Sri Guru Granth Sahib Ji — Ang 1253 (punjabi)
ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥
ਜੇ ਮੇਰਾ ਭਗਤ ਇਕ ਵਾਰੀ ਮੈਨੂੰ ਫੜ ਕੇ ਬੰਨ੍ਹ ਲਏ, ਤਾਂ ਮੈਂ ਅੱਗੋਂ ਕੋਈ ਉਜ਼ਰ ਨਹੀਂ ਕਰ ਸਕਦਾ ।੧।
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥
ਮੈਂ (ਆਪਣੇ ਭਗਤ ਦੇ) ਗੁਣਾਂ ਦਾ ਬੱਝਾ ਹੋਇਆ ਹਾਂ; ਮੈਂ ਸਾਰੇ ਜਗਤ ਦੇ ਜੀਆਂ ਦੀ ਜ਼ਿੰਦਗੀ (ਦਾ ਆਸਰਾ) ਹਾਂ, ਪਰ ਮੇਰੇ ਭਗਤ ਮੇਰੀ ਜ਼ਿੰਦਗੀ (ਦਾ ਆਸਰਾ) ਹਨ ।
ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥
ਹੇ ਨਾਮਦੇਵ! ਜਿਸ ਦੇ ਮਨ ਵਿਚ ਇਹ ਉੱਚੀ ਸੋਚ ਫੁਰ ਪਈ ਹੈ, ਉਸ ਦੇ ਅੰਦਰ ਮੇਰੇ ਪਿਆਰ ਦਾ ਪਰਕਾਸ਼ ਭੀ ਉਤਨਾ ਹੀ ਵੱਡਾ (ਭਾਵ, ਬਹੁਤ ਵਧੀਕ) ਹੋ ਜਾਂਦਾ ਹੈ ।੨।੩।
ਸਾਰੰਗ ॥
ਸਾਰੰਗ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
ਹੇ ਭਾਈ! ਪੁਰਾਣ ਆਦਿਕ ਧਰਮ ਪੁਸਤਕਾਂ ਸੁਣ ਕੇ ਤੂੰ ਖੱਟਿਆ ਤਾਂ ਕੁਝ ਭੀ ਨਹੀਂ;
ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
ਤੇਰੇ ਅੰਦਰ ਨਾਹ ਤਾਂ ਪ੍ਰਭੂ ਦੀ ਅਟੱਲ ਭਗਤੀ ਪੈਦਾ ਹੋਈ ਤੇ ਨਾਹ ਹੀ ਤੂੰ ਕਿਸੇ ਲੋੜਵੰਦ ਦੀ ਸੇਵਾ ਕੀਤੀ ।੧।ਰਹਾਉ।
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
ਹੇ ਭਾਈ! (ਧਰਮ ਪੁਸਤਕ ਸੁਣ ਕੇ ਭੀ) ਨਾਹ ਕਾਮ ਗਿਆ, ਨਾਹ ਕੋ®ਧ ਗਿਆ, ਨਾਹ ਲੋਭ ਮੁੱਕਾ,
ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
ਨਾਹ ਮੂੰਹੋਂ ਪਰਾਈ ਨਿੰਦਿਆ (ਕਰਨ ਦੀ ਆਦਤ) ਹੀ ਗਈ, (ਪੁਰਾਣ ਆਦਿਕ ਪੜ੍ਹਨ ਦੀ) ਸਾਰੀ ਮਿਹਨਤ ਹੀ ਐਵੇਂ ਗਈ ।੧।
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥
(ਪੁਰਾਣ ਆਦਿਕ ਸੁਣ ਕੇ ਭੀ) ਪਾਪੀ ਮਨੁੱਖ ਡਾਕੇ ਮਾਰ ਮਾਰ ਕੇ ਪਰਾਏ ਘਰ ਲੁੱਟ ਲੁੱਟ ਕੇ ਹੀ ਆਪਣਾ ਢਿੱਡ ਭਰਦਾ ਰਿਹਾ,
ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
ਤੇ (ਸਾਰੀ ਉਮਰ) ਉਹੀ ਮੂਰਖਤਾ ਕਰਦਾ ਰਿਹਾ ਜਿਸ ਨਾਲ ਅਗਲੇ ਜਹਾਨ ਵਿਚ ਭੀ ਬਦਨਾਮੀ (ਦਾ ਟਿੱਕਾ) ਹੀ ਮਿਲੇ ।੨।
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥
ਹੇ ਪਰਮਾਨੰਦ! (ਧਰਮ ਪੁਸਤਕ ਸੁਣ ਕੇ ਭੀ) ਤੇਰੇ ਮਨ ਵਿਚੋਂ ਨਿਰਦਇਤਾ ਨਾਹ ਗਈ, ਤੂੰ ਲੋਕਾਂ ਨਾਲ ਪਿਆਰ ਦਾ ਸਲੂਕ ਨਾਹ ਕੀਤਾ,
ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
ਤੇ ਸਤਸੰਗ ਵਿਚ ਬੈਠ ਕੇ ਤੂੰ ਕਦੇ ਪ੍ਰਭੂ ਦੀਆਂ ਪਵਿੱਤਰ (ਕਰਨ ਵਾਲੀਆਂ) ਗੱਲਾਂ ਨਾਹ ਚਲਾਈਆਂ (ਭਾਵ, ਤੈਨੂੰ ਸਤਸੰਗ ਕਰਨ ਦਾ ਸ਼ੌਕ ਨਾਹ ਪਿਆ) ।੩।੧।੬।
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
ਹੇ (ਮੇਰੇ) ਮਨ! ਉਹਨਾਂ ਬੰਦਿਆਂ ਦਾ ਸਾਥ ਛੱਡ ਦੇਹ, ਜੋ ਪਰਮਾਤਮਾ ਵਲੋਂ ਬੇ-ਮੁਖ ਹਨ ।
ਸਾਰੰਗ ਮਹਲਾ ੫ ਸੂਰਦਾਸ ॥
ਸਾਰੰਗ ਪੰਜਵੀਂ ਪਾਤਿਸ਼ਾਹੀ। ਸੂਰਦਾਸ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਹਰਿ ਕੇ ਸੰਗ ਬਸੇ ਹਰਿ ਲੋਕ ॥
(ਹੇ ਸੂਰਦਾਸ!) ਪਰਮਾਤਮਾ ਦੀ ਬੰਦਗੀ ਕਰਨ ਵਾਲੇ ਬੰਦੇ (ਸਦਾ) ਪਰਮਾਤਮਾ ਦੇ ਨਾਲ ਵੱਸਦੇ ਹਨ (ਇਸ ਤਰ੍ਹਾਂ ਸਹਿਜ ਸੁਭਾਇ ਬੇ-ਮੁਖਾਂ ਨਾਲੋਂ ਉਹਨਾਂ ਦਾ ਸਾਥ ਛੁੱਟ ਜਾਂਦਾ ਹੈ);
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਉਹ ਆਪਣਾ ਤਨ ਮਨ ਆਪਣਾ ਸਭ ਕੁਝ (ਇਸ ਪਿਆਰ ਤੋਂ) ਸਦਕੇ ਕਰ ਦੇਂਦੇ ਹਨ, ਉਹਨਾਂ ਨੂੰ ਆਨੰਦ ਦੇ ਹੁਲਾਰੇ ਆਉਂਦੇ ਹਨ, ਸਹਿਜ ਅਵਸਥਾ ਦੀ ਤਾਰ (ਉਹਨਾਂ ਦੇ ਅੰਦਰ ਬੱਝ ਜਾਂਦੀ ਹੈ) ।੧।ਰਹਾਉ।
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
(ਹੇ ਸੂਰਦਾਸ!) ਭਗਤੀ ਕਰਨ ਵਾਲੇ ਬੰਦੇ ਪ੍ਰਭੂ ਦਾ ਦੀਦਾਰ ਕਰ ਕੇ ਵਿਸ਼ੇ ਵਿਕਾਰਾਂ ਤੋਂ ਬਚ ਜਾਂਦੇ ਹਨ, ਉਹਨਾਂ ਨੂੰ ਸਾਰੇ ਪਦਾਰਥ ਮਿਲ ਜਾਂਦੇ ਹਨ (ਭਾਵ, ਉਹਨਾਂ ਦੀਆਂ ਵਾਸ਼ਨਾਂ ਮੁੱਕ ਜਾਂਦੀਆਂ ਹਨ);
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਪ੍ਰਭੂ ਦੇ ਸੋਹਣੇ ਮੁਖ ਦਾ ਦੀਦਾਰ ਕਰ ਕੇ ਉਹਨਾਂ ਨੂੰ ਦੁਨੀਆ ਦੀ ਕਿਸੇ ਹੋਰ ਸ਼ੈ ਦੀ ਕੋਈ ਗ਼ਰਜ਼ ਨਹੀਂ ਰਹਿ ਜਾਂਦੀ ।੧।
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
(ਹੇ ਸੂਰਦਾਸ!) ਜੋ ਮਨੁੱਖ ਸੋਹਣੇ ਸਾਂਵਲੇ ਸੱਜਣ (ਪ੍ਰਭੂ) ਨੂੰ ਵਿਸਾਰ ਕੇ ਹੋਰ ਹੋਰ ਪਦਾਰਥਾਂ ਦੀ ਲਾਲਸਾ ਕਰਦੇ ਹਨ, ਉਹ ਉਸ ਜੋਕ ਵਾਂਗ ਹਨ, ਜੋ ਕਿਸੇ ਕੋਹੜੀ ਦੇ ਸਰੀਰ ਤੇ (ਲੱਗ ਕੇ ਗੰਦ ਹੀ ਚੂਸਦੀ ਹੈ) ।
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
ਪਰ, ਹੇ ਸੂਰਦਾਸ! ਜਿਨ੍ਹਾਂ ਦਾ ਮਨ ਪ੍ਰਭੂ ਨੇ ਆਪ ਆਪਣੇ ਹੱਥ ਵਿਚ ਲੈ ਲਿਆ ਹੈ ਉਹਨਾਂ ਨੂੰ ਉਸ ਨੇ ਇਹ ਲੋਕ ਤੇ ਪਰਲੋਕ ਦੋਵੇਂ ਬਖ਼ਸ਼ੇ ਹਨ (ਭਾਵ, ਉਹ ਲੋਕ ਪਰਲੋਕ ਦੋਹੀਂ ਥਾਈਂ ਆਨੰਦ ਵਿਚ ਰਹਿੰਦੇ ਹਨ) ।੨।੧।੮।
ਸਾਰੰਗ ਕਬੀਰ ਜੀਉ ॥
ਸਾਰੰਗ ਮਹਾਰਾਜ ਕਬੀਰ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਹਰਿ ਬਿਨੁ ਕਉਨੁ ਸਹਾਈ ਮਨ ਕਾ ॥
ਪਰਮਾਤਮਾ ਤੋਂ ਬਿਨਾ ਕੋਈ ਹੋਰ ਇਸ ਮਨ ਦੀ ਸਹਾਇਤਾ ਕਰਨ ਵਾਲਾ ਨਹੀਂ ਹੋ ਸਕਦਾ ।
ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥
ਮਾਂ, ਪਿਉ, ਭਰਾ, ਪੁੱਤਰ, ਵਹੁਟੀ—ਇਹਨਾਂ ਸਭਨਾਂ ਨਾਲ ਜੋ ਮੋਹ ਪਾਇਆ ਹੋਇਆ ਹੈ, ਇਹ ਛਲ ਨਾਲ ਹੀ ਮੋਹ ਪਾਇਆ ਹੈ (ਭਾਵ; ਇਹ ਮੋਹ ਅਜਿਹੇ ਪਦਾਰਥਾਂ ਨਾਲ ਹੈ ਜੋ ਛਲ ਹੀ ਹਨ, ਸਦਾ ਨਾਲ ਨਿੱਭਣ ਵਾਲੇ ਨਹੀਂ ਹਨ) ।੧।ਰਹਾਉ।
ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥
(ਹੇ ਭਾਈ!) ਇਸ ਧਨ ਦਾ (ਜੋ ਤੂੰ ਖੱਟਿਆ ਕਮਾਇਆ ਹੈ) ਕੋਈ ਇਤਬਾਰ ਨਹੀਂ (ਕਿ ਕਦੋਂ ਨਾਸ ਹੋ ਜਾਏ, ਸੋ) ਅਗਾਂਹ ਵਾਸਤੇ ਕੋਈ ਹੋਰ (ਭਾਵ, ਨਾਮ ਧਨ ਦਾ) ਬੇੜਾ ਬੰਨ੍ਹੋ
ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥
(ਧਨ ਤਾਂ ਕਿਤੇ ਰਿਹਾ) ਇਸ ਸਰੀਰ ਦਾ ਭੀ ਕੋਈ ਵਿਸਾਹ ਨਹੀਂ, ਇਸ ਨੂੰ ਰਤਾ ਕੁ ਜਿਤਨੀ ਠੋਕਰ ਲੱਗੇ (ਤਾਂ ਢਹਿ-ਢੇਰੀ ਹੋ ਜਾਂਦਾ ਹੈ) ।੧।
ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥
ਹੇ ਸੰਤ ਜਨੋ! (ਜਦ ਮੰਗੋ) ਗੁਰਮੁਖਾਂ (ਦੇ ਚਰਨਾਂ) ਦੀ ਧੂੜ ਮੰਗੋ, (ਇਸੇ ਵਿਚੋਂ) ਸਾਰੇ ਧਰਮਾਂ ਤੇ ਪੰੁਨਾਂ ਦੇ ਫਲ ਮਿਲਣਗੇ
ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥
ਕਬੀਰ ਆਖਦਾ ਹੈ—ਹੇੇ ਸੰਤ ਜਨੋ! ਸੁਣੋ, ਇਹ ਮਨ ਇਉਂ ਹੈ ਜਿਵੇਂ ਜੰਗਲ ਦਾ ਕੋਈ ਉਡਾਰੂ ਪੰਛੀ (ਇਸ ਨੂੰ ਟਿਕਾਣ ਲਈ ਗੁਰਮੁਖਾਂ ਦੀ ਸੰਗਤ ਵਿਚ ਲਿਆਉ) ।੨।੧।੬।