Sri Guru Granth Sahib Ji — Ang 1225 (punjabi)
ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥
ਕਿਸੇ ਭੀ ਗੱਲ ਨਾਲ (ਇਹ ਤਿ®ਸ਼ਨਾ) ਰੱਜਦੀ ਨਹੀਂ, (ਜ਼ਿੰਦਗੀ ਦੇ ਅਖ਼ੀਰ ਤਕ) ਇਹ ਸਿਰੇ ਨਹੀਂ ਚੜ੍ਹਦੀ (ਹੋਰ ਹੋਰ ਵਧਦੀ ਹੀ ਰਹਿੰਦੀ ਹੈ) ।੧।ਰਹਾਉ।
ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥
ਹੇ ਭਾਈ! (ਤਿ®ਸ਼ਨਾ ਦੇ ਕਾਰਨ ਮਨੁੱਖ ਦੇ ਮਨ ਵਿਚ ਕਦੇ) ਸ਼ਾਂਤੀ ਨਹੀਂ ਪੈਦਾ ਹੁੰਦੀ, ਆਨੰਦ ਨਹੀਂ ਬਣਦਾ, ਆਤਮਕ ਅਡੋਲਤਾ ਨਹੀਂ ਉਪਜਦੀ । ਬੱਸ! ਇਸ ਤਿ®ਸ਼ਨਾ ਦਾ (ਸਦਾ) ਇਹੀ ਵਿਹਾਰ ਹੈ ।
ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥
ਕਾਮ ਅਤੇ ਕੋ®ਧ ਨਾਲ (ਇਹ ਤਿ®ਸ਼ਨਾ ਮਨੁੱਖ ਦਾ ਅੰਦਰਲਾ) ਸਾੜ ਦੇਂਦੀ ਹੈ, ਕਿਸੇ ਦਾ ਲਿਹਾਜ਼ ਨਹੀਂ ਕਰਦੀ ।੧।
ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥
ਹੇ ਭਾਈ! ਤਿ®ਸ਼ਨਾ ਦੇ ਕਾਰਨ ਜੀਵ ਉਤੇ ਸੰਸਾਰ-ਸਮੁੰਦਰ ਆਪਣਾ ਜ਼ੋਰ ਪਾਈ ਰੱਖਦਾ ਹੈ, (ਜੀਵ) ਦੁੱਖ ਵਿਚ ਫਸਿਆ ਰਹਿੰਦਾ ਹੈ । (ਪਰ, ਹੇ ਪ੍ਰਭੂ!) ਤੂੰ ਆਪਣੇ ਸੇਵਕਾਂ ਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈਂ ।
ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥
ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ (ਭੀ) ਤੇਰੇ ਸੋਹਣੇ ਚਰਨਾਂ ਦੀ ਸਰਨ ਆਇਆ ਹਾਂ, ਮੈਂ ਤੈਥੋਂ ਸਦਾ ਸਦਾ ਸਦਕੇ ਜਾਂਦਾ ਹਾਂ ।੨।੮੪।੧੦੭।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥
ਹੇ ਪਾਪੀ! ਤੂੰ ਕਿਸ ਦੀ (ਭੈੜੀ) ਮਤਿ ਲੈ ਲਈ ਹੈ?
ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥
ਜਿਸ ਮਾਲਕ-ਪ੍ਰਭੂ ਨੇ ਤੈਨੂੰ ਇਹ ਜਿੰਦ ਦਿੱਤੀ, ਇਹ ਸਰੀਰ ਦਿੱਤਾ, ਉਸ ਨੂੰ ਤੂੰ ਘੜੀ ਭਰ ਭੀ ਅੱਖ ਝਮਕਣ ਜਿਤਨੇ ਸਮੇ ਲਈ ਭੀ ਯਾਦ ਨਹੀਂ ਕਰਦਾ ।੧।ਰਹਾਉ।
ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥
ਹੇ ਪਾਪੀ! ਖਾਂਦਾ ਪੀਂਦਾ ਸੌਂਦਾ ਤਾਂ ਤੂੰ ਖ਼ੁਸ਼ ਰਹਿੰਦਾ ਹੈਂ, ਪਰ ਪ੍ਰਭੂ ਦਾ ਨਾਮ ਸਿਮਰਦਿਆਂ ਤੂੰ ਆਲਸੀ ਹੋ ਜਾਂਦਾ ਹੈਂ ।
ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥
ਜਦੋਂ ਤੂੰ ਮਾਂ ਦੇ ਪੇਟ ਵਿਚ ਸੀ, ਤਦੋਂ ਵਿਲਕਦਾ ਸੀ, ਤਦੋਂ ਤੂੰ ਗਰੀਬੜਾ ਜਿਹਾ ਬਣਿਆ ਰਹਿੰਦਾ ਸੀ ।੧।
ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥
ਹੇ ਪਾਪੀ! ਵੱਡੇ ਵੱਡੇ ਵਿਕਾਰਾਂ ਦੀ ਮਸਤੀ ਵਿਚ ਬੱਝਾ ਹੋਇਆ ਤੂੰ ਅਨੇਕਾਂ ਜੂਨਾਂ ਵਿਚ ਭਟਕਦਾ ਆ ਰਿਹਾ ਹੈਂ ।
ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦਾ ਨਾਮ ਭੁੱਲਿਆਂ ਇਤਨੇ ਦੁੱਖ ਵਾਪਰਦੇ ਹਨ ਕਿ ਗਿਣੇ ਨਹੀਂ ਜਾ ਸਕਦੇ । ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾਇਆਂ ਹੀ ਸੁਖ ਮਿਲਦਾ ਹੈ ।੨।੮੫।੧੦੮।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਾਈ ਰੀ ਚਰਨਹ ਓਟ ਗਹੀ ॥
ਹੇ ਮਾਂ! (ਜਦੋਂ ਦਾ) ਪਰਮਾਤਮਾ ਦੇ ਚਰਨਾਂ ਦਾ ਆਸਰਾ ਲਿਆ ਹੈ,
ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥
(ਉਸ ਦਾ) ਦਰਸਨ ਕਰ ਕੇ ਮੇਰਾ ਮਨ ਮੋਹਿਆ ਗਿਆ ਹੈ, (ਮੇਰੇ ਅੰਦਰੋਂ) ਭੈੜੀ ਮਤਿ ਰੁੜ੍ਹ ਗਈ ਹੈ ।੧।ਰਹਾਉ।
ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥
ਹੇ ਮਾਂ! ਉਹ ਪਰਮਾਤਮਾ ਅਥਾਹ ਹੈ ਬੇਅੰਤ ਡੂੰਘਾ ਹੈ, ਬਹੁਤ ਉੱਚਾ ਹੈ, ਕਦੇ ਨਹੀਂ ਮਰਦਾ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥
ਜਲ ਵਿਚ ਧਰਤੀ ਵਿਚ (ਹਰ ਥਾਂ ਉਸ ਨੂੰ) ਵੇਖ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ । ਹੇ ਮਾਂ! ਉਹ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈ ।੧।
ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥
ਹੇ ਮਾਂ! ਸਾਧ ਸੰਗਤਿ ਵਿਚ ਮਿਲ ਕੇ ਗਰੀਬਾਂ ਉਤੇ ਦਇਆ ਕਰਨ ਵਾਲੇ ਅਤੇ ਮਨ ਨੂੰ ਮੋਹ ਲੈਣ ਵਾਲੇ ਪ੍ਰੀਤਮ ਦਾ ਮੈਂ ਦਰਸਨ ਕੀਤਾ ਹੈ ।
ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥
ਹੇ ਨਾਨਕ! (ਆਖ—ਹੇ ਮਾਂ!) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਮਿਲਦਾ ਹੈ, ਅਤੇ ਜਮਾਂ ਦੀ ਭੀੜ ਵਿਚ ਨਹੀਂ ਫਸੀਦਾ ।੨।੮੬।੧੦੯।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਾਈ ਰੀ ਮਨੁ ਮੇਰੋ ਮਤਵਾਰੋ ॥
ਹੇ ਮਾਂ! ਮੇਰਾ ਮਨ (ਪ੍ਰਭੂ ਦੇ ਦੀਦਾਰ ਵਿਚ) ਮਸਤ ਹੋ ਰਿਹਾ ਹੈ ।
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥
ਉਸ ਦਇਆ ਦੇ ਸੋਮੇ ਪ੍ਰਭੂ ਦਾ ਦਰਸਨ ਕਰ ਕੇ ਮੇਰੇ ਅੰਦਰ ਪੂਰਨ ਤੌਰ ਤੇ ਆਤਮਕ ਆਨੰਦ ਸੁਖ ਬਣਿਆ ਹੋਇਆ ਹੈ, ਮੇਰਾ ਮਨ ਪੇ੍ਰਮ-ਰਸ ਨਾਲ ਰੰਗਿਆ ਗਿਆ ਹੈ ਤੇ ਮਸਤ ਹੈ ।੧।ਰਹਾਉ।
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥
ਹੇ ਮਾਂ! ਪਰਮਾਤਮਾ ਦਾ ਜਸ ਗਾਂਦਿਆਂ ਜਿਸ ਮਨੁੱਖ ਦਾ ਮਨ ਨਿਰਮਲ ਉੱਜਲ ਹੋ ਜਾਂਦਾ ਹੈ, ਉਹ ਮੁੜ (ਵਿਕਾਰਾਂ ਨਾਲ) ਕਾਲਾ ਨਹੀਂ ਹੁੰਦਾ ।
ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਜਿਸ ਮਨੁੱਖ ਦੇ ਮਨ ਦੀ ਡੋਰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਦੀ ਹੈ, ਉਸ ਨੂੰ ਬੇਅੰਤ ਪ੍ਰਭੂ ਮਿਲ ਪੈਂਦਾ ਹੈ ।੧।
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥
ਹੇ ਮਾਂ! ਜਿਸ ਮਨੁੱਖ ਦਾ ਹੱਥ ਫੜ ਕੇ ਪ੍ਰਭੂ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਨੂੰ ਸਭ ਕੁਝ ਬਖ਼ਸ਼ਦਾ ਹੈ, ਉਸ ਦੇ ਅੰਦਰ (ਨਾਮ ਦੇ) ਦੀਵੇ ਦਾ ਚਾਨਣ ਹੋ ਜਾਂਦਾ ਹੈ ।
ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥
ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਪ੍ਰੀਤ ਪੇ੍ਰਮ ਜੋੜਨ ਵਾਲਾ ਮਨੁੱਖ ਆਪਣੀਆਂ ਸਾਰੀਆਂ ਕੁਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੨।੮੭।੧੧੦।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥
ਹੇ ਮਾਂ! ਉਹ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਨੂੰ ਮਨ ਵਿਚ ਵਸਾਈ ਰੱਖ ਕੇ ਆਤਮਕ ਮੌੜ ਸਹੇੜ ਲੈਂਦੇ ਹਨ
ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥
ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਪਰਮਾਤਮਾ ਨੂੰ ਛੱਡ ਕੇ ਜਿਹੜੇ ਮਨੁੱਖ (ਸਦਾ) ਮਾਇਆ ਨਾਲ ਚੰਬੜੇ ਰਹਿੰਦੇ ਹਨ ।੧।ਰਹਾਉ।
ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥
ਹੇ ਮਾਂ! ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ (ਜੀਵਨ-) ਰਾਹ ਉਤੇ ਤੁਰਦੇ ਹਨ, ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।
ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥
ਉਹਨਾਂ ਨੂੰ ਇਤਨੀਆਂ ਸਜ਼ਾਵਾਂ ਮਿਲਦੀਆਂ ਰਹਿੰਦੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ । ਉਹ ਹਰੇਕ ਜੂਨ ਵਿਚ ਭਟਕਦੇ ਫਿਰਦੇ ਹਨ ।੧।
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥
ਹੇ ਮਾਂ! ਜਿਹੜੇ ਮਨੁੱਖ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿੰਦੇ ਹਨ, ਉਹ ਧਨ ਵਾਲੇ ਹਨ, ਉਹ ਇੱਜ਼ਤ ਵਾਲੇ ਹਨ ।
ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥
ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਮਿਹਰ ਨਾਲ ਉਹਨਾਂ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ਹੈ, ਉਹ ਮੁੜ ਮੁੜ ਨਾਹ ਜੰਮਦੇ ਹਨ ਨਾਹ ਮਰਦੇ ਹਨ ।੨।੮੮।੧੧੧।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਹਰਿ ਕਾਟੀ ਕੁਟਿਲਤਾ ਕੁਠਾਰਿ ॥
ਹੇ ਭਾਈ! ਪਰਮਾਤਮਾ ਨੇ (ਜਿਸ ਮਨੁੱਖ ਦੇ) ਮਨ ਦਾ ਖੋਟ (ਮਾਨੋ) ਕੁਹਾੜੇ ਨਾਲ ਕੱਟ ਦਿੱਤਾ,
ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥
ਉਸ ਦੇ ਅੰਦਰੋਂ ਪ੍ਰਭੂ ਦੇ ਨਾਮ ਦੀ ਚੋਟ ਨਾਲ ਇਕ ਖਿਨ ਵਿਚ ਹੀ ਭਟਕਣਾ ਦੇ ਜੰਗਲਾਂ ਦੇ ਜੰਗਲ ਹੀ ਸੜ (ਕੇ ਸੁਆਹ ਹੋ) ਗਏ ।੧।ਰਹਾਉ ।
ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਕਾਮ ਕੋ®ਧ ਨਿੰਦਾ ਆਦਿਕ ਵਿਕਾਰਾਂ ਨੂੰ (ਆਪਣੇ ਅੰਦਰੋਂ) ਦੂਰ ਕਰ ਦੇਂਦਾ ਹੈ ਮਾਰ ਮਾਰ ਕੇ ਕੱਢ ਦੇਂਦਾ ਹੈ