Sri Guru Granth Sahib Ji — Ang 1180 (punjabi)
ਬਸੰਤੁ ਮਹਲਾ ੫ ਘਰੁ ੧ ਦੁਤੁਕੇ
ਬਸੰਤ ਪੰਜਵੀਂ ਪਾਤਿਸ਼ਾਹੀ। ਦੋ-ਤੁਕੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਗੁਰੁ ਸੇਵਉ ਕਰਿ ਨਮਸਕਾਰ ॥
ਹੇ ਭਾਈ! (ਗੁਣ ਗਾਵਨ ਦੀ ਬਰਕਤਿ ਨਾਲ) ਮੈਨੂੰ ਗੋਬਿੰਦ ਜੀ ਮਿਲ ਪਏ ਹਨ,
ਆਜੁ ਹਮਾਰੈ ਮੰਗਲਚਾਰ ॥
ਮੇਰੀ ਹਰੇਕ ਚਿੰਤਾ ਦੂਰ ਹੋ ਗਈ ਹੈ,
ਆਜੁ ਹਮਾਰੈ ਮਹਾ ਅਨੰਦ ॥
ਹੁਣ ਮੇਰੇ ਹਿਰਦੇ ਵਿਚ ਬੜਾ ਆਨੰਦ ਬਣਿਆ ਪਿਆ ਹੈ, ਹੁਣ ਮੇਰੇ ਅੰਦਰ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ ।
ਚਿੰਤ ਲਥੀ ਭੇਟੇ ਗੋਬਿੰਦ ॥੧॥
(ਹੇ ਭਾਈ! ਇਹ ਸਾਰੀ ਮਿਹਰ ਗੁਰੂ ਦੀ ਹੀ ਹੈ, ਇਸ ਵਾਸਤੇ) ਮੈਂ ਗੁਰੂ ਅੱਗੇ ਸਿਰ ਨਿਵਾ ਕੇ ਗੁਰੂ ਦੀ ਸੇਵਾ ਕਰਦਾ ਹਾਂ ।੧।
ਆਜੁ ਹਮਾਰੈ ਗ੍ਰਿਹਿ ਬਸੰਤ ॥
ਹੇ ਬੇਅੰਤ ਪ੍ਰਭੂ! ਜਦੋਂ ਤੋਂ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ,
ਗੁਨ ਗਾਏ ਪ੍ਰਭ ਤੁਮੑ ਬੇਅੰਤ ॥੧॥ ਰਹਾਉ ॥
ਤਦੋਂ ਤੋਂ ਹੁਣ ਮੇਰੇ ਹਿਰਦੇ-ਘਰ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
ਆਜੁ ਹਮਾਰੈ ਬਨੇ ਫਾਗ ॥
ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੇਰੇ ਅੰਦਰ (ਮਾਨੋ) ਫੱਗਣ ਦੀ ਹੋਲੀ ਬਣੀ ਪਈ ਹੈ,
ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਪ੍ਰਭੂ ਦੇ ਸੰਤ ਜਨ (ਸਾਧ ਸੰਗਤਿ ਵਿਚ) ਮਿਲ ਕੇ (ਇਹ ਹੋਲੀ) ਖੇਡਣ ਲੱਗ ਪਏ ਹਨ ।
ਹੋਲੀ ਕੀਨੀ ਸੰਤ ਸੇਵ ॥
(ਹੇ ਭਾਈ! ਇਹ ਹੋਲੀ ਕੀਹ ਹੈ?) ਸੰਤ ਜਨਾਂ ਦੀ ਸੇਵਾ ਨੂੰ ਮੈਂ ਹੋਲੀ ਬਣਾਇਆ ਹੈ
ਰੰਗੁ ਲਾਗਾ ਅਤਿ ਲਾਲ ਦੇਵ ॥੨॥
(ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਦੇ ਪਿਆਰ ਦਾ ਗੂੜ੍ਹਾ (ਆਤਮਕ) ਰੰਗ ਚੜ੍ਹ ਗਿਆ ਹੈ ।੨।
ਮਨੁ ਤਨੁ ਮਉਲਿਓ ਅਤਿ ਅਨੂਪ ॥
ਹੇ ਭਾਈ! (ਪ੍ਰਭੂ ਦੇ ਗੁਣ ਗਾਵਣ ਦੀ ਬਰਕਤਿ ਨਾਲ) ਮੇਰਾ ਮਨ ਸੋਹਣਾ ਖਿੜ ਪਿਆ ਹੈ ਮੇਰਾ ਤਨ ਬਹੁਤ ਸੋਹਣਾ ਖਿੜ ਪਿਆ ਹੈ ।
ਸੂਕੈ ਨਾਹੀ ਛਾਵ ਧੂਪ ॥
ਹੁਣ ਸੁਖ ਹੋਣ ਚਾਹੇ ਦੁੱਖ ਹੋਣ (ਮੇਰੇ ਮਨ ਤਨ ਵਿਚ) ਆਤਮਕ ਖਿੜਾਉ ਦੀ ਤਰਾਵਤ ਕਦੇ ਮੁੱਕਦੀ ਨਹੀਂ ।
ਸਗਲੀ ਰੂਤੀ ਹਰਿਆ ਹੋਇ ॥
(ਹੁਣ ਮੇਰਾ ਮਨ) ਸਾਰੇ ਸਮਿਆਂ ਵਿਚ ਹੀ ਆਤਮਕ ਜੀਵਨ ਨਾਲ ਭਰਪੂਰ ਰਹਿੰਦਾ ਹੈ ।
ਸਦ ਬਸੰਤ ਗੁਰ ਮਿਲੇ ਦੇਵ ॥੩॥
ਮੈਨੂੰ ਗੁਰਦੇਵ ਜੀ ਮਿਲ ਪਏ ਹਨ, ਮੇਰੇ ਅੰਦਰ ਸਦਾ ਖਿੜਾਉ ਬਣਿਆ ਰਹਿੰਦਾ ਹੈ ।੩।
ਬਿਰਖੁ ਜਮਿਓ ਹੈ ਪਾਰਜਾਤ ॥
ਹੇ ਭਾਈ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮੇਰੇ ਅੰਦਰੋਂ, ਮਾਨੋ, ਸਾਰੀਆਂ ਮਨੋ-ਕਾਮਨਾ ਪੂਰੀਆਂ ਕਰਨ ਵਾਲਾ ਸਵਰਗੀ) ਪਾਰਜਾਤ ਰੁੱਖ ਉੱਗ ਪਿਆ ਹੈ,
ਫੂਲ ਲਗੇ ਫਲ ਰਤਨ ਭਾਂਤਿ ॥
ਜਿਸ ਨੂੰ ਭਾਂਤ ਭਾਂਤ ਦੇ ਕੀਮਤੀ ਫੁੱਲ ਤੇ ਫਲ ਲੱਗੇ ਹੋਏ ਹਨ ।
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥
ਹੇ ਦਾਸ ਨਾਨਕ! (ਆਖ—ਹੇ ਭਾਈ!) ਸਦਾ ਪਰਮਾਤਮਾ ਦਾ ਨਾਮ ਸਿਮਰ ਕੇ,
ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥
ਸਦਾ ਹਰੀ ਦੇ ਗੁਣ ਗਾ ਗਾ ਕੇ (ਮਨੁੱਖ ਮਾਇਆ ਦੇ ਮੋਹ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ ।੪।੧।
ਬਸੰਤੁ ਮਹਲਾ ੫ ॥
ਬਸੰਤ ਪੰਜਵੀਂ ਪਾਤਿਸ਼ਾਹੀ।
ਹਟਵਾਣੀ ਧਨ ਮਾਲ ਹਾਟੁ ਕੀਤੁ ॥
ਹੇ ਭਾਈ! (ਜਿਵੇਂ ਕੋਈ) ਦੁਕਾਨਦਾਰ (ਆਪਣੇ ਮਨ-ਪਸੰਦ ਦੇ) ਮਾਲ-ਧਨ ਦੀ ਦੁਕਾਨ ਚਲਾਂਦਾ ਹੈ,
ਜੂਆਰੀ ਜੂਏ ਮਾਹਿ ਚੀਤੁ ॥
(ਜਿਵੇਂ ਕਿਸੇ) ਜੁਆਰੀਏ ਦਾ ਮਨ ਜੂਏ ਵਿਚ ਮਗਨ ਰਹਿੰਦਾ ਹੈ,
ਅਮਲੀ ਜੀਵੈ ਅਮਲੁ ਖਾਇ ॥
ਜਿਵੇਂ ਕੋਈ ਅਫੀਮੀ ਅਫੀਮ ਖਾ ਕੇ ਸੁਖ ਪ੍ਰਤੀਤ ਕਰਦਾ ਹੈ,
ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥
ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਜੀਵਨ ਹਾਸਲ ਕਰਦਾ ਹੈ ।੧।
ਅਪਨੈ ਰੰਗਿ ਸਭੁ ਕੋ ਰਚੈ ॥
ਸਦਾ ਹਰੀ ਦੇ ਗੁਣ ਗਾ ਗਾ ਕੇ (ਮਨੁੱਖ ਮਾਇਆ ਦੇ ਮੋਹ ਵਲੋਂ) ਪੂਰਨ ਤੌਰ ਤੇ ਰੱਜ ਜਾਂਦੇ ਹਨ ।੪।੧।
ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥
(ਪਰ) ਪ੍ਰਭੂ ਨੇ (ਹੀ) ਜਿਸ (ਸੁਆਦ) ਵਿਚ ਲਾਇਆ ਹੈ, ਉਸ ਉਸ (ਸੁਆਦ) ਵਿਚ (ਹਰੇਕ ਜੀਵ) ਲੱਗਾ ਰਹਿੰਦਾ ਹੈ ।੧।ਰਹਾਉ।
ਮੇਘ ਸਮੈ ਮੋਰ ਨਿਰਤਿਕਾਰ ॥
ਹੇ ਭਾਈ! ਘਟਾਂ ਚੜ੍ਹਦੀਆਂ ਹਨ ਤਾਂ ਮੋਰ ਪੈਲਾਂ ਪਾਂਦੇ ਹਨ,
ਚੰਦ ਦੇਖਿ ਬਿਗਸਹਿ ਕਉਲਾਰ ॥
ਚੰਦ ਨੂੰ ਵੇਖ ਕੇ ਕੰਮੀਆਂ ਖਿੜਦੀਆਂ ਹਨ,
ਮਾਤਾ ਬਾਰਿਕ ਦੇਖਿ ਅਨੰਦ ॥
(ਆਪਣੇ) ਬੱਚੇ ਨੂੰ ਵੇਖ ਕੇ ਮਾਂ ਖ਼ੁਸ਼ ਹੁੰਦੀ ਹੈ,
ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥
ਤਿਵੇਂ ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਭਗਤ ਆਤਮਕ ਹੁਲਾਰੇ ਵਿਚ ਆਉਂਦੇ ਹਨ ।੨।
ਸਿੰਘ ਰੁਚੈ ਸਦ ਭੋਜਨੁ ਮਾਸ ॥
ਹੇ ਭਾਈ! ਮਾਸ ਦਾ ਭੋਜਨ ਮਿਲੇ ਤਾਂ ਸ਼ੇਰ ਸਦਾ ਖ਼ੁਸ਼ ਹੁੰਦਾ ਹੈ,
ਰਣੁ ਦੇਖਿ ਸੂਰੇ ਚਿਤ ਉਲਾਸ ॥
ਜੁੱਧ ਵੇਖ ਕੇ ਸੂਰਮੇ ਦੇ ਚਿੱਤ ਨੂੰ ਜੋਸ਼ ਆਉਂਦਾ ਹੈ,
ਕਿਰਪਨ ਕਉ ਅਤਿ ਧਨ ਪਿਆਰੁ ॥
ਸ਼ੂਮ ਨੂੰ ਧਨ ਦਾ ਬਹੁਤ ਲੋਭ ਹੁੰਦਾ ਹੈ ।
ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥
(ਤਿਵੇਂ) ਪਰਮਾਤਮਾ ਦੇ ਭਗਤ ਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੁੰਦਾ ਹੈ ।੩।
ਸਰਬ ਰੰਗ ਇਕ ਰੰਗ ਮਾਹਿ ॥
ਪਰ, ਹੇ ਭਾਈ! (ਦੁਨੀਆ ਦੇ) ਸਾਰੇ ਸੁਆਦ ਪਰਮਾਤਮਾ ਦੇ ਨਾਮ ਦੇ ਸੁਆਦ ਦੇ ਵਿਚ ਹੀ ਆ ਜਾਂਦੇ ਹਨ (ਨਾਮ-ਰਸ ਨਾਲੋਂ ਘਟੀਆ ਹਨ) ।
ਸਰਬ ਸੁਖਾ ਸੁਖ ਹਰਿ ਕੈ ਨਾਇ ॥
ਸਾਰੇ ਵੱਡੇ ਤੋਂ ਵੱਡੇ ਸੁਖ ਪਰਮਾਤਮਾ ਦੇ ਨਾਮ ਵਿਚ ਹੀ ਹਨ ।
ਤਿਸਹਿ ਪਰਾਪਤਿ ਇਹੁ ਨਿਧਾਨੁ ॥
ਹੇ ਨਾਨਕ! ਇਹ ਨਾਮ-ਖ਼ਜ਼ਾਨਾ ਉਸ ਮਨੁੱਖ ਨੂੰ ਹੀ ਮਿਲਦਾ ਹੈ,
ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥
ਜਿਸ ਨੂੰ ਗੁਰੂ ਦੇਂਦਾ ਹੈ ।੪।੨।
ਬਸੰਤੁ ਮਹਲਾ ੫ ॥
ਬਸੰਤ ਪੰਜਵੀਂ ਪਾਤਿਸ਼ਾਹੀ।
ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥
ਹੇ ਭਾਈ! ਆਤਮਕ ਖਿੜਾਉ ਉਸ ਮਨੁੱਖ ਨੂੰ ਪ੍ਰਾਪਤ ਹੁੰਦਾ ਹੈ, ਜਿਸ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ,
ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥
ਜਿਸ ਉਤੇ ਗੁਰੂ ਦਇਆਵਾਨ ਹੁੰਦਾ ਹੈ ।
ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥
ਹੇ ਭਾਈ! ਉਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਿਸ ਨੂੰ ਇਕ ਹਰਿ-ਨਾਮ ਸਿਮਰਨ ਦਾ ਸਦਾ ਆਹਰ ਰਹਿੰਦਾ ਹੈ ।
ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥
ਉਸ ਮਨੁੱਖ ਨੂੰ ਖਿੜਾਉ ਸਦਾ ਹੀ ਮਿਲਿਆ ਰਹਿੰਦਾ ਹੈ ਜਿਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ ।੧।
ਗ੍ਰਿਹਿ ਤਾ ਕੇ ਬਸੰਤੁ ਗਨੀ ॥
ਹੇ ਭਾਈ! ਮੈਂ ਤਾਂ ਉਸ ਮਨੁੱਖ ਦੇ ਹਿਰਦੇ ਵਿਚ ਖਿੜਾਉ (ਪੈਦਾ ਹੋਇਆ) ਸਮਝਦਾ ਹਾਂ,
ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥
ਜਿਸ ਦੇ ਹਿਰਦੇ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਟਿਕੀ ਹੋਈ ਹੈ, ਜਿਸ ਦੇ ਹਿਰਦੇ ਵਿਚ ਪਰਮਾਤਮਾ (ਦੇ ਨਾਮ) ਦੀ ਲਗਨ ਹੈ ।੧।ਰਹਾਉ।
ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥
ਹੇ ਮੇਰੇ ਮਨ! ਪਰਮਾਤਮਾ (ਦੇ ਚਰਨਾਂ) ਨਾਲ ਪ੍ਰੀਤ ਪਾ ਕੇ ਸਦਾ ਖਿੜਿਆ ਰਹੁ ।
ਗਿਆਨੁ ਕਮਾਈਐ ਪੂਛਿ ਜਨਾਂ ॥
ਹੇ ਮਨ! ਸੰਤ ਜਨਾਂ ਨੂੰ ਪੁੱਛ ਕੇ ਆਤਮਕ ਜੀਵਨ ਦੀ ਸੂਝ ਹਾਸਲ ਕਰੀਦੀ ਹੈ ।
ਸੋ ਤਪਸੀ ਜਿਸੁ ਸਾਧਸੰਗੁ ॥
ਹੇ ਭਾਈ! (ਅਸਲ) ਤਪਸ੍ਵੀ ਉਹ ਮਨੁੱਖ ਹੈ ਜਿਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ,
ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥
ਉਹ ਮਨੁੱਖ ਸਦਾ ਜੁੜੀ ਸੁਰਤਿ ਵਾਲਾ ਜਾਣੋ, ਜਿਸ ਦੇ ਅੰਦਰ ਗੁਰ (-ਚਰਨਾਂ) ਦਾ ਪਿਆਰ ਹੈ ।੨।
ਸੇ ਨਿਰਭਉ ਜਿਨੑ ਭਉ ਪਇਆ ॥
ਹੇ ਭਾਈ! ਉਹ ਬੰਦੇ (ਦੁਨੀਆ ਦੇ) ਡਰਾਂ ਤੋਂ ਉਤਾਂਹ ਹਨ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਡਰ ਵੱਸਦਾ ਹੈ ।
ਸੋ ਸੁਖੀਆ ਜਿਸੁ ਭ੍ਰਮੁ ਗਇਆ ॥
ਉਹ ਮਨੁੱਖ ਸੁਖੀ ਜੀਵਨ ਵਾਲਾ ਹੈ ਜਿਸ (ਦੇ ਮਨ) ਦੀ ਭਟਕਣਾ ਦੂਰ ਹੋ ਗਈ ।
ਸੋ ਇਕਾਂਤੀ ਜਿਸੁ ਰਿਦਾ ਥਾਇ ॥
ਸਿਰਫ਼ ਉਹ ਮਨੁੱਖ ਇਕਾਂਤ ਥਾਂ ਵਿਚ ਰਹਿੰਦਾ ਹੈ ਜਿਸ ਦਾ ਹਿਰਦਾ ਸ਼ਾਂਤ ਹੈ (ਇਕ ਥਾਂ ਟਿਕਿਆ ਹੋਇਆ ਹੈ) । ਉਹੀ ਮਨੁੱਖ ਅਡੋਲ ਚਿੱਤ ਵਾਲਾ ਹੈ,
ਸੋਈ ਨਿਹਚਲੁ ਸਾਚ ਠਾਇ ॥੩॥
ਜਿਹੜਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ੩।
ਏਕਾ ਖੋਜੈ ਏਕ ਪ੍ਰੀਤਿ ॥
ਹੇ ਦਾਸ ਨਾਨਕ! (ਆਖ—ਹੇ ਭਾਈ!) ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ, ਜਿਹੜਾ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਭਾਲਦਾ ਹੈ,
ਦਰਸਨ ਪਰਸਨ ਹੀਤ ਚੀਤਿ ॥
ਜਿਸ ਦੇ ਮਨ ਵਿਚ ਇਕ ਪਰਮਾਤਮਾ ਦਾ ਹੀ ਪਿਆਰ ਹੈ,
ਹਰਿ ਰੰਗ ਰੰਗਾ ਸਹਜਿ ਮਾਣੁ ॥
ਜਿਸ ਦੇ ਚਿੱਤ ਵਿਚ ਇਕ ਪ੍ਰਭੂ ਦੇ ਦਰਸਨ ਦੀ ਛੁਹ ਦੀ ਤਾਂਘ ਹੈ,
ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥
ਜਿਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਸਭ ਰਸਾਂ ਤੋਂ ਸੇ੍ਰਸ਼ਟ ਹਰਿ-ਨਾਮ-ਰਸ ਮਾਣਦਾ ਹੈ ।੪।੩।