Sri Guru Granth Sahib Ji — Ang 1196 (punjabi)
ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥
ਪਰ, ਹੇ ਨਾਮਦੇਵ! ਭਗਤ ਉਹੀ ਹੈ ਜਿਸ ਉੱਤੇ ਪ੍ਰਭੂ ਆਪ ਤ®ü'ਠ ਪਏ (ਤੇ ਆਪਣੇ ਨਾਮ ਦੀ ਦਾਤ ਦਏ) ।੩।੧।
ਲੋਭ ਲਹਰਿ ਅਤਿ ਨੀਝਰ ਬਾਜੈ ॥
ਹੇ ਸੁਹਣੇ ਕੇਸਾਂ ਵਾਲੇ ਪ੍ਰਭੂ! (ਇਸ ਸੰਸਾਰ-ਸਮੁੰਦਰ ਵਿਚ) ਲੋਭ ਦੀਆਂ ਠਿੱਲ੍ਹਾਂ ਬੜੀਆਂ ਠਾਠਾਂ ਮਾਰ ਰਹੀਆਂ ਹਨ,
ਕਾਇਆ ਡੂਬੈ ਕੇਸਵਾ ॥੧॥
ਮੇਰਾ ਸਰੀਰ ਇਹਨਾਂ ਵਿਚ ਡੁੱਬਦਾ ਜਾ ਰਿਹਾ ਹੈ ।੧।
ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
ਹੇ ਬੀਠਲ ਪਿਤਾ! ਹੇ ਗੋਬਿੰਦ!
ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਮੈਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ ਲੈ ।੧।ਰਹਾਉ।
ਅਨਿਲ ਬੇੜਾ ਹਉ ਖੇਵਿ ਨ ਸਾਕਉ ॥
ਹੇ ਬੀਠਲ! (ਮੇਰੀ ਜ਼ਿੰਦਗੀ ਦੀ) ਬੇੜੀ ਝੱਖੜ ਵਿਚ (ਫਸ ਗਈ ਹੈੌ), ਮੈਂ ਇਸ ਨੂੰ ਚੱਪੂ ਲਾਣ ਜੋਗਾ ਨਹੀਂ ਹਾਂ;
ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਪ੍ਰਭੂ! ਤੇਰੇ (ਇਸ ਸੰਸਾਰ-ਸਮੁੰਦਰ ਦਾ) ਮੈਨੂੰ ਪਾਰਲਾ ਬੰਨਾ ਨਹੀਂ ਲੱਭਦਾ ।੨।
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਹੇ ਕੇਸ਼ਵ! ਮੇਰੇ ਉੱਤੇ ਦਇਆ ਕਰ, ਮੈਨੂੰ ਗੁਰੂ ਮਿਲਾ,
ਪਾਰਿ ਉਤਾਰੇ ਕੇਸਵਾ ॥੩॥
ਤੇ (ਇਸ ਸਮੁੰਦਰ ਵਿਚੋਂ) ਪਾਰ ਲੰਘਾ ।੩।
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
(ਤੇਰਾ) ਨਾਮਦੇਵ, ਹੇ ਬੀਠਲ! ਬੇਨਤੀ ਕਰਦਾ ਹੈ—(ਸਮੁੰਦਰ ਵਿਚ ਠਿਲ੍ਹਾਂ ਪੈ ਰਹੀਆਂ ਹਨ, ਮੇਰੀ ਬੇੜੀ ਝੱਖੜ ਦੇ ਮੂੰਹ ਆ ਪਈ ਹੈ, ਤੇ) ਮੈਂ ਤਾਂ ਤਰਨਾ ਭੀ ਨਹੀਂ ਜਾਣਦਾ,
ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥
ਮੈਨੂੰ ਆਪਣੀ ਬਾਂਹ ਫੜਾ, ਦਾਤਾ! ਬਾਂਹ ਫੜਾ ।੪।੧।੨।
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
(ਜਿਵੇਂ) ਪਹਿਲਾਂ (ਭਾਵ, ਅੱਗੇ ਅੱਗੇ) ਮੈਲੇ ਕੱਪੜਿਆਂ ਨਾਲ ਲੱਦੀ ਹੋਈ ਗੱਡੀ ਸਹਿਜੇ ਸਹਿਜੇ ਤੁਰੀ ਜਾਂਦੀ ਹੈ, ਅਤੇ ਪਿੱਛੇ ਪਿੱਛੇ (ਧੋਬਣ) ਸੋਟੀ ਲੈ ਕੇ ਹਿੱਕਦੀ ਜਾਂਦੀ ਹੈ;
ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥
(ਤਿਵੇਂ ਪਹਿਲਾਂ ਇਹ ਆਲਸੀ ਸਰੀਰ ਸਹਿਜੇ ਸਹਿਜੇ ਟੁਰਦਾ ਹੈ, ਪਰ ‘ਲਾਡੁਲੀ’ ਇਸ ਨੂੰ ਪ੍ਰੇਮ ਆਦਿਕ ਨਾਲ ਪ੍ਰੇਰਦੀ ਹੈ) ।੧।
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
ਜਿਵੇਂ (ਧੋਬਣ) (ਉਸ ਗੱਡੀ ਨੂੰ) ਪਾਣੀ ਦੇ ਘਾਟ ਵਲ ‘ਥ੍ਰ¨ਟਿਟਿ’ ਆਖ ਆਖ ਕੇ ਹਿੱਕਦੀ ਹੈ, ਅਤੇ ਸਰ ਉੱਤੇ (ਧੋਬੀ ਦੀ) ਲਾਡਲੀ (ਇਸਤ®ੀ) (ਕੱਪੜੇ) ਧੋਣ ਲਈ ਜਾਂਦੀ ਹੈ,
ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥
ਤਿਵੇਂ ਪ੍ਰੇਮਣ (ਜੀਵ-ਇਸਤ®ੀ) ਸਤਸੰਗ ਸਰੋਵਰ ਉੱਤੇ (ਮਨ ਨੂੰ) ਧੋਣ ਲਈ ਜਾਂਦੀ ਹੈ ।੧।ਰਹਾਉ।
ਧੋਬੀ ਧੋਵੈ ਬਿਰਹ ਬਿਰਾਤਾ ॥
ਪਿਆਰ ਵਿਚ ਰੰਗਿਆ ਹੋਇਆ ਧੋਬੀ (-ਗੁਰੂ ਸਰੋਵਰ ਤੇ ਆਈਆਂ ਜਗਿਆਸੂ-ਇਸਤ®ੀਆਂ ਦੇ ਮਨ) ਪਵਿੱਤਰ ਕਰ ਦੇਂਦਾ ਹੈ;
ਹਰਿ ਚਰਨ ਮੇਰਾ ਮਨੁ ਰਾਤਾ ॥੨॥
(ਉਸੇ ਗੁਰੂ-ਧੋਬੀ ਦੀ ਮਿਹਰ ਦਾ ਸਦਕਾ) ਮੇਰਾ ਮਨ (ਭੀ) ਅਕਾਲ ਪੁਰਖ ਦੇ ਚਰਨਾਂ ਵਿਚ ਰੰਗਿਆ ਗਿਆ ਹੈ ।੨।
ਭਣਤਿ ਨਾਮਦੇਉ ਰਮਿ ਰਹਿਆ ॥
ਨਾਮਦੇਵ ਆਖਦਾ ਹੈ—ਉਹ ਅਕਾਲ ਪੁਰਖ ਸਭ ਥਾਈਂ ਵਿਆਪਕ ਹੈ,
ਅਪਨੇ ਭਗਤ ਪਰ ਕਰਿ ਦਇਆ ॥੩॥੩॥
ਅਤੇ ਆਪਣੇ ਭਗਤਾਂ ਉੱਤੇ (ਇਸੇ ਤਰ੍ਹਾਂ, ਭਾਵ, ਗੁਰੂ ਦੀ ਰਾਹੀਂ) ਮਿਹਰ ਕਰਦਾ ਰਹਿੰਦਾ ਹੈ ।੩।
ਬਸੰਤੁ ਬਾਣੀ ਰਵਿਦਾਸ ਜੀ ਕੀ
ਬਸੰਤ। ਸ਼ਬਦ ਰਵਿਦਾਸ ਜੀ ਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਤੁਝਹਿ ਸੁਝੰਤਾ ਕਛੂ ਨਾਹਿ ॥
(ਹੇ ਕਾਇਆਂ!) ਤੂੰ ਆਪਣਾ ਠਾਠ ਵੇਖ ਕੇ ਆਕੜਦੀ ਹੈਂ,
ਪਹਿਰਾਵਾ ਦੇਖੇ ਊਭਿ ਜਾਹਿ ॥
(ਇਸ ਆਕੜ ਵਿਚ) ਤੈਨੂੰ ਕੁਝ ਭੀ ਸੁਰਤ ਨਹੀਂ ਰਹੀ ।
ਗਰਬਵਤੀ ਕਾ ਨਾਹੀ ਠਾਉ ॥
(ਵੇਖ) ਅਹੰਕਾਰਨ ਦਾ ਕੋਈ ਥਾਂ ਨਹੀਂ (ਹੁੰਦਾ),
ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੇਰੇ ਮੰਦੇ ਦਿਨ ਆਏ ਹੋਏ ਹਨ (ਕਿ ਤੂੰ ਝੂਠਾ ਮਾਣ ਕਰ ਰਹੀ ਹੈਂ) ।੧।
ਤੂ ਕਾਂਇ ਗਰਬਹਿ ਬਾਵਲੀ ॥
ਹੇ ਮੇਰੀ ਕਮਲੀ ਕਾਇਆਂ! ਤੂੰ ਕਿਉਂ ਮਾਣ ਕਰਦੀ ਹੈਂ?
ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਤੂੰ ਤਾਂ ਉਸ ਖੁੰਬ ਨਾਲੋਂ ਭੀ ਛੇਤੀ ਨਾਸ ਹੋ ਜਾਣ ਵਾਲੀ ਹੈਂ ਜੋ ਭਾਦਰੋਂ ਵਿਚ (ਉੱਗਦੀ ਹੈ) ।੧।ਰਹਾਉ।
ਜੈਸੇ ਕੁਰੰਕ ਨਹੀ ਪਾਇਓ ਭੇਦੁ ॥
(ਹੇ ਕਾਇਆਂ!) ਜਿਵੇਂ ਹਰਨ ਨੂੰ ਇਹ ਭੇਤ ਨਹੀਂ ਮਿਲਦਾ ਕਿ ਕਸਤੂਰੀ ਦੀ ਸੁਗੰਧੀ ਉਸ ਦੇ ਆਪਣੇ ਸਰੀਰ ਵਿਚੋਂ (ਆਉਂਦੀ ਹੈ),
ਤਨਿ ਸੁਗੰਧ ਢੂਢੈ ਪ੍ਰਦੇਸੁ ॥
ਪਰ ਉਹ ਪਰਦੇਸ ਢੂੰਢਦਾ ਫਿਰਦਾ ਹੈ (ਤਿਵੇਂ ਤੈਨੂੰ ਇਹ ਸਮਝ ਨਹੀਂ ਕਿ ਸੁਖਾਂ ਦਾ ਮੂਲ-ਪ੍ਰਭੂ ਤੇਰੇ ਆਪਣੇ ਅੰਦਰ ਹੈ) ।
ਅਪ ਤਨ ਕਾ ਜੋ ਕਰੇ ਬੀਚਾਰੁ ॥
ਜੋ ਜੀਵ ਆਪਣੇ ਸਰੀਰ ਦੀ ਵਿਚਾਰ ਕਰਦਾ ਹੈ (ਕਿ ਇਹ ਸਦਾ-ਥਿਰ ਰਹਿਣ ਵਾਲਾ ਨਹੀਂ),
ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਉਸ ਨੂੰ ਜਮਦੂਤ ਖ਼ੁਆਰ ਨਹੀਂ ਕਰਦਾ ।੨।
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
(ਹੇ ਕਾਇਆਂ!) ਤੂੰ ਪੁੱਤਰ ਤੇ ਵਹੁਟੀ ਦਾ ਮਾਣ ਕਰਦੀ ਹੈਂ
ਠਾਕੁਰੁ ਲੇਖਾ ਮਗਨਹਾਰੁ ॥
(ਤੇ ਪ੍ਰਭੂ ਨੂੰ ਭੁਲਾ ਬੈਠੀ ਹੈਂ, ਚੇਤਾ ਰੱਖ) ਮਾਲਕ-ਪ੍ਰਭੂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ
ਫੇੜੇ ਕਾ ਦੁਖੁ ਸਹੈ ਜੀਉ ॥
(ਭਾਵ), ਜੀਵ ਆਪਣੇ ਕੀਤੇ ਮੰਦੇ ਕਰਮਾਂ ਕਰਕੇ ਦੁੱਖ ਸਹਾਰਦਾ ਹੈ ।
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
(ਹੇ ਕਾਇਆਂ! ਜਿੰਦ ਦੇ ਨਿਕਲ ਜਾਣ ਪਿੱਛੋਂ) ਤੂੰ ਕਿਸ ਨੂੰ ‘ਪਿਆਰਾ, ਪਿਆਰਾ’ ਆਖ ਕੇ ਵਾਜਾਂ ਮਾਰੇਂਗੀ? ।੩।
ਸਾਧੂ ਕੀ ਜਉ ਲੇਹਿ ਓਟ ॥
(ਹੇ ਕਾਇਆਂ!) ਜੇ ਤੂੰ ਗੁਰੂ ਦਾ ਆਸਰਾ ਲਏਂ,
ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
ਤੇਰੇ ਕੋ®ੜਾਂ ਕੀਤੇ ਪਾਪ ਸਾਰੇ ਦੇ ਸਾਰੇ ਨਾਸ ਹੋ ਜਾਣ ।
ਕਹਿ ਰਵਿਦਾਸ ਜੋੁ ਜਪੈ ਨਾਮੁ ॥
ਰਵਿਦਾਸ ਆਖਦਾ ਹੈ—ਜੋ ਮਨੁੱਖ ਨਾਮ ਜਪਦਾ ਹੈ,
ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਉਸ ਦੀ (ਨੀਵੀਂ) ਜਾਤ ਮੁੱਕ ਜਾਂਦੀ ਹੈ, ਉਸ ਦਾ ਜਨਮ ਮਿਟ ਜਾਂਦਾ ਹੈ, ਜੂਨਾਂ ਨਾਲ ਉਸ ਦਾ ਵਾਸਤਾ ਨਹੀਂ ਰਹਿੰਦਾ ।੪।੧।
ਬਸੰਤੁ ਕਬੀਰ ਜੀਉ
ਬਸੰਤ ਕਬੀਰ ਜੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਸੁਰਹ ਕੀ ਜੈਸੀ ਤੇਰੀ ਚਾਲ ॥
(ਹੇ ਕੁੱਤੇ!) ਗਾਂ ਵਰਗੀ ਤੇਰੀ ਤੋਰ ਹੈ,
ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
ਤੇਰੀ ਪੂਛਲ ਉੱਤੇ ਵਾਲ ਭੀ ਸੁਹਣੇ ਚਮਕਦੇ ਹਨ (ਹੇ ਕੁੱਤਾ-ਸੁਭਾਉ ਜੀਵ! ਸ਼ਰੀਫ਼ਾਂ ਵਰਗੀ ਤੇਰੀ ਸ਼ਕਲ ਤੇ ਪਹਿਰਾਵਾ ਹੈ) ।੧।
ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥
(ਹੇ ਕੁੱਤੇ ਦੇ ਸੁਭਾਉ ਵਾਲੇ ਜੀਵ!) ਜੋ ਕੁਝ ਆਪਣੀ ਹੱਕ ਦੀ ਕਮਾਈ ਹੈ, ਉਸੇ ਨੂੰ ਨਿਸੰਗ ਹੋ ਕੇ ਵਰਤ ।
ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
ਕਿਸੇ ਬਿਗਾਨੇ ਮਾਲ ਦੀ ਲਾਲਸਾ ਨਾਹ ਕਰਨੀ ।੧।ਰਹਾਉ।
ਚਾਕੀ ਚਾਟਹਿ ਚੂਨੁ ਖਾਹਿ ॥
(ਹੇ ਕੁੱਤੇ!) ਤੂੰ ਚੱਕੀ ਚੱਟਦਾ ਹੈਂ, ਤੇ ਆਟਾ ਖਾਂਦਾ ਹੈਂ,
ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
ਪਰ (ਜਾਂਦਾ ਹੋਇਆ) ਪਰੋਲਾ ਕਿੱਥੇ ਲੈ ਜਾਇਂਗਾ? (ਹੇ ਜੀਵ! ਜਿਹੜੀ ਮਾਇਆ ਰੋਜ਼ ਵਰਤਦਾ ਹੈਂ ਇਹ ਤਾਂ ਭਲਾ ਵਰਤੀ; ਪਰ ਜੋੜ ਜੋੜ ਕੇ ਆਖ਼ਰ ਨਾਲ ਕੀਹ ਲੈ ਜਾਇਂਗਾ?) ।੨।
ਛੀਕੇ ਪਰ ਤੇਰੀ ਬਹੁਤੁ ਡੀਠਿ ॥
(ਹੇ ਸੁਆਨ!) ਤੂੰ ਛਿੱਕੇ ਵਲ ਬੜਾ ਤੱਕ ਰਿਹਾ ਹੈਂ,
ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
ਵੇਖੀਂ, ਕਿਤੇ ਲੱਕ ਉੱਤੇ ਕਿਤੋਂ ਸੋਟਾ ਨਾਹ ਵੱਜੇ । (ਜੇ ਜੀਵ! ਬਿਗਾਨੇ ਘਰਾਂ ਵਲ ਤੱਕਦਾ ਹੈਂ; ਇਸ ਵਿਚੋਂ ਉਪਾਧੀ ਹੀ ਨਿਕਲੇਗੀ) ।੩।
ਕਹਿ ਕਬੀਰ ਭੋਗ ਭਲੇ ਕੀਨ ॥
ਕਬੀਰ ਆਖਦਾ ਹੈ—(ਹੇ ਸੁਆਨ!) ਤੂੰ ਬਥੇਰਾ ਕੁਝ ਖਾਧਾ ਉਜਾੜਿਆ ਹੈ,
ਮਤਿ ਕੋਊ ਮਾਰੈ ਈਂਟ ਢੇਮ ॥੪॥੧॥
ਪਰ ਧਿਆਨ ਰੱਖੀਂ ਕਿਤੇ ਕੋਈ ਇੱਟ ਢੇਮ ਤੇਰੇ ਸਿਰ ਉੱਤੇ ਨਾਹ ਮਾਰ ਦੇਵੇ । (ਹੇ ਜੀਵ! ਤੂੰ ਜੁ ਇਹ ਭੋਗ ਭੋਗਣ ਵਿਚ ਹੀ ਰੁੱਝਾ ਪਿਆ ਹੈਂ, ਇਹਨਾਂ ਦਾ ਅੰਤ ਖ਼ੁਆਰੀ ਹੀ ਹੁੰਦਾ ਹੈ) ।੪।੧।