Sri Guru Granth Sahib Ji — Ang 1115 (punjabi)
ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉਤੇ ਤੁਰ ਕੇ ਸਦਾ-ਥਿਰ ਹਰਿ-ਨਾਮ ਸਿਮਰਿਆ, ਕਰਤਾਰ ਨੇ ਉਹਨਾਂ ਦਾ ਸਾਰਾ ਜਨਮ ਸਫਲ ਕਰ ਦਿੱਤਾ ।
ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥
ਹੇ ਭਾਈ! ਉਹ ਮਨੁੱਖ ਭਾਗਾਂ ਵਾਲੇ ਹਨ, ਮਹਾ ਪੁਰਖ ਹਨ, ਗੁਣਾਂ ਦੇ ਭਾਂਡੇ ਹਨ, ਜਿਹੜੇ ਗੁਰੂ ਦੀ ਮਤਿ ਉਤੇ ਤੁਰ ਕੇ ਇਸ ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।
ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥੩॥
ਹੇ ਭਾਈ! ਪਰਮਾਤਮਾ ਦੇ ਭਗਤ (ਪਰਮਾਤਮਾ ਦੀ) ਸੇਵਾ-ਭਗਤੀ ਕਰਦੇ ਹਨ, ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ-ਸਤਕਾਰ ਕਰਦੇ ਹਨ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਪ੍ਰਭੂ ਦੀ ਸੇਵਾ-ਭਗਤੀ ਕੀਤੀ (ਪਰਮਾਤਮਾ ਨੇ ਉਹਨਾਂ ਦੇ ਸਾਰੇ ਪਾਪ ਇਕ ਖਿਨ ਵਿਚ ਹੀ ਦੂਰ ਕਰ ਦਿੱਤੇ) ।੩।
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥
ਹੇ ਹਰੀ! ਤੂੰ ਆਪ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਹੇ ਪਿਆਰੇ! ਜਿਵੇਂ ਤੂੰ (ਅਸਾਂ ਜੀਵਾਂ ਨੂੰ) ਜੀਵਨ-ਰਾਹ ਉਤੇ ਤੁਰਦਾ ਹੈਂ, ਮੈਂ ਉਸੇ ਤਰ੍ਹਾਂ ਹੀ ਤੁਰਦਾ ਹਾਂ ।
ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥
ਹੇ ਹਰੀ! ਅਸਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ । ਜਦੋਂ ਤੂੰ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈਂ, ਤਦੋਂ (ਹੀ) ਮੈਂ ਆ ਕੇ ਮਿਲਦਾ ਹਾਂ ।
ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥
ਹੇ ਹਰੀ! ਹੇ ਸੁਆਮੀ! ਜਿਨ੍ਹਾਂ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜਦਾ ਹੈਂ, ਉਹਨਾਂ ਦੇ (ਪਿਛਲੇ ਕੀਤੇ ਕਰਮਾਂ ਦਾ) ਸਾਰਾ ਲੇਖ ਮੁੱਕ ਜਾਂਦਾ ਹੈ (ਉਹਨਾਂ ਦੇ ਅੰਦਰੋਂ ਪਿਛਲੇ ਕੀਤੇ ਸਾਰੇ ਮੰਦ ਕਰਮਾਂ ਦੇ ਸੰਸਕਾਰ ਮਿਟ ਜਾਂਦੇ ਹਨ) ।
ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਗੁਰੂ ਦੇ ਬਚਨਾਂ ਉਤੇ ਤੋਰ ਕੇ (ਆਪਣੇ ਨਾਲ) ਮਿਲਾਂਦਾ ਹੈ, ਕੋਈ ਭੀ ਧਿਰ ਉਹਨਾਂ ਦੇ (ਪਿਛਲੇ ਕਰਮਾਂ ਦੀ) ਵਿਚਾਰ ਨਾਹ ਕਰਿE (ਕਿਉਂਕਿ ਉਹਨਾਂ ਦੇ ਅੰਦਰੋਂ ਤਾਂ ਉਹ ਸਾਰੇ ਸੰਸਕਾਰ ਮਿਟ ਜਾਂਦੇ ਹਨ) ।
ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਰਜ਼ਾ ਨੂੰ ਮਿੱਠੀ ਕਰਕੇ ਮੰਨਦੇ ਹਨ, ਪਰਮਾਤਮਾ ਉਹਨਾਂ ਉੱਤੇ ਆਪ ਦਇਆਵਾਨ ਹੁੰਦਾ ਹੈ ।
ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥੪॥੨॥
ਹੇ ਹਰੀ! ਤੂੰ ਆਪ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਹੇ ਪਿਆਰੇ! ਜਿਵੇਂ ਤੂੰ (ਅਸਾਂ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ, ਮੈਂ ਉਸੇ ਤਰ੍ਹਾਂ ਹੀ ਤੁਰਦਾ ਹਾਂ ।੪।੨।
ਤੁਖਾਰੀ ਮਹਲਾ ੪ ॥
ਭੁਖਾਰੀ ਚੋਥੀ ਪਾਤਿਸ਼ਾਹੀ।
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥
ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ ਪੈਦਾ ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ ।
ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥
ਹੇ ਪ੍ਰਭੂ! ਧੁਰ ਦਰਗਾਹ ਤੋਂ ਜਿਨ੍ਹਾਂ ਦੇ ਭਾਗਾਂ ਵਿਚ (ਹਰਿ-ਸਿਮਰਨ ਦੇ ਸੰਸਕਾਰਾਂ ਦਾ) ਲੇਖ ਲਿਖਿਆ ਹੋਇਆ ਹੈ, ਜਿਨ੍ਹਾਂ ਦਾ ਮੱਥਾ ਭਾਗਾਂ ਵਾਲਾ ਹੈ, ਉਹਨਾਂ ਨੇ ਤੈਨੂੰ ਸਿਮਰਿਆ ਹੈ । ਹੇ ਭਾਈ! ਉਹਨਾਂ ਨੇ ਮੇਰੇ ਰਾਮ ਨੂੰ ਸਿਮਰਿਆ ਹੈ ।
ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥
ਹੇ ਭਾਈ! ਮਾਲਕ-ਹਰੀ ਨੇ ਜਿਨ੍ਹਾਂ ਦੇ ਭਾਗਾਂ ਵਿਚੋਂ ਧੁਰੋਂ ਸਿਮਰਨ ਦਾ ਲੇਖ ਲਿਖ ਦਿੱਤਾ ਹੈ, ਉਹ (ਸਦਾ) ਹਰਿ-ਨਾਮ ਦਾ ਸਿਮਰਨ ਕਰਦੇ ਹਨ ।
ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥
ਹੇ ਭਾਈ! ਜਿਨ੍ਹਾਂ ਨੇ ਗੁਰੂ ਦੇ ਬਚਨਾਂ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਪਾਪ ਅੱਖ ਝਮਕਣ ਜਿਤਨੇ ਸਮੇ ਵਿਚ ਹੀ ਦੂਰ ਹੋ ਜਾਂਦੇ ਹਨ ।
ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥
ਹੇ ਭਾਈ! ਉਹ ਮਨੁੱਖ ਭਾਗਾਂ ਵਾਲੇ ਹਨ, ਮੁਬਾਰਿਕ ਹਨ, ਜਿਹੜੇ ਪਰਮਾਤਮਾ ਦਾ ਨਾਮ ਜਪਦੇ ਹਨ । ਉਹਨਾਂ ਦਾ ਦਰਸਨ ਕਰ ਕੇ ਮੈਂ (ਭੀ) ਖਸਮ ਵਾਲਾ (ਅਖਵਾਣ ਜੋਗਾ) ਹੋ ਗਿਆ ਹਾਂ (ਕਿਉਂਕਿ ਮੈਂ ਭੀ ਖਸਮ-ਪ੍ਰਭੂ ਦਾ ਨਾਮ ਜਪਣ ਲੱਗ ਪਿਆ ਹਾਂ) ।
ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥੧॥
ਹੇ ਪ੍ਰਭੂ! ਤੂੰ ਜਗਤ ਦੇ ਜੀਵਾਂ ਨੂੰ ਜ਼ਿੰਦਗੀ ਦੇਣ ਵਾਲਾ ਹੈਂ, ਤੂੰ ਜਗਤ ਦਾ ਮਾਲਕ ਹੈਂ, ਤੂੰ ਸਾਰੀ (ਸ੍ਰਿਸ਼ਟੀ) ਦਾ ਪੈਦਾ ਕਰਨ ਵਾਲਾ ਹੈਂ, ਤੂੰ ਸ੍ਰਿਸ਼ਟੀ ਦਾ ਖਸਮ ਹੈਂ ।੧।
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥
ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈਂ, ਤੂੰ ਸਭ ਜੀਵਾਂ ਦੇ ਸਿਰ ਉੱਤੇ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ।
ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਪਰਮਾਤਮਾ ਦਾ ਨਾਮ (ਸਦਾ) ਜਪਿਆ (ਉਹ ਵਿਕਾਰਾਂ ਤੋਂ ਬਚ ਗਏ) । ਹੇ ਭਾਈ! ਪ੍ਰਭੂ ਦਾ ਨਾਮ ਮੁੜ ਮੁੜ ਜਪ ਕੇ ਬੇਅੰਤ ਲੁਕਾਈ ਮੁਕਤ ਹੋ ਜਾਂਦੀ ਹੈ ।
ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥
ਹੇ ਭਾਈ! ਜਿਹੜੇ ਪ੍ਰਾਣੀ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ (ਪ੍ਰਭੂ-ਦਰ ਤੇ ਉਹ ਆਦਰ-ਸਤਕਾਰ ਪ੍ਰਾਪਤ ਕਰਦੇ ਹਨ) ।
ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥
ਉਹ ਬੰਦੇ ਇਸ ਲੋਕ ਵਿਚ ਤੇ ਪਰਲੋਕ ਵਿਚ ਸੁਖੀ ਜੀਵਨ ਵਾਲੇ ਹੋ ਜਾਂਦੇ ਹਨ । ਬਚਾਣ ਦੀ ਸਮਰਥਾ ਵਾਲੇ ਪਰਮਾਤਮਾ ਨੇ ਉਹਨਾਂ ਨੂੰ ਆਪ (ਵਿਕਾਰਾਂ ਤੋਂ) ਬਚਾ ਲਿਆ ਹੁੰਦਾ ਹੈ ।
ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥
ਹੇ ਹਰੀ ਦੇ ਸੰਤ ਜਨੋਂ! ਹੇ ਸਾਧ ਸੰਗਤਿ! ਹੇ ਭਾਈ! ਸੁਣੋ—ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦੀ ਕੀਤੀ ਹੋਈ ਸੇਵਾ-ਭਗਤੀ ਕਾਮਯਾਬ ਹੁੰਦੀ ਹੈ ।
ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥੨॥
ਹੇ ਪ੍ਰਭੂ! ਤੂੰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਵਿਆਪਕ ਹੈਂ, ਤੂੰ ਸਭ ਜੀਵਾਂ ਦੇ ਸਿਰ ਉਤੇ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ ।੨।
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥
ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈਂ ।
ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥
ਹੇ ਪ੍ਰਭੂ! ਜੰਗਲ ਵਿਚ, ਘਾਹ ਦੇ ਤੀਲੇ ਵਿਚ, ਤਿ®ਭਵਣੀ-ਜਗਤ ਵਿਚ—ਹਰ ਥਾਂ ਤੂੰ ਹੀ ਤੂੰ ਵੱਸ ਰਿਹਾ ਹੈਂ ।
ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥
ਹੇ ਭਾਈ! ਸਾਰੀ ਸ੍ਰਿਸ਼ਟੀ (ਭਾਵ, ਸਾਰੀ ਸ੍ਰਿਸ਼ਟੀ ਦੇ ਜੀਵ) ਆਪਣੇ ਮੂੰਹ ਨਾਲ ਹਰਿ-ਨਾਮ ਹੀ ਉਚਾਰ ਰਹੀ ਹੈ ।
ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥
ਹੇ ਭਾਈ! ਅਸੰਖਾਂ ਜੀਵ ਅਣਗਿਣਤ ਜੀਵ ਸਾਰੇ ਹੀ ਕਰਤਾਰ ਦਾ ਨਾਮ ਸਦਾ ਉਚਾਰ ਰਹੇ ਹਨ । ਹੇ ਭਾਈ! (ਸਾਰੀ ਸ੍ਰਿਸ਼ਟੀ) ਹਰੀ ਦਾ ਨਾਮ ਸਿਮਰ ਰਹੀ ਹੈ ।
ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥
ਹੇ ਭਾਈ! ਹਰੀ ਦਾ ਉਹ ਸੰਤ ਹਰੀ ਦਾ ਉਹ ਸਾਧੂ ਧੰਨ ਹੈ ਧੰਨ ਹੈ, ਜਿਹੜਾ ਹਰਿ-ਪ੍ਰਭੂ ਨੂੰ ਜਿਹੜਾ ਕਰਤਾਰ ਨੂੰ ਪਿਆਰਾ ਲੱਗਦਾ ਹੈ ।
ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥੩॥
ਹੇ ਕਰਤਾਰ! ਜਿਸ ਦੇ ਹਿਰਦੇ ਵਿਚ (ਤੂੰ ਵੱਸਦਾ ਹੈਂ), ਜੋ ਸਦਾ (ਤੇਰਾ) ਨਾਮ ਉਚਾਰਦਾ ਹੈ, ਉਹ ਮਨੁੱਖ ਕਾਮਯਾਬ (ਜੀਵਨ ਵਾਲਾ) ਹੈ, (ਮੈਨੂੰ ਉਸ ਦਾ) ਦਰਸਨ ਬਖ਼ਸ਼ । ਹੇ ਹਰੀ! ਹਰੇਕ ਥਾਂ ਵਿਚ ਇਕ ਤੂੰ ਹੀ ਤੂੰ ਮੌਜੂਦ ਹੈਂ ।੩।
ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥
ਹੇ ਮੇਰੇ ਸੁਆਮੀ! (ਤੇਰੇ ਘਰ ਵਿਚ) ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ, (ਪਰ ਇਹ ਖ਼ਜ਼ਾਨੇ) ਉਸ (ਮਨੁੱਖ) ਨੂੰ ਮਿਲਦੇ ਹਨ ਜਿਸ ਨੂੰ ਤੂੰ (ਆਪ) ਦੇਂਦਾ ਹੈਂ ।
ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥
ਹੇ ਭਾਈ! ਜਿਸ (ਮਨੁੱਖ) ਦੇ ਮੱਥੇ ਉਤੇ ਗੁਰੂ ਦਾ ਹੱਥ ਹੋਵੇ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ ।
ਹਰਿ ਗੁਣ ਹਿਰਦੈ ਟਿਕਹਿ ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥
ਹੇ ਭਾਈ! ਜਿਸ (ਮਨੁੱਖ) ਦੇ ਅੰਦਰ (ਪਰਮਾਤਮਾ ਦਾ) ਡਰ ਅਦਬ ਹੈ (ਪਰਮਾਤਮਾ ਵਾਸਤੇ) ਸਰਧਾ-ਪਿਆਰ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਟਿਕੇ ਰਹਿੰਦੇ ਹਨ ।