Sri Guru Granth Sahib Ji — Ang 1113 (punjabi)
ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥
ਹੇ ਮੇਰੇ ਮਨ! ਉਸ ਇਕ ਸਰਬ-ਵਿਆਪਕ ਅਤੇ ਸਦਾ-ਥਿਰ ਪਰਮਾਤਮਾ (ਦਾ ਨਾਮ) ਸਿਮਰਦਾ ਰਹੁ, ਜਿਸ ਨੇ ਸਾਰਾ ਜਗਤ ਪੈਦਾ ਕੀਤਾ ਹੈ ਅਤੇ ਹਵਾ ਪਾਣੀ ਅੱਗ (ਆਦਿਕ ਤੱਤਾਂ) ਨੂੰ (ਮਰਯਾਦਾ ਵਿਚ) ਬੰਨ੍ਹਿਆ ਹੋਇਆ ਹੈ ।
ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥
ਹੇ ਮੇਰੇ ਮਨ! (ਉਹੀ ਮਨੁੱਖ ਨਾਮ ਸਿਮਰਦਾ ਹੈ ਜਿਸ ਨੂੰ) ਗੁਰੂ ਨੇ ਜਗਤ ਵਿਚ (ਪਰਮਾਤਮਾ ਦਾ ਇਹ) ਤਮਾਸ਼ਾ ਵਿਖਾ ਦਿੱਤਾ ਹੈ (ਅਤੇ ਨਾਮ ਵਿਚ ਜੋੜਿਆ ਹੈ) ।
ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਦਾ ਜਪਦਾ ਰਹੁ ਜਪਦਾ ਰਹੁ। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਹੀ ਹੈ ਅਨੇਕਾਂ ਸੰਜਮ ਅਨੇਕਾਂ ਜਪ ਅਤੇ ਅਨੇਕਾਂ ਤਪ ।
ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥੨॥
ਇਹੀ ਹੈ ਮਿੱਤਰ ਇਹੀ ਹੈ ਸੱਜਣ ਇਹੀ ਹੈ ਪਿਆਰਾ ਪ੍ਰੀਤਮ । ਹੇ ਮੇਰੇ ਮਨ! ਨਾਮ ਜਪਿਆਂ ਹੀ ਤੂੰ ਧਾਰਮਿਕ ਮਰਯਾਦਾ ਵਿਚ ਤੁਰਨ ਵਾਲਾ ਹੈਂ, ਨਾਮ ਜਪਿਆਂ ਹੀ ਤੂੰ ਉੱਚੀ ਆਤਮਕ ਜੀਵਨ ਦੀ ਵਿਚਾਰ ਦਾ ਮਾਲਕ ਹੈਂ ।੨।
ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥
ਹੇ ਮੇਰੇ ਮਨ! ਤੂੰ (ਪਰਮਾਤਮਾ ਦੇ ਚਰਨਾਂ ਵਿਚ) ਅਡੋਲ ਟਿਕਿਆ ਰਿਹਾ ਕਰ, (ਇਸ ਤਰ੍ਹਾਂ) ਤੂੰ (ਵਿਕਾਰਾਂ ਦੀ) ਸੱਟ ਨਹੀਂ ਖਾਹਿਂਗਾ ।
ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ) ਗੁਣ ਗਾਂਦਾ ਰਹੇਂ, ਤਾਂ ਤੂੰ ਆਤਮਕ ਅਡੋਲਤਾ ਵਿਚ ਲੀਨ ਰਹੇਂਗਾ ।
ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥
ਹੇ ਮਨ! ਪੇ੍ਰਮ ਨਾਲ ਪਰਮਾਤਮਾ ਦੇ ਗੁਣ ਗਾਇਆਂ (ਗੁਣ) ਤੇਰੇ ਅੰਦਰ ਰਸ ਜਾਣਗੇ । (ਹੇ ਮੇਰੇ ਮਨ!) ਜੇ ਤੂੰ ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ ਦਾ ਸੁਰਮਾ (ਆਪਣੀਆਂ ਆਤਮਕ ਅੱਖਾਂ ਵਿਚ) ਪਾ ਲਏਂ,
ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥
ਤਾਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਦੀਵਾ (-ਪ੍ਰਭੂ ਤੇਰੇ ਅੰਦਰ ਜਗ ਪਏਗਾ), ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਤੇਰੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ (ਹੋ ਜਾਇਗਾ) । ਤੂੰ (ਕਾਮਾਦਿਕ) ਪੰਜ ਵੈਰੀਆਂ ਨੂੰ (ਆਪਣੇ ਅੰਦਰੋਂ) ਮਾਰ ਲਏਂਗਾ ।
ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥
ਹੇ ਮੇਰੇ ਮਨ! (ਜੇ ਤੂੰ ਪਰਮਾਤਮਾ ਦੇ ਗੁਣ ਗਾਂਦਾ ਰਹੇਂਗਾ, ਤਾਂ ਆਪਣੇ ਅੰਦਰੋਂ ਦੁਨੀਆ ਦੇ ਸਾਰੇ) ਡਰ ਕੱਟ ਕੇ ਨਿਰਭਉ ਹੋ ਜਾਹਿਂਗਾ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ ਜਿਸ ਤੋਂ ਪਾਰ ਲੰਘਣਾ ਔਖਾ ਹੈ ।
ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥੩॥
ਹੇ ਮਨ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਜੀਵ ਦੇ ਸਾਰੇ ਕੰਮ ਸੰਵਾਰ ਦੇਂਦਾ ਹੈ । ਹੇ ਮਨ! ਜਿਸ ਮਨੁੱਖ ਉੱਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ਉਸ ਦਾ (ਸੋਹਣਾ ਆਤਮਕ) ਰੂਪ ਹੋ ਜਾਂਦਾ ਹੈ (ਸੋਹਣਾ ਆਤਮਕ) ਰੰਗ ਹੋ ਜਾਂਦਾ ਹੈ, ਪਰਮਾਤਮਾ ਨਾਲ ਉਸ ਦਾ ਪਿਆਰ ਬਣ ਜਾਂਦਾ ਹੈ ।੩।
ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥
ਹੇ ਮੇਰੇ ਮਨ! ਨਾਹ ਤੂੰ (ਜਨਮ ਸਮੇ) ਆਪਣੇ ਨਾਲ ਕੁਝ ਲੈ ਕੇ ਆਇਆ ਸੀ, ਨਾਹ ਤੂੰ (ਇਥੋਂ ਤੁਰਨ ਵੇਲੇ) ਆਪਣੇ ਨਾਲ ਕੁਝ ਲੈ ਕੇ ਜਾਹਿਂਗਾ (ਵਿਅਰਥ ਹੀ ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚ ਫਸ ਰਿਹਾ ਹੈਂ) ।
ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥
ਹੇ ਮਨ! (ਮਾਇਆ ਦੇ ਮੋਹ ਦੀਆਂ ਫਾਹੀਆਂ ਵਿਚੋਂ) ਤਦੋਂ ਤੇਰੀ ਖ਼ਲਾਸੀ ਹੋਵੇਗੀ, ਜਦੋਂ ਤੂੰ (ਮਾਇਆ ਦੀ ਖ਼ਾਤਰ) ਭਟਕਣਾ ਛੱਡ ਦੇਵੇਂਗਾ ।
ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦਾ ਧਨ ਇਕੱਠਾ ਕਰਿਆ ਕਰ, ਨਾਮ ਦਾ ਸੌਦਾ (ਵਿਹਾਝਿਆ ਕਰ) ।
ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥
ਹੇ ਮਨ! ਜੇ ਤੂੰ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਪ੍ਰਭੂ ਦਾ) ਪਿਆਰ ਪਛਾਣ ਲਏਂ, ਤਾਂ ਸ਼ਬਦ ਦੀ ਬਰਕਤਿ ਨਾਲ (ਵਿਕਾਰਾਂ ਦੀ) ਮੈਲ ਦੂਰ ਕਰ ਕੇ ਤੂੰ ਪਵਿੱਤਰ ਹੋ ਜਾਹਿਂਗਾ । ਤੂੰ ਸਦਾ ਕਾਇਮ ਰਹਿਣ ਵਾਲਾ ਘਰ-ਮਹਲ ਲੱਭ ਲਏਂਗਾ ।
ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥
ਹੇ ਮੇਰੇ ਮਨ! ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੇ੍ਰਮ ਨਾਲ ਪੀਆ ਕਰ, ਤੂੰ (ਲੋਕ ਪਰਲੋਕ ਦੀ) ਇੱਜ਼ਤ (ਲੋਕ ਪਰਲੋਕ ਦਾ) ਨਾਮਣਾ ਖੱਟ ਲਏਂਗਾ, ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚ ਜਾਹਿਂਗਾ ।
ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥੪॥
ਹੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਨਾਮ ਦਾ) ਸੁਆਦ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਪ੍ਰਾਪਤ ਹੋ ਸਕਦਾ ਹੈ । ਹੇ ਮਨ! ਵੱਡੀ ਕਿਸਮਤ ਨਾਲ (ਹੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੪।
ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥
ਹੇ ਮੇਰੇ ਮਨ! (ਜਿਵੇਂ) ਪੌੜੀਆਂ ਤੋਂ ਬਿਨਾ (ਕੋਈ ਭੀ ਮਨੁੱਖ) ਕੋਠੇ (ਦੀ ਛੱਤ) ਉਤੇ ਨਹੀਂ ਚੜ੍ਹ ਸਕਦਾ (ਤਿਵੇਂ ਉੱਚੇ ਆਤਮਕ ਟਿਕਾਣੇ ਤੇ ਵੱਸਦੇ ਪਰਮਾਤਮਾ ਤਕ ਸਿਮਰਨ ਦੀ ਪੌੜੀ ਤੋਂ ਬਿਨਾ ਪਹੁੰਚ ਨਹੀਂ ਹੋ ਸਕਦੀ) ।
ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥
ਹੇ ਮੇਰੇ ਮਨ! ਬੇੜੀ ਤੋਂ ਬਿਨਾ ਮਨੁੱਖ ਨਦੀ ਦੇ ਪਾਰਲੇ ਪਾਸੇ ਨਹੀਂ ਅੱਪੜ ਸਕਦਾ ।
ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥
ਹੇ ਮਨ! ਸੱਜਣ ਪ੍ਰਭੂ! ਬੇਅੰਤ ਪ੍ਰਭੂ, ਪ੍ਰੀਤਮ ਪ੍ਰਭੂ (ਵਿਕਾਰਾਂ ਦੀਆਂ ਲਹਿਰਾਂ ਨਾਲ ਭਰਪੂਰ ਸੰਸਾਰ-ਸਮੁੰਦਰ ਦੇ) ਪਾਰਲੇ ਪਾਸੇ (ਵੱਸਦਾ ਹੈ) । ਗੁਰੂ ਦੇ ਸ਼ਬਦ ਦੀ ਸੂਝ (ਹੀ ਇਸ ਸਮੁੰਦਰ ਦੇ ਪਾਰਲੇ ਪਾਸੇ) ਲੰਘਾ ਸਕਦੀ ਹੈ ।
ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥
ਹੇ ਮਨ! ਜੇ ਤੂੰ ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਦਾ ਰਹੇਂ (ਤਾਂ ਤੂੰ ਭੀ ਇਸ ਸੰਸਾਰ-ਸਮੁੰਦਰ ਦੇ ਪਾਰਲੇ ਪਾਸੇ ਪਹੁੰਚ ਜਾਏਂ । ਜਿਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਨਾਮ ਜਪਦਾ ਹੈ, ਉਸ ਨੂੰ) ਮੁੜ ਪਛੁਤਾਣਾ ਨਹੀਂ ਪੈਂਦਾ (ਕਿਉਂਕਿ ਉਸ ਨੂੰ ਸੰਸਾਰ-ਸਮੁੰਦਰ ਦੀਆਂ ਵਿਕਾਰ-ਠਿੱਲ੍ਹਾਂ ਦੁੱਖ ਨਹੀਂ ਦੇ ਸਕਦੀਆਂ) ।
ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥
ਹੇ ਦਇਆਲ ਪ੍ਰਭੂ! (ਮੇਰੇ ਉਤੇ) ਦਇਆ ਕਰ, ਮੈਨੂੰ ਆਪਣੇ ਸਦਾ-ਥਿਰ ਨਾਮ ਦਾ ਦਾਨ ਦੇਹ, ਮੈਂ ਤੇਰੇ ਨਾਮ ਦੀ ਸੰਗਤਿ ਹਾਸਲ ਕਰੀ ਰੱਖਾਂ ।
ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥੫॥੬॥
ਨਾਨਕ ਬੇਨਤੀ ਕਰਦਾ ਹੈ— ਹੇ ਪ੍ਰੀਤਮ! (ਮੇਰੀ ਬੇਨਤੀ) ਸੁਣ (ਮਿਹਰ ਕਰ) ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਨੂੰ (ਆਤਮਕ ਜੀਵਨ ਦੀ) ਸੂਝ ਦੇਂਦਾ ਰਹਾਂ ।੫।੬।
ਤੁਖਾਰੀ ਛੰਤ ਮਹਲਾ ੪
ਤੁਖਾਰੀ ਛੰਤ ਚੋਥੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
(ਹੇ ਸਖੀਏ!) ਮੇਰੇ ਹਿਰਦੇ ਵਿਚ ਪ੍ਰਭੂ-ਪਤੀ ਦਾ ਪਿਆਰ ਵੱਸ ਰਿਹਾ ਹੈ । ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਜੀਵਨ (ਕਦੇ) ਨਹੀਂ ਮਿਲ ਸਕਦਾ ।
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
(ਹੇ ਸਖੀ!) ਜਦੋਂ ਤਕ ਪ੍ਰਭੂ-ਪਤੀ ਦਾ ਦਰਸ਼ਨ ਨਹੀਂ ਹੁੰਦਾ, (ਤਦ ਤਕ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਨਹੀਂ ਜਾ ਸਕਦਾ ।
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
(ਹੇ ਸਖੀ! ਪ੍ਰਭੂ-ਪਤੀ ਦੇ ਦਰਸਨ ਤੋਂ ਬਿਨਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਕਦੇ ਭੀ) ਪੀਤਾ ਨਹੀਂ ਜਾ ਸਕਦਾ, ਪ੍ਰਭੂ-ਪਤੀ ਦੀ ਯਾਦ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ, ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸ਼ਾਂਤੀ ਨਹੀਂ ਮਿਲ ਸਕਦੀ ।
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
(ਹੇ ਸਖੀ! ਜਿਸ ਜੀਵ-ਇਸਤ®ੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦਾ ਪਿਆਰ ਵੱਸਦਾ ਹੈ, ਉਹ) ਹਰ ਵੇਲੇ ਦਿਨ ਰਾਤ ਪ੍ਰਭੂ-ਪਤੀ ਨੂੰ ਮੁੜ ਮੁੜ ਯਾਦ ਕਰਦੀ ਰਹਿੰਦੀ ਹੈ । (ਹੇ ਸਖੀ!) ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਮਾਇਆ ਦੀ) ਤਿ®ਸ਼ਨਾ ਦੂਰ ਨਹੀਂ ਹੁੰਦੀ (ਜਿਵੇਂ ਸ੍ਵਾਂਤੀ ਨਛੱਤ® ਦੀ ਵਰਖਾ-ਬੂੰਦ ਤੋਂ ਬਿਨਾ ਪਪੀਹੇ ਦੀ ਪਿਆਸ ਨਹੀਂ ਮਿਟਦੀ) ।
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
ਹੇ ਪਿਆਰੇ ਹਰੀ! (ਜਿਸ ਜੀਵ ਉੱਤੇ) ਤੂੰ ਆਪਣੀ ਮਿਹਰ ਕਰਦਾ ਹੈਂ, ਉਹ ਹਰ ਵੇਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਵਸਾਈ ਰੱਖਦਾ ਹੈ ।
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥
ਹੇ ਭਾਈ! ਮੈਂ (ਆਪਣੇ) ਗੁਰੂ ਤੋਂ ਸਦਾ ਸਦਕੇ ਹਾਂ, (ਕਿਉਂਕਿ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ (ਭੀ) ਪ੍ਰਭੂ-ਪ੍ਰੀਤਮ ਮਿਲ ਪਿਆ ਹੈ ।੧।
ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ ਰਾਮ ॥
ਹੇ ਸਖੀ! ਜਦੋਂ ਮੈਂ ਪਿਆਰੇ ਪ੍ਰਭੂ-ਪਤੀ ਦਾ ਦਰਸਨ ਕਰਦੀ ਹਾਂ, ਤਦੋਂ ਮੈਂ ਬੜੇ ਸੁਆਦ ਨਾਲ ਉਸ ਹਰੀ ਦੇ ਗੁਣ ਯਾਦ ਕਰਦੀ ਹਾਂ,