Sri Guru Granth Sahib Ji — Ang 1025 (punjabi)
ਨਾਵਹੁ ਭੁਲੀ ਚੋਟਾ ਖਾਏ ॥
ਜੇਹੜੀ ਜੀਵ-ਇਸਤ®ੀ ਪਰਮਾਤਮਾ ਦੇ ਨਾਮ ਤੋਂ ਖੁੰਝੀ ਰਹਿੰਦੀ ਹੈ ਉਹ ਦੁੱਖ ਸਹਾਰਦੀ ਹੈ
ਬਹੁਤੁ ਸਿਆਣਪ ਭਰਮੁ ਨ ਜਾਏ ॥
(ਦੁਨੀਆ ਦੇ ਕੰਮਾਂ ਵਿਚ ਭਾਵੇਂ ਉਹ) ਬਹੁਤ ਸਿਆਣਪ (ਵਿਖਾਵੇ), ਉਸ ਦੀ (ਮਾਇਆ ਦੀ) ਭਟਕਣਾ ਦੂਰ ਨਹੀਂ ਹੁੰਦੀ ।
ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥
ਜੇਹੜੇ ਬੰਦੇ ਪਰਮਾਤਮਾ ਦੀ ਯਾਦ ਵਲੋਂ ਅਵੇਸਲੇ ਰਹਿੰਦੇ ਹਨ ਪਰਮਾਤਮਾ ਨੂੰ ਚੇਤੇ ਨਹੀਂ ਕਰਦੇ, (ਉਹ ਮਾਇਆ ਦੇ ਮੋਹ ਵਿਚ) ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਹਨ, ਉਹ (ਮੋਹ ਦੇ) ਬਹੁਤ ਹੀ ਭਾਰੇ ਬੋਝ ਹੇਠ ਲੱਦੇ ਰਹਿੰਦੇ ਹਨ ।੮।
ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥
(ਮਾਇਆ ਦੇ ਮੋਹ ਵਿਚ ਫਸਿਆਂ ਦਾ ਜਿਧਰ ਕਿਧਰ ਭੀ ਹਾਲ ਵੇਖੋ) ਝਗੜਿਆਂ ਤੋਂ ਵਿਰੋਧ ਤੋਂ ਕੋਈ ਭੀ ਖ਼ਾਲੀ ਨਹੀਂ ਹੈ
ਮੈ ਦੇਖਾਲਿਹੁ ਤਿਸੁ ਸਾਲਾਹੀ ॥
(ਤੇ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ) ਮੈਨੂੰ ਕੋਈ ਐਸਾ ਵਿਖਾE, ਮੈਂ ਉਸ ਦਾ ਸਤਕਾਰ ਕਰਦਾ ਹਾਂ ।
ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥
ਆਪਣਾ ਮਨ ਤੇ ਸਰੀਰ ਭੇਟਾ ਕੀਤਿਆਂ ਹੀ (ਭਾਵ, ਆਪਣੇ ਮਨ ਦੀ ਅਗਵਾਈ ਤੇ ਗਿਆਨ-ਇੰਦਿ®ਆਂ ਦੀ ਭਟਕਣਾ ਛੱਡਿਆਂ ਹੀ) ਜਗਤ ਦਾ ਜੀਵਨ ਪਰਮਾਤਮਾ ਮਿਲਦਾ ਹੈ, ਤਦੋਂ ਹੀ ਉਸ ਨਾਲ ਸਾਂਝ ਬਣਦੀ ਹੈ ।੯।
ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥
ਕੋਈ ਆਦਮੀ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ ।
ਜੇ ਕੋ ਵਡਾ ਕਹਾਇ ਵਡਾਈ ਖਾਵੈ ॥
ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਕੇ (ਇਹ ਮਾਣ ਕਰੇ ਕਿ ਮੈਂ ਪ੍ਰਭੂ ਦੀ ਗਤਿ ਮਿਤਿ ਲੱਭ ਸਕਦਾ ਹਾਂ ਤਾਂ ਇਹ) ਮਾਣ ਉਸ ਦੇ ਆਤਮਕ ਜੀਵਨ ਨੂੰ ਤਬਾਹ ਕਰ ਦੇਂਦਾ ਹੈ ।
ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥
ਸਾਰੀ ਸ੍ਰਿਸ਼ਟੀ ਸਦਾ-ਥਿਰ ਰਹਿਣ ਵਾਲੇ ਮਾਲਕ ਨੇ ਪੈਦਾ ਕੀਤੀ ਹੈ (ਸਭ ਨੂੰ ਦਾਤਾਂ ਦੇਂਦਾ ਹੈ, ਪਰ ਉਸ ਦੀਆਂ) ਦਾਤਾਂ ਵਿਚ ਕਮੀ ਨਹੀਂ ਹੁੰਦੀ ।੧੦।
ਵਡੀ ਵਡਿਆਈ ਵੇਪਰਵਾਹੇ ॥
(ਪਰਮਾਤਮਾ ਦੀ ਇਹ ਇਕ) ਬੜੀ ਭਾਰੀ ਸਿਫ਼ਤਿ ਹੈ ਕਿ (ਇਤਨੇ ਵੱਡੇ ਜਗਤ-ਪਰਵਾਰ ਦਾ ਮਾਲਕ-ਖਸਮ ਹੋ ਕੇ ਭੀ) ਬੇ-ਪਰਵਾਹ ਹੈ (ਪ੍ਰਬੰਧ ਕਰਨ ਵਿਚ ਘਬਰਾਂਦਾ ਨਹੀਂ),
ਆਪਿ ਉਪਾਏ ਦਾਨੁ ਸਮਾਹੇ ॥
ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ ।
ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥
ਸਭ ਦਾਤਾਂ ਦਾ ਮਾਲਕ ਪ੍ਰਭੂ ਦਇਆ ਦਾ ਸੋਮਾ ਹੈ, ਕਿਸੇ ਭੀ ਜੀਵ ਤੋਂ ਦੂਰ ਨਹੀਂ ਹੈ, ਉਹ ਰਜ਼ਾ ਦਾ ਮਾਲਕ ਜਿਸ ਜੀਵ ਨੂੰ ਮਿਲ ਪੈਂਦਾ ਹੈ ਉਹ (ਭੀ) ਆਤਮਕ ਅਡਲੋਤਾ ਵਿਚ ਟਿਕ ਜਾਂਦਾ ਹੈ ।੧੧।
ਇਕਿ ਸੋਗੀ ਇਕਿ ਰੋਗਿ ਵਿਆਪੇ ॥
(ਸ੍ਰਿਸ਼ਟੀ ਦੇ) ਅਨੇਕਾਂ ਜੀਵ ਸੋਗ ਵਿਚ ਗ੍ਰਸੇ ਰਹਿੰਦੇ ਹਨ, ਅਨੇਕਾਂ ਜੀਵ ਰੋਗ ਹੇਠ ਦਬਾਏ ਰਹਿੰਦੇ ਹਨ
ਜੋ ਕਿਛੁ ਕਰੇ ਸੁ ਆਪੇ ਆਪੇ ॥
ਜੋ ਕੁਝ ਕਰਦਾ ਹੈ ਪ੍ਰਭੂ ਆਪ ਹੀ ਆਪ ਕਰਦਾ ਹੈ ।
ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥
ਜੋ ਮਨੁੱਖ ਗੁਰੂ ਦੀ ਪੂਰੀ ਮਤਿ ਦੀ ਰਾਹੀਂ ਪਰਮਾਤਮਾ ਦੀ ਭਗਤੀ ਕਰਦਾ ਹੈ ਪਰਮਾਤਮਾ ਨਾਲ ਪੇ੍ਰਮ ਗੰਢਦਾ ਹੈ, ਉਹ ਉਸ ਅਮਰ ਪ੍ਰਭੂ ਵਿਚ ਲੀਨ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਉਸ ਨੂੰ ਆਪਣਾ ਆਪ ਲਖਾ ਦੇਂਦਾ ਹੈ (ਤੇ ਉਸ ਨੂੰ ਕੋਈ ਸੋਗ ਕੋਈ ਰੋਗ ਨਹੀਂ ਵਿਆਪਦਾ) ।੧੨।
ਇਕਿ ਨਾਗੇ ਭੂਖੇ ਭਵਹਿ ਭਵਾਏ ॥
ਅਨੇਕਾਂ ਬੰਦੇ (ਜਗਤ ਤਿਆਗ ਕੇ) ਨੰਗੇ ਰਹਿੰਦੇ ਹਨ, ਭੁੱਖਾਂ ਕੱਟਦੇ ਹਨ (ਤਿਆਗ ਦੇ ਭੁਲੇਖੇ ਦੇ) ਭਟਕਾਏ ਹੋਏ (ਥਾਂ ਥਾਂ) ਭੌਂਦੇ ਫਿਰਦੇ ਹਨ ।
ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥
ਅਨੇਕਾਂ ਬੰਦੇ (ਕਿਸੇ ਮਿਥੀ ਆਤਮਕ ਉੱਨਤੀ ਦੀ ਪ੍ਰਾਪਤੀ ਦੀ ਖ਼ਾਤਰ) ਆਪਣੇ ਸਰੀਰ ਉਤੇ ਧੱਕਾ-ਜ਼ੋਰ ਕਰ ਕੇ ਮਰਦੇ ਹਨ ।
ਗਤਿ ਅਵਿਗਤ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥
ਪਰ ਅਜੇਹਾ ਕੋਈ ਮਨੁੱਖ (ਮਨੁੱਖਾ ਜੀਵਨ ਦੀ) ਕਦਰ ਨਹੀਂ ਸਮਝਦਾ, ਅਜੇਹੇ ਕਿਸੇ ਬੰਦੇ ਨੂੰ ਚੰਗੇ ਮੰਦੇ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ । ਉਹੀ ਬੰਦਾ ਸਮਝਦਾ ਹੈ ਜੋ ਗੁਰੂ ਦਾ ਸ਼ਬਦ ਕਮਾਂਦਾ ਹੈ (ਜੋ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ।੧੩।
ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥
ਅਨੇਕਾਂ ਬੰਦੇ (ਜਗਤ ਤਿਆਗ ਕੇ) ਤੀਰਥ (ਤੀਰਥਾਂ) ਉਤੇ ਇਸ਼ਨਾਨ ਕਰਦੇ ਹਨ, ਤੇ ਅੰਨ ਨਹੀਂ ਖਾਂਦੇ (ਦੁਧਾਧਾਰੀ ਬਣਦੇ ਹਨ) ।
ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥
ਅਨੇਕਾਂ ਬੰਦੇ (ਤਿਆਗੀ ਬਣ ਕੇ) ਅੱਗ ਬਾਲਦੇ ਹਨ (ਧੂਣੀਆਂ ਤਪਾਂਦੇ ਹਨ ਤੇ) ਆਪਣੇ ਸਰੀਰ ਨੂੰ (ਤਪਾਂ ਦਾ) ਕਸ਼ਟ ਦੇਂਦੇ ਹਨ
ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥
ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਮਿਲਦੀ । ਸਿਮਰਨ ਤੋਂ ਬਿਨਾ ਹੋਰ ਕਿਸੇ ਤਰੀਕੇ ਨਾਲ ਕੋਈ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕਦਾ ।੧੪।
ਗੁਰਮਤਿ ਛੋਡਹਿ ਉਝੜਿ ਜਾਈ ॥
(ਕਈ ਬੰਦੇ ਐਸੇ ਹਨ ਜੋ) ਔਝੜੇ ਜਾ ਕੇ ਗੁਰੂ ਦੀ ਮਤਿ ਤੇ ਤੁਰਨਾ ਛੱਡ ਦੇਂਦੇ ਹਨ ।
ਮਨਮੁਖਿ ਰਾਮੁ ਨ ਜਪੈ ਅਵਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਵੈੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ ।
ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ।੧੫।
ਹੁਕਮੇ ਆਵੈ ਹੁਕਮੇ ਜਾਵੈ ॥
ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ।੧੫।
ਬੂਝੈ ਹੁਕਮੁ ਸੋ ਸਾਚਿ ਸਮਾਵੈ ॥
ਜੇਹੜਾ ਜੀਵ ਉਸ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।
ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ) ਕਾਰ ਕਰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ।੧੬।੫।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਆਪੇ ਕਰਤਾ ਪੁਰਖੁ ਬਿਧਾਤਾ ॥
ਕਰਤਾਰ ਆਪ ਹੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਇਸ ਵਿਚ ਵਿਆਪਕ ਹੈ ।
ਜਿਨਿ ਆਪੇ ਆਪਿ ਉਪਾਇ ਪਛਾਤਾ ॥
ਉਸ ਕਰਤਾਰ ਨੇ ਆਪ ਹੀ ਜਗਤ ਪੈਦਾ ਕਰ ਕੇ ਇਸ ਦੀ ਸੰਭਾਲ ਦਾ ਫ਼ਰਜ਼ ਭੀ ਪਛਾਣਿਆ ਹੈ ।
ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥
ਪ੍ਰਭੂ ਆਪ ਹੀ ਸਤਿਗੁਰੂ ਹੈ ਆਪ ਹੀ ਸੇਵਕ ਹੈ, ਪ੍ਰਭੂ ਨੇ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ।੧।
ਆਪੇ ਨੇੜੈ ਨਾਹੀ ਦੂਰੇ ॥
(ਸਰਬ-ਵਿਆਪਕ ਹੋਣ ਕਰਕੇ ਪ੍ਰਭੂ) ਆਪ ਹੀ (ਹਰੇਕ ਜੀਵ ਦੇ) ਨੇੜੇ ਹੈ ਕਿਸੇ ਤੋਂ ਭੀ ਦੂਰ ਨਹੀਂ ।
ਬੂਝਹਿ ਗੁਰਮੁਖਿ ਸੇ ਜਨ ਪੂਰੇ ॥
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਇਹ ਭੇਦ ਸਮਝ ਲੈਂਦੇ ਹਨ ਉਹ ਅਭੁੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।
ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥
ਗੁਰੂ ਦੀ ਸੰਗਤਿ ਕਰਨ ਕਰਕੇ ਉਹਨਾਂ ਨੂੰ ਇਹ ਮਹੱਤਤਾ ਮਿਲਦੀ ਹੈ ਕਿ ਉਹਨਾਂ ਦੀ ਸੰਗਤਿ ਤੋਂ ਭੀ ਦਿਨ ਰਾਤ ਲਾਭ ਹੀ ਲਾਭ ਮਿਲਦਾ ਹੈ ।੨।
ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥
ਹੇ ਪ੍ਰਭੂ! ਹਰੇਕ ਜੁਗ ਵਿਚ ਤੇਰੇ ਸੰਤ ਨੇਕ ਬੰਦੇ ਹੁੰਦੇ ਹਨ,
ਹਰਿ ਗੁਣ ਗਾਵਹਿ ਰਸਨ ਰਸੇਰੇ ॥
ਉਹ ਜੀਭ ਨਾਲ ਰਸ ਲੈ ਕੇ ਤੇਰੇ ਗੁਣ ਗਾਂਦੇ ਹਨ ।
ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥
ਤੈਥੋਂ ਬਿਨਾ ਉਹਨਾਂ ਨੂੰ ਕਿਸੇ ਹੋਰ ਦੀ ਆਸ ਨਹੀਂ ਹੁੰਦੀ, ਹੇ ਪ੍ਰਭੂ! ਉਹ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ (ਆਪਣੇ ਅੰਦਰੋਂ) ਦੁੱਖ ਦਰਿੱਦ® ਦੂਰ ਕਰ ਲੈਂਦੇ ਹਨ ।੩।
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥
ਉਹ (ਸੰਤ ਜਨ ਮਾਇਆ ਦੇ ਹੱਲਿਆਂ ਵਲੋਂ ਸਦਾ) ਸੁਚੇਤ ਰਹਿੰਦੇ ਹਨ, ਉਹ ਗ਼ਫ਼ਲਤ ਦੀ ਨੀਂਦ ਵਿਚ ਕਦੇ ਭੀ ਸੁੱਤੇ ਨਹੀਂ ਦਿੱਸਦੇ ।
ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥
ਉਹਨਾਂ ਦੀ ਸੰਗਤਿ ਅਨੇਕਾਂ ਕੁਲਾਂ ਤਾਰ ਦੇਂਦੀ ਹੈ ਕਿਉਂਕਿ ਉਹ ਸਭ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਵੰਡਦੇ ਹਨ ।
ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥
(ਉਹਨਾਂ ਦੇ ਅੰਦਰ) ਪਾਪਾਂ ਦੀ ਮੈਲ (ਰਤਾ ਭੀ) ਨਹੀਂ ਹੁੰਦੀ, ਉਹ ਪਵਿੱਤ® ਜੀਵਨ ਵਾਲੇ ਹੁੰਦੇ ਹਨ, ਉਹ ਪ੍ਰਭੂ ਦੀ ਭਗਤੀ ਵਿਚ ਰੁੱਝੇ ਰਹਿੰਦੇ ਹਨ, ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦੇ ਹਨ ।੪।
ਬੂਝਹੁ ਹਰਿ ਜਨ ਸਤਿਗੁਰ ਬਾਣੀ ॥
ਹੇ ਪ੍ਰਾਣੀਹੋ! ਹਰੀ-ਜਨਾਂ ਦੀ ਸੰਗਤਿ ਵਿਚ ਰਹਿ ਕੇ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ
ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥
ਕੇ (ਇਹ ਪੱਕੀ ਗੱਲ) ਸਮਝ ਲਵੋ ਕਿ ਇਹ ਜੁਆਨੀ ਇਹ ਸੁਆਸ ਇਹ ਸਰੀਰ ਸਭ ਪੁਰਾਣੇ ਹੋ ਜਾਣ ਵਾਲੇ ਹਨ ।
ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥
ਹੇ ਪ੍ਰਾਣੀ! (ਜੇਹੜਾ ਭੀ ਜੰਮਿਆ ਹੈ ਉਸ ਨੇ) ਥੋੜੇ ਹੀ ਸਮੇ ਵਿਚ ਮੌਤ ਦੇ ਵੱਸ ਆ ਜਾਣਾ ਹੈ, (ਇਸ ਵਾਸਤੇ) ਪਰਮਾਤਮਾ ਦਾ ਨਾਮ ਜਪੋ ਤੇ ਹਿਰਦੇ ਵਿਚ ਉਸ ਦਾ ਧਿਆਨ ਧਰੋ ।੫।
ਛੋਡਹੁ ਪ੍ਰਾਣੀ ਕੂੜ ਕਬਾੜਾ ॥
ਹੇ ਪ੍ਰਾਣੀ! ਨਿਰੇ ਮਾਇਆ ਦੇ ਮੋਹ ਦੀਆਂ ਗੱਲਾਂ ਛੱਡੋ ।
ਕੂੜੁ ਮਾਰੇ ਕਾਲੁ ਉਛਾਹਾੜਾ ॥
ਜਿਸ ਮਨੁੱਖ ਦੇ ਅੰਦਰ ਨਿਰਾ ਮਾਇਆ ਦਾ ਮੋਹ ਹੀ ਹੈ ਉਸ ਨੂੰ ਆਤਮਕ ਮੌਤ ਪਹੁੰਚ ਪਹੁੰਚ ਕੇ ਮਾਰਦੀ ਹੈ ।
ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥
ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਖ਼ੁਆਰ ਹੁੰਦੇ ਹਨ । ਜਿਸ ਮਨੁੱਖ ਦੇ ਮਨ ਵਿਚ ਹਉਮੈ ਹੈ ਉਹ ਮੇਰ-ਤੇਰ ਦੇ ਰਸਤੇ ਪੈ ਕੇ ਖ਼ੁਆਰ ਹੁੰਦਾ ਹੈ, ਹਉਮੈ ਉਸ ਨੂੰ ਖ਼ੁਆਰ ਕਰਦੀ ਹੈ ।੬।