Sri Guru Granth Sahib Ji — Ang 1147 (punjabi)
ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥
ਹੇ ਨਾਨਕ! (ਆਖ—ਹੇ ਪ੍ਰਭੂ!) ਮਿਹਰ ਕਰ ਕੇ (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਮਨੁੱਖ) ਆਤਮਕ ਆਨੰਦ ਮਾਣਦਾ ਹੈ ।੪।੨੫।੩੮।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਤੇਰੀ ਟੇਕ ਰਹਾ ਕਲਿ ਮਾਹਿ ॥
ਹੇ ਪ੍ਰਭੂ! ਇਸ ਵਿਕਾਰ-ਭਰੇ ਜਗਤ ਵਿਚ ਮੈਂ ਤੇਰੇ ਆਸਰੇ ਹੀ ਜੀਊਂਦਾ ਹਾਂ ।
ਤੇਰੀ ਟੇਕ ਤੇਰੇ ਗੁਣ ਗਾਹਿ ॥
ਹੇ ਪ੍ਰਭੂ! (ਸਭ ਜੀਵ) ਤੇਰੇ ਹੀ ਸਹਾਰੇ ਹਨ, ਤੇਰੇ ਹੀ ਗੁਣ ਗਾਂਦੇ ਹਨ ।
ਤੇਰੀ ਟੇਕ ਨ ਪੋਹੈ ਕਾਲੁ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੈ ਉਸ ਉਤੇ ਆਤਮਕ ਮੌਤ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।
ਤੇਰੀ ਟੇਕ ਬਿਨਸੈ ਜੰਜਾਲੁ ॥੧॥
ਤੇਰੇ ਆਸਰੇ (ਮਨੁੱਖ ਦੀ) ਮਾਇਆ ਦੇ ਮੋਹ ਦੀ ਫਾਹੀ ਟੁੱਟ ਜਾਂਦੀ ਹੈ ।੧।
ਦੀਨ ਦੁਨੀਆ ਤੇਰੀ ਟੇਕ ॥
ਹੇ ਪ੍ਰਭੂ! ਇਸ ਲੋਕ ਤੇ ਪਰਲੋਕ ਵਿਚ (ਅਸਾਂ ਜੀਵਾਂ ਨੂੰ) ਤੇਰਾ ਹੀ ਸਹਾਰਾ ਹੈ ।
ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥
ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਮਾਲਕ-ਪ੍ਰਭੂ ਹੀ ਵਿਆਪਕ ਹੈ ।੧।ਰਹਾਉ।
ਤੇਰੀ ਟੇਕ ਕਰਉ ਆਨੰਦ ॥
ਹੇ ਪ੍ਰਭੂ! ਮੈਂ ਤੇਰੇ ਨਾਮ ਦਾ ਆਸਰਾ ਲੈ ਕੇ ਹੀ ਆਤਮਕ ਆਨੰਦ ਮਾਣਦਾ ਹਾਂ
ਤੇਰੀ ਟੇਕ ਜਪਉ ਗੁਰ ਮੰਤ ॥
ਅਤੇ ਗੁਰੂ ਦਾ ਦਿੱਤਾ ਹੋਇਆ ਤੇਰਾ ਨਾਮ-ਮੰਤ® ਜਪਦਾ ਰਹਿੰਦਾ ਹਾਂ ।
ਤੇਰੀ ਟੇਕ ਤਰੀਐ ਭਉ ਸਾਗਰੁ ॥
ਹੇ ਪ੍ਰਭੂ! ਤੇਰੇ (ਨਾਮ ਦੇ) ਸਹਾਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ,
ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥
ਤੂੰ ਸਭ ਦੀ ਰੱਖਿਆ ਕਰਨ ਦੇ ਸਮਰੱਥ ਹੈਂ, ਤੂੰ ਸਾਰੇ ਸੁਖਾਂ ਦਾ (ਮਾਨੋ) ਸਮੁੰਦਰ ਹੈਂ ।੨।
ਤੇਰੀ ਟੇਕ ਨਾਹੀ ਭਉ ਕੋਇ ॥
ਹੇ ਪ੍ਰਭੂ! ਜਿਸ ਨੂੰ ਤੇਰੇ ਨਾਮ ਦਾ ਆਸਰਾ ਹੈ ਉਸ ਨੂੰ ਕੋਈ ਡਰ ਵਿਆਪ ਨਹੀਂ ਸਕਦਾ ।
ਅੰਤਰਜਾਮੀ ਸਾਚਾ ਸੋਇ ॥
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈ ।
ਤੇਰੀ ਟੇਕ ਤੇਰਾ ਮਨਿ ਤਾਣੁ ॥
ਹੇ ਪ੍ਰਭੂ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ, ਸਭ ਦੇ ਮਨ ਵਿਚ ਤੇਰੇ ਨਾਮ ਦਾ ਹੀ ਸਹਾਰਾ ਹੈ ।
ਈਹਾਂ ਊਹਾਂ ਤੂ ਦੀਬਾਣੁ ॥੩॥
ਇਸ ਲੋਕ ਤੇ ਪਰਲੋਕ ਵਿਚ ਤੂੰ ਹੀ ਜੀਵਾਂ ਦਾ ਆਸਰਾ ਹੈਂ ।੩।
ਤੇਰੀ ਟੇਕ ਤੇਰਾ ਭਰਵਾਸਾ ॥
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰੀ ਹੀ ਟੇਕ ਹੈ ਤੇਰਾ ਹੀ ਆਸਰਾ ਹੈ,
ਸਗਲ ਧਿਆਵਹਿ ਪ੍ਰਭ ਗੁਣਤਾਸਾ ॥
ਸਭ ਜੀਵ ਤੇਰਾ ਹੀ ਧਿਆਨ ਧਰਦੇ ਹਨ,
ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥
ਤੇਰੇ ਦਾਸ ਤੇਰਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਹਨ ।
ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥
ਹੇ ਨਾਨਕ! (ਤੂੰ ਭੀ) ਸਦਾ ਕਾਇਮ ਰਹਿਣ ਵਾਲੇ ਅਤੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਨਾਮ ਸਿਮਰਿਆ ਕਰ ।੪।੨੬।੩੯।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਪ੍ਰਥਮੇ ਛੋਡੀ ਪਰਾਈ ਨਿੰਦਾ ॥
ਹੇ ਭਾਈ! ਪਰਮਾਤਮਾ ਨੂੰ ਅੰਗ-ਸੰਗ ਵੱਸਦਾ ਵੇਖ ਕੇ (ਮਨੁੱਖ) ਸਭ ਤੋਂ ਉੱਚਾ ਵੈਸ਼ਨਵ ਬਣ ਜਾਂਦਾ ਹੈ
ਉਤਰਿ ਗਈ ਸਭ ਮਨ ਕੀ ਚਿੰਦਾ ॥
(ਉਹ ਮਨੁੱਖ ਬਾਹਰ ਦੀ ਸੁੱਚ ਦੇ ਥਾਂ ਅੰਦਰ ਦੀ ਪਵਿੱਤ®ਤਾ ਕਾਇਮ ਰੱਖਣ ਵਾਸਤੇ) ਸਭ ਤੋਂ ਪਹਿਲਾਂ ਦੂਜਿਆਂ ਦੇ ਐਬ ਲੱਭਣੇ ਛੱਡ ਦੇਂਦਾ ਹੈ
ਲੋਭੁ ਮੋਹੁ ਸਭੁ ਕੀਨੋ ਦੂਰਿ ॥
(ਇਸ ਤਰ੍ਹਾਂ ਉਸ ਦੇ ਆਪਣੇ) ਮਨ ਦੀ ਸਾਰੀ ਚਿੰਤਾ ਲਹਿ ਜਾਂਦੀ ਹੈ (ਮਨ ਤੋਂ ਵਿਕਾਰਾਂ ਦਾ ਚਿੰਤਨ ਲਹਿ ਜਾਂਦਾ ਹੈ),
ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥
ਉਹ ਮਨੁੱਖ (ਆਪਣੇ ਅੰਦਰੋਂ) ਲੋਭ ਅਤੇ ਮੋਹ ਸਾਰੇ ਦਾ ਸਾਰਾ ਦੂਰ ਕਰ ਦੇਂਦਾ ਹੈ ।੧।
ਐਸੋ ਤਿਆਗੀ ਵਿਰਲਾ ਕੋਇ ॥
ਹੇ ਭਾਈ! (ਇਹੋ ਜਿਹਾ ਵੈਸ਼ਨਵ ਹੀ ਅਸਲ ਤਿਆਗੀ ਹੈ, ਪਰ) ਇਹੋ ਜਿਹਾ ਤਿਆਗੀ (ਜਗਤ ਵਿਚ) ਕੋਈ ਵਿਰਲਾ ਮਨੁੱਖ ਹੀ ਹੁੰਦਾ ਹੈ,
ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥
ਉਹੀ ਮਨੁੱਖ (ਸਹੀ ਅਰਥਾਂ ਵਿਚ) ਪਰਮਾਤਮਾ ਦਾ ਨਾਮ ਜਪਦਾ ਹੈ ।੧।ਰਹਾਉ।
ਅਹੰਬੁਧਿ ਕਾ ਛੋਡਿਆ ਸੰਗੁ ॥
ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਵੇਖ ਕੇ ਅਸਲ ਵੈਸ਼ਨਵ ਬਣ ਜਾਂਦਾ ਹੈ, ਉਹ) ਅਹੰਕਾਰ ਦਾ ਸਾਥ ਛੱਡ ਦੇਂਦਾ ਹੈ,
ਕਾਮ ਕ੍ਰੋਧ ਕਾ ਉਤਰਿਆ ਰੰਗੁ ॥
(ਉਸ ਦੇ ਮਨ ਤੋਂ) ਕਾਮ ਅਤੇ ਕੋ®ਧ ਦਾ ਅਸਰ ਦੂਰ ਹੋ ਜਾਂਦਾ ਹੈ,
ਨਾਮ ਧਿਆਏ ਹਰਿ ਹਰਿ ਹਰੇ ॥
ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।
ਸਾਧ ਜਨਾ ਕੈ ਸੰਗਿ ਨਿਸਤਰੇ ॥੨॥
ਹੇ ਭਾਈ! ਅਜਿਹੇ ਮਨੁੱਖ ਸਾਧ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੨।
ਬੈਰੀ ਮੀਤ ਹੋਏ ਸੰਮਾਨ ॥
ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੇ ਤੌਰ ਤੇ ਟਿਕਾ ਦਿੱਤਾ,
ਸਰਬ ਮਹਿ ਪੂਰਨ ਭਗਵਾਨ ॥
ਉਸ ਨੇ ਪਰਮਾਤਮਾ ਦੀ ਰਜ਼ਾ ਨੂੰ ਮਿੱਠਾ ਜਾਣ ਕੇ ਸਦਾ ਆਤਮਕ ਆਨੰਦ ਮਾਣਿਆ ਹੈ,
ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥
ਉਸ ਨੂੰ ਭਗਵਾਨ ਸਭ ਜੀਵਾਂ ਵਿਚ ਵਿਆਪਕ ਦਿੱਸਦਾ ਹੈ,
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥
ਇਸ ਵਾਸਤੇ ਉਸ ਨੂੰ ਵੈਰੀ ਅਤੇ ਮਿੱਤਰ ਇੱਕੋ ਜਿਹੇ (ਮਿੱਤਰ ਹੀ) ਦਿੱਸਦੇ ਹਨ ।੩।
ਕਰਿ ਕਿਰਪਾ ਜਿਸੁ ਰਾਖੈ ਆਪਿ ॥
ਹੇ ਭਾਈ! ਪਰਮਾਤਮਾ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਦੀ ਆਪ ਰੱਖਿਆ ਕਰਦਾ ਹੈ,
ਸੋਈ ਭਗਤੁ ਜਪੈ ਨਾਮ ਜਾਪ ॥
ਉਹੀ ਹੈ ਅਸਲ ਭਗਤ, ਉਹੀ ਉਸ ਦੇ ਨਾਮ ਦਾ ਜਾਪ ਜਪਦਾ ਹੈ ।
ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਪਾਸੋਂ (ਜੀਵਨ-ਜੁਗਤਿ ਦੀ) ਸਿੱਖਿਆ ਲੈ ਲਈ ਉਸ ਦੇ ਮਨ ਵਿਚ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਗਿਆ ।
ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥
ਹੇ ਨਾਨਕ! ਆਖ—ਉਸ ਮਨੁੱਖ ਦੀ ਜ਼ਿੰਦਗੀ ਕਾਮਯਾਬ ਹੋ ਗਈ ।੪।੨੭।੪੦।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਸੁਖੁ ਨਾਹੀ ਬਹੁਤੈ ਧਨਿ ਖਾਟੇ ॥
ਹੇ ਭਾਈ! ਬਹੁਤਾ ਧਨ ਖੱਟਣ ਨਾਲ (ਆਤਮਕ) ਆਨੰਦ ਨਹੀਂ ਮਿਲਦਾ,
ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥
ਨਾਟਕਾਂ ਦੇ ਨਾਚ ਵੇਖਿਆਂ ਭੀ ਆਤਮਕ ਆਨੰਦ ਨਹੀਂ ਪ੍ਰਾਪਤ ਹੁੰਦਾ ।
ਸੁਖੁ ਨਾਹੀ ਬਹੁ ਦੇਸ ਕਮਾਏ ॥
ਹੇ ਭਾਈ! ਬਹੁਤੇ ਦੇਸ ਜਿੱਤ ਲੈਣ ਨਾਲ ਭੀ ਸੁਖ ਨਹੀਂ ਮਿਲਦਾ ।
ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥
ਪਰ, ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ ।੧।
ਸੂਖ ਸਹਜ ਆਨੰਦ ਲਹਹੁ ॥
ਹੇ ਭਾਈ! (ਸਾਧ ਸੰਗਤਿ ਵਿਚ) ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ ਜਪੋ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੋ ।
ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥
ਪਰ ਹੇ ਭਾਈ! ਵੱਡੀ ਕਿਸਮਤ ਨਾਲ ਹੀ ਸਾਧ ਸੰਗਤਿ ਮਿਲਦੀ ਹੈ ।੧।ਰਹਾਉ।
ਬੰਧਨ ਮਾਤ ਪਿਤਾ ਸੁਤ ਬਨਿਤਾ ॥
ਹੇ ਭਾਈ! ਮਾਂ, ਪਿਉ, ਪੁੱਤਰ, ਇਸਤ®ੀ (ਆਦਿਕ ਸੰਬੰਧੀ) ਮਾਇਆ ਦੇ ਮੋਹ ਦੀਆਂ ਫਾਹੀਆਂ ਪਾਂਦੇ ਹਨ ।
ਬੰਧਨ ਕਰਮ ਧਰਮ ਹਉ ਕਰਤਾ ॥
(ਤੀਰਥ ਆਦਿਕ ਮਿਥੇ ਹੋਏ) ਧਾਰਮਿਕ ਕਰਮ ਭੀ ਫਾਹੀਆਂ ਪੈਦਾ ਕਰਦੇ ਹਨ (ਕਿਉਂਕਿ ਇਹਨਾਂ ਦੇ ਕਾਰਨ ਮਨੁੱਖ) ਅਹੰਕਾਰ ਕਰਦਾ ਹੈ (ਕਿ ਮੈਂ ਤੀਰਥ-ਜਾਤ®ਾ ਆਦਿਕ ਕਰਮ ਕੀਤੇ ਹਨ) ।
ਬੰਧਨ ਕਾਟਨਹਾਰੁ ਮਨਿ ਵਸੈ ॥
ਪਰ ਜਦੋਂ ਇਹ ਫਾਹੀਆਂ ਕੱਟ ਸਕਣ ਵਾਲਾ ਪਰਮਾਤਮਾ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ
ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥
ਤਦੋਂ (ਮਾਂ ਪਿਉ ਪੁੱਤਰ ਇਸਤ®ੀ ਆਦਿਕ ਸੰਬੰਧੀਆਂ ਵਿਚ ਰਹਿੰਦਾ ਹੋਇਆ ਹੀ) ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਤਦੋਂ ਮਨੁੱਖ) ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੨।
ਸਭਿ ਜਾਚਿਕ ਪ੍ਰਭ ਦੇਵਨਹਾਰ ॥
ਹੇ ਭਾਈ! ਸਾਰੇ ਜੀਵ ਸਭ ਕੁਝ ਦੇ ਸਕਣ ਵਾਲੇ ਪ੍ਰਭੂ (ਦੇ ਦਰ) ਦੇ (ਹੀ) ਮੰਗਤੇ ਹਨ,
ਗੁਣ ਨਿਧਾਨ ਬੇਅੰਤ ਅਪਾਰ ॥
ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ, ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥
ਹੇ ਭਾਈ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਬਖ਼ਸ਼ਸ਼ ਕਰਦਾ ਹੈ,
ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥
ਉਸੇ ਹੀ ਮਨੁੱਖ ਨੇ ਸਦਾ ਪਰਮਾਤਮਾ ਦਾ ਨਾਮ ਜਪਿਆ ਹੈ ।੩।
ਗੁਰ ਅਪਨੇ ਆਗੈ ਅਰਦਾਸਿ ॥
ਹੇ ਨਾਨਕ! ਆਪਣੇ ਗੁਰੂ ਦੇ ਦਰ ਤੇ (ਸਦਾ) ਅਰਜ਼ੋਈ ਕਰਿਆ ਕਰ,
ਕਰਿ ਕਿਰਪਾ ਪੁਰਖ ਗੁਣਤਾਸਿ ॥
ਤੇ, ਆਖਦਾ ਰਹੁ—ਹੇ ਸ੍ਰਿਸ਼ਟੀ ਦੇ ਮਾਲਕ! ਹੇ ਗੁਣਾਂ ਦੇ ਖ਼ਜ਼ਾਨੇ ਅਕਾਲ ਪੁਰਖ!
ਕਹੁ ਨਾਨਕ ਤੁਮਰੀ ਸਰਣਾਈ ॥
ਮੈਂ ਤੇਰੀ ਸਰਨ ਆਇਆ ਹਾਂ,
ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥
ਮਿਹਰ ਕਰ ਕੇ ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ ।੪।੨੮।੪੧।
ਭੈਰਉ ਮਹਲਾ ੫ ॥
ਭੈਰE ਪੰਜਵੀਂ ਪਾਤਿਸ਼ਾਹੀ।
ਗੁਰ ਮਿਲਿ ਤਿਆਗਿਓ ਦੂਜਾ ਭਾਉ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ (ਆਪਣੇ ਅੰਦਰੋਂ) ਮਾਇਆ ਦਾ ਮੋਹ ਛੱਡ ਦਿੱਤਾ,