Sri Guru Granth Sahib Ji — Ang 1188 (punjabi)
ਮਨੁ ਭੂਲਉ ਭਰਮਸਿ ਭਵਰ ਤਾਰ ॥
(ਮਾਇਆ ਦੇ ਪ੍ਰਭਾਵ ਦੇ ਕਾਰਨ) ਕੁਰਾਹੇ ਪਿਆ ਹੋਇਆ ਮਨ ਭੌਰੇ ਵਾਂਗ ਭਟਕਦਾ ਹੈ,
ਬਿਲ ਬਿਰਥੇ ਚਾਹੈ ਬਹੁ ਬਿਕਾਰ ॥
ਮਨ ਇੰਦਿ®ਆਂ ਦੀ ਰਾਹੀਂ ਬਹੁਤੇ ਵਿਅਰਥ ਵਿਕਾਰ ਕਰਨੇ ਚਾਹੁੰਦਾ ਹੈ,
ਮੈਗਲ ਜਿਉ ਫਾਸਸਿ ਕਾਮਹਾਰ ॥
ਇਹ ਮਨ ਕਾਮਾਤੁਰ ਹਾਥੀ ਵਾਂਗ ਫਸਦਾ ਹ
ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥
ਜੋ ਸੰਗਲ ਨਾਲ ਕੜ ਕੇ ਬੰਨ੍ਹਿਆ ਜਾਂਦਾ ਹੈ ਤੇ ਸਿਰ ਉਤੇ ਚੋਟਾਂ ਸਹਾਰਦਾ ਹੈ ।੨।
ਮਨੁ ਮੁਗਧੌ ਦਾਦਰੁ ਭਗਤਿਹੀਨੁ ॥
ਮੂਰਖ ਮਨ ਭਗਤੀ ਤੋਂ ਵਾਂਜਿਆ ਰਹਿੰਦਾ ਹੈ,
ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥
ਮੂਰਖ ਮਨ ਭਗਤੀ ਤੋਂ ਵਾਂਜਿਆ ਰਹਿੰਦਾ ਹੈ, (ਇਹ ਮੂਰਖ ਮਨ, ਮਾਨੋ) ਡੱਡੂ ਹੈ (ਜੋ ਨੇੜੇ ਹੀ ਉੱਗੇ ਹੋਏ ਕੌਲ ਫੁੱਲ ਦੀ ਕਦਰ ਨਹੀਂ ਜਾਣਦਾ) । (ਕੁਰਾਹੇ ਪਿਆ ਹੋਇਆ ਮਨ) ਪ੍ਰਭੂ ਦੇ ਦਰ ਤੋਂ ਡਿੱਗਿਆ ਹੋਇਆ ਹੈ, (ਮਾਨੋ) ਸਰਾਪਿਆ ਹੋਇਆ ਹੈ, ਪਰਮਾਤਮਾ ਦੇ ਨਾਮ ਤੋਂ ਸੱਖਣਾ ਹੈ ।
ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥
ਜੇਹੜਾ ਮਨੁੱਖ ਨਾਮ ਤੋਂ ਖ਼ਾਲੀ ਹੈ ਉਸ ਦੀ ਨਾਹ ਕੋਈ ਚੰਗੀ ਜਾਤਿ ਮੰਨੀ ਜਾਂਦੀ ਹੈ ਨਾਹ ਚੰਗੀ ਕੁਲ, ਕੋਈ ਉਸ ਦਾ ਨਾਮ ਤਕ ਨਹੀਂ ਲੈਂਦਾ,
ਸਭਿ ਦੂਖ ਸਖਾਈ ਗੁਣਹ ਬੀਨ ॥੩॥
ਉਹ ਆਤਮਕ ਗੁਣਾਂ ਤੋਂ ਵਾਂਜਿਆ ਰਹਿੰਦਾ ਹੈ, ਸਾਰੇ ਦੁਖ ਹੀ ਦੁਖ ਉਸ ਦੇ ਸਾਥੀ ਬਣੇ ਰਹਿੰਦੇ ਹਨ ।੩।
ਮਨੁ ਚਲੈ ਨ ਜਾਈ ਠਾਕਿ ਰਾਖੁ ॥
ਹੇ ਭਾਈ! ਇਹ ਮਨ ਚੰਚਲ ਹੈ, ਇਸ ਨੂੰ ਰੋਕ ਕੇ ਰੱਖ ਤਾਕਿ ਇਹ (ਵਿਕਾਰਾਂ ਦੇ ਪਿੱਛੇ) ਭਟਕਦਾ ਨਾਹ ਫਿਰੇ ।
ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥
ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਨਾਹ ਕਿਤੇ ਇੱਜ਼ਤ ਮਿਲਦੀ ਹੈ ਨਾਹ ਕੋਈ ਇਤਬਾਰ ਕਰਦਾ ਹੈ ।
ਤੂ ਆਪੇ ਸੁਰਤਾ ਆਪਿ ਰਾਖੁ ॥
ਸ੍ਰਿਸ਼ਟੀ ਰਚ ਕੇ ਪਰਮਾਤਮਾ ਆਪ ਹੀ (ਇਸ ਦੀਆਂ ਲੋੜਾਂ ਭੀ) ਜਾਣਦਾ ਹੈ (ਇਸ ਵਾਸਤੇ, ਹੇ ਭਾਈ! ਪ੍ਰਭੂ ਦੇ ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!)
ਧਰਿ ਧਾਰਣ ਦੇਖੈ ਜਾਣੈ ਆਪਿ ॥੪॥
ਤੂੰ ਆਪ ਹੀ (ਸਾਡੀਆਂ ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈਂ, ਤੇ ਆਪ ਹੀ ਸਾਡਾ ਰਾਖਾ ਹੈਂ ।੪।
ਆਪਿ ਭੁਲਾਏ ਕਿਸੁ ਕਹਉ ਜਾਇ ॥
ਹੇ ਮਾਂ! ਮੈਂ ਪ੍ਰਭੂ ਤੋਂ ਬਿਨਾ ਹੋਰ ਕਿਸ ਨੂੰ ਜਾ ਕੇ ਆਖਾਂ? ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾਂਦਾ ਹੈ,
ਗੁਰੁ ਮੇਲੇ ਬਿਰਥਾ ਕਹਉ ਮਾਇ ॥
ਪ੍ਰਭੂ ਆਪ ਹੀ ਗੁਰੂ ਮਿਲਾਂਦਾ ਹੈ, ਸੋ, ਮੈਂ ਗੁਰੂ ਦੇ ਦਰ ਤੇ ਹੀ ਦਿਲ ਦਾ ਦੁੱਖ ਕਹਿ ਸਕਦਾ ਹਾਂ ।
ਅਵਗਣ ਛੋਡਉ ਗੁਣ ਕਮਾਇ ॥
ਗੁਰੂ ਦੀ ਸਹੈਤਾ ਨਾਲ ਹੀ ਗੁਣ ਵਿਹਾਝ ਕੇ ਔਗੁਣ ਛੱਡ ਸਕਦਾ ਹਾਂ ।
ਗੁਰ ਸਬਦੀ ਰਾਤਾ ਸਚਿ ਸਮਾਇ ॥੫॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਉਹ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੫।
ਸਤਿਗੁਰ ਮਿਲਿਐ ਮਤਿ ਊਤਮ ਹੋਇ ॥
ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੀ) ਮਤਿ ਸੇ੍ਰਸ਼ਟ ਹੋ ਜਾਂਦੀ ਹੈ, ਮਨ ਪਵਿਤ® ਹੋ ਜਾਂਦਾ ਹੈ,
ਮਨੁ ਨਿਰਮਲੁ ਹਉਮੈ ਕਢੈ ਧੋਇ ॥
ਉਹ ਮਨੁੱਖ ਆਪਣੇ ਮਨ ਵਿਚੋਂ ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ,
ਸਦਾ ਮੁਕਤੁ ਬੰਧਿ ਨ ਸਕੈ ਕੋਇ ॥
ਉਹ ਵਿਕਾਰਾਂ ਤੋਂ ਸਦਾ ਬਚਿਆ ਰਹਿੰਦਾ ਹੈ, ਕੋਈ (ਵਿਕਾਰ) ਉਸ ਨੂੰ ਕਾਬੂ ਨਹੀਂ ਕਰ ਸਕਦਾ,
ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥
ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ, ਕੋਈ ਹੋਰ (ਸ਼ੁਗ਼ਲ ਉਸ ਨੂੰ ਆਪਣੇ ਵਲ ਖਿੱਚ) ਨਹੀਂ ਪਾ ਸਕਦਾ ।੬।
ਮਨੁ ਹਰਿ ਕੈ ਭਾਣੈ ਆਵੈ ਜਾਇ ॥
(ਪਰ ਜੀਵ ਦੇ ਕੀਹ ਵੱਸ? ਇਸ ਮਨ ਦੀ ਕੋਈ ਪੇਸ਼ ਨਹੀਂ ਜਾ ਸਕਦੀ) ਇਹ ਮਨ ਪਰਮਾਤਮਾ ਦੇ ਭਾਣੇ ਅਨੁਸਾਰ (ਮਾਇਆ ਦੇ ਮੋਹ ਵਿਚ) ਭਟਕਦਾ ਫਿਰਦਾ ਹੈ,
ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥
ਉਹ ਪ੍ਰਭੂ ਆਪ ਹੀ ਸਭ ਜੀਵਾਂ ਵਿਚ ਵੱਸਦਾ ਹੈ (ਉਸ ਦੀ ਰਜ਼ਾ ਦੇ ਉਲਟ) ਕੋਈ ਹੀਲ-ਹੁੱਜਤ ਕੀਤੀ ਨਹੀਂ ਜਾ ਸਕਦੀ ।
ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥
ਹਰ ਥਾਂ ਪ੍ਰਭੂ ਦਾ ਹੁਕਮ ਹੀ ਚੱਲ ਰਿਹਾ ਹੈ, ਸਾਰੀ ਸ੍ਰਿਸ਼ਟੀ ਪ੍ਰਭੂ ਦੇ ਹੁਕਮ ਵਿਚ ਹੀ ਬੱਝੀ ਰਹਿੰਦੀ ਹੈ ।
ਦੂਖ ਸੂਖ ਸਭ ਤਿਸੁ ਰਜਾਇ ॥੭॥
(ਜੀਵਾਂ ਨੂੰ ਵਾਪਰਦੇ) ਸਾਰੇ ਦੁਖ ਤੇ ਸੁਖ ਉਸ ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਹਨ ।੭।
ਤੂ ਅਭੁਲੁ ਨ ਭੂਲੌ ਕਦੇ ਨਾਹਿ ॥
ਹੇ ਪ੍ਰਭੂ! ਤੂੰ ਅਭੁੱਲ ਹੈਂ, ਗ਼ਲਤੀ ਨਹੀਂ ਕਰਦਾ, ਤੂੰ ਕਦੇ ਭੀ ਉਕਾਈ ਨਹੀਂ ਖਾਂਦਾ ।
ਗੁਰ ਸਬਦੁ ਸੁਣਾਏ ਮਤਿ ਅਗਾਹਿ ॥
(ਤੇਰੀ ਰਜ਼ਾ ਅਨੁਸਾਰ) ਗੁਰੂ ਜਿਸ ਨੂੰ ਆਪਣਾ ਸ਼ਬਦ ਸੁਣਾਂਦਾ ਹੈ ਉਸ ਮਨੁੱਖ ਦੀ ਮਤਿ ਭੀ ਅਗਾਧ (ਡੂੰਘੀ) ਹੋ ਜਾਂਦੀ ਹੈ (ਭਾਵ, ਉਹ ਭੀ ਡੂੰਘੀ ਸਮਝ ਵਾਲਾ ਹੋ ਜਾਂਦਾ ਹੈ ਤੇ ਕੋਈ ਉਕਾਈ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ)
ਤੂ ਮੋਟਉ ਠਾਕੁਰੁ ਸਬਦ ਮਾਹਿ ॥
ਹੇ ਪ੍ਰਭੂ! ਤੂੰ ਵੱਡਾ (ਪਾਲਣਹਾਰ) ਮਾਲਕ ਹੈਂ ਤੇ ਗੁਰੂ ਦੇ ਸ਼ਬਦ ਵਿਚ ਵੱਸਦਾ ਹੈਂ (ਭਾਵ, ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਤੇਰਾ ਦਰਸਨ ਹੋ ਜਾਂਦਾ ਹੈ) ।
ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਨਾਨਕ ਦਾ ਮਨ (ਉਸ ਦੀ ਯਾਦ ਵਿਚ) ਗਿੱਝ ਗਿਆ ਹੈ ।੮।੨।
ਬਸੰਤੁ ਮਹਲਾ ੧ ॥
ਬਸੰਤ ਪਹਿਲੀ ਪਾਤਿਸ਼ਾਹੀ।
ਦਰਸਨ ਕੀ ਪਿਆਸ ਜਿਸੁ ਨਰ ਹੋਇ ॥
ਜਿਸ ਮਨੁੱਖ ਨੂੰ ਪਰਮਾਤਮਾ ਦੇ ਦਰਸਨ ਦੀ ਤਾਂਘ ਹੁੰਦੀ ਹੈ, ਉਹ ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਛੱਡ ਕੇ ਇਕ ਪਰਮਾਤਮਾ ਦੇ ਨਾਮ ਵਿਚ ਹੀ ਮਸਤ ਰਹਿੰਦਾ ਹੈ ।
ਏਕਤੁ ਰਾਚੈ ਪਰਹਰਿ ਦੋਇ ॥
(ਜਿਵੇਂ ਦੁੱਧ ਰਿੜਕ ਕੇ, ਮੁੜ ਮੁੜ ਮਧਾਣੀ ਹਿਲਾ ਕੇ, ਮੱਖਣ ਕੱਢੀਦਾ ਹੈ, ਤਿਵੇਂ) ਉਹ ਮਨੁੱਖ ਮੁੜ ਮੁੜ ਸਿਮਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖਦਾ ਹੈ,
ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥
ਤੇ ਉਸ ਦਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ ।
ਗੁਰਮੁਖਿ ਬੂਝੈ ਏਕ ਸਮਾਇ ॥੧॥
ਗੁਰੂ ਦੀ ਸਰਨ ਪੈ ਕੇ ਉਹ (ਪਰਮਾਤਮਾ ਦੇ ਸਹੀ ਸਰੂਪ ਨੂੰ) ਸਮਝ ਲੈਂਦਾ ਹੈ, ਤੇ ਉਸ ਇਕ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।
ਤੇਰੇ ਦਰਸਨ ਕਉ ਕੇਤੀ ਬਿਲਲਾਇ ॥
ਹੇ ਪ੍ਰਭੂ! ਬੇਅੰਤ ਲੁਕਾਈ ਤੇਰੇ ਦਰਸਨ ਵਾਸਤੇ ਤਰਲੇ ਲੈਂਦੀ ਹੈ,
ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥
ਪਰ ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਤੇਰੇ ਸਰੂਪ ਨੂੰ) ਪਛਾਣਦਾ ਹੈ ।੧।ਰਹਾਉ।
ਬੇਦ ਵਖਾਣਿ ਕਹਹਿ ਇਕੁ ਕਹੀਐ ॥
ਵੇਦ ਆਦਿਕ ਧਰਮ-ਪੁਸਤਕ ਭੀ ਵਿਆਖਿਆ ਕਰ ਕੇ ਇਹੀ ਆਖਦੇ ਹਨ
ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥
ਕਿ ਇਕ ਉਸ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ਜੋ ਬੇਅੰਤ ਹੈ ਤੇ ਜਿਸ ਦਾ ਅੰਤ ਕਿਸੇ ਜੀਵ ਨੇ ਨਹੀਂ ਲੱਭਾ ।
ਏਕੋ ਕਰਤਾ ਜਿਨਿ ਜਗੁ ਕੀਆ ॥
ਉਹ ਇਕ ਆਪ ਹੀ ਆਪ ਕਰਤਾਰ ਹੈ ਜਿਸ ਨੇ ਜਗਤ ਰਚਿਆ ਹੈ,
ਬਾਝੁ ਕਲਾ ਧਰਿ ਗਗਨੁ ਧਰੀਆ ॥੨॥
ਜਿਸ ਨੇ ਕਿਸੇ ਦਿੱਸਦੇ ਸਹਾਰੇ ਤੋਂ ਬਿਨਾ ਹੀ ਧਰਤੀ ਤੇ ਆਕਾਸ਼ ਨੂੰ ਠਹਰਾਇਆ ਹੋਇਆ ਹੈ ।੨।
ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥
ਸਿਆਣਾ ਮਨੁੱਖ ਪੂਰੇ ਗੁਰੂ ਪਾਸੋਂ ਸਮਝ ਲੈਂਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਲਗਨ ਹੀ ਅਸਲ ਗਿਆਨ ਹੈ ਤੇ ਅਸਲ ਧਿਆਨ (ਜੋੜਨਾ) ਹੈ ।
ਏਕੁ ਨਿਰਾਲਮੁ ਅਕਥ ਕਹਾਣੀ ॥
ਇਕ ਪਰਮਾਤਮਾ ਹੀ ਐਸਾ ਹੈ ਜਿਸ ਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਉਸ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,
ਏਕੋ ਸਬਦੁ ਸਚਾ ਨੀਸਾਣੁ ॥
ਉਸ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ
ਪੂਰੇ ਗੁਰ ਤੇ ਜਾਣੈ ਜਾਣੁ ॥੩॥
(ਮਨੁੱਖ ਦੇ ਪਾਸ ਇਸ ਜੀਵਨ-ਪੰਧ ਵਿਚ) ਸੱਚਾ ਪਰਵਾਨਾ ਹੈ ।੩।
ਏਕੋ ਧਰਮੁ ਦ੍ਰਿੜੈ ਸਚੁ ਕੋਈ ॥
ਜੇਹੜਾ ਕੋਈ ਮਨੁੱਖ ਆਪਣੇ ਹਿਰਦੇ ਵਿਚ ਇਹ ਨਿਸ਼ਚਾ ਬਿਠਾਂਦਾ ਹੈ ਕਿ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਹੀ ਇਕੋ ਇਕ ਠੀਕ ਧਰਮ ਹੈ,
ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥
ਉਹੀ ਗੁਰੂ ਦੀ ਮਤਿ ਦਾ ਆਸਰਾ ਲੈ ਕੇ ਸਦਾ ਲਈ (ਵਿਕਾਰਾਂ ਦੇ ਟਾਕਰੇ ਤੇ) ਅਡੋਲ ਹੋ ਜਾਂਦਾ ਹੈ;
ਅਨਹਦਿ ਰਾਤਾ ਏਕ ਲਿਵ ਤਾਰ ॥
ਉਹ ਮਨੁੱਖ ਇਕ-ਤਾਰ ਸੁਰਤਿ ਜੋੜ ਕੇ ਅਬਿਨਾਸੀ ਪ੍ਰਭੂ ਵਿਚ ਮਸਤ ਰਹਿੰਦਾ ਹੈ,
ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥
ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਦਰਸਨ ਕਰ ਲੈਂਦਾ ਹੈ ।੪।
ਏਕੋ ਤਖਤੁ ਏਕੋ ਪਾਤਿਸਾਹੁ ॥
(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਯਕੀਨ ਬਣ ਜਾਂਦਾ ਹੈ ਕਿ ਸਾਰੇ ਜਗਤ ਦਾ ਮਾਲਕ ਪਰਮਾਤਮਾ ਹੀ ਸਦਾ-ਥਿਰ) ਇਕੋ ਇਕ ਪਾਤਿਸ਼ਾਹ ਹੈ (ਤੇ ਉਸੇ ਦਾ ਹੀ ਸਦਾ-ਥਿਰ ਰਹਿਣ ਵਾਲਾ) ਇਕੋ ਇਕ ਤਖ਼ਤ ਹੈ,
ਸਰਬੀ ਥਾਈ ਵੇਪਰਵਾਹੁ ॥
ਉਹ ਪਾਤਿਸ਼ਾਹ ਸਭ ਥਾਵਾਂ ਵਿਚ ਵਿਆਪਕ ਹੈ (ਸਾਰੇ ਜਗਤ ਦੀ ਕਾਰ ਚਲਾਂਦਾ ਹੋਇਆ ਭੀ ਉਹ ਸਦਾ) ਬੇ-ਫ਼ਿਕਰ ਰਹਿੰਦਾ ਹੈ ।
ਤਿਸ ਕਾ ਕੀਆ ਤ੍ਰਿਭਵਣ ਸਾਰੁ ॥
ਸਾਰਾ ਜਗਤ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ, ਉਹੀ ਤਿੰਨਾਂ ਭਵਨਾਂ ਦਾ ਮੂਲ ਹੈ,
ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥
ਪਰ ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦਿ®ਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਹਰ ਥਾਂ) ਉਹ ਆਪ ਹੀ ਆਪ ਹੈ ।੫।
ਏਕਾ ਮੂਰਤਿ ਸਾਚਾ ਨਾਉ ॥
(ਇਹ ਸਾਰਾ ਸੰਸਾਰ ਉਸੇ) ਇਕ ਪਰਮਾਤਮਾ ਦਾ ਸਰੂਪ ਹੈ, ਉਸ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ,
ਤਿਥੈ ਨਿਬੜੈ ਸਾਚੁ ਨਿਆਉ ॥
ਉਸ ਦੀ ਦਰਗਾਹ ਵਿਚ ਸਦਾ ਸਦਾ-ਥਿਰ ਨਿਆਂ ਹੀ ਚੱਲਦਾ ਹੈ ।
ਸਾਚੀ ਕਰਣੀ ਪਤਿ ਪਰਵਾਣੁ ॥
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨੂੰ ਆਪਣਾ ਕਰਤੱਵ ਬਣਾਇਆ ਹੈ ਉਸ ਨੂੰ ਸੱਚੀ ਦਰਗਾਹ ਵਿਚ ਇੱਜ਼ਤ ਮਿਲਦੀ ਹੈ ਮਾਣ ਮਿਲਦਾ ਹੈ,
ਸਾਚੀ ਦਰਗਹ ਪਾਵੈ ਮਾਣੁ ॥੬॥
ਦਰਗਾਹ ਵਿਚ ਉਹ ਕਬੂਲ ਹੁੰਦਾ ਹੈ ।੬।
ਏਕਾ ਭਗਤਿ ਏਕੋ ਹੈ ਭਾਉ ॥
(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਨਿਸ਼ਚਾ ਆ ਜਾਂਦਾ ਹੈ ਕਿ) ਪਰਮਾਤਮਾ ਦੀ ਭਗਤੀ ਪਰਮਾਤਮਾ ਨਾਲ ਪਿਆਰ ਹੀ ਇਕੋ ਇਕ ਸਹੀ ਜੀਵਨ-ਰਾਹ ਹੈ ।
ਬਿਨੁ ਭੈ ਭਗਤੀ ਆਵਉ ਜਾਉ ॥
ਜੇਹੜਾ ਮਨੁੱਖ ਭਗਤੀ ਤੋਂ ਸੱਖਣਾ ਹੈ ਪ੍ਰਭੂ ਦੇ ਡਰ-ਅਦਬ ਤੋਂ ਖ਼ਾਲੀ ਹੈ ਉਸ ਨੂੰ ਜੰਮਣ ਮਰਨ ਦਾ ਗੇੜ ਮਿਲਿਆ ਰਹਿੰਦਾ ਹੈ ।
ਗੁਰ ਤੇ ਸਮਝਿ ਰਹੈ ਮਿਹਮਾਣੁ ॥
ਜੇਹੜਾ ਮਨੁੱਖ ਗੁਰੂ ਪਾਸੋਂ ਸਿੱਖਿਆ ਲੈ ਕੇ (ਜਗਤ ਵਿਚ) ਪ੍ਰਾਹੁਣਾ (ਬਣ ਕੇ) ਜੀਊਂਦਾ ਹੈ