Sri Guru Granth Sahib Ji — Ang 1123 (punjabi)
ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ
ਰਾਗ ਕੇਦਾਰਾ। ਸ਼ਬਦ ਕਬੀਰ ਜੀ ਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥
ਹੇ ਭਾਈ! ਕਿਸੇ ਮਨੁੱਖ ਦੀ ਖ਼ੁਸ਼ਾਮਦ ਕਰਨੀ ਜਾਂ ਕਿਸੇ ਦੇ ਐਬ ਫਰੋਲਣੇ—ਇਹ ਦੋਵੇਂ ਕੰਮ ਮਾੜੇ ਹਨ ।
ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥
(ਇਹ ਖ਼ਿਆਲ ਭੀ) ਛੱਡ ਦਿਉ (ਕਿ ਕੋਈ ਤੁਹਾਡਾ) ਆਦਰ (ਕਰਦਾ ਹੈ ਜਾਂ ਕੋਈ) ਆਕੜ (ਵਿਖਾਉਂਦਾ ਹੈ) । ਜੋ ਮਨੁੱਖ ਲੋਹੇ ਤੇ ਸੋਨੇ ਨੂੰ ਇਕੋ ਜਿਹਾ ਜਾਣਦੇ ਹਨ, ਉਹ ਭਗਵਾਨ ਦਾ ਰੂਪ ਹਨ । {ਸੋਨਾ—ਆਦਰ । ਲੋਹਾ—ਨਿਰਾਦਰੀ} ।੧।
ਤੇਰਾ ਜਨੁ ਏਕੁ ਆਧੁ ਕੋਈ ॥
ਹੇ ਪ੍ਰਭੂ! ਕੋਈ ਵਿਰਲਾ ਮਨੁੱਖ ਤੇਰਾ ਹੋ ਕੇ ਰਹਿੰਦਾ ਹੈ ।
ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ ॥
(ਜੋ ਤੇਰਾ ਬਣਦਾ ਹੈ) ਉਸ ਨੂੰ ਕਾਮ, ਕੋ®ਧ, ਲੋਭ, ਮੋਹ (ਆਦਿਕ ਵਿਕਾਰ) ਮਾੜੇ ਲੱਗਦੇ ਹਨ । (ਜੋ ਮਨੁੱਖ ਇਹਨਾਂ ਨੂੰ ਤਿਆਗਦਾ ਹੈ) ਉਹੀ ਮਨੁੱਖ ਪ੍ਰਭੂ-ਮਿਲਾਪ ਵਾਲੀ ਅਵਸਥਾ ਨਾਲ ਸਾਂਝ ਪਾਂਦਾ ਹੈ ।੧।ਰਹਾਉ।
ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥
ਕੋਈ ਜੀਵ ਰਜੋ ਗੁਣ ਵਿਚ ਹਨ, ਕੋਈ ਤਮੋ ਗੁਣ ਵਿਚ ਹਨ, ਕੋਈ ਸਤੋ ਗੁਣ ਵਿਚ ਹਨ ।
ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥
ਜੋ ਮਨੁੱਖ (ਇਹਨਾਂ ਤੋਂ ਉਤਾਂਹ) ਚੌਥੀ ਅਵਸਥਾ (ਪ੍ਰਭੂ-ਮਿਲਾਪ) ਨਾਲ ਜਾਣ-ਪਛਾਣ ਕਰਦਾ ਹੈ, ਉਸੇ ਨੂੰ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ।੨।
ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥
ਜੋ ਮਨੁੱਖ ਸਦਾ ਸਰਬ-ਵਿਆਪਕ ਪ੍ਰਭੂ ਨੂੰ ਸਿਮਰਦਾ ਹੈ, ਉਸ ਦੇ ਅੰਦਰੋਂ ਮਾਇਆ ਦੀ ਤਿ®ਸ਼ਨਾ ਤੇ ਭਟਕਣਾ ਦੂਰ ਹੋ ਜਾਂਦੀ ਹੈ,
ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥
ਇਸ ਲਈ ਉਹ ਸਦਾ ਤੀਰਥ ਵਰਤ ਸੁੱਚ ਸੰਜਮ ਆਦਿਕ ਨੇਮਾਂ ਵਲੋਂ ਨਿਸ਼ਕਾਮ ਰਹਿੰਦਾ ਹੈ, (ਭਾਵ, ਇਹਨਾਂ ਕਰਮਾਂ ਦੇ ਕਰਨ ਦੀ ਉਸ ਨੂੰ ਚਾਹ ਨਹੀਂ ਰਹਿੰਦੀ) ।੩।
ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥
ਪ੍ਰਭੂ ਦਾ ਜਨ, ਪ੍ਰਭੂ ਦਾ ਦਾਸ ਕਬੀਰ ਆਖਦਾ ਹੈ—ਜਿਸ ਘਰ ਵਿਚ ਦੀਵਾ ਜਗ ਪਏ, ਉੱਥੋਂ ਹਨੇਰਾ ਦੂਰ ਹੋ ਜਾਂਦਾ ਹੈ,
ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥
ਤਿਵੇਂ ਹੀ ਜਿਸ ਹਿਰਦੇ ਵਿਚ ਨਿਰਭਉ ਪ੍ਰਭੂ ਪਰਗਟ ਹੋ ਜਾਏ ਉਸ ਦੀ ਭਟਕਣਾ ਮਿਟ ਜਾਂਦੀ ਹੈ ।੪।੧।
ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
ਕਈ ਲੋਕ ਕੈਂਹ ਤਾਂਬੇ ਆਦਿਕ ਦਾ ਵਣਜ ਕਰਦੇ ਹਨ, ਕਈ ਲੌਂਗ ਸੁਪਾਰੀ ਆਦਿਕ ਵਣਜਦੇ ਹਨ ।
ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
ਪ੍ਰਭੂ ਦੇ ਸੰਤਾਂ ਨੇ ਪਰਮਾਤਮਾ ਦਾ ਨਾਮ ਵਣਜਿਆ ਹੈ; ਮੈਂ ਭੀ ਇਹੀ ਸੌਦਾ ਲੱਦਿਆ ਹੈ ।੧।
ਹਰਿ ਕੇ ਨਾਮ ਕੇ ਬਿਆਪਾਰੀ ॥
ਜੋ ਮਨੁੱਖ ਪ੍ਰਭੂ ਦੇ ਨਾਮ ਦਾ ਵਣਜ ਕਰਦੇ ਹਨ,
ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
ਉਹਨਾਂ ਨੂੰ ਪ੍ਰਭੂ ਦਾ ਨਾਮ-ਰੂਪ ਅਮੋਲਕ ਹੀਰਾ ਲੱਭ ਪੈਂਦਾ ਹੈ । ਤੇ, ਉਹਨਾਂ ਦੀ ਉਹ ਬਿਰਤੀ ਮੁੱਕ ਜਾਂਦੀ ਹੈ, ਜੋ ਸਦਾ ਸੰਸਾਰ ਵਿਚ ਹੀ ਜੋੜੀ ਰੱਖਦੀ ਹੈ ।੧।ਰਹਾਉ।
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
ਸੱਚੇ ਨਾਮ ਦਾ ਵਪਾਰ ਕਰਨ ਵਾਲੇ ਬੰਦੇ ਤਦੋਂ ਹੀ ਸੱਚੇ ਨਾਮ ਵਿਚ ਲੱਗਦੇ ਹਨ, ਜਦੋਂ ਪ੍ਰਭੂ ਆਪ ਉਹਨਾਂ ਨੂੰ ਇਸ ਵਣਜ ਵਿਚ ਲਾਂਦਾ ਹੈ ।
ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
ਉਹ ਮਨੁੱਖ ਇਸ ਸਦਾ-ਥਿਰ ਰਹਿਣ ਵਾਲੀ ਨਾਮ ਵਸਤ ਦੇ ਲੱਦੇ ਲੱਦ ਤੁਰਦੇ ਹਨ, ਤੇ ਪ੍ਰਭੂ ਦੀ ਹਜ਼ੂਰੀ ਵਿਚ ਜਾ ਅੱਪੜਦੇ ਹਨ ।੨।
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥
ਪ੍ਰਭੂ ਆਪ ਹੀ ਰਤਨ ਹੈ, ਆਪ ਹੀ ਹੀਰਾ ਹੈ, ਆਪ ਹੀ ਮੋਤੀ ਹੈ, ਉਹ ਆਪ ਹੀ ਇਸ ਦਾ ਹੱਟ ਚਲਾ ਰਿਹਾ ਹੈ;
ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
ਉਹ ਆਪ ਹੀ ਸਦਾ-ਥਿਰ ਰਹਿਣ ਵਾਲਾ ਸੌਦਾਗਰ ਹੈ, ਉਹ ਆਪ ਹੀ ਜੀਵ-ਵਣਜਾਰਿਆਂ ਨੂੰ (ਜਗਤ ਵਿਚ) ਦਸੀਂ ਪਾਸੀਂ ਤੋਰ ਰਿਹਾ ਹੈ ।੩।
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥
ਮੈਂ ਆਪਣੇ ਮਨ ਨੂੰ ਬਲਦ ਬਣਾ ਕੇ, (ਪ੍ਰਭੂ-ਚਰਨਾਂ ਵਿਚ ਜੁੜੀ ਆਪਣੀ) ਸੁਰਤ ਦੀ ਰਾਹੀਂ ਜੀਵਨ-ਪੰਧ ਤੁਰ ਕੇ (ਗੁਰੂ ਦੇ ਦੱਸੇ) ਗਿਆਨ ਦੀ ਛੱਟ ਭਰ ਲਈ ਹੈ
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥
ਕਬੀਰ ਆਖਦਾ ਹੈ—ਹੇ ਸੰਤ ਜਨੋ! ਸੁਣੋ, ਮੇਰਾ ਵਣਜਿਆ ਹੋਇਆ ਨਾਮ-ਵੱਖਰ ਬੜਾ ਲਾਹੇ-ਵੰਦਾ ਹੋਇਆ ਹੈ । ।੪।੨।
ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥
ਹੇ (ਮਾਇਆ ਦਾ) ਨਸ਼ਾ ਵੰਡਣ ਵਾਲੀ! ਹੇ ਗੰਵਾਰਨ! ਹੇ ਮੇਰੀ ਮੂਰਖ ਅਕਲ! ਮੈਂ ਤਾਂ (ਨਾਮ-ਅੰਮ੍ਰਿਤ ਦੀ ਮੌਜ ਵਿਚ) ਆਪਣੇ ਵਿੰਗੇ ਜਾਂਦੇ ਚੰਚਲ ਮਨ ਨੂੰ (ਮਾਇਆ ਵਲੋਂ) ਵਰਜ ਰਿਹਾ ਹਾਂ ।
ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥
(ਪ੍ਰਭੂ-ਚਰਨਾਂ ਵਿਚ ਜੁੜੀ) ਸੁਰਤ ਦੀ ਭੱਠੀ ਬਣਾ ਕੇ ਮੈਂ ਜਿਉਂ ਜਿਉਂ (ਨਾਮ-) ਅੰਮ੍ਰਿਤ ਦੀਆਂ ਧਾਰਾਂ ਚੋਂਦਾ ਹਾਂ, ਤਿਉਂ ਤਿਉਂ ਮੇਰਾ ਮਨ (ਉਸ ਵਿਚ) ਮਸਤ ਹੁੰਦਾ ਜਾ ਰਿਹਾ ਹੈ ।੧।
ਬੋਲਹੁ ਭਈਆ ਰਾਮ ਕੀ ਦੁਹਾਈ ॥
ਹੇ ਭਾਈ! ਮੁੜ ਮੁੜ ਪ੍ਰਭੂ ਦੇ ਨਾਮ ਦਾ ਜਾਪ ਜਪੋ;
ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥
(ਪ੍ਰਭੂ ਦੇ ਨਾਮ ਦਾ ਜਾਪ-ਰਸ ਅੰਮ੍ਰਿਤ) ਪੀE । ਇਸ ਨਾਮ-ਰਸ ਅੰਮ੍ਰਿਤ ਦੇ ਪੀਣ ਨਾਲ) ਤੁਹਾਡੀ ਮਤ ਸਦਾ ਲਈ ਐਸੀ ਬਣ ਜਾਇਗੀ ਜੋ ਮੁਸ਼ਕਲ ਨਾਲ ਬਣਿਆ ਕਰਦੀ ਹੈ, (ਇਹ ਅੰਮ੍ਰਿਤ) ਸਹਿਜ ਅਵਸਥਾ ਵਿਚ (ਅਪੜਾ ਕੇ, ਮਾਇਆ ਦੀ) ਪਿਆਸ ਬੁਝਾ ਦੇਂਦਾ ਹੈ ।੧।ਰਹਾਉ।
ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥
ਹੇ ਭਾਈ! ਜੋ ਜੋ ਮਨੁੱਖ ਇਸ ਹਰਿ-ਨਾਮ ਅੰਮ੍ਰਿਤ ਦਾ ਸੁਆਦ ਚੱਖਦਾ ਹੈ, ਪ੍ਰਭੂ ਦੇ ਡਰ ਵਿਚ ਰਹਿ ਕੇ ਉਸ ਦੇ ਅੰਦਰ ਪ੍ਰਭੂ ਦਾ ਪੇ੍ਰਮ ਪੈਦਾ ਹੁੰਦਾ ਹੈ ।
ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥
ਉਸ ਪੇ੍ਰਮ ਦੀ ਬਰਕਤਿ ਨਾਲ ਉਹ ਵਿਰਲੇ (ਭਾਗਾਂ ਵਾਲੇ) ਬੰਦੇ ਇਹ ਗੱਲ ਸਮਝ ਲੈਂਦੇ ਹਨ ਕਿ ਜਿਤਨੇ ਭੀ ਜੀਵ ਹਨ, ਉਹਨਾਂ ਸਭਨਾਂ ਦੇ ਅੰਦਰ ਇਹ ਨਾਮ-ਅੰਮ੍ਰਿਤ ਮੌਜੂਦ ਹੈ । ਪਰ, ਜੋ ਜੀਵ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਸੇ ਨੂੰ ਹੀ ਉਹ ਅੰਮ੍ਰਿਤ ਪਿਆਲਦਾ ਹੈ ।੨।
ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥
ਹੇ ਭਾਈ! (“ਰਾਮ ਕੀ ਦੁਹਾਈ” ਦੀ ਬਰਕਤਿ ਨਾਲ) ਜੋ ਮਨੁੱਖ ਇਸ ਨੌਂ-ਗੋਲਕੀ ਸਰੀਰ ਦੇ ਅੰਦਰ ਹੀ ਭਟਕਦੇ ਮਨ ਨੂੰ ਮਾਇਆ ਵਲੋਂ ਵਰਜ ਕੇ ਰੋਕ ਰੱਖਦਾ ਹੈ,
ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੑੈ ਤਾ ਮਨੁ ਖੀਵਾ ਭਾਈ ॥੩॥
ਉਸ ਦੀ ਤਿ®ਊੜੀ ਮੁੱਕ ਜਾਂਦੀ ਹੈ (ਭਾਵ, ਮਾਇਆ ਦੇ ਕਾਰਨ ਪੈਦਾ ਹੋਈ ਖਿੱਝ ਖ਼ਤਮ ਹੋ ਜਾਂਦੀ ਹੈ), ਉਸ ਦੀ ਸੁਰਤ ਪ੍ਰਭੂ-ਚਰਨਾਂ ਵਿਚ ਜੁੜ ਜਾਂਦੀ ਹੈ ਤੇ (ਉਸ ਮਿਲਾਪ ਵਿਚ ਉਸ ਦਾ) ਮਨ ਮਗਨ ਰਹਿੰਦਾ ਹੈ ।੩।
ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥
ਹੁਣ ਕਬੀਰ ਇਹ ਗੱਲ ਬੜੇ ਯਕੀਨ ਨਾਲ ਆਖਦਾ ਹੈ—(‘ਰਾਮ ਕੀ ਦੁਹਾਈ’ ਦੀ ਬਰਕਤਿ ਨਾਲ) ਮਨ ਵਿਚ ਉਹ ਹਾਲਤ ਪੈਦਾ ਹੋ ਜਾਂਦੀ ਹੈ ਜਿੱਥੇ ਇਸ ਨੂੰ ਦੁਨੀਆ ਦੇ ਕੋਈ) ਡਰ ਨਹੀਂ ਪੋਂਹਦੇ, ਮਨ ਦੇ ਸਾਰੇ ਕਲੇਸ਼ ਨਾਸ ਹੋ ਜਾਂਦੇ ਹਨ ।
ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥
(ਪਰ ਇਹ ਨਾਮ-ਅੰਮ੍ਰਿਤ ਹਾਸਲ ਕਰਨ ਵਾਲਾ ਰਾਹ, ਔਖਾ ਪਹਾੜੀ ਰਾਹ ਹੈ) ਇਸ ਔਖੇ ਚੜ੍ਹਾਈ ਦੇ ਰਾਹ ਚੜ੍ਹਦਿਆਂ ਹੀ ਇਹ ਨਸ਼ਾ ਪ੍ਰਾਪਤ ਹੁੰਦਾ ਹੈ (ਤੇ ਇਹ ਨਸ਼ਾ ਇਉਂ ਹੈ) ਜਿਵੇਂ ਅੰਗੂਰੀ ਸ਼ਰਾਬ ਦਾ ਨਸ਼ਾ ਹੁੰਦਾ ਹੈ ।੪।੩।
ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥
(ਹੇ ਅੰਞਾਣ!) ਕਾਮ, ਕੋ®ਧ, ਤਿ®ਸ਼ਨਾ ਆਦਿਕ ਵਿਚ ਗ੍ਰਸੇ ਰਹਿ ਕੇ ਤੂੰ ਇਹ ਨਹੀਂ ਸਮਝਿਆ ਕਿ ਪ੍ਰਭੂ ਨਾਲ ਮੇਲ ਕਿਵੇਂ ਹੋ ਸਕੇਗਾ ।
ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥
ਮਾਇਆ ਵਿਚ ਤੂੰ ਅੰਨ੍ਹਾ ਹੋ ਰਿਹਾ ਹੈਂ, (ਮਾਇਆ ਤੋਂ ਬਿਨਾ) ਕੁਝ ਹੋਰ ਤੈਨੂੰ ਸੁੱਝਦਾ ਹੀ ਨਹੀਂ । ਤੂੰ ਪਾਣੀ ਤੋਂ ਬਿਨਾ ਹੀ (ਰੜੇ ਹੀ) ਡੁੱਬ ਮੋਇEਂ ।੧।