹੀ ਸਮਝਣਾ ਚਾਹੀਦਾ ਹੈ, ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਦੀ ਰਾਹੀਂ ਹੀ (ਪਾਪਾਂ ਤੋਂ) ਬਚਾਉ ਹੁੰਦਾ ਹੈ ।
ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥
ਇਹ ਪੂਰੀ ਮਤਿ ਤੇ ਸ੍ਰੇਸ਼ਟ ਵਿਚਾਰ ਪੂਰੇ ਗੁਰੂ ਦੀ ਰਾਹੀਂ ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਮਿਲਦੀ ਹੈ ਕਿ
ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥੨॥
ਪਰਮਾਤਮਾ ਦਾ ਨਾਮ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਤੇ ਸਾਰੇ ਪਾਪ ਨਾਸ ਕਰਨ ਦੇ ਸਮਰੱਥ ਹੈ ।੨।
ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥
ਜੇਹੜਾ ਮਨੁੱਖ ਪਾਣੀ ਰਿੜਕਦਾ ਹੈ, (ਸਦਾ) ਪਾਣੀ (ਹੀ) ਰਿੜਕਦਾ ਹੈ ਪਰ ਮੱਖਣ ਹਾਸਲ ਕਰਨਾ ਚਾਹੁੰਦਾ ਹੈ, ਉਹ (ਅਕਲੋਂ) ਅੰਨ੍ਹਾ ਹੈ ਉਹ ਅਗਿਆਨੀ ਹੈ ।
ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ ॥
ਦਹੀਂ ਰਿੜਕੀਏ ਤਾਂ ਮੱਖਣ ਲੱਭਦਾ ਹੈ (ਇਸੇ ਤਰ੍ਹਾਂ) ਜੇ ਗੁਰੂ ਦੀ ਮਤਿ ਲਈਏ ਤਾਂ ਪ੍ਰਭੂ ਦਾ ਨਾਮ ਮਿਲਦਾ ਹੈ ਜੋ (ਸਾਰੇ ਸੁਖਾਂ ਦਾ) ਖ਼ਜ਼ਾਨਾ ਹੈ ।
ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥੩॥
ਪਰ ਆਪਣੇ ਮਨ ਦੇ ਪਿੱਛੇ ਹਰਨ ਵਾਲੇ ਮਨੁੱਖ ਇਸ ਭੇਤ ਨੂੰ ਨਹੀਂ ਸਮਝਦੇ, ਉਹ ਪਸ਼ੂ-ਬ੍ਰਿਤੀ ਵਿਚ ਟਿਕੇ ਰਹਿੰਦੇ ਹਨ ।੩।
ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥
ਹਉਮੈ ਤੇ ਮਮਤਾ ਨਿਰੀ ਆਤਮਕ ਮੌਤ ਹੈ, ਇਸ ਆਤਮਕ ਮੌਤੇ ਮਰ ਕੇ ਜੀਵ ਮੁੜ ਮੁੜ ਜੰਮਦਾ ਮਰਦਾ ਹੈ ।
ਗੁਰ ਕੈ ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥
ਜੋ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਸ ਹਉਮੈ ਤੇ ਮਮਤਾ ਵਲੋਂ) ਸਦਾ ਲਈ ਤਰਕ ਕਰ ਲਏ ਤਾਂ ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ ।
ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰ ॥੪॥
ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਜਗਤ ਦਾ ਜੀਵਨ ਪਰਮਾਤਮਾ ਵੱਸ ਪੈਂਦਾ ਹੈ (ਆਪ ਤਾਂ ਤਰਦਾ ਹੀ ਹੈ) ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਆਤਮਕ ਮੌਤ ਤੋਂ ਬਚਾ ਲੈਂਦਾ ਹੈ ।੪।
ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥
(ਜੀਵ-ਵਣਜਾਰਾ ਜਗਤ-ਹੱਟ ਵਿਚ ਵਪਾਰ ਕਰਨ ਆਇਆ ਹੈ) ਸਦਾ ਕਾਇਮ ਰਹਿਣ ਵਾਲਾ (ਕਦੇ ਨਾਸ ਨਾਹ ਹੋਣ ਵਾਲਾ) ਸੌਦਾ ਪਰਮਾਤਮਾ ਦਾ ਨਾਮ (ਹੀ) ਹੈ, ਇਹੀ ਐਸਾ ਵਪਾਰ ਹੈ ਜੋ ਸਦਾ-ਥਿਰ ਰਹਿੰਦਾ ਹੈ ।
ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥
ਜਿਸ ਮਨੁੱਖ ਨੂੰ ਗੁਰੂ ਦੀ ਮਤਿ ਲੈ ਕੇ ਇਹ ਸੂਝ ਆ ਜਾਂਦੀ ਹੈ ਉਹ ਜਗਤ (-ਹੱਟ) ਵਿਚ ਨਾਮ (ਦੀ) ਖੱਟੀ ਖੱਟਦਾ ਹੈ ।
ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੈਸਾਰਾ ॥੫॥
ਪਰ ਜੇ ਮਾਇਆ ਦੇ ਪਿਆਰ ਵਿਚ ਹੀ (ਸਦਾ) ਕਿਰਤ-ਕਾਰ ਕੀਤੀ ਜਾਏ, ਤਾਂ ਸੰਸਾਰ ਵਿਚ (ਆਤਮਕ ਜੀਵਨ ਦੀ ਪੂੰਜੀ ਨੂੰ) ਘਾਟਾ ਹੀ ਘਾਟਾ ਪੈਂਦਾ ਹੈ ।੫।
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ ॥
ਜੇਹੜਾ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ ਪਰਮਾਤਮਾ ਦਾ ਸਦਾ-ਥਿਰ ਪ੍ਰੇਮ ਉਸ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ ਉਸ ਦੇ ਆਤਮਕ ਜੀਵਨ ਦੀ ਸਦਾ-ਟਿਕਵੀਂ ਖ਼ੁਰਾਕ ਬਣ ਜਾਂਦਾ ਹੈ । ਉਸ ਦੀ ਸੰਗਤਿ ਪਵਿਤ®, ਉਸ ਦਾ ਰਿਹੈਸ਼ੀ ਥਾਂ ਪਵਿਤ®, ਉਸ ਦੇ ਘਰ ਬਾਰ ਪਵਿਤ® ਹਨ ।
ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥੬॥
ਮਨੁੱਖ ਸਦਾ-ਥਿਰ ਬਾਣੀ ਦੀ ਰਾਹੀਂ (ਮਾਇਆ ਦੀ ਤਿ®ਸ਼ਨਾ ਵਲੋਂ) ਸੰਤੋਖੀ ਹੋ ਜਾਂਦਾ ਹੈ।੬।
ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥
ਪਰ ਦੁਨੀਆ ਦੇ ਰਸ ਮਾਣਨ ਨਾਲ, ਦੁਨੀਆ ਦੀਆਂ ਪਾਤਿਸ਼ਾਹੀਆਂ ਨਾਲ (ਮਨੁੱਖ ਨੂੰ) ਦੁਖ ਸੁਖ ਵਿਆਪਦੇ ਰਹਿੰਦੇ ਹਨ ।
ਮੋਟਾ ਨਾਉ ਧਰਾਈਐ ਗਲਿ ਅਉਗਣ ਭਾਰਾ ॥
ਜੇ (ਦੁਨੀਆ ਦੇ ਵਡੱਪਣ ਦੇ ਕਾਰਨ ਆਪਣਾ) ਵੱਡਾ ਨਾਮ ਭੀ ਰਖਾ ਲਈਏ, ਤਾਂ ਭੀ ਸਗੋਂ ਗਲ ਵਿਚ ਔਗੁਣਾਂ ਦੇ ਭਾਰ ਬੱਝ ਪੈਂਦੇ ਹਨ (ਜਿਨ੍ਹਾਂ ਕਰਕੇ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਦਾ ਹੀ ਹੈ) ।
ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥੭॥
ਹੇ ਪ੍ਰਭੂ! ਤੂੰ ਵੱਡਾ ਦਾਤਾ ਹੈਂ (ਸਭ ਦਾਤਾਂ ਦੇਂਦਾ ਹੈਂ), ਪਰ ਤੇਰੀਆਂ (ਮਾਇਕ) ਦਾਤਾਂ ਨਾਲ ਮਨੁੱਖਾਂ ਦੀ (ਮਾਇਆ ਵਲੋਂ) ਤਿ®ਪਤੀ ਨਹੀਂ ਹੁੰਦੀ ।੭।
ਅਗਮ ਅਗੋਚਰੁ ਤੂ ਧਣੀ ਅਵਿਗਤੁ ਅਪਾਰਾ ॥
ਹੇ ਪ੍ਰਭੂ! ਤੂੰ ਅਗਮ ਹੈਂ, ਗਿਆਨ-ਇੰਦਿ®ਆਂ ਦੀ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ, ਤੂੰ ਸਭ ਪਦਾਰਥਾਂ ਦਾ ਮਾਲਕ ਹੈਂ, ਤੂੰ ਅਦਿ®ਸ਼ਟ ਹੈਂ, ਤੂੰ ਬੇਅੰਤ ਹੈਂ ।
ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥
ਜੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰਾ ਦਰਵਾਜ਼ਾ ਭਾਲੀਏ ਤਾਂ (ਤੇਰੇ ਦਰ ਤੋਂ ਨਾਮ ਦਾ ਉਹ) ਖ਼ਜ਼ਾਨਾ ਮਿਲਦਾ ਹੈ ਜੋ (ਮਾਇਆ ਦੇ ਮੋਹ ਵਲੋਂ) ਖ਼ਲਾਸੀ ਦੇਂਦਾ ਹੈ ।
ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ ॥੮॥੧॥
ਹੇ ਨਾਨਕ! (ਨਾਮ ਦਾ ਵਪਾਰ) ਸਦਾ-ਥਿਰ ਰਹਿਣ ਵਾਲਾ ਵਪਾਰ ਹੈ (ਇਸ ਵਪਾਰ ਦੀ ਬਰਕਤਿ ਨਾਲ ਜੀਵ-ਵਣਜਾਰੇ ਦਾ ਪਰਮਾਤਮਾ-ਸ਼ਾਹ ਨਾਲੋਂ ਕਦੇ) ਮਿਲਾਪ ਮੁੱਕਦਾ ਨਹੀਂ ।੮।੨।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥
ਜਗਤ ਨੇ ਆਪਣੀ ਜ਼ਿੰਦਗੀ ਦਾ ਬੇੜਾ ਮਾਇਆ ਦੇ ਜ਼ਹਿਰ ਨਾਲ ਲੱਦਿਆ ਹੋਇਆ ਹੈ, ਤੇ ਇਸ ਨੂੰ ਸੰਸਾਰ-ਸਮੁੰਦਰ ਵਿਚ ਠੇਲ੍ਹ ਦਿੱਤਾ ਹੋਇਆ ਹੈ ।
ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥
(ਸੰਸਾਰ ਦਾ) ਕੰਢਾ ਦਿੱਸਦਾ ਨਹੀਂ, ਨਾਹ ਉਰਲਾ ਕੰਢਾ ਨਾਹ ਪਾਰਲਾ ।
ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥
ਨਾਹ ਹੀ (ਮੁਸਾਫ਼ਿਰ ਦੇ) ਹੱਥ ਵਿਚ ਵੰਝ ਹੈ, ਨਾਹ (ਬੇੜੇ ਨੂੰ ਚਲਾਣ ਵਾਲਾ ਕੋਈ) ਮਲਾਹ ਹੈ । (ਜਿਸ ਸਮੁੰਦਰ ਵਿਚੋਂ ਜਹਾਜ਼ ਲੰਘ ਰਿਹਾ ਹੈ ਉਹ) ਸਮੁੰਦਰ ਭਿਆਨਕ ਹੈ (ਉਸ ਦਾ ਠਾਠਾਂ ਮਾਰਦਾ) ਪਾਣੀ ਡਰਾਉਣਾ ਹੈ ।੧।
ਬਾਬਾ ਜਗੁ ਫਾਥਾ ਮਹਾ ਜਾਲਿ ॥
ਹੇ ਭਾਈ! ਜਗਤ (ਮਾਇਆ-ਮੋਹ ਦੇ) ਬੜੇ ਵੱਡੇ ਜਾਲ ਵਿਚ ਫਸਿਆ ਹੋਇਆ ਹੈ ।
ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥
(ਇਸ ਜਾਲ ਵਿਚੋਂ) ਜੀਊਂਦੇ ਉਹ ਨਿਕਲਦੇ ਹਨ ਜੋ ਗੁਰੂ ਦੀ ਮੇਹਰ ਨਾਲ ਸਦਾ-ਥਿਰ ਪਰਮਾਤਮਾ ਦਾ ਨਾਮ ਸੰਭਾਲਦੇ ਹਨ ।੧।ਰਹਾਉ।
ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥
ਗੁਰੂ ਜਹਾਜ਼ ਹੈ, ਗੁਰੂ ਆਪਣੇ ਸ਼ਬਦ ਦੀ ਰਾਹੀਂ (ਜੀਵ-ਮੁਸਾਫ਼ਿਰਾਂ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾਣ ਦੇ ਸਮਰੱਥ ਹੈ,
ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥
(ਗੁਰੂ ਜਿਸ ਥਾਂ ਜਿਸ ਆਤਮਕ ਅਵਸਥਾ ਵਿਚ ਅਪੜਾ ਦੇਂਦਾ ਹੈ) ਉਥੇ ਨਾਹ ਹਵਾ ਨਾਹ ਅੱਗ ਨਾਹ ਪਾਣੀ ਨਾਹ ਇਹ ਸਭ ਕੁਝ ਜੋ ਦਿੱਸ ਰਿਹਾ ਹੈ (ਕੋਈ ਜ਼ੋਰ ਨਹੀਂ ਪਾ ਸਕਦਾ) ।
ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥
ਉਸ ਅਵਸਥਾ ਵਿਚ ਅੱਪੜਿਆ ਜੀਵ ਸਦਾ-ਥਿਰ ਪ੍ਰਭੂ (ਨਾਲ ਇਕ-ਮਿਕ ਹੁੰਦਾ ਹੈ), ਉਸ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਜੋ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਤਾਕਤ ਰੱਖਦਾ ਹੈ ।੨।
ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥
ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ (ਇਸ ਸਮੁੰਦਰ ਵਿਚੋਂ) ਲੰਘਦੇ ਹਨ, ਉਹ ਸਦਾ-ਥਿਰ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਪਾਰਲੇ ਕੰਢੇ ਜਾ ਪਹੁੰਚਦੇ ਹਨ ।
ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥
(ਗੁਰੂ) ਉਹਨਾਂ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਕੇ ਉਹਨਾਂ ਦਾ ਜਨਮ ਮਰਨ ਦਾ ਗੇੜ ਮੁਕਾ ਦੇਂਦਾ ਹੈ ।
ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥
ਗੁਰੂ ਦੀ ਸਿੱਖਿਆ ਲੈ ਕੇ ਜਿਸ ਮਨੁੱਖ ਦੇ ਅੰਦਰ ਅਡੋਲ ਆਤਮਕ ਅਵਸਥਾ ਪੈਦਾ ਹੁੰਦੀ ਹੈ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੩।
ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥
ਜੇ ਸੱਪ ਨੂੰ ਪਟਾਰੀ ਵਿਚ ਪਾ ਦੇਈਏ ਤਾਂ ਉਸ ਦਾ ਜ਼ਹਿਰ ਉਸ ਦੇ ਅੰਦਰ ਹੀ ਟਿਕਿਆ ਰਹਿੰਦਾ ਹੈ (ਦੂਜਿਆਂ ਨੂੰ ਡੰਗ ਮਾਰਨ ਲਈ) ਗੁੱਸਾ ਭੀ ਉਸ ਦੇ ਮਨ ਵਿਚ ਮੌਜੂਦ ਰਹਿੰਦਾ ਹੈ (ਮਨੁੱਖ ਦਾ ਮਨ, ਮਾਨੋ, ਸੱਪ ਹੈ ।
ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥
ਕਿਸੇ ਧਾਰਮਿਕ ਭੇਸ ਨਾਲ ਮਨ ਦਾ ਮੰਦਾ ਸੁਭਾਉ ਬਦਲ ਨਹੀਂ ਸਕਦਾ), ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਸੰਗ੍ਰਹਿ ਦਾ ਫਲ ਭੋਗਣਾ ਹੀ ਪੈਂਦਾ ਹੈ, ਕਿਸੇ ਜੀਵ ਨੂੰ (ਉਸ ਦੀ ਕਿਸੇ ਕੀਤੀ ਬੁਰਾਈ ਬਾਰੇ) ਦੋਸ ਨਹੀਂ ਦਿੱਤਾ ਜਾ ਸਕਦਾ ।
ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥
ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਨ-ਸੱਪ ਨੂੰ ਵੱਸ ਕਰਨ ਵਾਲਾ) ਗਾਰੜ ਮੰਤਰ (ਗੁਰੂ ਤੋਂ) ਸੁਣ ਲਏ, ਪਰਮਾਤਮਾ ਦਾ ਨਾਮ ਸੁਣਨ ਦੀ ਗੇਝ ਪਾ ਲਏ ਤਾਂ ਉਸ ਦੇ ਅੰਦਰ ਸ਼ਾਂਤੀ ਠੰਢ ਪੈਦਾ ਹੋ ਜਾਂਦੀ ਹੈ ।੪।
ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥
(ਦਰਿਆ ਵਿਚ) ਜਾਲ ਪਾ ਕੇ ਕੁੰਡੀ ਨਾਲ ਮਗਰਮੱਛ ਫਸਾ ਲਈਦਾ ਹੈ, ਤਿਵੇਂ ਭੈੜੀ ਮਤਿ ਵਿਚ ਫਸਿਆ ਜੀਵ ਮਾਇਆ ਦੇ ਮੋਹ ਵਿਚ ਕਾਬੂ ਆ ਜਾਂਦਾ ਹੈ (ਵਿਕਾਰ ਕਰਦਾ ਹੈ ਤੇ) ਮੁੜ ਮੁੜ ਪਛੁਤਾਂਦਾ (ਭੀ) ਹੈ ।
ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥
ਉਸ ਨੂੰ ਇਹ ਸੁੱਝਦਾ ਹੀ ਨਹੀਂ ਕਿ (ਇਹਨਾਂ ਵਿਕਾਰਾਂ ਦੇ ਕਾਰਨ) ਜਨਮ ਮਰਨ ਦਾ ਗੇੜ ਵਿਆਪੇਗਾ ।
ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥
(ਪਰ ਉਸ ਦੇ ਭੀ ਕੀਹ ਵੱਸ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਜੋ ਜੀਵ ਦੇ ਮਨ ਵਿਚ ਮੌਜੂਦ ਰਹਿੰਦਾ ਹੈ) ਮਿਟਾਇਆ ਨਹੀਂ ਜਾ ਸਕਦਾ ।੫।
ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥
ਕਰਤਾਰ ਨੇ ਜੀਵਾਂ ਦੇ ਅੰਦਰ ਹਉਮੈ ਦਾ ਜ਼ਹਿਰ ਪਾ ਕੇ ਜਗਤ ਪੈਦਾ ਕਰ ਦਿੱਤਾ ਹੈ । ਜਿਸ ਜੀਵ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਇਹ ਜ਼ਹਿਰ ਦੂਰ ਹੋ ਜਾਂਦਾ ਹੈ ।
ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥
(ਉਹ ਇਕ ਐਸੀ ਆਤਮਕ ਅਵਸਥਾ ਤੇ ਪਹੁੰਚਦਾ ਹੈ ਜਿਸ ਨੂੰ) ਬੁਢੇਪਾ ਪੋਹ ਨਹੀਂ ਸਕਦਾ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ।
ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥
ਜਿਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ ਉਸ ਦੀ ਬਾਬਤ ਕਹਿ ਸਕੀਦਾ ਹੈ ਕਿ ਉਹ ਸੰਸਾਰਕ ਜੀਵਨ ਜੀਊਂਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੈ ।੬।