Sri Guru Granth Sahib Ji — Ang 1012 (punjabi)
ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥੭॥
ਗੁਰੂ ਜਿਸ ਸੇਵਕ ਤੋਂ ਪਰਮਾਤਮਾ ਦਾ ਹੁਕਮ ਮਨਾਂਦਾ ਹੈ ਉਸ ਸੇਵਕ ਨੂੰ ਗੁਰੂ ਦੀ (ਇਸ ਦੱਸੀ) ਸੇਵਾ ਨਾਲ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੭।
ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥
(ਹੇ ਭਾਈ!) ਸੋਨਾ ਚਾਂਦੀ ਆਦਿਕ ਸਭ (ਨਾਸਵੰਤ) ਮਾਇਆ ਹੈ (ਜਦੋਂ ਜੀਵ ਸਰੀਰ ਤਿਆਗਦਾ ਹੈ ਉਸ ਦੇ ਭਾ ਦੀ ਇਹ) ਮਿੱਟੀ ਵਿਚ ਰਲ ਜਾਂਦੀ ਹੈ (ਕਿਉਂਕਿ ਉਸ ਦੇ ਕਿਸੇ ਕੰਮ ਨਹੀਂ ਆਉਂਦੀ)
ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥
ਸਤਿਗੁਰੂ ਨੇ (ਪ੍ਰਭੂ ਦੇ ਸੇਵਕ ਨੂੰ ਇਹ) ਸੂਝ ਦੇ ਦਿੱਤੀ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ (ਸੋਨਾ ਚਾਂਦੀ ਆਦਿਕ ਕੋਈ ਚੀਜ਼ ਜੀਵ ਦੇ) ਨਾਲ ਨਹੀਂ ਜਾਂਦੀ ।
ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥੮॥੫॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ) ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹ ਪਵਿਤ® ਜੀਵਨ ਵਾਲੇ ਹੋ ਜਾਂਦੇ ਹਨ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੮।੫।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥
ਜਦੋਂ (ਪਰਮਾਤਮਾ ਦਾ) ਹੁਕਮ ਹੋ ਜਾਂਦਾ ਹੈ ਜਦੋਂ (ਕਿਸੇ ਦੀ) ਚਿੱਠੀ ਧੁਰ (ਦਰਗਾਹ) ਤੋਂ ਪਾਟ ਜਾਂਦੀ ਹੈ, ਤਾਂ ਉਹ (ਇਸ ਸੰਸਾਰ ਵਿਚ) ਰਹਿ ਨਹੀਂ ਸਕਦਾ ।
ਏਹੁ ਮਨੁ ਅਵਗਣਿ ਬਾਧਿਆ ਸਹੁ ਦੇਹ ਸਰੀਰੈ ॥
(ਹੇ ਭਾਈ! ਜਦ ਤਕ ਤੇਰਾ) ਇਹ ਮਨ ਔਗੁਣਾਂ (ਦੀ ਫਾਹੀ) ਵਿਚ ਬੱਝਾ ਹੋਇਆ ਹੈ (ਤਦ ਤਕ ਆਪਣੇ ਇਸ) ਸਰੀਰ ਵਿਚ (ਦੁੱਖ) ਸਹਾਰ ।
ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥੧॥
ਜੇਹੜਾ ਮਨੁੱਖ ਪੂਰੇ ਗੁਰੂ ਦੀ ਰਾਹੀਂ ਪਰਮਾਤਮਾ ਦੇ ਦਰ ਦਾ ਮੰਗਤਾ ਬਣਦਾ ਹੈ ਉਸ ਦੇ ਸਾਰੇ ਗੁਨਾਹ ਬਖ਼ਸ਼ੇ ਜਾਂਦੇ ਹਨ ।੧।
ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ ॥
(ਹੇ ਭਾਈ! ਹੁਣੇ ਹੁਣੇ ਵੇਲਾ ਹੈ) ਗੁਰੂ ਦੇ ਸ਼ਬਦ ਦੀ ਵਿਚਾਰ ਸਮਝ, (ਇਥੇ ਸਦਾ) ਟਿਕੇ ਨਹੀਂ ਰਹਿ ਸਕੀਦਾ, (ਜਦੋਂ ਪ੍ਰਭੂ ਦਾ ਹੁਕਮ ਆਇਆ, ਤਦੋਂ) ਇਥੋਂ ਚੱਲਣਾ ਹੀ ਪਏਗਾ ।
ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥੧॥ ਰਹਾਉ ॥
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਹੇ ਬੇਅੰਤ ਪ੍ਰਭੂ! ਤੈਨੂੰ ਉਹੀ ਮਨੁੱਖ ਮਿਲ ਸਕਦਾ ਹੈ ਜਿਸ ਨੂੰ ਤੂੰ ਆਪ ਮਿਲਾਏਂ, ਧੁਰ ਤੋਂ ਤੇਰਾ (ਅਜੇਹਾ ਹੀ) ਹੁਕਮ ਹੈ (ਅਜੇਹੀ ਹੀ ਰਜ਼ਾ ਹੈ) ।੧।ਰਹਾਉ।
ਜਿਉ ਤੂ ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥
(ਪਰ ਅਸਾਂ ਜੀਵਾਂ ਦੇ ਵੱਸ ਦੀ ਗੱਲ ਨਹੀਂ) ਹੇ ਪ੍ਰਭੂ! ਜਿਸ ਹਾਲਤ ਵਿਚ ਤੂੰ ਮੈਨੂੰ ਰੱਖਦਾ ਹੈਂ, ਮੈਂ ਉਸੇ ਹਾਲਤ ਵਿਚ ਰਹਿ ਸਕਦਾ ਹਾਂ, ਜੇਹੜੀ (ਆਤਮਕ ਖ਼ੁਰਾਕ) ਤੂੰ ਮੈਨੂੰ ਦੇਂਦਾ ਹੈਂ ਮੈਂ ਉਹੀ ਖਾਂਦਾ ਹਾਂ ।
ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥
(ਆਤਮਕ ਜੀਵਨ ਦੇ ਰਸਤੇ ਤੇ) ਜਿਸ ਤਰ੍ਹਾਂ ਤੂੰ ਮੈਨੂੰ ਤੋਰਦਾ ਹੈਂ ਮੈਂ ਉਸੇ ਤਰ੍ਹਾਂ ਤੁਰਦਾ ਹਾਂ, ਤੇ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਪਾਂਦਾ ਹਾਂ ।
ਮੇਰੇ ਠਾਕੁਰ ਹਥਿ ਵਡਿਆਈਆ ਮੇਲਹਿ ਮਨਿ ਚਾਉ ॥੨॥
ਹੇ ਮੇਰੇ ਠਾਕੁਰ! ਤੇਰੇ ਆਪਣੇ ਹੱਥ ਵਿਚ ਵਡਿਆਈਆਂ ਹਨ (ਜਿਸ ਨੂੰ ਤੂੰ ਵਡਿਆਈ ਬਖ਼ਸ਼ਦਾ ਹੈਂ ਜਿਸ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜਦਾ ਹੈਂ ਉਸ ਦੇ ਮਨ ਵਿਚ (ਤੇਰੀ ਭਗਤੀ ਦਾ) ਚਾਉ ਪੈਦਾ ਹੋ ਜਾਂਦਾ ਹੈ ।੨।
ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਛੱਡ ਕੇ ਪਰਮਾਤਮਾ ਦੇ) ਪੈਦਾ ਕੀਤੇ ਹੋਏ ਦੀ ਵਡਿਆਈ ਕਰਨ ਤੋਂ ਕੋਈ (ਆਤਮਕ) ਲਾਭ ਨਹੀਂ ਹੋਵੇਗਾ (ਵਡਿਆਈਆਂ ਉਸ ਕਰਤਾਰ ਦੀਆਂ ਕਰੋ) ਜੋ (ਜਗਤ-ਰਚਨਾ) ਕਰ ਕੇ ਆਪ ਹੀ (ਉਸ ਦੀ) ਸੰਭਾਲ ਭੀ ਕਰਦਾ ਹੈ ।
ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥
ਜਿਸ ਕਰਤਾਰ ਨੇ ਜਗਤ ਰਚਿਆ ਹੈ ਉਹੀ (ਮੇਰੇ) ਮਨ ਵਿਚ ਵੱਸਦਾ ਹੈ । ਮੈਨੂੰ ਉਸ ਵਰਗਾ ਕੋਈ ਹੋਰ ਨਹੀਂ ਦਿੱਸਦਾ ।
ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥੩॥
ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਜੇਹੜਾ ਕਰਦਾ ਹੈ ਉਸ ਨੂੰ) ਸਦਾ ਦੀ ਇੱਜ਼ਤ ਮਿਲ ਜਾਂਦੀ ਹੈ ।੩।
ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥
ਪੰਡਿਤ (ਸ਼ਾਸਤ® ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੀਆਂ) ਪੜ੍ਹ ਕੇ (ਉਸ ਅਵਸਥਾ ਤੇ) ਨਹੀਂ ਪਹੁੰਚਦਾ (ਜਿਥੇ ਪਰਮਾਤਮਾ ਨਾਲੋਂ ਵਿਛੋੜਾ ਮੁੱਕ ਜਾਏ, ਕਿਉਂਕਿ ਪੜ੍ਹ ਪੜ੍ਹ ਕੇ ਭੀ) ਉਹ ਮਾਇਆ ਦੇ ਜੰਜਾਲਾਂ ਵਿਚ ਬਹੁਤ ਫਸਿਆ ਰਹਿੰਦਾ ਹੈ ।
ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥
(ਧਰਮ ਸ਼ਾਸਤ®ਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ ਇਹ ਵਿਚਾਰ ਕਰਦਾ ਹੋਇਆ ਭੀ ਉਹ ਦ੍ਵੈਤ ਦੀ ਫਾਹੀ ਵਿਚ ਹੀ ਰਹਿੰਦਾ ਹੈ, ਮਾਇਆ ਦੀ ਭੁੱਖ ਤੇ ਆਤਮਕ ਮੌਤ (ਮੌਤ ਦਾ ਡਰ) ਉਸ ਦੇ ਸਿਰ ਤੇ ਕਾਇਮ ਰਹਿੰਦੇ ਹਨ ।
ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥੪॥
ਪਰਮਾਤਮਾ ਦੇ ਚਰਨਾਂ ਤੋਂ ਵਿਛੋੜਾ ਤੇ ਸਹਿਮ ਉਸ ਮਨੁੱਖ ਦਾ ਹੀ ਮੁੱਕਦਾ ਹੈ ਜਿਸ ਦੇ ਮਨ ਵਿਚ ਹਰ ਤਰ੍ਹਾਂ ਰੱਖਿਆ ਕਰਨ ਵਾਲਾ ਪਰਮਾਤਮਾ ਵੱਸਿਆ ਰਹਿੰਦਾ ਹੈ ।੪।
ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥
ਹੇ ਭਾਈ! ਕੀਤੇ ਕਰਮਾਂ ਦਾ ਹਿਸਾਬ ਹੋਣ ਤੇ ਜਿਨ੍ਹਾਂ ਨੂੰ ਇੱਜ਼ਤ ਮਿਲਦੀ ਹੈ ਉਹ ਪੂਰੇ ਭਾਂਡੇ ਸਮਝੇ ਜਾਂਦੇ ਹਨ ।
ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥
ਅਜੇਹੇ ਪੂਰਨ ਗੁਣਵਾਨ ਮਨੁੱਖ ਨੂੰ ਪਰਮਾਤਮਾ ਦੇ ਦਰ ਤੋਂ ਮਤਿ ਭੀ ਪੂਰੀ ਹੀ ਮਿਲਦੀ ਹੈ (ਜਿਸ ਕਰਕੇ ਉਹ ਭੁੱਲਣ ਵਾਲੇ ਜੀਵਨ-ਰਾਹ ਤੇ ਨਹੀਂ ਪੈਂਦਾ) ਤੇ ਸਦਾ-ਥਿਰ ਰਹਿਣ ਵਾਲੀ ਇੱਜ਼ਤ ਪ੍ਰਾਪਤ ਹੁੰਦੀ ਹੈ ।
ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ ॥੫॥
(ਉਹ ਪਰਮਾਤਮਾ ਬੇਅੰਤ ਦਾਤਾਂ ਦਾ ਮਾਲਕ ਹੈ, ਜੀਵ ਨੂੰ) ਸਦਾ ਦੇਂਦਾ ਹੈ (ਉਸ ਦੇ ਖ਼ਜ਼ਾਨੇ ਵਿਚ) ਘਾਟਾ ਨਹੀਂ ਪੈਂਦਾ, ਜੀਵ ਦਾਤਾਂ ਲੈ ਲੈ ਕੇ ਥੱਕ ਜਾਂਦਾ ਹੈ ।੫।
ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥
(ਇਸ ਗੱਲ ਦੀ ਬੜੀ ਵਡਿਆਈ ਕੀਤੀ ਜਾਂਦੀ ਹੈ ਕਿ ਦੇਵਤਿਆਂ ਨੇ ਸਮੁੰਦਰ ਰਿੜਕਿਆ ਤੇ ਉਸ ਵਿਚੋਂ ਚੌਦਾਂ ਰਤਨ ਨਿਕਲੇ, ਭਲਾ) ਜੇ ਖਾਰਾ ਸਮੁੰਦਰ ਰਿੜਕਿਆ ਜਾਏ, ਉਸ ਵਿਚੋਂ ਕੋਈ ਮਨੁੱਖ ਇਕ ਰਤਨ ਲੱਭ ਲਏ
ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥
(ਤਾਂ ਭੀ ਆਖ਼ਰ ਕੇਹੜੀ ਮੱਲ ਮਾਰ ਲਈ? ਉਹ ਰਤਨ) ਦੋ ਚਾਰ ਦਿਨ ਹੀ ਸੋਹਣਾ ਲੱਗਦਾ ਹੈ (ਅੰਤ) ਉਸ ਰਤਨ ਨੂੰ ਕਦੇ ਮਿੱਟੀ ਹੀ ਖਾ ਜਾਂਦੀ ਹੈ ।
ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥੬॥
(ਸਤਿਗੁਰੂ ਅਸਲ ਸਮੁੰਦਰ ਹੈ) ਜੇ ਸਤਿਗੁਰੂ ਸਮੁੰਦਰ ਨੂੰ ਸੇਵਿਆ ਜਾਏ (ਜੇ ਗੁਰੂ-ਸਮੁੰਦਰ ਦੀ ਸਰਨ ਪਈਏ, ਤਾਂ ਗੁਰੂ-ਸਮੁੰਦਰ ਐਸਾ ਨਾਮ-ਰਤਨ) ਦੇਂਦਾ ਹੈ ਜਿਸ ਨੂੰ ਕਦੇ ਘਾਟਾ ਨਹੀਂ ਪੈ ਸਕਦਾ ।੬।
ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥
ਸਾਰੀ ਲੋਕਾਈ (ਮਾਇਆ ਦੇ ਮੋਹ ਦੀ) ਮੈਲ ਨਾਲ ਭਰੀ ਹੋਈ ਹੈ, ਸਿਰਫ਼ ਉਹ ਬੰਦੇ ਸਾਫ਼-ਸੁਥਰੇ ਹਨ ਜੇਹੜੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।
ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥
(ਮਾਇਆ ਦੇ ਮੋਹ ਨਾਲ) ਮਲੀਨ-ਮਨ ਹੋਇਆ ਬੰਦਾ ਤਦੋਂ ਹੀ ਪਵਿਤ® ਹੋ ਸਕਦਾ ਹੈ ਜਦੋਂ ਉਹ ਗੁਰੂ-ਪਾਰਸ ਦੀ ਸੰਗਤਿ ਵਿਚ ਰਹਿ ਕੇ (ਪਰਮਾਤਮਾ ਦੇ ਨਾਮ-ਅੰਮ੍ਰਿਤ ਨਾਲ) ਭਿੱਜਦਾ ਹੈ ।
ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥੭॥
ਸਦਾ-ਥਿਰ ਪ੍ਰਭੂ-ਲਾਲ ਦਾ ਨਾਮ-ਰੰਗ ਉਸ ਨੂੰ ਐਸਾ ਚੜ੍ਹਦਾ ਹੈ ਕਿ ਕਿਸੇ ਪਾਸੋਂ ਉਸ ਦਾ ਮੁੱਲ ਨਹੀਂ ਪੈ ਸਕਦਾ ।੭।
ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥
ਪਰ ਉਸ ਨਾਮ-ਰੰਗ ਦੀ ਡੰੂਘਾਈ ਬਾਹਰਲੇ ਧਾਰਮਿਕ ਪਹਿਰਾਵਿਆਂ ਨਾਲ ਨਹੀਂ ਲੱਭ ਸਕਦੀ, ਤੀਰਥ ਤੇ ਇਸ਼ਨਾਨ ਕੀਤਿਆਂ ਤੇ ਦਾਨ-ਪੁੰਨ ਕੀਤਿਆਂ ਭੀ ਨਹੀਂ ਲੱਭਦੀ ।
ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥
ਮੈਂ ਵੇਦ ਪੜ੍ਹਨ ਵਾਲਿਆਂ ਤੋਂ ਇਹ ਭੇਦ ਪੁੱਛਦਾ ਹਾਂ (ਧਾਰਮਿਕ ਪੁਸਤਕਾਂ ਪੜ੍ਹਨ ਨਾਲ ਭੀ ਨਾਮ-ਰੰਗ ਦੀ ਡੂੰਘਾਈ ਦੀ ਸਮਝ ਨਹੀਂ ਪੈਂਦੀ) । ਜਦ ਤਕ ਨਾਮ-ਰੰਗ ਵਿਚ ਮਨ ਨਹੀਂ ਮੰਨਦਾ (ਮਨ ਨਹੀਂ ਭਿੱਜਦਾ ਤਦ ਤਕ ਸਾਰੀ ਲੋਕਾਈ ਹੀ ਮਾਇਆ-ਮੋਹ ਵਿਚ) ਠੱਗੀ ਜਾ ਰਹੀ ਹੈ ।
ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥੮॥੬॥
ਹੇ ਨਾਨਕ! ਨਾਮ-ਰੰਗ ਦੀ ਕਦਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪੂਰਾ ਗੁਰੂ ਮਿਲਦਾ ਹੈ ਤੇ (ਗੁਰੂ ਦੀ ਰਾਹੀਂ ਪਰਮਾਤਮਾ ਨਾਲ) ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ ।੮।੬।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਤਿਆਗ ਦੇ) ਜੋਸ਼ ਵਿਚ ਆਪਣਾ ਘਰ ਤਿਆਗ ਕੇ (ਫਿਰ ਰੋਟੀ ਆਦਿਕ ਦੀ ਖ਼ਾਤਰ) ਹੋਰਨਾਂ ਦੇ ਘਰ ਤੱਕਦਾ ਫਿਰਦਾ ਹੈ ।
ਗ੍ਰਿਹ ਧਰਮੁ ਗਵਾਏ ਸਤਿਗੁਰੁ ਨ ਭੇਟੈ ਦੁਰਮਤਿ ਘੂਮਨ ਘੇਰੈ ॥
ਗ੍ਰਿਹਸਤ ਨਿਬਾਹੁਣ ਦਾ ਫ਼ਰਜ਼ (ਕਿਰਤ ਕਰਨੀ) ਛੱਡ ਦੇਂਦਾ ਹੈ (ਇਸ ਗ਼ਲਤ ਤਿਆਗ ਨਾਲ ਉਸ ਨੂੰ) ਸਤਿਗੁਰੂ (ਭੀ) ਨਹੀਂ ਮਿਲਦਾ, ਤੇ ਆਪਣੀ ਭੈੜੀ ਮਤਿ ਦੀ ਘੁੰਮਣ-ਘੇਰੀ ਵਿਚ (ਗੋਤੇ ਖਾਂਦਾ ਹੈ) ।
ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥
(ਆਪਣਾ ਘਰ ਛੱਡ ਕੇ) ਹੋਰ ਹੋਰ ਦੇਸਾਂ (ਦਾ) ਰਟਨ ਕਰਦਾ ਫਿਰਦਾ ਹੈ, (ਧਰਮ-ਪੁਸਤਕਾਂ ਦੇ) ਪਾਠ ਪੜ੍ਹ ਪੜ੍ਹ ਕੇ ਭੀ ਥੱਕ ਜਾਂਦਾ ਹੈ, (ਪਰ ਮਾਇਆ ਦੀ) ਤਿ®ਸ਼ਨਾ (ਮੁੱਕਣ ਦੇ ਥਾਂ ਸਗੋਂ) ਵਧਦੀ ਜਾਂਦੀ ਹੈ ।
ਕਾਚੀ ਪਿੰਡੀ ਸਬਦੁ ਨ ਚੀਨੈ ਉਦਰੁ ਭਰੈ ਜੈਸੇ ਢੋਰੈ ॥੧॥
ਹੋਛੀ ਮਤਿ ਵਾਲਾ (ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਤੇ ਲੋਕਾਂ ਦੇ ਘਰਾਂ ਤੋਂ ਵੇਹਲੜ) ਪਸ਼ੂਆਂ ਵਾਂਗ ਆਪਣਾ ਢਿੱਡ ਭਰਦਾ ਹੈ ।੧।
ਬਾਬਾ ਐਸੀ ਰਵਤ ਰਵੈ ਸੰਨਿਆਸੀ ॥
ਹੇ ਪ੍ਰਭੂ! ਅਸਲ ਸੰਨਿਆਸੀ ਉਹ ਹੈ ਜੋ ਅਜੇਹਾ ਜੀਵਨ ਜੀਵੇ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦੀ ਲਗਨ ਇਕ (ਤੇਰੇ ਚਰਨਾਂ) ਵਿਚ ਲੱਗੀ ਰਹੇ ।
ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥੧॥ ਰਹਾਉ ॥
ਤੇਰੇ ਨਾਮ-ਰੰਗ ਵਿਚ ਰੰਗੀਜ ਕੇ (ਮਾਇਆ ਵਲੋਂ) ਉਸ ਨੂੰ ਸਦਾ ਤਿ®ਪਤੀ ਰਹੇਗੀ ।੧।ਰਹਾਉ।
ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥
ਮਨਮੁਖ ਬੰਦਾ ਗੇਰੀ ਘੋਲਦਾ ਹੈ, ਉਸ ਦਾ ਰੰਗ (ਆਪਣੇ ਕੱਪੜਿਆਂ ਉਤੇ) ਚਾੜ੍ਹਦਾ ਹੈ, ਧਾਰਮਿਕ ਪਹਿਰਾਵੇ ਵਾਲੇ ਕੱਪੜੇ ਪਾ ਕੇ ਭਿਖਾਰੀ ਬਣ ਜਾਂਦਾ ਹੈ ।
ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥
ਕੱਪੜੇ ਪਾੜ ਕੇ (ਪਹਿਨਣ ਲਈ) ਗੋਦੜੀ ਬਣਾਂਦਾ ਹੈ, ਤੇ (ਅੰਨ ਆਟਾ ਆਦਿਕ) ਮਾਇਆ ਪਾਣ ਲਈ ਝੋਲੀ (ਤਿਆਰ ਕਰ ਲੈਂਦਾ ਹੈ) ।
ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥
(ਆਪ ਤਾਂ) ਹਰੇਕ ਘਰ ਵਿਚ (ਜਾ ਕੇ ਭਿੱਛਿਆ) ਮੰਗਦਾ ਹੈ ਪਰ ਜਗਤ ਨੂੰ (ਸਤ ਧਰਮ ਦਾ) ਉਪਦੇਸ਼ ਕਰਦਾ ਹੈ, ਆਪਣਾ ਮਨ ਅੰਨ੍ਹਾ ਹੋਣ ਦੇ ਕਾਰਨ ਮਨਮੁਖ ਆਪਣੀ ਇੱਜ਼ਤ ਗਵਾ ਲੈਂਦਾ ਹੈ ।
ਭਰਮਿ ਭੁਲਾਣਾ ਸਬਦੁ ਨ ਚੀਨੈ ਜੂਐ ਬਾਜੀ ਹਾਰੀ ॥੨॥
ਭਟਕਣਾ ਵਿਚ (ਪੈ ਕੇ ਜੀਵਨ-ਰਾਹ ਤੋਂ) ਖੁੰਝਿਆ ਹੋਇਆ ਗੁਰੂ ਦੇ ਸ਼ਬਦ ਨੂੰ ਪਛਾਣਦਾ ਨਹੀਂ (ਜਿਵੇਂ ਕੋਈ ਜੁਆਰੀਆ) ਜੂਏ ਵਿਚ ਬਾਜ਼ੀ ਹਾਰਦਾ ਹੈ (ਤਿਵੇਂ ਇਹ ਮਨਮੁਖ ਆਪਣੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦਾ ਹੈ) ।੨।