Sri Guru Granth Sahib Ji — Ang 1252 (punjabi)
ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥
(ਹੇ ਬੰਦੇ! ਜਨਮ-ਮਰਨ ਦਾ ਗੇੜ ਹਰੇਕ ਦੇ ਸਿਰ ਉੱਤੇ ਹੈ, ਸਿਰਫ਼) ਪ੍ਰਭੂ ਦੇ ਸੰਤ ਹੀ ਹਨ ਜੋ ਸਦਾ ਅਟੱਲ ਰਹਿੰਦੇ ਹਨ (ਜੋ ਮੁੜ ਮੁੜ ਮੌਤ ਦਾ ਸ਼ਿਕਾਰ ਨਹੀਂ ਹੁੰਦੇ), ਉਹਨਾਂ ਦੀ ਸੇਵਾ ਕਰੋ, ਉਹ ਪ੍ਰਭੂ ਦਾ ਨਾਮ (ਆਪ ਸਿਮਰਦੇ ਹਨ ਤੇ ਹੋਰਨਾਂ ਤੋਂ) ਜਪਾਂਦੇ ਹਨ ।
ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥
ਪਰਮਾਤਮਾ ਜਿਨ੍ਹਾਂ ਉੱਤੇ ਮਿਹਰ ਕਰਦਾ ਹੈ ਉਹਨਾਂ ਨੂੰ (ਐਸੇ) ਸੰਤ ਜਨਾਂ ਦੀ ਸੰਗਤ ਵਿਚ ਮਿਲਾਂਦਾ ਹੈ ।੩।
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥
ਮਾਂ, ਪਿਉ, ਵਹੁਟੀ, ਪੁੱਤਰ, ਧਨ—ਇਹਨਾਂ ਵਿਚੋਂ ਕੋਈ ਭੀ ਅਖ਼ੀਰ ਵੇਲੇ ਨਾਲ ਨਹੀਂ ਤੁਰਦਾ ।
ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥
ਕਬੀਰ ਆਖਦਾ ਹੈ—ਹੇ ਕਮਲੇ! (ਇਕ ਪ੍ਰਭੂ ਹੀ ਸਾਥੀ ਬਣਦਾ ਹੈ) ਪ੍ਰਭੂ ਦਾ ਨਾਮ ਸਿਮਰ, (ਸਿਮਰਨ ਤੋਂ ਬਿਨਾ) ਜੀਵਨ ਵਿਅਰਥ ਜਾ ਰਿਹਾ ਹੈ ।੪।੧।
ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
ਹੇ ਉੱਚੇ ਮਹੱਲ ਵਾਲੇ (ਪ੍ਰਭੂ!) ਮੈਥੋਂ ਤੇਰੀ ਕੁਦਰਤ ਦਾ ਅੰਤ ਨਹੀਂ ਪੈ ਸਕਦਾ,
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
(ਤੇਰੇ ਸੰਤ ਹੀ ਤੇਰੇ ਗੁਣਾਂ ਦਾ ਜ਼ਿਕਰ ਕਰਦੇ ਹਨ; ਸੋ) ਮੈਂ ਤੇਰੇ ਸੰਤਾਂ ਦੀ ਹੀ ਦਾਸੀ ਬਣੀ ਰਹਾਂ (ਇਹੋ ਮੇਰੀ ਤਾਂਘ ਹੈ) ।੧।ਰਹਾਉ।
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
(ਅਚਰਜ ਖੇਡ ਹੈ) ਜੋ ਹੱਸਦਾ ਜਾਂਦਾ ਹੈ ਉਹ ਰੋਂਦਾ (ਵਾਪਸ) ਆਉਂਦਾ ਹੈ; ਜੋ ਰੋਂਦਾ ਜਾਂਦਾ ਹੈ ਉਹ ਹੱਸਦਾ ਮੁੜਦਾ ਹੈ ।
ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥
ਜੋ ਕਦੇ ਵੱਸਦਾ (ਨਗਰ) ਹੁੰਦਾ ਹੈ, ਉਹ ਉੱਜੜ ਜਾਂਦਾ ਹੈ, ਤੇ ਉੱਜੜਿਆ ਹੋਇਆ ਥਾਂ ਵੱਸ ਪੈਂਦਾ ਹੈ ।੧।
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
(ਹੇ ਭਾਈ! ਪਰਮਾਤਮਾ ਦੀ ਖੇਡ ਅਸਚਰਜ ਹੈ) ਪਾਣੀ (ਨਾਲ ਭਰੇ ਥਾਵਾਂ ਤੋਂ) ਬਰੇਤਾ ਕਰ ਦੇਂਦਾ ਹੈ, ਬਰੇਤੇ ਤੋਂ ਖੂਹ ਬਣਾ ਦੇਂਦਾ ਹੈ, ਅਤੇ ਖੂਹ (ਦੇ ਥਾਂ) ਤੋਂ ਪਹਾੜ ਕਰ ਦੇਂਦਾ ਹੈ ।
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਜ਼ਮੀਨ ਉਤੇ ਪਏ ਨੂੰ ਅਸਮਾਨ ਉਤੇ ਚਾੜ੍ਹ ਦੇਂਦਾ ਹੈ, ਅਸਮਾਨ ਉਤੇ ਚੜ੍ਹੇ ਨੂੰ ਹੇਠਾਂ ਡੇਗ ਦੇਂਦਾ ਹੈ ।੨।
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
ਮੰਗਤੇ (ਨੂੰ ਰਾਜਾ ਬਣਾ ਕੇ ਉਸ) ਤੋਂ ਰਾਜ ਕਰਾਂਦਾ ਹੈ, ਰਾਜੇ ਤੋਂ ਮੰਗਤਾ ਬਣਾ ਦੇਂਦਾ ਹੈ;
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਮਹਾਂ ਪੂਰਖ ਤੋਂ ਵਿਦਵਾਨ ਬਣਾ ਦੇਂਦਾ ਹੈ ਅਤੇ ਪੰਡਿਤ ਤੋਂ ਮੂਰਖ ਕਰ ਦੇਂਦਾ ਹੈ ।੩।
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
(ਜੋ ਪ੍ਰਭੂ) ਜ਼ਨਾਨੀ ਤੋਂ ਮਰਦ ਪੈਦਾ ਕਰਦਾ ਹੈ, ਮਰਦਾਂ (ਦੀ ਬਿੰਦ) ਤੋਂ ਜੋ ਜ਼ਨਾਨੀਆਂ ਪੈਦਾ ਕਰ ਦੇਂਦਾ ਹੈ,
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
ਹੇ ਕਬੀਰ! ਆਖ—ਮੈਂ ਉਸ ਸੋਹਣੇ ਸਰੂਪ ਤੋਂ ਸਦਕੇ ਹਾਂ, ਉਹ ਸੰਤ ਜਨਾਂ ਦਾ ਪਿਆਰਾ ਹੈ ।੪।੨।
ਸਾਰੰਗ ਬਾਣੀ ਨਾਮਦੇਉ ਜੀ ਕੀ ॥
ਸਾਰੰਗ। ਸ਼ਬਦ ਮਹਾਰਾਜ ਨਾਮਦੇਵ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਕਾਏਂ ਰੇ ਮਨ ਬਿਖਿਆ ਬਨ ਜਾਇ ॥
ਹੇ ਮਨ! ਤੂੰ ਮਾਇਆ-ਜੰਗਲ ਵਿਚ ਕਿਉਂ ਜਾ ਫਸਿਆ ਹੈਂ?
ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥
ਤੂੰ ਤਾਂ ਭੁਲੇਖੇ ਵਿਚ ਪੈ ਕੇ ਠਗ-ਬੂਟੀ ਖਾਈ ਜਾ ਰਿਹਾ ਹੈਂ ।੧।ਰਹਾਉ।
ਜੈਸੇ ਮੀਨੁ ਪਾਨੀ ਮਹਿ ਰਹੈ ॥
ਜਿਵੇਂ ਮੱਛੀ ਪਾਣੀ ਵਿਚ (ਬੇ-ਫ਼ਿਕਰ ਹੋ ਕੇ) ਰਹਿੰਦੀ
ਕਾਲ ਜਾਲ ਕੀ ਸੁਧਿ ਨਹੀ ਲਹੈ ॥
ਮੌਤ-ਜਾਲ ਦੀ ਸੋਝੀ ਨਹੀਂ ਲੈਂਦੀ (ਭਾਵ, ਇਹ ਨਹੀਂ ਸਮਝਦੀ ਕਿ ਇਹ ਜਾਲ ਮੇਰੀ ਮੌਤ ਦਾ ਕਾਰਨ ਬਣੇਗਾ),
ਜਿਹਬਾ ਸੁਆਦੀ ਲੀਲਿਤ ਲੋਹ ॥
ਜੀਭ ਦੇ ਸੁਆਦ ਪਿੱਛੇ ਲੋਹੇ ਦੀ ਕੁੰਡੀ ਨਿਗਲ ਲੈਂਦੀ ਹੈ (ਤੇ ਪਕੜੀ ਜਾਂਦੀ ਹੈ);
ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥
ਤਿਵੇਂ ਹੀ (ਹੇ ਭਾਈ!) ਤੂੰ ਸੋਨੇ ਤੇ ਇਸਤ®ੀ ਦੇ ਮੋਹ ਵਿਚ ਬੱਝਾ ਪਿਆ ਹੈਂ (ਤੇ ਆਪਣੀ ਆਤਮਕ ਮੌਤ ਸਹੇੜ ਰਿਹਾ ਹੈਂ) ।੧।
ਜਿਉ ਮਧੁ ਮਾਖੀ ਸੰਚੈ ਅਪਾਰ ॥
ਜਿਵੇਂ ਮੱਖੀ ਬਹੁਤ ਸ਼ਹਿਦ ਇਕੱਠਾ ਕਰਦੀ ਹੈ
ਮਧੁ ਲੀਨੋ ਮੁਖਿ ਦੀਨੀ ਛਾਰੁ ॥
ਪਰ ਮਨੁੱਖ (ਆ ਕੇ) ਸ਼ਹਿਦ ਲੈ ਲੈਂਦਾ ਹੈ ਤੇ ਉਸ ਮੱਖੀ ਦੇ ਮੂੰਹ ਵਿਚ ਸੁਆਹ ਪਾਂਦਾ ਹੈ (ਭਾਵ, ਉਸ ਮੱਖੀ ਨੂੰ ਕੁਝ ਭੀ ਨਹੀਂ ਦੇਂਦਾ);
ਗਊ ਬਾਛ ਕਉ ਸੰਚੈ ਖੀਰੁ ॥
ਜਿਵੇਂ ਗਊ ਆਪਣੇ ਵੱਛੇ ਲਈ ਦੁੱਧ (ਥਣਾਂ ਵਿਚ) ਇਕੱਠਾ ਕਰਦੀ ਹੈ,
ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥
ਪਰ ਗੁੱਜਰ ਗਲਾਵਾਂ ਪਾ ਕੇ ਦੁੱਧ ਚੋ ਲੈਂਦਾ ਹੈ ।੨।
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥
ਤਿਵੇਂ ਮੂਰਖ ਮਨੁੱਖ ਮਾਇਆ ਦੀ ਖ਼ਾਤਰ ਬੜੀ ਮਿਹਨਤ ਕਰਦਾ ਹੈ,
ਸੋ ਮਾਇਆ ਲੈ ਗਾਡੈ ਧਰੈ ॥
ਉਸ ਨੂੰ ਕਮਾ ਕੇ ਧਰਤੀ ਵਿਚ ਨੱਪ ਰੱਖਦਾ ਹੈ
ਅਤਿ ਸੰਚੈ ਸਮਝੈ ਨਹੀ ਮੂੜੑ ॥
ਮੂਰਖ ਬੜੀ ਇਕੱਠੀ ਕਰੀ ਜਾਂਦਾ ਹੈ ਪਰ ਸਮਝਦਾ ਨਹੀਂ ਕਿ
ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥
ਕਿ ਧਨ ਜ਼ਮੀਨ ਵਿਚ ਹੀ ਦੱਬਿਆ ਪਿਆ ਰਹਿੰਦਾ ਹੈ ਤੇ (ਮੌਤ ਆਇਆਂ) ਸਰੀਰ ਮਿੱਟੀ ਹੋ ਜਾਂਦਾ ਹੈ ।੩।
ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥
ਮੂਰਖ ਮਨੁੱਖ) ਕਾਮ ਕੋ®ਧ ਅਤੇ ਤਿ®ਸ਼ਨਾ ਵਿਚ ਬਹੁਤ ਖਿੱਝਦਾ ਹੈ
ਸਾਧਸੰਗਤਿ ਕਬਹੂ ਨਹੀ ਕਰੈ ॥
ਕਦੇ ਭੀ ਸਾਧ-ਸੰਗਤਿ ਵਿਚ ਨਹੀਂ ਬੈਠਦਾ ।
ਕਹਤ ਨਾਮਦੇਉ ਤਾ ਚੀ ਆਣਿ ॥
ਨਾਮਦੇਵ ਆਖਦਾ ਹੈ—ਹੇ ਭਾਈ! ਉਸ (ਪ੍ਰਭੂ) ਦੀ Eਟ (ਲੈ) (ਜੋ ਸਦਾ ਤੇਰੇ ਨਾਲ ਨਿੱਭਣ ਵਾਲਾ ਹੈ)
ਨਿਰਭੈ ਹੋਇ ਭਜੀਐ ਭਗਵਾਨ ॥੪॥੧॥
ਨਿਡਰ ਹੋ ਕੇ ਭਗਵਾਨ ਦਾ ਸਿਮਰਨ ਕਰਨਾ ਚਾਹੀਦਾ ਹੈ ।੪।੧।
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥
ਹੇ ਮਾਧੋ! ਮੇਰੇ ਨਾਲ ਵਿਚਾਰ ਕਰ ਕੇ ਵੇਖ ਲੈ (ਇਹ ਗੱਲ ਸੱਚੀ ਹੈ ਕਿ)
ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥
ਠਾਕੁਰ ਤੇ ਜਨ ਜਾਨਾ ਜਾਤਾ ਹੈ ਅਰ ਜਨ ਕਰ ਕੇ ਠਾਕੁਰ ਜਾਣੀਤਾ ਹੈ। ਐਸੇ ਹੀ ਅਸਮਾਦਿਕ ਭਗਤੋਂ ਕਾ ਤੇਰੇ ਸਾਥ ਖੇਲ ਪੜ ਰਹਾ ਹੈ, ਭਾਵ ਜੋ ਹਮ ਸੇਵਕ ਹੈਂ ਤਾਂ ਤੂੰ ਠਾਕੁਰ ਕਹਾਵਤਾ ਹੈ॥੧॥ ਰਹਾਉ ॥Çਜੇ ਕਹੇ ਤੈਨੇ ਮੇਰੇ ਕੋ ਕੈਸੇ ਜਾਨਾ ਹੈ? ਤਿਸ ਪਰ ਕਹਿਤੇ ਹੈਂ:
ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥
ਹੇ ਮਾਧੋ! ਤੂੰ ਆਪ ਹੀ ਦੇਵਤਾ ਹੈਂ, ਆਪ ਹੀ ਮੰਦਰ ਹੈਂ, ਤੂੰ ਆਪ ਹੀ (ਜੀਵਾਂ ਨੂੰ ਆਪਣੀ) ਪੂਜਾ ਵਿਚ ਲਗਾਉਂਦਾ ਹੈਂ ।
ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥
ਪਾਣੀ ਤੋਂ ਲਹਿਰਾਂ (ਉਠਦੀਆਂ ਹਨ), ਲਹਿਰਾਂ (ਦੇ ਮਿਲਣ) ਤੋਂ ਪਾਣੀ (ਦੀ ਹਸਤੀ) ਹੈ, ਇਹ ਸਿਰਫ਼ ਆਖਣ ਨੂੰ ਤੇ ਸੁਣਨ ਨੂੰ ਹੀ ਵੱਖੋ-ਵੱਖ ਹਨ (ਭਾਵ, ਇਹ ਸਿਰਫ਼ ਕਹਿਣ-ਮਾਤ® ਗੱਲ ਹੈ ਕਿ ਇਹ ਪਾਣੀ ਹੈ, ਤੇ ਇਹ ਲਹਿਰਾਂ ਹਨ) ।੧।
ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥
(ਹੇ ਮਾਧੋ!) ਤੂੰ ਆਪ ਹੀ ਗਾਂਦਾ ਹੈਂ, ਤੂੰ ਆਪ ਹੀ ਨੱਚਦਾ ਹੈਂ, ਤੂੰ ਆਪ ਹੀ ਵਾਜਾ ਵਜਾਉਂਦਾ ਹੈਂ ।
ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥
ਨਾਮਦੇਵ ਆਖਦਾ ਹੈ—ਹੇ ਮਾਧੋ! ਤੂੰ ਮੇਰਾ ਮਾਲਕ ਹੈਂ, (ਇਹ ਠੀਕ ਹੈ ਕਿ ਮੈਂ) ਤੇਰਾ ਦਾਸ (ਤੈਥੋਂ ਬਹੁਤ) ਛੋਟਾ ਹਾਂ ਅਤੇ ਤੂੰ ਮੁਕੰਮਲ ਹੈਂ (ਪਰ ਜੇ ਦਾਸ ਨਾ ਹੋਵੇ ਤਾਂ ਤੂੰ ਮਾਲਕ ਕਿਵੇਂ ਅਖਵਾਏਂ? ਸੋ, ਮੈਨੂੰ ਆਪਣਾ ਸੇਵਕ ਬਣਾਈ ਰੱਖ) ।੨।੨।
ਦਾਸ ਅਨਿੰਨ ਮੇਰੋ ਨਿਜ ਰੂਪ ॥
(ਹੇ ਨਾਮਦੇਵ!) ਜੋ (ਮੇਰਾ) ਦਾਸ ਮੈਥੋਂ ਬਿਨਾ ਕਿਸੇ ਹੋਰ ਨਾਲ ਪਿਆਰ ਨਹੀਂ ਕਰਦਾ, ਉਹ ਮੇਰਾ ਆਪਣਾ ਸਰੂਪ ਹੈ;
ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥
ਉਸ ਦਾ ਇਕ ਪਲ ਭਰ ਦਾ ਦਰਸ਼ਨ ਤਿੰਨੇ ਹੀ ਤਾਪ ਦੂਰ ਕਰ ਦੇਂਦਾ ਹੈ, ਉਸ (ਦੇ ਚਰਨਾਂ) ਦੀ ਛੋਹ ਗ੍ਰਿਹਸਤ ਦੇ ਜੰਜਾਲ-ਰੂਪ ਖੂਹ ਵਿਚੋਂ ਕੱਢ ਲੈਂਦੀ ਹੈ ।੧।ਰਹਾਉ।
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥
ਮੇਰੀ ਬੱਧੀ ਹੋਈ (ਮੋਹ ਦੀ) ਗੰਢ ਨੂੰ ਮੇਰਾ ਭਗਤ ਖੋਲ੍ਹ ਲੈਂਦਾ ਹੈ, ਪਰ ਜਦੋਂ ਮੇਰਾ ਭਗਤ (ਮੇਰੇ ਨਾਲ ਪੇ੍ਰਮ ਦੀ ਗੰਢ) ਬੰਨ੍ਹਦਾ ਹੈ ਉਹ ਮੈਥੋਂ ਖੁਲ੍ਹ ਨਹੀਂ ਸਕਦੀ