Sri Guru Granth Sahib Ji — Ang 1105 (punjabi)
ਰਾਜਨ ਕਉਨੁ ਤੁਮਾਰੈ ਆਵੈ ॥
ਹੇ ਰਾਜਾ (ਦੁਰਜੋਧਨ)! ਤੇਰੇ ਘਰ ਕੌਣ ਆਵੇ? (ਮੈਨੂੰ ਤੇਰੇ ਘਰ ਆਉਣ ਦੀ ਖਿੱਚ ਨਹੀਂ ਹੋ ਸਕਦੀ) ।
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਮੈਂ ਬਿਦਰ ਦਾ ਇਤਨਾ ਪੇ੍ਰਮ ਵੇਖਿਆ ਹੈ ਕਿ ਉਹ ਗ਼ਰੀਬ (ਭੀ) ਮੈਨੂੰ ਪਿਆਰਾ ਲੱਗਦਾ ਹੈ ।੧।ਰਹਾਉ।
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੂੰ ਹਾਥੀ (ਆਦਿਕ) ਵੇਖ ਕੇ ਮਾਣ ਵਿਚ ਆ ਕੇ ਖੁੰਝ ਗਿਆ ਹੈਂ, ਪਰਮਾਤਮਾ ਨੂੰ ਭੁਲਾ ਬੈਠਾ ਹੈਂ ।
ਤੁਮਰੋ ਦੂਧੁ ਬਿਦਰ ਕੋ ਪਾਨੑੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਇਕ ਪਾਸੇ ਤੇਰਾ ਦੁੱਧ ਹੈ, ਦੂਜੇ ਪਾਸੇ ਬਿਦਰ ਦਾ ਪਾਣੀ ਹੈ; ਇਹ ਪਾਣੀ ਮੈਨੂੰ ਅੰਮ੍ਰਿਤ ਦਿੱਸਦਾ ਹੈ ।੧।
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
(ਬਿਦਰ ਦੇ ਘਰ ਦਾ ਰਿੱਝਾ ਹੋਇਆ) ਸਾਗ (ਤੇਰੀ ਰਸੋਈ ਦੀ ਪੱਕੀ) ਖੀਰ ਵਰਗਾ ਮੈਨੂੰ (ਮਿੱਠਾ) ਲੱਗਦਾ ਹੈ, (ਕਿਉਂਕਿ ਬਿਦਰ ਦੇ ਕੋਲ ਰਹਿ ਕੇ ਮੇਰੀ) ਰਾਤ ਪ੍ਰਭੂ ਦੇ ਗੁਣ ਗਾਂਦਿਆਂ ਬੀਤੀ ਹੈ ।
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥
ਕਬੀਰ ਦਾ ਮਾਲਕ ਪ੍ਰਭੂ ਆਨੰਦ ਤੇ ਮੌਜ ਦਾ ਮਾਲਕ ਹੈ (ਜਿਵੇਂ ਉਸ ਨੇ ਕਿ®ਸ਼ਨ-ਰੂਪ ਵਿਚ ਆ ਕੇ ਕਿਸੇ ਦੇ ਉੱਚੇ ਮਰਾਤਬੇ ਦੀ ਪਰਵਾਹ ਨਹੀਂ ਕੀਤੀ, ਤਿਵੇਂ) ਉਹ ਕਿਸੇ ਦੀ ਉੱਚੀ ਜਾਤ ਦੀ ਪਰਵਾਹ ਨਹੀਂ ਕਰਦਾ ।੨।੯।
ਸਲੋਕ ਕਬੀਰ ॥
slok kbIr[
ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥
ਜੋ ਮਨੁੱਖ ਇਸ ਜਗਤ-ਰੂਪ ਰਣ-ਭੂਮੀ ਵਿਚ ਦਲੇਰ ਹੋ ਕੇ ਵਿਕਾਰਾਂ ਦੇ ਟਾਕਰੇ ਤੇ ਅੜ ਖਲੋਤਾ ਹੈ, ਤੇ ਇਹ ਸਮਝਦਾ ਹੈ ਕਿ ਇਹ ਮਨੁੱਖਾ-ਜੀਵਨ ਹੀ ਮੌਕਾ ਹੈ ਜਦੋਂ ਇਹਨਾਂ ਨਾਲ ਲੜਿਆ ਜਾ ਸਕਦਾ ਹੈ, ਉਹ ਹੈ ਅਸਲ ਸੂਰਮਾ ।
ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥੧॥
ਉਸ ਦੇ ਦਸਮ-ਦੁਆਰ ਵਿਚ ਧੌਂਸਾ ਵੱਜਦਾ ਹੈ, ਉਸ ਦੇ ਨਿਸ਼ਾਨੇ ਤੇ ਚੋਟ ਪੈਂਦੀ ਹੈ (ਭਾਵ, ਉਸ ਦਾ ਮਨ ਪ੍ਰਭੂ-ਚਰਨਾਂ ਵਿਚ ਉੱਚੀਆਂ ਉਡਾਰੀਆਂ ਲਾਂਦਾ ਹੈ, ਜਿੱਥੇ ਕਿਸੇ ਵਿਕਾਰ ਦੀ ਸੁਣਾਈ ਹੀ ਨਹੀਂ ਹੋ ਸਕਦੀ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਵਿਚ ਜੁੜੇ ਰਹਿਣ ਦੀ ਧ੍ਰ¨ਹ ਪੈਂਦੀ ਹੈ) ।੧।
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
(ਹਾਂ, ਇਕ ਹੋਰ ਭੀ ਸੂਰਮਾ ਹੈ) ਉਸ ਮਨੁੱਖ ਨੂੰ ਭੀ ਸੂਰਮਾ ਹੀ ਸਮਝਣਾ ਚਾਹੀਦਾ ਹੈ ਜੋ ਗ਼ਰੀਬਾਂ ਦੀ ਖ਼ਾਤਰ ਲੜਦਾ ਹੈ,
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
(ਗ਼ਰੀਬਾਂ ਵਾਸਤੇ ਲੜਦਾ ਲੜਦਾ) ਟੋਟੇ ਟੋਟੇ ਹੋ ਮਰਦਾ ਹੈ, ਪਰ ਲੜਾਈ ਦਾ ਮੈਦਾਨ ਕਦੇ ਨਹੀਂ ਛੱਡਦਾ (ਪਰ ਪਿਛਾਂਹ ਪੈਰ ਨਹੀਂ ਹਟਾਂਦਾ, ਆਪਣੀ ਜਿੰਦ ਬਚਾਣ ਦੀ ਖ਼ਾਤਰ ਗ਼ਰੀਬ ਦੀ ਫੜੀ ਹੋਈ ਬਾਂਹ ਨਹੀਂ ਛੱਡਦਾ) ।੨।੨।
ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ
ਕਬੀਰ ਦੀ ਬਾਣੀ। ਰਾਗੁ ਮਾਰੂ। ਮਹਾਰਾਜ ਨਾਮਦੇਵ ਦੇ ਸ਼ਬਦ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥
(ਜਗਤ ਵਿਚ) ਚਾਰ ਕਿਸਮ ਦੀਆਂ ਮੁਕਤੀਆਂ (ਮਿੱਥੀਆਂ ਗਈਆਂ ਹਨ), ਇਹ ਚਾਰੇ ਮੁਕਤੀਆਂ (ਅਠਾਰਾਂ) ਸਿੱਧੀਆਂ ਨਾਲ ਮਿਲ ਕੇ ਖਸਮ (-ਪ੍ਰਭੂ) ਦੀ ਸ਼ਰਨੀ ਪਈਆਂ ਹੋਈਆਂ ਹਨ,
ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥੧॥
(ਜੋ ਮਨੁੱਖ ਉਸ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਇਹ ਹਰੇਕ ਕਿਸਮ ਦੀ) ਮੁਕਤੀ ਮਿਲ ਜਾਂਦੀ ਹੈ, ਉਹ ਮਨੁੱਖ ਚਹੰੁਆਂ ਜੁਗਾਂ ਵਿਚ ਉੱਘਾ ਹੋ ਜਾਂਦਾ ਹੈ, ਉਸ ਦੀ (ਹਰ ਥਾਂ) ਸੋਭਾ ਹੁੰਦੀ ਹੈ, ਵਡਿਆਈ ਹੁੰਦੀ ਹੈ, ਉਸ ਦੇ ਸਿਰ ਉੱਤੇ ਛਤਰ ਝੁਲਦਾ ਹੈ ।੧।
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥
ਪਰਕਾਸ਼-ਰੂਪ ਪਰਮਾਤਮਾ ਦਾ ਨਾਮ ਸਿਮਰ ਕੇ ਬੇਅੰਤ ਜੀਵ ਤਰੇ ਹਨ ।
ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥੧॥ ਰਹਾਉ ॥
ਜਿਸ ਜਿਸ ਮਨੁੱਖ ਨੇ ਆਪਣੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਾਧ ਸੰਗਤ ਕੀਤੀ, ਉਸ ਦਾ ਨਾਮ ਭਗਤ ਪੈ ਗਿਆ ।੧।ਰਹਾਉ।
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥
(ਪ੍ਰਭੂ ਦਾ) ਸੰਖ, ਚੱਕ®, ਮਾਲਾ, ਤਿਲਕ ਆਦਿਕ ਚਮਕਦਾ ਵੇਖ ਕੇ, ਪਰਤਾਪ ਵੇਖ ਕੇ, ਜਮਰਾਜ ਭੀ ਸਹਿਮ ਜਾਂਦਾ ਹੈ (ਜਿਨ੍ਹਾਂ ਨੇ ਉਸ ਪ੍ਰਭੂ ਨੂੰ ਸਿਮਰਿਆ ਹੈ) ਉਹਨਾਂ ਨੂੰ ਕੋਈ ਡਰ ਨਹੀਂ ਰਹਿ ਜਾਂਦਾ (ਕਿਉਂਕਿ ਉਹਨਾਂ ਪਾਸੋਂ ਤਾਂ ਜਮ ਭੀ ਡਰਦਾ ਹੈ),
ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥੨॥
ਪ੍ਰਭੂ ਦਾ ਪਰਤਾਪ ਉਹਨਾਂ ਦੇ ਅੰਦਰ ਉਛਾਲੇ ਮਾਰਦਾ ਹੈ, ਉਹਨਾਂ ਦੇ ਜਨਮ ਮਰਨ ਦੇ ਕਲੇਸ਼ ਨਾਸ ਹੋ ਜਾਂਦੇ ਹਨ ।੨।
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥
(ਅੰਬਰੀਕ ਨੇ ਨਾਮ ਸਿਮਰਿਆ, ਪ੍ਰਭੂ ਨੇ) ਅੰਬਰੀਕ ਨੂੰ ਨਿਰਭੈਤਾ ਦਾ ਉੱਚਾ ਦਰਜਾ ਬਖ਼ਸ਼ਿਆ (ਤੇ ਦੁਰਬਾਸਾ ਉਸ ਦਾ ਕੁਝ ਵਿਗਾੜ ਨਾ ਸਕਿਆ), ਪ੍ਰਭੂ ਨੇ ਭਭੀਖਣ ਨੂੰ ਰਾਜ ਦੇ ਕੇ ਵੱਡਾ ਬਣਾ ਦਿੱਤਾ;
ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥੩॥
ਸੁਦਾਮੇ (ਗ਼ਰੀਬ) ਨੂੰ ਠਾਕੁਰ ਨੇ ਨੌ ਨਿਧੀਆਂ ਦੇ ਦਿੱਤੀਆਂ, ਧ੍ਰ¨ ਨੂੰ ਅਟੱਲ ਪਦਵੀ ਬਖ਼ਸ਼ੀ ਜੋ ਅਜੇ ਤਕ ਕਾਇਮ ਹੈ ।੩।
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥
ਪ੍ਰਭੂ ਨੇ ਆਪਣੇ ਭਗਤ (ਪ੍ਰਹਿਲਾਦ) ਦੀ ਖ਼ਾਤਰ ਨਰਸਿੰਘ ਦਾ ਰੂਪ ਧਾਰਿਆ, ਤੇ ਹਰਨਾਖਸ਼ ਨੂੰ ਮਾਰਿਆ ।
ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥੪॥੧॥
ਨਾਮਦੇਵ ਆਖਦਾ ਹੈ—ਪਰਮਾਤਮਾ ਭਗਤੀ ਦੇ ਅਧੀਨ ਹੈ, (ਵੇਖੋ!) ਅਜੇ ਤਕ ਉਹ (ਆਪਣੇ ਭਗਤ ਰਾਜਾ) ਬਲਿ ਦੇ ਬੂਹੇ ਅੱਗੇ ਖਲੋਤਾ ਹੈ ।੪।੧।
ਮਾਰੂ ਕਬੀਰ ਜੀਉ ॥
ਮਾਰੂ ਮਹਾਰਾਜ ਕਬੀਰ।
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
ਹੇ ਕਮਲੇ ਮਨੁੱਖ! ਤੂੰ ਧਰਮ (ਮਨੁੱਖਾ-ਜੀਵਨ ਦਾ ਫ਼ਰਜ਼) ਵਿਸਾਰ ਦਿੱਤਾ ਹੈ ।
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਤੂੰ ਪਸ਼ੂਆਂ ਵਾਂਗ ਢਿੱਡ ਭਰ ਕੇ ਸੁੱਤਾ ਰਹਿੰਦਾ ਹੈਂ; ਤੂੰ ਮਨੁੱਖ ਜੀਵਨ ਐਵੇਂ ਹੀ ਗੰਵਾ ਲਿਆ ਹੈ ।੧।ਰਹਾਉ।
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਤੂੰ ਕਦੇ ਸਤਸੰਗ ਵਿਚ ਨਹੀਂ ਗਿਆ, ਜਗਤ ਦੇ ਝੂਠੇ ਧੰਧਿਆਂ ਵਿਚ ਹੀ ਮਸਤ ਹੈਂ;
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਕਾਂ, ਕੁੱਤੇ, ਸੂਰ ਵਾਂਗ ਭਟਕਦਾ ਹੀ (ਜਗਤ ਤੋਂ) ਤੁਰ ਜਾਏਂਗਾ ।੧।
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਜੋ ਮਨੁੱਖ ਮਨ, ਬਚਨ ਜਾਂ ਕਰਮ ਦੁਆਰਾ ਹੋਰਨਾਂ ਨੂੰ ਤੁੱਛ ਜਾਣਦੇ ਹਨ ਤੇ ਆਪਣੇ ਆਪ ਨੂੰ ਵੱਡੇ ਸਮਝਦੇ ਹਨ,
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਐਸੇ ਬੰਦੇ ਮੈਂ ਦੋਜ਼ਕ ਜਾਂਦੇ ਵੇਖੇ ਹਨ (ਭਾਵ, ਨਿੱਤ ਇਹ ਵੇਖਣ ਵਿਚ ਆਉਂਦਾ ਹੈ ਕਿ ਅਜਿਹੇ ਹੰਕਾਰੀ ਮਨੁੱਖ ਹਉਮੈ ਵਿਚ ਇਉਂ ਦੁਖੀ ਹੁੰਦੇ ਹਨ ਜਿਵੇਂ ਦੋਜ਼ਕ ਦੀ ਅੱਗ ਵਿਚ ਸੜ ਰਹੇ ਹਨ) ।੨।
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਕਾਮ-ਵੱਸ ਹੋ ਕੇ, ਕੋ®ਧ-ਅਧੀਨ ਹੋ ਕੇ, ਚਤਰਾਈਆ ਠੱਗੀਆਂ ਨਕਾਰੇ-ਪਨ ਵਿਚ,
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਦੂਜਿਆਂ ਦੀ ਨਿੰਦਿਆ ਕਰ ਕੇ, (ਹੇ ਕਮਲਿਆ!) ਤੂੰ ਜੀਵਨ ਗੁਜ਼ਾਰ ਦਿੱਤਾ ਹੈ, ਕਦੇ ਪ੍ਰਭੂ ਨੂੰ ਯਾਦ ਨਹੀਂ ਕੀਤਾ ।੩।
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਮੂਰਖ ਮੂੜ੍ਹ ਗੰਵਾਰ ਮਨੁੱਖ ਪਰਮਾਤਮਾ ਨੂੰ ਨਹੀਂ ਸਿਮਰਦਾ,
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥
ਕਬੀਰ ਆਖਦਾ ਹੈ— ਪ੍ਰਭੂ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ । (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘੇਗਾ? ।੪।੧।