Sri Guru Granth Sahib Ji — Ang 1036 (punjabi)
ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
ਤਦੋਂ ਨਾਹ ਕੋਈ ਬ੍ਰਾਹਮਣ ਖੱਤ®ੀ ਆਦਿਕ ਵਰਨ ਸਨ ਨਾਹ ਕਿਤੇ ਜੋਗੀ ਜੰਗਮ ਆਦਿਕ ਭੇਖ ਸਨ ।
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
ਤਦੋਂ ਨਾਹ ਕੋਈ ਦੇਵਤਾ ਸੀ ਤੇ ਨਾਹ ਦੇਵਤੇ ਦਾ ਮੰਦਰ ਸੀ । ਤਦੋਂ ਨਾਹ ਕੋਈ ਗਊ ਸੀ, ਨਾਹ ਕਿਤੇ ਗਾਇਤ®ੀ ਸੀ ।
ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥੧੦॥
ਨਾਹ ਕਿਤੇ ਹਵਨ ਸਨ ਨਾਹ ਜੱਗ ਹੋ ਰਹੇ ਸਨ, ਨਾਹ ਕਿਤੇ ਤੀਰਥਾਂ ਦਾ ਇਸ਼ਨਾਨ ਸੀ ਤੇ ਨਾਹ ਕੋਈ (ਦੇਵ-) ਪੂਜਾ ਕਰ ਰਿਹਾ ਸੀ ।੧੦।
ਨਾ ਕੋ ਮੁਲਾ ਨਾ ਕੋ ਕਾਜੀ ॥
ਤਦੋਂ ਨਾਹ ਕੋਈ ਮੌਲਵੀ ਸੀ ਨਾਹ ਕਾਜ਼ੀ ਸੀ, ਨਾਹ ਕੋਈ ਸ਼ੇਖ਼ ਸੀ ਨਾਹ ਹਾਜੀ ਸੀ ।
ਨਾ ਕੋ ਸੇਖੁ ਮਸਾਇਕੁ ਹਾਜੀ ॥
ਤਦੋਂ ਨਾਹ ਕਿਤੇ ਪਰਜਾ ਸੀ ਨਾਹ ਕੋਈ ਰਾਜਾ ਸੀ,
ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥੧੧॥
ਨਾਹ ਕਿਤੇ ਦੁਨੀਆ ਵਾਲੀ ਹਉਮੈ ਹੀ ਸੀ, ਨਾਹ ਕੋਈ ਇਹੋ ਜਿਹੀ ਗੱਲ ਹੀ ਕਰਨ ਵਾਲਾ ਸੀ ।੧੧।
ਭਾਉ ਨ ਭਗਤੀ ਨਾ ਸਿਵ ਸਕਤੀ ॥
ਤਦੋਂ ਨਾਹ ਕਿਤੇ ਪ੍ਰੇਮ ਸੀ ਨਾਹ ਕਿਤੇ ਭਗਤੀ ਸੀ, ਨਾਹ ਕਿਤੇ ਜੜ੍ਹ ਸੀ ਨਾਹ ਚੇਤਨ ਸੀ ।
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
ਤਦੋਂ ਨਾਹ ਕਿਤੇ ਕੋਈ ਸੱਜਣ ਸੀ ਨਾਹ ਮਿੱਤਰ ਸੀ, ਨਾਹ ਕਿਤੇ ਪਿਤਾ ਦਾ ਵੀਰਜ ਸੀ ਨਾਹ ਮਾਂ ਦੀ ਰੱਤ ਸੀ ।
ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥੧੨॥
ਤਦੋਂ ਪਰਮਾਤਮਾ ਆਪ ਹੀ ਸ਼ਾਹ ਸੀ, ਆਪ ਹੀ ਵਣਜ ਕਰਨ ਵਾਲਾ ਸੀ, ਤਦੋਂ ਉਸ ਸਦਾ-ਥਿਰ ਪ੍ਰਭੂ ਨੂੰ ਇਹੋ ਕੁਝ ਚੰਗਾ ਲੱਗਦਾ ਸੀ ।੧੨।
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
ਤਦੋਂ ਨਾਹ ਕਿਤੇ ਸ਼ਾਸਤ® ਸਿੰਮ੍ਰਿਤੀਆਂ ਤੇ ਵੇਦ ਸਨ, ਨਾਹ ਕਿਤੇ ਕੁਰਾਨ ਅੰਜੀਲ ਆਦਿਕ ਸ਼ਾਮੀ ਕਿਤਾਬਾਂ ਸਨ । ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ ।
ਪਾਠ ਪੁਰਾਣ ਉਦੈ ਨਹੀ ਆਸਤ ॥
ਤਦੋਂ ਕਿਤੇ ਪੁਰਾਣਾਂ ਦੇ ਪਾਠ ਭੀ ਨਹੀਂ ਸਨ । ਤਦੋਂ ਨਾਹ ਕਿਤੇ ਸੂਰਜ ਦਾ ਚੜ੍ਹਨਾ ਸੀ ਨਾਹ ਡੁੱਬਣਾ ਸੀ ।
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥੧੩॥
ਤਦੋਂ ਗਿਆਨ-ਇੰਦਿ®ਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲਾ ਪਰਮਾਤਮਾ ਆਪ ਹੀ ਬੋਲਣ ਚਾਲਣ ਵਾਲਾ ਸੀ, ਆਪ ਹੀ ਅਦਿ®ਸ਼ਟ ਸੀ ਤੇ ਆਪ ਹੀ ਆਪਣੇ ਆਪ ਨੂੰ ਪਰਗਟ ਕਰਨ ਵਾਲਾ ਸੀ ।੧੩।
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਾ ਤਾਂ ਉਸ ਨੇ ਜਗਤ ਪੈਦਾ ਕਰ ਦਿੱਤਾ ।
ਬਾਝੁ ਕਲਾ ਆਡਾਣੁ ਰਹਾਇਆ ॥
ਇਸ ਸਾਰੇ ਜਗਤ-ਖਿਲਾਰੇ ਨੂੰ ਉਸ ਨੇ (ਕਿਸੇ ਦਿੱਸਦੇ) ਸਹਾਰੇ ਤੋਂ ਬਿਨਾ ਹੀ (ਆਪੋ ਆਪਣੇ ਥਾਂ) ਟਿਕਾ ਦਿੱਤਾ ।
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥
ਤਦੋਂ ਉਸ ਨੇ ਬ੍ਰਹਮਾ ਵਿਸ਼ਨੂ ਤੇ ਸ਼ਿਵ ਭੀ ਪੈਦਾ ਕਰ ਦਿੱਤੇ, (ਜਗਤ ਵਿਚ) ਮਾਇਆ ਦਾ ਮੋਹ ਭੀ ਵਧਾ ਦਿੱਤਾ ।੧੪।
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
ਜਿਸ ਕਿਸੇ ਵਿਰਲੇ ਬੰਦੇ ਨੂੰ ਗੁਰੂ ਨੇ ਉਪਦੇਸ਼ ਸੁਣਾਇਆ (ਉਸ ਨੂੰ ਸਮਝ ਆ ਗਈ ਕਿ)
ਕਰਿ ਕਰਿ ਦੇਖੈ ਹੁਕਮੁ ਸਬਾਇਆ ॥
ਪਰਮਾਤਮਾ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਕਰ ਰਿਹਾ ਹੈ, ਹਰ ਥਾਂ ਉਸ ਦਾ ਹੁਕਮ ਚੱਲ ਰਿਹਾ ਹੈ ।
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥
ਉਸ ਪਰਮਾਤਮਾ ਨੇ ਆਪ ਹੀ ਖੰਡ ਬ੍ਰਹਮੰਡ ਪਾਤਾਲ ਆਦਿਕ ਬਣਾਏ ਹਨ ਤੇ ਉਹ ਆਪ ਹੀ ਗੁਪਤ ਹਾਲਤ ਤੋਂ ਪਰਗਟ ਹੋਇਆ ਹੈ ।੧੫।
ਤਾ ਕਾ ਅੰਤੁ ਨ ਜਾਣੈ ਕੋਈ ॥
ਕੋਈ ਭੀ ਜੀਵ ਪਰਮਾਤਮਾ ਦੀ ਤਾਕਤ ਦਾ ਅੰਤ ਨਹੀਂ ਜਾਣ ਸਕਦਾ ।
ਪੂਰੇ ਗੁਰ ਤੇ ਸੋਝੀ ਹੋਈ ॥
ਇਹ ਸਮਝ ਪੂਰੇ ਗੁਰੂ ਤੋਂ ਪੈਂਦੀ ਹੈ।
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
ਹੇ ਨਾਨਕ! ਜੇਹੜੇ ਬੰਦੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ ਉਹ (ਉਸ ਦੀ ਬੇਅੰਤ ਤਾਕਤ ਦੇ ਕੌਤਕ ਵੇਖ ਵੇਖ ਕੇ) ਹੈਰਾਨ ਹੀ ਹੈਰਾਨ ਹੁੰਦੇ ਹਨ ਤੇ ਉਸ ਦੇ ਗੁਣ ਗਾਂਦੇ ਰਹਿੰਦੇ ਹਨ ।੧੬।੩।੧੫।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਆਪੇ ਆਪੁ ਉਪਾਇ ਨਿਰਾਲਾ ॥
(ਪਰਮਾਤਮਾ) ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪੈਦਾ ਕਰ ਕੇ (ਮਾਇਆ ਦੇ ਮੋਹ ਤੋਂ) ਨਿਰਲੇਪ (ਭੀ) ਰਹਿੰਦਾ ਹੈ ।
ਸਾਚਾ ਥਾਨੁ ਕੀਓ ਦਇਆਲਾ ॥
ਸਦਾ-ਥਿਰ ਦਇਆਲ ਪ੍ਰਭੂ ਇਸ ਸਰੀਰ ਨੂੰ (ਆਪਣੇ ਰਹਿਣ ਲਈ) ਥਾਂ ਬਣਾਂਦਾ ਹੈ ।
ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥੧॥
ਹਵਾ ਪਾਣੀ ਅੱਗ (ਆਦਿਕ ਤੱਤਾਂ) ਦਾ ਮੇਲ ਕਰ ਕੇ ਉਹ ਪਰਮਾਤਮਾ ਸਰੀਰ-ਕਿਲ੍ਹਾ ਰਚਦਾ ਹੈ
ਨਉ ਘਰ ਥਾਪੇ ਥਾਪਣਹਾਰੈ ॥
ਬਣਾਣ ਦੀ ਤਾਕਤ ਰੱਖਣ ਵਾਲੇ ਪ੍ਰਭੂ ਨੇ ਇਸ ਸਰੀਰ ਦੇ ਨੌ ਘਰ (ਕਰਮ ਇੰਦੇ®) ਬਣਾਏ ਹਨ ।
ਦਸਵੈ ਵਾਸਾ ਅਲਖ ਅਪਾਰੈ ॥
ਦਸਵੇਂ ਘਰ (ਦਸਵੇਂ ਦੁਆਰ) ਵਿਚ ਉਸ ਅਦਿ®ਸ਼ਟ ਤੇ ਬੇਅੰਤ ਪ੍ਰਭੂ ਦੀ ਰਿਹੈਸ਼ ਹੈ ।
ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥੨॥
(ਜੀਵ ਮਾਇਆ ਦੇ ਮੋਹ ਵਿਚ ਫਸ ਕੇ ਆਪਣੇ ਆਪ ਨੂੰ ਮਲੀਨ ਕਰ ਲੈਂਦੇ ਹਨ, ਪਰ) ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਦੇ ਪੰਜੇ ਗਿਆਨ-ਇੰਦ®ੇ ਉਸ ਦਾ ਮਨ ਉਸ ਦੀ ਬੁੱਧੀ—ਇਹ ਸੱਤੇ ਹੀ ਸਰੋਵਰ ਪ੍ਰਭੂ ਦੇ ਨਾਮ ਦੇ ਪਵਿਤ® ਜਲ ਨਾਲ ਭਰੇ ਰਹਿੰਦੇ ਹਨ, ਇਸ ਵਾਸਤੇ ਉਸ ਨੂੰ ਮਾਇਆ ਦੀ ਮੈਲ ਨਹੀਂ ਲੱਗਦੀ ।੨।
ਰਵਿ ਸਸਿ ਦੀਪਕ ਜੋਤਿ ਸਬਾਈ ॥
ਇਹਨਾਂ ਸੂਰਜ ਚੰਦ®ਮਾ (ਆਦਿਕ) ਦੀਵਿਆਂ ਵਿਚ ਸਾਰੀ ਸ੍ਰਿਸ਼ਟੀ ਵਿਚ ਉਸ ਦੀ ਆਪਣੀ ਹੀ ਜੋਤਿ (ਚਾਨਣ ਕਰ ਰਹੀ) ਹੈ ।
ਆਪੇ ਕਰਿ ਵੇਖੈ ਵਡਿਆਈ ॥
ਪਰਮਾਤਮਾ ਆਪ ਹੀ ਸੂਰਜ ਚੰਦ®ਮਾ (ਜਗਤ ਦੇ) ਦੀਵੇ ਬਣਾ ਕੇ ਆਪਣੀ ਵਡਿਆਈ ਵੇਖਦਾ ਹੈ,
ਜੋਤਿ ਸਰੂਪ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥੩॥
ਉਹ ਪ੍ਰਭੂ ਸਦਾ ਚਾਨਣ ਹੀ ਚਾਨਣ ਹੈ, ਉਹ ਸਦਾ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ । ਜੇਹੜਾ ਜੀਵ ਉਸ ਦਾ ਰੂਪ ਹੋ ਜਾਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਸੋਭਾ ਦੇਂਦਾ ਹੈ ।੩।
ਗੜ ਮਹਿ ਹਾਟ ਪਟਣ ਵਾਪਾਰਾ ॥
(ਪ੍ਰਭੂ ਦੇ ਰਚੇ ਹੋਏ ਇਸ ਸਰੀਰ-) ਕਿਲ੍ਹੇ ਵਿਚ (ਗਿਆਨ-ਇੰਦੇ®, ਮਾਨੋ) ਸ਼ਹਰ ਦੇ ਹੱਟ ਹਨ ਜਿਥੇ (ਪ੍ਰਭੂ ਆਪ ਹੀ) ਵਾਪਾਰ ਕਰ ਰਿਹਾ ਹੈ ।
ਪੂਰੈ ਤੋਲਿ ਤੋਲੈ ਵਣਜਾਰਾ ॥
(ਪ੍ਰਭੂ ਦਾ ਨਾਮ ਹੀ ਇਕ ਐਸਾ ਤੋਲ ਹੈ ਜਿਸ ਦੀ ਰਾਹੀਂ ਕੀਤੇ ਵਣਜ ਵਿਚ ਕੋਈ ਘਾਟਾ ਨਹੀਂ ਪੈਂਦਾ,
ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ ॥੪॥
ਇਸ ਪੂਰੇ ਤੋਲ ਦੀ ਰਾਹੀਂ ਪ੍ਰਭੂ-ਵਣਜਾਰਾ (ਸਰੀਰ-ਕਿਲ੍ਹੇ ਵਿਚ ਬੈਠ ਕੇ) ਆਪ ਹੀ ਨਾਮ-ਵੱਖਰ ਤੋੋਲਦਾ ਹੈ, ਆਪ ਹੀ ਨਾਮ-ਰਤਨ ਵਿਹਾਝਦਾ ਹੈ, ਆਪ ਹੀ ਨਾਮ ਰਤਨ ਦਾ (ਠੀਕ) ਮੁੱਲ ਪਾਂਦਾ ਹੈ ।੪।
ਕੀਮਤਿ ਪਾਈ ਪਾਵਣਹਾਰੈ ॥
ਕਦਰ ਸਮਝਣ ਵਾਲਾ ਪ੍ਰਭੂ ਆਪਣੇ ਨਾਮ-ਰਤਨ ਦੀ ਕਦਰ ਪਾ ਰਿਹਾ ਹੈ ।
ਵੇਪਰਵਾਹ ਪੂਰੇ ਭੰਡਾਰੈ ॥
ਪ੍ਰਭੂ ਕਿਸੇ (ਵਿਰਲੇ ਭਾਗਾਂ ਵਾਲੇ) ਨੂੰ ਗੁਰੂ ਦੀ ਰਾਹੀਂ ਇਹ ਸਮਝ ਬਖ਼ਸ਼ਦਾ ਹੈ ਕਿ ਉਹ ਆਪ ਹੀ ਆਪਣੀ ਸਾਰੀ ਸੱਤਿਆ (ਆਪਣੇ ਅੰਦਰ) ਰੱਖ ਕੇ ਸਭ ਜੀਵਾਂ ਵਿਚ ਵਿਆਪ ਰਿਹਾ ਹੈ
ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ ਬੁਝਾਇਦਾ ॥੫॥
(ਜਿਸ ਨੂੰ ਇਹ ਸਮਝ ਦੇਂਦਾ ਹੈ ਉਹ) ਉਸ ਵੇ-ਪਰਵਾਹ ਪਰਮਾਤਮਾ ਦੇ ਭਰੇ ਖ਼ਜ਼ਾਨੇ ਵਿਚੋਂ ਨਾਮ-ਰਤਨ ਪ੍ਰਾਪਤ ਕਰਦਾ ਹੈ ।੫।
ਨਦਰਿ ਕਰੇ ਪੂਰਾ ਗੁਰੁ ਭੇਟੈ ॥
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਸ ਨੂੰ ਪੂਰਾ ਸਤਿਗੁਰੁ ਮਿਲ ਪੈਂਦਾ ਹੈ,
ਜਮ ਜੰਦਾਰੁ ਨ ਮਾਰੈ ਫੇਟੈ ॥
ਜ਼ਾਲਮ ਜਮ ਉਸ ਉਤੇ ਕੋਈ ਸੱਟ-ਫੇਟ ਨਹੀਂ ਕਰ ਕਰਦਾ ।
ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥੬॥
ਜਿਵੇਂ ਪਾਣੀ ਵਿਚ ਕਉਲ ਫੁੱਲ ਖਿੜਦਾ ਹੈ (ਨਿਰਲੇਪ ਰਹਿੰਦਾ ਹੈ) ਤਿਵੇਂ ਪ੍ਰਭੂ ਆਪ ਹੀ ਉਸ ਮਨੁੱਖ ਦੇ ਅੰਦਰ ਖਿੜ ਕੇ (ਆਪਣੇ ਆਪ ਨੂੰ) ਸਿਮਰਦਾ ਹੈ ।੬।
ਆਪੇ ਵਰਖੈ ਅੰਮ੍ਰਿਤ ਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥
(ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ ਉਸ ਦੇ ਅੰਦਰ ਪ੍ਰਭੂ) ਆਪ ਹੀ ਨਾਮ-ਅੰਮ੍ਰਿਤ ਦੀਆਂ ਧਾਰਾਂ ਦੀ ਵਰਖਾ ਕਰਦਾ ਹੈ, ਜਿਸ ਵਿਚ ਪ੍ਰਭੂ ਦੇ ਬੇਅੰਤ ਗੁਣ-ਰੂਪ ਰਤਨ ਜਵਾਹਰ ਤੇ ਲਾਲ ਹੁੰਦੇ ਹਨ ।
ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥੭॥
ਗੁਰੂ ਮਿਲ ਪਏ ਤਾਂ ਪੂਰਾ ਪ੍ਰਭੂ ਮਿਲ ਪੈਂਦਾ ਹੈ । (ਜਿਸ ਮਨੁੱਖ ਨੂੰ ਗੁਰੂ ਦੀ ਰਾਹੀਂ ਪੂਰਨ ਪਰਮਾਤਮਾ ਮਿਲਦਾ ਹੈ ਉਹ) ਪ੍ਰਭੂ-ਪ੍ਰੇਮ ਦਾ ਅਮੋਲਕ ਵੱਖਰ ਪ੍ਰਾਪਤ ਕਰ ਲੈਂਦਾ ਹੈ ।੭।
ਪ੍ਰੇਮ ਪਦਾਰਥੁ ਲਹੈ ਅਮੋਲੋ ॥
(ਗੁਰੂ ਦੀ ਸਰਨ ਪੈ ਕੇ) ਜੇਹੜਾ ਮਨੁੱਖ ਪ੍ਰਭੂ-ਪ੍ਰੇਮ ਦਾ ਕੀਮਤੀ ਸੌਦਾ ਹਾਸਲ ਕਰ ਲੈਂਦਾ ਹੈ,
ਕਬ ਹੀ ਨ ਘਾਟਸਿ ਪੂਰਾ ਤੋਲੋ ॥
ਉਸ ਦਾ ਇਹ ਸੌਦਾ ਘਟਦਾ ਨਹੀਂ, (ਜਦ ਕਦੇ ਭੀ ਤੋਲਿਆ ਜਾਏ ਉਸ ਦਾ) ਤੋਲ ਪੂਰਾ ਹੀ ਨਿਕਲੇਗਾ (ਭਾਵ, ਮਾਇਆ ਦੇ ਭਾਵੇਂ ਕਈ ਹੱਲੇ ਪਏ ਹੋਣ, ਉਸ ਦਾ ਪ੍ਰਭੂ-ਚਰਨਾਂ ਵਾਲਾ ਪੇ੍ਰਮ ਡੋਲਦਾ ਨਹੀਂ) ।
ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥੮॥
ਜੇਹੜਾ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਵਪਾਰ ਕਰਨ ਲੱਗ ਪੈਂਦਾ ਹੈ, ਉਹ ਇਹ ਸਦਾ-ਥਿਰ ਨਾਮ ਦਾ ਸੌਦਾ ਹੀ ਲੱਦਦਾ ਹੈ ।੮।
ਸਚਾ ਸਉਦਾ ਵਿਰਲਾ ਕੋ ਪਾਏ ॥
(ਪਰ ਜਗਤ ਵਿਚ) ਕੋਈ ਵਿਰਲਾ ਬੰਦਾ ਸਦਾ-ਥਿਰ ਰਹਿਣ ਵਾਲਾ ਇਹ ਸੌਦਾ ਪ੍ਰਾਪਤ ਕਰਦਾ ਹੈ ।
ਪੂਰਾ ਸਤਿਗੁਰੁ ਮਿਲੈ ਮਿਲਾਏ ॥
ਜਿਸ ਨੂੰ ਪੂਰਾ ਸਤਿਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਇਹ ਸੌਦਾ ਦਿਵਾ ਦੇਂਦਾ ਹੈ ।