Sri Guru Granth Sahib Ji — Ang 1156 (punjabi)
ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥
ਉਸ ਦਾ ਹਿਰਦਾ (ਪੂਰਨ ਤੌਰ ਤੇ) ਸ਼ਾਂਤ ਰਹਿੰਦਾ ਹੈ ।
ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥੨॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ ਉਸ ਦਾ ਜੀਵਨ ਫਿਟਕਾਰ-ਜੋਗ ਹੋ ਜਾਂਦਾ ਹੈ ।੨।
ਜਿਸੁ ਨਾਮੁ ਰਿਦੈ ਸੋ ਜੀਵਨ ਮੁਕਤਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ,
ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥
ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿੰਦਾ ਹੈ,
ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥
ਉਸ ਨੂੰ ਸੁਚੱਜੇ ਜੀਵਨ ਦੀ ਸਾਰੀ ਜਾਚ ਆ ਜਾਂਦੀ ਹੈ, ਉਸ ਮਨੁੱਖ ਨੇ (ਮਾਨੋ, ਧਰਤੀ ਦੇ ਸਾਰੇ ਹੀ) ਨੌ ਖ਼ਜ਼ਾਨੇ ਪ੍ਰਾਪਤ ਕਰ ਲਏ ਹੁੰਦੇ ਹਨ ।
ਨਾਮ ਬਿਨਾ ਭ੍ਰਮਿ ਆਵੈ ਜਾਈ ॥੩॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਮਾਇਆ ਦੀ ਭਟਕਣਾ ਵਿਚ ਪੈ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।੩।
ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ ॥
ਉਹ ਬੇ-ਮੁਥਾਜ ਟਿਕਿਆ ਰਹਿੰਦਾ ਹੈ । (ਕਿਸੇ ਦੀ ਖ਼ੁਸ਼ਾਮਦ ਨਹੀਂ ਕਰਦਾ), ਉਸ ਨੂੰ ਉੱਚੇ ਆਤਮਕ ਜੀਵਨ ਦੀ ਖੱਟੀ ਸਦਾ ਹੀ ਪ੍ਰਾਪਤ ਰਹਿੰਦੀ ਹੈ,
ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥
ਉਸ ਮਨੁੱਖ ਦਾ ਵੱਡਾ ਪਰਵਾਰ ਬਣ ਜਾਂਦਾ ਹੈ (ਭਾਵ, ਸਾਰਾ ਜਗਤ ਹੀ ਉਸ ਨੂੰ ਆਪਣਾ ਦਿੱਸਦਾ ਹੈ) ।
ਨਾਮ ਬਿਨਾ ਮਨਮੁਖ ਗਾਵਾਰਾ ॥੪॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਆਪਣੇ ਮਨ ਦਾ ਮੁਰੀਦ ਬਣ ਜਾਂਦਾ ਹੈ, (ਜੀਵਨ-ਜਾਚ ਵਲੋਂ) ਮੂਰਖ ਹੀ ਰਹਿ ਜਾਂਦਾ ਹੈ ।੪।
ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥
ਉਸ ਦਾ ਹਿਰਦਾ-ਤਖ਼ਤ ਮਾਇਆ ਦੇ ਹੱਲਿਆਂ ਵਲੋਂ ਅਡੋਲ ਹੋ ਜਾਂਦਾ ਹੈ,
ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥
(ਆਤਮਕ ਅਡੋਲਤਾ ਦੇ ਉੱਚੇ) ਤਖ਼ਤ ਉੱਤੇ ਉਸ ਦਾ (ਸਦਾ ਲਈ) ਨਿਵਾਸ ਹੋ ਜਾਂਦਾ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਨਾਮ-ਧਨ ਦਾ ਸ਼ਾਹ ਬਣ ਜਾਂਦਾ ਹੈ ।
ਨਾਮਹੀਣ ਨਾਹੀ ਪਤਿ ਵੇਸਾਹੁ ॥੫॥
ਹੇ ਭਾਈ! ਨਾਮ ਤੋਂ ਸੱਖਣੇ ਮਨੁੱਖ ਦੀ ਨਾਹ ਕਿਤੇ ਇੱਜ਼ਤ ਹੁੰਦੀ ਹੈ, ਨਾਹ ਕਿਤੇ ਇਤਬਾਰ ਬਣਦਾ ਹੈ ।੫।
ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਸਭ ਲੋਕਾਂ ਵਿਚ ਸੋਭਾ ਖੱਟਦਾ ਹੈ,
ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥
ਉਹ ਮਨੁੱਖ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੋ ਜਾਂਦਾ ਹੈ,
ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥
ਉਹ ਸਭ ਤੋਂ ਉੱਚੇ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ।
ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥੬॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਅਨੇਕਾਂ ਜੂਨਾਂ ਵਿਚ ਭਟਕਦਾ ਹੈ ।੬।
ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਦੀ ਆਤਮਕ ਜੀਵਨ ਦੀ ਘਾੜਤ ਦੀ ਮਿਹਨਤ (ਸਭ ਥਾਂ) ਪਰਗਟ ਹੋ ਜਾਂਦੀ ਹੈ,
ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥
ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਮਿਟ ਜਾਂਦਾ ਹੈ,
ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥
ਉਹ ਮਨੁੱਖ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ ।
ਨਾਮ ਬਿਨਾ ਫਿਰਿ ਆਵਣ ਜਾਣੁ ॥੭॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੁੜ ਮੁੜ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ।੭।
ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲ ॥
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੋ ਗਿਆ, ਉਸ ਨੇ ਹਰਿ-ਨਾਮ ਹਾਸਲ ਕਰ ਲਿਆ,
ਸਾਧਸੰਗਤਿ ਮਹਿ ਲਖੇ ਗੋੁਪਾਲ ॥
ਸਾਧ ਸੰਗਤਿ ਵਿਚ (ਟਿਕ ਕੇ) ਉਸ ਨੇ ਸਿ®ਸ਼ਟੀ ਦੇ ਪਾਲਣਹਾਰ ਦਾ ਦਰਸਨ ਕਰ ਲਿਆ,
ਆਵਣ ਜਾਣ ਰਹੇ ਸੁਖੁ ਪਾਇਆ ॥
ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ।
ਕਹੁ ਨਾਨਕ ਤਤੈ ਤਤੁ ਮਿਲਾਇਆ ॥੮॥੧॥੪॥
ਹੇ ਨਾਨਕ! ਆਖ—ਉਸ ਮਨੁੱਖ ਦੀ ਜਿੰਦ ਪਰਮਾਤਮਾ ਦੇ ਨਾਲ ਇੱਕ-ਮਿਕ ਹੋ ਗਈ ।੮।੧।੪।
ਭੈਰਉ ਮਹਲਾ ੫ ॥
ਭੈਰਉ ਪੰਜਵੀਂ ਪਾਤਿਸ਼ਾਹੀ।
ਕੋਟਿ ਬਿਸਨ ਕੀਨੇ ਅਵਤਾਰ ॥
ਹੇ ਭਾਈ! (ਉਹ ਗੋਬਿੰਦ ਐਸਾ ਹੈ ਜਿਸ ਨੇ) ਕੋ®ੜਾਂ ਹੀ ਵਿਸ਼ਨੂ-ਅਵਤਾਰ ਬਣਾਏ,
ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥
ਕੋ®ੜਾਂ ਬ੍ਰਹਮੰਡ ਜਿਸ ਦੇ ਧਰਮ-ਅਸਥਾਨ ਹਨ,
ਕੋਟਿ ਮਹੇਸ ਉਪਾਇ ਸਮਾਏ ॥
ਜਿਹੜਾ ਕੋ®ੜਾਂ ਸ਼ਿਵ ਪੈਦਾ ਕਰ ਕੇ (ਆਪਣੇ ਵਿਚ ਹੀ) ਲੀਨ ਕਰ ਦੇਂਦਾ ਹੈ,
ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥
ਜਿਸ ਨੇ ਕੋ®ੜਾਂ ਹੀ ਬ੍ਰਹਮੇ ਜਗਤ ਪੈਦਾ ਕਰਨ ਦੇ ਕੰਮ ਤੇ ਲਾਏ ਹੋਏ ਹਨ ।੧।
ਐਸੋ ਧਣੀ ਗੁਵਿੰਦੁ ਹਮਾਰਾ ॥
ਹੇ ਭਾਈ! ਸਾਡਾ ਮਾਲਕ ਪ੍ਰਭੂ ਇਹੋ ਜਿਹਾ (ਬੇਅੰਤ) ਹੈ
ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥
ਕਿ ਮੈਂ ਉਸ ਦੇ ਗੁਣਾਂ ਦਾ ਵਿਸਥਾਰ ਬਿਆਨ ਨਹੀਂ ਕਰ ਸਕਦਾ ।੧।ਰਹਾਉ।
ਕੋਟਿ ਮਾਇਆ ਜਾ ਕੈ ਸੇਵਕਾਇ ॥
ਹੇ ਭਾਈ! (ਉਹ ਗੋਬਿੰਦ ਐਸਾ ਮਾਲਕ ਹੈ ਕਿ) ਕੋ®ੜਾਂ ਹੀ ਲੱਛਮੀਆਂ ਉਸ ਦੇ ਘਰ ਵਿਚ ਦਾਸੀਆਂ ਹਨ,
ਕੋਟਿ ਜੀਅ ਜਾ ਕੀ ਸਿਹਜਾਇ ॥
ਕੋ®ੜਾਂ ਹੀ ਜੀਵ ਉਸ ਦੀ ਸੇਜ ਹਨ ।
ਕੋਟਿ ਉਪਾਰਜਨਾ ਤੇਰੈ ਅੰਗਿ ॥
ਹੇ ਪ੍ਰਭੂ! ਕ®ੋੜਾਂ ਹੀ ਉਤਪੱਤੀਆਂ ਤੇਰੇ ਆਪੇ ਵਿਚ ਸਮਾ ਜਾਂਦੀਆਂ ਹਨ ।
ਕੋਟਿ ਭਗਤ ਬਸਤ ਹਰਿ ਸੰਗਿ ॥੨॥
ਹੇ ਭਾਈ! ਕੋ®ੜਾਂ ਹੀ ਭਗਤ ਪ੍ਰਭੂ ਦੇ ਚਰਨਾਂ ਵਿਚ ਵੱਸਦੇ ਹਨ ।੨।
ਕੋਟਿ ਛਤ੍ਰਪਤਿ ਕਰਤ ਨਮਸਕਾਰ ॥
ਹੇ ਭਾਈ! (ਉਹ ਗੋਬਿੰਦ ਐਸਾ ਮਾਲਕ ਹੈ ਕਿ) ਕੋ®ੜਾਂ ਰਾਜੇ ਉਸ ਅੱਗੇ ਸਿਰ ਨਿਵਾਂਦੇ ਹਨ,
ਕੋਟਿ ਇੰਦ੍ਰ ਠਾਢੇ ਹੈ ਦੁਆਰ ॥
ਕੋ®ੜਾਂ ਇੰਦ® ਉਸ ਦੇ ਦਰ ਤੇ ਖੜੇ ਹਨ,
ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥
ਕੋ®ੜਾਂ ਹੀ ਬੈਕੁੰਠ ਉਸ ਦੀ (ਮਿਹਰ ਦੀ) ਨਿਗਾਹ ਵਿਚ ਹਨ,
ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥
ਉਸ ਦੇ ਕੋ®ੜਾਂ ਹੀ ਨਾਮ ਹਨ, (ਉਹ ਐਸਾ ਹੈ) ਕਿ ਉਸ ਦਾ ਮੁੱਲ ਨਹੀਂ ਪੈ ਸਕਦਾ ।੩।
ਕੋਟਿ ਪੂਰੀਅਤ ਹੈ ਜਾ ਕੈ ਨਾਦ ॥
ਹੇ ਭਾਈ! (ਉਹ ਗੋਬਿੰਦ ਐਸਾ ਹੈ ਕਿ) ਉਸ ਦੇ ਦਰ ਤੇ ਕੋ®ੜਾਂ (ਸੰਖ ਆਦਿਕ) ਨਾਦ ਪੂਰੇ (ਵਜਾਏ) ਜਾਂਦੇ ਹਨ, ਉਸ ਦੇ ਕੋ®ੜਾਂ ਹੀ ਜਗਤ-ਅਖਾੜੇ ਹਨ,
ਕੋਟਿ ਅਖਾਰੇ ਚਲਿਤ ਬਿਸਮਾਦ ॥
ਉਸ ਦੇ ਰਚੇ ਕੌਤਕ-ਤਮਾਸ਼ੇ ਹੈਰਾਨ ਕਰਨ ਵਾਲੇ ਹਨ ।
ਕੋਟਿ ਸਕਤਿ ਸਿਵ ਆਗਿਆਕਾਰ ॥
ਕੋ®ੜਾਂ ਸ਼ਿਵ ਤੇ ਕੋ®ੜਾਂ ਸ਼ਕਤੀਆਂ ਉਸ ਦੇ ਹੁਕਮ ਵਿਚ ਤੁਰਨ ਵਾਲੇ ਹਨ ।
ਕੋਟਿ ਜੀਅ ਦੇਵੈ ਆਧਾਰ ॥੪॥
ਹੇ ਭਾਈ! ਉਹ ਮਾਲਕ ਕੋ®ੜਾਂ ਜੀਵਾਂ ਨੂੰ ਆਸਰਾ ਦੇ ਰਿਹਾ ਹੈ ।੪।
ਕੋਟਿ ਤੀਰਥ ਜਾ ਕੇ ਚਰਨ ਮਝਾਰ ॥
ਹੇ ਭਾਈ! (ਸਾਡਾ ਉਹ ਗੋਬਿੰਦ ਐਸਾ ਧਣੀ ਹੈ) ਕਿ ਕੋ®ੜਾਂ ਹੀ ਤੀਰਥ ਉਸ ਦੇ ਚਰਨਾਂ ਵਿਚ ਹਨ
ਕੋਟਿ ਪਵਿਤ੍ਰ ਜਪਤ ਨਾਮ ਚਾਰ ॥
(ਉਸ ਦੇ ਚਰਨਾਂ ਵਿਚ ਜੁੜੇ ਰਹਿਣਾ ਹੀ ਕੋ®ੜਾਂ ਤੀਰਥਾਂ ਦੇ ਇਸ਼ਨਾਨ ਬਰਾਬਰ ਹੈ), ਕੋ®ੜਾਂ ਹੀ ਜੀਵ ਉਸ ਦਾ ਸੋਹਣਾ ਨਾਮ ਜਪਦਿਆਂ ਸੁੱਚੇ ਜੀਵਨ ਵਾਲੇ ਹੋ ਜਾਂਦੇ ਹਨ,
ਕੋਟਿ ਪੂਜਾਰੀ ਕਰਤੇ ਪੂਜਾ ॥
ਕੋ®ੜਾਂ ਪੁਜਾਰੀ ਉਸ ਦੀ ਪੂਜਾ ਕਰ ਰਹੇ ਹਨ,
ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥
ਉਸ ਮਾਲਕ ਨੇ ਕੋ®ੜਾਂ ਹੀ ਜੀਵਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।੫।
ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥
ਹੇ ਭਾਈ! (ਉਹ ਸਾਡਾ ਗੋਬਿੰਦ ਐਸਾ ਹੈ) ਕਿ ਕੋ®ੜਾਂ ਹੀ ਪਵਿੱਤਰ ਜੀਵਨ ਵਾਲੇ ਜੀਵ ਉਸ ਦੀ ਮਹਿਮਾ ਕਰ ਰਹੇ ਹਨ,
ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥
ਸਨਕ ਆਦਿਕ ਬ੍ਰਹਮਾ ਦੇ ਕੋ®ੜਾਂ ਹੀ ਪੁੱਤਰ ਉਸ ਦੀ ਉਸਤਤਿ ਕਰ ਰਹੇ ਹਨ,
ਕੋਟਿ ਪਰਲਉ ਓਪਤਿ ਨਿਮਖ ਮਾਹਿ ॥
ਉਹ ਗੋਬਿੰਦ ਅੱਖ ਦੇ ਇਕ ਫੋਰ ਵਿਚ ਕੋ®ੜਾਂ (ਜੀਵਾਂ ਦੀ) ਉਤਪੱਤੀ ਤੇ ਨਾਸ (ਕਰਦਾ ਰਹਿੰਦਾ) ਹੈ ।
ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥
ਹੇ ਪ੍ਰਭੂ! ਤੇਰੇ ਕੋ®ੜਾਂ ਹੀ ਗੁਣ ਹਨ, (ਅਸਾਂ ਜੀਵਾਂ ਪਾਸੋਂ) ਗਿਣੇ ਨਹੀਂ ਜਾ ਸਕਦੇ ।੬।
ਕੋਟਿ ਗਿਆਨੀ ਕਥਹਿ ਗਿਆਨੁ ॥
ਹੇ ਭਾਈ! (ਸਾਡਾ ਉਹ ਗੋਬਿੰਦ ਐਸਾ ਹੈ ਕਿ) ਆਤਮਕ ਜੀਵਨ ਦੀ ਸੂਝ ਵਾਲੇ ਕੋ®ੜਾਂ ਹੀ ਮਨੁੱਖ ਉਸ ਦੇ ਗੁਣਾਂ ਦਾ ਵਿਚਾਰ ਬਿਆਨ ਕਰਦੇ ਰਹਿੰਦੇ ਹਨ,
ਕੋਟਿ ਧਿਆਨੀ ਧਰਤ ਧਿਆਨੁ ॥
ਸਮਾਧੀਆਂ ਲਾਣ ਵਾਲੇ ਕੋ®ੜਾਂ ਹੀ ਸਾਧੂ (ਉਸ ਵਿਚ) ਸੁਰਤਿ ਜੋੜੀ ਰੱਖਦੇ ਹਨ,
ਕੋਟਿ ਤਪੀਸਰ ਤਪ ਹੀ ਕਰਤੇ ॥
(ਉਸ ਦਾ ਦਰਸਨ ਕਰਨ ਲਈ) ਕੋ®ੜਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ,