Sri Guru Granth Sahib Ji — Ang 1086 (punjabi)
ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥੩॥
ਉਸ ਅਬਿਨਾਸ਼ੀ ਮਾਲਕ-ਪ੍ਰਭੂ ਦਾ ਨਾਮ ਗੁਰੂ ਦੀ ਸੰਗਤਿ ਵਿਚ (ਰਹਿ ਕੇ) ਜਪਿਆ ਕਰ । ਪ੍ਰਭੂ ਦੀ ਹਜ਼ੂਰੀ ਵਿਚ (ਇਸ ਤਰ੍ਹਾਂ) ਇੱਜ਼ਤ ਮਿਲਦੀ ਹੈ ।੩।
ਚਾਰਿ ਪਦਾਰਥ ਅਸਟ ਦਸਾ ਸਿਧਿ ॥
ਹੇ ਭਾਈ! ਜੇ ਤੂੰ ਚਾਰ ਪਦਾਰਥ ਲੋੜਦਾ ਹੈਂ, ਜੇ ਤੂੰ ਆਠਾਰਾਂ ਸਿੱਧੀਆਂ ਲੋੜਦਾ ਹੈਂ,
ਨਾਮੁ ਨਿਧਾਨੁ ਸਹਜ ਸੁਖੁ ਨਉ ਨਿਧਿ ॥
ਜੇ ਤੂੰ ਦੁਨੀਆ ਦੇ ਨੌ ਹੀ ਖ਼ਜ਼ਾਨੇ ਲੋੜਦਾ ਹੈਂ, ਜੇ ਤੂੰ ਆਪਣੇ ਮਨ ਵਿਚ ਸਾਰੇ ਸੁਖ ਲੋੜਦਾ ਹੈਂ,
ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥੪॥
ਤਾਂ ਗੁਰੂ ਨੂੰ ਮਿਲ ਕੇ ਮਾਲਕ-ਪ੍ਰਭੂ ਦਾ ਸਿਮਰਨ ਕਰਿਆ ਕਰ । ਇਹ ਹਰਿ-ਨਾਮ ਹੀ (ਅਸਲ) ਖ਼ਜ਼ਾਨਾ ਹੈ, ਇਹ ਨਾਮ ਹੀ ਆਤਮਕ ਅਡੋਲਤਾ ਦਾ ਸੁਖ ਹੈ, ਇਹ ਨਾਮ ਹੀ ਚਾਰ ਪਦਾਰਥ ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਹੈ ।੪।
ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥
ਹੇ ਨਾਨਕ! (ਆਖ—) ਹੇ ਪ੍ਰਾਣੀ! ਸ਼ਾਸਤ®ਾਂ ਨੇ, ਸਿੰਮ੍ਰਿਤੀਆਂ ਨੇ, ਵੇਦਾਂ ਨੇ ਆਖਿਆ ਹੈ ਕਿ
ਜਨਮੁ ਪਦਾਰਥੁ ਜੀਤੁ ਪਰਾਣੀ ॥
ਆਪਣੇ ਕੀਮਤੀ ਮਨੁੱਖਾ ਜਨਮ ਨੂੰ ਸਫਲਾ ਕਰ ।
ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥੫॥
(ਪਰ ਇਹ ਸਫਲਾ ਤਾਂ ਹੀ ਹੋ ਸਕਦਾ ਹੈ ਜੇ) ਜੀਭ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਗਾਈ ਜਾਏ । ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹੀ ਕਾਮ ਛੱਡਿਆ ਜਾ ਸਕਦਾ ਹੈ ਕੋ®ਧ ਤਿਆਗਿਆ ਜਾ ਸਕਦਾ ਹੈ ਨਿੰਦਾ ਛੱਡੀ ਜਾ ਸਕਦੀ ਹੈ (ਤੇ ਇਹਨਾਂ ਵਿਕਾਰਾਂ ਨੂੰ ਤਿਆਗਣ ਵਿਚ ਹੀ ਜਨਮ ਦੀ ਸਫਲਤਾ ਹੈ) ।੫।
ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥
ਹੇ ਭਾਈ! ਜਿਸ ਪਰਮਾਤਮਾ ਦਾ (ਕੀਹ) ਰੂਪ, ਰੇਖ, ਕੁਲ ਅਤੇ ਜਾਤਿ (ਹੈ—ਇਹ ਗੱਲ) ਦੱਸੀ ਨਹੀਂ ਜਾ ਸਕਦੀ,
ਪੂਰਨ ਪੂਰਿ ਰਹਿਆ ਦਿਨੁ ਰਾਤੀ ॥
ਜਿਹੜਾ ਪਰਮਾਤਮਾ ਦਿਨ ਰਾਤ ਹਰ ਵੇਲੇ ਸਭ ਥਾਈਂ ਮੌਜੂਦ ਹੈ,
ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥੬॥
ਉਸ ਪਰਮਾਤਮਾ ਦਾ ਨਾਮ ਜਿਹੜਾ ਜਿਹੜਾ ਮਨੁੱਖ ਜਪਦਾ ਹੈ ਉਹ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ, ਉਹ ਮਨੁੱਖ ਮੁੜ ਮੁੜ ਜੂਨਾਂ ਵਿਚ ਨਹੀਂ ਪੈਂਦਾ ।੬।
ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥
ਹੇ ਭਾਈ! ਜਿਸ ਮਨੁੱਖ ਨੂੰ ਸਰਬ-ਵਿਆਪਕ ਸਿਰਜਣਹਾਰ ਵਿਸਰਿਆ ਰਹਿੰਦਾ ਹੈ,
ਜਲਤਾ ਫਿਰੈ ਰਹੈ ਨਿਤ ਤਾਤਾ ॥
ਉਹ ਸਦਾ (ਵਿਕਾਰਾਂ ਵਿਚ) ਸੜਦਾ ਫਿਰਦਾ ਹੈ, ਉਹ ਸਦਾ (ਕੋ®ਧ ਨਾਲ) ਸੜਿਆ ਭੁੱਜਿਆ ਰਹਿੰਦਾ ਹੈ ।
ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥੭॥
ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਭੁਲਾਣ ਵਾਲੇ ਉਸ ਮਨੁੱਖ ਨੂੰ (ਇਸ ਭੈੜੀ ਆਤਮਕ ਦਸ਼ਾ ਤੋਂ) ਕੋਈ ਬਚਾ ਨਹੀਂ ਸਕਦਾ । ਉਹ ਮਨੁੱਖ (ਸਦਾ ਇਸ) ਭਿਆਨਕ ਨਰਕ ਵਿਚ ਪਿਆ ਰਹਿੰਦਾ ਹੈ ।੭।
ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥
ਹੇ ਨਾਨਕ! ਜਿਸ ਪਰਮਾਤਮਾ ਨੇ ਜਿੰਦ ਦਿੱਤੀ, ਪ੍ਰਾਣ ਦਿੱਤੇ, ਸਰੀਰ ਬਣਾਇਆ, ਧਨ ਦਿੱਤਾ
ਮਾਤ ਗਰਭ ਮਹਿ ਰਾਖਿ ਨਿਵਾਜਿਆ ॥
ਮਾਂ ਦੇ ਪੇਟ ਵਿਚ ਰੱਖਿਆ ਕਰ ਕੇ ਬੜੀ ਦਇਆ ਕੀਤੀ,
ਤਿਸ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥੮॥
ਜਿਹੜਾ ਮਨੁੱਖ ਉਸ ਪਰਮਾਤਮਾ ਨਾਲ ਪਿਆਰ ਛੱਡ ਕੇ ਹੋਰ ਹੋਰ ਪਦਾਰਥਾਂ ਦੇ ਮੋਹ ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਕਿਸੇ ਪਾਸੇ ਭੀ ਨੇਪਰੇ ਨਹੀਂ ਚੜ੍ਹਦਾ ।੮।
ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥
ਹੇ ਮੇਰੇ ਮਾਲਕ-ਪ੍ਰਭੂ! (ਅਸਾਂ ਜੀਵਾਂ ਉੱਤੇ) ਦਇਆ ਕਰੀ ਰੱਖ,
ਘਟਿ ਘਟਿ ਵਸਹਿ ਸਭਨ ਕੈ ਨੇਰੇ ॥
ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਨੇੜੇ ਵੱਸਦਾ ਹੈਂ ।
ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥੯॥
ਅਸਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ ਹੈ । ਜਿਸ ਮਨੁੱਖ ਨੂੰ ਤੂੰ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈਂ, ਉਹੀ ਮਨੁੱਖ ਇਹ ਸਮਝ ਹਾਸਲ ਕਰਦਾ ਹੈ ।੯।
ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥
ਹੇ ਨਾਨਕ! (ਆਖ—ਹੇ ਭਾਈ!) ਧੁਰ ਹਜ਼ੂਰੀ ਵਿਚੋਂ ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ ਨੇ ਚੰਗੇ ਭਾਗਾਂ ਦਾ ਲੇਖ) ਲਿਖ ਕੇ ਪਾਇਆ ਹੁੰਦਾ ਹੈ
ਤਿਸ ਹੀ ਪੁਰਖ ਨ ਵਿਆਪੈ ਮਾਇਆ ॥
ਸਿਰਫ਼ ਉਸ ਮਨੁੱਖ ਉਤੇ ਹੀ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ ।
ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥੧੦॥
ਹੇ ਭਾਈ! ਪਰਮਾਤਮਾ ਦੇ ਭਗਤ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹ ਕਿਸੇ ਹੋਰ ਨੂੰ ਪਰਮਾਤਮਾ ਦੇ ਬਰਾਬਰ ਦਾ ਨਹੀਂ ਸਮਝਦੇ ।੧੦।
ਆਗਿਆ ਦੂਖ ਸੂਖ ਸਭਿ ਕੀਨੇ ॥
ਹੇ ਭਾਈ! (ਜਗਤ ਦੇ) ਸਾਰੇ ਦੁੱਖ ਸਾਰੇ ਸੁਖ (ਪਰਮਾਤਮਾ ਨੇ ਆਪਣੇ) ਹੁਕਮ ਵਿਚ (ਆਪ ਹੀ) ਬਣਾਏ ਹਨ ।
ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥
(ਇਹਨਾਂ ਦੁੱਖਾਂ ਤੋਂ ਬਚਣ ਲਈ) ਕਿਸੇ ਵਿਰਲੇ ਮਨੁੱਖ ਨੇ ਹੀ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਨਾਲ ਸਾਂਝ ਪਾਈ ਹੈ ।
ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥੧੧॥
ਹੇ ਭਾਈ! ਉਸ ਪਰਮਾਤਮਾ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਉਹ ਪਰਮਾਤਮਾ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ, ਉਂਞ) ਹਰ ਥਾਂ ਉਹ ਆਪ ਹੀ ਸਮਾਇਆ ਹੋਇਆ ਹੈ ।੧੧।
ਸੋਈ ਭਗਤੁ ਸੋਈ ਵਡ ਦਾਤਾ ॥
ਹੇ ਭਾਈ! ਉਹ ਪਰਮਾਤਮਾ ਆਪ ਹੀ (ਆਪਣੇ ਸੇਵਕ ਵਿਚ ਬੈਠਾ ਆਪਣੀ) ਭਗਤੀ ਕਰਨ ਵਾਲਾ ਹੈ, ਉਹ ਆਪ ਹੀ ਸਭ ਤੋਂ ਵੱਡਾ ਦਾਤਾਰ ਹੈ,
ਸੋਈ ਪੂਰਨ ਪੁਰਖੁ ਬਿਧਾਤਾ ॥
ਉਹ ਆਪ ਹੀ ਸਭ ਵਿਚ ਵਿਆਪਕ ਸਿਰਜਣਹਾਰ ਹੈ ।
ਬਾਲ ਸਹਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥੧੨॥
ਹੇ ਪ੍ਰਭੂ! ਜਿਹੜਾ (ਤੇਰਾ ਭਗਤ) ਤੇਰੇ ਮਨ ਵਿਚ (ਤੈਨੂੰ) ਪਿਆਰਾ ਲੱਗਦਾ ਹੈ, ਉਹੀ ਤੇਰਾ ਬਾਲ-ਸਖਾਈ ਹੈ (ਉਹੀ ਤੈਨੂੰ ਇਉਂ ਪਿਆਰਾ ਹੈ ਜਿਵੇਂ ਛੋਟੀ ਉਮਰ ਤੋਂ ਇਕੱਠੇ ਰਹਿਣ ਵਾਲੇ ਬਾਲਕ ਇਕ ਦੂਜੇ ਨੂੰ ਸਾਰੀ ਉਮਰ ਪਿਆਰ ਕਰਨ ਵਾਲੇ ਹੁੰਦੇ ਹਨ) ।੧੨।
ਮਿਰਤੁ ਦੂਖ ਸੂਖ ਲਿਖਿ ਪਾਏ ॥
ਹੇ ਭਾਈ! ਮੌਤ ਦੁੱਖ ਸੁਖ ਕਰਤਾਰ ਨੇ ਆਪ ਹੀ (ਜੀਵਾਂ ਦੇ ਲੇਖਾਂ ਵਿਚ) ਲਿਖ ਕੇ ਰੱਖ ਦਿੱਤੇ ਹਨ ।
ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥
ਨਾਹ ਇਹ ਵਧਾਇਆਂ ਰਤਾ ਭੀ ਵਧਦੇ ਹਨ, ਨਾਹ ਇਹ ਘਟਾਇਆਂ ਰਤਾ ਭਰ ਘਟਦੇ ਹਨ ।
ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥੧੩॥
ਹੇ ਭਾਈ! ਜੋ ਕੁਝ ਕਰਤਾਰ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ । (ਇਹ) ਆਖ ਕੇ (ਕਿ ਅਸੀ ਆਪਣੇ ਆਪ ਕੁਝ ਕਰ ਸਕਦੇ ਹਾਂ) ਆਪਣੇ ਆਪ ਨੂੰ ਖ਼ੁਆਰ ਹੀ ਕਰਨਾ ਹੁੰਦਾ ਹੈ ।੧੩।
ਅੰਧ ਕੂਪ ਤੇ ਸੇਈ ਕਾਢੇ ॥
ਉਹਨਾਂ ਨੂੰ ਪਰਮਾਤਮਾ ਮਾਇਆ ਦੇ ਮੋਹ ਦੇ ਘੁੱਪ ਹਨੇਰੇ ਖੂਹ ਵਿਚੋਂ ਕੱਢ ਲੈਂਦਾ ਹੈ,
ਜਨਮ ਜਨਮ ਕੇ ਟੂਟੇ ਗਾਂਢੇ ॥
ਤੇ, ਕਈ ਜਨਮਾਂ ਦੇ (ਆਪਣੇ ਨਾਲੋਂ) ਟੁੱਟਿਆਂ ਹੋਇਆਂ ਨੂੰ (ਮੁੜ ਆਪਣੇ ਨਾਲ) ਜੋੜ ਲੈਂਦਾ ਹੈ,
ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥੧੪॥
ਹੇ ਭਾਈ! ਜਿਹੜੇ ਮਨੁੱਖ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਕਿਰਪਾ ਕਰ ਕੇ ਉਨ੍ਹਾਂ ਮਨੁੱਖਾਂ ਨੂੰ ਆਪਣੇ ਬਣਾ ਲੈਂਦਾ ਹੈ ।੧੪।
ਤੇਰੀ ਕੀਮਤਿ ਕਹਣੁ ਨ ਜਾਈ ॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ ।
ਅਚਰਜ ਰੂਪੁ ਵਡੀ ਵਡਿਆਈ ॥
ਤੇਰਾ ਸਰੂਪ ਹੈਰਾਨ ਕਰ ਦੇਣ ਵਾਲਾ ਹੈ, ਤੇ ਵਡਿਆਈ ਵੱਡੀ ਹੈ ।
ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥੧੫॥੧॥੧੪॥੨੨॥੨੪॥੨॥੧੪॥੬੨॥
ਤੇਰਾ ਸੇਵਕ (ਤੇਰੇ ਦਰ ਤੋਂ) ਤੇਰੀ ਭਗਤੀ ਦੀ ਖ਼ੈਰ ਮੰਗਦਾ ਹੈ, ਤੇ ਤੈਥੋਂ ਸਦਕੇ ਜਾਂਦਾ ਹੈ ਕੁਰਬਾਨ ਜਾਂਦਾ ਹੈ ।੧੫।੧।੧੪।੨੨।੨੪।੨।੧੪।੬੨।
ਮਾਰੂ ਵਾਰ ਮਹਲਾ ੩
ਮਾਰੂ ਵਾਰ ਤੀਜੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ, ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥
ਜੇ ਕੋਈ ਗਾਹਕ ਨਾਹ ਹੋਵੇ ਤੇ (ਕੋਈ) ਗੁਣ (ਭਾਵ, ਕੋਈ ਕੀਮਤੀ ਪਦਾਰਥ) ਵੇਚੀਏ ਤਾਂ ਉਹ ਗੁਣ ਸਸਤੇ-ਭਾ ਵਿਕ ਜਾਂਦਾ ਹੈ, (ਭਾਵ, ਉਸ ਦੀ ਕਦਰ ਨਹੀਂ ਪੈਂਦੀ) ।
ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥
ਪਰ ਜੇ ਗੁਣ ਦਾ ਗਾਹਕ ਮਿਲ ਪਏ ਤਾਂ ਉਹ ਬਹੁਤ ਕੀਮਤ ਨਾਲ ਵਿਕਦਾ ਹੈ ।