Sri Guru Granth Sahib Ji — Ang 101 (punjabi)
ਜੋ ਜੋ ਪੀਵੈ ਸੋ ਤ੍ਰਿਪਤਾਵੈ ॥
(ਹੇ ਭਾਈ !) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ
ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥
ਜੇਹੜਾ ਮਨੁੱਖ ਨਾਮ ਦਾ ਰਸ ਪ੍ਰਾਪਤ ਕਰਦਾ ਹੈ, ਉਸ ਨੂੰ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ ।
ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥
(ਪਰ ਪ੍ਰਭੂ-) ਨਾਮ ਦੇ ਖ਼ਜ਼ਾਨੇ ਸਿਰਫ਼ ਉਸ ਨੂੰ ਮਿਲਦੇ ਹਨ, ਜਿਸ ਦੇ ਮਨ ਵਿਚ ਗੁਰੂ ਦਾ ਸ਼ਬਦ ਆ ਵੱਸਦਾ ਹੈ ।੨।
ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਰਸ ਚੱਖਿਆ ਹੈ, ਉਹ ਪੂਰਨ ਤੌਰ ਤੇ ਰੱਜ ਗਿਆ ਹੈ (ਉਸ ਦੀ ਮਾਇਆ ਵਾਲੀ ਤ੍ਰੇਹ ਭੁੱਖ ਮਿਟ ਗਈ ਹੈ)
ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥
ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਦੇ ਹੱਲਿਆਂ ਵਿਕਾਰਾਂ ਦੇ ਹੱਲਿਆਂ ਦੇ ਸਾਹਮਣੇ) ਕਦੇ ਡੋਲਦਾ ਨਹੀਂ ।
ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥
(ਪਰ) ਪਰਮਾਤਮਾ ਦਾ ਇਹ ਨਾਮ ਸਿਰਫ਼ ਉਸ ਮਨੁੱਖ ਨੂੰ ਮਿਲਦਾ ਹੈ; ਜਿਸ ਦੇ ਮੱਥੇ ਉਤੇ ਚੰਗਾ ਭਾਗ (ਜਾਗ ਪਏ) ।੩।
ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥
ਹੇ ਨਾਨਕ ! ਆਖ—ਜਦੋਂ ਇਹ ਹਰਿ-ਨਾਮ ਇੱਕ (ਗੁਰੂ) ਦੇ ਹੱਥ ਵਿਚ ਆ ਜਾਂਦਾ ਹੈ ਤਾਂ (ਉਸ ਗੁਰੂ ਪਾਸੋਂ) ਅਨੇਕਾਂ ਬੰਦੇ ਲਾਭ ਉਠਾਂਦੇ ਹਨ,
ਤਿਸੁ ਲਗਿ ਮੁਕਤੁ ਭਏ ਘਣੇਰੇ ॥
ਉਸ (ਗੁਰੂ ਦੀ) ਚਰਨੀਂ ਲੱਗ ਕੇ ਅਨੇਕਾਂ ਹੀ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।
ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥
ਇਹ ਨਾਮ-ਖ਼ਜ਼ਾਨਾ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਵਿਰਲਿਆਂ ਨੇ (ਇਸ ਨਾਮ ਖ਼ਜ਼ਾਨੇ ਦਾ) ਦਰਸਨ ਕੀਤਾ ਹੈ ।੪।੧੫।੨੨।
ਮਾਝ ਮਹਲਾ ੫ ॥
ਮਾਝ ਪੰਜਵੀਂ ਪਾਤਸ਼ਾਹੀ।
ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥
(ਹੇ ਭਾਈ !) ਮੇਰੇ ਵਾਸਤੇ ਤਾਂ ਪਰਮਾਤਮਾ ਦਾ ਨਾਮ ਹੀ ਦੁਨੀਆ ਦੇ ਨੌ ਖ਼ਜ਼ਾਨੇ ਹੈ, ਪ੍ਰਭੂ-ਨਾਮ ਹੀ ਆਤਮਕ ਤਾਕਤਾਂ ਹੈ, ਪ੍ਰਭ-ਨਾਮ ਹੀ ਧਨ ਦੀ ਬਹੁਲਤਾ ਹੈ ।
ਜਨਮੁ ਪਦਾਰਥੁ ਗਹਿਰ ਗੰਭੀਰੈ ॥
ਡੂੰਘੇ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਮਿਹਰ ਨਾਲ ਮੈਨੂੰ ਮਨੁੱਖਾ-ਜਨਮ (ਦੁਰਲੱਭ) ਪਦਾਰਥ (ਦਿੱਸ ਰਿਹਾ) ਹੈ ।
ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥
(ਪਰ ਇਹ ਨਾਮ ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ) ਜੇਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਹ ਲੱਖਾਂ ਕ੍ਰੋੜਾਂ (ਆਤਮਕ) ਖ਼ੁਸ਼ੀਆਂ ਦਾ ਆਨੰਦ ਮਾਣਦਾ ਹੈ ।੧।
ਦਰਸਨੁ ਪੇਖਤ ਭਏ ਪੁਨੀਤਾ ॥
(ਗੁਰੂ ਦਾ) ਦੀਦਾਰ ਕਰ ਕੇ (ਮੇਰਾ ਤਨ ਮਨ) ਪਵਿਤ੍ਰ ਹੋ ਗਿਆ ਹੈ,
ਸਗਲ ਉਧਾਰੇ ਭਾਈ ਮੀਤਾ ॥
ਮੇਰੇ ਸਾਰੇ ਭਰਾ ਤੇ ਮਿੱਤਰ (ਗਿਆਨ-ਇੰਦ੍ਰੇ ਗੁਰੂ ਨੇ ਵਿਕਾਰਾਂ ਤੋਂ) ਬਚਾ ਲਏ ਹਨ ।
ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥
ਮੈਂ ਗੁਰੂ ਦੀ ਕਿਰਪਾ ਨਾਲ ਆਪਣੇ ਉਸ ਮਾਲਕ ਨੂੰ ਸਿਮਰ ਰਿਹਾ ਹਾਂ, ਜੋ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ ਤੇ ਜੋ ਸਦਾ ਕਾਇਮ ਰਹਿਣ ਵਾਲਾ ਹੈ ।੨।
ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥
ਜਿਸ ਪਰਮਾਤਮਾ ਨੂੰ ਉਸ ਦੇ ਪੈਦਾ ਕੀਤੇ ਸਾਰੇ ਜੀਵ ਭਾਲਦੇ ਰਹਿੰਦੇ ਹਨ,
ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥
ਉਸ ਦਾ ਦਰਸਨ ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ।
ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥
ਜੇਹੜਾ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ ਹੈ, ਜਿਸ ਦੇ ਗੁਣਾਂ ਦਾ ਪਰਲਾ ਬੰਨਾ ਨਹੀਂ ਲੱਭ ਸਕਦਾ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਸਦਾ ਉਹ ਉੱਚਾ ਥਾਂ-ਟਿਕਾਣਾ ਗੁਰੂ (ਹੀ) ਵਿਖਾਂਦਾ ਹੈ ।੩।
ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥
ਹੇ ਡੂੰਘੇ ਪ੍ਰਭੂ ! ਹੇ ਵੱਡੇ ਜਿਗਰੇ ਵਾਲੇ ਪ੍ਰਭੂ ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸ ਪੈਂਦਾ ਹੈ, ਉਹ ਵਿਕਾਰਾਂ ਤੋਂ ਖ਼ਲਾਸੀ (ਵਾਲਾ) ਬਣ ਜਾਂਦਾ ਹੈ ।
ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥
ਹੇ ਨਾਨਕ ! (ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਨਾਮ ਵੱਸਿਆ ਹੈ) ਗੁਰੂ ਨੇ ਉਹਨਾਂ ਦੇ ਸਾਰੇ ਮਾਇਆ ਦੇ ਫਾਹੇ ਕੱਟ ਦਿੱਤੇ ਹਨ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੪।੧੬।੨੩।
ਮਾਝ ਮਹਲਾ ੫ ॥
ਮਾਝ, ਪੰਜਵੀਂ ਪਾਤਸ਼ਾਹੀ।
ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥
ਪਰਮਾਤਮਾ ਦੀ ਮਿਹਰ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ,
ਪ੍ਰਭੂ ਦਇਆ ਤੇ ਮੰਗਲੁ ਗਾਵਉ ॥
ਪਰਮਾਤਮਾ ਦੀ ਹੀ ਕਿਰਪਾ ਨਾਲ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹਾਂ ।
ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥
(ਹੇ ਭਾਈ !) ਉਠਦਿਆਂ ਬੈਠਦਿਆਂ ਸੁੱਤਿਆਂ ਜਾਗਦਿਆਂ ਸਾਰੀ (ਹੀ) ਉਮਰ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ।੧।
ਨਾਮੁ ਅਉਖਧੁ ਮੋ ਕਉ ਸਾਧੂ ਦੀਆ ॥
ਪਰਮਾਤਮਾ ਦਾ ਨਾਮ ਦਾਰੂ (ਮੈਨੂੰ ਗੁਰੂ ਨੇ ਦਿੱਤਾ ਹੈ)
ਕਿਲਬਿਖ ਕਾਟੇ ਨਿਰਮਲੁ ਥੀਆ ॥
(ਇਸ ਦੀ ਬਰਕਤਿ ਨਾਲ ਮੇਰੇ ਸਾਰੇ) ਪਾਪ ਕੱਟੇ ਗਏ ਤੇ ਮੈਂ ਪਵਿਤ੍ਰ ਹੋ ਗਿਆ ।
ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥
(ਮੇਰੇ ਅੰਦਰ ਆਤਮਕ) ਸੁਖ ਪੈਦਾ ਹੋ ਗਿਆ (ਮੇਰੇ ਅੰਦਰੋਂ ਹਉਮੈ ਦੀ) ਸਾਰੀ ਪੀੜਾ ਨਿਕਲ ਗਈ, ਮੇਰੇ ਸਾਰੇ ਦੁਖ-ਦਰਦ ਦੂਰ ਹੋ ਗਏ ।੨।
ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥
(ਹੇ ਭਾਈ !) ਮੇਰਾ ਪਿਆਰਾ (ਗੁਰੂ ਪਰਮਾਤਮਾ) ਜਿਸ ਮਨੁੱਖ ਦੀ ਸਹੈਤਾ ਕਰਦਾ ਹੈ, ਉਹ ਇਸ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਮੁਕਤ ਹੋ ਜਾਂਦਾ ਹੈ ।
ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥
ਜਿਸ ਮਨੁੱਖ ਨੇ ਸਰਧਾ ਧਾਰ ਕੇ ਗੁਰੂ ਨਾਲ ਸਾਂਝ ਪਾ ਲਈ, ਉਸ ਨੂੰ (ਇਸ ਸੰਸਾਰ-ਸਮੁੰਦਰ ਤੋਂ) ਡਰਨ ਦੀ ਲੋੜ ਹੀ ਨਹੀਂ ਰਹਿ ਜਾਂਦੀ ।੩।
ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥
(ਹੇ ਭਾਈ !) ਜਦੋਂ ਤੋਂ ਮੈਨੂੰ ਗੁਰੂ ਦੀ ਸੰਗਤਿ ਮਿਲੀ ਹੈ, ਗੁਰੂ ਨੂੰ ਮਿਲਿਆਂ (ਮੇਰੇ ਅੰਦਰੋਂ) ਹਉਮੈ ਦੀ ਬਲਾ ਦੂਰ ਹੋ ਗਈ ।
ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥
ਵਿਕਾਰਾਂ ਤੋਂ ਬਚਾ ਕੇ) ਮੇਰੀ ਇੱਜ਼ਤ ਰੱਖ ਲਈ ਹੈ । ਹੁਣ ਨਾਨਕ ਹਰੇਕ ਸੁਆਸ ਦੇ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ ।੪।੧੭।੨੪।
ਮਾਝ ਮਹਲਾ ੫ ॥
ਮਾਝ, ਪੰਜਵੀਂ ਪਾਤਸ਼ਾਹੀ।
ਓਤਿ ਪੋਤਿ ਸੇਵਕ ਸੰਗਿ ਰਾਤਾ ॥
(ਜਿਵੇਂ ਕੱਪੜੇ ਦਾ ਸੂਤਰ) ਤਾਣੇ ਵਿਚ ਪੇਟੇ ਵਿਚ (ਮਿਲਿਆ ਹੋਇਆ ਹੁੰਦਾ ਹੈ ਤਿਵੇਂ ਪਰਮਾਤਮਾ ਆਪਣੇ) ਸੇਵਕ ਦੇ ਨਾਲ ਮਿਲਿਆ ਰਹਿੰਦਾ ਹੈ ।
ਪ੍ਰਭ ਪ੍ਰਤਿਪਾਲੇ ਸੇਵਕ ਸੁਖਦਾਤਾ ॥
(ਜੀਵਾਂ ਨੂੰ) ਸੁਖ ਦੇਣ ਵਾਲਾ ਪ੍ਰਭੂ ਆਪਣੇ ਸੇਵਕਾਂ ਦੀ ਰੱਖਿਆ ਕਰਦਾ ਹੈ ।
ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥੧॥
(ਮੇਰੀ ਤਾਂਘ ਹੈ ਕਿ) ਮੈਂ ਪ੍ਰਭੂ ਦੇ ਸੇਵਕਾਂ ਦੇ ਦਰ ਤੇ ਪਾਣੀ ਢੋਵਾਂ ਪੱਖਾਂ ਫੇਰਾਂ ਤੇ ਚੱਕੀ ਪੀਹਾਂ (ਕਿਉਂਕਿ ਸੇਵਕਾਂ ਨੂੰ) ਪਾਲਣਹਾਰ ਪ੍ਰਭੂ (ਦੇ ਸਿਮਰਨ) ਦਾ ਹੀ ਉੱਦਮ ਰਹਿੰਦਾ ਹੈ ।੧।
ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥
ਪ੍ਰਭੂ ਨੇ (ਜਿਸ ਨੂੰ ਉਸ ਦੀ ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਆਪਣੀ ਸੇਵਾ-ਭਗਤੀ ਵਿਚ ਜੋੜਿਆ ਹੈ
ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥
ਉਸ ਸੇਵਕ ਦੇ ਮਨ ਵਿਚ ਮਾਲਕ ਪ੍ਰਭੂ ਦਾ ਹੁਕਮ ਪਿਆਰਾ ਲੱਗਣ ਲੱਗ ਪੈਂਦਾ ਹੈ ।
ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥
ਉਹ ਸੇਵਕ ਉਹੀ ਕਮਾਈ ਕਰਦਾ ਹੈ, ਜੋ ਮਾਲਕ ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਸੇਵਕ ਨਾਮ ਸਿਮਰਨ ਵਿਚ ਅਤੇ ਜਗਤ ਨਾਲ ਪ੍ਰੇਮ ਦੀ ਵਰਤੋਂ ਕਰਨ ਵਿਚ ਸਿਆਣਾ ਹੋ ਜਾਂਦਾ ਹੈ ।੨।
ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥
ਹੇ ਪ੍ਰਭੂ ! ਤੰੂ (ਆਪਣੇ ਸੇਵਕਾਂ ਦੇ ਦਿਲ ਦੀ) ਜਾਣਦਾ ਹੈਂ, ਤੂੰ (ਆਪਣੇ ਸੇਵਕਾਂ ਦਾ) ਪਾਲਣਹਾਰ ਹੈਂ, ਤੂੰ (ਸੇਵਕਾਂ ਨੂੰ ਮਾਇਆ ਦੇ ਮੋਹ ਤੋਂ ਬਚਾਣ ਦੇ) ਸਭ ਤਰੀਕੇ ਜਾਣਦਾ ਹੈਂ ।