Sri Guru Granth Sahib Ji — Ang 1017 (punjabi)
ਮਾਰੂ ਮਹਲਾ ੫ ਘਰੁ ੩ ਅਸਟਪਦੀਆ
ਮਾਰੂ ਪੰਜਵੀਂ ਪਾਤਿਸ਼ਾਹੀ ਅਸ਼ਟਪਦੀਆਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ ॥੧॥
ਹੇ ਮੂਰਖ! ਚੌਰਾਸੀ ਲੱਖ ਜੂਨਾਂ ਵਿਚ ਭੌਂਦਿਆਂ ਭੌਦਿਆਂ ਹੁਣ ਤੈਨੂੰ ਕੀਮਤੀ ਮਨੁੱਖਾ ਜਨਮ ਮਿਲਿਆ ਹੈ ।੧।
ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥
ਹੇ ਮੂਰਖ! ਤੂੰ ਨਾਸਵੰਤ (ਪਦਾਰਥਾਂ ਦੇ) ਸੁਆਦ ਵਿਚ ਫਸਿਆ ਰਹਿੰਦਾ ਹੈਂ ।
ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥੧॥ ਰਹਾਉ ॥
ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤੇਰੇ ਅੰਦਰ ਵੱਸਦਾ ਹੈ (ਤੂੰ ਉਸ ਨੂੰ ਛੱਡ ਕੇ ਆਤਮਕ ਮੌਤ ਲਿਆਉਣ ਵਾਲੀ) ਮਾਇਆ ਦੇ ਨਾਲ ਚੰਬੜਿਆ ਹੋਇਆ ਹੈਂ ।੧।ਰਹਾਉ।
ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥੨॥
ਹੇ ਮੂਰਖ! ਤੂੰ ਆਇਆ ਸੈਂ ਰਤਨ ਤੇ ਜਵਾਹਰ ਖ਼ਰੀਦਣ ਲਈ, ਪਰ ਤੂੰ ਇੱਥੋਂ ਕੱਲਰ ਲੱਦ ਕੇ ਹੀ ਤੁਰ ਪਿਆ ਹੈਂ ।੨।
ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥੩॥
ਹੇ ਮੂਰਖ! ਜਿਸ ਘਰ ਵਿਚ ਤੂੰ ਸਦਾ ਰਹਿਣਾ-ਵੱਸਣਾ ਹੈ, ਉਹ ਘਰ ਕਦੇ ਤੇਰੇ ਚਿੱਤ-ਚੇਤੇ ਹੀ ਨਹੀਂ ਆਇਆ ।੩।
ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ ॥੪॥
ਹੇ ਮੂਰਖ! ਤੂੰ ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਅਬਿਨਾਸੀ ਹੈ, ਜੋ ਜਿੰਦ ਦੇਣ ਵਾਲਾ ਹੈ ਤੇ ਜੋ ਸਾਰੇ ਸੁਖ ਦੇਣ ਵਾਲਾ ਹੈ ।੪।
ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥੫॥
ਹੇ ਮੂਰਖ! ਜਿਸ ਥਾਂ ਆਖ਼ਰ ਜ਼ਰੂਰ ਜਾਣਾ ਹੈ ਉਸ ਵਲ ਤਾਂ ਤੂੰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਕਦੇ ਧਿਆਨ ਨਹੀਂ ਦਿੱਤਾ ।੫।
ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥੬॥
ਹੇ ਮੂਰਖ! ਪੁੱਤਰ, ਇਸਤ®ੀ ਤੇ ਘਰ ਦਾ ਸਾਮਾਨ ਵੇਖ ਕੇ ਇਸ ਦੇ ਮੋਹ ਵਿਚ ਹੀ ਤੂੰ ਫਸਿਆ ਪਿਆ ਹੈਂ ।੬।
ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥੭॥
(ਪਰ ਜੀਵ ਦੇ ਭੀ ਕੀਹ ਵੱਸ!) ਜਿਸ (ਕੰਮ) ਵਿਚ ਕੋਈ ਜੀਵ (ਪਰਮਾਤਮਾ ਵੱਲੋਂ) ਲਾਇਆ ਜਾਂਦਾ ਹੈ ਉਸ ਵਿਚ ਉਹ ਲੱਗਾ ਰਹਿੰਦਾ ਹੈ, ਉਹੋ ਜਿਹੇ ਕੰਮ ਹੀ ਉਹ ਕਰਦਾ ਰਹਿੰਦਾ ਹੈ ।੭।
ਜਉ ਭਇਓ ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥੮॥੧॥
ਹੇ ਦਾਸ ਨਾਨਕ! (ਆਖ—) ਜਦੋਂ ਪਰਮਾਤਮਾ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਤਦੋਂ ਉਸ ਨੂੰ ਗੁਰੂ ਦਾ ਸਾਥ ਪ੍ਰਾਪਤ ਹੁੰਦਾ ਹੈ, ਤੇ, ਉਹ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ।੮।੧।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥
ਹੇ ਭਾਈ! ਦਇਆ ਕਰ ਕੇ ਜਿਸ ਮਨੁੱਖ ਦੀ ਰੱਖਿਆ ਪਰਮਾਤਮਾ ਕਰਦਾ ਹੈ, ਉਸ ਨੂੰ ਗੁਰੂ ਦਾ ਮਿਲਾਪ ਹੁੰਦਾ ਹੈ,
ਹਰਿ ਨਾਮ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥੧॥
ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ, ਉਹ ਆਪਣੀ ਜੀਭ ਨਾਲ ਪ੍ਰਭੂ ਦਾ ਨਾਮ ਜਪਦਾ ਹੈ, (ਉਸ ਦੇ ਮਨ ਉਤੇ ਪਰਮਾਤਮਾ ਦੇ ਪਿਆਰ ਦਾ) ਮਿੱਠਾ ਗੂੜ੍ਹਾ ਰੰਗ ਚੜ੍ਹਿਆ ਰਹਿੰਦਾ ਹੈ ।੧।
ਮੇਰੇ ਮਾਨ ਕੋ ਅਸਥਾਨੁ ॥
ਭਾਈ! ਸਭ ਦੇ ਦਿਲ ਦੀ ਜਾਣਨ ਵਾਲਾ ਸੁਜਾਨ ਪਰਮਾਤਮਾ ਹੀ ਸਦਾ ਮੇਰੇ ਮਨ ਦਾ ਸਹਾਰਾ ਹੈ ।
ਮੀਤ ਸਾਜਨ ਸਖਾ ਬੰਧਪੁ ਅੰਤਰਜਾਮੀ ਜਾਨੁ ॥੧॥ ਰਹਾਉ ॥
ਉਹੀ ਮੇਰਾ ਮਿੱਤਰ ਹੈ, ਉਹੀ ਮੇਰਾ ਸੱਜਣ ਹੈ, ਉਹੀ ਮੇਰਾ ਸਾਥੀ ਹੈ, ਉਹੀ ਮੇਰਾ ਰਿਸ਼ਤੇਦਾਰ ਹੈ ।੧।ਰਹਾਉ।
ਸੰਸਾਰ ਸਾਗਰੁ ਜਿਨਿ ਉਪਾਇਓ ਸਰਣਿ ਪ੍ਰਭ ਕੀ ਗਹੀ ॥
ਹੇ ਭਾਈ! (ਜਿਸ ਮਨੁੱਖ ਨੇ) ਉਸ ਪ੍ਰਭੂ ਦਾ ਆਸਰਾ ਲਿਆ ਹੈ ਜਿਸ ਨੇ ਇਹ ਸੰਸਾਰ-ਸਮੁੰਦਰ ਪੈਦਾ ਕੀਤਾ ਹੈ
ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥੨॥
ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹਿੰਦਾ ਹੈ, ਉਸ ਨੂੰ ਜਮਦੂਤ ਭੀ ਕੁਝ ਨਹੀਂ ਆਖਦਾ ।੨।
ਮੋਖ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥
ਜਿਸ ਦੇ ਦਰ ਤੇ ਮੁਕਤੀ ਟਿਕੀ ਰਹਿੰਦੀ ਹੈ, ਜਿਸ ਦਾ ਖ਼ਜ਼ਾਨਾ ਸੰਤ ਜਨਾਂ ਦਾ ਹਿਰਦਾ ਹੈ (ਜੋ ਸੰਤ ਜਨਾਂ ਦੇ ਹਿਰਦੇ ਵਿਚ ਸਦਾ ਵੱਸਦਾ ਹੈ)
ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥੩॥
ਹੇ ਭਾਈ! ਮਾਲਕ-ਪ੍ਰਭੂ ਸਦਾ ਰੱਖਿਆ ਕਰਨ ਦੀ ਸਮਰਥਾ ਵਾਲਾ ਹੈ, ਉਹ ਸੁਜਾਨ ਪ੍ਰਭੂ ਹੀ ਆਤਮਕ ਜੀਵਨ ਜੀਊਣ ਦੀ ਜਾਚ ਸਿਖਾਂਦਾ ਹੈ ।੩।
ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ ਉਸ ਦੇ ਸਾਰੇ ਦੁੱਖ ਦਰਦ ਤੇ ਕਲੇਸ਼ ਮਿਟ ਜਾਂਦੇ ਹਨ ।
ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥੪॥
ਆਤਮਕ ਮੌਤ, ਨਰਕ, ਹੋਰ ਔਖੇ ਥਾਂ, ਆਤਮਕ ਮੌਤ ਲਿਆਉਣ ਵਾਲੀ ਮਾਇਆ—ਇਹਨਾਂ ਵਿਚੋਂ ਕੋਈ ਭੀ ਉਸ ਉਤੇ ਆਪਣਾ ਅਸਰ ਨਹੀਂ ਪਾ ਸਕਦਾ ।੪।
ਰਿਧਿ ਸਿਧਿ ਨਵ ਨਿਧਿ ਜਾ ਕੈ ਅੰਮ੍ਰਿਤਾ ਪਰਵਾਹ ॥
ਹੇ ਭਾਈ! ਜਿਸ ਪਰਮਾਤਮਾ ਦੇ ਘਰ ਵਿਚ ਸਾਰੀਆਂ ਕਰਾਮਾਤੀ ਤਾਕਤਾਂ ਹਨ, ਤੇ ਸਾਰੇ ਹੀ ਖ਼ਜ਼ਾਨੇ ਹਨ, ਜਿਸ ਦੇ ਘਰ ਵਿਚ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਚਸ਼ਮੇ ਚੱਲ ਰਹੇ ਹਨ,
ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥੫॥
ਉਹੀ ਪਰਮਾਤਮਾ ਜਗਤ ਦੇ ਸ਼ੁਰੂ ਵਿਚ, ਅੰਤ ਵਿਚ, ਵਿਚਕਾਰਲੇ ਸਮੇ ਵਿਚ ਹਰ ਵੇਲੇ ਮੌਜੂਦ ਹੈ । ਉਹ ਪਰਮਾਤਮਾ ਸਭ ਤੋਂ ਉੱਚਾ ਹੈ, ਅਪਹੁੰਚ ਹੈ, ਤੇ ਅਥਾਹ ਹੈ ।੫।
ਸਿਧ ਸਾਧਿਕ ਦੇਵ ਮੁਨਿ ਜਨ ਬੇਦ ਕਰਹਿ ਉਚਾਰੁ ॥
ਹੇ ਭਾਈ! ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਦੇਵਤੇ, ਮੋਨ-ਧਾਰੀ ਸਾਧੂ, (ਉਹ ਪੰਡਿਤ ਜੋ) ਵੇਦਾਂ ਦਾ ਪਾਠ ਕਰਦੇ ਰਹਿੰਦੇ ਹਨ
ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥੬॥
(ਕੋਈ ਭੀ ਹੋਣ) ਮਾਲਕ-ਪ੍ਰਭੂ (ਦਾ ਨਾਮ) ਸਿਮਰ ਕੇ (ਹੀ) ਆਤਮਕ ਅਡੋਲਤਾ ਵਿਚ ਆਨੰਦ ਮਾਣ ਸਕਦੇ ਹਨ, (ਐਸਾ ਆਨੰਦ ਜਿਸ ਦਾ) ਅੰਤ ਨਹੀਂ (ਜੋ ਕਦੇ ਮੁੱਕਦਾ ਨਹੀਂ) ਜਿਸ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੬।
ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥
ਹੇ ਭਾਈ! ਹਿਰਦੇ ਵਿਚ ਭਗਵਾਨ (ਦਾ ਨਾਮ) ਜਪ ਕੇ ਇਕ ਛਿਨ ਵਿਚ ਹੀ ਅਨੇਕਾਂ ਪਾਪ ਮਿਟ ਜਾਂਦੇ ਹਨ ।
ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥੭॥
ਭਗਵਾਨ (ਦਾ ਨਾਮ ਹੀ) ਸਭ ਤੋਂ ਵਧੀਕ ਪਵਿੱਤਰ ਹੈ, ਨਾਮ-ਸਿਮਰਨ ਹੀ ਕੋ੍ਰੜਾਂ ਦਾਨ ਹਨ ਤੇ ਕੋ®ੜਾਂ ਤੀਰਥ-ਇਸ਼ਨਾਨ ਹਨ ।੭।
ਬਲ ਬੁਧਿ ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸੰਤ ਜਨਾਂ ਦਾ ਸਰਮਾਇਆ ਹੈ, ਬਲ ਹੈ, ਬੁੱਧੀ ਹੈ, ਸੂਝ-ਬੂਝ ਹੈ, ਜਿੰਦ ਹੈ, ਇਹੀ ਉਹਨਾਂ ਦਾ ਸਭ ਕੁਝ ਹੈ ।
ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥੮॥੨॥
ਨਾਨਕ ਦੀ ਭੀ ਇਹੀ ਬੇਨਤੀ ਹੈ—ਹੇ ਪ੍ਰਭੂ! ਮੇਰੇ ਮਨ ਤੋਂ ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲ ।੮।੨।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥
(ਹੇ ਮੇਰੇ ਮਨ! ਜਿਸ ਮਨੁੱਖ ਨੇ ਰੁੱਖ ਨੂੰ ਕਿਸੇ) ਤੇਜ਼ ਹਥਿਆਰ ਨਾਲ ਕੱਟ ਸੁੱਟਿਆ (ਰੁੱਖ ਨੇ ਆਪਣੇ) ਮਨ ਵਿਚ (ਉਸ ਉੱਤੇ) ਗੁੱਸਾ ਨਾਹ ਕੀਤਾ,
ਕਾਜੁ ਉਆ ਕੋ ਲੇ ਸਵਾਰਿਓ ਤਿਲੁ ਨ ਦੀਨੋ ਦੋਸੁ ॥੧॥
(ਸਗੋਂ ਰੁੱਖ ਨੇ) ਉਸ ਦਾ ਕੰਮ ਸਵਾਰ ਦਿੱਤਾ, ਤੇ, (ਉਸ ਨੂੰ) ਰਤਾ ਭਰ ਭੀ ਕੋਈ ਦੋਸ਼ ਨਾਹ ਦਿੱਤਾ ।੧।
ਮਨ ਮੇਰੇ ਰਾਮ ਰਉ ਨਿਤ ਨੀਤਿ ॥
ਹੇ ਮੇਰੇ ਮਨ! ਦਇਆਲ, ਪ੍ਰਕਾਸ਼-ਰੂਪ, ਕਿਰਪਾਲ ਗੋਬਿੰਦ ਦੇ (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸਦਾ ਹੀ ਪਰਮਾਤਮਾ ਦਾ ਸਿਮਰਨ ਕਰਦਾ ਰਹੁ
ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ ਕੀ ਰੀਤਿ ॥੧॥ ਰਹਾਉ ॥
(ਉਹ ਸੰਤ ਜਨ ਕਿਹੋ ਜਿਹੇ ਹੁੰਦੇ ਹਨ? ਉਹਨਾਂ) ਸੰਤ ਜਨਾਂ ਦੀ ਜੀਵਨ-ਮਰਯਾਦਾ ਸੁਣ ।੧।ਰਹਾਉ।