Sri Guru Granth Sahib Ji — Ang 1133 (punjabi)
ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥੪॥੯॥੧੯॥
ਹੇ ਨਾਨਕ! (ਜਿਸ ਉਤੇ ਪਰਮਾਤਮਾ ਮਿਹਰ ਕਰਦਾ ਹੈ), ਉਹ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੪।੯।੧੯।
ਭੈਰਉ ਮਹਲਾ ੩ ॥
ਭੈਰਉ ਤੀਜੀ ਪਾਤਿਸ਼ਾਹੀ।
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
ਹੇ ਭਾਈ! (ਪ੍ਰਹਿਲਾਦ ਆਪਣੇ ਪੜ੍ਹਾਉਣ ਵਾਲਿਆਂ ਨੂੰ ਨਿੱਤ ਆਖਦਾ ਹੈ—) ਮੇਰੀ ਪੱਟੀ ਉਤੇ ਹਰੀ ਦਾ ਨਾਮ ਲਿਖ ਦਿਉ, ਗੋਬਿੰਦ ਦਾ ਨਾਮ ਲਿਖ ਦਿਉ, ਗੋਪਾਲ ਦਾ ਨਾਮ ਲਿਖ ਦਿਉ ।
ਦੂਜੈ ਭਾਇ ਫਾਥੇ ਜਮ ਜਾਲਾ ॥
ਜਿਹੜੇ ਮਨੁੱਖ ਨਿਰੇ ਮਾਇਆ ਦੇ ਪਿਆਰ ਵਿਚ ਰਹਿੰਦੇ ਹਨ, ਉਹ ਆਤਮਕ ਮੌਤ ਦੇ ਜਾਲ ਵਿਚ ਫਸੇ ਰਹਿੰਦੇ ਹਨ ।
ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥
ਮੇਰਾ ਗੁਰੂ ਮੇਰੀ ਰਾਖੀ ਕਰ ਰਿਹਾ ਹੈ ।
ਹਰਿ ਸੁਖਦਾਤਾ ਮੇਰੈ ਨਾਲਾ ॥੧॥
ਸਾਰੇ ਸੁਖ ਦੇਣ ਵਾਲਾ ਪਰਮਾਤਮਾ (ਹਰ ਵੇਲੇ) ਮੇਰੇ ਅੰਗ-ਸੰਗ ਵੱਸਦਾ ਹੈ ।੧।
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥
ਹੇ ਭਾਈ! (ਆਪਣੇ) ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਪ੍ਰਹਿਲਾਦ ਪਰਮਾਤਮਾ ਦਾ ਨਾਮ ਜਪਦਾ ਹੈ ।
ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
ਬਾਲਕ (ਪ੍ਰਹਿਲਾਦ) ਕਿਸੇ ਭੀ ਸਰੀਰਕ ਕਸ਼ਟ ਤੋਂ ਡਰਦਾ ਨਹੀਂ ।੧।ਰਹਾਉ।
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥
ਹੇ ਭਾਈ! (ਪ੍ਰਹਿਲਾਦ ਨੂੰ ਉਸ ਦੀ) ਮਾਂ ਸਮਝਾਂਦੀ ਹੈ—ਹੇ ਪਿਆਰੇ ਪ੍ਰਹਿਲਾਦ!
ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥
ਹੇ (ਮੇਰੇ) ਪੁੱਤਰ! ਪਰਮਾਤਮਾ ਦਾ ਨਾਮ ਛੱਡ ਦੇਹ, ਆਪਣੀ ਜਿੰਦ ਬਚਾ ਲੈ ।
ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥
(ਅੱਗੋਂ) ਪ੍ਰਹਿਲਾਦ ਆਖਦਾ ਹੈ—ਹੇ ਮੇਰੀ ਮਾਂ!
ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
ਸੁਣ, ਮੈਂ ਪਰਮਾਤਮਾ ਦਾ ਨਾਮ ਨਹੀਂ ਛੱਡਾਂਗਾ (ਇਹ ਨਾਮ ਜਪਣਾ ਮੈਨੂੰ ਮੇਰੇ) ਗੁਰੂ ਨੇ ਸਮਝਾਇਆ ਹੈ ।੨।
ਸੰਡਾ ਮਰਕਾ ਸਭਿ ਜਾਇ ਪੁਕਾਰੇ ॥
ਹੇ ਭਾਈ! ਸੰਡ ਅਮਰਕ ਤੇ ਹੋਰ ਸਾਰਿਆਂ ਨੇ ਜਾ ਕੇ (ਹਰਨਾਖਸ਼ ਕੋਲ) ਪੁਕਾਰ ਕੀਤੀ—
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥
ਪ੍ਰਹਿਲਾਦ ਆਪ ਵਿਗੜਿਆ ਹੋਇਆ ਹੈ, (ਉਸ ਨੇ) ਸਾਰੇ ਮੁੰਡੇ ਭੀ ਵਿਗਾੜ ਦਿੱਤੇ ਹਨ ।
ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥
ਹੇ ਭਾਈ! (ਇਹ ਸੁਣ ਕੇ) ਉਹਨਾਂ ਦੁਸ਼ਟਾਂ ਨੇ ਰਲ ਕੇ ਸਲਾਹ ਪੱਕੀ ਕੀਤੀ (ਕਿ ਪ੍ਰਹਿਲਾਦ ਨੂੰ ਮਾਰ ਮੁਕਾਈਏ ।
ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
ਪਰ) ਪ੍ਰਹਿਲਾਦ ਦਾ ਰਾਖਾ ਆਪ ਪਰਮਾਤਮਾ ਬਣ ਗਿਆ ।੩।
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥
ਹੇ ਭਾਈ! (ਹਰਨਾਖਸ਼) ਹੱਥ ਵਿਚ ਤਲਵਾਰ ਫੜ ਕੇ ਬੜੇ ਅਹੰਕਾਰ ਨਾਲ (ਪ੍ਰਹਿਲਾਦ ਉੱਤੇ) ਟੁੱਟ ਪਿਆ
ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
(ਅਤੇ ਕਹਿਣ ਲੱਗਾ—ਦੱਸ) ਕਿੱਥੇ ਹੈ ਤੇਰਾ ਹਰੀ, ਜਿਹੜਾ (ਤੈਨੂੰ) ਬਚਾ ਲਏ?
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥
(ਇਹ ਆਖਣ ਦੀ ਢਿੱਲ ਸੀ ਕਿ ਝੱਟ) ਇਕ ਖਿਨ ਵਿਚ ਹੀ (ਪਰਮਾਤਮਾ) ਭਿਆਨਕ ਰੂਪ (ਧਾਰ ਕੇ) ਥੰਮ੍ਹ ਪਾੜ ਕੇ ਨਿਕਲ ਆਇਆ ।
ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
(ਉਸ ਨੇ ਨਰਸਿੰਘ ਰੂਪ ਵਿਚ) ਹਰਨਾਖਸ਼ ਨੂੰ (ਆਪਣੇ ਨਹੁੰਆਂ ਨਾਲ ਚੀਰ ਦਿੱਤਾ, ਤੇ, ਪ੍ਰਹਿਲਾਦ ਨੂੰ ਬਚਾ ਲਿਆ ।੪।
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥
ਹੇ ਭਾਈ! ਪਰਮਾਤਮਾ ਸਦਾ ਆਪਣੇ ਭਗਤਾਂ ਦੇ ਸਾਰੇ ਕੰਮ ਸਵਾਰਦਾ ਹੈ
ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥
(ਵੇਖ! ਉਸ ਨੇ) ਪ੍ਰਹਿਲਾਦ ਦੀਆਂ ਇੱਕੀ ਕੁਲਾਂ (ਭੀ) ਤਾਰ ਦਿੱਤੀਆਂ ।
ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥
ਹੇ ਨਾਨਕ! ਪਰਮਾਤਮਾ ਆਪਣੇ ਸੰਤਾਂ ਨੂੰ ਗੁਰੂ ਸ਼ਬਦ ਵਿਚ ਜੋੜ ਕੇ (ਉਹਨਾਂ ਦੇ ਅੰਦਰੋਂ) ਆਤਮਕ ਮੌਤ ਲਿਆਉਣ ਵਾਲੀ ਹਉਮੈ ਮੁਕਾ ਦੇਂਦਾ ਹੈ,
ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥
ਤੇ, ਹਰਿ-ਨਾਮ ਵਿਚ ਜੋੜ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੫।੧੦।੨੦।
ਭੈਰਉ ਮਹਲਾ ੩ ॥
ਭੈਰਉ ਤੀਜੀ ਪਾਤਸ਼ਾਹੀ।
ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥
ਹੇ ਭਾਈ! ਪਰਮਾਤਮਾ ਆਪ ਹੀ (ਆਪਣੇ) ਸੰਤ ਜਨਾਂ ਨੂੰ (ਦੁੱਖ ਦੇਣ ਲਈ ਉਹਨਾਂ ਨੂੰ) ਦੈਂਤ ਚੰਬੋੜ ਦੇਂਦਾ ਹੈ, ਪਰ ਉਹ ਪ੍ਰਭੂ ਆਪ ਹੀ (ਸੰਤ ਜਨਾਂ ਦਾ) ਰਾਖਾ ਬਣਦਾ ਹੈ ।
ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥੧॥
ਹੇ ਪ੍ਰਭੂ! ਜਿਹੜੇ ਮਨੁੱਖ ਤੇਰੀ ਸਰਨ ਵਿਚ ਸਦਾ ਟਿਕੇ ਰਹਿੰਦੇ ਹਨ (ਦੁਸ਼ਟ ਭਾਵੇਂ ਕਿਤਨੇ ਹੀ ਕਸ਼ਟ ਉਹਨਾਂ ਨੂੰ ਦੇਣ) ਉਹਨਾਂ ਦੇ ਮਨ ਵਿਚ ਕੋਈ ਤਕਲੀਫ਼ ਨਹੀਂ ਹੁੰਦੀ ।੧।
ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥
ਹੇ ਭਾਈ! ਹਰੇਕ ਜੁਗ ਵਿਚ (ਪਰਮਾਤਮਾ ਆਪਣੇ) ਭਗਤਾਂ ਦੀ (ਇੱਜ਼ਤ) ਰੱਖਦਾ ਆਇਆ ਹੈ ।
ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥੧॥ ਰਹਾਉ ॥
(ਵੇਖੋ) ਦੈਂਤ (ਹਰਨਾਖਸ਼) ਦਾ ਪੁੱਤਰ ਪ੍ਰਹਿਲਾਦ ਗਾਇਤ®ੀ (ਮੰਤ® ਦਾ ਪਾਠ ਕਰਨਾ; ਪਿਤਰਾਂ ਦੀ ਪ੍ਰਸੰਨਤਾ ਵਾਸਤੇ) ਪੂਜਾ-ਅਰਚਾ (ਕਰਨੀ—) ਇਹ ਕੁਝ ਭੀ ਨਹੀਂ ਸੀ ਜਾਣਦਾ । (ਪਰਮਾਤਮਾ ਨੇ ਉਸ ਨੂੰ ਗੁਰੂ ਦੇ) ਸ਼ਬਦ ਵਿਚ ਜੋੜ ਕੇ (ਆਪਣੇ ਚਰਨਾਂ ਵਿਚ) ਜੋੜ ਲਿਆ ।੧।ਰਹਾਉ।
ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥
ਹੇ ਭਾਈ! ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮੇਰ-ਤੇਰ ਮੁਕਾ ਲਈ ਹੁੰਦੀ ਹੈ ।
ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥੨॥
ਹੇ ਭਾਈ! ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਰੱਤੇ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਉਹ ਸਦਾ-ਥਿਰ ਪ੍ਰਭੂ ਹੀ ਵੱਸਿਆ ਰਹਿੰਦਾ ਹੈ ਉਹਨਾਂ ਦਾ ਜੀਵਨ ਸਦਾ ਪਵਿੱਤਰ ਟਿਕਿਆ ਰਹਿੰਦਾ ਹੈ ।੨।
ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥
ਹੇ ਭਾਈ! ਮੂਰਖ ਲੋਕ ਮੇਰ-ਤੇਰ (ਪੈਦਾ ਕਰਨ ਵਾਲੀ ਵਿੱਦਿਆ ਹੀ ਨਿੱਤ) ਪੜ੍ਹਦੇ ਹਨ, ਰਚਨਹਾਰ ਕਰਤਾਰ ਨਾਲ ਸਾਂਝ ਨਹੀਂ ਪਾਂਦੇ, ਸੰਤ ਜਨਾਂ ਦੀ ਨਿੰਦਾ (ਭੀ) ਕਰਦੇ ਹਨ (ਇਸ ਤਰ੍ਹਾਂ ਆਪਣਾ) ਜੀਵਨ ਵਿਅਰਥ ਗਵਾ ਦੇਂਦੇ ਹਨ ।
ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥੩॥
(ਇਹੋ ਜਿਹੇ ਮੂਰਖ ਸੰਡ ਅਮਰਕ ਆਦਿਕਾਂ ਨੇ ਹੀ) ਦੁਸ਼ਟ ਦੈਂਤ (ਹਰਨਾਖਸ਼) ਨੂੰ (ਪ੍ਰਹਿਲਾਦ ਦੇ ਵਿਰੁਧ) ਭੜਕਾਇਆ ਸੀ ।੩।
ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥
ਪਰ ਹੇ ਭਾਈ! ਪ੍ਰਹਿਲਾਦ ਮੇਰ-ਤੇਰ (ਪੈਦਾ ਕਰਨ ਵਾਲੀ ਵਿੱਦਿਆ) ਨਹੀਂ ਪੜ੍ਹਦਾ, ਉਹ ਪਰਮਾਤਮਾ ਦਾ ਨਾਮ ਨਹੀਂ ਛੱਡਦਾ, ਉਹ ਕਿਸੇ ਦਾ ਡਰਾਇਆ ਡਰਦਾ ਨਹੀਂ ।
ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥੪॥
ਹੇ ਭਾਈ! ਪਰਮਾਤਮਾ ਆਪਣੇ ਸੰਤ ਜਨਾਂ ਦਾ ਰਖਵਾਲਾ ਆਪ ਹੈ । (ਪ੍ਰਹਿਲਾਦ ਨਾਲ ਅੱਡਾ ਲਾ ਕੇ ਮੂਰਖ ਹਰਨਾਖਸ਼) ਦੈਂਤ ਦਾ ਕਾਲ (ਸਗੋਂ) ਨੇੜੇ ਆ ਪਹੁੰਚਿਆ ।੪।
ਆਪਣੀ ਪੈਜ ਆਪੇ ਰਾਖੈ ਭਗਤਾਂ ਦੇਇ ਵਡਿਆਈ ॥
ਹੇ ਭਾਈ! (ਭਗਤਾਂ ਦੀ ਇੱਜ਼ਤ ਤੇ ਪਰਮਾਤਮਾ ਦੀ ਇੱਜ਼ਤ ਸਾਂਝੀ ਹੈ । ਭਗਤਾਂ ਦੀ ਇੱਜ਼ਤ ਨੂੰ ਆਪਣੀ ਇੱਜ਼ਤ ਜਾਣ ਕੇ) ਪਰਮਾਤਮਾ (ਭਗਤਾਂ ਦੀ ਮਦਦ ਕਰ ਕੇ) ਆਪਣੀ ਇੱਜ਼ਤ ਆਪ ਬਚਾਂਦਾ ਹੈ, (ਆਪਣੇ) ਭਗਤਾਂ ਨੂੰ (ਸਦਾ) ਵਡਿਆਈ ਬਖ਼ਸ਼ਦਾ ਹੈ ।
ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥੫॥੧੧॥੨੧॥
(ਤਾਹੀਏਂ) ਹੇ ਨਾਨਕ! (ਪਰਮਾਤਮਾ ਨੇ ਨਰਸਿੰਘ ਰੂਪ ਧਾਰ ਕੇ) ਹਰਨਾਖਸ਼ ਨੂੰ (ਆਪਣੇ) ਨਹੁੰਆਂ ਨਾਲ ਚੀਰ ਦਿੱਤਾ । (ਤਾਕਤ ਦੇ ਮਾਣ ਵਿਚ) ਅੰਨ੍ਹੇ ਹੋ ਚੁਕੇ (ਹਰਨਾਖਸ) ਨੇ ਪਰਮਾਤਮਾ ਦੇ ਦਰ ਦਾ ਭੇਤ ਨਾਹ ਸਮਝਿਆ ।੫।੧੧।੨੧।੮।੨੧।੨੯।
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧
ਰਾਗ ਭੈਰਉ। ਚੌਥੀ ਪਾਤਿਸ਼ਾਹੀ। ਚਉਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਊਹ ਪਾਇਆ ਜਾਂਦਾ ਹੈ।
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥
ਹੇ ਮੇਰੇ ਮਨ! (ਪਰਮਾਤਮਾ ਆਪ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਆਪਣੇ) ਸੰਤ ਜਨਾਂ ਦੀ ਚਰਨੀਂ ਲਾਂਦਾ ਹੈ (ਉਹ ਮਨੁੱਖ ਹਰੀ ਨਾਮ ਜਪਦਾ ਹੈ) । ਹੇ ਮਨ! (ਤੂੰ ਭੀ ਗੁਰੂ ਦੀ ਸਰਨ ਪਉ, ਤੇ)