Sri Guru Granth Sahib Ji — Ang 1096 (punjabi)
ਪਉੜੀ ॥
pauVI[
ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥
ਹੇ ਪ੍ਰਭੂ! ਤੇਰਾ ਕੋਈ (ਖ਼ਾਸ) ਰੂਪ ਨਹੀਂ ਕੋਈ ਚਿਹਨ-ਚੱਕ® ਨਹੀਂ । ਤੇਰੀ ਕੋਈ (ਖ਼ਾਸ) ਜਾਤਿ ਨਹੀਂ, (ਬ੍ਰਾਹਮਣ ਖਤ®ੀ ਆਦਿ) ਤੇਰਾ ਕੋਈ (ਖ਼ਾਸ) ਵਰਨ ਨਹੀਂ ਹੈ ।
ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥
ਇਹ ਮਨੁੱਖ ਤੈਨੂੰ ਕਿਤੇ ਦੂਰ ਥਾਂ ਵੱਸਦਾ ਸਮਝਦੇ ਹਨ, ਤੂੰ ਹਰ ਥਾਂ ਮੌਜੂਦ ਹੈਂ,
ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥
ਸਭ ਜੀਵਾਂ ਵਿਚ ਵਿਆਪਕ ਹੋ ਕੇ ਪਦਾਰਥ ਭੋਗ ਰਿਹਾ ਹੈਂ, (ਫਿਰ ਭੀ) ਤੈਨੂੰ ਮਾਇਆ ਦਾ ਅਸਰ ਪੋਹ ਨਹੀਂ ਸਕਦਾ ।
ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥
ਤੂੰ ਸਦਾ ਅਨੰਦ ਰਹਿਣ ਵਾਲਾ ਹੈਂ, ਬੇਅੰਤ ਹੈਂ, ਸਭ ਵਿਚ ਵਿਆਪਕ ਹੈਂ, ਸਭਨਾਂ ਵਿਚ ਤੇਰੀ ਜੋਤਿ ਟਿਕੀ ਹੋਈ ਹੈ ।
ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥
ਹੇ ਸਿਰਜਣਹਾਰ! ਹੇ ਪਰਮਾਤਮਾ! ਸਾਰੇ ਦੇਵਤਿਆਂ ਵਿਚ ਤੂੰ ਆਪ ਹੀ ਦੇਵਤਾ (ਪ੍ਰਕਾਸ਼ ਕਰਨ ਵਾਲਾ) ਹੈਂ ।
ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥
ਤੂੰ ਪਰੇ ਤੋਂ ਪਰੇ ਹੈਂ, ਤੂੰ ਨਾਸ-ਰਹਿਤ ਹੈਂ, ਮੇਰੀ ਇਕ ਜੀਭ ਤੇਰੀ ਅਰਾਧਨਾ ਕਰਨ ਦੇ ਸਮਰੱਥ ਨਹੀਂ ਹੈ ।
ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਗੁਰੂ ਮਿਲਾ ਦੇਂਦਾ ਹੈਂ, ਉਸ ਦੀਆਂ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ,
ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥
ਤੇਰੇ ਸਾਰੇ ਸੇਵਕ ਤੇਰੀ ਸੇਵਾ ਕਰਦੇ ਹਨ, ਮੈਂ ਤੇਰਾ ਦਾਸ ਨਾਨਕ (ਭੀ ਤੇਰੇ ਹੀ) ਦਰ ਤੇ (ਪਿਆ ਹਾਂ) ।੫।
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥
ਗ਼ਾਫ਼ਲ ਮਨੁੱਖ ਦਾ ਘਾਹ ਨਾਲ ਬਣਿਆ ਹੋਇਆ ਸਰੀਰ-ਛੱਪਰ ਤਿ®ਸ਼ਨਾ ਦੀ ਅੱਗ ਵਿਚ ਸੜ ਰਿਹਾ ਹੈ ।
ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥੧॥
ਜਿਨ੍ਹਾਂ ਬੰਦਿਆਂ ਦੇ ਮੱਥੇ ਉਤੇ ਚੰਗੇ ਭਾਗ ਜਾਗਦੇ ਹਨ, ਉਹਨਾਂ ਨੂੰ ਗੁਰੂ ਦਾ ਸਹਾਰਾ ਮਿਲ ਜਾਂਦਾ ਹੈ (ਤੇ ਉਹ ਤਿ®ਸ਼ਨਾ ਅੱਗ ਤੋਂ ਬਚ ਜਾਂਦੇ ਹਨ) ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥
ਹੇ ਨਾਨਕ! (ਨਿਆਜ਼ ਆਦਿਕ ਦੇਣ ਲਈ ਸਰਧਾਲੂ ਮੁਸਲਮਾਨ ਆਟਾ) ਪਿਹਾ ਕੇ ਪਕਾ ਕੇ ਖਾਣਾ ਸੰਵਾਰ ਕੇ ਤਿਆਰ ਲਿਆ ਰੱਖਦਾ ਹੈ,
ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥੨॥
(ਪਰ ਜਦ ਤਕ ਪੀਰ ਆ ਕੇ) ਦੁਆ (ਨਾ ਪੜ੍ਹੇ, ਉਹ) ਬੈਠਾ ਝਾਕਦਾ ਹੈ । (ਤਿਵੇਂ ਮਨੁੱਖ ਅਨੇਕਾਂ ਧਾਰਮਿਕ ਸਾਧਨ ਕਰਦਾ ਹੈ, ਪਰ) ਜਦ ਤਕ ਗੁਰੂ ਨਾਹ ਮਿਲੇ ਮਨੁੱਖ ਰੱਬ ਦੀ ਰਹਿਮਤ ਨੂੰ ਬੈਠਾ ਉਡੀਕਦਾ ਹੈ ।੨।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥
ਹੇ ਨਾਨਕ! (ਜੇ ਕੋਈ ਮਨੁੱਖ ਇਤਨੇ ਹੀ ਗ਼ਰੀਬ ਹਨ ਕਿ ਰਸੋਈ ਚੌਂਕਾ ਆਦਿਕ ਵਰਤਣ ਦੇ ਥਾਂ) ਧਰਤੀ ਉਤੇ ਹੀ ਮੰਨ ਪਕਾ ਲੈਂਦੇ ਹਨ ਤੇ ਥਾਲ ਵਿਚ ਪਾ ਲੈਂਦੇ ਹਨ,
ਜਿਨੀ ਗੁਰੂ ਮਨਾਇਆ ਰਜਿ ਰਜਿ ਸੇਈ ਖਾਹਿ ॥੩॥
ਜੇ ਉਹਨਾਂ ਨੇ (ਆਪਣੇ) ਗੁਰੂ ਨੂੰ ਖ਼ੁਸ਼ ਕਰ ਲਿਆ ਹੈ (ਜੇ ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਉਹਨਾਂ ਆਪਣੇ ਗੁਰੂ ਦੀ ਪ੍ਰਸੰਨਤਾ ਹਾਸਲ ਕਰ ਲਈ ਹੈ) ਤਾਂ ਉਹ ਉਹਨਾਂ ਭੁਸਰੀਆਂ ਨੂੰ ਧਰਤੀ ਉਤੇ ਪਕਾਈਆਂ ਰੋਟੀਆਂ ਨੂੰ ਹੀ ਸੁਆਦ ਨਾਲ ਖਾਂਦੇ ਹਨ (ਭਾਵ, ਗ਼ਰੀਬ ਮਨੁੱਖਾਂ ਨੂੰ ਗ਼ਰੀਬੀ ਵਿਚ ਹੀ ਸੁਖੀ ਜੀਵਨ ਅਨੁਭਵ ਹੁੰਦਾ ਹੈ ਜੇ ਉਹ ਗੁਰੂ ਦੇ ਰਸਤੇ ਤੁਰ ਕੇ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰ ਲੈਂਦੇ ਹਨ) ।੩।
ਪਉੜੀ ॥
pauVI[
ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥
ਹੇ ਪ੍ਰਭੂ! ਤੂੰ ਜੀਵਾਂ ਦੇ ਅੰਦਰ ਹਉਮੈ ਪਾ ਦਿੱਤੀ ਹੈ, (ਤੇ ਇਸ ਤਰ੍ਹਾਂ) ਜਗਤ ਵਿਚ ਇਕ ਤਮਾਸ਼ਾ ਰਚ ਦਿੱਤਾ ਹੈ ।
ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥
ਇਹ ਮਨੁੱਖਾ ਸਰੀਰ ਇਕ ਹੈ (ਇਸ ਵਿਚ) ਕਾਮਾਦਿਕ ਪੰਜ ਚੋਰ ਹਨ ਜੋ ਸਦਾ ਹੀ ਭੈੜ ਕਰਦੇ ਰਹਿੰਦੇ ਹਨ ।
ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥
। (ਇਕ ਪਾਸੇ) ਮਨ ਇਕੱਲਾ ਹੈ, (ਇਸ ਦੇ ਨਾਲ) ਦਸ ਇੰਦ®ੀਆਂ ਹਨ, ਇਹ ਦਸੇ ਹੀ (ਮਾਇਆ ਦੇ) ਸੁਆਦ ਵਿਚ ਫਸੀਆਂ ਹੋਈਆਂ ਹਨ ।
ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥
ਇਸ ਮੋਹਣੀ ਮਾਇਆ ਨੇ ਇਹਨਾਂ ਨੂੰ ਮੋਹਿਆ ਹੋਇਆ ਹੈ (ਇਸ ਵਾਸਤੇ ਇਹ) ਸਦਾ ਭਟਕਦੀਆਂ ਫਿਰਦੀਆਂ ਹਨ ।
ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥
(ਪਰ) ਇਹ ਦੋਵੇਂ ਪਾਸੇ ਤੂੰ ਆਪ ਹੀ ਬਣਾਏ ਹਨ, ਜੀਵਾਤਮਾ ਤੇ ਮਾਇਆ ਦੀ ਖੇਡ ਤੰੂ ਹੀ ਰਚੀ ਹੈ ।
ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥
ਹੇ ਹਰੀ! ਤੈਨੂੰ ਇਉਂ ਹੀ ਚੰਗਾ ਲੱਗਾ ਹੈ ਕਿ ਜੀਵਾਤਮਾ ਮਾਇਆ ਦੇ ਟਾਕਰੇ ਤੇ ਹਾਰ ਰਿਹਾ ਹੈ ।
ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥
ਪਰ ਜਿਨ੍ਹਾਂ ਨੂੰ ਤੂੰ ਸਤਸੰਗ ਵਿਚ ਜੋੜਿਆ ਹੈ ਉਹਨਾਂ ਨੂੰ ਤੂੰ ਮਾਇਆ ਵਿਚੋਂ ਬਚਾ ਲਿਆ ਹੈ (ਤੇ ਆਪਣੇ ਚਰਨਾਂ ਵਿਚ ਲੀਨ ਕਰ ਰੱਖਿਆ ਹੈ)
ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
ਜਿਵੇਂ ਪਾਣੀ ਵਿਚੋਂ ਬੁਲਬੁਲਾ ਪੈਦਾ ਹੁੰਦਾ ਹੈ ਤੇ ਪਾਣੀ ਵਿਚ ਹੀ ਲੀਨ ਹੋ ਜਾਂਦਾ ਹੈ (ਉਹ ਤੇਰੇ ਅੰਦਰ ਲੀਨ ਹੋਏ ਰਹਿੰਦੇ ਹਨ) ।੬।
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
ਆਗਾਹਾ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥
(ਹੇ ਭਾਈ!) ਅਗਾਂਹ ਵਧਣ ਲਈ ਤਾਂਘ ਕਰ, ਪਿਛਾਂਹ ਨੂੰ ਮੋਢਾ ਨ ਮੋੜ (ਜੀਵਨ ਨੂੰ ਹੋਰ ਹੋਰ ਉੱਚਾ ਬਣਾਣ ਲਈ ਉੱਦਮ ਕਰ, ਨੀਵਾਂ ਨ ਹੋਣ ਦੇ) ।
ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥੧॥
ਹੇ ਨਾਨਕ! ਇਸੇ ਜਨਮ ਵਿਚ ਕਾਮਯਾਬ ਹੋ (ਜੀਵਨ-ਖੇਡ ਜਿੱਤ) ਤਾਕਿ ਮੁੜ ਜਨਮ ਨਾਹ ਲੈਣਾ ਪਏ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
ਮੇਰਾ ਮਿਤ®-ਪ੍ਰਭੂ ਪਿਆਰ-ਭਰੇ ਦਿਲ ਵਾਲਾ ਹੈ, ਹਰ ਕਿਸੇ ਦਾ ਮਿੱਤਰ ਹੈ (ਹਰੇਕ ਨਾਲ ਪਿਆਰ ਕਰਦਾ ਹੈ) ।
ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥੨॥
ਸਾਰੇ ਹੀ ਜੀਵ ਉਸ ਪ੍ਰਭੂ ਨੂੰ ਆਪਣਾ (ਮਿਤ®) ਜਾਣਦੇ ਹਨ, ਉਹ ਕਿਸੇ ਦਾ ਦਿਲ ਤੋੜਦਾ ਨਹੀਂ ।੨।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥
(ਪ੍ਰਭੂ-ਪਤੀ ਦੀ ਮਿਹਰ ਹੋਈ, ਤਾਂ ਉਹ ਪ੍ਰਭੂ-) ਲਾਲ ਮੇਰੇ ਅੰਦਰ ਲੁਕਿਆ ਹੋਇਆ ਹੀ ਮੈਨੂੰ ਲੱਭ ਪਿਆ, (ਇਸ ਦੀ ਬਰਕਤਿ ਨਾਲ) ਮੇਰੇ ਮੱਥੇ ਉਤੇ ਪਰਕਾਸ਼ ਹੋ ਗਿਆ (ਭਾਵ, ਮੇਰਾ ਮਨ ਤਨ ਖਿੜ ਪਿਆ) ।
ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥੩॥
ਹੇ ਨਾਨਕ! (ਆਖ—) ਹੇ ਪ੍ਰਭੂ-ਪਤੀ! ਜਿਸ ਹਿਰਦੇ ਵਿਚ ਤੂੰ ਆ ਵੱਸਦਾ ਹੈਂ, ਉਹ ਹਿਰਦਾ ਸੋਹਣਾ ਹੋ ਜਾਂਦਾ ਹੈ ।੩।
ਪਉੜੀ ॥
pauVI[
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਹੇ ਪ੍ਰਭੂ! ਜਦੋਂ ਤੂੰ ਮੇਰੀ ਸਹਾਇਤਾ ਤੇ ਹੋਵੇਂ, ਤਾਂ ਮੈਨੂੰ ਕਿਸੇ ਹੋਰ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ ।
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
ਜਦੋਂ ਮੈਂ ਤੇਰਾ ਸੇਵਕ ਬਣਦਾ ਹਾਂ, ਤਾਂ ਤੂੰ ਮੈਨੂੰ ਸਭ ਕੁਝ ਦੇ ਦੇਂਦਾ ਹੈਂ ।
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
ਮੈਨੂੰ ਧਨ-ਪਦਾਰਥ ਦੀ ਕੋਈ ਕਮੀ ਨਹੀਂ ਰਹਿੰਦੀ ਮੈਂ (ਤੇਰਾ ਇਹ ਨਾਮ-ਧਨ) ਵਰਤਦਾ ਹਾਂ ਵੰਡਦਾ ਹਾਂ ਤੇ ਇਕੱਠਾ ਭੀ ਕਰਦਾ ਹਾਂ ।
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
ਧਰਤੀ ਦੇ ਚੌਰਾਸੀ ਲੱਖ ਜੀਵ ਹੀ ਮੇਰੀ ਸੇਵਾ ਕਰਨ ਲੱਗ ਪੈਂਦੇ ਹਨ ।
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
ਤੂੰ ਵੈਰੀਆਂ ਨੂੰ ਭੀ ਮੇਰੇ ਮਿਤ® ਬਣਾ ਦੇਂਦਾ ਹੈਂ, ਕੋਈ ਭੀ ਮੇਰਾ ਬੁਰਾ ਨਹੀਂ ਚਿਤਵਦੇ ।
ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
ਹੇ ਹਰੀ! ਜਦੋਂ ਤੂੰ ਮੈਨੂੰ ਬਖ਼ਸ਼ਣ ਵਾਲਾ ਹੋਵੇਂ, ਤਾਂ ਕੋਈ ਭੀ ਮੈਨੂੰ ਮੇਰੇ ਕੀਤੇ ਕਰਮਾਂ ਦਾ ਹਿਸਾਬ ਨਹੀਂ ਪੁੱਛਦਾ,
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
ਕਿਉਂਕਿ ਗੋਵਿੰਦ-ਰੂਪ ਗੁਰੂ ਨੂੰ ਮਿਲ ਕੇ ਮੇਰੇ ਅੰਦਰ ਠੰਢ ਪੈ ਜਾਂਦੀ ਹੈ ਮੈਨੂੰ ਸੁਖ ਪ੍ਰਾਪਤ ਹੋ ਜਾਂਦਾ ਹੈ ।
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥
ਜਦੋਂ ਤੇਰੀ ਰਜ਼ਾ ਹੋਵੇ, ਤਾਂ ਮੇਰੇ ਸਾਰੇ ਕੰਮ ਸੰਵਰ ਜਾਂਦੇ ਹਨ ।੭।
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥
ਹੇ (ਮੇਰੇ) ਮਾਲਕ! ਤੇਰਾ ਮੂੰਹ ਕਿਹੋ ਜਿਹਾ ਹੈ? ਮੈਂ ਤੇਰਾ ਮੁਖ ਦੇਖਣ ਦਾ ਬੜਾ ਚਾਹਵਾਨ ਸਾਂ,
ਫਿਰਦਾ ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥੧॥
(ਮਾਇਆ-ਵੱਸ ਹੋ ਕੇ) ਮੈਂ ਕਿਸੇ ਭੈੜੇ ਹਾਲ ਵਿਚ ਭਟਕਦਾ ਫਿਰਦਾ ਸਾਂ, ਪਰ ਜਦੋਂ ਤੇਰਾ ਮੂੰਹ ਮੈਂ ਵੇਖ ਲਿਆ, ਤਾਂ ਮੇਰਾ ਮਨ (ਮਾਇਆ ਵਲੋਂ) ਤ੍ਰਿਪਤ ਹੋ ਗਿਆ ।੧।