Sri Guru Granth Sahib Ji — Ang 1185 (punjabi)
ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥
ਬਾਹੋਂ ਫੜ ਕੇ ਉਸ ਨੇ (ਮੈਨੂੰ) ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘਾ ਦਿੱਤਾ ਹੈ ।੨।
ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥
ਹੇ ਭਾਈ! ਜਿਹੜੇ ਭੀ ਮਨੁੱਖ ਪੂਰੇ ਗੁਰੂ ਦੀ ਸਰਨ ਪੈ ਗਏ,
ਗੁਰ ਪੂਰੇ ਕੀ ਸਰਣੀ ਪਰੇ ॥੩॥
ਪਰਮਾਤਮਾ ਨੇ (ਆਪ ਉਹਨਾਂ ਦੇ ਅੰਦਰੋਂ ਵਿਕਾਰਾਂ ਦੀ) ਮੈਲ ਕੱਟ ਕੇ ਉਹਨਾਂ ਨੂੰ ਪਵਿੱਤਰ ਜੀਵਨ ਵਾਲਾ ਬਣਾ ਲਿਆ ।੩।
ਆਪਿ ਕਰਹਿ ਆਪਿ ਕਰਣੈਹਾਰੇ ॥
ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਤੂੰ ਸਭ ਕੁਝ ਆਪ ਹੀ ਕਰ ਰਿਹਾ ਹੈਂ ।
ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥
ਮਿਹਰ ਕਰ ਕੇ (ਮੈਨੂੰ) ਨਾਨਕ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੪।੧੭।
ਬਸੰਤੁ ਮਹਲਾ ੫
ਬਸੰਤ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਊਹ ਪਾਇਆ ਜਾਂਦਾ ਹੈ।
ਦੇਖੁ ਫੂਲ ਫੂਲ ਫੂਲੇ ॥
ਹੇ ਮੇਰੇ ਮਨ! (ਆਪਣੇ ਅੰਦਰੋਂ) ਹਉਮੈ ਦੂਰ ਕਰ, ਹਉਮੈ ਦੂਰ ਕਰ,
ਅਹੰ ਤਿਆਗਿ ਤਿਆਗੇ ॥
(ਫਿਰ) ਵੇਖ (ਤੇਰੇ ਅੰਦਰ) ਫੁੱਲ ਹੀ ਫੁੱਲ ਖਿੜੇ ਹੋਏ ਹਨ (ਤੇਰੇ ਅੰਦਰ ਆਤਮਕ ਖਿੜਾਉ ਹੈ) ।
ਚਰਨ ਕਮਲ ਪਾਗੇ ॥
ਹੇ ਭਾਗਾਂ ਵਾਲੇ ਮਨ! ਪ੍ਰਭੂ ਦੇ ਸੋਹਣੇ ਚਰਨਾਂ ਨਾਲ ਚੰਬੜਿਆ ਰਹੁ,
ਤੁਮ ਮਿਲਹੁ ਪ੍ਰਭ ਸਭਾਗੇ ॥
ਪ੍ਰਭੂ ਨਾਲ ਜੁੜਿਆ ਰਹੁ ।
ਹਰਿ ਚੇਤਿ ਮਨ ਮੇਰੇ ॥ ਰਹਾਉ ॥
ਹੇ ਮੇਰੇ ਮਨ! ਪਰਮਾਤਮਾ ਨੂੰ ਯਾਦ ਕਰਦਾ ਰਹੁ ।ਰਹਾਉ।
ਸਘਨ ਬਾਸੁ ਕੂਲੇ ॥
(ਫਿਰ) ਵੇਖ (ਤੇਰੇ ਅੰਦਰ) ਫੁੱਲ ਹੀ ਫੁੱਲ ਖਿੜੇ ਹੋਏ ਹਨ (ਤੇਰੇ ਅੰਦਰ ਆਤਮਕ ਖਿੜਾਉ ਹੈ) ।
ਇਕਿ ਰਹੇ ਸੂਕਿ ਕਠੂਲੇ ॥
ਸੁਗੰਧੀ ਵਾਲੇ ਅਤੇ ਨਰਮ ਹੋ ਜਾਂਦੇ ਹਨ, ਪਰ ਕਈ ਰੁੱਖ ਐਸੇ ਹੁੰਦੇ ਹਨ ਜੋ (ਬਸੰਤ ਆਉਣ ਤੇ ਭੀ) ਸੁੱਕੇ ਰਹਿੰਦੇ ਹਨ, ਤੇ, ਸੁੱਕੇ ਕਾਠ ਵਰਗੇ ਕਰੜੇ ਰਹਿੰਦੇ ਹਨ
ਬਸੰਤ ਰੁਤਿ ਆਈ ॥
(ਇਸ ਤਰ੍ਹਾਂ, ਹੇ ਮਨ! ਭਾਵੇਂ ਆਤਮਕ ਜੀਵਨ ਦਾ ਖਿੜਾਉ ਪ੍ਰਾਪਤ ਕਰ ਸਕਣ ਵਾਲੀ ਮਨੁੱਖਾ ਜੀਵਨ ਦੀ ਰੁੱਤ ਤੇਰੇ ਉੱਤੇ ਆਈ ਹੈ,
ਪਰਫੂਲਤਾ ਰਹੇ ॥੧॥
ਫਿਰ ਭੀ ਜਿਹੜਾ ਭਾਗਾਂ ਵਾਲਾ ਮਨੁੱਖ ਹਰਿ-ਨਾਮ ਜਪਦਾ ਹੈ, ਉਹ ਹੀ) ਖਿੜਿਆ ਰਹਿ ਸਕਦਾ ਹੈ ।੧।
ਅਬ ਕਲੂ ਆਇਓ ਰੇ ॥
ਹੇ ਮੇਰੇ ਮਨ! ਹੁਣ ਮਨੁੱਖਾ ਜਨਮ ਮਿਲਣ ਤੇ (ਨਾਮ ਬੀਜਣ ਦਾ) ਸਮਾ ਤੈਨੂੰ ਮਿਲਿਆ ਹੈ ।
ਇਕੁ ਨਾਮੁ ਬੋਵਹੁ ਬੋਵਹੁ ॥
(ਆਪਣੀ ਹਿਰਦੇ ਦੀ ਪੈਲੀ ਵਿਚ) ਸਿਰਫ਼ ਹਰਿ-ਨਾਮ ਬੀਜ, ਸਿਰਫ਼ ਹਰਿ-ਨਾਮ ਬੀਜ ।
ਅਨ ਰੂਤਿ ਨਾਹੀ ਨਾਹੀ ॥
(ਮਨੁੱਖਾ ਜੀਵਨ ਤੋਂ ਬਿਨਾ) ਕਿਸੇ ਹੋਰ ਜਨਮ ਵਿਚ ਪਰਮਾਤਮਾ ਦਾ ਨਾਮ ਨਹੀਂ ਬੀਜਿਆ ਜਾ ਸਕੇਗਾ, ਨਹੀਂ ਬੀਜਿਆ ਜਾ ਸਕੇਗਾ ।
ਮਤੁ ਭਰਮਿ ਭੂਲਹੁ ਭੂਲਹੁ ॥
ਹੇ ਮੇਰੇ ਮਨ! ਵੇਖੀਂ, (ਮਾਇਆ ਦੀ) ਭੱਜ-ਦੌੜ ਵਿਚ ਪੈ ਕੇ ਕਿਤੇ ਕੁਰਾਹੇ ਨਾਹ ਪੈ ਜਾਈਂ ।
ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥
ਹੇ ਮਨ! (ਇਹ ਮਨੁੱਖਾ ਜਨਮ ਹੀ) ਨਾਮ ਬੀਜਣ ਦਾ ਸਮਾ ਹੈ । (ਪਰ, ਹੇ ਮਨ!) ਗੁਰੂ ਨੂੰ ਮਿਲ ਕੇ ਹੀ ਹਰਿ-ਨਾਮ ਪ੍ਰਾਪਤ ਕੀਤਾ ਜਾ ਸਕਦਾ ਹੈ ।
ਮਨ ਰੁਤਿ ਨਾਮ ਰੇ ॥
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਧੁਰੋਂ ਨਾਮ ਦੀ ਪ੍ਰਾਪਤੀ ਦਾ) ਲੇਖ ਉੱਘੜਦਾ ਹੈ
ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥
ਉਹ ਮਨੁੱਖ ਹੀ ਸਦਾ ਪਰਮਾਤਮਾ ਦੇ ਗੁਣ ਉਚਾਰਦਾ ਹੈ ।੨।੧੮।
ਬਸੰਤੁ ਮਹਲਾ ੫ ਘਰੁ ੨ ਹਿੰਡੋਲ
ਬਸੰਤ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇੱਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
ਹੇ ਮੇਰੇ ਵੀਰ! ਇਕੱਠੇ ਹੋ ਕੇ ਸਾਧ ਸੰਗਤਿ ਵਿਚ ਬੈਠਿਆ ਕਰੋ, (ਉਥੇ ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ (ਆਪਣੇ ਮਨ ਵਿਚੋਂ) ਮੇਰ-ਤੇਰ ਮਿਟਾਇਆ ਕਰੋ ।
ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥
ਗੁਰੂ ਦੀ ਸਰਨ ਪਏ ਰਹਿਣਾ—ਇਹ ਚੌਪੜ ਦਾ ਕੱਪੜਾ ਵਿਛਾ ਕੇ ਮਨ ਨੂੰ ਟਿਕਾਇਆ ਕਰੋ, (ਅਤੇ ਸਾਧ ਸੰਗਤਿ ਵਿਚ) ਹਰਿ-ਨਾਮ-ਸਿਮਰਨ ਦਾ ਚੌਪੜ ਖੇਡਣ ਵਾਲੇ ਸਾਥੀ ਬਣਿਆ ਕਰੋ ।੧।
ਇਨੑ ਬਿਧਿ ਪਾਸਾ ਢਾਲਹੁ ਬੀਰ ॥
ਹੇ ਵੀਰ! ਗੁਰੂ ਦੀ ਸਰਨ ਪੈ ਕੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਿਆ ਕਰੋ, ਇਸ ਤਰ੍ਹਾਂ (ਇਸ ਜੀਵਨ-ਖੇਡ ਵਿਚ) ਦਾਅ ਚਲਾਵੋ (ਪਾਸਾ ਸੁੱਟੋ) ।
ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥
(ਜੇ ਇਸ ਤਰ੍ਹਾਂ ਇਹ ਖੇਡ ਖੇਡਦੇ ਰਹੋਗੇ ਤਾਂ) ਜ਼ਿੰਦਗੀ ਦੇ ਅਖ਼ੀਰਲੇ ਸਮੇ (ਜਮਾਂ ਦਾ) ਦੁੱਖ ਨਹੀਂ ਲੱਗੇਗਾ ।੧।ਰਹਾਉ।
ਕਰਮ ਧਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥
ਹੇ ਮੇਰੇ ਵੀਰ! ਨੇਕ ਕੰਮ ਕਰਨ ਨੂੰ ਤੁਸੀ ਚੌਪੜ ਦੀ ਖੇਡ ਬਣਾਵੋ, ਉੱਚੇ ਆਚਰਨ ਨੂੰ ਨਰਦ ਬਣਾਵੋ ।
ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥
(ਇਸ ਨਰਦ ਦੀ ਬਰਕਤਿ ਨਾਲ) ਤੁਸੀ (ਆਪਣੇ ਅੰਦਰੋਂ) ਕਾਮ ਨੂੰ ਕ®ੋਧ ਨੂੰ ਲੋਭ ਨੂੰ ਅਤੇ ਮੋਹ ਨੂੰ ਵੱਸ ਵਿਚ ਕਰੋ । ਹੇ ਵੀਰ! ਇਹੋ ਜਿਹੀ ਖੇਡ ਪਰਮਾਤਮਾ ਨੂੰ ਪਿਆਰੀ ਲੱਗਦੀ ਹੈ (ਪਸੰਦ ਆਉਂਦੀ ਹੈ) ।੨।
ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥
ਹੇ ਮੇਰੇ ਵੀਰ! ਅੰਮ੍ਰਿਤ ਵੇਲੇ ਉੱਠ ਕੇ (ਨਾਮ-ਜਲ ਵਿਚ) ਚੁੱਭੀ ਲਾਇਆ ਕਰੋ, ਸੁੱਤੇ ਹੋਏ ਭੀ ਪਰਮਾਤਮਾ ਦੇ ਆਰਾਧਨ ਵਿਚ ਜੁੜੇ ਰਹੋ ।
ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥
(ਜਿਹੜੇ ਮਨੁੱਖ ਇਹ ਉੱਦਮ ਕਰਦੇ ਹਨ ਉਹਨਾਂ ਨੂੰ) ਪਿਆਰਾ ਗੁਰੂ (ਕਾਮਾਦਿਕਾਂ ਦੇ ਟਾਕਰੇ ਤੇ) ਔਖੇ ਦਾਅ ਤੋਂ ਕਾਮਯਾਬ ਕਰ ਦੇਂਦਾ ਹੈ, ਉਹ ਮਨੁੱਖ ਆਤਮਕ ਅਡੋਲਤਾ ਦੇ ਸੁਖ-ਆਨੰਦ ਨਾਲ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ ।੩।
ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥
ਹੇ ਦਾਸ ਨਾਨਕ! (ਆਖ—ਹੇ ਵੀਰ!) ਪਰਮਾਤਮਾ ਆਪ ਹੀ ਜਗਤ-ਖੇਡ ਖੇਡਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ । ਪ੍ਰਭੂ ਨੇ ਆਪ ਹੀ ਇਹ ਰਚਨਾ ਰਚੀ ਹੋਈ ਹੈ ।
ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥
ਇਥੇ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਕਾਮਾਦਿਕਾਂ ਦੇ ਟਾਕਰੇ ਤੇ ਜੀਵਨ-ਖੇਡ) ਖੇਡਦਾ ਹੈ, ਉਹ ਇਹ ਬਾਜੀ ਜਿੱਤ ਕੇ ਪ੍ਰਭੂ-ਦਰ ਤੇ ਪਹੁੰਚਦਾ ਹੈ ।੪।੧।੧੯।
ਬਸੰਤੁ ਮਹਲਾ ੫ ਹਿੰਡੋਲ ॥
ਬਸੰਤ ਪੰਜਵੀਂ ਪਾਤਿਸ਼ਾਹੀ ਹਿੰਡੋਲ।
ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਹੇ ਪ੍ਰਭੂ! ਤੇਰੀ ਕੁਦਰਤਿ (ਤਾਕਤ) ਤੂੰ ਆਪ ਹੀ ਜਾਣਦਾ ਹੈਂ, ਕੋਈ ਹੋਰ (ਤੇਰੀ ਸਮਰਥਾ ਨੂੰ) ਨਹੀਂ ਸਮਝ ਸਕਦਾ ।
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਹੇ ਮੇਰੇ ਪਿਆਰੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ (ਆਪ) ਮਿਹਰ ਕਰਦਾ ਹੈਂ, ਉਹੀ ਤੇਰੇ ਨਾਲ ਸਾਂਝ ਪਾਂਦਾ ਹੈ ।੧।
ਤੇਰਿਆ ਭਗਤਾ ਕਉ ਬਲਿਹਾਰਾ ॥
ਹੇ ਪ੍ਰਭੂ! ਮੈਂ ਤੇਰੇ ਭਗਤਾਂ ਤੋਂ ਸਦਕੇ ਜਾਂਦਾ ਹਾਂ । (ਉਹਨਾਂ ਦੀ ਹੀ ਕਿਰਪਾ ਨਾਲ ਤੇਰੇ ਦਰ ਤੇ ਪਹੁੰਚਿਆ ਜਾ ਸਕਦਾ ਹੈ) ।
ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਹੇ ਪ੍ਰਭੂ! ਜਿੱਥੇ ਤੂੰ ਵੱਸਦਾ ਹੈਂ ਉਹ ਥਾਂ ਸਦਾ ਸੋਹਣਾ ਹੈ, ਬੇਅੰਤ ਹਨ ਤੇਰੇ ਚੋਜ-ਤਮਾਸ਼ੇ ।੧।ਰਹਾਉ।
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਹੇ ਪ੍ਰਭੂ! ਤੇਰੀ ਭਗਤੀ ਤੇਰੀ ਪੇ੍ਰਰਨਾ ਨਾਲ ਹੀ ਹੋ ਸਕਦੀ ਹੈ, (ਤੇਰੀ ਪ੍ਰੇਰਨਾ ਤੋਂ ਬਿਨਾ) ਕੋਈ ਭੀ ਹੋਰ ਪ੍ਰਾਣੀ (ਤੇਰੀ ਭਗਤੀ) ਨਹੀਂ ਕਰ ਸਕਦਾ ।
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੇਰਾ ਭਗਤ (ਭੀ) ਉਹੀ ਮਨੁੱਖ (ਬਣਦਾ ਹੈ ਜਿਹੜਾ) ਤੈਨੂੰ ਪਿਆਰਾ ਲੱਗਦਾ ਹੈ ਜਿਸ (ਦੇ ਮਨ) ਨੂੰ ਤੰੂ (ਆਪਣੇ ਪਿਆਰ ਦਾ) ਰੰਗ ਚਾੜ੍ਹਦਾ ਹੈਂ ।੨।