Sri Guru Granth Sahib Ji — Ang 1041 (punjabi)
ਸਚ ਬਿਨੁ ਭਵਜਲੁ ਜਾਇ ਨ ਤਰਿਆ ॥
ਸਦਾ-ਥਿਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਸ ਸੰਸਾਰ ਸਮੁੰਦਰ ਵਿਚੋਂ ਪਾਰ ਨਹੀਂ ਲੰਘ ਸਕੀਦਾ ।
ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
ਇਹ ਸੰਸਾਰ-ਸਮੁੰਦਰ ਬਹੁਤ ਹੀ ਡੂੰਘਾ ਹੈ ਤੇ (ਵਿਕਾਰਾਂ ਦੇ) ਜ਼ਹਿਰ ਨਾਲ ਭਰਿਆ ਹੋਇਆ ਹੈ ।
ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈਂਦਾ ਹੈ ਉਹ ਵਿਕਾਰਾਂ ਤੋਂ ਨਿਰਲੇਪ ਰਹਿੰਦਾ ਹੈ ਉਹ ਜ਼ਹਿਰ-ਭਰੇ ਸਮੁੰਦਰ ਤੋਂ ਉਤਾਂਹ ਉਤਾਂਹ ਰਹਿੰਦਾ ਹੈ, ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ ਤੇ ਉਹ ਅਜੇਹੇ (ਆਤਮਕ) ਟਿਕਾਣੇ ਵਿਚ ਪਹੁੰਚ ਜਾਂਦਾ ਹੈ ਜਿਥੇ ਉਹ ਵਿਕਾਰਾਂ ਦੇ ਡਰ-ਸਹਿਮ ਤੋਂ ਪਰੇ ਹੋ ਜਾਂਦਾ ਹੈ ।੬।
ਝੂਠੀ ਜਗ ਹਿਤ ਕੀ ਚਤੁਰਾਈ ॥
ਜਗਤ ਦੇ (ਪਦਾਰਥਾਂ ਦੇ) ਮੋਹ ਦੀ ਸਿਆਣਪ ਵਿਅਰਥ ਹੀ ਜਾਂਦੀ ਹੈ
ਬਿਲਮ ਨ ਲਾਗੈ ਆਵੈ ਜਾਈ ॥
ਕਿਉਂਕਿ (ਜਗਤ ਦੀ ਮਾਇਆ ਦਾ ਸਾਥ ਮੁੱਕਦਿਆਂ) ਰਤਾ ਚਿਰ ਨਹੀਂ ਲੱਗਦਾ ਤੇ ਮਨੁੱਖ ਇਸ ਮੋਹ ਦੇ ਕਾਰਨ ਜਨਮ ਮਰਨ ਵਿਚ ਪੈ ਜਾਂਦਾ ਹੈ ।
ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
ਮਾਇਆ ਦਾ ਮਾਣ ਕਰਨ ਵਾਲੇ ਬੰਦੇ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ । (ਜੋ ਭੀ ਪ੍ਰਭੂ ਦਾ ਨਾਮ ਵਿਸਾਰਦਾ ਹੈ ਉਹ) ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ।੭।
ਉਪਜਹਿ ਬਿਨਸਹਿ ਬੰਧਨ ਬੰਧੇ ॥
ਉਹ ਇਹਨਾਂ ਬੰਧਨਾਂ ਵਿਚ ਬੱਝੇ ਹੋਏ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ
ਹਉਮੈ ਮਾਇਆ ਕੇ ਗਲਿ ਫੰਧੇ ॥
ਜਿਨ੍ਹਾਂ ਬੰਦਿਆਂ ਦੇ ਗਲ ਵਿਚ ਹਉਮੈ ਤੇ ਮਾਇਆ ਦੇ ਮੋਹ ਦੇ ਫਾਹੇ ਪਏ ਰਹਿੰਦੇ ਹਨ,
ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
ਜਿਸ ਮਨੁੱਖ ਨੂੰ ਸਤਿਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੋਇਆ, ਉਸ ਮੋਹ ਦੇ ਬੰਧਨਾਂ ਵਿਚ ਬੱਝ ਕੇ ਜਮ ਦੇ ਸ਼ਹਿਰ ਵਿਚ ਧੱਕਿਆ ਜਾਂਦਾ ਹੈ ।੮।
ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
ਗੁਰੂ ਦੀ ਸਰਨ ਤੋਂ ਬਿਨਾ (ਹਉਮੈ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਕਿਸੇ ਭੀ ਹਾਲਤ ਵਿਚ ਨਹੀਂ ਮਿਲ ਸਕਦੀ
ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
ਕਿਉਂਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਪਰਮਾਤਮਾ ਦਾ ਨਾਮ ਸਿਮਰਿਆ ਨਹੀਂ ਜਾ ਸਕਦਾ ।
ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
(ਹੇ ਭਾਈ!) ਗੁਰੂ ਦੀ ਮਤਿ ਤੇ ਤੁਰ ਕੇ (ਨਾਮ ਸਿਮਰੋ, ਇਸ ਤਰ੍ਹਾਂ) ਉਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਵੋਗੇ ਜਿਸ ਵਿਚੋਂ ਪਾਰ ਲੰਘਣਾ ਬਹੁਤ ਹੀ ਔਖਾ ਹੈ । ਜੇਹੜੇ ਬੰਦੇ (ਨਾਮ ਸਿਮਰ ਕੇ) ਵਿਕਾਰਾਂ ਵਿਚੋਂ ਬੱਚ ਨਿਕਲੇ ਉਹਨਾਂ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ ।੯।
ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
ਗੁਰੂ ਦੀ ਮਤਿ ਤੇ ਤੁਰ ਕੇ ਨਾਮ ਸਿਮਰਿਆਂ ਬੜੀ ਉੱਚੀ ਆਤਮਕ ਅਵਸਥਾ ਹਾਸਲ ਹੋ ਜਾਂਦੀ ਹੈ (ਬੜਾ ਆਤਮਕ ਬਲ ਪ੍ਰਾਪਤ ਹੋ ਜਾਂਦਾ ਹੈ) ਇਸੇ ਗੁਰਮਤਿ ਦੀ ਬਰਕਤਿ ਨਾਲ ਕਿ®ਸ਼ਨ (ਜੀ) ਨੇ ਗੋਵਰਧਨ ਪਹਾੜ ਨੂੰ (ਉਂਗਲਾਂ ਤੇ) ਚੁੱਕ ਲਿਆ ਸੀ
ਗੁਰਮਤਿ ਸਾਇਰਿ ਪਾਹਣ ਤਾਰੇ ॥
ਤੇ (ਸ੍ਰੀ ਰਾਮ ਚੰਦ® ਜੀ ਨੇ) ਪੱਥਰ ਸਮੰੁਦਰ ਉੱਤੇ ਤਾਰ ਦਿੱਤੇ ਸਨ
ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
ਹੇ ਨਾਨਕ! (ਜੋ ਭੀ ਮਨੁੱਖ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਦੀ ਭਟਕਣਾ ਮੁਕਾ ਦਿੱਤੀ ।੧੦।
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
(ਹੇ ਭਾਈ!) ਗੁਰੂ ਦੀ ਮਤਿ ਗ੍ਰਹਿਣ ਕਰੋ ਤੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੋ, ਇਸ ਤਰ੍ਹਾਂ ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਲਈ ਤਾਰੀ ਤਰੋ ।
ਆਤਮ ਚੀਨਹੁ ਰਿਦੈ ਮੁਰਾਰੀ ॥
ਆਪਣੇ ਆਤਮਕ ਜੀਵਨ ਨੂੰ ਗਹੁ ਨਾਲ ਵੇਖੋ ਤੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾE ।
ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
ਪਰਮਾਤਮਾ ਦਾ ਨਾਮ ਜਪ ਕੇ ਜਪ ਦੇ ਦੇਸ ਲੈ ਜਾਣ ਵਾਲੇ ਬੰਧਨ ਕੱਟੇ ਜਾਂਦੇ ਹਨ । ਜੇਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੧੧।
ਗੁਰਮਤਿ ਪੰਚ ਸਖੇ ਗੁਰ ਭਾਈ ॥
ਗੁਰੂ ਦੀ ਮਤਿ ਤੇ ਤੁਰਿਆਂ ਸਤ ਸੰਤੋਖ ਆਦਿਕ ਪੰਜੇ ਮਨੁੱਖ ਦੇ ਆਤਮਕ ਸਾਥੀ ਬਣ ਜਾਂਦੇ ਹਨ ਗੁਰ-ਭਾਈ ਬਣ ਜਾਂਦੇ ਹਨ ।
ਗੁਰਮਤਿ ਅਗਨਿ ਨਿਵਾਰਿ ਸਮਾਈ ॥
ਗੁਰੂ ਦੀ ਮਤਿ ਤਿ®ਸ਼ਨਾ ਦੀ ਅੱਗ ਨੂੰ ਦੂਰ ਕਰ ਕੇ ਪ੍ਰਭੂ ਦੇ ਨਾਮ ਵਿਚ ਜੋੜ ਦੇਂਦੀ ਹੈ ।
ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
(ਹੇ ਭਾਈ!) ਜਗਤ ਦੇ ਜੀਵਨ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਜਪਦੇ ਰਹੋ । (ਜੇਹੜਾ ਮਨੁੱਖ ਜਪਦਾ ਹੈ ਉਹ) ਆਪਣੇ ਹਿਰਦੇ ਵਿਚ ਅਦਿ®ਸ਼ਟ ਪ੍ਰਭੂ ਦਾ ਦਰਸ਼ਨ ਕਰ ਲੈਂਦਾ ਹੈ ।੧੨।
ਗੁਰਮੁਖਿ ਬੂਝੈ ਸਬਦਿ ਪਤੀਜੈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਜੀਵਨ-ਜੁਗਤਿ) ਸਮਝ ਲੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਸ਼ਾਂਤੀ ਹਾਸਲ ਕਰ ਲੈਂਦਾ ਹੈ ।
ਉਸਤਤਿ ਨਿੰਦਾ ਕਿਸ ਕੀ ਕੀਜੈ ॥
ਇਹ ਫਿਰ ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਿਆ ਕਰਦਾ ਹੈ ।
ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
(ਹੇ ਭਾਈ!) ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹੋ, ਤੇ ਜਗਤ ਦੇ ਮਾਲਕ (ਦਾ ਨਾਮ) ਜਪਦੇ ਰਹੋ । (ਜੇਹੜਾ ਮਨੁੱਖ ਨਾਮ ਜਪਦਾ ਹੈ ਉਸ ਨੂੰ ਜਗਤ ਦਾ ਨਾਥ ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।
ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਹੈ ਉਸ ਨੂੰ ਆਪਣੇ ਸਰੀਰ ਵਿਚ ਵੱਸਦਾ ਪਛਾਣੋ ।
ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
ਗੁਰੂ ਦੀ ਸਰਨ ਪੈ ਕੇ ਇਹ ਭੇਤ ਸਮਝੋ, ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਅਸਲੀਅਤ ਨੂੰ ਪਛਾਣੋ ।
ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
ਦੁਨੀਆ ਦੇ ਸਾਰੇ ਪਦਾਰਥਾਂ ਨੂੰ ਮਾਣ ਸਕਣ ਵਾਲਾ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੋ ਕੇ ਸਾਰੇ ਭੋਗ ਭੋਗ ਰਿਹਾ ਹੈ, ਫਿਰ ਭੀ ਸਾਰੀ ਸ੍ਰਿਸ਼ਟੀ ਤੋਂ ਨਿਰਲੇਪ ਰਹਿੰਦਾ ਹੈ ।੧੪।
ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
(ਹੇ ਭਾਈ!) ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰੋ ਜੋ ਜੀਵਨ ਨੂੰ ਪਵਿੱਤ® ਬਣਾ ਦੇਂਦੀ ਹੈ ।
ਗੁਰਮਤਿ ਆਖੀ ਦੇਖਹੁ ਊਚਾ ॥
ਗੁਰੂ ਦੀ ਸਿੱਖਿਆ ਤੇ ਤੁਰ ਕੇ ਉਸ ਸਭ ਤੋਂ ਉੱਚੇ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਅੰਦਰ ਬਾਹਰ ਹਰ ਥਾਂ) ਵੇਖੋ ।
ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
ਹੇ ਨਾਨਕ! ਜੇਹੜਾ ਮਨੁੱਖ ਆਪਣੇ ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਦਾ ਹੈ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।੧੫।੩।੨੦।
ਮਾਰੂ ਮਹਲਾ ੧ ॥
ਮਾਰੂ ਪਹਿਲੀ ਪਾਤਿਸ਼ਾਹੀ।
ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥
(ਹੇ ਭਾਈ! ਆਪਣੇ ਅੰਦਰੋਂ) ਕਾਮ ਕੋ®ਧ ਤੇ ਪਰਾਈ ਨਿੰਦਿਆ ਦੂਰ ਕਰ,
ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥
ਲੱਬ ਅਤੇ ਲੋਭ ਤਿਆਗ ਕੇ ਨਿਸਚਿੰਤ ਹੋ ਜਾ (ਭਾਵ, ਜੇ ਤੂੰ ਕਾਮ, ਕੋ®ਧ, ਪਰਾਈ ਨਿੰਦਿਆ, ਲੱਬ ਅਤੇ ਲੋਭ ਦੂਰ ਕਰ ਲਏਂਗਾ, ਤਾਂ ਤੇਰਾ ਮਨ ਹਰ ਵੇਲੇ ਸ਼ਾਂਤ ਰਹੇਗਾ) ।
ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥
ਜੇਹੜਾ ਮਨੁੱਖ (ਇਹਨਾਂ ਵਿਕਾਰਾਂ ਕਈ ਕਿਸਮਾਂ ਦੀਆਂ) ਭਟਕਣਾਂ ਦਾ ਜ਼ੰਜੀਰ ਤੋੜ ਕੇ ਨਿਰਲੇਪ ਹੋ ਜਾਂਦਾ ਹੈ ਉਹ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰਦਾ ਹੈ ।੧।
ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥
ਜਿਵੇਂ ਰਾਤ ਵੇਲੇ ਬਿਜਲੀ ਦੀ ਚਮਕ ਨਾਲ ਮਨੁੱਖ (ਹਨੇਰੇ ਵਿਚ) ਚਾਨਣ ਵੇਖ ਲੈਂਦਾ ਹੈ,
ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥
ਇਸੇ ਤਰ੍ਹਾਂ (ਗੁਰੂ ਦੀ ਸਰਨ ਪੈ ਕੇ ਸਿਮਰਨ ਦੀ ਬਰਕਤਿ ਨਾਲ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਜੋਤਿ ਨੂੰ ਹਰ ਥਾਂ ਵਿਆਪਕ ਦੇਖ ਸਕਦਾ ਹੈ ।
ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥
ਉਹ ਆਨੰਦ-ਰੂਪ ਤੇ ਸੁੰਦਰ-ਸਰੂਪ ਪ੍ਰਭੂ (ਜਿਸ ਕਿਸੇ ਨੇ ਵੇਖਿਆ ਹੈ) ਪੂਰੇ ਗੁਰੂ ਨੇ ਹੀ ਵਿਖਾਇਆ ਹੈ ।੨।
ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥
(ਹੇ ਭਾਈ!) ਸਤਿਗੁਰੂ ਦੀ ਸਰਨ ਪਵੋ (ਜੇਹੜਾ ਮਨੁੱਖ ਗੁਰੂ ਨੂੰ ਮਿਲਦਾ ਹੈ ਉਸ ਨੂੰ) ਪਰਮਾਤਮਾ ਆਪ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ,
ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥
ਉਸ ਦੇ ਸਾਂਤ ਹਿਰਦੇ ਵਿਚ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਸ ਦੇ ਹਿਰਦੇ-ਆਕਾਸ਼ ਵਿਚ (ਮਾਨੋ) ਦੀਵਾ ਜਗ ਪੈਂਦਾ ਹੈ ।
ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥
(ਹੇ ਭਾਈ! ਆਪਣੇ ਅੰਦਰ) ਅਦਿ®ਸ਼ਟ ਪ੍ਰਭੂ ਨੂੰ ਵੇਖ ਕੇ ਉਸ ਵਿਚ ਸੁਰਤਿ ਜੋੜੀ ਰੱਖੋ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ) ਹਰ ਥਾਂ ਸਾਰੇ ਤਿ®ਭਵਣੀ ਜਗਤ ਵਿਚ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ।੩।
ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥
ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰਦਾ ਹੈ ਉਸ ਦੀ ਤਿ®ਸ਼ਨਾ ਮੁੱਕ ਜਾਂਦੀ ਹੈ
ਅਨਭਉ ਪਦੁ ਪਾਵੈ ਆਪੁ ਗਵਾਏ ॥
ਉਸ ਦਾ ਸਹਿਮ ਦੂਰ ਹੋ ਜਾਂਦਾ ਹੈ, ਉਸ ਨੂੰ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਉਹ ਆਪਾ-ਭਾਵ ਦੂਰ ਕਰ ਲੈਂਦਾ ਹੈ ।
ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥
ਉਹ ਬੜੀ ਉੱਚੀ ਆਤਮਕ ਅਵਸਥਾ ਪਾ ਲੈਂਦਾ ਹੈ, ਉੱਚੇ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਦਾ ਹੈ, ਜੀਵਨ ਨੂੰ ਪਵਿੱਤ® ਕਰਨ ਵਾਲਾ ਗੁਰ-ਸ਼ਬਦ ਉਹ ਮਨੁੱਖ ਆਪਣੇ ਅੰਦਰ ਕਮਾਂਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ-ਘਾੜਤ ਘੜਦਾ ਹੈ) ।੪।
ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥
ਅਦਿ®ਸ਼ਟ ਤੇ ਬੇਅੰਤ ਪ੍ਰਭੂ ਦਾ ਨਾਮ ਮਨੁੱਖ ਦੇ ਗਿਆਨ-ਇੰਦਿ®ਆਂ ਦੀ ਪਹੁੰਚ ਤੋਂ ਪਰੇ ਹੈ,