Sri Guru Granth Sahib Ji — Ang 1216 (punjabi)
ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥
ਹੇ ਗਵਾਰ! ਤੂੰ ਉਹਨਾਂ ਨਾਲ ਪਰਚ ਕੇ ਪਿਆਰ ਪਾਇਆ ਹੋੋਇਆ ਹੈ ਜੋ (ਆਖ਼ਿਰ) ਤੇਰੇ ਕੰਮ ਨਹੀਂ ਆ ਸਕਦੇ ।੧।
ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥
ਹੇ ਪ੍ਰਭੂ! ਮੇਰੀ ਕੋਈ ਪਾਂਇਆਂ ਨਹੀਂ, ਮੇਰੀ ਕੋਈ ਸਮਰਥਾ ਨਹੀਂ, (ਮਾਇਆ ਦੇ ਟਾਕਰੇ ਤੇ) ਮੇਰਾ ਕੋਈ ਵੱਸ ਨਹੀਂ ਚੱਲਦਾ ਮੇਰਾ ਕੋਈ ਜ਼ੋਰ ਨਹੀਂ ਪੈਂਦਾ,
ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥
ਹੇ ਸਭ ਕੁਝ ਕਰਨ ਦੀ ਸਮਰਥਾ ਵਾਲੇ! ਹੇ ਸਭ ਕੁਝ ਕਰਾ ਸਕਣ ਵਾਲੇ! ਹੇ ਨਾਨਕ ਦੇ ਪ੍ਰਭੂ! ਮੈਨੂੰ ਆਪਣੇ ਸੰਤਾਂ ਦੀ ਸੰਗਤਿ ਵਿਚ ਰੱਖ ਕੇ (ਇਸ ਸੰਸਾਰ-ਸਮੁੰਦਰ ਤੋਂ) ਮੇਰਾ ਪਾਰ-ਉਤਾਰਾ ਕਰ ।੨।੩੬।੫੯।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮੋਹਨੀ ਮੋਹਤ ਰਹੈ ਨ ਹੋਰੀ ॥
ਹੇ ਭਾਈ! ਮੋਹਨੀ ਮਾਇਆ (ਜੀਵਾਂ ਨੂੰ) ਆਪਣੇ ਮੋਹ ਵਿਚ ਫਸਾਂਦੀ ਰਹਿੰਦੀ ਹੈ, ਕਿਸੇ ਪਾਸੋਂ ਰੋਕਿਆਂ ਰੁਕਦੀ ਨਹੀਂ ।
ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥
ਜੋਗ-ਸਾਧਨਾ ਕਰਨ ਵਾਲੇ ਸਾਧੂ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ—(ਮਾਇਆ ਇਹਨਾਂ) ਸਭਨਾਂ ਦੀ ਹੀ ਪਿਆਰੀ ਹੈ । ਕਿਸੇ ਪਾਸੋਂ (ਉਸ ਦਾ ਪਿਆਰ) ਤੋੋੜਿਆਂ ਟੁੱਟਦਾ ਨਹੀਂ ।੧।ਰਹਾਉ।
ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥
ਹੇ ਭਾਈ! ਛੇ ਸ਼ਾਸਤ® ਮੂੰਹ-ਜ਼ਬਾਨੀਂ ਉਚਾਰਿਆਂ, ਤੀਰਥਾਂ ਦਾ ਰਟਨ ਕੀਤਿਆਂ ਭੀ (ਮਾਇਆ ਵਾਲੀ ਪ੍ਰੀਤ) ਘਟਦੀ ਨਹੀਂ ਹੈ ।
ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥
ਅਨੇਕਾਂ ਲੋਕ ਹਨ ਦੇਵ-ਪੂਜਾ ਕਰਨ ਵਾਲੇ, (ਆਪਣੇ ਸਰੀਰ ਉੱਤੇ ਗਣੇਸ਼ ਆਦਿਕ ਦੇ) ਨਿਸ਼ਾਨ ਲਾਣ ਵਾਲੇ, ਵਰਤ ਆਦਿਕਾਂ ਦੇ ਨੇਮ ਨਿਬਾਹੁਣ ਵਾਲੇ, ਤਪ ਕਰਨ ਵਾਲੇ । ਪਰ ਮਾਇਆ ਉਥੇ ਭੀ ਪਿੱਛਾ ਨਹੀਂ ਛੱਡਦੀ (ਖ਼ਲਾਸੀ ਨਹੀਂ ਕਰਦੀ) ।੧।
ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥
ਹੇ ਸੰਤ ਜਨੋ! ਜਗਤ ਮਾਇਆ ਦੇ ਮੋਹ ਦੇ ਅੰਨ੍ਹੇ ਖੂਹ ਵਿਚ ਡਿੱਗ ਰਿਹਾ ਹੈ (ਤੁਸੀ ਮਿਹਰ ਕਰੋ) ਮੇਰੀ ਉੱਚੀ ਆਤਮਕ ਅਵਸਥਾ ਬਣਾE (ਅਤੇ ਮੈਨੂੰ ਮਾਇਆ ਦੇ ਪੰਜੇ ਵਿਚੋਂ ਬਚਾE) ।
ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥
ਹੇ ਨਾਨਕ! ਜਿਹੜਾ ਮਨੁੱਖ ਸਾਧ ਸੰਗਤਿ ਵਿਚ (ਪਰਮਾਤਮਾ ਦਾ) ਥੋੜਾ ਜਿਤਨਾ ਭੀ ਦਰਸਨ ਕਰਦਾ ਹੈ, (ਉਹ ਮਾਇਆ ਦੇ ਪੰਜੇ ਤੋਂ) ਆਜ਼ਾਦ ਹੋ ਜਾਂਦਾ ਹੈ ।੨।੩੭।੬੦।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਕਹਾ ਕਰਹਿ ਰੇ ਖਾਟਿ ਖਾਟੁਲੀ ॥
ਹੇ (ਮੂਰਖ)! (ਮਾਇਆ ਵਾਲੀ) ਕੋਝੀ ਖੱਟੀ ਖੱਟ ਕੇ ਤੂੰ ਕੀਹ ਕਰਦਾ ਰਹਿੰਦਾ ਹੈ?
ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥
ਹੇ ਮੂਰਖ! (ਤੂੰ ਧਿਆਨ ਹੀ ਨਹੀਂ ਦੇਂਦਾ ਕਿ) ਹਵਾ ਨਾਲ ਤੇਰੀ ਚਮੜੀ ਫੁੱਲੀ ਹੋਈ ਹੈ, ਤੇ, ਤੇਰਾ ਸਰੀਰ ਬਹੁਤ ਜਰਜਰਾ ਹੁੰਦਾ ਜਾ ਰਿਹਾ ਹੈ ।੧।ਰਹਾਉ।
ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥
ਹੇ ਮੂਰਖ! ਜਿਵੇਂ ਬਾਸ਼ਾ ਮਾਸ ਵਾਸਤੇ ਝਪਟ ਮਾਰਦਾ ਹੈ, ਤਿਵੇਂ ਤੂੰ ਭੀ ਧਰਤੀ ਤੋਂ ਹੀ (ਧਨ ਝਪਟ ਮਾਰ ਕੇ) ਖੋਂਹਦਾ ਹੈਂ, ਤੇ, ਧਰਤੀ ਵਿਚ ਹੀ ਸਾਂਭ ਰੱਖਦਾ ਹੈਂ ।
ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ! ਤੂੰ ਸਾਰੇ ਪਦਾਰਥ ਦੇਣ ਵਾਲੇ ਪ੍ਰਭੂ ਨੂੰ ਭੁਲਾ ਦਿੱਤਾ ਹੈ, ਜਿਵੇਂ ਕੋਈ ਰਾਹੀ ਕਿਸੇ ਹੱਟੀ ਤੇ ਬੈਠ ਕੇ ਆਪਣਾ ਪੇਟ ਭਰੀ ਜਾਂਦਾ ਹੈ (ਤੇ, ਇਹ ਚੇਤਾ ਹੀ ਭੁਲਾ ਦੇਂਦਾ ਹੈ ਕਿ ਮੇਰਾ ਪੈਂਡਾ ਖੋਟਾ ਹੋ ਰਿਹਾ ਹੈ) ।੧।
ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥
ਹੇ ਮੂਰਖ! ਤੂੰ ਵਿਕਾਰਾਂ ਦੇ ਸੁਆਦਾਂ ਵਿਚ ਨਾਸਵੰਤ ਪਦਾਰਥਾਂ ਦੇ ਰਸਾਂ ਵਿਚ (ਮਸਤ ਹੈਂ) ਜਿੱਥੇ ਤੂੰ ਜਾਣਾ ਹੈ, ਉਹ ਰਸਤਾ (ਇਹਨਾਂ ਰਸਾਂ ਤੇ ਸੁਆਦਾਂ ਦੇ ਕਾਰਨ) ਔਖਾ ਹੁੰਦਾ ਜਾ ਰਿਹਾ ਹੈ ।
ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥
ਹੇ ਨਾਨਕ! ਆਖ—ਹੇ ਮੂਰਖ! ਝਬਦੇ ਹੀ ਤੇਰੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਣੀ ਹੈ ।੨।੩੮।੬੧।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥
ਹੇ ਸਤਿਗੁਰੂ ਜੀ! ਤੇਰੀ ਸੰਗਤਿ ਵਿਚ (ਰਹਿ ਕੇ) ਇਹ ਸਮਝ ਆਈ ਹੈ ਕਿ
ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥
(ਜਿਹੜੇ ਜਗਤ ਵਿਚ) ਕੋ®ੜਾਂ ਸੂਰਮੇ (ਅਖਵਾਂਦੇ ਸਨ) ਉਹਨਾਂ ਦੀ ਜਿੱਥੇ ਵਾਤ ਭੀ ਨਹੀਂ ਪੁੱਛੀ ਜਾਂਦੀ (ਜੇ ਤੇਰੀ ਸੰਗਤਿ ਵਿਚ ਟਿਕੇ ਰਹੀਏ) ਤਾਂ ਉਸ ਦਰਗਾਹ ਵਿਚ ਭੀ ਆਦਰ ਮਿਲਦਾ ਹੈ ।੧।ਰਹਾਉ।
ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥
(ਰਕਤ ਬਿੰਦ ਦਾ) ਜੀਵ ਦਾ ਗੰਦਾ ਜਿਹਾ ਹੀ ਮੁੱਢ ਆਖਿਆ ਜਾਂਦਾ ਹੈ (ਪਰ ਇਸ ਗੰਦੇ ਮੂਲ ਤੋਂ ਭੀ) ਕੈਸੀ ਸੋਹਣੀ ਸ਼ਕਲ ਦਿੱਸ ਪੈਂਦੀ ਹੈ ।
ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥
ਜਦੋਂ ਮਿੱਟੀ ਦੇ ਅੰਦਰ (ਪ੍ਰਭੂ ਦੀ) ਜੋਤਿ ਦਾ ਪ੍ਰਕਾਸ਼ ਹੁੰਦਾ ਹੈ, ਤਾਂ ਇਸ ਨੂੰ ਦੁਰਲੱਭ (ਮਨੁੱਖਾ) ਸਰੀਰ ਆਖੀਦਾ ਹੈ ।੧।
ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥
(ਹੇ ਸਤਿਗੁਰੂ!) ਤੈਥੋਂ ਹੀ (ਮੈਂ) ਸੇਵਾ-ਭਗਤੀ ਦੀ ਜਾਚ ਸਿੱਖੀ, ਤੈਥੋਂ ਹੀ ਜਪ ਤਪ ਦੀ ਸਮਝ ਆਈ, ਤੈਥੋਂ ਹੀ ਸਹੀ ਜੀਵਨ-ਰਸਤਾ ਸਮਝਿਆ ।
ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥
ਹੇ ਗੁਰੂ! ਮੇਰੇ ਮੱਥੇ ਉੱਤੇ ਤੂੰ ਆਪਣਾ ਹੱਥ ਰੱਖ ਕੇ ਮੇਰੀ ਮਾਇਆ ਦੇ ਮੋਹ ਦੀ ਫਾਹੀ ਕੱਟ ਦਿੱਤੀ ਹੈ, ਮੈਂ ਤੇਰੇ ਦਾਸਾਂ ਦਾ ਦਾਸ ਹਾਂ ।੨।੩੯।੬੨।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਸ਼ਾਹੀ।
ਹਰਿ ਹਰਿ ਦੀਓ ਸੇਵਕ ਕਉ ਨਾਮ ॥
ਹੇ ਭਾਈ! ਆਪਣੇ ਸੇਵਕ ਨੂੰ ਪਰਮਾਤਮਾ ਆਪਣਾ ਨਾਮ ਆਪ ਦੇਂਦਾ ਹੈ ।
ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦਾ ਰਖਵਾਲਾ ਪਰਮਾਤਮਾ ਆਪ ਬਣਦਾ ਹੈ, ਮਨੁੱਖ ਕਿਸ ਦਾ ਵਿਚਾਰਾ ਹੈ (ਕਿ ਉਸ ਦਾ ਕੁਝ ਵਿਗਾੜ ਸਕੇ?) ।੧।ਰਹਾਉ।
ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥
ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕ ਦੇ ਕੰਮ ਆਉਂਦਾ ਹੈ, ਆਪ ਹੀ (ਉਸ ਦੇ ਵਾਸਤੇ) ਮੁਖੀਆ ਹੈ ।
ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥
ਅੰਤਰਜਾਮੀ ਮਾਲਕ-ਪ੍ਰਭੂ ਆਪ ਹੀ (ਆਪਣੇ ਸੇਵਕ ਦੇ) ਸਾਰੇ ਵੈਰੀ ਮੁਕਾ ਦੇਂਦਾ ਹੈ ।੧।
ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥
ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕ ਦੀ ਇੱਜ਼ਤ ਰੱਖਦਾ ਹੈ, (ਉਸ ਦੀ ਇੱਜ਼ਤ ਬਚਾਣ ਲਈ) ਆਪ ਹੀ ਪੱਕੇ ਨਿਯਮ ਥਾਪ ਦੇਂਦਾ ਹੈ ।
ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥
ਹੇ ਭਾਈ! ਨਾਨਕ ਦਾ ਜਾਣੀਜਾਣ ਪ੍ਰਭੂ ਆਦਿ ਤੋਂ ਜੁਗਾਂ ਦੇ ਆਦਿ ਤੋਂ ਆਪਣੇ ਸੇਵਕ ਦੀ ਇੱਜ਼ਤ ਰੱਖਦਾ ਆਇਆ ਹੈ ।੨।੪੦।੬੩।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥
ਹੇ ਹਰੀ! ਤੂੰ ਹੀ ਮੇਰਾ ਮਿੱਤਰ ਹੈਂ, ਤੂੰ ਹੀ ਮੇਰੇ ਪ੍ਰਾਣਾਂ ਦਾ ਸਹਾਈ ਹੈਂ ।
ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥
ਮੇਰਾ ਇਹ ਮਨ ਧਨ ਇਹ ਜਿੰਦ ਇਹ ਸਰੀਰ—ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ । ਮੇਰਾ ਇਹ ਸਰੀਰ ਤੇਰੀ ਹੀ ਬਖ਼ਸ਼ੀ ਖ਼ੁਰਾਕ ਨਾਲ ਪਲਿਆ ਹੈ ।੧।ਰਹਾਉ।
ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥
ਹੇ ਪ੍ਰਭੂ! ਮੈਨੂੰ ਤੂੰ ਹੀ ਅਨੇਕਾਂ ਕਿਸਮਾਂ ਦੇ ਪਦਾਰਥ ਦੇਂਦਾ ਹੈਂ,
ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥
ਹੇ ਪ੍ਰਭੂ! ਹੇ ਦਿਲ ਦੀ ਜਾਣਨ ਵਾਲੇ! ਹੇ ਜਾਣੀਜਾਣ! ਤੂੰ ਹੀ ਸਦਾ ਸਦਾ ਮੇਰੀ ਇੱਜ਼ਤ ਰੱਖਦਾ ਹੈਂ ।੧।