Sri Guru Granth Sahib Ji — Ang 1144 (punjabi)
ਜਿਸੁ ਲੜਿ ਲਾਇ ਲਏ ਸੋ ਲਾਗੈ ॥
ਪਰ, ਜਿਸ ਮਨੁੱਖ ਨੂੰ ਪਰਮਾਤਮਾ ਆਪ ਆਪਣੇ ਲੜ ਲਾ ਲੈਂਦਾ ਹੈ, ਉਹੀ ਲੱਗਦਾ ਹੈ,
ਜਨਮ ਜਨਮ ਕਾ ਸੋਇਆ ਜਾਗੈ ॥੩॥
ਉਹੀ ਮਨੁੱਖ (ਮਾਇਆ ਦੇ ਮੋਹ ਦੀ ਨੀਂਦ ਵਿਚ) ਅਨੇਕਾਂ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ ।੩।
ਤੇਰੇ ਭਗਤ ਭਗਤਨ ਕਾ ਆਪਿ ॥
ਹੇ ਪ੍ਰਭੂ! ਤੇਰੇ ਭਗਤ (ਤੇਰੇ ਸਹਾਰੇ ਹਨ), ਤੂੰ ਆਪ ਆਪਣੇ ਭਗਤਾਂ ਦਾ (ਸਦਾ ਰਾਖਾ ਹੈਂ) ।
ਅਪਣੀ ਮਹਿਮਾ ਆਪੇ ਜਾਪਿ ॥
(ਭਗਤਾਂ ਵਿਚ ਬੈਠ ਕੇ) ਤੂੰ ਆਪ ਹੀ ਆਪਣੀ ਵਡਿਆਈ ਕਰਦਾ ਹੈਂ ।
ਜੀਅ ਜੰਤ ਸਭਿ ਤੇਰੈ ਹਾਥਿ ॥
ਹੇ ਨਾਨਕ ਦੇ ਪ੍ਰਭੂ! ਸਾਰੇ ਹੀ ਜੀਅ ਜੰਤ ਤੇਰੇ ਵੱਸ ਵਿਚ ਹਨ,
ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥
ਤੂੰ ਸਭ ਜੀਵਾਂ ਦੇ ਸਦਾ ਅੰਗ-ਸੰਗ ਰਹਿੰਦਾ ਹੈਂ ।੪।੧੬।੨੯।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਨਾਮੁ ਹਮਾਰੈ ਅੰਤਰਜਾਮੀ ॥
ਹੇ ਭਾਈ! ਪੂਰੇ ਗੁਰੂ ਨੇ ਮੈਨੂੰ (ਹਰਿ-ਨਾਮ ਰਤਨ ਦਾ) ਦਾਨ ਦਿੱਤਾ ਹੈ,
ਨਾਮੁ ਹਮਾਰੈ ਆਵੈ ਕਾਮੀ ॥
(ਹੁਣ) ਸਭ ਦੇ ਦਿਲ ਦੀ ਜਾਣਨ ਵਾਲੇ ਹਰੀ ਦਾ ਨਾਮ ਮੇਰੇ ਹਿਰਦੇ ਵਿਚ ਵੱਸ ਰਿਹਾ ਹੈ,
ਰੋਮਿ ਰੋਮਿ ਰਵਿਆ ਹਰਿ ਨਾਮੁ ॥
ਹਰਿ-ਨਾਮ ਮੇਰੇ ਸਾਰੇ ਕੰਮ ਸਵਾਰ ਰਿਹਾ ਹੈ,
ਸਤਿਗੁਰ ਪੂਰੈ ਕੀਨੋ ਦਾਨੁ ॥੧॥
(ਗੁਰੂ ਦੀ ਕਿਰਪਾ ਨਾਲ) ਹਰਿ-ਨਾਮ ਮੇਰੇ ਰੋਮ ਰੋਮ ਵਿਚ ਵੱਸ ਪਿਆ ਹੈ ।੧।
ਨਾਮੁ ਰਤਨੁ ਮੇਰੈ ਭੰਡਾਰ ॥
ਹੇ ਭਾਈ! (ਪੂਰੇ ਗੁਰੂ ਦੀ ਕਿਰਪਾ ਨਾਲ) ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਕੀਮਤੀ ਨਾਮ ਮੇਰੇ ਹਿਰਦੇ ਵਿਚ ਆ ਵੱਸਿਆ ਹੈ,
ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥
ਇਹ ਐਸਾ ਖ਼ਜ਼ਾਨਾ ਹੈ ਜੋ ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ ।੧।ਰਹਾਉ।
ਨਾਮੁ ਹਮਾਰੈ ਨਿਹਚਲ ਧਨੀ ॥
ਹੇ ਭਾਈ! ਹੁਣ ਪਰਮਾਤਮਾ ਦਾ ਨਾਮ ਹੀ (ਮੇਰੇ ਸਿਰ ਉਤੇ) ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ।
ਨਾਮ ਕੀ ਮਹਿਮਾ ਸਭ ਮਹਿ ਬਨੀ ॥
ਹਰਿ-ਨਾਮ ਦੀ ਵਡਿਆਈ ਹੀ ਸਭ ਜੀਵਾਂ ਦੇ ਅੰਦਰ ਸੋਭ ਰਹੀ ਹੈ ।
ਨਾਮੁ ਹਮਾਰੈ ਪੂਰਾ ਸਾਹੁ ॥
ਹੇ ਭਾਈ! ਹੁਣ ਪਰਮਾਤਮਾ ਦਾ ਨਾਮ ਹੀ (ਮੇਰੇ ਵਾਸਤੇ ਉਹ) ਸ਼ਾਹ ਹੈ ਜਿਸ ਦੇ ਘਰ ਵਿਚ ਕੋਈ ਕਮੀ ਨਹੀਂ,
ਨਾਮੁ ਹਮਾਰੈ ਬੇਪਰਵਾਹੁ ॥੨॥
ਹਰਿ-ਨਾਮ ਹੀ (ਮੇਰੇ ਸਿਰ ਉਤੇ ਉਹ) ਮਾਲਕ ਹੈ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ।੨।
ਨਾਮੁ ਹਮਾਰੈ ਭੋਜਨ ਭਾਉ ॥
ਹੇ ਭਾਈ! (ਜਦੋਂ ਤੋਂ ਪੂਰੇ ਗੁਰੂ ਨੇ ਮੈਨੂੰ ਨਾਮ ਦਾ ਦਾਨ ਦਿੱਤਾ ਹੈ, ਤਦੋਂ ਤੋਂ) ਪਰਮਾਤਮਾ ਦਾ ਨਾਮ ਪਰਮਾਤਮਾ ਦੇ ਨਾਮ ਦਾ ਪਿਆਰ ਹੀ ਮੇਰੀ ਆਤਮਕ ਖ਼ੁਰਾਕ ਬਣ ਗਈ ਹੈ ।
ਨਾਮੁ ਹਮਾਰੈ ਮਨ ਕਾ ਸੁਆਉ ॥
ਹਰਿ-ਨਾਮ ਮੇਰੇ ਮਨ ਦੀ ਹਰ ਵੇਲੇ ਦੀ ਮੰਗ ਹੋ ਗਈ ਹੈ ।
ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥
ਹੇ ਭਾਈ! ਗੁਰੂ-ਸੰਤ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਮੈਨੂੰ ਕਦੇ ਨਹੀਂ ਭੁੱਲਦਾ ।
ਨਾਮੁ ਲੈਤ ਅਨਹਦ ਪੂਰੇ ਨਾਦ ॥੩॥
ਹੇ ਭਾਈ! ਨਾਮ ਜਪਦਿਆਂ (ਅੰਤਰ ਆਤਮੇ ਇਉਂ ਪ੍ਰਤੀਤ ਹੁੰਦਾ ਹੈ ਕਿ) ਸਾਰੇ ਸੰਗੀਤਕ ਸਾਜ਼ ਇਕ-ਰਸ ਵੱਜਣ ਲੱਗ ਪਏ ਹਨ ।੩।
ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥
ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ ਮੈਨੂੰ (ਉਸ ਦਾ) ਨਾਮ ਮਿਲ ਗਿਆ ਹੈ (ਜੋ ਮੇਰੇ ਲਈ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ ਹੈ ।
ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥
ਗੁਰੂ ਦੀ ਕਿਰਪਾ ਨਾਲ ਮੇਰਾ ਪਿਆਰ ਪਰਮਾਤਮਾ ਦੇ ਨਾਮ ਨਾਲ ਬਣ ਗਿਆ ਹੈ ।
ਧਨਵੰਤੇ ਸੇਈ ਪਰਧਾਨ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਨਾਮ-ਖ਼ਜ਼ਾਨਾ (ਆ ਵੱਸਦਾ ਹੈ), ਉਹੀ (ਅਸਲ) ਧਨਾਢ ਹਨ,
ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥
ਉਹੀ (ਲੋਕ ਪਰਲੋਕ ਵਿਚ) ਤੁਰਨੇ-ਸਿਰ ਮਨੁੱਖ ਹਨ ।੪।੧੭।੩੦।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਸ਼ਾਹੀ।
ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥
ਹੇ ਪ੍ਰਭੂ! ਮੇਰੇ ਵਾਸਤੇ ਤੂੰ ਹੀ ਪਿਤਾ ਹੈਂ, ਮੇਰੇ ਵਾਸਤੇ ਤੂੰ ਹੀ ਮਾਂ ਹੈਂ ।
ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥
ਤੂੰ ਹੀ ਮੈਨੂੰ ਜਿੰਦ ਦੇਣ ਵਾਲਾ ਹੈਂ, ਤੂੰ ਹੀ ਮੈਨੂੰ ਪ੍ਰਾਣ ਦੇਣ ਵਾਲਾ ਹੈਂ, ਤੂੰ ਹੀ ਮੈਨੂੰ ਸਾਰੇ ਸੁਖ ਦੇਣ ਵਾਲਾ ਹੈਂ ।
ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥
ਤੂੰ ਮੇਰਾ ਮਾਲਕ ਹੈਂ, ਮੈਂ ਤੇਰਾ ਸੇਵਕ ਹਾਂ ।
ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥
ਤੈਥੋਂ ਬਿਨਾ ਹੋਰ ਕੋਈ ਮੇਰਾ (ਆਸਰਾ) ਨਹੀਂ ਹੈ ।੧।
ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥
ਹੇ ਪ੍ਰਭੂ! ਮਿਹਰ ਕਰ ਕੇ (ਮੈਨੂੰ ਇਹ) ਦਾਤਿ ਬਖ਼ਸ਼
ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥
(ਕਿ) ਮੈਂ ਦਿਨ ਰਾਤ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ।
ਹਮ ਤੇਰੇ ਜੰਤ ਤੂ ਬਜਾਵਨਹਾਰਾ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਸੰਗੀਤਕ) ਸਾਜ਼ ਹਾਂ, ਤੂੰ (ਇਹਨਾਂ ਸਾਜ਼ਾਂ ਨੂੰ) ਵਜਾਣ ਵਾਲਾ ਹੈਂ ।
ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥
ਹੇ ਦਾਤਾਰ! ਅਸੀ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸਾਨੂੰ ਦਾਨ ਦੇਂਦਾ ਹੈਂ ।
ਤਉ ਪਰਸਾਦਿ ਰੰਗ ਰਸ ਮਾਣੇ ॥
ਤੇਰੀ ਮਿਹਰ ਨਾਲ ਹੀ ਅਸੀ (ਬੇਅੰਤ) ਰੰਗ ਰਸ ਮਾਣਦੇ ਆ ਰਹੇ ਹਾਂ ।
ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥
ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਮੌਜੂਦ ਹੈਂ ।੨।
ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥
ਹੇ ਪ੍ਰਭੂ! ਤੇਰੀ ਮਿਹਰ ਨਾਲ (ਹੀ) ਤੇਰਾ ਨਾਮ ਜਪਿਆ ਜਾ ਸਕਦਾ ਹੈ,
ਸਾਧਸੰਗਿ ਤੁਮਰੇ ਗੁਣ ਗਾਉ ॥
(ਮਿਹਰ ਕਰ ਕਿ) ਮੈਂ ਸਾਧ ਸੰਗਤਿ ਵਿਚ ਟਿਕ ਕੇ ਤੇਰੇ ਗੁਣ ਗਾਂਦਾ ਰਹਾਂ ।
ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥
ਹੇ ਪ੍ਰਭੂ! ਤੇਰੀ ਮਿਹਰ ਨਾਲ (ਹੀ) ਮੇਰੇ ਹਰੇਕ ਦਰਦ ਦਾ ਨਾਸ ਹੁੰਦਾ ਹੈ,
ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥
ਤੇਰੀ ਮਿਹਰ ਨਾਲ (ਹੀ) ਮੇਰੇ ਹਿਰਦੇ-ਕੌਲ ਦਾ ਖਿੜਾਉ ਹੁੰਦਾ ਹੈ ।੩।
ਹਉ ਬਲਿਹਾਰਿ ਜਾਉ ਗੁਰਦੇਵ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ,
ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥
ਉਸ ਗੁਰੂ ਦਾ ਦਰਸਨ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ,
ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥
ਉਸ ਗੁਰੂ ਦੀ ਸੇਵਾ ਜੀਵਨ ਨੂੰ ਪਵਿੱਤਰ ਬਣਾਂਦੀ ਹੈ । ਹੇ ਮੇਰੇ ਠਾਕੁਰ! ਹੇ ਮੇਰੇ ਪ੍ਰਭੂ! ਮਿਹਰ ਕਰ,
ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥
(ਤੇਰਾ ਦਾਸ) ਨਾਨਕ ਸਦਾ ਤੇਰੇ ਗੁਣ ਗਾਂਦਾ ਰਹੇ ।੪।੧੮।੩੧।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ,
ਸਭ ਤੇ ਊਚ ਜਾ ਕਾ ਦਰਬਾਰੁ ॥
ਹੇ ਭਾਈ! ਜਿਸ (ਪਰਮਾਤਮਾ) ਦਾ ਦਰਬਾਰ ਸਭ (ਪਾਤਿਸ਼ਾਹਾਂ ਦੇ ਦਰਬਾਰਾਂ) ਨਾਲੋਂ ਉੱਚਾ ਹੈ,
ਸਦਾ ਸਦਾ ਤਾ ਕਉ ਜੋਹਾਰੁ ॥
ਉਸ (ਪ੍ਰਭੂ-ਪਾਤਿਸ਼ਾਹ) ਨੂੰ ਸਦਾ ਹੀ ਸਦਾ ਨਮਸਕਾਰ ਕਰਨੀ ਚਾਹੀਦੀ ਹੈ ।
ਊਚੇ ਤੇ ਊਚਾ ਜਾ ਕਾ ਥਾਨ ॥
ਹੇ ਭਾਈ! ਜਿਸ ਪ੍ਰਭੂ-ਪਾਤਿਸ਼ਾਹ ਦਾ ਮਹੱਲ ਉੱਚੇ ਤੋਂ ਉੱਚਾ ਹੈ,
ਕੋਟਿ ਅਘਾ ਮਿਟਹਿ ਹਰਿ ਨਾਮ ॥੧॥
ਉਸ ਹਰੀ-ਪਾਤਿਸ਼ਾਹ ਦੇ ਨਾਮ ਦੀ ਬਰਕਤਿ ਨਾਲ ਕੋ®ੜਾਂ ਪਾਪ ਖ਼ਤਮ ਹੋ ਜਾਂਦੇ ਹਨ ।੧।
ਤਿਸੁ ਸਰਣਾਈ ਸਦਾ ਸੁਖੁ ਹੋਇ ॥
ਹੇ ਭਾਈ! ਉਹ ਪ੍ਰਭੂ ਆਪ ਹੀ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ,
ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥
ਉਸ (ਪ੍ਰਭੂ) ਦੀ ਸਰਨ ਵਿਚ (ਰਹਿ ਕੇ) ਉਸ ਨੂੰ ਸਦਾ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
ਜਾ ਕੇ ਕਰਤਬ ਲਖੇ ਨ ਜਾਹਿ ॥
ਹੇ ਭਾਈ! ਜਿਸ ਪ੍ਰਭੂ-ਪਾਤਿਸ਼ਾਹ ਦੇ ਚੋਜ-ਤਮਾਸ਼ੇ ਸਮਝੇ ਨਹੀਂ ਜਾ ਸਕਦੇ,
ਜਾ ਕਾ ਭਰਵਾਸਾ ਸਭ ਘਟ ਮਾਹਿ ॥
ਜਿਸ ਪਰਮਾਤਮਾ ਦਾ ਸਹਾਰਾ ਹਰੇਕ ਜੀਵ ਦੇ ਹਿਰਦੇ ਵਿਚ ਹੈ,
ਪ੍ਰਗਟ ਭਇਆ ਸਾਧੂ ਕੈ ਸੰਗਿ ॥
ਉਹ ਪ੍ਰਭੂ-ਪਾਤਿਸ਼ਾਹ ਗੁਰੂ ਦੀ ਸੰਗਤਿ ਵਿਚ ਰਿਹਾਂ (ਮਨੁੱਖ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ ।
ਭਗਤ ਅਰਾਧਹਿ ਅਨਦਿਨੁ ਰੰਗਿ ॥੨॥
ਉਸ ਦੇ ਭਗਤ ਹਰ ਵੇਲੇ ਪ੍ਰੇਮ ਨਾਲ ਉਸ ਦਾ ਨਾਮ ਜਪਦੇ ਰਹਿੰਦੇ ਹਨ ।੨।
ਦੇਦੇ ਤੋਟਿ ਨਹੀ ਭੰਡਾਰ ॥
(ਜੀਵਾਂ ਨੂੰ ਬੇਅੰਤ ਦਾਤਾਂ) ਦੇਂਦਿਆਂ ਭੀ (ਉਸ ਦੇ) ਖ਼ਜ਼ਾਨਿਆਂ ਵਿਚ ਕਮੀ ਨਹੀਂ ਹੁੰਦੀ,
ਖਿਨ ਮਹਿ ਥਾਪਿ ਉਥਾਪਨਹਾਰ ॥
ਉਹ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਸਮਰਥਾ ਵਾਲਾ ਹੈ ।
ਜਾ ਕਾ ਹੁਕਮੁ ਨ ਮੇਟੈ ਕੋਇ ॥
ਹੇ ਭਾਈ! ਕੋਈ ਭੀ ਜੀਵ ਉਸ ਦਾ ਹੁਕਮ ਮੋੜ ਨਹੀਂ ਸਕਦਾ,
ਸਿਰਿ ਪਾਤਿਸਾਹਾ ਸਾਚਾ ਸੋਇ ॥੩॥
ਹੇ ਭਾਈ! (ਦੁਨੀਆ ਦੇ) ਪਾਤਿਸ਼ਾਹਾਂ ਦੇ ਸਿਰ ਉੱਤੇ ਸਦਾ ਕਾਇਮ ਰਹਿਣ ਵਾਲਾ (ਪਾਤਿਸ਼ਾਹ) ਹੈ ।੩।
ਜਿਸ ਕੀ ਓਟ ਤਿਸੈ ਕੀ ਆਸਾ ॥
ਹੇ ਭਾਈ! (ਦੁੱਖਾਂ ਤੋਂ ਬਚਣ ਲਈ ਅਸਾਂ ਜੀਵਾਂ ਨੂੰ) ਜਿਸ (ਪਰਮਾਤਮਾ) ਦਾ ਆਸਰਾ ਹੈ, (ਸੁਖਾਂ ਦੀ ਪ੍ਰਾਪਤੀ ਲਈ ਭੀ) ਉਸੇ ਦੀ (ਸਹਾਇਤਾ ਦੀ) ਆਸ ਹੈ ।