Sri Guru Granth Sahib Ji — Ang 1150 (punjabi)
ਸਰਬ ਮਨੋਰਥ ਪੂਰਨ ਕਰਣੇ ॥
ਪਰਮਾਤਮਾ ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਦਾ ਰਹਿੰਦਾ ਹੈ,
ਆਠ ਪਹਰ ਗਾਵਤ ਭਗਵੰਤੁ ॥
(ਉਸ ਦੀ ਉਮਰ) ਅੱਠੇ ਪਹਰ ਭਗਵਾਨ ਦੇ ਗੁਣ ਗਾਂਦਿਆਂ (ਬੀਤਦੀ ਹੈ),
ਸਤਿਗੁਰਿ ਦੀਨੋ ਪੂਰਾ ਮੰਤੁ ॥੧॥
ਜਿਸ ਮਨੁੱਖ ਨੂੰ ਗੁਰੂ ਨੇ (ਸਾਰੇ ਗੁਣਾਂ ਨਾਲ) ਭਰਪੂਰ ਨਾਮ-ਮੰਤ® ਦੇ ਦਿੱਤਾ ।੧।
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
ਹੇ ਭਾਈ! ਜਿਸ ਮਨੁੱਖ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਬਣ ਗਿਆ ਹੈ, ਉਹ ਵੱਡੇ ਭਾਗਾਂ ਵਾਲਾ ਹੈ ।
ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
ਉਸ (ਮਨੁੱਖ) ਦੀ ਸੰਗਤਿ ਵਿਚ ਸਾਰਾ ਜਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਰਹਾਉ।
ਸੋਈ ਗਿਆਨੀ ਜਿ ਸਿਮਰੈ ਏਕ ॥
ਹੇ ਭਾਈ! ਜਿਹੜਾ ਮਨੁੱਖ ਇਕ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹੀ ਆਤਮਕ ਜੀਵਨ ਦੀ ਸੂਝ ਵਾਲਾ ਹੁੰਦਾ ਹੈ ।
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
ਜਿਸ ਮਨੁੱਖ ਨੂੰ ਚੰਗੇ ਮੰਦੇ ਕਰਮ ਦੀ ਪਰਖ ਦੀ ਅਕਲ ਆ ਜਾਂਦੀ ਹੈ ਉਹ ਮਨੁੱਖ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ ।
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
ਜਿਹੜਾ ਮਨੁੱਖ ਮਾਲਕ-ਪ੍ਰਭੂ ਨੂੰ ਯਾਦ ਕਰਦਾ ਰਹਿੰਦਾ ਹੈ ਉਹ (ਸਭ ਤੋਂ ਉੱਚੇ ਪ੍ਰਭੂ ਨਾਲ ਛੁਹ ਕੇ) ਉੱਚੀ ਕੁਲ ਵਾਲਾ ਬਣ ਗਿਆ ।
ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
ਜਿਹੜਾ ਮਨੁੱਖ ਆਪਣੇ ਆਚਰਨ ਨੂੰ ਪੜਤਾਲਦਾ ਰਹਿੰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਵਾਲਾ ਹੋ ਜਾਂਦਾ ਹੈ ।੨।
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ,
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
ਉਸ ਨੂੰ ਸਭ ਤੋਂ ਉੱਚਾ ਆਤਮਕ ਦਰਜਾ ਮਿਲ ਗਿਆ ।
ਤੂਟੇ ਬੰਧਨ ਪੂਰਨ ਆਸਾ ॥
ਉਸ ਦੀਆਂ ਮਾਇਆ ਦੇ ਮੋਹ ਦੀਆਂ ਸਭ ਫਾਹੀਆਂ ਟੁੱਟ ਗਈਆਂ,
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
ਉਸ ਦੀਆਂ ਸਭ ਆਸਾਂ ਪੂਰੀਆਂ ਹੋ ਗਈਆਂ, ਪਰਮਾਤਮਾ ਦੇ ਚਰਨ ਉਸ ਦੇ ਹਿਰਦੇ ਵਿਚ (ਸਦਾ ਲਈ) ਟਿਕ ਗਏ ।੩।
ਕਹੁ ਨਾਨਕ ਜਾ ਕੇ ਪੂਰਨ ਕਰਮਾ ॥
ਹੇ ਨਾਨਕ! ਆਖ—(ਹੇ ਭਾਈ!) ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ,
ਸੋ ਜਨੁ ਆਇਆ ਪ੍ਰਭ ਕੀ ਸਰਨਾ ॥
ਉਹ ਮਨੁੱਖ ਪਰਮਾਤਮਾ ਦੀ ਸਰਨ ਵਿਚ ਆ ਪੈਂਦਾ ਹੈ ।
ਆਪਿ ਪਵਿਤੁ ਪਾਵਨ ਸਭਿ ਕੀਨੇ ॥
ਉਹ ਮਨੁੱਖ ਆਪ ਸੁੱਚੇ ਆਚਰਨ ਵਾਲਾ ਬਣ ਜਾਂਦਾ ਹੈ (ਜਿਹੜੇ ਉਸ ਦੀ ਸੰਗਤਿ ਕਰਦੇ ਹਨ ਉਹਨਾਂ) ਸਾਰਿਆਂ ਨੂੰ ਭੀ ਪਵਿੱਤਰ ਜੀਵਨ ਵਾਲਾ ਬਣਾ ਲੈਂਦਾ ਹੈ ।
ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥
ਉਹ ਮਨੁੱਖ ਆਪਣੀ ਜੀਭ ਨਾਲ ਸਭ ਰਸਾਂ ਤੋਂ ਸੇ੍ਰਸ਼ਟ ਨਾਮ-ਰਸ ਨੂੰ ਚੱਖਦਾ ਰਹਿੰਦਾ ਹੈ ।੪।੩੫।੪੮।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਜ਼ਿੰਦਗੀ ਦੇ ਸਫ਼ਰ ਵਿਚ ਕਾਮਾਦਿਕ ਦੀ) ਕੋਈ ਰੁਕਾਵਟ ਨਹੀਂ ਪੈਂਦੀ ।
ਨਾਮੁ ਸੁਣਤ ਜਮੁ ਦੂਰਹੁ ਭਾਗੈ ॥
ਪਰਮਾਤਮਾ ਦਾ ਨਾਮ ਸੁਣਦਿਆਂ (ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ ਨਾਮ ਜਪਣ ਵਾਲੇ ਮਨੁੱਖ ਪਾਸੋਂ) ਜਮਰਾਜ ਦੂਰੋਂ ਹੀ ਪਰੇ ਹਟ ਜਾਂਦਾ ਹੈ ।
ਨਾਮੁ ਲੈਤ ਸਭ ਦੂਖਹ ਨਾਸੁ ॥
ਨਾਮ ਜਪਦਿਆਂ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ,
ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥
ਅਤੇ ਪਰਮਾਤਮਾ ਦੇ ਚਰਨਾਂ ਵਿਚ ਮਨ ਟਿਕਿਆ ਰਹਿੰਦਾ ਹੈ ।੧।
ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥
ਹੇ ਭਾਈ! ਬੜੇ ਪ੍ਰੇਮ ਨਾਲ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ, ਸਦਾ ਹਰੀ ਦਾ ਨਾਮ ਜਪਦਾ ਰਿਹਾ ਕਰ ।
ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥
ਇਹ ਭਗਤੀ ਜ਼ਿੰਦਗੀ ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੁਕਾਵਟ ਨਹੀਂ ਪੈਣ ਦੇਂਦੀ ।੧।ਰਹਾਉ।
ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਭੈੜੀ ਨਜ਼ਰ ਨਹੀਂ ਲੱਗਦੀ,
ਹਰਿ ਸਿਮਰਤ ਦੈਤ ਦੇਉ ਨ ਪੋਹੈ ॥
ਕੋਈ ਦੈਂਤ ਕੋਈ ਦੇਉ ਆਪਣਾ ਜ਼ੋਰ ਨਹੀਂ ਪਾ ਸਕਦਾ,
ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥
ਮਾਇਆ ਦਾ ਮੋਹ ਦੁਨੀਆ ਦਾ ਕੋਈ ਮਾਣ ਆਤਮਕ ਜੀਵਨ ਨੂੰ ਕੁਚਲ ਨਹੀਂ ਸਕਦਾ,
ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥
ਪਰਮਾਤਮਾ ਦਾ ਨਾਮ ਸਿਮਰਦਿਆਂ ਮਨੁੱਖ ਜੂਨਾਂ ਦੇ ਗੇੜ ਵਿਚ ਨਹੀਂ ਫਸਦਾ ।੨।
ਹਰਿ ਸਿਮਰਨ ਕੀ ਸਗਲੀ ਬੇਲਾ ॥
ਹੇ ਭਾਈ! (ਜਿਹੜਾ ਭੀ ਸਮਾ ਸਿਮਰਨ ਵਿਚ ਗੁਜ਼ਾਰਿਆ ਜਾਏ ਉਹੀ ਚੰਗਾ ਹੈ) ਹਰੇਕ ਸਮਾ ਸਿਮਰਨ ਵਾਸਤੇ ਢੁਕਵਾਂ ਹੈ,
ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥
ਪਰ ਅਨੇਕਾਂ ਵਿਚੋਂ ਕੋਈ ਵਿਰਲਾ ਮਨੁੱਖ ਹੀ ਹਰਿ-ਨਾਮ ਦਾ ਸਿਮਰਨ ਕਰਦਾ ਹੈ ।
ਜਾਤਿ ਅਜਾਤਿ ਜਪੈ ਜਨੁ ਕੋਇ ॥
ਉੱਚੀ ਜਾਤਿ ਦਾ ਹੋਵੇ ਚਾਹੇ ਨੀਵੀਂ ਜਾਤਿ ਦਾ ਹੋਵੇ,
ਜੋ ਜਾਪੈ ਤਿਸ ਕੀ ਗਤਿ ਹੋਇ ॥੩॥
ਜਿਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ ।੩।
ਹਰਿ ਕਾ ਨਾਮੁ ਜਪੀਐ ਸਾਧਸੰਗਿ ॥
ਹੇ ਭਾਈ! ਪਰਮਾਤਮਾ ਦਾ ਨਾਮ ਸਾਧ ਸੰਗਤਿ ਵਿਚ (ਰਹਿ ਕੇ) ਜਪਿਆ ਜਾ ਸਕਦਾ ਹੈ,
ਹਰਿ ਕੇ ਨਾਮ ਕਾ ਪੂਰਨ ਰੰਗੁ ॥
(ਸਾਧ ਸੰਗਤਿ ਦੀ ਸਹਾਇਤਾ ਨਾਲ ਹੀ) ਪਰਮਾਤਮਾ ਦੇ ਨਾਮ ਦਾ ਪੂਰਾ ਰੰਗ (ਮਨੁੱਖ ਦੀ ਜ਼ਿੰਦਗੀ ਉਤੇ ਚੜ੍ਹਦਾ ਹੈ) ।
ਨਾਨਕ ਕਉ ਪ੍ਰਭ ਕਿਰਪਾ ਧਾਰਿ ॥
ਹੇ ਪ੍ਰਭੂ! (ਆਪਣੇ ਦਾਸ) ਨਾਨਕ ਉਤੇ ਮਿਹਰ ਕਰ, ਹੇ ਹਰੀ! (ਮੈਨੂੰ ਆਪਣੇ ਨਾਮ ਦੀ ਦਾਤਿ) ਦੇਹ
ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥
(ਤਾ ਕਿ) ਮੈਂ (ਆਪਣੇ) ਹਰੇਕ ਸਾਹ ਦੇ ਨਾਲ (ਤੇਰਾ ਨਾਮ) ਚੇਤੇ ਕਰਦਾ ਰਹਾਂ ।੪।੩੬।੪੯।
ਭੈਰਉ ਮਹਲਾ ੫ ॥
ਭੈਰਊ ਪੰਜਵੀਂ ਪਾਤਿਸ਼ਾਹੀ।
ਆਪੇ ਸਾਸਤੁ ਆਪੇ ਬੇਦੁ ॥
ਹੇ ਮੇਰੇ ਮਨ! ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ) ਸ਼ਾਸਤ® ਹੈ, ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ) ਵੇਦ ਹੈ (ਭਾਵ, ਪਰਮਾਤਮਾ ਦਾ ਨਾਮ ਹੀ ਤੇਰੇ ਵਾਸਤੇ ਵੇਦ ਸ਼ਾਸਤ® ਹੈ) ।
ਆਪੇ ਘਟਿ ਘਟਿ ਜਾਣੈ ਭੇਦੁ ॥
ਹੇ ਮਨ! ਉਹ ਪਰਮਾਤਮਾ ਆਪ ਹੀ ਹਰੇਕ ਸਰੀਰ ਵਿਚ (ਵੱਸ ਰਿਹਾ ਹੈ), ਉਹ ਆਪ ਹੀ (ਹਰੇਕ ਜੀਵ ਦੇ ਦਿਲ ਦਾ) ਭੇਦ ਜਾਣਦਾ ਹੈ ।
ਜੋਤਿ ਸਰੂਪ ਜਾ ਕੀ ਸਭ ਵਥੁ ॥
ਹੇ ਮੇਰੇ ਮਨ! ਇਹ ਸਾਰੀ ਸ੍ਰਿਸ਼ਟੀ ਜਿਸ (ਪਰਮਾਤਮਾ) ਦੀ (ਰਚੀ ਹੋਈ ਹੈ) ਉਹ ਨਿਰਾ ਨੂਰ ਹੀ ਨੂਰ ਹੈ ।
ਕਰਣ ਕਾਰਣ ਪੂਰਨ ਸਮਰਥੁ ॥੧॥
ਉਹ ਹੀ ਸਾਰੇ ਜਗਤ ਦਾ ਮੂਲ ਹੈ, ਉਹ ਸਭ ਥਾਈਂ ਮੌਜੂਦ ਹੈ, ਉਹ ਸਭ ਤਾਕਤਾਂ ਦਾ ਮਾਲਕ ਹੈ ।੧।
ਪ੍ਰਭ ਕੀ ਓਟ ਗਹਹੁ ਮਨ ਮੇਰੇ ॥
ਹੇ ਮੇਰੇ ਮਨ! ਪਰਮਾਤਮਾ ਦਾ ਆਸਰਾ ਲਈ ਰੱਖ ।
ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਰਾਧਨ ਕਰਿਆ ਕਰ, (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਕੋਈ) ਵੈਰੀ (ਉਸ ਦੇ) ਨੇੜੇ ਨਹੀਂ ਆਉਂਦੇ, ਕੋਈ ਦੁੱਖ (ਉਸ ਦੇ) ਨੇੜੇ ਨਹੀਂ ਆਉਂਦਾ ।੧।ਰਹਾਉ।
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥
ਹੇ ਮੇਰੇ ਮਨ! ਉਹ (ਪ੍ਰਭੂ) ਆਪ ਹੀ (ਹਰੇਕ) ਜੰਗਲ (ਨੂੰ ਪੈਦਾ ਕਰਨ ਵਾਲਾ) ਹੈ, (ਸਾਰੀ) ਵਨਸਪਤੀ (ਨੂੰ ਪੈਦਾ ਕਰਨ ਵਾਲਾ) ਹੈ, ਉਹ ਆਪ ਹੀ ਤਿੰਨਾਂ ਭਵਨਾਂ ਦਾ ਮੂਲ ਹੈ ।
ਜਾ ਕੈ ਸੂਤਿ ਪਰੋਇਆ ਸੰਸਾਰੁ ॥
(ਉਹ ਐਸਾ ਹੈ) ਜਿਸ ਦੇ ਹੁਕਮ ਵਿਚ ਸਾਰਾ ਜਗਤ ਪ੍ਰੋਤਾ ਹੋਇਆ ਹੈ ।
ਆਪੇ ਸਿਵ ਸਕਤੀ ਸੰਜੋਗੀ ॥
ਹੇ ਮਨ! ਉਹ ਆਪ ਹੀ ਜੀਵਾਤਮਾ ਤੇ ਪ੍ਰਕਿ®ਤੀ ਨੂੰ ਜੋੜਨ ਵਾਲਾ ਹੈ,
ਆਪਿ ਨਿਰਬਾਣੀ ਆਪੇ ਭੋਗੀ ॥੨॥
ਉਹ ਆਪ ਹੀ (ਸਭ ਤੋਂ ਵੱਖਰਾ) ਵਾਸਨਾ-ਰਹਿਤ ਹੈ, ਉਹ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਾਰੇ ਭੋਗ) ਭੋਗਣ ਵਾਲਾ ਹੈ ।੨।
ਜਤ ਕਤ ਪੇਖਉ ਤਤ ਤਤ ਸੋਇ ॥
ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਹਰ ਥਾਂ ਉਹ ਪ੍ਰਭੂ ਆਪ ਹੀ ਮੌਜੂਦ ਹੈ,
ਤਿਸੁ ਬਿਨੁ ਦੂਜਾ ਨਾਹੀ ਕੋਇ ॥
ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਦੂਜਾ ਨਹੀਂ ਹੈ ।
ਸਾਗਰੁ ਤਰੀਐ ਨਾਮ ਕੈ ਰੰਗਿ ॥
ਹੇ ਭਾਈ! (ਉਸ ਪਰਮਾਤਮ ਦੇ) ਨਾਮ ਵਿਚ ਪਿਆਰ ਪਾਇਆਂ ਹੀ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।
ਗੁਣ ਗਾਵੈ ਨਾਨਕੁ ਸਾਧਸੰਗਿ ॥੩॥
ਨਾਨਕ (ਭੀ) ਸਾਧ ਸੰਗਤਿ ਵਿਚ (ਰਹਿ ਕੇ ਉਸੇ ਪਰਮਾਤਮਾ ਦੇ) ਗੁਣ ਗਾਂਦਾ ਹੈ ।੩।
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥
ਹੇ ਭਾਈ! (ਜੀਵਾਂ ਨੂੰ) ਮੁਕਤੀ (ਦੇਣੀ, ਜੀਵਾਂ ਨੂੰ ਖਾਣ-ਪੀਣ ਨੂੰ) ਭੋਜਨ (ਦੇਣਾ, ਜੀਵਾਂ ਨੂੰ) ਜੀਵਨ-ਤੋਰੇ ਤੋਰਨਾ
ਊਣਾ ਨਾਹੀ ਕਿਛੁ ਜਨ ਤਾ ਕੈ ॥
ਇਹ ਸਭ ਕੁਝ ਜਿਸ ਪਰਮਾਤਮਾ ਦੇ ਵੱਸ ਵਿਚ ਹੈ,
ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
ਉਸ ਦੇ ਘਰ ਵਿਚ (ਕਿਸੇ ਚੀਜ਼ ਦੀ) ਕੋਈ ਕਮੀ ਨਹੀਂ ਹੈ ।
ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥
ਹੇ ਦਾਸ ਨਾਨਕ! ਮਿਹਰ ਕਰ ਕੇ ਜਿਸ ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹੀ ਸਾਰੇ ਬੰਦੇ (ਅਸਲ) ਭਾਗਾਂ ਵਾਲੇ ਹਨ ।੪।੩੭।੫੦।
ਭੈਰਉ ਮਹਲਾ ੫ ॥
ਭੈਰਊ ਪੰਜਵੀਂ ਪਾਤਿਸ਼ਾਹੀ।
ਭਗਤਾ ਮਨਿ ਆਨੰਦੁ ਗੋਬਿੰਦ ॥
ਹੇ ਭਾਈ! ਪਰਮਾਤਮਾ ਦੇ ਭਗਤਾਂ ਦੇ ਮਨ ਵਿਚ ਸਦਾ ਆਤਮਕ ਹੁਲਾਰਾ ਟਿਕਿਆ ਰਹਿੰਦਾ ਹੈ
ਅਸਥਿਤਿ ਭਏ ਬਿਨਸੀ ਸਭ ਚਿੰਦ ॥
(ਦੁਨੀਆ ਦੇ ਡਰਾਂ, ਦੁਨੀਆ ਦੀਆਂ ਭਟਕਣਾਂ ਵਲੋਂ ਉਹਨਾਂ ਦੇ ਅੰਦਰ ਸਦਾ) ਅਡੋਲਤਾ ਰਹਿੰਦੀ ਹੈ (ਦੁਨੀਆ ਦੇ ਡਰਾਂ ਦਾ ਉਹਨਾਂ ਨੂੰ) ਚਿਤ-ਚੇਤਾ ਭੀ ਨਹੀਂ ਰਹਿੰਦਾ ।