Sri Guru Granth Sahib Ji — Ang 1169 (punjabi)
ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
ਜਦੋਂ ਤਕ ਮਨੁੱਖ ਪ੍ਰਭੂ ਦੇ ਸੱਚੇ ਨਾਮ ਵਿਚ ਨਹੀਂ ਭਿੱਜਦਾ (ਪ੍ਰੀਤਿ ਨਹੀਂ ਪਾਂਦਾ, ਉਸ ਦਾ ਕੋਈ ਭੀ ਉੱਦਮ ਪ੍ਰਭੂ ਨੂੰ ਪਸੰਦ ਨਹੀਂ) ।੧।ਰਹਾਉ।
ਦਸ ਅਠ ਲੀਖੇ ਹੋਵਹਿ ਪਾਸਿ ॥
ਜੇ ਫਿਰ ਉਹ ਦੁੱਧ ਵਿਚ ਰਲਾ ਕੇ ਰਿਝੇ ਹੋਏ ਚਾਵਲਾਂ ਦਾ ਭੋਜਨ ਕਰੇ
ਚਾਰੇ ਬੇਦ ਮੁਖਾਗਰ ਪਾਠਿ ॥
ਜੇ ਪਾਠ ਵਿਚ ਉਹ ਚਾਰੇ ਵੇਦ ਜ਼ਬਾਨੀ ਪੜ੍ਹੇ,
ਪੁਰਬੀ ਨਾਵੈ ਵਰਨਾਂ ਕੀ ਦਾਤਿ ॥
ਜੇ ਉਹ ਪਵਿਤ® (ਮਿਥੇ) ਦਿਹਾੜਿਆਂ ਤੇ ਤੀਰਥੀਂ ਇਸ਼ਨਾਨ ਕਰੇ,
ਵਰਤ ਨੇਮ ਕਰੇ ਦਿਨ ਰਾਤਿ ॥੨॥
ਸ਼ਾਸਤ®ਾਂ ਦੀ ਦੱਸੀ ਮਰਯਾਦਾ ਅਨੁਸਾਰ ਵਖ ਵਖ ਵਰਨਾਂ ਦੇ ਬੰਦਿਆਂ ਨੂੰ ਦਾਨ-ਪੁੰਨ ਕਰੇ, ਜੇ ਉਹ ਦਿਨ ਰਾਤ ਵਰਤ ਰੱਖਦਾ ਰਹੇ ਤੇ ਹੋਰ ਨਿਯਮ ਨਿਬਾਹੁੰਦਾ ਰਹੇ (ਤਾਂ ਭੀ ਪ੍ਰਭੂ ਨੂੰ ਇਹ ਕੋਈ ਉੱਦਮ ਪਸੰਦ ਨਹੀਂ) ।੨।
ਕਾਜੀ ਮੁਲਾਂ ਹੋਵਹਿ ਸੇਖ ॥
ਜੇ ਕੋਈ ਬੰਦੇ ਕਾਜ਼ੀ ਮੁੱਲਾਂ ਸ਼ੇਖ਼ ਬਣ ਜਾਣ,
ਜੋਗੀ ਜੰਗਮ ਭਗਵੇ ਭੇਖ ॥
ਕੋਈ ਜੋਗੀ ਜੰਗਮ ਬਣ ਕੇ ਭਗਵੇ ਕੱਪੜੇ ਪਹਿਨ ਲੈਣ,
ਕੋ ਗਿਰਹੀ ਕਰਮਾ ਕੀ ਸੰਧਿ ॥
ਕੋਈ ਗ੍ਰਿਹਸਤੀ ਬਣ ਕੇ ਪੂਰਾ ਕਰਮ-ਕਾਂਡੀ ਹੋ ਜਾਏ
ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥
ਇਹਨਾਂ ਵਿਚੋਂ ਹਰੇਕ ਦੋਸੀਆਂ ਵਾਂਗ ਬੰਨ੍ਹ ਕੇ ਅੱਗੇ ਲਾ ਲਿਆ ਜਾਇਗਾ, ਜਦ ਤਕ ਉਹ ਸਿਮਰਨ ਦੀ ਕਦਰ ਨਹੀਂ ਸਮਝਿਆ, (ਜਦ ਤਕ ਉਹ ਸੱਚੇ ਨਾਮ ਵਿਚ ਨਹੀਂ ਪਤੀਜਦਾ) ।੩।
ਜੇਤੇ ਜੀਅ ਲਿਖੀ ਸਿਰਿ ਕਾਰ ॥
(ਅਸਲ ਗੱਲ ਇਹ ਹੈ ਕਿ) ਜਿਤਨੇ ਭੀ ਜੀਵ ਹਨ ਸਭਨਾਂ ਦੇ ਸਿਰ ਉਤੇ ਪ੍ਰਭੂ ਦਾ ਇਹੀ ਹੁਕਮ-ਰੂਪ ਲੇਖ ਲਿਖਿਆ ਹੋਇਆ ਹੈ
ਕਰਣੀ ਉਪਰਿ ਹੋਵਗਿ ਸਾਰ ॥
ਕਿ ਹਰੇਕ ਦੀ ਕਾਮਯਾਬੀ ਦਾ ਫ਼ੈਸਲਾ ਉਸ ਦੇ ਕੀਤੇ ਕਰਮਾਂ ਉਤੇ ਹੀ ਹੋਵੇਗਾ ।
ਹੁਕਮੁ ਕਰਹਿ ਮੂਰਖ ਗਾਵਾਰ ॥
ਜੇਹੜੇ ਬੰਦੇ ਸੁੱਚੇ ਕਰਮ-ਕਾਂਡ ਭੇਖ ਆਦਿਕ ਉਤੇ ਹੀ ਮਾਣ ਕਰਦੇ ਹਨ ਉਹ ਵੱਡੇ ਮੂਰਖ ਹਨ ।
ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀਆਂ ਸਿਫ਼ਤਾਂ ਦੇ ਖ਼ਜ਼ਾਨੇ ਭਰੇ ਪਏ ਹਨ (ਉਹਨਾਂ ਵਿਚ ਜੁੜੋ । ਇਹੀ ਹੈ ਪਰਵਾਨ ਹੋਣ ਵਾਲੀ ਕਰਣੀ) ।੪।੩।
ਬਸੰਤੁ ਮਹਲਾ ੩ ਤੀਜਾ ॥
ਬਸੰਤ ਤੀਜੀ ਪਾਤਿਸ਼ਾਹੀ।
ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥
ਜੇ ਕੋਈ ਮਨੁੱਖ ਕੱਪੜੇ ਉਤਾਰ ਕੇ ਨਾਂਗਾ ਸਾਧੂ ਬਣ ਜਾਏ (ਤਾਂ ਭੀ ਵਿਅਰਥ ਹੀ ਉੱਦਮ ਹੈ) ।
ਜਟਾਧਾਰਿ ਕਿਆ ਕਮਾਵੈ ਜੋਗੁ ॥
ਜਟਾ ਧਾਰ ਕੇ ਭੀ ਕੋਈ ਜੋਗ ਨਹੀਂ ਕਮਾਇਆ ਜਾ ਸਕਦਾ ।
ਮਨੁ ਨਿਰਮਲੁ ਨਹੀ ਦਸਵੈ ਦੁਆਰ ॥
(ਪਰਮਾਤਮਾ ਨਾਲ ਜੋਗ (ਮੇਲ) ਨਹੀਂ ਹੋ ਸਕੇਗਾ) । ਦਸਵੇਂ ਦੁਆਰ ਵਿਚ ਪ੍ਰਾਣ ਚੜ੍ਹਾਇਆਂ ਭੀ ਮਨ ਪਵਿਤ® ਨਹੀਂ ਹੁੰਦਾ ।
ਭ੍ਰਮਿ ਭ੍ਰਮਿ ਆਵੈ ਮੂੜੑਾ ਵਾਰੋ ਵਾਰ ॥੧॥
(ਅਜੇਹੇ ਸਾਧਨਾਂ ਵਿਚ ਲੱਗਾ ਹੋਇਆ) ਮੂਰਖ ਭਟਕ ਭਟਕ ਕੇ ਮੁੜ ਮੁੜ ਜਨਮ ਲੈਂਦਾ ਹੈ ।੧।
ਏਕੁ ਧਿਆਵਹੁ ਮੂੜੑ ਮਨਾ ॥
ਹੇ ਮੂਰਖ ਮਨ! ਇਕ ਪਰਮਾਤਮਾ ਨੂੰ ਸਿਮਰ ।
ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥
(ਸਿਮਰਨ ਦੀ ਬਰਕਤਿ ਨਾਲ) ਇਕ ਪਲ ਵਿਚ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਹਿਂਗਾ ।੧।ਰਹਾਉ।
ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥
(ਪੰਡਿਤ ਲੋਕ) ਸਿਮ੍ਰਿਤੀਆਂ ਤੇ ਸ਼ਾਸਤ® (ਹੋਰਨਾਂ ਨੂੰ ਪੜ੍ਹ ਪੜ੍ਹ ਕੇ) ਸੁਣਾਂਦੇ ਹਨ,
ਨਾਦੀ ਬੇਦੀ ਪੜੑਹਿ ਪੁਰਾਣ ॥
ਜੋਗੀ ਨਾਦ ਵਜਾਂਦੇ ਹਨ, ਪੰਡਿਤ ਵੇਦ ਪੜ੍ਹਦੇ ਹਨ, ਕੋਈ ਪੁਰਾਣ ਪੜ੍ਹਦੇ ਹਨ,
ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥
ਪਰ ਉਹਨਾਂ ਦੀ ਨਿਗਾਹ ਪਖੰਡ ਵਾਲੀ ਹੈ, ਮਨ ਵਿਚ ਉਹ ਖੋਟ ਕਮਾਂਦੇ ਹਨ ।
ਤਿਨ ਕੈ ਰਮਈਆ ਨੇੜਿ ਨਾਹਿ ॥੨॥
ਪਰਮਾਤਮਾ ਅਜੇਹੇ ਬੰਦਿਆਂ ਦੇ ਨੇੜੇ ਨਹੀਂ (ਢੁਕਦਾ) ।੨।
ਜੇ ਕੋ ਐਸਾ ਸੰਜਮੀ ਹੋਇ ॥
ਜੇ ਕੋਈ ਅਜੇਹਾ ਬੰਦਾ ਭੀ ਹੋਵੇ ਜੋ ਆਪਣੇ ਇੰਦਿ®ਆਂ ਨੂੰ ਵੱਸ ਕਰਨ ਦੇ ਜਤਨ ਕਰਦਾ ਹੋਵੇ,
ਕ੍ਰਿਆ ਵਿਸੇਖ ਪੂਜਾ ਕਰੇਇ ॥
ਕਿਸੇ ਉਚੇਚੀ ਕਿਸਮ ਦੀ ਕਿ®ਆ ਕਰਦਾ ਹੋਵੇ, ਦੇਵ-ਪੂਜਾ ਭੀ ਕਰੇ,
ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥
ਪਰ ਜੇ ਉਸ ਦੇ ਅੰਦਰ ਲੋਭ ਹੈ, ਜੇ ਉਸ ਦਾ ਮਨ ਮਾਇਆ ਦੇ ਮੋਹ ਵਿਚ ਹੀ ਫਸਿਆ ਪਿਆ ਹੈ,
ਓਇ ਨਿਰੰਜਨੁ ਕੈਸੇ ਪਾਹਿ ॥੩॥
ਤਾਂ ਅਜੇਹੇ ਬੰਦੇ ਭੀ ਮਾਇਆ ਤੋਂ ਨਿਰਲੇਪ ਪਰਮਾਤਮਾ ਦੀ ਪ੍ਰਾਪਤੀ ਨਹੀਂ ਕਰ ਸਕਦੇ ।੩।
ਕੀਤਾ ਹੋਆ ਕਰੇ ਕਿਆ ਹੋਇ ॥
(ਪਰ ਜੀਵਾਂ ਦੇ ਭੀ ਕੀਹ ਵੱਸ?) ਸਭ ਕੁਝ ਪਰਮਾਤਮਾ ਦਾ ਕੀਤਾ ਹੋ ਰਿਹਾ ਹੈ ।
ਜਿਸ ਨੋ ਆਪਿ ਚਲਾਏ ਸੋਇ ॥
ਜੀਵ ਦੇ ਕੀਤਿਆਂ ਕੁਝ ਨਹੀਂ ਹੋ ਸਕਦਾ ।
ਨਦਰਿ ਕਰੇ ਤਾਂ ਭਰਮੁ ਚੁਕਾਏ ॥
ਜਦੋਂ ਪ੍ਰਭੂ ਆਪ (ਕਿਸੇ ਜੀਵ ਉਤੇ) ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਸ ਦੀ ਭਟਕਣਾ ਦੂਰ ਕਰਦਾ ਹੈ
ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥
(ਪ੍ਰਭੂ ਦੀ ਮੇਹਰ ਨਾਲ ਹੀ ਜਦੋਂ ਜੀਵ) ਪ੍ਰਭੂ ਦਾ ਹੁਕਮ ਸਮਝਦਾ ਹੈ ਤਾਂ ਉਸ ਦਾ ਮਿਲਾਪ ਹਾਸਲ ਕਰ ਲੈਂਦਾ ਹੈ ।੪।
ਜਿਸੁ ਜੀਉ ਅੰਤਰੁ ਮੈਲਾ ਹੋਇ ॥
ਜਿਸ ਮਨੁੱਖ ਦਾ ਅੰਦਰਲਾ ਆਤਮਾ (ਵਿਕਾਰਾਂ ਨਾਲ) ਮੈਲਾ ਹੋ ਜਾਂਦਾ ਹੈ,
ਤੀਰਥ ਭਵੈ ਦਿਸੰਤਰ ਲੋਇ ॥
ਉਹ ਜੇ ਤੀਰਥਾਂ ਉਤੇ ਭੀ ਜਾਂਦਾ ਹੈ ਜੇ ਉਹ ਜਗਤ ਵਿਚ ਹੋਰ ਹੋਰ ਦੇਸਾਂ ਵਿਚ ਭੀ (ਵਿਰਕਤ ਰਹਿਣ ਲਈ) ਤੁਰਿਆ ਫਿਰਦਾ ਹੈ (ਤਾਂ ਭੀ ਉਸ ਦੇ ਮਾਇਆ ਵਾਲੇ ਬੰਧਨ ਟੁੱਟਦੇ ਨਹੀਂ) ।
ਨਾਨਕ ਮਿਲੀਐ ਸਤਿਗੁਰ ਸੰਗ ॥
ਹੇ ਨਾਨਕ! ਜੇ ਗੁਰੂ ਦਾ ਮੇਲ ਪ੍ਰਾਪਤ ਹੋਵੇ ਤਾਂ ਹੀ ਪਰਮਾਤਮਾ ਮਿਲਦਾ ਹੈ,
ਤਉ ਭਵਜਲ ਕੇ ਤੂਟਸਿ ਬੰਧ ॥੫॥੪॥
ਤਦੋਂ ਹੀ ਸੰਸਾਰ-ਸਮੁੰਦਰ ਵਾਲੇ ਬੰਧਨ ਟੁੱਟਦੇ ਹਨ ।੫।੪।
ਬਸੰਤੁ ਮਹਲਾ ੧ ॥
ਬਸੰਤ ਪਹਿਲੀ ਪਾਤਿਸ਼ਾਹੀ।
ਸਗਲ ਭਵਨ ਤੇਰੀ ਮਾਇਆ ਮੋਹ ॥
ਹੇ ਪ੍ਰਭੂ! ਸਾਰੇ ਭਵਨਾਂ ਵਿਚ (ਸਾਰੇ ਜਗਤ ਵਿਚ) ਤੇਰੀ ਮਾਇਆ ਦੇ ਮੋਹ ਦਾ ਪਸਾਰਾ ਹੈ ।
ਮੈ ਅਵਰੁ ਨ ਦੀਸੈ ਸਰਬ ਤੋਹ ॥
ਮੈਨੂੰ ਤੈਥੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਸਭ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ ।
ਤੂ ਸੁਰਿ ਨਾਥਾ ਦੇਵਾ ਦੇਵ ॥
ਤੂੰ ਦੇਵਤਿਆਂ ਦਾ ਨਾਥਾਂ ਦਾ ਭੀ ਦੇਵਤਾ ਹੈਂ ।
ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥
ਹੇ ਹਰੀ! ਗੁਰੂ ਦੇ ਚਰਨਾਂ ਦੀ ਸੇਵਾ ਕੀਤਿਆਂ ਹੀ ਤੇਰਾ ਨਾਮ ਮਿਲਦਾ ਹੈ ।੧।
ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥
ਹੇ ਮੇਰੇ ਸੋਹਣੇ ਲਾਲ! ਹੇ ਡੂੰਘੇ ਤੇ ਵੱਡੇ ਜਿਗਰੇ ਵਾਲੇ ਪ੍ਰਭੂ! ਹੇ ਸਭ ਜੀਵਾਂ ਨੂੰ ਪਾਲਣ ਵਾਲੇ ਪ੍ਰਭੂ! ਤੂੰ ਬੜਾ ਹੀ ਬੇਅੰਤ ਹੈਂ ।
ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ ।੧।ਰਹਾਉ।
ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥
ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਸਾਥ ਪ੍ਰਾਪਤ ਨਹੀਂ ਹੁੰਦਾ,
ਬਿਨੁ ਗੁਰ ਮੈਲ ਮਲੀਨ ਅੰਗੁ ॥
(ਕਿਉਂਕਿ) ਗੁਰੂ ਤੋਂ ਬਿਨਾ ਮਨੁੱਖ ਦਾ ਸਰੀਰ (ਵਿਕਾਰਾਂ ਦੀ) ਮੈਲ ਨਾਲ ਗੰਦਾ ਰਹਿੰਦਾ ਹੈ
ਬਿਨੁ ਹਰਿ ਨਾਮ ਨ ਸੁਧੁ ਹੋਇ ॥
ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਇਹ ਸਰੀਰ) ਪਵਿਤ® ਨਹੀਂ ਹੋ ਸਕਦਾ ।
ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੨।
ਜਾ ਕਉ ਤੂ ਰਾਖਹਿ ਰਖਨਹਾਰ ॥
ਹੇ ਰੱਖਣਹਾਰ ਪ੍ਰਭੂ! ਜਿਸ ਨੂੰ ਤੂੰ ਆਪ (ਵਿਕਾਰਾਂ ਤੋਂ) ਬਚਾਂਦਾ ਹੈਂ,
ਸਤਿਗੁਰੂ ਮਿਲਾਵਹਿ ਕਰਹਿ ਸਾਰ ॥
ਜਿਸ ਨੂੰ ਤੂੰ ਗੁਰੂ ਮਿਲਾਂਦਾ ਹੈਂ ਤੇ ਜਿਸ ਦੀ ਤੂੰ ਸੰਭਾਲ ਕਰਦਾ ਹੈਂ,
ਬਿਖੁ ਹਉਮੈ ਮਮਤਾ ਪਰਹਰਾਇ ॥
ਉਹ ਮਨੁੱਖ ਆਪਣੇ ਅੰਦਰੋਂ ਹਉਮੈ ਤੇ ਮਲਕੀਅਤਾਂ ਬਣਾਣ ਦੇ ਜ਼ਹਰ ਨੂੰ ਦੂਰ ਕਰ ਲੈਂਦਾ ਹੈ ।
ਸਭਿ ਦੂਖ ਬਿਨਾਸੇ ਰਾਮ ਰਾਇ ॥੩॥
ਹੇ ਰਾਮਰਾਇ! ਤੇਰੀ ਮੇਹਰ ਨਾਲ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ ।੩।
ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥
ਜਿਸ ਮਨੁੱਖ ਦੇ ਅੰਦਰ ਪ੍ਰਭੂ ਦੇ ਗੁਣ ਵੱਸ ਪੈਂਦੇ ਹਨ ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ
ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥
ਉਹ ਫ਼ਰਾਖ਼-ਦਿਲ ਹੋ ਜਾਂਦਾ ਹੈ, ਗੁਰੂ ਦੀ ਮਤਿ ਤੇ ਤੁਰ ਕੇ ਉਸ ਦੇ ਅੰਦਰ ਪ੍ਰਭੂ-ਨਾਮ ਦਾ ਹੀਰਾ ਚਮਕ ਪੈਂਦਾ ਹੈ,
ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥
ਮਾਇਆ ਦਾ ਪਿਆਰ ਤਿਆਗ ਕੇ ਉਸ ਦੀ ਸੁਰਤਿ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ।
ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥
ਹੇ ਪ੍ਰਭੂ! (ਮੇਰੀ ਤੇਰੇ ਦਰ ਤੇ ਅਰਦਾਸਿ ਹੈ ਕਿ) ਮੈਨੂੰ ਦਾਸ ਨਾਨਕ ਨੂੰ ਗੁਰੂ ਮਿਲਾ, ਗੁਰੂ ਦਾ ਮਿਲਾਪ ਕਰਾ ਦੇ ।੪।੫।
ਬਸੰਤੁ ਮਹਲਾ ੧ ॥
ਬਸੰਤ ਪਹਿਲੀ ਪਾਤਿਸ਼ਾਹੀ।
ਮੇਰੀ ਸਖੀ ਸਹੇਲੀ ਸੁਨਹੁ ਭਾਇ ॥
ਹੇ ਮੇਰੀ (ਸਤ ਸੰਗਣ) ਸਹੇਲੀਹੋ! ਪ੍ਰੇਮ ਨਾਲ (ਮੇਰੀ ਗੱਲ) ਸੁਣੋ (ਕਿ) ਮੇਰਾ ਸੁੰਦਰ ਪਤੀ-ਪ੍ਰਭੂ ਜਿਸ ਸਹੇਲੀ ਦੇ ਅੰਗ-ਸੰਗ ਹੈ ਉਹੀ ਸਹੇਲੀ (ਸੁਹਾਗਣਿ) ਹੈ ।
ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥
ਉਹ (ਸੋਹਣਾ ਪ੍ਰਭੂ) ਬਿਆਨ ਤੋਂ ਪਰੇ ਹੈ,
ਓਹੁ ਅਲਖੁ ਨ ਲਖੀਐ ਕਹਹੁ ਕਾਇ ॥
ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਦੱਸੋ (ਹੇ ਸਹੇਲੀਹੋ!) ਉਹ (ਫਿਰ) ਕਿਵੇਂ (ਮਿਲੇ) ।