Sri Guru Granth Sahib Ji — Ang 1082 (punjabi)
ਆਪੇ ਸੂਰਾ ਅਮਰੁ ਚਲਾਇਆ ॥
ਉਹ ਸੂਰਮਾ ਪ੍ਰਭੂ ਆਪ ਹੀ (ਸਾਰੇ ਜਗਤ ਵਿਚ) ਹੁਕਮ ਚਲਾ ਰਿਹਾ ਹੈ ।
ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥
(ਸਭ ਜੀਵਾਂ ਦੇ) ਅੰਦਰ ਉਸਨੇ ਆਪ ਹੀ ਸੁਖ-ਸ਼ਾਂਤੀ ਵਰਤਾਈ ਹੋਈ ਹੈ, (ਕਿਉਂਕਿ) ਉਹ ਆਪ ਹੀ ਗੜੇ ਵਰਗਾ ਸੀਤਲ ਠੰਢਾ-ਠਾਰ ਹੈ ।੧੩।
ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਸਰਨ ਪਾ ਕੇ ਉਸ ਦੀ ਨਵੀਂ ਆਤਮਕ ਘਾੜਤ ਘੜਦਾ ਹੈ ।
ਨਾਮੁ ਵਸੈ ਤਿਸੁ ਅਨਹਦ ਵਾਜੇ ॥
ਉਸ (ਮਨੁੱਖ) ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ (ਮਾਨੋ) ਉਸ ਦੇ ਅੰਦਰ ਇਕ-ਰਸ ਵਾਜੇ (ਵੱਜ ਪੈਂਦੇ ਹਨ) ।
ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥
ਉਸੇ ਮਨੁੱਖ ਨੂੰ (ਸਦਾ) ਆਤਮਕ ਆਨੰਦ ਪ੍ਰਾਪਤ ਰਹਿੰਦਾ ਹੈ, ਉਸੇ ਨੂੰ (ਲੋਕ ਪਰਲੋਕ ਵਿਚ) ਆਤਮਕ ਉੱਚਤਾ ਮਿਲ ਜਾਂਦੀ ਹੈ । ਜਮਰਾਜ ਉਸ ਦੇ ਨੇੜੇ ਨਹੀਂ ਢੁਕਦਾ (ਮੌਤ ਦਾ ਡਰ, ਆਤਮਕ ਮੌਤ ਉਸ ਉਤੇ ਅਸਰ ਨਹੀਂ ਪਾ ਸਕਦੀ) ।੧੪।
ਕੀਮਤਿ ਕਾਗਦ ਕਹੀ ਨ ਜਾਈ ॥
ਕਾਗ਼ਜ਼ਾਂ ਉਤੇ (ਲਿਖ ਕੇ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ,
ਕਹੁ ਨਾਨਕ ਬੇਅੰਤ ਗੁਸਾਈ ॥
ਹੇ ਨਾਨਕ! ਆਖ— ਸ੍ਰਿਸ਼ਟੀ ਦਾ ਮਾਲਕ-ਪ੍ਰਭੂ ਬੇਅੰਤ ਹੈ,
ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥
ਜਗਤ ਦੇ ਸ਼ੁਰੂ ਵਿਚ, ਹੁਣ ਅੰਤ ਵਿਚ ਭੀ ਉਹੀ ਕਾਇਮ ਰਹਿਣ ਵਾਲਾ ਹੈ । ਜੀਵਾਂ ਦੇ ਕਰਮਾਂ ਦਾ ਫ਼ੈਸਲਾ ਉਸੇ ਦੇ ਹੱਥ ਵਿਚ ਹੈ ।੧੫।
ਤਿਸਹਿ ਸਰੀਕੁ ਨਾਹੀ ਰੇ ਕੋਈ ॥
ਹੇ ਭਾਈ! ਕੋਈ ਭੀ ਜੀਵ ਉਸ (ਪਰਮਾਤਮਾ) ਦੇ ਬਰਾਬਰ ਦਾ ਨਹੀਂ ਹੈ ।
ਕਿਸ ਹੀ ਬੁਤੈ ਜਬਾਬੁ ਨ ਹੋਈ ॥
ਉਸ ਦੇ ਕਿਸੇ ਭੀ ਕੰਮ ਵਿਚ ਕਿਸੇ ਪਾਸੋਂ ਇਨਕਾਰ ਨਹੀਂ ਹੋ ਸਕਦਾ ।
ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥
ਨਾਨਕ ਦਾ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ । ਉਹ ਆਪ ਹੀ ਤਮਾਸ਼ੇ ਕਰ ਕਰ ਕੇ ਖੜਾ ਆਪ ਹੀ ਵੇਖ ਰਿਹਾ ਹੈ ।੧੬।੧।੧੦।
ਮਾਰੂ ਮਹਲਾ ੫ ॥
ਮਾਰੂ ਪੰਜਵੀਂ ਪਾਤਿਸ਼ਾਹੀ।
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥
ਹੇ ਕਰਤਾਰ! ਤੂੰ ਅਬਿਨਾਸੀ ਹੈਂ, ਤੂੰ ਪਾਰਬ੍ਰਹਮ ਹੈਂ, ਤੂੰ ਪਰਮੇਸੁਰ ਹੈਂ, ਤੂੰ ਅੰਤਰਜਾਮੀ ਹੈਂ ।
ਮਧੁਸੂਦਨ ਦਾਮੋਦਰ ਸੁਆਮੀ ॥
ਹੇ ਸੁਆਮੀ! ਮਧੁਸੂਦਨ ਤੇ ਦਾਮੋਦਰ ਭੀ ਤੂੰ ਹੀ ਹੈਂ ।
ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥
ਹੇ ਹਰੀ! ਤੂੰ ਹੀ ਰਿਖੀਕੇਸ਼ ਗੋਵਰਧਨਧਾਰੀ ਤੇ ਮਨੋਹਰ ਮੁਰਲੀ ਵਾਲਾ ਹੈਂ । ਤੂੰ ਅਨੇਕਾਂ ਰੰਗ-ਤਮਾਸ਼ੇ ਕਰ ਰਿਹਾ ਹੈਂ ।੧।
ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥
ਹੇ ਹਰੀ ਜੀਉ! ਮੋਹਨ, ਮਾਧਵ, ਕਿ®ਸ਼ਨ, ਮੁਰਾਰੀ ਤੂੰ ਹੀ ਹੈਂ ।
ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥
ਤੂੰ ਹੀ ਹੈਂ ਜਗਤ ਦਾ ਮਾਲਕ, ਤੂੰ ਹੀ ਹੈਂ ਦੈਂਤਾਂ ਦਾ ਨਾਸ ਕਰਨ ਵਾਲਾ ।
ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥
ਹੇ ਜਗਜੀਵਨ! ਹੇ ਅਬਿਨਾਸੀ ਠਾਕੁਰ! ਤੂੰ ਸਭ ਸਰੀਰਾਂ ਵਿਚ ਮੌਜੂਦ ਹੈਂ, ਤੂੰ ਸਭਨਾਂ ਦੇ ਨਾਲ ਵੱਸਦਾ ਹੈਂ ।੨।
ਧਰਣੀਧਰ ਈਸ ਨਰਸਿੰਘ ਨਾਰਾਇਣ ॥
ਹੇ ਧਰਤੀ ਦੇ ਆਸਰੇ! ਹੇ ਈਸ਼੍ਵਰ! ਤੂੰ ਹੀ ਹੈਂ ਨਰਸਿੰਘ ਅਵਤਾਰ, ਤੂੰ ਹੀ ਹੈਂ ਵਿਸ਼ਨੂ ਜਿਸ ਦਾ ਨਿਵਾਸ ਸਮੁੰਦਰ ਵਿਚ ਹੈ ।
ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥
(ਵਰਾਹ ਅਵਤਾਰ ਧਾਰ ਕੇ) ਧਰਤੀ ਨੂੰ ਆਪਣੀਆਂ ਦਾੜ੍ਹਾਂ ਉੱਤੇ ਚੁੱਕਣ ਵਾਲਾ ਭੀ ਤੂੰ ਹੀ ਹੈਂ ।
ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥
ਹੇ ਕਰਤਾਰ! (ਰਾਜਾ ਬਲ ਨੂੰ ਛਲਣ ਲਈ) ਤੂੰ ਹੀ ਵਾਮਨ-ਰੂਪ ਧਾਰਿਆ ਸੀ । ਤੂੰ ਸਭ ਜੀਵਾਂ ਦੇ ਨਾਲ ਵੱਸਦਾ ਹੈਂ, (ਫਿਰ ਭੀ ਤੂੰ ਸਭ ਤੋਂ) ਉੱਤਮ ਹੈਂ ।੩।
ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥
ਹੇ ਪ੍ਰਭੂ! ਤੂੰ ਉਹ ਸ੍ਰੀ ਰਾਮਚੰਦਰ ਹੈਂ ਜਿਸ ਦਾ ਨਾਹ ਕੋਈ ਰੂਪ ਹੈ ਨਾਹ ਰੇਖ ।
ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥
ਤੂੰ ਹੀ ਹੈਂ ਬਨਵਾਲੀ ਤੇ ਸੁਦਰਸ਼ਨ-ਚੱਕ®-ਧਾਰੀ ।
ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥
ਤੂੰ ਬੇ-ਮਿਸਾਲ ਸਰੂਪ ਵਾਲਾ ਹੈਂ । ਤੇਰੇ ਹਜ਼ਾਰਾਂ ਨੇਤਰ ਹਨ, ਤੇਰੀਆਂ ਹਜ਼ਾਰਾਂ ਮੂਰਤੀਆਂ ਹਨ । ਤੂੰ ਹੀ ਇਕੱਲਾ ਦਾਤਾ ਹੈਂ, ਸਾਰੀ ਦੁਨੀਆ ਤੈਥੋਂ ਮੰਗਣ ਵਾਲੀ ਹੈ ।੪।
ਭਗਤਿ ਵਛਲੁ ਅਨਾਥਹ ਨਾਥੇ ॥
ਹੇ ਅਨਾਥਾਂ ਦੇ ਨਾਥ! ਤੂੰ ਭਗਤੀ ਨੂੰ ਪਿਆਰ ਕਰਨ ਵਾਲਾ ਹੈਂ ।
ਗੋਪੀ ਨਾਥੁ ਸਗਲ ਹੈ ਸਾਥੇ ॥
ਤੂੰ ਹੀ ਗੋਪੀਆਂ ਦਾ ਨਾਥ ਹੈਂ । ਤੂੰ ਸਭ ਜੀਵਾਂ ਦੇ ਨਾਲ ਰਹਿਣ ਵਾਲਾ ਹੈਂ ।
ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥
ਹੇ ਵਾਸੁਦੇਵ! ਹੇ ਨਿਰਲੇਪ ਦਾਤਾਰ! ਮੈਂ ਤੇਰੇ ਅਨੇਕਾਂ ਗੁਣ ਬਿਆਨ ਨਹੀਂ ਕਰ ਸਕਦਾ ।੫।
ਮੁਕੰਦ ਮਨੋਹਰ ਲਖਮੀ ਨਾਰਾਇਣ ॥
ਹੇ ਮੁਕਤੀ ਦਾਤੇ! ਹੇ ਸੋਹਣੇ ਪ੍ਰਭੂ! ਹੇ ਲੱਛਮੀ ਦੇ ਪਤੀ ਨਾਰਾਇਣ!
ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥
ਹੇ ਦੋ®ਪਤੀ ਨੂੰ ਬੇਪਤੀ ਤੋਂ ਬਚਾ ਕੇ ਉਸ ਦੀ ਇੱਜ਼ਤ ਰੱਖਣ ਵਾਲੇ!
ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥
ਹੇ ਵਾਸੁਦੇਵ! ਹੇ ਨਿਰਲੇਪ ਦਾਤਾਰ! ਮੈਂ ਤੇਰੇ ਅਨੇਕਾਂ ਗੁਣ ਬਿਆਨ ਨਹੀਂ ਕਰ ਸਕਦਾ ।੫।
ਅਮੋਘ ਦਰਸਨ ਆਜੂਨੀ ਸੰਭਉ ॥
ਹੇ ਜੂਨਾਂ-ਰਹਿਤ ਪ੍ਰਭੂ! ਹੇ ਆਪਣੇ ਆਪ ਤੋਂ ਪਰਕਾਸ਼ ਕਰਨ ਵਾਲੇ ਪ੍ਰਭੂ!
ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥
ਹੇ ਫਲ ਦੇਣ ਤੋਂ ਕਦੇ ਨਾਹ ਉੱਕਣ ਵਾਲੇ ਦਰਸਨ ਵਾਲੇ ਪ੍ਰਭੂ!
ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥
ਹੇ (ਅਜਿਹੇ) ਪ੍ਰਭੂ ਜਿਸ ਦਾ ਕਦੇ ਨਾਸ ਨਹੀਂ ਹੋ ਸਕਦਾ! ਹੇ ਅਬਿਨਾਸੀ! ਹੇ ਅਦਿ®ਸ਼ਟ! ਹੇ ਅਗੋਚਰ! (ਜਗਤ ਦੀ) ਹਰੇਕ ਸ਼ੈ ਤੇਰੇ ਹੀ ਆਸਰੇ ਹੈ ।੭।
ਸ੍ਰੀਰੰਗ ਬੈਕੁੰਠ ਕੇ ਵਾਸੀ ॥
ਹੇ ਲੱਛਮੀ ਦੇ ਪਤੀ! ਹੇ ਬੈਕੁੰਠ ਦੇ ਰਹਿਣ ਵਾਲੇ!
ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥
ਮੱਛ ਤੇ ਕੱਛੂਕੁੰਮਾ (ਆਦਿਕ) ਤੇਰੀ ਹੀ ਆਗਿਆ ਵਿਚ ਅਵਤਾਰ ਹੋਇਆ ।
ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥
ਹੇ ਸੋਹਣੇ ਲੰਮੇ ਕੇਸਾਂ ਵਾਲੇ! ਤੂੰ (ਸਦਾ) ਅਨੋਖੇ ਕੌਤਕ ਕਰਦਾ ਹੈਂ । ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ ਜ਼ਰੂਰ ਉਹੀ ਹੁੰਦਾ ਹੈ ।੮।
ਨਿਰਾਹਾਰੀ ਨਿਰਵੈਰੁ ਸਮਾਇਆ ॥
ਹੇ ਪ੍ਰਭੂ! ਤੂੰ ਅੰਨ ਖਾਣ ਤੋਂ ਬਿਨਾ ਜੀਊਂਦਾ ਰਹਿਣ ਵਾਲਾ ਹੈਂ, ਤੇਰਾ ਕਿਸੇ ਨਾਲ ਵੈਰ ਨਹੀਂ, ਤੂੰ ਸਭ ਵਿਚ ਵਿਆਪਕ ਹੈਂ ।
ਧਾਰਿ ਖੇਲੁ ਚਤੁਰਭੁਜੁ ਕਹਾਇਆ ॥
ਇਹ ਜਗਤ-ਖੇਡ ਰਚ ਕੇ (ਤੂੰ ਹੀ ਆਪਣੇ ਆਪ ਨੂੰ) ਬ੍ਰਹਮਾ ਅਖਵਾਇਆ ਹੈ ।
ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥
ਹੇ ਪ੍ਰਭੂ! (ਕਿ®ਸ਼ਨ ਵਰਗੇ) ਅਨੇਕਾਂ ਸਾਂਵਲੇ ਸੋਹਣੇ ਰੂਪ ਤੂੰ ਬਣਾਂਦਾ ਰਹਿੰਦਾ ਹੈਂ । ਤੇਰੀ ਬੰਸਰੀ ਸੁਣਦਿਆਂ ਸਾਰੀ ਸ੍ਰਿਸ਼ਟੀ ਮੋਹੀ ਜਾਂਦੀ ਹੈ ।੯।
ਬਨਮਾਲਾ ਬਿਭੂਖਨ ਕਮਲ ਨੈਨ ॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਦੀ ਬਨਸਪਤੀ ਤੇਰੇ ਗਹਿਣੇ ਹਨ । ਹੇ ਕੌਲ-ਫੁੱਲਾਂ ਵਰਗੀਆਂ ਅੱਖਾਂ ਵਾਲੇ!
ਸੁੰਦਰ ਕੁੰਡਲ ਮੁਕਟ ਬੈਨ ॥
ਹੇ ਸੋਹਣੇ ਕੁੰਡਲਾਂ ਵਾਲੇ! ਹੇ ਮੁਕਟ-ਧਾਰੀ! ਹੇ ਬੰਸਰੀ ਵਾਲੇ!
ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥
ਹੇ ਸੰਖ-ਧਾਰੀ! ਹੇ ਚੱਕ®-ਧਾਰੀ! ਹੇ ਗਦਾ-ਧਾਰੀ! ਤੂੰ ਸਤਸੰਗੀਆਂ ਦਾ ਸਭ ਤੋਂ ਵੱਡਾ ਰਥਵਾਹੀ (ਆਗੂ) ਹੈਂ ।੧੦।
ਪੀਤ ਪੀਤੰਬਰ ਤ੍ਰਿਭਵਣ ਧਣੀ ॥
ਹੇ ਪੀਲੇ ਬਸਤ®ਾਂ ਵਾਲੇ! ਹੇ ਤਿੰਨਾਂ ਭਵਨਾਂ ਦੇ ਮਾਲਕ!
ਜਗੰਨਾਥੁ ਗੋਪਾਲੁ ਮੁਖਿ ਭਣੀ ॥
ਤੂੰ ਹੀ ਸਾਰੇ ਜਗਤ ਦਾ ਨਾਥ ਹੈਂ, ਸ੍ਰਿਸ਼ਟੀ ਦਾ ਪਾਲਣਹਾਰ ਹੈਂ ।
ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥
ਮੈਂ (ਆਪਣੇ) ਮੂੰਹ ਨਾਲ (ਤੇਰੇ ਨਾਮ) ਉਚਾਰਦਾ ਹਾਂ । ਹੇ ਧਨੁਖ-ਧਾਰੀ! ਹੇ ਭਗਵਾਨ! ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ! ਮੈਥੋਂ ਤੇਰੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ ।੧੧।
ਨਿਹਕੰਟਕੁ ਨਿਹਕੇਵਲੁ ਕਹੀਐ ॥
ਹੇ ਭਾਈ! ਪਰਮਾਤਮਾ ਦਾ ਕੋਈ ਵੈਰੀ ਨਹੀਂ ਹੈ, ਉਸ ਨੂੰ ਵਾਸਨਾ-ਰਹਿਤ ਆਖਿਆ ਜਾਂਦਾ ਹੈ
ਧਨੰਜੈ ਜਲਿ ਥਲਿ ਹੈ ਮਹੀਐ ॥
ਉਹੀ (ਸਾਰੇ ਜਗਤ ਦੇ ਧਨ ਨੂੰ ਜਿੱਤਣ ਵਾਲਾ) ਧਨੰਜੈ ਹੈ । ਉਹ ਜਲ ਵਿਚ ਹੈ ਥਲ ਵਿਚ ਹੈ ਧਰਤੀ ਉੱਤੇ (ਹਰ ਥਾਂ) ਹੈ ।