Sri Guru Granth Sahib Ji — Ang 1074 (punjabi)
ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥੪॥
ਉਹ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਸਾਰੇ ਜਗਤ ਨੂੰ ਉਹ ਆਪ ਹੀ ਸਹਾਰਾ ਦੇਣ ਵਾਲਾ ਹੈ । ਆਪਣੇ ਸਦਾ-ਥਿਰ (ਨਿਯਮਾਂ ਦੀ) ਰਾਹੀਂ ਉਹ ਆਪ ਹੀ ਜਗਤ ਵਿਚ ਵਰਤਾਰਾ ਵਰਤ ਰਿਹਾ ਹੈ ।੪।
ਸਚੁ ਤਪਾਵਸੁ ਸਚੇ ਕੇਰਾ ॥
ਹੇ ਭਾਈ! ਸਦਾ-ਥਿਰ ਪਰਮਾਤਮਾ ਦਾ ਨਿਆਂ ਭੀ ਅਟੱਲ (ਅਭੁੱਲ) ਹੈ ।
ਸਾਚਾ ਥਾਨੁ ਸਦਾ ਪ੍ਰਭ ਤੇਰਾ ॥
ਹੇ ਪ੍ਰਭੂ! ਤੇਰਾ ਟਿਕਾਣਾ ਸਦਾ ਕਾਇਮ ਰਹਿਣ ਵਾਲਾ ਹੈ ।
ਸਚੀ ਕੁਦਰਤਿ ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥੫॥
ਹੇ ਸਾਹਿਬ! ਤੇਰੀ ਰਚੀ ਹੋਈ ਕੁਦਰਤਿ ਤੇ (ਉਸ ਦੀ) ਬਣਤਰ ਅਟੱਲ ਨਿਯਮਾਂ ਵਾਲੀ ਹੈ । ਤੂੰ ਆਪ ਹੀ (ਇਸ ਕੁਦਰਤਿ ਵਿਚ) ਅਟੱਲ ਸੁਖ ਪੈਦਾ ਕੀਤਾ ਹੋਇਆ ਹੈ ।੫।
ਏਕੋ ਆਪਿ ਤੂਹੈ ਵਡ ਰਾਜਾ ॥
ਹੇ ਪ੍ਰਭੂ! ਸਿਰਫ਼ ਤੂੰ ਆਪ ਹੀ ਸਭ ਤੋਂ ਵੱਡਾ ਰਾਜਾ ਹੈਂ ।
ਹੁਕਮਿ ਸਚੇ ਕੈ ਪੂਰੇ ਕਾਜਾ ॥
ਹੇ ਭਾਈ! ਸਦਾ-ਥਿਰ ਪ੍ਰਭੂ ਦੇ ਹੁਕਮ ਅਨੁਸਾਰ ਸਭ ਜੀਵਾਂ ਦੇ ਕੰਮ ਸਿਰੇ ਚੜ੍ਹਦੇ ਹਨ ।
ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥੬॥
ਜੋ ਕੁਝ ਜੀਵਾਂ ਦੇ ਅੰਦਰ ਵਰਤਦਾ ਹੈ ਜੋ ਕੁਝ ਬਾਹਰ ਸਾਰੇ ਜਗਤ ਵਿਚ ਹੋ ਰਿਹਾ ਹੈ ਇਹ ਸਭ ਕੁਝ ਉਹ ਆਪ ਹੀ ਜਾਣਦਾ ਹੈ, ਤੇ ਸੰਤੁਸ਼ਟ ਹੁੰਦਾ ਹੈ ।੬।
ਤੂ ਵਡ ਰਸੀਆ ਤੂ ਵਡ ਭੋਗੀ ॥
ਹੇ ਪ੍ਰਭੂ! (ਸਭ ਵਿਚ ਵਿਆਪਕ ਹੋ ਕੇ) ਤੂੰ ਸਭ ਤੋਂ ਵੱਡਾ ਰਸ ਮਾਣਨ ਵਾਲਾ ਤੇ ਭੋਗ ਭੋਗਣ ਵਾਲਾ ਹੈਂ ।
ਤੂ ਨਿਰਬਾਣੁ ਤੂਹੈ ਹੀ ਜੋਗੀ ॥
(ਨਿਰਾਕਾਰ ਹੁੰਦਾ ਹੋਇਆ) ਤੂੰ ਆਪ ਹੀ ਵਾਸਨਾ-ਰਹਿਤ ਜੋਗੀ ਹੈਂ ।
ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥੭॥
ਹੇ ਪ੍ਰਭੂ! ਆਤਮਕ ਅਡੋਲਤਾ ਦੇ ਸਾਰੇ ਆਨੰਦ ਤੇਰੇ ਘਰ ਵਿਚ ਮੌਜੂਦ ਹਨ, ਤੇਰੀ ਮਿਹਰ ਦੀ ਨਿਗਾਹ ਵਿਚ ਅੰਮ੍ਰਿਤ ਵੱਸ ਰਿਹਾ ਹੈ ।੭।
ਤੇਰੀ ਦਾਤਿ ਤੁਝੈ ਤੇ ਹੋਵੈ ॥
ਹੇ ਪ੍ਰਭੂ! ਜਿਤਨੀ ਦਾਤਿ ਤੂੰ ਦੇ ਰਿਹਾ ਹੈਂ ਇਹ ਤੂੰ ਹੀ ਦੇ ਸਕਦਾ ਹੈਂ ।
ਦੇਹਿ ਦਾਨੁ ਸਭਸੈ ਜੰਤ ਲੋਐ ॥
ਤੂੰ ਤਾਂ ਸਾਰੇ ਲੋਕਾਂ ਵਿਚ ਸਭ ਜੀਵਾਂ ਨੂੰ ਦਾਨ ਦੇ ਰਿਹਾ ਹੈਂ ।
ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥੮॥
ਤੇਰੇ ਭਰੇ ਹੋਏ ਖ਼ਜ਼ਾਨੇ ਵਿਚ ਕਦੇ ਘਾਟਾ ਨਹੀਂ ਪੈ ਸਕਦਾ । ਸਾਰੇ ਹੀ ਜੀਵ (ਤੇਰੀਆਂ ਦਾਤਾਂ ਦੀ ਬਰਕਤਿ ਨਾਲ) ਪੂਰਨ ਤੌਰ ਤੇ ਰੱਜੇ ਰਹਿੰਦੇ ਹਨ ।੮।
ਜਾਚਹਿ ਸਿਧ ਸਾਧਿਕ ਬਨਵਾਸੀ ॥
ਹੇ ਪ੍ਰਭੂ! ਜੰਗਲਾਂ ਦੇ ਵਾਸੀ ਸਿੱਧ ਤੇ ਸਾਧਿਕ (ਤੇਰੇ ਦਰ ਤੋਂ ਹੀ) ਮੰਗਦੇ ਹਨ ।
ਜਾਚਹਿ ਜਤੀ ਸਤੀ ਸੁਖਵਾਸੀ ॥
ਸੁਖ-ਰਹਿਣੇ ਜਤੀ ਤੇ ਸਤੀ (ਭੀ ਤੇਰੇ ਦਰ ਤੋਂ) ਮੰਗਦੇ ਹਨ ।
ਇਕੁ ਦਾਤਾਰੁ ਸਗਲ ਹੈ ਜਾਚਿਕ ਦੇਹਿ ਦਾਨੁ ਸ੍ਰਿਸਟੀਜਾ ਹੇ ॥੯॥
ਤੂੰ ਇਕ ਦਾਤਾ ਹੈਂ, ਹੋਰ ਸਾਰੀ ਲੁਕਾਈ (ਤੇਰੇ ਦਰ ਤੋਂ) ਮੰਗਣ ਵਾਲੀ ਹੈ । ਤੂੰ ਸਾਰੀ ਸ੍ਰਿਸ਼ਟੀ ਨੂੰ ਦਾਨ ਦੇਂਦਾ ਹੈਂ ।੯।
ਕਰਹਿ ਭਗਤਿ ਅਰੁ ਰੰਗ ਅਪਾਰਾ ॥
ਹੇ ਭਾਈ! (ਅਨੇਕਾਂ ਭਗਤ) ਬੇਅੰਤ ਪ੍ਰਭੂ ਦੀ ਭਗਤੀ ਕਰਦੇ ਹਨ ਅਤੇ ਆਤਮਕ ਆਨੰਦ ਮਾਣਦੇ ਹਨ ।
ਖਿਨ ਮਹਿ ਥਾਪਿ ਉਥਾਪਨਹਾਰਾ ॥
ਪਰਮਾਤਮਾ ਪੈਦਾ ਕਰ ਕੇ ਇਕ ਛਿਨ ਵਿਚ ਨਾਸ ਕਰਨ ਦੀ ਸਮਰਥਾ ਰੱਖਦਾ ਹੈ ।
ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥੧੦॥
ਉਹ ਮਾਲਕ ਬੇਅੰਤ ਤਾਕਤ ਵਾਲਾ ਹੈ ਬੇਅੰਤ ਹੈ । (ਜੀਵ) ਉਸ ਦਾ ਹੁਕਮ ਮੰਨ ਕੇ ਉਸ ਦੇ ਭਗਤ ਬਣਦੇ ਹਨ ।੧੦।
ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਦਰਸਨ ਦੇਂਦਾ ਹੈਂ, ਉਹੀ ਤੇਰੇ ਨਾਲ ਸਾਂਝ ਪਾਂਦਾ ਹੈ ।
ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ ਆਤਮਕ ਆਨੰਦ ਮਾਣਦਾ ਹੈ ।
ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥੧੧॥
ਉਹੀ ਮਨੁੱਖ (ਅਸਲ) ਸਿਆਣਾ ਹੈ ਸੋਹਣਾ ਹੈ ਅਕਲ ਵਾਲਾ ਹੈ, ਜਿਹੜਾ ਤੇਰੇ ਮਨ ਵਿਚ ਚੰਗਾ ਲੱਗਦਾ ਹੈ ।੧੧।
ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥
ਹੇ ਪ੍ਰਭੂ! ਜਿਸ ਮਨੁੱਖ ਦੇ ਚਿੱਤ ਵਿਚ ਤੂੰ ਆ ਵੱਸਦਾ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ
ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥
ਉਹ ਸਦਾ ਕਾਇਮ ਰਹਿਣ ਵਾਲੇ (ਨਾਮ-) ਧਨ ਦਾ ਮਾਲਕ ਬਣ ਜਾਂਦਾ ਹੈ,
ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥੧੨॥
ਉਸ ਨੂੰ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ, ਕੋਈ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ।੧੨।
ਤ੍ਰਿਸਨਾ ਬੂਝੀ ਅੰਤਰੁ ਠੰਢਾ ॥
ਹੇ ਭਾਈ! ਉਸ ਦੀ ਤਿ®ਸ਼ਨਾ (ਦੀ ਅੱਗ) ਬੁੱਝ ਗਈ ਉਸ ਦਾ ਹਿਰਦਾ ਸ਼ਾਂਤ ਹੋ ਗਿਆ ।
ਗੁਰਿ ਪੂਰੈ ਲੈ ਤੂਟਾ ਗੰਢਾ ॥
(ਪ੍ਰਭੂ ਨਾਲੋਂ) ਟੁੱਟੇ ਹੋਏ ਜਿਸ ਮਨੁੱਖ ਨੂੰ ਫੜ ਕੇ ਪੂਰੇ ਗੁਰੂ ਨੇ (ਮੁੜ ਪ੍ਰਭੂ ਨਾਲ) ਜੋੜ ਦਿੱਤਾ ਹੇ,
ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥੧੩॥
ਗੁਰੂ ਦੇ ਸ਼ਬਦ ਨੂੰ ਸੁਰਤਿ ਵਿਚ (ਟਿਕਾਣ ਦੀ ਸੂਝ ਉਸ ਮਨੁੱਖ ਦੇ) ਹਿਰਦੇ ਵਿਚ ਜਾਗ ਪਈ । ਉਹ ਮਨੁੱਖ ਬੜੇ ਸੁਆਦ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ ।੧੩।
ਮਰੈ ਨਾਹੀ ਸਦ ਸਦ ਹੀ ਜੀਵੈ ॥
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੀ ਭਟਕਣਾ ਦੂਰ ਕਰ ਦਿੱਤੀ, ਉਹ ਆਤਮਕ ਮੌਤ ਨਹੀਂ ਸਹੇੜਦਾ, ਉਹ ਸਦਾ ਹੀ ਆਤਮਕ ਜੀਵਨ ਜੀਊਂਦਾ ਹੈ ।
ਅਮਰੁ ਭਇਆ ਅਬਿਨਾਸੀ ਥੀਵੈ ॥
ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ,
ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥
ਉਸ ਨੂੰ ਮੌਤ ਦਾ ਸਹਮ ਨਹੀਂ ਵਿਆਪਦਾ । ਅਜਿਹਾ ਮਨੁੱਖ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ ।੧੪।
ਪੂਰੇ ਗੁਰ ਕੀ ਪੂਰੀ ਬਾਣੀ ॥
ਹੇ ਭਾਈ! ਜਿਹੜਾ ਮਨੁੱਖ ਪੂਰੇ ਗੁਰੂ ਦੀ ਪੂਰੀ ਬਾਣੀ ਦੀ ਰਾਹੀਂ ਪੂਰਨ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ,
ਪੂਰੈ ਲਾਗਾ ਪੂਰੇ ਮਾਹਿ ਸਮਾਣੀ ॥
ਉਹ ਉਸ ਵਿਚ ਸਮਾਇਆ ਰਹਿੰਦਾ ਹੈ ।
ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥੧੫॥
ਪਰਮਾਤਮਾ ਦੇ ਪੇ੍ਰਮ ਦਾ ਰੰਗ (ਉਸ ਦੇ ਹਿਰਦੇ ਵਿਚ) ਸਦਾ ਹੀ ਵਧਦਾ ਰਹਿੰਦਾ ਹੈ, ਪੜਤਾਲ ਕੀਤਿਆਂ ਉਹ ਕਦੇ ਭੀ ਘੱਟ ਨਹੀਂ ਹੁੰਦਾ ।੧੫।
ਬਾਰਹਾ ਕੰਚਨੁ ਸੁਧੁ ਕਰਾਇਆ ॥
ਹੇ ਭਾਈ! ਉਹ ਮਨੁੱਖ ਬਾਰਾਂ ਵੰਨੀ ਦੇ ਸੋਨੇ ਵਰਗਾ ਖਰਾ ਹੋ ਜਾਂਦਾ ਹੈ,
ਨਦਰਿ ਸਰਾਫ ਵੰਨੀ ਸਚੜਾਇਆ ॥
ਉਹ ਸੋਹਣੇ ਰੰਗ ਵਾਲਾ (ਸੋਹਣੇ ਆਤਮਕ ਜੀਵਨ ਵਾਲਾ) ਗੁਰੂ-ਸਰਾਫ਼ ਦੀਆਂ ਨਜ਼ਰਾਂ ਵਿਚ ਪਰਵਾਨ ਹੋ ਜਾਂਦਾ ਹੈ ।
ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥੧੬॥
(ਜਿਵੇਂ ਸੁੱਧ ਸੋਨੇ ਨੂੰ) ਸਰਾਫ਼ ਪਰਖ ਕੇ ਖ਼ਜ਼ਾਨੇ ਵਿਚ ਪਾ ਲੈਂਦੇ ਹਨ, ਤੇ ਉਸ ਨੂੰ ਫਿਰ ਪਰਖਣ ਲਈ ਤਾਇਆ ਨਹੀਂ ਜਾਂਦਾ (ਇਸ ਤਰ੍ਹਾਂ ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ) ।੧੬।
ਅੰਮ੍ਰਿਤ ਨਾਮੁ ਤੁਮਾਰਾ ਸੁਆਮੀ ॥
ਹੇ ਨਾਨਕ! (ਆਖ—) ਹੇ ਮੇਰੇ ਮਾਲਕ-ਪ੍ਰਭੂ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ ।
ਨਾਨਕ ਦਾਸ ਸਦਾ ਕੁਰਬਾਨੀ ॥
ਤੇਰੇ ਦਾਸ ਤੈਥੋਂ ਸਦਾ ਸਦਕੇ ਜਾਂਦੇ ਹਨ ।
ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥੧੭॥੧॥੩॥
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਬਹੁਤ ਆਤਮਕ ਆਨੰਦ ਮਾਣਦੇ ਹਨ, (ਤੇਰਾ) ਦਰਸਨ ਕਰ ਕੇ ਉਹਨਾਂ ਦਾ ਇਹ ਮਨ (ਤੇਰੇ ਨਾਮ-ਰਸ ਵਿਚ) ਭਿੱਜਾ ਰਹਿੰਦਾ ਹੈ ।੧੭।੧।੩।
ਮਾਰੂ ਮਹਲਾ ੫ ਸੋਲਹੇ
ਮਾਰੂ ਪੰਜਵੀਂ ਪਾਤਿਸ਼ਾਹੀ ਸੋਲਹੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਗੁਰੁ ਗੋਪਾਲੁ ਗੁਰੁ ਗੋਵਿੰਦਾ ॥
ਹੇ ਭਾਈ! (ਗੁਰੂ ਦੇ ਸੇਵਕ ਵਾਸਤੇ) ਗੁਰੂ ਗੋਪਾਲ (ਦਾ ਰੂਪ) ਹੈ, ਗੁਰੂ ਗੋਵਿੰਦ (ਦਾ ਰੂਪ) ਹੈ ।
ਗੁਰੁ ਦਇਆਲੁ ਸਦਾ ਬਖਸਿੰਦਾ ॥
ਗੁਰੂ ਦਰਿਆ ਦਾ ਸੋਮਾ ਹੈ, ਗੁਰੂ ਸਦਾ ਬਖ਼ਸ਼ਸ਼ ਕਰਨ ਵਾਲਾ ਹੈ ।
ਗੁਰੁ ਸਾਸਤ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥੧॥
(ਸੇਵਕ ਵਾਸਤੇ) ਗੁਰੂ (ਹੀ ਸ਼ਾਸਤ® ਹੈ, ਸਿਮ੍ਰਿਤੀ ਹੈ, ਛੇ ਧਾਰਮਿਕ ਕਰਮ ਹੈ; ਗੁਰੂ ਹੀ ਪਵਿੱਤਰ ਤੀਰਥ ਹੈ ।੧।