Sri Guru Granth Sahib Ji — Ang 1195 (punjabi)
ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
ਜਿਸ ਵਣਜ ਦੇ ਕੀਤਿਆਂ ਮੂਲ ਘਟਦਾ ਜਾਏ ਤੇ ਵਿਆਜ ਵਧਦਾ ਜਾਏ (ਭਾਵ, ਜਿਉਂ ਜਿਉਂ ਉਮਰ ਗੁਜ਼ਰੇ ਤਿਉਂ ਤਿਉਂ ਵਿਕਾਰਾਂ ਦਾ ਭਾਰ ਵਧੀ ਜਾਏ) ।ਰਹਾਉ।
ਸਾਤ ਸੂਤ ਮਿਲਿ ਬਨਜੁ ਕੀਨ ॥
(ਇਹ ਗਿਆਨ-ਇੰਦਰੇ) ਮਿਲ ਕੇ ਕਈ ਕਿਸਮਾਂ ਦੇ ਸੂਤਰ (ਭਾਵ, ਵਿਕਾਰਾਂ) ਦਾ ਵਣਜ ਕਰ ਰਹੇ ਹਨ,
ਕਰਮ ਭਾਵਨੀ ਸੰਗ ਲੀਨ ॥
ਕੀਤੇ ਕਰਮਾਂ ਦੇ ਸੰਸਕਾਰਾਂ ਨੂੰ ਇਹਨਾਂ (ਆਪਣੀ ਸਹਾਇਤਾ ਵਾਸਤੇ) ਨਾਲ ਲੈ ਲਿਆ ਹੈ (ਭਾਵ, ਇਹ ਪਿਛਲੇ ਸੰਸਕਾਰ ਹੋਰ ਵਿਕਾਰਾਂ ਵਲ ਪ੍ਰੇਰਦੇ ਜਾ ਰਹੇ ਹਨ) ।
ਤੀਨਿ ਜਗਾਤੀ ਕਰਤ ਰਾਰਿ ॥
ਤਿੰਨ ਗੁਣ (-ਰੂਪ) ਮਸੂਲੀਏ (ਹੋਰ) ਝਗੜਾ ਵਧਾਉਂਦੇ ਹਨ,
ਚਲੋ ਬਨਜਾਰਾ ਹਾਥ ਝਾਰਿ ॥੨॥
(ਨਤੀਜਾ ਇਹ ਨਿਕਲਦਾ ਹੈ ਕਿ) ਵਣਜਾਰਾ (ਜੀਵ) ਖ਼ਾਲੀ-ਹੱਥ ਤੁਰ ਪੈਂਦਾ ਹੈ ।੨।
ਪੂੰਜੀ ਹਿਰਾਨੀ ਬਨਜੁ ਟੂਟ ॥
ਜਦੋਂ (ਸੁਆਸਾਂ ਦੀ) ਰਾਸ ਖੁੱਸ ਜਾਂਦੀ ਹੈ, ਤਦੋਂ ਵਣਜ ਮੁੱਕ ਜਾਂਦਾ ਹੈ,
ਦਹ ਦਿਸ ਟਾਂਡੋ ਗਇਓ ਫੂਟਿ ॥
ਤੇ ਕਾਫ਼ਲਾ (ਸਰੀਰ) ਦਸੀਂ ਪਾਸੀਂ ਖਿੱਲਰ ਜਾਂਦਾ ਹੈ ।
ਕਹਿ ਕਬੀਰ ਮਨ ਸਰਸੀ ਕਾਜ ॥
ਕਬੀਰ ਆਖਦਾ ਹੈ—ਹੇ ਮਨ! ਜੇ ਤੂੰ ਸਹਿਜ ਅਵਸਥਾ ਵਿਚ ਲੀਨ ਹੋ ਜਾਏ
ਸਹਜ ਸਮਾਨੋ ਤ ਭਰਮ ਭਾਜ ॥੩॥੬॥
ਅਤੇ ਤੇਰੀ ਭਟਕਣਾ ਮੁੱਕ ਜਾਏ ਤਾਂ ਤੇਰਾ ਕੰਮ ਸੰਵਰੇਗਾ ।੩।੬।
ਬਸੰਤੁ ਹਿੰਡੋਲੁ ਘਰੁ ੨
ਬਸੰਤ ਹਿੰਡੋਲ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
ਜਿੱਥੇ ਬੈਠ ਕੇ ਮੈਂ ਰੋਟੀ ਖਾ ਸਕਾਂ (ਤਾਂ ਜੁ ਪੂਰੀ ਸੁੱਚ ਰਹਿ ਸਕੇ)? ।੧।ਰਹਾਉ।
ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥
(ਜਗਤ ਵਿਚ ਜੋ ਭੀ) ਜੰਮਦੇ ਹਨ ਉਹ ਅਪਵਿੱਤਰ, ਜੋ ਮਰਦੇ ਹਨ ਉਹ ਭੀ ਅਪਵਿੱਤਰ; ਬਦ-ਨਸੀਬ ਜੀਵ ਅਪਵਿੱਤਰ ਹੀ ਮਰ ਜਾਂਦੇ ਹਨ ।੧।
ਕਹੁ ਪੰਡਿਤ ਸੂਚਾ ਕਵਨੁ ਠਾਉ ॥
ਹੇ ਪੰਡਿਤ! ਦੱਸ, ਉਹ ਕਿਹੜਾ ਥਾਂ ਹੈ ਜੋ ਸੁੱਚਾ ਹੈ,
ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥
ਜਿੱਥੇ ਬੈਠ ਕੇ ਮੈਂ ਰੋਟੀ ਖਾ ਸਕਾਂ (ਤਾਂ ਜੁ ਪੂਰੀ ਸੁੱਚ ਰਹਿ ਸਕੇ)? ।੧।ਰਹਾਉ।
ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥
(ਮਨੁੱਖ ਦੀ) ਜੀਭ ਮੈਲੀ, ਬਚਨ ਭੀ ਮਾੜੇ, ਕੰਨ ਅੱਖਾਂ ਆਦਿਕ ਸਾਰੇ ਹੀ ਅਪਵਿੱਤਰ,
ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥
(ਇਹਨਾਂ ਤੋਂ ਵਧੀਕ) ਕਾਮ-ਚੇਸ਼ਟਾ (ਐਸੀ ਹੈ ਜਿਸ) ਦੀ ਮੈਲ ਲਹਿੰਦੀ ਹੀ ਨਹੀਂ । ਹੇ ਬ੍ਰਾਹਮਣ-ਪੁਣੇ ਦੇ ਮਾਣ ਦੀ ਅੱਗ ਦੇ ਸੜੇ ਹੋਏ! (ਦੱਸ, ਸੁੱਚੀ ਕਿਹੜੀ ਸ਼ੈ ਹੋਈ?) ।੨।
ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥
ਅੱਗ ਜੂਠੀ, ਪਾਣੀ ਜੂਠਾ, ਪਕਾਣ ਵਾਲੀ ਭੀ ਜੂਠੀ, ਕੜਛੀ ਜੂਠੀ ਜਿਸ ਨਾਲ (ਭਾਜੀ ਆਦਿਕ) ਵਰਤਾਉਂਦਾ ਹੈ,
ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥
ਉਹ ਪ੍ਰਾਣੀ ਭੀ ਜੂਠਾ ਜਿਹੜਾ ਬਹਿ ਕੇ ਖਾਂਦਾ ਹੈ ।੩।
ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥
ਗੋਹਾ ਜੂਠਾ, ਚੌਕਾ ਜੂਠਾ, ਜੂਠੀਆਂ ਹੀ ਉਸ ਚੌਕੇ ਦੇ ਦੁਆਲੇ ਪਾਈਆਂ ਲਕੀਰਾਂ ।
ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
ਕਬੀਰ ਆਖਦਾ ਹੈ—ਸਿਰਫ਼ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਨੂੰ ਪਰਮਾਤਮਾ ਦੀ ਸੂਝ ਆ ਗਈ ਹੈ ।੪।੧।੭।
ਰਾਮਾਨੰਦ ਜੀ ਘਰੁ ੧
ਰਾਮਾਨੰਦ ਜੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਹੇ ਭਾਈ! ਹੋਰ ਕਿਥੇ ਜਾਈਏ? (ਹੁਣ) ਹਿਰਦੇ-ਘਰ ਵਿਚ ਹੀ ਮੌਜ ਬਣ ਗਈ ਹੈ;
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਮੇਰਾ ਮਨ ਹੁਣ ਡੋਲਦਾ ਨਹੀਂ, ਥਿਰ ਹੋ ਗਿਆ ਹੈ ।੧।ਰਹਾਉ।
ਏਕ ਦਿਵਸ ਮਨ ਭਈ ਉਮੰਗ ॥
ਇੱਕ ਦਿਨ ਮੇਰੇ ਮਨ ਵਿਚ ਭੀ ਤਾਂਘ ਪੈਦਾ ਹੋਈ ਸੀ,
ਘਸਿ ਚੰਦਨ ਚੋਆ ਬਹੁ ਸੁਗੰਧ ॥
ਮੈਂ ਚੰਦਨ ਘਸਾ ਕੇ ਅਤਰ ਤੇ ਹੋਰ ਕਈ ਸੁਗੰਧੀਆਂ ਲੈ ਲਈਆਂ,
ਪੂਜਨ ਚਾਲੀ ਬ੍ਰਹਮ ਠਾਇ ॥
ਤੇ ਮੈਂ ਮੰਦਰ ਵਿਚ ਪੂਜਾ ਕਰਨ ਲਈ ਤੁਰ ਪਈ ।
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਪਰ ਹੁਣ ਤਾਂ ਮੈਨੂੰ ਉਹ ਪਰਮਾਤਮਾ (ਜਿਸ ਨੂੰ ਮੈਂ ਮੰਦਰ ਵਿਚ ਰਹਿੰਦਾ ਸਮਝਦੀ ਸਾਂ) ਮੇਰੇ ਗੁਰੂ ਨੇ ਮੇਰੇ ਮਨ ਵਿਚ ਵੱਸਦਾ ਹੀ ਵਿਖਾ ਦਿੱਤਾ ਹੈ ।੧।
ਜਹਾ ਜਾਈਐ ਤਹ ਜਲ ਪਖਾਨ ॥
(ਤੀਰਥਾਂ ਉਤੇ ਜਾਈਏ ਚਾਹੇ ਮੰਦਰਾਂ ਵਿਚ ਜਾਈਏ) ਜਿਥੇ ਭੀ ਜਾਈਏ ਉਥੇ ਪਾਣੀ ਹੈ ਜਾਂ ਪੱਥਰ ਹਨ ।
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਹੇ ਪ੍ਰਭੂ! ਤੂੰ ਹਰ ਥਾਂ ਇੱਕੋ ਜਿਹਾ ਭਰਪੂਰ ਹੈਂ,
ਬੇਦ ਪੁਰਾਨ ਸਭ ਦੇਖੇ ਜੋਇ ॥
ਵੇਦ ਪੁਰਾਨ ਆਦਿਕ ਧਰਮ-ਪੁਸਤਕਾਂ ਭੀ ਖੋਜ ਕੇ ਵੇਖ ਲਈਆਂ ਹਨ ।
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸੋ ਤਰੀਥਾਂ ਤੇ ਮੰਦਰਾਂ ਵਿਚ ਤਦੋਂ ਹੀ ਜਾਣ ਦੀ ਲੋੜ ਪਏ ਜੇ ਪਰਮਾਤਮਾ ਇਥੇ ਮੇਰੇ ਮਨ ਵਿਚ ਨਾਹ ਵੱਸਦਾ ਹੋਵੇ ।੨।
ਸਤਿਗੁਰ ਮੈ ਬਲਿਹਾਰੀ ਤੋਰ ॥
ਹੇ ਸਤਿਗੁਰੂ! ਮੈਂ ਤੈਥੋਂ ਸਦਕੇ ਹਾਂ,
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਜਿਸ ਨੇ ਮੇਰੇ ਸਾਰੇ ਔਖੇ ਭੁਲੇਖੇ ਦੂਰ ਕਰ ਦਿੱਤੇ ਹਨ ।
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਰਾਮਾਨੰਦ ਦਾ ਮਾਲਕ ਪ੍ਰਭੂ ਹਰ ਥਾਂ ਮੌਜੂਦ ਹੈ
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
(ਤੇ, ਗੁਰੂ ਦੀ ਰਾਹੀਂ ਮਿਲਦਾ ਹੈ, ਕਿਉਂਕਿ) ਗੁਰੂ ਦਾ ਸ਼ਬਦ ਕੋ®ੜਾਂ (ਕੀਤੇ ਮੰਦੇ) ਕਰਮਾਂ ਦਾ ਨਾਸ ਕਰ ਦੇਂਦਾ ਹੈ ।੩।੧।
ਬਸੰਤੁ ਬਾਣੀ ਨਾਮਦੇਉ ਜੀ ਕੀ
ਬਸੰਤ। ਸ਼ਬਦ ਨਾਮਦੇਵ ਜੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਸਾਹਿਬੁ ਸੰਕਟਵੈ ਸੇਵਕੁ ਭਜੈ ॥
ਜੇ ਮਾਲਕ ਆਪਣੇ ਨੌਕਰ ਨੂੰ ਕੋਈ ਕਸ਼ਟ ਦੇਵੇ, ਤੇ ਨੌਕਰ (ਉਸ ਕਸ਼ਟ ਤੋਂ ਡਰਦਾ) ਨੱਠ ਜਾਏ, (ਜਿੰਦ ਨੂੰ ਕਸ਼ਟਾਂ ਤੋਂ ਬਚਾਉਣ ਦੀ ਖ਼ਾਤਰ ਨੱਠਿਆ ਹੋਇਆ) ਨੌਕਰ ਸਦਾ ਤਾਂ ਜੀਊਂਦਾ ਨਹੀਂ ਰਹਿੰਦਾ,
ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਪਰ (ਮਾਲਕ ਨੂੰ ਪਿੱਠ ਦੇ ਕੇ) ਆਪਣੀਆਂ ਦੋਵੇਂ ਕੁਲਾਂ ਬਦਨਾਮ ਕਰ ਲੈਂਦਾ ਹੈ । (ਹੇ ਪ੍ਰਭੂ! ਲੋਕਾਂ ਦੇ ਇਸ ਠੱਠੇ ਤੋਂ ਡਰ ਕੇ ਮੈਂ ਤੇਰੇ ਦਰ ਤੋਂ ਨੱਠ ਨਹੀਂ ਜਾਣਾ) ।੧।
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥
ਹੇ ਪ੍ਰਭੂ! ਕੰਵਲ ਫੁੱਲਾਂ ਵਰਗੇ ਕੋਮਲ ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਹਨ,
ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
(ਤੇ ਮੈਨੂੰ ਬੜੇ ਪਿਆਰੇ ਲੱਗਦੇ ਹਨ, ਹੁਣ) ਜਗਤ ਭਾਵੇਂ ਪਿਆ ਠੱਠਾ ਕਰੇ, ਮੈਂ ਤੇਰੀ ਭਗਤੀ ਨਹੀਂ ਛੱਡਾਂਗਾ ।੧।ਰਹਾਉ।
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥
ਜਿਵੇਂ ਆਪਣਾ ਧਨ ਬਚਾਣ ਦੀ ਖ਼ਾਤਰ ਮਨੁੱਖ ਮਰਨ ਤੇ ਭੀ ਤੁਲ ਪੈਂਦਾ ਹੈ,
ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਤਿਵੇਂ ਪ੍ਰਭੂ ਦੇ ਭਗਤ ਭੀ ਪ੍ਰਭੂ ਦਾ ਨਾਮ (ਧਨ) ਨਹੀਂ ਛੱਡਦੇ (ਉਹਨਾਂ ਪਾਸ ਭੀ ਪ੍ਰਭੂ ਦਾ ਨਾਮ ਹੀ ਧਨ ਹੈ) ।੨।
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
ਗੰਗਾ, ਗਇਆ, ਗੋਦਾਵਰੀ (ਆਦਿਕ ਤੀਰਥਾਂ ਤੇ ਜਾਣਾ—ਇਹ) ਦੁਨੀਆ ਨੂੰ ਹੀ ਪਤਿਆਉਣ ਵਾਲੇ ਕੰਮ ਹਨ;