Sri Guru Granth Sahib Ji — Ang 1210 (punjabi)
ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥
ਹੇ ਗੁਣਾਂ ਦੇ ਖ਼ਜ਼ਾਨੇ! ਹੇ ਮਨ ਨੂੰ ਮੋਹਣ ਵਾਲੇ! ਹੇ ਸੋਹਣੇ ਲਾਲ! ਹੇ ਸਾਰੇ ਸੁਖ ਦੇਣ ਵਾਲੇ! ਹੇ ਸਭ ਜੀਵਾਂ ਵਿਚ ਵਿਆਪਕ!
ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥
ਹੇ ਨਾਨਕ! (ਆਖ—)! ਹੇ ਪ੍ਰਭੂ! ਹੇ ਮਿੱਤਰ ਪ੍ਰਭੂ! ਮੈਨੂੰ ਗੁਰੂ ਨੇ (ਤੇਰੇ) ਪਾਸ ਭੇਜਿਆ ਹੈ, ਮੈਨੂੰ ਗਲ ਲੱਗ ਕੇ ਮਿਲ ।੨।੫।੨੮।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥
ਹੁਣ ਮੇਰਾ ਮਨ ਮਾਲਕ-ਪ੍ਰਭੂ ਨਾਲ (ਸਦਾ) ਗਿੱਝਿਆ ਰਹਿੰਦਾ ਹੈ
ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥
ਹੇ ਭਾਈ! ਜਦੋਂ ਸੰਤ ਜਨ ਮੇਰੇ ਉੱਤੇ ਤ੍ਰੱüਠ ਪਏ ਦਇਆਵਾਨ ਹੋਏ, (ਤਾਂ ਮੈਂ ਆਪਣੇ ਅੰਦਰੋਂ ਪਰਮਾਤਮਾ ਨਾਲੋਂ) ਇਹ ਭੈੜਾ Eਪਰਾ-ਪਨ ਕੱਟ ਦਿੱਤਾ।੧।ਰਹਾਉ।
ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥
ਹੁਣ, ਹੇ ਪ੍ਰਭੂ! ਤੂੰ ਹੀ ਮੈਨੂੰ ਸੋਹਣਾ ਲੱਗਦਾ ਹੈਂ, ਤੂੰ ਹੀ ਸਿਆਣਾ ਜਾਪਦਾ ਹੈਂ, ਤੂੰ ਹੀ ਸੋਹਣੀ ਆਤਮਕ ਘਾੜਤ ਵਾਲਾ ਤੇ ਸੁਜਾਨ ਦਿੱਸਦਾ ਹੈਂ ।
ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥
ਜੋਗ-ਸਾਧਨ, ਗਿਆਨ-ਚਰਚਾ ਕਰਨ ਵਾਲੇ ਅਤੇ ਸਮਾਧੀਆਂ ਲਾਣ ਵਾਲੇ—ਇਹਨਾਂ ਸਭਨਾਂ ਨੇ, ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਤੇਰੀ ਕਦਰ ਨਹੀਂ ਸਮਝੀ ।੧।
ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥
ਹੇ ਭਗਵਾਨ! ਤੂੰ ਹੀ (ਸਭ ਜੀਵਾਂ ਦਾ) ਮਾਲਕ ਹੈਂ, ਤੂੰ ਹੀ (ਸਭ ਰਾਜਿਆਂ ਦਾ) ਰਾਜਾ ਹੈਂ, ਤੂੰ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ ।
ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥
ਹੇ ਨਾਨਕ! (ਆਖ—) ਹੇ ਹਰੀ! (ਮਿਹਰ ਕਰ, ਤੇਰੇ ਦਰ ਤੋਂ) ਮੈਂ ਸੰਤ ਜਨਾਂ ਦੀ ਸੇਵਾ ਦਾ ਖੈਰ ਹਾਸਲ ਕਰਾਂ, ਮੈਂ ਸੰਤ ਜਨਾਂ ਤੋਂ ਸਦਾ ਸਦਕੇ ਜਾਵਾਂ ।੨।੬।੨੯।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥
ਹੇ ਭਾਈ! (ਜਦੋਂ ਤੋਂ ਸਾਧ ਸੰਗਤਿ ਦੀ ਬਰਕਤਿ ਨਾਲ) ਪਿਆਰੇ ਪ੍ਰਭੂ ਦੇ ਕੌਤਕ ਮੇਰੇ ਮਨ ਵਿਚ ਮੇਰੇ ਚਿੱਤ ਵਿਚ ਆ ਵੱਸੇ ਹਨ,
ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥
ਮੈਨੂੰ ਮਾਇਆ ਵਾਲੀ ਭਟਕਣ ਭੁੱਲ ਗਈ ਹੈ, ਮਾਇਆ ਦੇ ਮੋਹ ਦੀ ਫਾਹੀ ਮੁੱਕ ਗਈ ਹੈ, ਮੇਰੀ ਸਾਰੀ ਉਮਰ-ਰਾਤ (ਵਿਕਾਰਾਂ ਨਾਲ) ਜੰਗ ਕਰਦਿਆਂ ਬੀਤ ਰਹੀ ਹੈ ।੧।ਰਹਾਉ।
ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥
ਹੇ ਭਾਈ! ਜਦੋਂ ਤੋਂ ਮੈਂ ਪ੍ਰਭੂ ਦੀ ਸਾਧ ਸੰਗਤਿ ਪ੍ਰਾਪਤ ਕੀਤੀ ਹੈ, ਮੈਂ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹਾਂ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ।
ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥
ਮਨ ਨੂੰ ਮੋਹਣ ਵਾਲਾ ਪ੍ਰੀਤਮ ਪ੍ਰਭੂ ਇਸ ਤਰ੍ਹਾਂ ਮੈਨੂੰ ਮਿਲ ਗਿਆ ਹੈ ਕਿ ਮੈਂ ਮੂੰਹ-ਮੰਗੇ ਸੁਖ ਹਾਸਲ ਕਰ ਲਏ ਹਨ ।੧।
ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥
ਹੇ ਭਾਈ! ਗੁਰੂ ਨੇ ਪਿਆਰਾ ਪ੍ਰਭੂ ਮੇਰੇ (ਪਿਆਰ ਦੇ) ਵੱਸ ਵਿਚ ਕਰ ਦਿੱਤਾ ਹੈ, ਹੁਣ (ਕਾਮਾਦਿਕਾਂ ਦੀ) ਰੁਕਾਵਟ ਤੋਂ ਬਿਨਾ ਮੈਂ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦਾ ਰਹਿੰਦਾ ਹਾਂ ।
ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥
ਹੇ ਨਾਨਕ! (ਆਖ—) ਮੈਂ (ਜੀਵਨ ਦਾ) ਆਸਰਾ ਪ੍ਰਭੂ ਲੱਭ ਲਿਆ ਹੈ, ਮੇਰਾ ਹਰੇਕ ਡਰ ਮਿਟ ਗਿਆ ਹੈ, ਮੈਂ (ਕਾਮਾਦਿਕਾਂ ਦੇ ਹੱਲਿਆਂ ਦੇ ਖ਼ਤਰੇ ਤੋਂ) ਨਿਡਰ ਹੋ ਗਿਆ ਹਾਂ ।੨।੭।੩੦।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥
ਹੇ ਭਾਈ! ਮੈਂ ਪ੍ਰਭੂ ਜੀ ਦੇ ਦਰਸਨ ਤੋਂ ਸਦਕੇ ਹਾਂ ।
ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥
ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਮੇਰੇ ਕੰਨਾਂ ਵਿਚ ਭਰੇ ਰਹਿੰਦੇ ਹਨ, ਮੇਰਾ ਸਰੀਰ ਉਸ ਦੀ ਗੋਦ ਵਿਚ ਲੀਨ ਰਹਿੰਦਾ ਹੈ (ਇਹ ਸਾਰੀ ਗੁਰੂ ਦੀ ਹੀ ਕਿਰਪਾ ਹੈ) ।੧।ਰਹਾਉ।
ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥
ਹੇ ਭਾਈ! ਗੁਰੂ ਨੇ ਮੈਨੂੰ ਛੁੱਟੜ ਤੋਂ ਸੁਹਾਗਣ ਬਣਾ ਦਿੱਤਾ ਹੈ, ਮੈਂ ਸੋਹਣੀ ਆਤਮਕ ਘਾੜਤ ਵਾਲੇ ਸੁਜਾਨ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ ।
ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥
(ਮੇਰੇ ਮਨ ਨੂੰ) ਉਹ (ਹਰਿ-ਚਰਨ-) ਥਾਂ ਵੱਸਣ ਲਈ ਮਿਲ ਗਿਆ ਹੈ, ਜਿਸ ਥਾਂ ਤੇ (ਅੱਗੇ ਇਹ ਕਦੇ) ਟਿਕਦਾ ਹੀ ਨਹੀਂ ਸੀ ।੧।
ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥
ਹੇ ਭਾਈ! ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ ਜਿਸ ਨੇ (ਸਦਾ ਆਪਣੇ) ਸੰਤਾਂ ਦੀ ਲਾਜ ਰੱਖੀ ਹੈ ਉਹਨਾਂ ਸੰਤ ਜਨਾਂ ਦੇ ਪਿਆਰ ਦੇ ਵੱਸ ਵਿਚ ਆਇਆ ਰਹਿੰਦਾ ਹੈ ।
ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥
ਹੇ ਨਾਨਕ! ਆਖ—(ਸੰਤ ਜਨਾਂ ਦੀ ਕਿਰਪਾ ਨਾਲ) ਮੇਰਾ ਮਨ ਪਰਮਾਤਮਾ ਨਾਲ ਗਿੱਝ ਗਿਆ ਹੈ, (ਮੇਰੇ ਅੰਦਰੋਂ) ਲੋਕਾਂ ਦੀ ਮੁਥਾਜੀ ਮੁੱਕ ਗਈ ਹੈ ।੨।੮।੩੧।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥
ਹੇ ਭਾਈ! ਹੁਣ (ਕਾਮਾਦਿਕ) ਪੰਜਾਂ ਨਾਲੋਂ ਮੇਰਾ ਸਾਥ ਮੁੱਕ ਗਿਆ ਹੈ
ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥
(ਮੇਰੇ ਅੰਦਰ ਨਾਮ-ਖ਼ਜ਼ਾਨਾ ਲੁਕਿਆ ਪਿਆ ਸੀ, ਗੁਰੂ ਦੀ ਰਾਹੀਂ ਉਸ ਦਾ) ਦਰਸਨ ਕਰ ਕੇ ਮੇਰੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਗਈਆਂ ਹਨ।ਗੁਰੂ ਦੀ ਮਿਹਰ ਨਾਲ ਮੈਂ (ਕਾਮਾਦਿਕ ਦੀ ਮਾਰ ਤੋਂ) ਬਚ ਗਿਆ ਹਾਂ ।੧।ਰਹਾਉ।
ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥
ਹੇ ਭਾਈ! ਜਿਸ ਥਾਂ ਨਾਮ-ਖ਼ਜ਼ਾਨੇ ਧਰੇ ਪਏ ਸਨ, ਉਥੇ ਅੱਪੜਨਾ ਬਹੁਤ ਹੀ ਔਖਾ ਸੀ (ਕਿਉਂਕਿ ਕਾਮਾਦਿਕ) ਅਨੇਕਾਂ ਸੂਰਮੇ (ਰਾਹ ਵਿਚ) ਰਾਖੇ ਬਣੇ ਪਏ ਸਨ ।
ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥
(ਉਸ ਦੇ ਦੁਆਲੇ ਮਾਇਆ ਦੇ ਮੋਹ ਦੀ) ਬੜੀ ਔਖੀ ਖਾਈ ਬਣੀ ਹੋਈ ਸੀ, (ਉਸ ਖ਼ਜ਼ਾਨੇ ਤਕ) ਹੱਥ ਨਹੀਂ ਸੀ ਪਹੁੰਚਦਾ । ਜਦੋਂ ਸੰਤ ਜਨ ਮੇਰੇ ਸਾਥੀ ਬਣ ਗਏ, (ਉਹ ਟਿਕਾਣਾ) ਲੁੱਟ ਲਿਆ ।੧।
ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥
(ਸੰਤ ਜਨਾਂ ਦੀ ਕਿਰਪਾ ਨਾਲ) ਹਰਿ-ਨਾਮ ਦੇ ਅਮੋਲਕ ਤੇ ਅਮੁੱਕ ਲਾਲਾਂ ਦੇ ਬਹੁਤ ਖ਼ਜ਼ਾਨੇ ਮੈਨੂੰ ਮਿਲ ਗਏ ।
ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥
ਹੇ ਦਾਸ ਨਾਨਕ! (ਆਖ—) ਜਦੋਂ ਪ੍ਰਭੂ ਨੇ ਮੇਰੇ ਉਤੇ ਮਿਹਰ ਕੀਤੀ, ਤਦੋਂ ਮੈਂ ਆਪਣੇ ਮਨ ਵਿਚ ਹਰਿ-ਨਾਮ ਦਾ ਰਸ ਪੀਣ ਲੱਗ ਪਿਆ ।੨।੯।੩੨।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥
ਹੇ ਭਾਈ! ਹੁਣ ਮੇਰਾ ਮਨ ਠਾਕੁਰ-ਪ੍ਰਭੂ ਨਾਲ ਇਕ-ਮਿਕ ਹੋਇਆ ਰਹਿੰਦਾ ਹੈ
ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥
ਪੂਰੇ ਗੁਰੂ ਨੇ ਮੈਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ, ਮੈਨੂੰ ਠਾਕੁਰ ਪ੍ਰਭੂ ਨਾਲ ਇਉਂ ਜੋੜ ਦਿੱਤਾ ਹੈ ਜਿਵੇਂ ਮੱਛੀ ਪਾਣੀ ਨਾਲ।੧।ਰਹਾਉ।
ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥
ਮੈਂ (ਆਪਣੇ ਅੰਦਰੋਂ) ਕਾਮ ਕ®ੋਧ ਲੋਭ ਹਉਮੈ ਈਰਖਾ (ਆਦਿਕ ਸਾਰੇ ਵਿਕਾਰ) ਸਦਾ ਲਈ ਕੱਢ ਦਿੱਤੇ ਹਨ
ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥
ਹੇ ਭਾਈ! ਜਦੋਂ ਤੋਂ ਗੁਰੂ ਨੇ (ਆਪਣਾ) ਉਪਦੇਸ਼ ਮੇਰੇ ਹਿਰਦੇ ਵਿਚ ਪੱਕਾ ਕਰ ਕੇ ਮੈਨੂੰ ਹਰਿ-ਨਾਮ ਦੀ ਦਵਾਈ ਦਿੱਤੀ ਹੈ, ਤਦੋਂ ਤੋਂ ਮੈਨੂੰ ਸਾਰੇ ਗੁਣਾਂ ਵਿਚ ਸਿਆਣਾ ਪ੍ਰਭੂ ਮਿਲ ਪਿਆ ਹੈ।੧।
ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥
ਹੇ ਪ੍ਰਭੂ! (ਹੁਣ ਮੇਰਾ ਹਿਰਦਾ) ਤੇਰਾ ਘਰ ਬਣ ਗਿਆ ਹੈ, ਤੂੰ (ਸਚ-ਮੁਚ) ਮੇਰੇ (ਇਸ ਘਰ ਦਾ) ਮਾਲਕ ਬਣ ਗਿਆ ਹੈਂ । ਹੇ ਭਾਈ! ਗੁਰੂ ਨੇ ਮੇਰੀ ਹਉਮੈ ਦੂਰ ਕਰ ਦਿੱਤੀ ਹੈ, ਮੈਨੂੰ ਪ੍ਰਭੂ ਮਿਲਾ ਦਿੱਤਾ ਹੈ ।