Sri Guru Granth Sahib Ji — Ang 1090 (punjabi)
ਪਉੜੀ ॥
pauVI[
ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥
ਇਸ ਸ੍ਰਿਸ਼ਟੀ ਵਿਚ ਮਾਇਆ ਤੇ ਆਤਮਾ (ਦੋਹਾਂ ਦਾ) ਵਾਸ ਹੈ (ਇਹਨਾਂ ਦੇ ਅਸਰ ਹੇਠ ਕੋਈ ਅਹੰਕਾਰ ਵਿਚ ਦੂੁਜਿਆਂ ਨਾਲ ਲੜਦੇ ਹਨ ਤੇ ਕੋਈ ਨਾਮ ਦੇ ਧਨੀ ਹਨ) ਇਹ ਦੋਵੇਂ ਪਾਸੇ ਪ੍ਰਭੂ ਨੇ ਆਪ ਹੀ ਬਣਾਏ ਹਨ ।
ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥
ਮਾਇਆ ਦੇ ਅਸਰ ਵਿਚ ਰਹਿ ਕੇ ਕਿਸੇ ਨੇ (ਰੱਬ) ਨਹੀਂ ਲੱਭਾ, ਮੁੜ ਮੁੜ ਜੰਮਦਾ ਮਰਦਾ ਹੈ ।
ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥
ਪਰ ਗੁਰੂ ਦੇ ਹੁਕਮ ਵਿਚ ਤੁਰਿਆਂ ਖਾਂਦਿਆਂ ਪੀਂਦਿਆਂ ਨਾਮ ਜਪ ਕੇ (ਹਿਰਦੇ ਵਿਚ) ਠੰਢ ਪੈਂਦੀ ਹੈ ।
ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥
(ਹੇ ਭਾਈ!) ਸਿਮ੍ਰਿਤੀਆਂ ਤੇ ਸ਼ਾਸਤ®ਾਂ (ਆਦਿਕ ਸਾਰੇ ਧਰਮ-ਪੁਸਤਕਾਂ ਨੂੰ ਬੇਸ਼ਕ) ਖੋਜ ਕੇ ਵੇਖ ਲਉ, ਚੰਗੇ ਮਨੁੱਖ ਉਹ ਹਨ ਜੋ ਪ੍ਰਭੂ ਦੇ ਸੇਵਕ ਹਨ ।
ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥
ਹੇ ਨਾਨਕ! ‘ਨਾਮ’ ਤੋਂ ਬਿਨਾ ਕੋਈ ਸ਼ੈ ਥਿਰ ਰਹਿਣ ਵਾਲੀ ਨਹੀਂ; ਮੈਂ ਸਦਕੇ ਹਾਂ ਪ੍ਰਭੂ ਦੇ ਨਾਮ ਤੋਂ ।੧੦।
ਸਲੋਕੁ ਮਃ ੩ ॥
ਸਲੋਕ ਤੀਜੀ ਪਾਤਿਸ਼ਾਹੀ।
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
ਹੇ ਭਾਈ! ਜੇ ਮੈਂ (ਧਰਮ-ਪੁਸਤਕਾਂ ਦਾ) ਵਿਦਵਾਨ ਬਣ ਜਾਵਾਂ, ਜੋਤਸ਼ੀ ਬਣ ਜਾਵਾਂ, ਚਾਰੇ ਵੇਦ ਮੂੰਹ-ਜ਼ਬਾਨੀ ਪੜ੍ਹ ਸਕਾਂ;
ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥
ਜੇ ਆਪਣੇ ਆਚਰਨ ਦੇ ਕਾਰਨ ਆਪਣੀ ਚੰਗੀ ਅਕਲ ਦੇ ਕਾਰਨ ਸਾਰੀ ਹੀ ਧਰਤੀ ਵਿਚ ਮੇਰੀ ਇੱਜ਼ਤ ਹੋਵੇ;
ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥
(ਜੇ ਮੈਂ ਬੜੀ ਸੁੱਚ ਰੱਖਾਂ ਤੇ ਖ਼ਿਆਲ ਰੱਖਾਂ ਕਿ) ਕਿਤੇ ਕੋਈ (ਨੀਵੀਂ ਜਾਤਿ ਵਾਲਾ ਮਨੁੱਖ ਮੇਰੇ) ਚੌਂਕੇ ਨੂੰ ਭਿੱਟ ਨ ਜਾਏ (ਤਾਂ ਇਹ ਸਭ ਕੁਝ ਵਿਅਰਥ ਹੀ ਹੈ) ।
ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥
ਹੇ ਨਾਨਕ! ਸਾਰੇ ਚੌਂਕੇ ਨਾਸਵੰਤ ਹਨ, ਸਦਾ ਕਾਇਮ ਰਹਿਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ (ਧਿਆਨ ਇਸ ਗੱਲ ਦਾ ਰਹਿਣਾ ਚਾਹੀਦਾ ਹੈ ਕਿ) ਕਿਤੇ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਮਨ ਤੋਂ) ਭੁੱਲ ਨਾਹ ਜਾਏ ।੧।
ਮਃ ੩ ॥
ਤੀਜੀ ਪਾਤਿਸ਼ਾਹੀ।
ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥
ਪ੍ਰਭੂ ਆਪ ਹੀ (ਜੀਆਂ ਨੂੰ) ਪੈਦਾ ਕਰਦਾ ਹੈ (ਸਭ ਕਾਰਜ) ਆਪ ਹੀ ਕਰਦਾ ਹੈ, ਆਪ ਹੀ (ਜੀਆਂ ਤੇ) ਮਿਹਰ ਦੀ ਨਜ਼ਰ ਕਰਦਾ ਹੈ,
ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥੨॥
ਆਪ ਹੀ ਵਡਿਆਈਆਂ ਦੇਂਦਾ ਹੈ; ਆਖ, ਹੇ ਨਾਨਕ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ (ਸਭ ਕੁਝ ਕਰਨ ਦੇ ਸਮਰੱਥ) ਹੈ ।੨।
ਪਉੜੀ ॥
pauVI[
ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥
(ਮਨੁੱਖ ਲਈ) ਮੌਤ (ਦਾ ਡਰ ਹੀ) ਇਕ (ਐਸਾ) ਕੰਡਾ ਹੈ (ਜੋ ਹਰ ਵੇਲੇ ਦਿਲ ਵਿਚ ਚੁੱਭਦਾ ਹੈ) ਕੋਈ ਹੋਰ ਕੰਡਾ (ਭਾਵ, ਸਹਿਮ) ਇਸ ਵਰਗਾ ਨਹੀਂ ਹੈ ।
ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥
(ਇਹ ਮੌਤ) ਸਾਰੇ ਜਗਤ ਵਿਚ ਵਰਤ ਰਹੀ ਹੈ ਕੋਈ ਇਸ ਨੂੰ ਰੋਕ ਨਹੀਂ ਸਕਦਾ, (ਮੌਤ ਦਾ ਸਹਿਮ) ਵਿਕਾਰੀ ਬੰਦਿਆਂ ਨੂੰ (ਖ਼ਾਸ ਤੌਰ ਤੇ) ਅੜਦਾ ਹੈ (ਭਾਵ, ਦਬਾ ਪਾਂਦਾ ਹੈ) ।
ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ ॥
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਨਾਮ ਵਿਚ ਪ੍ਰੋਤਾ ਜਾਂਦਾ ਹੈ ਜੋ ਆਪਣੇ ਮਨ ਦੇ ਨਾਲ ਟਾਕਰਾ ਲਾਂਦਾ ਹੈ ਉਹ ਸਿਮਰਨ ਕਰ ਕੇ (ਅਸਲੀਅਤ ਨੂੰ) ਸਮਝ ਲੈਂਦਾ ਹੈ
ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥
ਤੇ ਉਹ ਪ੍ਰਭੂ ਦੀ ਸਰਨ ਪੈ ਕੇ (ਮੌਤ ਦੇ ਸਹਿਮ ਤੋਂ) ਬਚ ਜਾਂਦਾ ਹੈ ।
ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥੧੧॥
ਜੋ ਮਨੁੱਖ ਆਪਣੇ ਮਨ ਵਿਚ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਕਰ ਕੇ ਬੰਦਗੀ ਕਰਦਾ ਹੈ ਉਹ ਪ੍ਰਭੂ ਦੀ ਹਜ਼ੂਰੀ ਵਿਚ ਪਰਵਾਨ ਹੁੰਦਾ ਹੈ ।੧੧।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
ਪਰਮਾਤਮਾ ਦੇ ਹੁਕਮ ਵਿਚ ਤੁਰਿਆਂ ਪਰਮਾਤਮਾ ਨਾਲ ਬਣ ਆਉਂਦੀ ਹੈ, ਪ੍ਰਭੂ ਦੀ ਹਜ਼ੂਰੀ ਵਿਚ ਸੱਚ (ਭਾਵ, ਸਿਮਰਨ) ਪ੍ਰਵਾਨ ਹੈ ।
ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥
ਹੇ ਭਾਈ! ਦੁਨੀਆ ਨੂੰ ਵੇਖ ਕੇ (ਸਿਮਰਨ ਨੂੰ ਭੁੱਲਣ ਦੀ) ਗ਼ਲਤੀ ਨਾਹ ਖਾਹ, ਮਾਲਕ (ਤੇਰੇ ਅਮਲਾਂ ਦਾ) ਲੇਖਾ ਮੰਗੇਗਾ ।
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥
ਜੋ ਮਨੁੱਖ ਦਿਲ ਦੀ ਰਾਖੀ ਕਰਦਾ ਹੈ, ਦਿਲ ਨੂੰ ਸਿੱਧੇ ਰਾਹ ਤੇ ਰੱਖਣ ਦੀ ਫ਼ਕੀਰੀ ਕਮਾਂਦਾ ਹੈ,
ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥
ਹੇ ਨਾਨਕ! ਉਸ ਦੇ ਪਿਆਰ ਮੁਹੱਬਤ ਦਾ ਹਿਸਾਬ ਕਰਤਾਰ ਦੇ ਪਾਸ ਹੈ (ਭਾਵ, ਪ੍ਰਭੂ ਉਸ ਦੇ ਪਿਆਰ ਨੂੰ ਜਾਣਦਾ ਹੈ) ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥
(ਜੋ ਜੀਵ-) ਭੌਰਾ ਨਿਰਲੇਪ ਰਹਿ ਕੇ ਹਰ ਥਾਂ ਪਰਮਾਤਮਾ ਨੂੰ ਤੱਕਦਾ ਹੈ,
ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥੨॥
ਜਿਸ ਦੀ ਆਤਮਾ ਪਰਮਾਤਮਾ ਵਿਚ ਪ੍ਰੋਤੀ ਹੋਈ ਹੈ, ਹੇ ਨਾਨਕ! ਉਹ ਪ੍ਰਭੂ-ਪ੍ਰੇਮ ਦੀ ਰਾਹੀਂ ਪ੍ਰਭੂ ਦੇ ਗਲ ਨਾਲ (ਲੱਗਾ ਹੋਇਆ) ਹੈ ।੨।
ਪਉੜੀ ॥
pauVI[
ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥
ਮਨ ਦੇ ਗ਼ੁਲਾਮ ਮਨੁੱਖ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਨੂੰ ਮੌਤ (ਦਾ ਸਹਿਮ) ਦਬਾਈ ਰੱਖਦਾ ਹੈ ।
ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥
ਜੋ ਮਨੁੱਖ ਮਾਇਆ ਦੇ ਮੋਹ ਵਿਚ ਲੁੱਟੇ ਜਾ ਰਹੇ ਹਨ ਉਹਨਾਂ ਨੂੰ (ਇਹ ਸਹਿਮ) ਪਲ ਵਿਚ ਮਾਰ ਕੇ ਨਾਸ ਕਰਦਾ ਹੈ ।
ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥
ਜਿਸ ਵੇਲੇ ਮੌਤ ਦਾ ਡੰਡਾ ਆ ਹੀ ਵੱਜਦਾ ਹੈ (ਮੌਤ ਸਿਰ ਤੇ ਆ ਜਾਂਦੀ ਹੈ) ਤਦੋਂ (ਇਸ ਮੋਹ ਵਿਚੋਂ ਨਿਕਲਣ ਲਈ) ਸਮਾ ਨਹੀਂ ਮਿਲਦਾ ।
ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥
ਜੋ ਮਨੁੱਖ ਪਰਮਾਤਮਾ ਦੀ ਯਾਦ ਵਿਚ ਸੁਚੇਤ ਰਹਿੰਦੇ ਹਨ ਉਹਨਾਂ ਨੂੰ ਜਮ ਦਾ ਡੰਡਾ ਨਹੀਂ ਲੱਗਦਾ (ਸਹਿਮ ਨਹੀਂ ਮਾਰਦਾ) ।
ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੇਰੀ ਹੀ ਹੈ, ਤੂੰ ਹੀ ਇਸ ਨੂੰ ਮਾਇਆ ਦੇ ਮੋਹ ਤੋਂ ਛਡਾਣਾ ਹੈ, ਸਾਰਿਆਂ ਦਾ ਤੂੰ ਹੀ ਆਸਰਾ ਹੈਂ ।੧੨।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥
(ਜੋ ਮਨੁੱਖ) ਸਾਰੀ ਸ੍ਰਿਸ਼ਟੀ ਨੂੰ ਨਾਹ ਨਾਸ ਹੋਣ ਵਾਲੀ ਵੇਖਦਾ ਹੈ ਉਸ ਨੂੰ ਬੜਾ ਦੁੱਖ (ਵਿਆਪਦਾ ਹੈ,
ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥੧॥
ਉਹ (ਮਾਨੋ) ਕੱਲਰ ਲੱਦ ਰਿਹਾ ਹੈ (ਪਰ ਉਸ ਨੇ) ਸਮੁੰਦਰ ਲੰਘਣਾ ਹੈ, ਉਸ ਦੇ ਪੱਲੇ ਨਾਹ ਮੂਲ ਹੈ ਤੇ ਨਾਹ ਖੱਟੀ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥
(ਜਿਸ ਮਨੁੱਖ ਦੇ ਪਾਸ) ਪ੍ਰਭੂ ਦਾ ਨਾਮ ਪੂੰਜੀ ਹੈ, ਜਿਸ ਪਾਸ (ਹੇ ਪ੍ਰਭੂ!) ਤੂੰ ਨਾਹ ਮੁੱਕਣ ਵਾਲਾ ਤੇ ਬੇਅੰਤ ਧਨ ਹੈਂ,
ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥
ਜਿਸ ਪਾਸ ਇਹ ਪਵਿਤ® ਸੌਦਾ ਹੈ, ਹੇ ਨਾਨਕ! ਉਹ ਸ਼ਾਹ ਧੰਨ ਹੈ ਤੇ ਉਸ ਦਾ ਵਣਜ ਧੰਨ ਹੈ ।੨।
ਮਃ ੧ ॥
ਪਹਿਲੀ ਪਾਤਿਸ਼ਾਹੀ।
ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥
(ਹੇ ਜੀਵ!) ਪ੍ਰਭੂ ਨਾਲ ਮੁੱਢਲੀ ਪ੍ਰੀਤ ਪਛਾਣ, ਉਸ ਵੱਡੇ ਮਾਲਕ ਨੂੰ ਯਾਦ ਕਰ ।
ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥੩॥
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਜੁੜਨਾ ਜਮ ਨੂੰ (ਭਾਵ, ਮੌਤ ਦੇ ਸਹਿਮ ਨੂੰ) ਮੂੰਹ-ਭਾਰ ਮਾਰਦਾ ਹੈ ।੩।
ਪਉੜੀ ॥
ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥
ਪਰਮਾਤਮਾ ਨੇ ਆਪ ਹੀ ਇਹ ਮਨੁੱਖਾ ਸਰੀਰ ਸੰਵਾਰਿਆ ਹੈ ਤੇ ਆਪ ਹੀ ਇਸ ਵਿਚ ਆਪਣਾ ਨਾਮ (ਮਾਨੋ) ਨੌ ਖ਼ਜ਼ਾਨੇ ਪਾ ਦਿੱਤੇ ਹਨ ।
ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥
ਪਰ ਕਈ ਜੀਵ ਉਸ ਨੇ ਆਪ ਹੀ ਭਟਕਣਾ ਵਿਚ ਪਾ ਕੇ ਕੁਰਾਹੇ ਪਾਏ ਹੋਏ ਹਨ, ਉਹਨਾਂ ਦਾ (ਸਾਰਾ) ਉੱਦਮ ਅਸਫਲ ਜਾਂਦਾ ਹੈ ।
ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥
ਕਈ ਜੀਵਾਂ ਨੇ ਗੁਰੂ ਦੇ ਸਨਮੁਖ ਹੋ ਕੇ (ਸਭ ਥਾਂ) ਪਰਮਾਤਮਾ ਦੀ ਜੋਤਿ (ਵਿਆਪਕ) ਸਮਝੀ ਹੈ,
ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥
ਕਈ ਜੀਵਾਂ ਨੇ ‘ਨਾਮ’ ਸੁਣ ਕੇ ਮੰਨ ਲਿਆ ਹੈ (ਭਾਵ, ‘ਨਾਮ’ ਵਿਚ ਮਨ ਗਿਝਾ ਲਿਆ ਹੈ) ਉਹਨਾਂ ਦਾ ਇਹ ਉੱਦਮ ਚੰਗਾ ਹੈ ।
ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥
ਜੋ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ, ‘ਨਾਮ’ ਸਿਮਰਦੇ ਹਨ ਉਹਨਾਂ ਦੇ ਮਨ ਵਿਚ ਪ੍ਰਭੂ ਦਾ ਪਿਆਰ ਪੈਦਾ ਹੁੰਦਾ ਹੈ ।੧੩।
ਸਲੋਕੁ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।