Sri Guru Granth Sahib Ji — Ang 1109 (punjabi)
ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥
ਉਸ ਦੇ ਪਿਛੇ ਪਿਛੇ ਸਰੀਰਕ ਕਮਜ਼ੋਰੀ ਆ ਰਹੀ ਹੈ, ਇਹ ਤਮਾਸ਼ਾ ਵੇਖ ਕੇ ਮੇਰਾ ਮਨ ਘਬਰਾ ਰਿਹਾ ਹੈ (ਕਿਉਂਕਿ ਅਜੇ ਤਕ ਤੇਰਾ ਦੀਦਾਰ ਨਹੀਂ ਹੋ ਸਕਿਆ) ।
ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥
(ਕਾਹੀ ਪਿਲਛੀ ਦਾ ਹਾਲ ਵੇਖ ਕੇ ਤਾਂ ਮਨ ਡੋਲਦਾ ਹੈ, ਪਰ) ਹਰ ਪਾਸੇ (ਬਨਸਪਤੀ ਦੀਆਂ) ਹਰੀਆਂ ਸਾਖਾਂ ਦੀ ਹਰਿਆਵਲ ਵੇਖ ਕੇ (ਇਹ ਧੀਰਜ ਆਉਂਦੀ ਹੈ ਕਿ) ਅਡੋਲ ਅਵਸਥਾ ਵਿਚ (ਜੇਹੜਾ ਜੀਵ) ਦਿ®ੜ੍ਹ ਰਹਿੰਦਾ ਹੈ, ਉਸੇ ਨੂੰ ਪ੍ਰਭੂ-ਮਿਲਾਪ ਦੀ ਮਿਠਾਸ (ਖ਼ੁਸ਼ੀ) ਮਿਲਦੀ ਹੈ ।
ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥
ਹੇ ਨਾਨਕ! ਅੱਸੂ (ਦੀ ਮਿੱਠੀ ਰੁੱਤ) ਵਿਚ (ਤੂੰ ਭੀ ਅਰਦਾਸ ਕਰ ਤੇ ਆਖ—) ਹੇ ਪਿਆਰੇ ਪ੍ਰਭੂ! (ਮੇਹਰ ਕਰ) ਗੁਰੂ ਦੀ ਰਾਹੀਂ ਮੈਨੂੰ ਮਿਲ ।੧੧।
ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
ਹੇ ਭਾਈ! (ਜਿਵੇਂ) ਕੱਤਕ (ਦੇ ਮਹੀਨੇ) ਵਿਚ (ਕਿਸਾਨ ਨੂੰ ਮੁੰਜੀ ਮਕਈ ਆਦਿਕ ਸਾਵਣੀ ਦੇ ਫ਼ਸਲ ਦੀ ਕੀਤੀ ਕਮਾਈ ਮਿਲ ਜਾਂਦੀ ਹੈ, ਤਿਵੇਂ ਹਰੇਕ ਜੀਵ ਨੂੰ ਆਪਣੇ) ਕੀਤੇ ਕਰਮਾਂ ਦਾ ਫਲ (ਮਨ ਵਿਚ ਇਕੱਠੇ ਹੋਏ ਸੰਸਕਾਰਾਂ ਦੇ ਰੂਪ ਵਿਚ) ਮਿਲ ਜਾਂਦਾ ਹੈ ।
ਦੀਪਕੁ ਸਹਜਿ ਬਲੈ ਤਤਿ ਜਲਾਇਆ ॥
ਹੇ ਭਾਈ! (ਆਪਣੇ ਕੀਤੇ ਭਲੇ ਕਰਮਾਂ ਅਨੁਸਾਰ) ਜਿਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗ ਪੈਂਦਾ ਹੈ (ਉਸ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਕਾਰਨ (ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦਾ) ਦੀਵਾ ਜਗ ਪੈਂਦਾ ਹੈ (ਇਹ ਦੀਵਾ ਉਸ ਦੇ ਅੰਦਰ) ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਨੇ ਜਗਾਇਆ ਹੁੰਦਾ ਹੈ ।
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥
ਜਿਸ ਜੀਵ-ਇਸਤ®ੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ (ਉਸ ਦੇ ਅੰਦਰ) ਆਤਮਕ ਜੀਵਨ ਦੀ ਸੂਝ ਦੇਣ ਵਾਲੇ ਚਾਨਣ ਦੇ ਆਨੰਦ ਦਾ (ਮਾਨੋ, ਦੀਵੇ ਵਿਚ) ਤੇਲ ਬਲ ਰਿਹਾ ਹੈ, ਉਹ ਜੀਵ-ਇਸਤ®ੀ ਉਤਸ਼ਾਹ ਵਿਚ ਆਤਮਕ ਆਨੰਦ ਮਾਣਦੀ ਹੈ ।
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥
(ਹੇ ਭਾਈ! ਜਿਸ ਜੀਵ-ਇਸਤ®ੀ ਦੇ ਜੀਵਨ ਨੂੰ) ਵਿਕਾਰਾਂ ਨੇ ਮਾਰ ਮੁਕਾਇਆ ਉਹ ਆਤਮਕ ਮੌਤੇ ਮਰ ਗਈ, ਉਹ (ਜ਼ਿੰਦਗੀ ਵਿਚ) ਕਾਮਯਾਬ ਨਹੀਂ ਹੁੰਦੀ, ਪਰ ਜਿਸ ਜੀਵ-ਇਸਤ®ੀ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੇ ਵਿਕਾਰਾਂ ਵਲੋਂ) ਮਾਰਿਆ ਉਹ ਹੀ ਵਿਕਾਰਾਂ ਵਲੋਂ ਬਚੀ ਰਹੇਗੀ ।
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥
ਜਿਨ੍ਹਾਂ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਆਪਣੀ ਭਗਤੀ ਦੇਂਦਾ ਹੈ ਉਹ (ਵਿਕਾਰਾਂ ਵਲ ਭਟਕਣ ਦੇ ਥਾਂ) ਆਪਣੇ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, (ਉਹਨਾਂ ਦੇ ਅੰਦਰ) ਸਦਾ ਹੀ (ਪ੍ਰਭੂ-ਮਿਲਾਪ ਦੀ) ਤਾਂਘ ਬਣੀ ਰਹਿੰਦੀ ਹੈ
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥
ਹੇ ਨਾਨਕ! (ਉਹ ਸਦਾ ਅਰਦਾਸ ਕਰਦੇ ਹਨ—ਹੇ ਪਾਤਿਸ਼ਾਹ! ਸਾਨੂੰ) ਮਿਲ, (ਸਾਡੇ ਅੰਦਰੋਂ ਵਿਛੋੜਾ ਪਾਣ ਵਾਲੇ) ਕਿਵਾੜ ਖੋਹਲ ਦੇਹ, (ਤੇਰੇ ਨਾਲੋਂ) ਇਕ ਘੜੀ (ਦਾ ਵਿਛੋੜਾ) ਛੇ ਮਹੀਨੇ (ਦਾ ਵਿਛੋੜਾ ਜਾਪਦਾ) ਹੈ ।੧੨।
ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਜਿਸ ਜੀਵ-ਇਸਤ®ੀ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਉਸ ਨੂੰ ਮੱਘਰ ਦਾ ਮਹੀਨਾ ਚੰਗਾ ਲੱਗਦਾ ਹੈ ।
ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥
ਹੋਰ ਸਾਰਾ ਜਗਤ ਤਾਂ ਨਾਸਵੰਤ ਹੈ, ਇਕ ਸਿਰਜਣਹਾਰ ਹੀ ਜੋ ਚਤੁਰ ਹੈ ਤੇ ਸਿਆਣਾ ਹੈ, ਸਦਾ ਕਾਇਮ ਰਹਿਣ ਵਾਲਾ ਹੈ । ਇਹ ਸਦਾ-ਥਿਰ ਪਿਆਰਾ ਪ੍ਰਭੂ-ਪਤੀ ਉਸ ਗੁਣਾਂ ਵਾਲੀ ਜੀਵ-ਇਸਤ®ੀ ਨੂੰ ਪਿਆਰਾ ਲੱਗਦਾ ਹੈ ਜੋ ਉਸ ਦੇ ਗੁਣ ਚੇਤੇ ਕਰਦੀ ਰਹਿੰਦੀ ਹੈ ।
ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
ਉਸ ਨੂੰ ਪ੍ਰਭੂ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਉਸ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਟਿਕਦੀ ਹੈ, ਪ੍ਰਭੂ ਦੇ ਗੁਣ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ;
ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥
ਪ੍ਰਭੂ ਦੀ ਰਜ਼ਾ ਅਨੁਸਾਰ ਇਹ ਸਭ ਕੁਝ ਉਸ ਜੀਵ-ਇਸਤ®ੀ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।
ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਬਾਣੀ ਕਾਵਿ ਸੁਣ ਸੁਣ ਕੇ ਪ੍ਰਭੂ ਦੇ ਨਾਮ ਵਿਚ (ਜੁੜ ਕੇ) ਉਸ ਦਾ ਹੋਰ ਸਾਰਾ ਦੁੱਖ ਦੂਰ ਹੋ ਜਾਂਦਾ ਹੈ ।
ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥
ਹੇ ਨਾਨਕ! ਉਹ ਜੀਵ-ਇਸਤ®ੀ ਪ੍ਰਭੂ-ਪਤੀ ਨੂੰ ਪਿਆਰੀ ਹੋ ਜਾਂਦੀ ਹੈ, ਉਹ ਆਪਣਾ ਦਿਲੀ ਪਿਆਰ ਪ੍ਰਭੂ ਦੇ ਅੱਗੇ (ਭੇਟ) ਪੇਸ਼ ਕਰਦੀ ਹੈ ।੧੩।
ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥
ਪੋਹ (ਦੇ ਮਹੀਨੇ) ਵਿਚ ਕੱਕਰ ਪੈਂਦਾ ਹੈ, ਉਹ ਵਣ ਨੂੰ ਘਾਹ ਨੂੰ (ਹਰੇਕ ਘਾਹ-ਬੂਟ ਦੇ) ਰਸ ਨੂੰ ਸੁਕਾ ਦੇਂਦਾ ਹੈ (ਪ੍ਰਭੂ ਦੀ ਯਾਦ ਭੁਲਾਇਆਂ ਜਿਸ ਮਨੁੱਖ ਦੇ ਅੰਦਰ ਕੋਰਾਪਨ ਜ਼ੋਰ ਪਾਂਦਾ ਹੈ, ਉਹ ਉਸ ਦੇ ਜੀਵਨ ਵਿਚੋਂ ਪੇ੍ਰਮ-ਰਸ ਸੁਕਾ ਦੇਂਦਾ ਹੈ) ।
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
ਹੇ ਪ੍ਰਭੂ! ਤੂੰ ਆ ਕੇ ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਮੂੰਹ ਵਿਚ ਕਿਉਂ ਨਹੀਂ ਵੱਸਦਾ? (ਤਾ ਕਿ ਮੇਰਾ ਜੀਵਨ ਰੁੱਖਾ ਨ ਹੋ ਜਾਏ) ।
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥
ਜਿਸ ਜੀਵ ਦੇ ਮਨ ਵਿਚ ਤਨ ਵਿਚ ਸਾਰੇ ਜਗਤ ਦਾ ਆਸਰਾ ਪ੍ਰਭੂ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣਦਾ ਹੈ ।
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
ਉਸ ਨੂੰ ਚੌਹਾਂ ਖਾਣੀਆਂ ਦੇ ਜੀਵਾਂ ਵਿਚ ਹਰੇਕ ਘਟ ਵਿਚ ਪ੍ਰਭੂ ਦੀ ਹੀ ਜੋਤਿ ਸਮਾਈ ਦਿੱਸਦੀ ਹੈ ।
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
ਹੇ ਦਿਆਲ ਦਾਤਾਰ! ਮੈਨੂੰ ਆਪਣਾ ਦਰਸਨ ਦੇਹ, ਮੈਨੂੰ (ਚੰਗੀ) ਅਕਲ ਦੇਹ, (ਜਿਸ ਕਰਕੇ) ਮੈਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਾਂ (ਤੇ ਤੈਨੂੰ ਹਰ ਥਾਂ ਵੇਖ ਸਕਾਂ) ।
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥
ਹੇ ਨਾਨਕ! ਜਿਸ ਮਨੁੱਖ ਦੀ ਪ੍ਰੀਤ ਜਿਸ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ, ਉਹ ਪ੍ਰੇਮੀ ਪ੍ਰਭੂ ਦੇ ਪਿਆਰ ਵਿਚ (ਜੁੜ ਕੇ) ਉਸ ਦੇ ਗੁਣ ਆਨੰਦ ਨਾਲ ਯਾਦ ਕਰਦਾ ਹੈ ।੧੪।
ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥
ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ®ਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ® ਹੋ ਜਾਂਦੀ ਹੈ ।
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥
ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ ।
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥
ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤਿ-ਸਾਲਾਹ ਸੁਣ ਕੇ ਤੈਨੂੰ ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ) ।
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥
ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ ।ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ ।
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥
ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ ।੧੫।
ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥
(ਸਿਆਲੀ ਰੁੱਤ ਦੀ ਕਰੜੀ ਸਰਦੀ ਪਿਛੋਂ ਬਹਾਰ ਫਿਰਨ ਤੇ) ਫੱਗਣ ਦੇ ਮਹੀਨੇ ਵਿਚ (ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ ਜਿਸ ਜੀਵ-ਇਸਤ®ੀ ਨੂੰ ਆਪਣੇ ਮਨ ਵਿਚ) ਪ੍ਰਭੂ ਦਾ ਪਿਆਰ ਮਿੱਠਾ ਲੱਗਾ,
ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥
ਉਸ ਦੇ ਮਨ ਵਿਚ ਅਸਲ ਆਨੰਦ ਪੈਦਾ ਹੋਇਆ ਹੈ; ਜਿਸ ਨੇ ਆਪਾ-ਭਾਵ ਗਵਾਇਆ ਹੈ, ਉਸ ਦੇ ਅੰਦਰ ਹਰ ਵੇਲੇ ਹੀ ਖਿੜਾਉ ਬਣਿਆ ਰਹਿੰਦਾ ਹੈ ।
ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥
(ਪਰ ਆਪਾ-ਭਾਵ ਗਵਾਣਾ ਕੋਈ ਸੌਖੀ ਖੇਡ ਨਹੀਂ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਕਰਦਾ ਹੈ, ਤਾਂ ਜੀਵ ਆਪਣੇ ਮਨ ਵਿਚੋਂ ਮਾਇਆ ਦਾ ਮੋਹ ਮੁਕਾਂਦਾ ਹੈ, ਪ੍ਰਭੂ ਭੀ ਮਿਹਰ ਕਰ ਕੇ ਉਸ ਦੇ ਹਿਰਦੇ-ਘਰ ਵਿਚ ਆ ਪ੍ਰਵੇਸ਼ ਕਰਦਾ ਹੈ ।
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥
ਪ੍ਰਭੂ-ਮਿਲਾਪ ਤੋਂ ਬਿਨਾ ਹੀ ਮੈਂ ਬਥੇਰੇ (ਧਾਰਮਿਕ) ਸਿੰਗਾਰ (ਬਾਹਰੋਂ ਦਿੱਸਦੇ ਧਾਰਮਿਕ ਕੰਮ) ਕੀਤੇ, ਪਰ ਉਸ ਦੇ ਚਰਨਾਂ ਵਿਚ ਮੈਨੂੰ ਟਿਕਾਣਾ ਨਾਹ ਹੀ ਮਿਲਿਆ ।
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥
ਜਿਸ ਨੂੰ ਪਤੀ-ਪ੍ਰਭੂ ਨੇ ਪਸੰਦ ਕਰ ਲਿਆ, ਉਹ ਸਾਰੇ ਹਾਰ-ਸਿੰਗਾਰਾਂ ਰੇਸ਼ਮੀ ਕੱਪੜਿਆਂ ਨਾਲ ਸਿੰਗਾਰੀ ਗਈ ।
ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥
ਹੇ ਨਾਨਕ! ਜਿਸ ਜੀਵ-ਇਸਤ®ੀ ਨੂੰ ਪ੍ਰਭੂ-ਪਤੀ ਨੇ ਆਪਣੇ ਗੁਰੂ ਦੀ ਰਾਹੀਂ (ਆਪਣੇ ਨਾਲ) ਮਿਲਾ ਲਿਆ, ਉਸ ਨੂੰ ਹਿਰਦੇ-ਘਰ ਵਿਚ ਹੀ ਖਸਮ-ਪ੍ਰਭੂ ਮਿਲ ਪਿਆ ।੧੬।
ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥
ਜਿਸ ਜੀਵ-ਇਸਤ®ੀ ਦੇ ਅਡੋਲ ਹੋਏ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਟਿਕਦਾ ਹੈ, ਉਸ ਨੂੰ ਬਾਰਾਂ ਹੀ ਮਹੀਨੇ, ਸਾਰੀਆਂ ਰੁੱਤਾਂ, ਸਾਰੀਆਂ ਥਿੱਤਾਂ, ਸਾਰੇ ਦਿਨ, ਸਾਰੀਆਂ ਘੜੀਆਂ, ਸਾਰੇ ਮੁਹੂਰਤ ਤੇ ਪਲ ਸੁਲੱਖਣੇ ਜਾਪਦੇ ਹਨ (ਉਸ ਨੂੰ ਕਿਸੇ ਸੰਗ੍ਰਾਂਦ ਮੱਸਿਆ ਆਦਿਕ ਦੀ ਹੀ ਪਵਿਤ®ਤਾ ਦਾ ਭਰਮ-ਭੁਲੇਖਾ ਨਹੀਂ ਰਹਿੰਦਾ) ।
ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥
(ਉਹ ਜੀਵ-ਇਸਤ®ੀ ਕਿਸੇ ਕੰਮ ਨੂੰ ਸ਼ੁਰੂ ਕਰਨ ਵਾਸਤੇ ਕੋਈ ਖ਼ਾਸ ਮੁਹੂਰਤ ਨਹੀਂ ਭਾਲਦੀ, ਉਸ ਨੂੰ ਇਹ ਯਕੀਨ ਹੁੰਦਾ ਹੈ ਕਿ) ਜਦੋਂ ਪਿਆਰਾ ਪ੍ਰਭੂ ਮਿਲ ਪਏ (ਭਾਵ, ਪਰਮਾਤਮਾ ਦਾ ਆਸਰਾ ਲਿਆਂ) ਸਭ ਕੰਮ ਰਾਸ ਆ ਜਾਂਦੇ ਹਨ, ਕਰਤਾਰ ਹੀ (ਜੀਵ ਨੂੰ ਸਫਲਤਾ ਦੇਣ ਦੀਆਂ) ਸਾਰੀਆਂ ਬਿਧੀਆਂ ਜਾਣਦਾ ਹੈ
ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥
(ਪਰ ਇਹ ਸਿਦਕ-ਸਰਧਾ ਦਾ ਆਤਮਕ ਸੋਹਜ ਪਰਮਾਤਮਾ ਆਪ ਹੀ ਦੇਂਦਾ ਹੈ) ਪ੍ਰਭੂ ਨੇ ਆਪ ਹੀ ਜੀਵ-ਇਸਤ®ੀ ਦੇ ਆਤਮਾ ਨੂੰ ਸੰਵਾਰਨਾ ਹੈ, ਤੇ ਆਪ ਹੀ ਉਸ ਨੂੰ ਪਿਆਰਨਾ ਹੈ । (ਉਸ ਦੀ ਮਿਹਰ ਨਾਲ ਹੀ) ਜੀਵ-ਇਸਤ®ੀ ਦਾ ਪ੍ਰਭੂ-ਪਤੀ ਨਾਲ ਮੇਲ ਹੁੰਦਾ ਹੈ, ਤੇ ਉਹ ਆਤਮਕ ਆਨੰਦ ਮਾਣਦੀ ਹੈ ।
ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥
ਗੁਰੂ ਦੀ ਰਾਹੀਂ ਜਿਸ ਜੀਵ-ਇਸਤ®ੀ ਦੇ ਮੱਥੇ ਦਾ ਲੇਖ ਉੱਘੜਿਆ, (ਉਸ ਅਨੁਸਾਰ) ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਨਾਲ ਜੋੜਿਆ, ਉਸ ਦੀ ਹਿਰਦਾ-ਸੇਜ ਸੁੰਦਰ ਹੋ ਗਈ ਹੈ ।