Sri Guru Granth Sahib Ji — Ang 1190 (punjabi)
ਗੁਰ ਸਬਦੁ ਬੀਚਾਰਹਿ ਆਪੁ ਜਾਇ ॥
(ਹੇ ਭਾਈ!) ਜੇ ਤੂੰ ਗੁਰੂ ਦੇ ਸ਼ਬਦ ਨੂੰ ਆਪਣੀ ਸੁਰਤਿ ਵਿਚ ਟਿਕਾ ਰੱਖੇਂ, ਤਾਂ ਇਸ ਤਰ੍ਹਾਂ ਆਪਾ-ਭਾਵ ਦੂਰ ਹੋ ਸਕੇਗਾ ।
ਸਾਚ ਜੋਗੁ ਮਨਿ ਵਸੈ ਆਇ ॥੮॥
(ਗੁਰੂ ਦਾ ਸ਼ਬਦ ਵਿਚਾਰਨ ਦੀ ਬਰਕਤਿ ਨਾਲ ਉਹ ਪ੍ਰਭੂ-ਨਾਮ) ਮਨ ਵਿਚ ਆ ਵੱਸਦਾ ਹੈ ਜੋ ਸਦਾ-ਥਿਰ ਪ੍ਰਭੂ ਨਾਲ ਸਦਾ ਦਾ ਮਿਲਾਪ ਬਣਾ ਦੇਂਦਾ ਹੈ ।੮।
ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥
ਹੇ ਮੂਰਖ! ਜਿਸ ਪਰਮਾਤਮਾ ਨੇ ਤੈਨੂੰ ਜਿੰਦ ਦਿੱਤੀ ਹੈ ਸਰੀਰ ਦਿੱਤਾ ਹੈ ਉਸ ਨੂੰ ਤੂੰ ਚੇਤੇ ਨਹੀਂ ਕਰਦਾ
ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥
(ਤੇ ਸੁਆਹ ਮਲ ਕੇ ਮੜ੍ਹੀਆਂ ਮਸਾਣਾਂ ਵਿਚ ਜਾ ਡੇਰਾ ਲਾਂਦਾ ਹੈਂ) ਮੜ੍ਹੀਆਂ ਮਸਾਣਾਂ ਵਿਚ ਬੈਠਿਆਂ ਪਰਮਾਤਮਾ ਨਾਲ ਮਿਲਾਪ ਨਹੀਂ ਬਣ ਸਕਦਾ ।੯।
ਗੁਣ ਨਾਨਕੁ ਬੋਲੈ ਭਲੀ ਬਾਣਿ ॥
ਨਾਨਕ ਤਾਂ ਪਰਮਾਤਮਾ ਦੀਆਂ ਸਿਫ਼ਤਾਂ ਦੀ ਬਾਣੀ ਉਚਾਰਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਹੀ ਸੁੰਦਰ ਬਾਣੀ ਹੈ (ਇਹੀ ਪਰਮਾਤਮਾ ਦੇ ਚਰਨਾਂ ਵਿਚ ਜੋੜ ਸਕਦੀ ਹੈ)
ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥
ਇਸ ਗੱਲ ਨੂੰ ਸਮਝ (ਜੇ ਤੂੰ ਭੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੇਂਗਾ ਤਾਂ) ਤੈਨੂੰ ਭੀ ਪਰਮਾਤਮਾ ਦਾ ਦੀਦਾਰ ਕਰਾਣ ਵਾਲੀਆਂ ਆਤਮਕ ਅੱਖਾਂ ਮਿਲ ਜਾਣਗੀਆਂ ।੧੦।੫।
ਬਸੰਤੁ ਮਹਲਾ ੧ ॥
ਬਸੰਤ ਪਹਿਲੀ ਪਾਤਿਸ਼ਾਹੀ।
ਦੁਬਿਧਾ ਦੁਰਮਤਿ ਅਧੁਲੀ ਕਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਭਟਕਦਾ ਫਿਰਦਾ ਹੈ (ਠੇਡੇ ਖਾਂਦਾ ਫਿਰਦਾ ਹੈ,
ਮਨਮੁਖਿ ਭਰਮੈ ਮਝਿ ਗੁਬਾਰ ॥੧॥
ਉਸ ਨੂੰ ਸਹੀ ਜੀਵਨ-ਪੰਧ ਨਹੀਂ ਦਿੱਸਦਾ) । ਉਹ ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਰੱਖਦਾ ਹੈ, (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋ ਚੁਕੀ ਭੈੜੀ ਮਤਿ ਦੇ ਪਿੱਛੇ ਲੱਗ ਕੇ ਹੀ ਕਾਰ ਕਰਦਾ ਹੈ ।੧।
ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥
ਮਾਇਆ ਵਿਚ ਅੰਨ੍ਹਾ ਹੋਇਆ ਮਨ ਉਸੇ ਮਤਿ ਦੇ ਪਿੱਛੇ ਤੁਰਦਾ ਹੈ ਜੋ (ਆਪ ਭੀ) ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਪਈ ਹੈ (ਤੇ ਉਹ ਮਨ ਮਾਇਆ ਦੀ ਭਟਕਣਾ ਵਿਚ ਹੀ ਰਹਿੰਦਾ ਹੈ) ।
ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥
ਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ ਮਨ ਦੀ ਇਹ ਭਟਕਣਾ ਦੂਰ ਨਹੀਂ ਹੁੰਦੀ ।੧।ਰਹਾਉ।
ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਅੰਨ੍ਹੇ ਮਨੁੱਖਾਂ ਨੂੰ ਗੁਰੂ ਦੀ (ਦਿੱਤੀ) ਮਤਿ ਪਸੰਦ ਨਹੀਂ ਆਉਂਦੀ
ਪਸੂ ਭਏ ਅਭਿਮਾਨੁ ਨ ਜਾਈ ॥੨॥
(ਉਹ ਵੇਖਣ ਨੂੰ ਭਾਵੇਂ ਮਨੁੱਖ ਹਨ ਪਰ ਸੁਭਾਵ ਵਲੋਂ) ਪਸ਼ੂ ਹੋ ਚੁਕੇ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਆਕੜ ਨਹੀਂ ਜਾਂਦੀ ।੨।
ਲਖ ਚਉਰਾਸੀਹ ਜੰਤ ਉਪਾਏ ॥
ਸਿਰਜਣਹਾਰ ਪ੍ਰਭੂ ਚੌਰਾਸੀ ਲੱਖ ਜੂਨਾਂ ਵਿਚ ਬੇਅੰਤ ਜੀਵ ਪੈਦਾ ਕਰਦਾ ਹੈ,
ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥
ਜਿਵੇਂ ਉਸ ਠਾਕੁਰ ਦੀ ਮਰਜ਼ੀ ਹੁੰਦੀ ਹੈ, ਪੈਦਾ ਕਰਦਾ ਹੈ ਤੇ ਨਾਸ ਭੀ ਕਰ ਦੇਂਦਾ ਹੈ ।੩।;
ਸਗਲੀ ਭੂਲੈ ਨਹੀ ਸਬਦੁ ਅਚਾਰੁ ॥
ਪਰ ਉਹ ਸਾਰੀ ਹੀ ਲੁਕਾਈ ਕੁਰਾਹੇ ਪਈ ਰਹਿੰਦੀ ਹੈ ਜਦ ਤਕ ਉਹ ਗੁਰੂ ਦਾ ਸ਼ਬਦ (ਹਿਰਦੇ ਵਿਚ ਨਹੀਂ ਵਸਾਂਦੀ, ਤੇ ਜਦ ਤਕ ਉਸ ਸ਼ਬਦ ਅਨੁਸਾਰ ਆਪਣਾ) ਕਰਤੱਬ ਨਹੀਂ ਬਣਾਂਦੀ ।
ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥
ਉਹੀ ਜੀਵ (ਜੀਵਨ ਦੇ ਸਹੀ ਰਸਤੇ ਨੂੰ) ਸਮਝਦਾ ਹੈ ਜਿਸ ਦਾ ਰਾਹਬਰ ਗੁਰੂ ਬਣਦਾ ਹੈ ਕਰਤਾਰ ਬਣਦਾ ਹੈ ।੪।
ਗੁਰ ਕੇ ਚਾਕਰ ਠਾਕੁਰ ਭਾਣੇ ॥
ਜੇਹੜੇ ਮਨੁੱਖ ਸਤਿਗੁਰੂ ਦੇ ਸੇਵਕ ਬਣਦੇ ਹਨ ਉਹ ਪਾਲਣਹਾਰ ਪ੍ਰਭੂ ਨੂੰ ਪਸੰਦ ਆ ਜਾਂਦੇ ਹਨ ।
ਬਖਸਿ ਲੀਏ ਨਾਹੀ ਜਮ ਕਾਣੇ ॥੫॥
ਉਹਨਾਂ ਨੂੰ ਜਮਾਂ ਦੀ ਮੁਥਾਜੀ ਨਹੀਂ ਰਹਿ ਜਾਂਦੀ ਕਿਉਂਕਿ ਪ੍ਰਭੂ ਨੇ ਉਹਨਾਂ ਉਤੇ ਮੇਹਰ ਕਰ ਦਿੱਤੀ ਹੁੰਦੀ ਹੈ ।੫।
ਜਿਨ ਕੈ ਹਿਰਦੈ ਏਕੋ ਭਾਇਆ ॥
ਜਿਨ੍ਹਾਂ ਬੰਦਿਆਂ ਨੂੰ ਆਪਣੇ ਹਿਰਦੇ ਵਿਚ ਇਕ ਪਰਮਾਤਮਾ ਹੀ ਪਿਆਰਾ ਲੱਗਦਾ ਹੈ,
ਆਪੇ ਮੇਲੇ ਭਰਮੁ ਚੁਕਾਇਆ ॥੬॥
ਉਹਨਾਂ ਨੂੰ ਪਰਮਾਤਮਾ ਆਪ ਹੀ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਉਹਨਾਂ ਦੀ ਭਟਕਣਾ ਦੂਰ ਹੋ ਜਾਂਦੀ ਹੈ ।੬।
ਬੇਮੁਹਤਾਜੁ ਬੇਅੰਤੁ ਅਪਾਰਾ ॥
ਸਾਰੀ ਸ੍ਰਿਸ਼ਟੀ ਦਾ ਸਿਰਜਣਹਾਰ ਪ੍ਰਭੂ ਸਿਮਰਨ ਦੀ ਰਾਹੀਂ ਹੀ ਖ਼ੁਸ਼ ਕੀਤਾ ਜਾ ਸਕਦਾ ਹੈ,
ਸਚਿ ਪਤੀਜੈ ਕਰਣੈਹਾਰਾ ॥੭॥
ਉਹ ਬੇ-ਮੁਥਾਜ ਹੈ ਬੇਅੰਤ ਹੈ ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੭।
ਨਾਨਕ ਭੂਲੇ ਗੁਰੁ ਸਮਝਾਵੈ ॥
ਹੇ ਨਾਨਕ! (ਮਾਇਆ ਦੇ ਮੋਹ ਵਿਚ ਫਸ ਕੇ) ਕੁਰਾਹੇ ਪਏ ਮਨੁੱਖ ਨੂੰ ਗੁਰੂ (ਹੀ ਸਮਝਾ ਸਕਦਾ ਹੈ ।
ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥
ਗੁਰੂ ਉਸ ਨੂੰ ਇੱਕ ਪਰਮਾਤਮਾ ਦਾ ਦੀਦਾਰ ਕਰਾ ਦੇਂਦਾ ਹੈ, ਉਸ ਨੂੰ ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਜੋੜ ਦੇਂਦਾ ਹੈ ।੮।੬।
ਬਸੰਤੁ ਮਹਲਾ ੧ ॥
ਬਸੰਤੁ ਪਹਿਲੀ ਪਾਤਿਸ਼ਾਹੀ।
ਆਪੇ ਭਵਰਾ ਫੂਲ ਬੇਲਿ ॥
(ਗੁਰਮੁਖਿ) ਭੌਰਾ ਇਸ ਤਰ੍ਹਾਂ (ਪ੍ਰਭੂ ਦੇ ਨਾਮ ਦੀ) ਸੁਗੰਧੀ ਲੈਂਦਾ ਹੈ ਕਿ ਉਸ ਨੂੰ ਜੰਗਲ ਦੇ ਸਾਰੇ ਰੁੱਖ ਹਰੇ ਤੇ ਫੁੱਲਾਂ ਨਾਲ ਲੱਦੇ ਹੋਏ ਦਿੱਸਦੇ ਹਨ
ਆਪੇ ਸੰਗਤਿ ਮੀਤ ਮੇਲਿ ॥੧॥
(ਗੁਰਮੁਖਿ ਨੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਪ੍ਰਭੂ ਦੀ ਹੀ ਜੋਤਿ ਰੁਮਕਦੀ ਦਿੱਸਦੀ ਹੈ) ।੧।ਰਹਾਉ।
ਐਸੀ ਭਵਰਾ ਬਾਸੁ ਲੇ ॥
(ਗੁਰਮੁਖਿ) ਭੌਰਾ ਇਸ ਤਰ੍ਹਾਂ (ਪ੍ਰਭੂ ਦੇ ਨਾਮ ਦੀ) ਸੁਗੰਧੀ ਲੈਂਦਾ ਹੈ
ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥
ਕਿ ਉਸ ਨੂੰ ਜੰਗਲ ਦੇ ਸਾਰੇ ਰੁੱਖ ਹਰੇ ਤੇ ਫੁੱਲਾਂ ਨਾਲ ਲੱਦੇ ਹੋਏ ਦਿੱਸਦੇ ਹਨ (ਗੁਰਮੁਖਿ ਨੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਪ੍ਰਭੂ ਦੀ ਹੀ ਜੋਤਿ ਰੁਮਕਦੀ ਦਿੱਸਦੀ ਹੈ) ।੧।ਰਹਾਉ।
ਆਪੇ ਕਵਲਾ ਕੰਤੁ ਆਪਿ ॥
(ਗੁਰਮੁਖਿ ਨੂੰ ਦਿੱਸਦਾ ਹੈ ਕਿ) ਪਰਮਾਤਮਾ ਆਪ ਹੀ (ਸੁਗੰਧੀ ਲੈਣ ਵਾਲਾ) ਭੌਰਾ ਹੈ, ਆਪ ਹੀ ਵੇਲ ਹੈ ਤੇ ਆਪ ਹੀ ਵੇਲਾਂ ਉਤੇ ਉੱਗੇ ਹੋਏ ਫੁੱਲ ਹੈ ।
ਆਪੇ ਰਾਵੇ ਸਬਦਿ ਥਾਪਿ ॥੨॥
ਆਪ ਹੀ ਸੰਗਤਿ ਹੈ ਆਪ ਹੀ ਸੰਗਤਿ ਵਿਚ ਸਤ ਸੰਗੀ ਮਿਤ®ਾਂ ਨੂੰ ਇਕੱਠਾ ਕਰਦਾ ਹੈ ।੧।
ਆਪੇ ਬਛਰੂ ਗਊ ਖੀਰੁ ॥
ਪ੍ਰਭੂ ਆਪ ਹੀ ਵੱਛਾ ਹੈ ਆਪ ਹੀ (ਗਾਂ ਦਾ) ਦੁੱਧ ਹੈ,
ਆਪੇ ਮੰਦਰੁ ਥੰਮੑੁ ਸਰੀਰੁ ॥੩॥
ਪ੍ਰਭੂ ਆਪ ਹੀ ਮੰਦਰ ਹੈ ਆਪ ਹੀ (ਮੰਦਰ ਦਾ) ਥੰਮ੍ਹ ਹੈ, (ਆਪ ਹੀ ਜਿੰਦ ਹੈ ਤੇ) ਆਪ ਹੀ ਸਰੀਰ ।੩।
ਆਪੇ ਕਰਣੀ ਕਰਣਹਾਰੁ ॥
ਪ੍ਰਭੂ ਆਪ ਹੀ ਕਰਨ-ਜੋਗ ਕੰਮ ਹੈ,
ਆਪੇ ਗੁਰਮੁਖਿ ਕਰਿ ਬੀਚਾਰੁ ॥੪॥
ਪ੍ਰਭੂ ਆਪ ਹੀ ਗੁਰੂ ਹੈ ਤੇ ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਗੁਣਾਂ ਦੀ ਵਿਚਾਰ ਕਰਦਾ ਹੈ ।੪।
ਤੂ ਕਰਿ ਕਰਿ ਦੇਖਹਿ ਕਰਣਹਾਰੁ ॥
(ਗੁਰਮੁਖਿ ਪ੍ਰਭੂ-ਦਰ ਤੇ ਇਉਂ ਅਰਦਾਸ ਕਰਦਾ ਹੈ—) ਹੇ ਪ੍ਰਭੂ! ਤੂੰ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ,
ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥
ਤੂੰ ਜੀਵ ਪੈਦਾ ਕਰ ਕੇ ਤੇ ਬੇਅੰਤ ਜੀਵਾਂ ਨੂੰ ਆਪਣੀ ਜੋਤਿ ਦਾ ਸਹਾਰਾ ਦੇ ਕੇ ਆਪ ਹੀ ਸਭ ਦੀ ਸੰਭਾਲ ਕਰਦਾ ਹੈਂ ।੫।
ਤੂ ਸਰੁ ਸਾਗਰੁ ਗੁਣ ਗਹੀਰੁ ॥
ਹੇ ਪ੍ਰਭੂ! ਤੂੰ ਗੁਣਾਂ ਦਾ ਸਰੋਵਰ ਹੈਂ, ਤੂੰ ਗੁਣਾਂ ਦਾ ਅਥਾਹ ਸਮੁੰਦਰ ਹੈਂ ।
ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥
ਤੇਰੀ ਕੋਈ ਖ਼ਾਸ ਕੁਲ ਨਹੀਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ, ਤੂੰ ਸਭ ਤੋਂ ਸ੍ਰੇਸ਼ਟ ਹੀਰਾ ਹੈਂ ।੬।
ਤੂ ਆਪੇ ਕਰਤਾ ਕਰਣ ਜੋਗੁ ॥
(ਗੁਰਮੁਖਿ ਸਦਾ ਇਉਂ ਅਰਦਾਸ ਕਰਦਾ ਹੈ—) ਹੇ ਰਾਜਨ! ਤੂੰ ਆਪ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਤੇ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈਂ ।
ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥
ਹੇ ਰਾਜਨ! ਤੂੰ ਪਵਿਤ®-ਸਰੂਪ ਹੈਂ, ਜਿਸ ਉਤੇ ਤੇਰੀ ਮਿਹਰ ਹੁੰਦੀ ਹੈ ਉਹ ਆਤਮਕ ਆਨੰਦ ਮਾਣਦਾ ਹੈ ।੭।
ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥
ਹੇ ਨਾਨਕ! ਜੇਹੜਾ ਭੀ ਮਨੁੱਖ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਹੁੰਦਾ ਹੈ ਉਹ ਮਾਇਆ ਵਲੋਂ ਰੱਜ ਜਾਂਦਾ ਹੈ,
ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥
(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਬਿਨਾ ਪ੍ਰੀਤਮ ਗੁਰੂ ਦੀ ਸਰਨ ਤੋਂ ਬਿਨਾ ਮਨੁੱਖਾ ਜੀਵਨ ਵਿਅਰਥ ਚਲਾ ਜਾਂਦਾ ਹੈ ।੮।੭।
ਬਸੰਤੁ ਹਿੰਡੋਲੁ ਮਹਲਾ ੧ ਘਰੁ ੨
ਬਸੰਤ ਹਿੰਡੋਲ। ਪਹਿਲੀ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥
(ਜਦੋਂ ਇਥੇ ਹਿੰਦੂ-ਰਾਜ ਸੀ ਤਾਂ ਲੋਕ ਹੇਂਦਕੇ ਲਫ਼ਜ਼ ਹੀ ਵਰਤਦੇ ਸਨ ਤੇ ਆਖਿਆ ਕਰਦੇ ਸਨ ਕਿ) ਹੇ ਪ੍ਰਭੂ! ਨੌ ਖੰਡ, ਸੱਤ ਦੀਪ, ਚੌਦਾਂ ਭਵਨ, ਤਿੰਨ ਲੋਕ ਤੇ ਚਾਰ ਜੁਗ ਬਣਾ ਕੇ ਤੂੰ ਚਾਰ ਖਾਣੀਆਂ ਦੀ ਰਾਹੀਂ ਇਸ (ਸ਼੍ਰਿਸ਼ਟੀ-) ਹਵੇਲੀ ਨੂੰ ਵਸਾ ਦਿੱਤਾ,
ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥
ਤੂੰ (ਚਾਰ ਵੇਦ-ਰੂਪ) ਚਾਰ ਦੀਵੇ ਚੌਹਾਂ ਜੁਗਾਂ ਦੇ ਹੱਥ ਵਿਚ ਆਪੋ ਆਪਣੀ ਵਾਰੀ ਫੜਾ ਦਿੱਤੇ ।੧।
ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ ॥੧॥ ਰਹਾਉ ॥
ਹੇ ਸਭ ਜੀਵਾਂ ਤੇ ਮੇਹਰ ਕਰਨ ਵਾਲੇ! ਹੇ ਦੁਸ਼ਟਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਖਸਮ ਪ੍ਰਭੂ! ਤੇਰੀ ਇਹੋ ਜਿਹੀ ਤਾਕਤ ਹੈ (ਕਿ ਜਿਥੇ ਪਹਿਲਾਂ ਹਿੰਦੂ-ਧਰਮ ਦਾ ਰਾਜ ਸੀ ਤੇ ਸਭ ਲੋਕ ਆਪਣੀ ਘਰੋਗੀ ਬੋਲੀ ਵਿਚ ਹੇਂਦਕੇ ਲਫ਼ਜ਼ ਵਰਤਦੇ ਸਨ, ਉਥੇ ਹੁਣ ਤੂੰ ਮੁਸਲਮਾਨੀ ਰਾਜ ਕਰ ਦਿੱਤਾ ਹੈ, ਨਾਲ ਹੀ ਲੋਕਾਂ ਦੀ ਬੋਲੀ ਭੀ ਬਦਲ ਗਈ ਹੈ) ।੧।ਰਹਾਉ।
ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥
ਹਰੇਕ ਸਰੀਰ ਵਿਚ ਤੇਰੀ ਹੀ ਜੋਤਿ ਵਿਆਪਕ ਹੈ, ਇਹ ਸਾਰੇ ਜੀਵ ਤੇਰਾ ਲਸ਼ਕਰ ਹਨ, ਤੇ ਇਹਨਾਂ ਜੀਵਾਂ ਉਤੇ (ਤੇਰਾ ਪੈਦਾ ਕੀਤਾ) ਧਰਮਰਾਜ ਸਰਦਾਰੀ ਕਰਦਾ ਹੈ,
ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥
(ਤੂੰ ਇਸ ਲਸ਼ਕਰ ਦੀ ਪਾਲਣਾ ਵਾਸਤੇ) ਧਰਤੀ (-ਰੂਪ) ਦੇਗ ਬਣਾ ਦਿੱਤੀ ਜਿਸ ਵਿਚੋਂ ਇਕੋ ਵਾਰੀ (ਭਾਵ, ਅਖੁੱਟ ਭੰਡਾਰਾ) ਮਿਲਦਾ ਹੈ, ਹਰੇਕ ਜੀਵ ਦਾ ਪ੍ਰਾਰਬਧ ਤੇਰਾ ਭੰਡਾਰਾ ਵਰਤਾ ਰਹੀ ਹੈ ।੨।
ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥
(ਹੇ ਪ੍ਰਭੂ! ਤੇਰਾ ਇਤਨਾ ਬੇਅੰਤ ਭੰਡਾਰਾ ਹੁੰਦਿਆਂ ਭੀ ਜੀਵ ਦਾ ਮਨ) ਨਾਰਦ (ਜੀਵ ਵਾਸਤੇ) ਖ਼ੁਆਰੀ ਪੈਦਾ ਕਰਦਾ ਹੈ, ਸਿਦਕ-ਹੀਣਾ ਮਨ ਮੁੜ ਮੁੜ (ਪਦਾਰਥ) ਮੰਗਦਾ ਰਹਿੰਦਾ ਹੈ ।