Sri Guru Granth Sahib Ji — Ang 1099 (punjabi)
ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥
ਛੇ ਭੇਖਾਂ ਦੇ ਸਾਧੂ (ਵਿਅਰਥ) ਭਟਕਦੇ ਫਿਰਦੇ ਹਨ, ਪ੍ਰਭੂ ਭੇਖਾਂ ਦੀ ਰਾਹੀਂ ਨਹੀਂ ਮਿਲਦਾ ।
ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥
(ਕਈ ਬੰਦੇ) ਚੰਦ®ਾਇਣ ਵਰਤ ਰੱਖਦੇ ਹਨ, ਪਰ ਉਹਨਾਂ ਦਾ ਕੋਈ ਲਾਭ ਨਹੀਂ (ਉਹ ਕਿਸੇ ਗਿਣਤੀ ਵਿਚ ਨਹੀਂ) ।
ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥
ਜੋ ਸਾਰੇ ਦੇ ਸਾਰੇ ਵੇਦ ਪੜ੍ਹਦੇ ਹਨ, ਉਹ ਭੀ ਅਸਲੀਅਤ ਨਹੀਂ ਵੇਖ ਸਕਦੇ ।
ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥
ਕਈ ਇਸ਼ਨਾਨ ਕਰ ਕੇ (ਮੱਥੇ ਉੱਤੇ) ਤਿਲਕ ਲਾਂਦੇ ਹਨ, ਪਰ ਉਹਨਾਂ ਨੇ ਮਨ ਵਿਚ (ਵਿਕਾਰਾਂ ਦੀ) ਕਾਲਖ ਹੁੰਦੀ ਹੈ (ਉਹਨਾਂ ਨੂੰ ਭੀ ਰੱਬ ਨਹੀਂ ਮਿਲਦਾ) ।
ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥
ਪਰਮਾਤਮਾ ਭੇਖਾਂ ਦੀ ਰਾਹੀਂ ਨਹੀਂ ਲੱਭਦਾ, (ਗੁਰੂ ਦੇ) ਸੱਚੇ ਉਪਦੇਸ਼ ਤੋਂ ਬਿਨਾ ਨਹੀਂ ਮਿਲਦਾ ।
ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥
ਜਿਸ ਮਨੁੱਖ ਦੇ ਮੱਥੇ ਉੱਤੇ ਧੁਰੋਂ (ਬਖ਼ਸ਼ਸ਼ ਦਾ ਲਿਖਿਆ) ਲੇਖ ਉੱਘੜ ਪਏ, ਉਹ (ਪਹਿਲਾਂ) ਕੁਰਾਹੇ ਪਿਆ ਹੋਇਆ (ਭੀ ਠੀਕ) ਰਸਤੇ ਤੇ ਆ ਜਾਂਦਾ ਹੈ ।
ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥੧੩॥
ਜਿਸ ਮਨੁੱਖ ਨੇ ਆਪਣੀ ਅੱਖੀਂ ਗੁਰੂ ਦਾ ਦਰਸਨ ਕਰ ਲਿਆ ਹੈ, ਉਸ ਨੇ ਆਪਣਾ ਜਨਮ ਸਫਲਾ ਕਰ ਲਿਆ ਹੈ ।੧੩।
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥
ਜੋ (ਮਾਲਕ-ਪ੍ਰਭੂ) ਸਾਥ ਛੱਡ ਜਾਣ ਵਾਲਾ ਨਹੀਂ ਹੈ ਉਸ ਤੋੜ ਨਿਬਾਹੁਣ ਵਾਲੇ ਨੂੰ (ਹਿਰਦੇ ਵਿਚ) ਪੱਕਾ ਕਰ ਕੇ ਰੱਖ ।
ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥੧॥
ਸਦਾ-ਥਿਰ ਰਹਿਣ ਵਾਲੇ ਮਾਲਕ ਨੂੰ (ਮਨ ਵਿਚ) ਸੰਭਾਲ ਕੇ ਰੱਖ, (ਜੇਹੜੀ ਕਾਰ ਉਸ ਦੀ ਯਾਦ ਨੂੰ ਭੁਲਾਵੇ, ਉਸ) ਕੂੜੀ ਕਾਰ ਨੂੰ ਛੱਡ ਦੇਹ (ਮਾਇਆ ਸੰਬੰਧੀ ਕਾਰ ਵਿਚ ਚਿੱਤ ਨੂੰ ਨਾਹ ਗੱਡ) ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥
ਹੇ ਨਾਨਕ! ਪ੍ਰਭੂ ਦੀ ਜੋਤਿ ਤਾਂ ਹਰ ਥਾਂ ਸਮਾਈ ਹੋਈ ਹੈ (ਮੌਜੂਦ ਹੈ) ਜਿਵੇਂ ਪਾਣੀ ਦੇ ਘੜਿਆਂ ਵਿਚ ਚੰਦ®ਮਾ (ਦਾ ਪ੍ਰਤਿਬਿੰਬ) ਹੈ ।
ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥
(ਪਰ ਮਾਇਆ-ਵੇੜ੍ਹੇ ਜੀਵ ਨੂੰ ਆਪਣੇ ਅੰਦਰ ਉਸ ਦਾ ਦੀਦਾਰ ਨਹੀਂ ਹੁੰਦਾ) । ਜਿਸ ਮਨੁੱਖ ਦੇ ਮੱਥੇ ਉਤੇ (ਪੂਰਬਲਾ) ਲਿਖਿਆ ਲੇਖ ਜਾਗਦਾ ਹੈ, ਉਸ ਦੇ ਅੰਦਰ ਪ੍ਰਭੂ ਦੀ ਜੋਤਿ ਪਰਤੱਖ ਹੋ ਪੈਂਦੀ ਹੈ ।੨।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥
ਹੇ ਨਾਨਕ! ਜੋ ਮਨੁੱਖ ਪ੍ਰਭੂ ਦਾ ਨਾਮ ਸਿਮਰਦੇ ਹਨ ਜੋ ਅੱਠੇ ਪਹਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਉਹਨਾਂ ਦੇ ਮੂੰਹ ਸੁੰਦਰ (ਦਿੱਸਦੇ) ਹਨ ।
ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥੩॥
ਹੇ ਨਾਨਕ! ਅਜੇਹੇ (ਭਾਗਾਂ ਵਾਲੇ) ਬੰਦੇ ਪ੍ਰਭੂ ਦੀ ਹਜ਼ੂਰੀ ਵਿਚ ਮਾਣ ਪਾਂਦੇ ਹਨ । ਜਿਸ ਮਨੁੱਖ ਨੂੰ (ਪਹਿਲਾਂ) ਕਿਤੇ ਭੀ ਆਸਰਾ ਨਹੀਂ ਸੀ ਮਿਲਦਾ (ਨਾਮ ਦੀ ਬਰਕਤਿ ਨਾਲ) ਉਸ ਨੂੰ (ਹਰ ਥਾਂ) ਆਦਰ ਮਿਲਦਾ ਹੈ ।੩।
ਪਉੜੀ ॥
pauVI[
ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥
ਰੱਬ ਬਾਹਰਲੇ ਭੇਖਾਂ ਨਾਲ ਨਹੀਂ ਮਿਲਦਾ (ਕਿਉਂਕਿ) ਉਹ ਹਰੇਕ ਦੇ ਦਿਲ ਦੀ ਜਾਣਦਾ ਹੈ,
ਇਕਸੁ ਹਰਿ ਜੀਉ ਬਾਹਰੀ ਸਭ ਫਿਰੈ ਨਿਕਾਮੀ ॥
ਤੇ, ਇਕ ਰੱਬ ਦੇ ਮਿਲਾਪ ਤੋਂ ਬਿਨਾ ਸਾਰੀ ਸ੍ਰਿਸ਼ਟੀ ਵਿਅਰਥ ਵਿਚਰਦੀ ਹੈ ।
ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥
ਜਿਨ੍ਹਾਂ ਬੰਦਿਆਂ ਦਾ ਮਨ ਪਰਵਾਰ ਦੇ ਮੋਹ ਵਿਚ ਰੰਗਿਆ ਰਹਿੰਦਾ ਹੈ, ਉਹ ਸਦਾ ਅਹੰਕਾਰ ਵਿਚ ਹੀ ਫਿਰਦੇ ਹਨ,
ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥
ਮਾਇਆ-ਧਾਰੀ ਬੰਦੇ ਜਗਤ ਵਿਚ ਆਕੜ ਆਕੜ ਕੇ ਚੱਲਦੇ ਹਨ, ਪਰ ਉਹਨਾਂ ਦਾ ਅਹੰਕਾਰ ਕਿਸੇ ਅਰਥ ਨਹੀਂ,
ਚਲਦਿਆ ਨਾਲਿ ਨ ਚਲਈ ਖਿਨ ਜਾਇ ਬਿਲਾਮੀ ॥
(ਕਿਉਂਕਿ) ਜਗਤ ਤੋਂ ਤੁਰਨ ਵੇਲੇ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ, ਖਿਨ ਪਲ ਵਿਚ ਹੀ ਸਾਥ ਛੱਡ ਜਾਂਦੀ ਹੈ ।
ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀ ਹੁਕਾਮੀ ॥
ਅਜੇਹੇ ਬੰਦੇ ਪਰਮਾਤਮਾ ਦੀ ਰਜ਼ਾ ਅਨੁਸਾਰ ਸੰਸਾਰ ਵਿਚ (ਵਿਅਰਥ ਹੀ) ਜੀਵਨ ਗੁਜ਼ਾਰ ਜਾਂਦੇ ਹਨ ।
ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥
ਜਿਸ ਮਨੁੱਖ ਉਤੇ ਪ੍ਰਭੂ ਦੀ ਮੇਹਰ (ਦਾ ਦਰਵਾਜ਼ਾ) ਖੁਲ੍ਹਦਾ ਹੈ, ਉਸ ਨੂੰ ਗੁਰੂ ਮਿਲਦਾ ਹੈ (ਗੁਰੂ ਦੀ ਰਾਹੀਂ) ਉਸ ਨੂੰ ਮਾਲਕ-ਪ੍ਰਭੂ ਮਿਲ ਪੈਂਦਾ ਹੈ ।
ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥੧੪॥
ਜੋ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ, ਪ੍ਰਭੂ ਉਸ ਦਾ ਕੰਮ ਸਵਾਰਦਾ ਹੈ ।੧੪।
ਡਖਣੇ ਮਃ ੫ ॥
ਡਖਣੇ ਪੰਜਵੀਂ ਪਾਤਿਸ਼ਾਹੀ।
ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥
ਸਾਰੀ ਸ੍ਰਿਸ਼ਟੀ ਹੀ ਮੂੰਹ ਨਾਲ ਆਖਦੀ ਹੈ (ਕਿ) ਮੌਤ (ਸਿਰ ਉਤੇ ਖੜੀ ਹੈ), ਪਰ ਕੋਈ ਵਿਰਲਾ ਬੰਦਾ (ਇਹ ਗੱਲ ਯਕੀਨ ਨਾਲ) ਸਮਝਦਾ ਹੈ ।
ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ ॥੧॥
ਹੇ ਨਾਨਕ! (ਆਖ—) ਮੈਂ ਉਹਨਾਂ (ਗੁਰਮੁਖਾਂ) ਦੀ ਚਰਨ-ਧੂੜ (ਮੰਗਦਾ) ਹਾਂ ਜੋ (ਮੌਤ ਨੂੰ ਸੱਚ ਜਾਣ ਕੇ) ਇਕ ਪਰਮਾਤਮਾ ਨਾਲ ਸੰਬੰਧ ਜੋੜਦੇ ਹਨ ।੧।
ਮਃ ੫ ॥
ਪੰਜਵੀਂ ਪਾਤਿਸ਼ਾਹੀ।
ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥
ਅੰਤਰਜਾਮੀ ਪਰਮਾਤਮਾ (ਹਰੇਕ ਜੀਵ ਦੇ) ਅੰਦਰ ਵੱਸਦਾ ਹੈ, ਪਰ ਇਸ ਗੱਲ ਨੂੰ ਕੋਈ ਵਿਰਲਾ ਬੰਦਾ ਸਮਝਦਾ ਹੈ ।
ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥੨॥
ਹੇ ਨਾਨਕ! (ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਦੇ ਹਿਰਦੇ ਵਿਚ (ਸਰੀਰ ਵਿਚ ਪਰਮਾਤਮਾ ਨਾਲੋਂ) ਵਿੱਥ ਨਹੀਂ ਰਹਿ ਜਾਂਦੀ (ਤੇ ਉਹ ਪਰਮਾਤਮਾ ਨੂੰ ਆਪਣੇ ਅੰਦਰ ਵੇਖ ਲੈਂਦਾ ਹੈ) ।੨।
ਮਃ ੫ ॥
ਪੰਜਵੀਂ ਪਾਤਿਸਾਹੀ।
ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥
ਜੇਹੜਾ ਮਨੁੱਖ ਮੇਰੀ ਇਸ ਖੋਟੀ ਮਤ ਨੂੰ (ਮੇਰੇ ਅੰਦਰੋਂ) ਕੱਢ ਦੇਵੇ, ਮੈਂ ਉਸ ਦੇ ਪੈਰ ਧੋ ਧੋ ਕੇ ਪੀਵਾਂਗਾ ।
ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥੩॥
ਸਦਾ ਕਾਇਮ ਰਹਿਣ ਵਾਲੇ ਮਾਲਕ ਦਾ ਦਰਸ਼ਨ ਕਰਨ ਵਾਸਤੇ ਮੇਰੇ ਹਿਰਦੇ ਵਿਚ ਅਥਾਹ ਪੇ੍ਰਮ ਹੈ (ਪਰ ਮੇਰੀ ਖੋਟੀ ਮਤ ਦਰਸ਼ਨ ਦੇ ਰਸਤੇ ਵਿਚ ਰੋਕ ਪਾਂਦੀ ਹੈ); ।੩।
ਪਉੜੀ ॥
pauVI[
ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥
ਜਿਸ ਮਨੁੱਖ ਨੇ ਨਿਰਭਉ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ ਤੇ ਜੋ ਮਾਇਆ ਵਿਚ ਹੀ ਮਸਤ ਰਹਿੰਦਾ ਹੈ,
ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥
ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ ।
ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥
(ਮਾਇਆ ਵਿਚ ਮਸਤ ਮਨੁੱਖ ਜੇ ਕੋਈ) ਬਚਨ ਕਰਦਾ ਹੈ ਤਾਂ ਉਸ ਤੋਂ ਫਿਰ ਜਾਂਦਾ ਹੈ, ਸਦਾ ਝੂਠੀ ਗੱਲ ਹੀ ਕਰਦਾ ਹੈ ।
ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥
ਉਹ ਝੂਠਾ ਆਪਣੇ ਮਨ ਵਿਚੋਂ ਖ਼ਾਲੀ ਹੁੰਦਾ ਹੈ (ਉਸ ਦੀ ਨੀਯਤ ਪਹਿਲਾਂ ਹੀ ਮਾੜੀ ਹੁੰਦੀ ਹੈ, ਇਸ ਵਾਸਤੇ) ਉਸ ਦੀ (ਹਰੇਕ ਗੱਲ) ਝੂਠੀ ਹੁੰਦੀ ਹੈ ਗੱਪ ਹੁੰਦੀ ਹੈ ।
ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥
ਅਜੇਹਾ ਬੰਦਾ ਝੂਠੇ ਲਾਲਚ ਵਿਚ ਫਸ ਕੇ ਨਿਰਵੈਰ ਬੰਦੇ ਨਾਲ ਭੀ ਵੈਰ ਕਮਾ ਲੈਂਦਾ ਹੈ,
ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥
ਮੁੰਢ ਤੋਂ ਹੀ ਉਸ ਲਾਲਚੀ ਦੇ ਕੰਮਾਂ ਨੂੰ ਵੇਖ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਪਾਤਿਸ਼ਾਹ ਨੇ (ਉਸ ਦੀ ਜ਼ਮੀਰ ਨੂੰ) ਮਾਰ ਦਿੱਤਾ ਹੋਇਆ ਹੈ ।
ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥
ਅਜੇਹਾ ਮਨੁੱਖ ਸਦਾ ਜਮਦੂਤਾਂ ਦੀ ਤੱਕ ਵਿਚ ਰਹਿੰਦਾ ਹੈ, ਦੁੱਖਾਂ ਵਿਚ ਹੀ ਖ਼ੁਆਰ ਹੁੰਦਾ ਹੈ ।
ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥
ਹੇ ਨਾਨਕ! ਸੱਚੇ ਪ੍ਰਭੂ ਦੇ ਦਰ ਤੇ ਧਰਮ ਦਾ ਇਨਸਾਫ਼ (ਹੀ) ਹੁੰਦਾ ਹੈ ।੧੫।
ਡਖਣੇ ਮਃ ੫ ॥
ਡਖਦੇ ਪੰਜਵੀਂ ਪਾਤਿਸ਼ਾਹੀ।
ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ ॥
(ਹੇ ਭਾਈ!) ਅੰਮ੍ਰਿਤ ਵੇਲੇ ਉੱਠ ਕੇ ਪ੍ਰਭੂ ਦਾ ਨਾਮ ਸਿਮਰ, ਅਤੇ ਆਪਣੇ ਗੁਰੂ ਦੇ ਚਰਨਾਂ ਦਾ ਧਿਆਨ ਧਰ (ਭਾਵ, ਪ੍ਰਭੂ ਦੇ ਨਾਮ ਵਿਚ ਜੋੜਨ ਵਾਲੇ ਗੁਰੂ ਦਾ ਆਦਰ-ਸਤਕਾਰ ਪੂਰੀ ਨਿਮ੍ਰਤਾ ਹਲੀਮੀ ਨਾਲ ਆਪਣੇ ਹਿਰਦੇ ਵਿਚ ਟਿਕਾ) ।
ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥੧॥
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਜਨਮ ਮਰਨ ਦੇ ਗੇੜ ਵਿਚ ਪਾਣ ਵਾਲੀ ਵਿਕਾਰਾਂ ਦੀ ਮੈਲ ਮਨ ਤੋਂ ਉਤਰ ਜਾਂਦੀ ਹੈ ।੧।
ਮਃ ੫ ॥
ਪੰਜਵੀਂ ਪਾਤਿਸਾਹੀ।
ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥
ਨਾਮ ਤੋਂ ਖੁੰਝਿਆ ਹੋਇਆ ਸਰੀਰ (ਆਤਮਕ ਜੀਵਨ ਤੋਂ) ਸੱਖਣਾ ਰਹਿੰਦਾ ਹੈ, ਪੂਰਨ ਤੌਰ ਤੇ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋ ਜਾਂਦਾ ਹੈ (ਭਾਵ, ਸਾਰੇ ਗਿਆਨ ਇੰਦ®ੇ ਸੁਚੱਜੀ ਵਰਤੋਂ ਵਲੋਂ ਅੰਨ੍ਹੇ ਹੋ ਕੇ ਵਿਕਾਰਾਂ ਵਿਚ ਪਰਵਿਰਤ ਹੋਏ ਰਹਿੰਦੇ ਹਨ) ।
ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਮਾਲਕ-ਪ੍ਰਭੂ ਆ ਵੱਸਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੈ ।੨।
ਮਃ ੫ ॥
ਪਜੰਵੀਂ ਪਾਤਿਸ਼ਾਹੀ।
ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
(ਜਿਉਂ ਜਿਉਂ) ਮੈਂ ਇਹਨਾਂ ਅੱਖਾਂ ਨਾਲ (ਨਿਰੇ) ਜਗਤ ਨੂੰ (ਭਾਵ, ਦੁਨੀਆ ਦੇ ਪਦਾਰਥਾਂ ਨੂੰ) ਤੱਕਦਾ ਹਾਂ (ਇਹਨਾਂ ਪਦਾਰਥਾਂ ਵਾਸਤੇ ਮੇਰੀ ਲਾਲਸਾ ਬਹੁਤ ਵਧਦੀ ਜਾਂਦੀ ਹੈ, ਲਾਲਸਾ ਮੁੱਕਦੀ ਨਹੀਂ ।