Sri Guru Granth Sahib Ji — Ang 1171 (punjabi)
ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥
(ਹੇ ਬ੍ਰਾਹਮਣ! ਮੂਰਤੀ ਅਤੇ ਤੁਲਸੀ ਦੀ ਪੂਜਾ ਕਰ ਕੇ) ਤੂੰ ਆਪਣਾ ਜਨਮ (ਵਿਅਰਥ) ਗਵਾ ਰਿਹਾ ਹੈਂ (ਤੇਰਾ ਇਹ ਉੱਦਮ ਇਉਂ ਹੀ ਹੈ ਜਿਵੇਂ ਕੋਈ ਕਿਸਾਨ ਕਲਰਾਠੀ ਧਰਤੀ ਨੂੰ ਪਾਣੀ ਦੇਈ ਜਾਏ, ਕੱਲਰ ਵਿਚ ਫ਼ਸਲ ਨਹੀਂ ਉੱਗੇਗਾ) ਤੂੰ ਵਿਅਰਥ ਹੀ ਕੱਲਰ ਨੂੰ ਸਿੰਜ ਰਿਹਾ ਹੈਂ ।
ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥
(ਗਾਰੇ ਦੀ) ਕੱਚੀ ਕੰਧ (ਜ਼ਰੂਰ) ਢਹਿ ਜਾਇਗੀ (ਅੰਦਰਲੇ ਆਚਰਨ ਨੂੰ ਵਿਸਾਰ ਕੇ ਤੂੰ ਬਾਹਰ ਤੁਲਸੀ ਆਦਿਕ ਦੀ ਪੂਜਾ ਕਰ ਰਿਹਾ ਹੈਂ, ਤੂੰ ਤਾਂ ਗਾਰੇ ਦੀ ਕੱਚੀ ਕੰਧ ਉਤੇ) ਚੂਨੇ ਦਾ ਪਲਸਤਰ ਵਿਅਰਥ ਹੀ ਕਰ ਰਿਹਾ ਹੈਂ ।੧।ਰਹਾਉ।
ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥
(ਕਿਸਾਨ ਆਪਣੀ ਪੈਲੀ ਦੇ ਕਿਆਰੇ ਸਿੰਜਣ ਵਾਸਤੇ ਖੂਹ ਨੂੰ ਘੜਮਾਲ੍ਹਦਾ ਹੈ, ਆਪਣੇ ਬਲਦ ਜੋਅ ਕੇ ਖੂਹ ਚਲਾਂਦਾ ਹੈ ਤੇ ਪਾਣੀ ਨਾਲ ਕਿਆਰੇ ਭਰਦਾ ਹੈ, ਇਸੇ ਤਰ੍ਹਾਂ ਹੇ ਬ੍ਰਾਹਮਣ!) ਹੱਥੀਂ ਸੇਵਾ ਕਰਨ ਨੂੰ ਹਰ੍ਹਟ ਤੇ ਹਰ੍ਹਟ ਦੀ ਮਾਲ੍ਹ ਤੇ ਉਸ ਮਾਲ੍ਹ ਵਿਚ ਟਿੰਡਾਂ ਜੋੜਨਾ ਬਣਾ ।
ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥
(ਹੱਥੀਂ ਸੇਵਾ ਵਾਲੇ ਘੜਮਾਲ੍ਹੇ ਖੂਹ) ਵਿਚ ਆਪਣਾ ਮਨ ਜੋਅ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਤੇ ਆਪਣੇ ਗਿਆਨ-ਇੰਦਿ®ਆਂ ਦੇ ਕਿਆਰੇ ਇਸ ਨਾਮ-ਜਲ ਨਾਲ ਨਕਾਨਕ ਭਰ । ਤਦੋਂ ਹੀ ਤੂੰ ਇਸ ਜਗਤ-ਬਾਗ਼ ਦੇ ਪਾਲਣ-ਹਾਰ ਪ੍ਰਭੂ ਦਾ ਪਿਆਰਾ ਬਣੇਗਾ ।੨।
ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥
(ਕਿਸਾਨ ਉੱਗੀ ਖੇਤੀ ਨੂੰ ਰੰਬੇ ਨਾਲ ਗੋਡੀ ਦੇਂਦਾ ਹੈ । ਫ਼ਸਲ ਦੇ ਹਰੇਕ ਬੂਟੇ ਨੂੰ ਪਿਆਰ ਨਾਲ ਸਾਂਭ ਕੇ ਬਚਾਈ ਜਾਂਦਾ ਹੈ, ਤੇ ਫ਼ਾਲਤੂ ਘਾਹ ਬੂਟ ਨਦੀਣ ਨੂੰ, ਮਾਨੋ, ਗੁੱਸੇ ਨਾਲ ਪੁੱਟ ਪੁੱਟ ਕੇ ਬਾਹਰ ਸੁੱਟਦਾ ਜਾਂਦਾ ਹੈ,
ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥
ਤੂੰ ਭੀ) ਹੇ ਭਾਈ! ਆਪਣੇ ਸਰੀਰ-ਧਰਤੀ ਨੂੰ ਗੋਡ, ਪਿਆਰ ਅਤੇ ਗੁੱਸਾ ਇਹ ਦੋ ਰੰਬੇ ਬਣਾ (ਦੈਵੀ ਗੁਣਾਂ ਨੂੰ ਪਿਆਰ ਨਾਲ ਬਚਾਈ ਰੱਖ, ਵਿਕਾਰਾਂ ਨੂੰ ਗੁੱਸੇ ਨਾਲ ਜੜੋ੍ਹਂ ਪੁੱਟਦਾ ਜਾਹ) । ਜਿਉਂ ਜਿਉਂ ਤੂੰ ਇਸ ਤਰ੍ਹਾਂ ਗੋਡੀ ਕਰੇਂਗਾ, ਤਿਉਂ ਤਿਉਂ ਆਤਮਕ ਸੁਖ ਮਾਣੇਂਗਾ । ਤੇਰੀ ਕੀਤੀ ਇਹ ਮੇਹਨਤ ਵਿਅਰਥ ਨਹੀਂ ਜਾਇਗੀ ।੩।
ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥
ਹੇ ਪ੍ਰਭੂ! ਹੇ ਦਿਆਲ ਪ੍ਰਭੂ! ਜੇ ਤੂੰ ਮੇਹਰ ਕਰੇਂ ਤਾਂ (ਤੇਰੀ ਮੇਹਰ ਨਾਲ ਮਨੁੱਖ ਪਖੰਡੀ) ਬਗੁਲੇ ਤੋਂ ਸੋਹਣਾ ਹੰਸ ਬਣ ਸਕਦਾ ਹੈ ।
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥
ਤੇਰੇ ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ (ਤੇ ਆਖਦਾ ਹੈ ਕਿ) ਹੇ ਦਿਆਲ ਪ੍ਰਭੂ! ਮੇਹਰ ਕਰ (ਤੇ ਬਗੁਲੇ ਤੋਂ ਹੰਸ ਕਰਨ ਵਾਲਾ ਆਪਣਾ ਨਾਮ ਬਖ਼ਸ਼) ।੪।੧।੯।
ਬਸੰਤੁ ਮਹਲਾ ੧ ਹਿੰਡੋਲ ॥
ਬਸੰਤ ਪਹਿਲੀ ਪਾਤਿਸ਼ਾਹੀ ਹਿੰਡੋਲ।
ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਤਮਕ ਜੀਵਨ ਦੀ ਦਾਤਿ ਜੋ ਪਤੀ-ਪ੍ਰਭੂ ਵਲੋਂ ਮਿਲੀ ਸੀ ਉਹ ਤਾਂ ਸਭਨਾਂ ਨਾਲ ਵੰਡੀ ਜਾ ਸਕਣ ਵਾਲੀ ਸੀ, ਪਰ ਜਗਤ-ਪੇਕੇ ਘਰ ਵਿਚ ਰਹਿੰਦਿਆਂ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ) ਮੈਂ ਜੀਵ-ਇਸਤ®ੀ ਵਿਤਕਰੇ ਹੀ ਸਿੱਖਦੀ ਰਹੀ । ਮੈਂ ਆਪ ਹੀ ਕੁਚੱਜੀ ਰਹੀ (ਭਾਵ, ਮੈਂ ਸੋਹਣੀ ਜੀਵਨ-ਜੁਗਤਿ ਨਾਹ ਸਿੱਖੀ ।
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਇਸ ਕੁਚੱਜ ਵਿਚ ਦੁੱਖ ਸਹੇੜੇ ਹਨ, ਪਰ) ਮੈਂ ਕਿਸੇ ਹੋਰ ਉਤੇ (ਇਹਨਾਂ ਦੁੱਖਾਂ ਬਾਰੇ) ਕੋਈ ਦੋਸ ਨਹੀਂ ਲਾ ਸਕਦੀ । (ਪਤੀ-ਪ੍ਰਭੂ ਵਲੋਂ ਮਿਲੀ ਆਤਮਕ ਜੀਵਨ ਦੀ ਦਾਤਿ ਨੂੰ) ਸਾਂਭ ਕੇ ਰੱਖਣ ਦੀ ਮੈਨੂੰ ਜਾਚ ਨਹੀਂ ਆਈ ।੧।
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥
ਹੇ ਮੇਰੇ ਮਾਲਕ-ਪ੍ਰਭੂ! ਮੈਂ ਆਪ ਹੀ (ਮਾਇਆ ਦੇ ਮੋਹ ਦੀ) ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਸਤੇ ਤੋਂ ਖੁੰਝੀ ਹੋਈ ਹਾਂ । (ਮਾਇਆ ਦੇ ਮੋਹ ਵਿਚ ਫਸ ਕੇ ਜਿਤਨੇ ਭੀ ਕਰਮ ਮੈਂ ਜਨਮਾਂ ਜਨਮਾਂਤਰਾਂ ਤੋਂ ਕਰਦੀ ਆ ਰਹੀ ਹਾਂ, ਉਹਨਾਂ ਦੇ ਜੋ) ਸੰਸਕਾਰ ਮੇਰੇ ਮਨ ਵਿਚ ਉੱਕਰੇ ਪਏ ਹਨ,
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਮੈਂ ਉਹਨਾਂ ਨੂੰ ਹੀ ਗਾਂਦੀ ਚਲੀ ਜਾ ਰਹੀ ਹਾਂ (ਉਹਨਾਂ ਦੀ ਹੀ ਪੇ੍ਰਰਨਾ ਹੇਠ ਮੁੜ ਮੁੜ ਉਹੋ ਜਿਹੇ ਕਰਮ ਕਰਦੀ ਜਾ ਰਹੀ ਹਾਂ) ਮੈਂ (ਮਨ ਦੀ) ਕੋਈ ਘਾੜਤ (ਘੜਨੀ) ਨਹੀਂ ਜਾਣਦੀ ਹਾਂ (ਮੈਂ ਕੋਈ ਐਸੇ ਕੰਮ ਕਰਨੇ ਨਹੀਂ ਜਾਣਦੀ ਜਿਨ੍ਹਾਂ ਨਾਲ ਮੇਰੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰ ਮੁੱਕ ਜਾਣ) ।੧।ਰਹਾਉ।
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥
ਜੇਹੜੀਆਂ ਜੀਵ-ਇਸਤ®ੀਆਂ ਸ਼ੁਭ ਗੁਣਾਂ ਦੇ ਸੋਹਣੇ ਚਿੱਤਰ (ਆਪਣੇ ਮਨ ਵਿਚ ਬਣਾ ਕੇ) ਪ੍ਰੇਮ ਦਾ ਪਟੋਲਾ ਪਹਿਨਦੀਆਂ ਹਨ ਉਹਨਾਂ ਨੂੰ ਹੀ ਸੁਚੱਜੀਆਂ ਇਸਤ®ੀਆਂ ਸਮਝੋ ।
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇਹੜੀਆਂ ਇਸਤ®ੀਆਂ ਆਪਣਾ (ਆਤਮਕ ਜੀਵਨ ਦਾ) ਘਰ ਸਾਂਭ ਕੇ ਰੱਖਦੀਆਂ ਹਨ ਕੋਈ ਵਿਕਾਰ ਕੋਈ ਭੈੜ ਨਹੀਂ ਚੱਖਦੀਆਂ (ਭਾਵ, ਜੋ ਮਾੜੇ ਰਸਾਂ ਵਿਚ ਪਰਵਿਰਤ ਨਹੀਂ ਹੁੰਦੀਆਂ) ਉਹ ਖਸਮ-ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ ।੨।
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਹੇ ਭਾਈ! ਜੇ ਤੂੰ ਸਚ ਮੁਚ ਪੜ੍ਹਿਆ-ਲਿਖਿਆ ਵਿਦਵਾਨ ਹੈਂ ਸਿਆਣਾ ਹੈਂ (ਤਾਂ ਇਹ ਗੱਲ ਪੱਕੀ ਤਰ੍ਹਾਂ ਸਮਝ ਲੈ ਕਿ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਪਾਣੀਆਂ ਵਿਚੋਂ ਪਾਰ ਲੰਘਾਣ ਲਈ) ਹਰਿ-ਨਾਮ ਹੀ ਬੇੜੀ ਹੈ ।
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥
ਨਾਨਕ ਬੇਨਤੀ ਕਰਦਾ ਹੈ ਕਿ ਹਰਿ-ਨਾਮ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ਜੇ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਿਆ ਰਹਾਂ ।੩।੨।੧੦।
ਬਸੰਤੁ ਹਿੰਡੋਲ ਮਹਲਾ ੧ ॥
ਬਸੰਤ ਹਿੰਡੋਲ ਪਹਿਲੀ ਪਾਤਿਸ਼ਾਹੀ।
ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥
ਹੇ ਪੰਡਿਤ! (ਜੇ ਕੋਈ ਵਿਚਾਰ ਦੀ ਗੱਲ ਕਰਨੀ ਹੈ ਤਾਂ) ਇਹ ਸੋਚੋ ਕਿ (ਸਰੀਰ-ਨਗਰੀ ਉਤੇ) ਰਾਜ ਕਰਨ ਵਾਲਾ ਮਨ ਅੰਞਾਣ ਹੈ, ਇਹ ਸਰੀਰ-ਨਗਰ ਭੀ ਕੱਚਾ ਹੈ (ਬਾਹਰੋਂ ਵਿਕਾਰਾਂ ਦੇ ਹੱਲਿਆਂ ਦਾ ਟਾਕਰਾ ਕਰਨ-ਜੋਗਾ ਨਹੀਂ ਹੈ ਕਿਉਂਕਿ ਗਿਆਨ-ਇੰਦ®ੇ ਕਮਜ਼ੋਰ ਹਨ) । (ਫਿਰ ਇਸ ਅੰਞਾਣ ਮਨ ਦਾ) ਪਿਆਰ ਭੀ ਕਾਮਾਦਿਕ ਭੈੜੇ ਸਾਥੀਆਂ ਨਾਲ ਹੀ ਹੈ ।
ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥
ਇਸ ਦੀਆਂ ਮਾਵਾਂ ਭੀ ਦੋ ਸੁਣੀਦੀਆਂ ਹਨ (ਬੁੱਧੀ ਅਤੇ ਅਵਿੱਦਿਆ), ਇਸ ਦੇ ਪਿਉ ਭੀ ਦੋ ਹੀ ਦੱਸੀਦੇ ਹਨ (ਪਰਮਾਤਮਾ ਅਤੇ ਮਾਇਆ-ਵੇੜ੍ਹਿਆ ਜੀਵਾਤਮਾ । ਆਮ ਤੌਰ ਤੇ ਇਹ ਅੰਞਾਣ ਮਨ ਅਵਿੱਦਿਆ ਅਤੇ ਮਾਇਆ-ਵੇੜ੍ਹੇ ਜੀਵਾਤਮਾ ਦੇ ਢਹੇ ਚੜ੍ਹਿਆ ਰਹਿੰਦਾ ਹੈ) ।੧।
ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥
ਹੇ ਪੰਡਿਤ ਜੀ ਮਹਾਰਾਜ! ਤੁਸੀ ਤਾਂ ਹੋਰ ਹੋਰ ਤਰ੍ਹਾਂ ਦੀ ਸਿੱਖਿਆ ਦੇ ਰਹੋ ਹੋ,
ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥
(ਅਜੇਹੀ ਦਿੱਤੀ ਮਤਿ ਨਾਲ) ਮੈਂ ਆਪਣੇ ਪ੍ਰਾਣਾਂ ਦੇ ਮਾਲਕ ਪਰਮਾਤਮਾ ਨੂੰ ਕਿਵੇਂ ਮਿਲ ਸਕਦਾ ਹਾਂ? ।੧।ਰਹਾਉ।
ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥
(ਹੇ ਪੰਡਿਤ! ਤੂੰ ਤਾਂ ਹੋਰ ਹੋਰ ਕਿਸਮ ਦੀ ਮਤਿ ਦੇ ਰਿਹਾ ਹੈਂ, ਤੇਰੀ ਦਿੱਤੀ ਸਿੱਖਿਆ ਨਾਲ ਅੰਞਾਣ ਮਨ ਨੂੰ) ਇਹ ਸਮਝ ਨਹੀਂ ਆਉਂਦੀ ਕਿ ਸੀਤਲਤਾ (-ਸ਼ਾਂਤੀ) ਅਤੇ ਰੱਬੀ ਤੇਜ ਦੋਵੇਂ ਮਨੁੱਖਾ ਸਰੀਰ ਦੇ ਅੰਦਰ ਮੌਜੂਦ ਹਨ । (ਸਮਝ ਨਾਹ ਆ ਸਕਣ ਦਾ ਕਾਰਨ ਇਹ ਹੈ ਕਿ) ਸਰੀਰ ਦੇ ਅੰਦਰ ਵਿਕਾਰਾਂ ਦੀ ਅੱਗ (ਮਚੀ ਹੋਈ ਹੈ) ਜਵਾਨੀ ਭੀ ਲਹਿਰਾਂ ਲੈ ਰਹੀ ਹੈ (ਜਿਵੇਂ ਹਰੀ-ਭਰੀ ਬਨਸਪਤੀ ਦੇ ਅੰਦਰ ਅੱਗ ਲੁਕੀ ਰਹਿੰਦੀ ਹੈ),
ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥
ਮਾਇਕ ਵਾਸਨਾਂ ਦਾ ਸਮੁੰਦਰ ਇਸ ਸਰੀਰ ਦੇ ਅੰਦਰ ਠਾਠਾਂ ਮਾਰ ਰਿਹਾ ਹੈ (ਮਾਨੋ, ਸਮੁੰਦਰ ਇਕ ਪਿੰਡ ਵਿਚ ਲੁਕਿਆ ਪਿਆ ਹੈ । ਸੋ, ਸਿੱਖਿਆ ਤਾਂ ਉਹ ਚਾਹੀਦੀ ਹੈ ਜੋ ਇਸ ਅੰਦਰਲੇ ਹੜ੍ਹ ਨੂੰ ਰੋਕ ਸਕੇ) ।੨।
ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥
ਉਹੀ ਮਨੁੱਖ ਪਰਮਾਤਮਾ ਦਾ ਸਿਮਰਨ ਕਰਦਾ ਸਮਝਿਆ ਜਾ ਸਕਦਾ ਹੈ ਜੋ (ਬੁੱਧੀ ਤੇ ਅਵਿੱਦਿਆ ਦੋ ਮਾਂਵਾਂ ਵਿਚੋਂ) ਇਕ ਮਾਂ (ਅਵਿੱਦਿਆ ਨੂੰ) ਮੁਕਾ ਦੇਵੇ ।
ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥
(ਜੇਹੜਾ ਮਨੁੱਖ ਅਵਿੱਦਿਆ-ਮਾਂ ਨੂੰ ਮੁਕਾਂਦਾ ਹੈ) ਉਸ ਦੇ (ਰੋਜ਼ਾਨਾ ਜੀਵਨ ਦੇ) ਲੱਛਣ ਇਹ ਦਿੱਸਦੇ ਹਨ ਕਿ ਉਹ ਦੂਜਿਆਂ ਦੀ ਵਧੀਕੀ ਠੰਢੇ-ਜਿਗਰੇ ਸਹਾਰਨ ਦਾ ਆਤਮਕ ਧਨ (ਸਦਾ) ਇਕੱਠਾ ਕਰਦਾ ਹੈ ।੩।
ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥
(ਹੇ ਪ੍ਰਭੂ! ਤੇਰੇ) ਦਾਸਾਂ ਦਾ ਦਾਸ ਨਾਨਕ ਬੇਨਤੀ ਕਰਦਾ ਹੈ (ਕਿ ਇਨਸਾਨੀ ਮਨ ਬੇ-ਵੱਸ ਹੈ) ਇਸ ਦਾ ਸੰਗ ਸਦਾ ਉਹਨਾਂ (ਗਿਆਨ-ਇੰਦਿ®ਆਂ) ਨਾਲ ਰਹਿੰਦਾ ਹੈ ਜੋ ਕੋਈ ਸਿੱਖਿਆ ਸੁਣਦੇ ਹੀ ਨਹੀਂ ਹਨ ਅਤੇ ਜੋ ਵਿਸ਼ੇ-ਵਿਕਾਰਾਂ ਵਲੋਂ ਕਦੇ ਰੱਜਦੇ ਭੀ ਨਹੀਂ ਹਨ ।
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥
(ਇਹੀ ਕਾਰਨ ਹੈ ਕਿ ਇਹ ਮਨ) ਕਦੇ ਤੋਲਾ ਹੋ ਜਾਂਦਾ ਹੈ, ਕਦੇ ਮਾਸਾ ਰਹਿ ਜਾਂਦਾ ਹੈ (ਕਦੇ ਮੁਕਾਬਲਾ ਕਰਨ ਦੀ ਹਿੰਮਤ ਕਰਦਾ ਹੈ ਤੇ ਕਦੇ ਘਬਰਾ ਜਾਂਦਾ ਹੈ) ।੪।੩।੧੧।
ਬਸੰਤੁ ਹਿੰਡੋਲ ਮਹਲਾ ੧ ॥
ਬਸੰਤ ਹਿੰਡੋਲ ਪਹਿਲੀ ਪਾਤਿਸ਼ਾਹੀ।
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥
ਗੁਰੂ ਐਸਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦੇ ਨਾਮ ਦਾ ਧਨ ਸਦਾ ਹੀ ਟਿਕਿਆ ਰਹਿੰਦਾ ਹੈ, (ਇਸ ਵਾਸਤੇ) ਗੁਰੂ ਸੁਖ ਦੇਣ ਦੇ ਸਮਰੱਥ ਹੈ, ਗੁਰੂ ਪ੍ਰਭੂ ਨਾਲ ਮਿਲਾ ਦੇਂਦਾ ਹੈ, ਤੇ ਮਾਇਆ ਇਕੱਠੀ ਕਰਨ ਦੀ ਭੁੱਖ ਮਨੁੱਖ ਦੇ ਮਨ ਵਿਚੋਂ ਕੱਢ ਦੇਂਦਾ ਹੈ ।
ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥
ਗੁਰੂ ਮੇਹਰ ਕਰ ਕੇ (ਸਰਨ ਆਏ ਸਿੱਖ ਦੇ ਮਨ ਵਿਚ) ਪ੍ਰਭੂ ਨੂੰ ਮਿਲਣ ਦੀ ਤਾਂਘ ਪੱਕੀ ਕਰ ਦੇਂਦਾ ਹੈ (ਕਿਉਂਕਿ ਗੁਰੂ ਆਪ) ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ (ਆਪਣੀ ਸੁਰਤਿ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕਾਈ ਰੱਖਦਾ ਹੈ) ।੧।
ਮਤ ਭੂਲਹਿ ਰੇ ਮਨ ਚੇਤਿ ਹਰੀ ॥
ਹੇ (ਮੇਰੇ) ਮਨ! ਪਰਮਾਤਮਾ ਨੂੰ (ਸਦਾ) ਚੇਤੇ ਰੱਖ ।
ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥
(ਵੇਖੀਂ, ਮਾਇਆ ਦੀ ਭੁੱਖ ਵਿਚ ਫਸ ਕੇ) ਕਿਤੇ (ਉਸ ਨੂੰ) ਭੁਲਾ ਨਾ ਦੇਈਂ । (ਪਰ) ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ ਮਿਲਦਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਮਾਇਆ ਦੀ ਭੁੱਖ ਤੋਂ ਖ਼ਲਾਸੀ ਨਹੀਂ ਹੋ ਸਕਦੀ (ਭਾਵੇਂ) ਤਿੰਨਾਂ ਲੋਕਾਂ ਵਿਚ ਹੀ (ਦੌੜ-ਭੱਜ ਕਰ ਕੇ ਵੇਖ ਲੈ), (ਇਸ ਵਾਸਤੇ, ਹੇ ਮਨ! ਗੁਰੂ ਦਾ ਪੱਲਾ ਫੜ) ।੧।ਰਹਾਉ।
ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥
ਗੁਰੂ ਐਸਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦੇ ਨਾਮ ਦਾ ਧਨ ਸਦਾ ਹੀ ਟਿਕਿਆ ਰਹਿੰਦਾ ਹੈ, (ਇਸ ਵਾਸਤੇ) ਗੁਰੂ ਸੁਖ ਦੇਣ ਦੇ ਸਮਰੱਥ ਹੈ, ਗੁਰੂ ਪ੍ਰਭੂ ਨਾਲ ਮਿਲਾ ਦੇਂਦਾ ਹੈ, ਤੇ ਮਾਇਆ ਇਕੱਠੀ ਕਰਨ ਦੀ ਭੁੱਖ ਮਨੁੱਖ ਦੇ ਮਨ ਵਿਚੋਂ ਕੱਢ ਦੇਂਦਾ ਹੈ ।
ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥
ਗੁਰੂ ਮੇਹਰ ਕਰ ਕੇ (ਸਰਨ ਆਏ ਸਿੱਖ ਦੇ ਮਨ ਵਿਚ) ਪ੍ਰਭੂ ਨੂੰ ਮਿਲਣ ਦੀ ਤਾਂਘ ਪੱਕੀ ਕਰ ਦੇਂਦਾ ਹੈ (ਕਿਉਂਕਿ ਗੁਰੂ ਆਪ) ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ (ਆਪਣੀ ਸੁਰਤਿ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕਾਈ ਰੱਖਦਾ ਹੈ) ।੧।
ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥
ਦਿਲੀ ਖਿੱਚ ਤੋਂ ਬਿਨਾ ਸਤਿਗੁਰੂ ਭੀ ਨਹੀਂ ਮਿਲਦਾ (ਭਾਵ, ਗੁਰੂ ਦੀ ਕਦਰ ਨਹੀਂ ਪਾ ਸਕੀਦੀ), ਤੇ ਭਾਗਾਂ ਤੋਂ ਬਿਨਾ (ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਤੋਂ ਬਿਨਾ) ਪ੍ਰਭੂ ਨੂੰ ਮਿਲਣ ਦੀ ਤਾਂਘ (ਮਨ ਵਿਚ) ਨਹੀਂ ਉਪਜਦੀ ।
ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥
(ਪਿਛਲੇ ਸੰਸਕਾਰਾਂ ਦੀ ਰਾਸਿ-ਪੂੰਜੀ ਵਾਲੇ) ਭਾਗਾਂ ਤੋਂ ਬਿਨਾ ਗੁਰਮੁਖਾਂ ਦੀ ਸੰਗਤਿ ਨਹੀਂ ਮਿਲਦੀ (ਭਾਵ, ਸਤਸੰਗ ਦੀ ਕਦਰ ਨਹੀਂ ਪੈ ਸਕਦੀ), ਪ੍ਰਭੂ ਦੀ ਆਪਣੀ ਮੇਹਰ ਨਾਲ ਹੀ ਉਸ ਦਾ ਨਾਮ ਪ੍ਰਾਪਤ ਹੁੰਦਾ ਹੈ ।੨।