Sri Guru Granth Sahib Ji — Ang 1230 (punjabi)
ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥
ਹੇ ਭਾਈ! ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗਦੇ ਹਨ, ਕਾਮ ਕੋ®ਧ ਲੋਭ (ਆਦਿਕ ਵਿਕਾਰ) ਛੱਡਦੇ ਹਨ, ਉਹਨਾਂ ਉੱਤੇ ਗੁਰੂ-ਗੋਪਾਲ ਮਿਹਰਵਾਨ ਹੁੰਦਾ ਹੈ, ਉਹਨਾਂ ਨੂੰ ਆਪਣੀ ਉਹ ਨਾਮ-ਵਸਤੂ ਮਿਲ ਜਾਂਦੀ ਹੈ ਜਿਸ ਦੀ (ਅਨੇਕਾਂ ਜਨਮਾਂ ਤੋਂ) ਭਾਲ ਕਰਦੇ ਆ ਰਹੇ ਸਨ ।੧।
ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥
ਉਹਨਾਂ ਦੇ ਅੰਦਰੋਂ ਭਰਮ ਅਤੇ ਮੋਹ ਦੇ ਹਨੇਰੇ ਨਾਸ ਹੋ ਜਾਂਦੇ ਹਨ, ਮਾਇਆ ਦੇ ਮੋਹ ਦੀਆਂ ਫਾਹੀਆਂ ਟੁੱਟ ਜਾਂਦੀਆਂ ਹਨ, ਮਾਲਕ-ਪ੍ਰਭੂ ਉਹਨਾਂ ਨੂੰ ਸਭਨੀਂ ਥਾਈਂ ਵਿਆਪਕ ਦਿੱਸਦਾ ਹੈ, ਕੋਈ ਭੀ ਉਹਨਾਂ ਨੂੰ ਵੈਰੀ ਨਹੀਂ ਜਾਪਦਾ
ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥
ਹੇ ਨਾਨਕ! ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਲੱਗ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਉੱਤੇ ਮਾਲਕ-ਪ੍ਰਭੂ ਜੀ ਤ®ü'ਠ ਪੈਂਦੇ ਹਨ,ਉਹਨਾਂ ਦੇ ਜਨਮ ਮਰਨ ਦੇ ਗੇੜ ਅਤੇ ਪਾਪ ਸਭ ਮੁੱਕ ਜਾਂਦੇ ਹਨ ।੨।੩।੧੩੨।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥
ਹੇ ਭਾਈ! ਸਦਾ ਸਦਾ ਹੀ ਪਰਮਾਤਮਾ ਦਾ ਨਾਮ ਆਪਣੇ ਮੂੰਹੋਂ ਉਚਾਰਿਆ ਕਰ ਅਤੇ ਆਪਣੇ ਮਨ ਵਿਚ ਵਸਾਈ ਰੱਖ ।੧।ਰਹਾਉ।
ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥
ਹੇ ਭਾਈ! ਪਰਮਾਤਮਾ ਦਾ ਨਾਮ ਕੰਨੀਂ ਸੁਣਨਾ ਪ੍ਰਭੂ ਦੀ ਭਗਤੀ ਕਰਨੀ—ਇਹੀ ਹੈ ਅਨੇਕਾਂ ਪਾਪਾਂ ਨੂੰ ਦੂਰ ਕਰਨ ਲਈ ਕੀਤੇ ਹੋਏ ਪਛੁਤਾਵੇ-ਮਾਤ® ਧਾਰਮਿਕ ਕਰਮ ।
ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥
ਹੇ ਭਾਈ! ਗੁਰੂ ਦੀ ਸਰਨੀ ਪਏ ਰਹਿਣਾ—ਇਹ ਉੱਦਮ ਹੋਰ ਹੋਰ (ਭੈੜੀਆਂ) ਆਦਤਾਂ (ਮਨ ਵਿਚੋਂ) ਦੂਰ ਕਰ ਦੇਂਦਾ ਹੈ ।੧।
ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥
ਹੇ ਭਾਈ! ਸਦਾ ਸਦਾ ਪ੍ਰਭੂ-ਚਰਨਾਂ ਨਾਲ ਪਿਆਰ ਪਾਈ ਰੱਖਣਾ—ਇਹ ਜੀਵਨ ਨੂੰ ਬਹੁਤ ਹੀ ਪਵਿੱਤਰ ਬਣਾ ਦੇਂਦਾ ਹੈ ।
ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥
ਪ੍ਰਭੂ-ਚਰਨਾਂ ਦੀ ਪ੍ਰੀਤ ਸੇਵਕ ਦੇ ਸਾਰੇ ਡਰ ਦੂਰ ਕਰਨ ਵਾਲੀ ਹੈ, ਸੇਵਕ ਦੇ ਸਾਰੇ ਪਾਪ ਵਿਕਾਰ ਸਾੜ ਦੇਂਦੀ ਹੈ ।
ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥
ਹੇ ਭਾਈ! ਪ੍ਰਭੂ ਦਾ ਨਾਮ ਸਿਮਰਨ ਵਾਲੇ ਅਤੇ ਸੁਣਨ ਵਾਲੇ ਵਿਕਾਰਾਂ ਤੋਂ ਬਚੇ ਰਹਿੰਦੇ ਹਨ, ਸੁਚੱਜੀ ਰਹਿਣੀ ਰੱਖਣ ਵਾਲੇ ਜੂਨਾਂ ਤੋਂ ਬਚ ਜਾਂਦੇ ਹਨ ।
ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥
ਹੇ ਭਾਈ! ਨਾਨਕ (ਸਾਰੀਆਂ ਵਿਚਾਰਾਂ ਦਾ ਇਹ) ਨਿਚੋੜ ਦੱਸਦਾ ਹੈ ਕਿ ਪਰਮਾਤਮਾ ਦਾ ਨਾਮ ਸਭ ਤੋਂ ਸ੍ਰੇਸ਼ਟ ਪਦਾਰਥ ਹੈ ।੨।੪।੧੩੩।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥
ਹੇ ਭਾਈ! ਹੋਰ ਸਾਰੇ ਆਹਰ ਛੱਡ ਕੇ (ਭੀ) ਸੰਤ ਜਨਾਂ ਪਾਸੋਂ ਪਰਮਾਤਮਾ ਦਾ ਨਾਮ ਪਰਮਾਤਮਾ ਦੀ ਭਗਤੀ ਮੰਗਦਾ ਰਿਹਾ ਕਰ ।੧।ਰਹਾਉ।
ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥
ਹੇ ਭਾਈ! ਪਿਆਰ ਨਾਲ ਪਰਮਾਤਮਾ ਦਾ ਧਿਆਨ ਧਰਿਆ ਕਰ, ਸਦਾ ਗੋਬਿੰਦ ਦੇ ਗੁਣ ਗਾਂਦਾ ਰਿਹਾ ਕਰ ।
ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥
ਉਸ ਸਭ ਕੁਝ ਦੇ ਸਕਣ ਵਾਲੇ ਮਾਲਕ-ਪ੍ਰਭੂ ਤੋਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਰਿਹਾ ਕਰ ।੧।
ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥
ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਸੁਖਾਂ ਦਾ ਸਾਰੀਆਂ ਖ਼ੁਸ਼ੀਆਂ ਦਾ, ਸਾਰੇ ਆਨੰਦਾਂ ਦਾ ਸੋਮਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਦਾ ਨਾਮ ਸਿਮਰਿਆ ਕਰ, ਜਮਾਂ ਦਾ (ਭੀ) ਕੋਈ ਡਰ ਨਹੀਂ ਰਹਿ ਜਾਂਦਾ ।
ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥
ਇਕ ਪਰਮਾਤਮਾ ਦੇ ਚਰਨਾਂ ਦੀ ਸਰਨ ਜਗਤ ਦੇ ਸਾਰੇ ਦੁੱਖ-ਕਲੇਸ਼ ਦੂਰ ਕਰਨ ਜੋਗੀ ਹੈ ।
ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥
ਹੇ ਨਾਨਕ! (ਇਹ ਸਰਨ ਸਾਧ ਸੰਗਤਿ ਵਿਚ ਹੀ ਮਿਲਦੀ ਹੈ, ਤੇ) ਸਾਧ ਸੰਗਤਿ ਬੇੜੀ ਵਾਂਗ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲੀ ਹੈ ।੨।੫।੧੩੪।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਗੁਨ ਲਾਲ ਗਾਵਉ ਗੁਰ ਦੇਖੇ ॥
ਹੇ ਭਾਈ! ਜਦੋਂ ਗੁਰੂ ਦਾ ਦਰਸਨ ਕਰ ਕੇ ਮੈਂ ਸੋਹਣੇ ਹਰੀ ਦੇ ਗੁਣ ਗਾਂਦਾ ਹਾਂ,
ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥
ਜਦੋਂ ਗੁਰੂ ਦੀ ਸੰਗਤਿ ਵਿਚ ਟਿਕ ਕੇ ਮੈਂ (ਪ੍ਰਭੂ ਦੇ ਚਰਨ) ਫੜਦਾ ਹਾਂ, ਤਾਂ (ਮੇਰਾ ਇਹ) ਮਨ (ਕਾਮਾਦਿਕ) ਪੰਜਾਂ (ਦੇ ਪੰਜੇ) ਤੋਂ ਨਿਕਲ ਜਾਂਦਾ ਹੈ ।੧।ਰਹਾਉ।
ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥
ਹੇ ਭਾਈ! (ਇਹ ਜੋ) ਦਿੱਸਦਾ ਜਗਤ (ਹੈ, ਇਸ ਵਿਚੋਂ) ਕੁਝ ਭੀ (ਕਿਸੇ ਦੇ) ਨਾਲ ਨਹੀਂ ਜਾਂਦਾ (ਇਸ ਵਾਸਤੇ ਇਸ ਦਾ) ਮਾਣ ਤੇ ਮੋਹ ਛੱਡ ਦੇਹ ।
ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥
ਸਾਧ ਸੰਗਤਿ ਵਿਚ ਮਿਲ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਪ੍ਰੀਤ ਜੋੜ (ਇਸ ਤਰ੍ਹਾਂ ਜੀਵਨ) ਸੋਹਣਾ ਬਣ ਜਾਂਦਾ ਹੈ ।੧।
ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥
(ਹੇ ਭਾਈ!) ਮੈਂ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਲੱਭ ਲਿਆ ਹੈ, ਮੇਰੀ ਸਾਰੀ ਆਸ ਪੂਰੀ ਹੋ ਗਈ ਹੈ ।
ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਨੇ (ਮੇਰੇ ਅੰਦਰੋਂ ਮਾਇਆ ਦੇ ਮੋਹ ਦੀ) ਕਰੜੀ ਗੰਢ ਖੋਹਲ ਦਿੱਤੀ ਹੈ, ਹੁਣ ਮੇਰੇ ਮਨ ਵਿਚ ਆਨੰਦ ਹੀ ਆਨੰਦ ਬਣ ਗਏ ਹਨ ।੨।੬।੧੩੫।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥
ਹੇ ਸਖੀ! (ਪ੍ਰਭੂ ਦਾ) ਦਰਸਨ ਕਰਨ ਦਾ ਜਤਨ ਕਰਦੀ ਕਰਦੀ ਮੇਰੀ ਜਿੰਦ ਮਨ ਵਿਚ ਵੈਰਾਗ ਵਾਲੀ ਹੁੰਦੀ ਜਾਂਦੀ ਹੈ ।੧।ਰਹਾਉ।
ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥
ਹੇ ਸਖੀ! ਸੰਤ ਜਨਾਂ ਦੀ ਸੇਵਾ ਕਰ ਕੇ (ਸਾਧ ਸੰਗਤਿ ਦੀ ਬਰਕਤਿ ਨਾਲ) ਮੈਂ ਪਿਆਰੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ,
ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥
ਤੇ, ਉਸ ਆਨੰਦ-ਸਰੂਪ ਦਾ ਦਰਸਨ ਕਰ ਕੇ ਮੈਂ ਉਸ ਦੇ ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲਿਆ ਹੈ ।੧।
ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥
ਹੇ ਸਖੀ! (ਜਗਤ ਦੇ) ਕੰਮ-ਧੰਧਿਆਂ ਦਾ ਸਾਰਾ ਮੋਹ ਛੱਡ ਕੇ ਮੈਂ ਪ੍ਰਭੂ ਦੀ ਸਰਨ ਪਈ ਰਹਿੰਦੀ ਹਾਂ ।
ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥
ਹੇ ਨਾਨਕ! (ਆਖ—ਹੇ ਸਖੀ! ਜਿਸ ਗੁਰੂ ਦੀ ਕਿਰਪਾ ਨਾਲ) ਮਾਲਕ-ਪ੍ਰਭੂ ਜੀ (ਮੇਰੇ) ਗਲ ਨਾਲ ਆ ਲੱਗੇ ਹਨ, ਮੈਂ (ਉਸ) ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰਦੀ ਰਹਿੰਦੀ ਹਾਂ ।੨।੭।੧੩੬।
ਸਾਰਗ ਮਹਲਾ ੫ ॥
ਸਾਰੰਗ ਪੰਜਵੀਂ ਪਾਤਿਸ਼ਾਹੀ।
ਐਸੀ ਹੋਇ ਪਰੀ ॥
ਹੇ ਭਾਈ! (ਮੇਰੇ ਮਨ ਦੀ ਹਾਲਤ) ਇਹੋ ਜਿਹੀ ਹੋ ਗਈ ਹੈ
ਜਾਨਤੇ ਦਇਆਰ ॥੧॥ ਰਹਾਉ ॥
(ਤੇ, ਇਸ ਹਾਲਤ ਨੂੰ) ਦਇਆਲ ਪ੍ਰਭੂ (ਆਪ) ਜਾਣਦਾ ਹੈ ।੧।ਰਹਾਉ।
ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥
ਹੇ ਭਾਈ! (ਗੁਰੂ ਦੇ ਉਪਦੇਸ ਦੀ ਬਰਕਤਿ ਨਾਲ) ਮਾਤਾ ਪਿਤਾ (ਆਦਿਕ ਸੰਬੰਧੀਆਂ ਦਾ ਮੋਹ) ਛੱਡ ਕੇ ਮੈਂ ਆਪਣਾ ਮਨ ਸੰਤ ਜਨਾਂ ਦੇ ਹਵਾਲੇ ਕਰ ਦਿੱਤਾ ਹੈ,
ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥
ਮੈਂ (ਉੱਚੀ) ਜਾਤਿ ਕੁਲ ਜਨਮ (ਦਾ ਮਾਣ) ਛੱਡ ਦਿੱਤਾ ਹੈ, ਅਤੇ ਮੈਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਦਾ ਹਾਂ (ਆਪਣੀ ਕੁਲ ਆਦਿਕ ਨੂੰ ਸਾਲਾਹਣ ਦੇ ਥਾਂ) ।੧।
ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥
ਹੇ ਭਾਈ! ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੇਰੀ ਪ੍ਰੀਤ) ਲੋਕਾਂ ਨਾਲੋਂ ਕੁਟੰਬ ਨਾਲੋਂ ਟੁੱਟ ਗਈ ਹੈ, ਪ੍ਰਭੂ ਨੇ ਮੈਨੂੰ ਨਿਹਾਲ ਨਿਹਾਲ ਕਰ ਦਿੱਤਾ ਹੈ ।
ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥
ਹੇ ਨਾਨਕ! (ਆਖ) ਗੁਰੂ ਨੇ ਮੈਨੂੰ ਸਿੱਖਿਆ ਦਿੱਤੀ ਹੈ ਕਿ ਸਦਾ ਇਕ ਪਰਮਾਤਮਾ ਦੀ ਸਰਨ ਪਿਆ ਰਹੁ ।੨।੮।੧੩੭।