Sri Guru Granth Sahib Ji — Ang 1233 (punjabi)
ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥
ਜਿਨ੍ਹਾਂ ਦੇ ਮਨ ਦੀ ਪ੍ਰੀਤਿ ਪ੍ਰਭੂ ਦੇ ਨਾਮ ਵਿਚ ਬਣ ਜਾਂਦੀ ਹੈ ਉਹ ਉਸ ਪਰਮਾਤਮਾ ਦੇ ਪਿਆਰ ਵਿਚ (ਸਦਾ ਲਈ) ਰੰਗੇ ਜਾਂਦੇ ਹਨ ਜੋ ਸੁੱਧ-ਸਰੂਪ ਹੈ ਤੇ ਜੋ ਸਦਾ ਤੋਂ ਹੀ ਦਇਆ ਦਾ ਸੋਮਾ ਹੈ ।੩।
ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥
ਮੇਰੇ ਚੰਗੇ ਭਾਗਾਂ (ਗੁਰੂ ਦੀ ਕਿਰਪਾ ਨਾਲ) ਮੇਰੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗ ਗਈ ਹੈ, ਮਨ ਨੂੰ ਮੋਹ ਲੈਣ ਵਾਲੇ ਪ੍ਰਭੂ ਨੇ ਮੇਰਾ ਮਨ (ਆਪਣੇ ਪੇ੍ਰਮ ਵਿਚ) ਮੋਹ ਲਿਆ ਹੈ ।
ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥
ਸਦਾ-ਥਿਰ ਪ੍ਰਭੂ (ਦੇ ਗੁਣਾਂ) ਨੂੰ ਸੋਚ-ਮੰਡਲ ਵਿਚ ਲਿਆਉਣ ਕਰ ਕੇ ਮੇਰੇ ਸਾਰੇ ਪਾਪ-ਦੁੱਖ ਕੱਟੇ ਗਏ ਹਨ, ਮੇਰਾ ਮਨ ਪਵਿਤ® ਹੋ ਗਿਆ ਹੈ, (ਪ੍ਰਭੂ-ਚਰਨਾਂ ਦਾ) ਪੇੇ੍ਰਮੀ ਹੋ ਗਿਆ ਹੈ ।੪।
ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥
ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ, ਸਿਰਫ਼ ਉਸ ਨੂੰ ਪੂਜਦਾ ਹਾਂ ਜੋ ਬੜੇ ਡੂੰਘੇ ਤੇ ਵੱਡੇ ਜਿਗਰੇ ਵਾਲਾ ਹੈ, ਜੋ ਬੇਅੰਤ ਰਤਨਾਂ ਦੀ ਖਾਣ ਸਮੁੰਦਰ ਹੈ
ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥
ਗੁਰੂ ਦੇ ਸ਼ਬਦ ਨੂੰ ਵਿਚਾਰ ਕੇ ਮੈਂ ਸਮਝ ਲਿਆ ਹੈ ਕਿ ਸਿਰਫ਼ ਪਰਮਾਤਮਾ ਹੀ ਡਰ-ਸਹਿਮ ਦਾ ਨਾਸ ਕਰਨ ਵਾਲਾ ਹੈ, ਕੋਈ ਹੋਰ (ਦੇਵੀ ਦੇਵਤਾ ਆਦਿਕ) ਦੂਜਾ ਨਹੀਂ ਹੈ ।੫।
ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥
ਹੁਣ ਮੈਂ ਪ੍ਰਭੂ ਦੇ ਨਾਮ-ਰਸ ਵਿਚ ਬਹੁਤ ਰੰਗਿਆ ਗਿਆ ਹਾਂ, ਮਨ (ਵਿਚੋਂ ਵਿਕਾਰਾਂ ਦੀ ਅੰਸ) ਮਾਰ ਕੇ ਮੈਂ ਪਵਿਤ® ਆਤਮਕ ਦਰਜੇ ਨਾਲ ਡੂੰਘੀ ਸਾਂਝ ਪਾ ਲਈ ਹੈ
ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥
ਗੁਰੂ ਨੇ ਮੈਨੂੰ ਸਮਝ ਬਖ਼ਸ਼ ਦਿੱਤੀ ਹੈ, (ਹੁਣ) ਇਕ ਪਰਮਾਤਮਾ ਤੋਂ ਬਿਨਾ ਮੈਂ ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ ।੬।
ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥
ਗੁਰੂ ਦੀ ਮਤਿ ਲੈ ਕੇ ਸਿਰਫ਼ ਉਸ ਪ੍ਰਭੂ ਨਾਲ ਹੀ ਡੂੰਘੀ ਸਾਂਝ ਪਾਈ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ ਇੰਦਿ®ਆਂ ਦੀ ਪਹੁੰਚ ਨਹੀਂ, ਜੋ ਆਪ ਹੀ ਆਪਣਾ ਖਸਮ-ਮਾਲਕ ਹੈ, ਅਤੇ ਜੋ ਜੂਨਾਂ ਵਿਚ ਨਹੀਂ ਆਉਂਦਾ ।
ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥
(ਇਸ ਸਾਂਝ ਦੀ ਬਰਕਤਿ ਨਾਲ) ਮੇਰੇ ਗਿਆਨ-ਇੰਦ®ੇ (ਨਾਮ-ਰਸ ਨਾਲ) ਨਕਾ-ਨਕ ਭਰ ਗਏ ਹਨ, ਹੁਣ ਮੇਰਾ ਮਨ (ਮਾਇਆ ਵਾਲੇ ਪਾਸੇ) ਡੋਲਦਾ ਨਹੀਂ ਹੈ, ਆਪਣੇ ਅੰਦਰ ਹੀ ਟਿਕ ਗਿਆ ਹੈ ।੭।
ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥
ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ । ਗੁਰੂ ਦੀ ਕਿਰਪਾ ਨਾਲ ਹੀ ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ । ਮੈਂ ਤਦੋਂ ਹੀ ਉਸ ਦੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਉਹ ਆਪ ਹੀ ਸਿਫ਼ਤਿ-ਸਾਲਾਹ ਕਰਾਂਦਾ ਹੈ ।
ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥
ਹੇ ਨਾਨਕ! (ਆਖ—) ਹੇ ਮੇਰੇ ਦੀਨ ਦਇਆਲ ਪ੍ਰਭੂ! ਮੈਨੂੰ ਤੇਰੇ ਵਰਗਾ ਹੋਰ ਕੋਈ ਨਹੀਂ ਦਿੱਸਦਾ, ਮੈਂ ਤੇਰੇ ਨਾਲ ਹੀ ਸਾਂਝ ਪਾਈ ਹੈ ।੮।੨।
ਸਾਰਗ ਮਹਲਾ ੩ ਅਸਟਪਦੀਆ ਘਰੁ ੧
ਸਾਰੰਗ ਤੀਜੀ ਪਾਤਿਸ਼ਾਹੀ। ਅਸ਼ਟਪਦੀਆਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਮਨ ਮੇਰੇ ਹਰਿ ਕੈ ਨਾਮਿ ਵਡਾਈ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਲੋਕ ਪਰਲੋਕ ਦੀ) ਇੱਜ਼ਤ ਮਿਲਦੀ ਹੈ ।
ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਕਿਸੇ ਹੋਰ ਨਾਲ ਡੂੰਘੀ ਸਾਂਝ ਨਹੀਂ ਪਾਂਦਾ । ਪ੍ਰਭੂ ਦੇ ਨਾਮ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਅਤੇ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ।੧।ਰਹਾਉ।
ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਡਰ ਦੂਰ ਕਰਨ ਵਾਲਾ ਅਤੇ ਆਤਮਕ ਮੌਤ ਨਾਸ ਕਰਨ ਵਾਲਾ ਹਰੀ ਮਿਲ ਪੈਂਦਾ ਹੈ, ਪਰਮਾਤਮਾ ਨਾਲ ਲਗਨ ਲੱਗ ਜਾਂਦੀ ਹੈ ।
ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥
ਹੇ ਭਾਈ! ਗੁਰੂ ਦੀ ਸਰਨ ਪਿਆਂ ਸਾਰੇ ਸੁਖ ਦੇਣ ਵਾਲੇ ਹਰੀ ਨਾਲ ਸਾਂਝ ਬਣ ਜਾਂਦੀ ਹੈ, (ਗੁਰੂ ਦੀ ਸਰਨ ਪੈ ਕੇ ਮਨੁੱਖ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।
ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥
ਹੇ ਭਾਈ! ਨਿਰਲੇਪ ਹਰਿ-ਨਾਮ (ਹੀ) ਭਗਤ ਜਨਾਂ (ਦੇ ਆਤਮਾ) ਦੀ ਖ਼ੁਰਾਕ ਹੈ, ਪ੍ਰਭੂ ਦੀ ਭਗਤੀ ਉਹਨਾਂ ਵਾਸਤੇ ਪੁਸ਼ਾਕ ਹੈ ਤੇ ਇੱਜ਼ਤ ਹੈ ।
ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥
ਜਿਹੜੇ ਮਨੁੱਖ ਸਦਾ ਪ੍ਰਭੂ ਦਾ ਸਿਮਰਨ ਕਰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਟਿਕੇ ਰਹਿੰਦੇ ਹਨ, ਪਰਮਾਤਮਾ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ।੨।
ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਅਕਲ ਹੋਛੀ ਹੁੰਦੀ ਹੈ, ਉਸ ਦਾ ਮਨ (ਮਾਇਆ ਵਿਚ) ਡੋਲਦਾ ਰਹਿੰਦਾ ਹੈ, ਉਹ ਕਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ
ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥
ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰਿਆਂ ਮਨੁੱਖ ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵੱਸਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵੱਸਦੀ ਹੈ ।੩।
ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਦੀਆਂ ਦੌੜਾਂ-ਭੱਜਾਂ ਦੂਰ ਕਰ ਲਈਦੀਆਂ ਹਨ, ਗੁਰ-ਸ਼ਬਦ ਦੀ ਰਾਹੀਂ ਮਨੁੱਖ ਦੀ ਜੀਭ ਆਤਮਕ ਅਡੋਲਤਾ ਵਿਚ ਟਿੱਕ ਜਾਂਦੀ ਹੈ (ਰਸਾਂ ਕਸਾਂ ਦੇ ਪਿੱਛੇ ਨਹੀਂ ਦੌੜਦੀ) ।
ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥
ਹੇ ਭਾਈ! ਆਪਣੇ ਗੁਰੂ (ਦੇ ਚਰਨਾਂ) ਵਿਚ ਜੁੜੇ ਰਹਿਣਾ ਚਾਹੀਦਾ ਹੈ, ਕਿਉਂਕਿ (ਉਸ) ਗੁਰੂ ਨੇ ਆਪਣੀ ਸੁਰਤਿ ਸਦਾ ਪਰਮਾਤਮਾ ਵਿਚ ਜੋੜ ਰੱਖੀ ਹੈ ।੪।
ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥
ਹੇ ਭਾਈ! (ਜਦੋਂ ਕਿਸੇ ਮਨੁੱਖ ਦਾ) ਮਨ ਗੁਰੂ ਦੇ ਸ਼ਬਦ ਦੀ ਰਾਹੀਂ ਆਪਾ-ਭਾਵ ਦੂਰ ਕਰਦਾ ਹੈ, ਤਦੋਂ (ਉਹ ਮਨੁੱਖ) ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਵਿਕਾਰਾਂ ਦੇ ਪੰਜੇ ਵਿਚੋਂ ਨਿਕਲ ਜਾਂਦਾ ਹੈ ।
ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥
ਹੇ ਭਾਈ! ਪਰਮਾਤਮਾ (ਮਾਨੋ, ਐਸਾ) ਸਰੋਵਰ ਹੈ ਸਮੁੰਦਰ ਹੈ (ਜਿਸ ਦਾ) ਜਲ ਪਵਿੱਤਰ ਰਹਿੰਦਾ ਹੈ, (ਜਿਹੜਾ ਮਨੁੱਖ ਇਸ ਵਿਚ) ਇਸ਼ਨਾਨ ਕਰਦਾ ਹੈ, ਉਹ ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਲੀਨ ਰਹਿੰਦਾ ਹੈ ।੫।
ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾ ਕੇ (ਤੇ, ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਅਤੇ ਤਿ®ਸ਼ਨਾ ਨੂੰ ਮੁਕਾ ਕੇ ਸਦਾ (ਪ੍ਰਭੂ ਦੇ) ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ
ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥
ਉਹਨਾਂ ਦੇ ਅੰਦਰ ਸੁੱਧ-ਸਰੂਪ ਹਰੀ ਆ ਵੱਸਦਾ ਹੈ, (ਉਹਨਾਂ ਨੂੰ) ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ ।੬।
ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥
ਪਰ, ਹੇ ਪ੍ਰਭੂ! ਉਹੀ ਸੇਵਕ ਤੇਰੀ ਸੇਵਾ-ਭਗਤੀ ਕਰਦੇ ਹਨ ਅਤੇ ਤੇਰੇ ਸਦਾ-ਥਿਰ ਨਾਮ ਵਿਚ ਰੰਗੇ ਰਹਿੰਦੇ ਹਨ, ਜਿਹੜੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ।
ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥
ਹੇ ਭਾਈ! ਮੇਰ-ਤੇਰ ਵਿਚ ਫਸੀ ਹੋਈ ਜੀਵ-ਇਸਤ®ੀ ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੈ ਸਕਦੀ, ਉਹ ਦੁਨੀਆ ਵਿਚ ਭੀ ਆਪਣਾ ਇਤਬਾਰ ਗਵਾਈ ਰੱਖਦੀ ਹੈ, ਉਹ ਇਹ ਨਹੀਂ ਪਛਾਣ ਸਕਦੀ ਕਿ ਜੋ ਕੁਝ ਮੈਂ ਕਰ ਰਹੀ ਹਾਂ ਇਹ ਚੰਗਾ ਹੈ ਜਾਂ ਮਾੜਾ ।੭।
ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥
ਹੇ ਭਾਈ! ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜੇ, ਤਦੋਂ ਹੀ ਉਸ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਤਦੋਂ ਹੀ ਉਸ ਦਾ ਸਦਾ-ਥਿਰ ਸ਼ਬਦ ਉਸ ਦੀ ਸਦਾ-ਥਿਰ ਬਾਣੀ ਦਾ ਉਚਾਰਨ ਕੀਤਾ ਜਾ ਸਕਦਾ ਹੈ ।
ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥
ਹੇ ਨਾਨਕ! (ਜਿਨ੍ਹਾਂ ਨੂੰ ਪ੍ਰਭੂ ਆਪ ਆਪਣੇ ਚਰਨਾਂ ਵਿਚ ਜੋੜਦਾ ਹੈ; ਉਹ ਮਨੁੱਖ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਸਦਾ ਹੀ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ।੮।੧।
ਸਾਰਗ ਮਹਲਾ ੩ ॥
ਸਾਰੰਗ ਤੀਜੀ ਪਾਤਿਸ਼ਾਹੀ।
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥
ਹੇ ਮੇਰੇ ਮਨ! (ਜਿਸ ਮਨੁੱਖ ਨੂੰ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ,