Sri Guru Granth Sahib Ji — Ang 1257 (punjabi)
ਨਿਤ ਨਿਤ ਲੇਹੁ ਨ ਛੀਜੈ ਦੇਹ ॥
ਹੇ ਭਾਈ! ਇਹ ਤਿਆਰ ਹੋਇਆ ਕੁਸ਼ਤਾ) ਜੇ ਤੂੰ ਸਦਾ ਖਾਂਦਾ ਰਹੇਂ, ਤਾਂ ਇਸ ਤਰ੍ਹਾਂ ਮਨੁੱਖਾ ਜਨਮ ਤੋਂ ਹੇਠ ਵਲ ਦੀਆਂ ਜੂਨਾਂ ਵਿਚ ਨਹੀਂ ਜਾਈਦਾ,
ਅੰਤ ਕਾਲਿ ਜਮੁ ਮਾਰੈ ਠੇਹ ॥੧॥
ਨਾਹ ਹੀ ਅੰਤ ਵੇਲੇ ਮੌਤ (ਦਾ ਡਰ) ਪਟਕ ਕੇ ਮਾਰਦਾ ਹੈ ।੧।
ਐਸਾ ਦਾਰੂ ਖਾਹਿ ਗਵਾਰ ॥
ਹੇ ਮੂਰਖ ਜੀਵ! ਅਜੇਹੀ ਦਵਾਈ ਖਾਹ
ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥
ਜਿਸ ਦੇ ਖਾਧਿਆਂ ਤੇਰੇ ਮੰਦ ਕਰਮ (ਸਾਰੇ) ਨਾਸ ਹੋ ਜਾਣ ।੧।ਰਹਾਉ।
ਰਾਜੁ ਮਾਲੁ ਜੋਬਨੁ ਸਭੁ ਛਾਂਵ ॥
(ਹੇ ਗਵਾਰ ਜੀਵ!) ਦੁਨੀਆ ਦਾ ਰਾਜ ਧਨ-ਪਦਾਰਥ ਤੇ ਜੁਆਨੀ (ਜਿਨ੍ਹਾਂ ਦੇ ਨਸ਼ੇ ਨੇ ਤੇਰੀਆਂ ਅੱਖਾਂ ਅੱਗੇ ਹਨੇਰਾ ਲਿਆਂਦਾ ਹੋਇਆ ਹੈ) ਇਹ ਸਭ ਕੁਝ ਅਸਲੀਅਤ ਦੇ ਪਰਛਾਵੇਂ ਹਨ
ਰਥਿ ਫਿਰੰਦੈ ਦੀਸਹਿ ਥਾਵ ॥
ਜਦੋਂ ਸੂਰਜ ਚੜ੍ਹਦਾ ਹੈ ਤਾਂ (ਹਨੇਰਾ ਦੂਰ ਹੋ ਕੇ) ਅਸਲੀ ਥਾਂ (ਪ੍ਰਤੱਖ) ਦਿੱਸ ਪੈਂਦੇ ਹਨ
ਦੇਹ ਨ ਨਾਉ ਨ ਹੋਵੈ ਜਾਤਿ ॥
(ਤੂੰ ਜੁਆਨੀ ਦਾ, ਨਾਮਣੇ ਦਾ, ਉੱਚੀ ਜਾਤਿ ਦਾ ਮਾਣ ਕਰਦਾ ਹੈਂ, ਪ੍ਰਭੂ ਦੇ ਦਰ ਤੇ) ਨਾਹ ਸਰੀਰ, ਨਾਹ ਨਾਮਣਾ, ਨਾਹ ਉੱਚੀ ਜਾਤਿ ਕੋਈ ਭੀ ਕਬੂਲ ਨਹੀਂ ਹ
ਓਥੈ ਦਿਹੁ ਐਥੈ ਸਭ ਰਾਤਿ ॥੨॥
ਕਿਉਂਕਿ ਉਸ ਦੀ ਹਜ਼ੂਰੀ ਵਿਚ (ਗਿਆਨ ਦਾ) ਦਿਨ ਚੜ੍ਹਿਆ ਰਹਿੰਦਾ ਹੈ, ਤੇ ਇਥੇ ਦੁਨੀਆ ਵਿਚ (ਮਾਇਆ ਦੇ ਮੋਹ ਦੀ) ਰਾਤ ਪਈ ਰਹਿੰਦੀ ਹੈ ।੨।
ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥
ਹੇ ਗਵਾਰ ਜੀਵ!) ਦੁਨੀਆ ਦੇ ਪਦਾਰਥਾਂ ਦੇ ਸੁਆਦਾਂ ਨੂੰ ਹਵਨ ਦੀ ਲੱਕੜੀ ਬਣਾ, ਮਾਇਆ ਦੀ ਤਿ®ਸ਼ਨਾ ਨੂੰ (ਹਵਨ ਵਾਸਤੇ) ਘਿਉ ਤੇ ਤੇਲ ਬਣਾ
ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥
ਕਾਮ ਤੇ ਕੋ®ਧ ਨੂੰ ਅੱਗ ਬਣਾ
ਹੋਮ ਜਗ ਅਰੁ ਪਾਠ ਪੁਰਾਣ ॥
ਇਹਨਾਂ ਸਭਨਾਂ ਨੂੰ ਇਕੱਠਾ ਕਰ (ਤੇ ਬਾਲ ਕੇ ਹਵਨ ਕਰ ਦੇ)
ਜੋ ਤਿਸੁ ਭਾਵੈ ਸੋ ਪਰਵਾਣ ॥੩॥
। ਜੋ ਕੁਝ ਪਰਮਾਤਮਾ ਨੂੰ ਭਾਉਂਦਾ ਹੈ ਉਸ ਨੂੰ ਸਿਰ-ਮੱਥੇ ਤੇ ਮੰਨਣਾ—ਇਹ ਹੈ ਹਵਨ, ਇਹੀ ਹੈ ਜੱਗ, ਇਹੀ ਹੈ ਪੁਰਾਣ ਆਦਿਕਾਂ ਦੇ ਪਾਠ ।੩।
ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥
ਹੇ ਪ੍ਰਭੂ! (ਤੇੇਰੇ ਚਰਨਾਂ ਵਿਚ ਜੁੜਨ ਲਈ ਉੱਦਮ ਆਦਿਕ) ਤਪ (ਜੀਵ ਦੀ ਕਰਣੀ-ਰੂਪ) ਕਾਗ਼ਜ਼ ਹੈ,
ਜਿਨ ਕਉ ਲਿਖਿਆ ਏਹੁ ਨਿਧਾਨੁ ॥
ਤੇਰੇ ਨਾਮ ਦਾ ਸਿਮਰਨ ਉਸ ਕਾਗ਼ਜ਼ ਉਤੇ ਲਿਖੀ ਰਾਹਦਾਰੀ ਹੈ ।
ਸੇ ਧਨਵੰਤ ਦਿਸਹਿ ਘਰਿ ਜਾਇ ॥
ਇਹ ਖ਼ਜ਼ਾਨਾ, ਇਹ ਲਿਖਿਆ ਹੋਇਆ ਪਰਵਾਨਾ ਜਿਸ ਜਿਸ ਬੰਦੇ ਨੂੰ ਮਿਲ ਜਾਂਦਾ ਹੈ ਉਹ ਬੰਦੇ ਪ੍ਰਭੂ ਦੇ ਦਰ ਤੇ ਪਹੁੰਚ ਕੇ ਧਨਾਢ ਦਿੱਸਦੇ ਹਨ
ਨਾਨਕ ਜਨਨੀ ਧੰਨੀ ਮਾਇ ॥੪॥੩॥੮॥
ਹੇ ਨਾਨਕ! ਅਜੇਹੇ ਬੰਦੇ ਦੀ ਜੰਮਣ ਵਾਲੀ ਮਾਂ (ਬੜੇ) ਭਾਗਾਂ ਵਾਲੀ ਹੈ ।੪।੩।੮।
ਮਲਾਰ ਮਹਲਾ ੧ ॥
ਮਲਾਰ ਪਹਿਲੀ ਪਾਤਿਸ਼ਾਹੀ।
ਬਾਗੇ ਕਾਪੜ ਬੋਲੈ ਬੈਣ ॥
ਜਿਵੇਂ) ਚਿੱਟੇ ਖੰਭਾਂ ਵਾਲੀ (ਕੂੰਜ ਮਿੱਠੇ) ਬੋਲ ਬੋਲਦੀ ਹੈ (ਤਿਵੇਂ) ਹੇ ਭੈਣ! (ਤੇਰਾ ਭੀ ਸੋਹਣਾ ਰੰਗ ਹੈ, ਬੋਲ ਭੀ ਮਿੱਠੇ ਹਨ, ਤੇਰੇ ਨਕਸ਼ ਭੀ ਤਿੱਖੇ ਹਨ)
ਲੰਮਾ ਨਕੁ ਕਾਲੇ ਤੇਰੇ ਨੈਣ ॥
ਤੇਰਾ ਨੱਕ ਲੰਮਾ ਹੈ, ਤੇਰੇ ਨੇਤ® ਕਾਲੇ ਹਨ (ਭਾਵ, ਹੇ ਜੀਵ-ਇਸਤ®ੀ! ਤੈਨੂੰ ਪਰਮਾਤਮਾ ਨੇ ਸੋਹਣੇ ਤਿੱਖੇ ਨਕਸ਼ਾਂ ਵਾਲਾ ਸੋਹਣਾ ਸਰੀਰ ਦਿੱਤਾ ਹੈ, ਪਰ ਜਿਸ ਨੇ ਇਹ ਦਾਤਿ ਦਿੱਤੀ ਹੈ)
ਕਬਹੂੰ ਸਾਹਿਬੁ ਦੇਖਿਆ ਭੈਣ ॥੧॥
ਤੂੰ ਕਦੇ ਉਸ ਮਾਲਕ ਦਾ ਦਰਸ਼ਨ ਭੀ ਕੀਤਾ ਹੈ (ਕਿ ਨਹੀਂ)? ।੧।
ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥
ਨੇਤੀ ਧੋਤੀ ਆਦਿ ਪ੍ਰਾਣਾਯਾਮ ਕੀ ਰੀਤੀ ਕਰ (ਊਡਾਂ) ਕੂੰਜੋਂ ਵਤ ਪ੍ਰਾਣੋ ਕੋ ਉਡਾਇ ਕਰ (ਅਸਮਾਨਿ) ਦਸਮ ਦ੍ਵਾਰ ਮੇਂ ਚੜਾਇ ਲੇਤਾ ਹੂੰ; ਵਾ (ਊਡਾਂ) ਸਾਧਨ ਕਰ ਕੇ ਸਕਤੀ ਸੇ ਪ੍ਰਤਖ੍ਯ ਉਡ ਕਰ ਅਸਮਾਨ ਮੇਂ ਚੜ ਜਾਤਾ ਹੂੰ॥
ਜਲਿ ਥਲਿ ਡੂੰਗਰਿ ਦੇਖਾਂ ਤੀਰ ॥
(ਉਸ ਦਾਤੇ ਦੀ ਮਿਹਰ ਨਾਲ) ਮੈਂ ਪਾਣੀ ਵਿਚ, ਧਰਤੀ ਵਿਚ, ਪਹਾੜ ਵਿਚ, ਦਰਿਆਵਾਂ ਦੇ ਕੰਢੇ (ਜਿੱਧਰ ਭੀ) ਵੇਖਦੀ ਹਾਂ
ਥਾਨ ਥਨੰਤਰਿ ਸਾਹਿਬੁ ਬੀਰ ॥੨॥
ਹੇ ਵੀਰ ਉਹ ਮਾਲਕ ਹਰ ਥਾਂ ਵਿਚ ਮੌਜੂਦ ਦਿੱਸਦਾ ਹੈ ।੨।
ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥
ਹੇ ਵੀਰ! ਜਿਸ (ਮਾਲਕ) ਨੇ ਇਹ ਸਰੀਰ ਬਣਾ ਕੇ ਇਸ ਦੇ ਨਾਲ ਇਹ ਸੋਹਣੇ (ਤਿੱਖੇ ਨਕਸ਼ਾਂ ਵਾਲੇ) ਅੰਗ ਦਿੱਤੇ ਹਨ
ਅਤਿ ਤ੍ਰਿਸਨਾ ਉਡਣੈ ਕੀ ਡੰਝ ॥
(ਮਾਇਆ ਦੀ) ਬਹੁਤੀ ਤਿ®ਸ਼ਨਾ ਭੀ ਉਸੇ ਨੇ ਲਾਈ ਹੈ ਭਟਕਣ ਦੀ ਤਾਂਘ ਭੀ ਉਸੇ ਨੇ (ਮੇਰੇ ਅੰਦਰ) ਪੈਦਾ ਕੀਤੀ ਹੈ ।
ਨਦਰਿ ਕਰੇ ਤਾਂ ਬੰਧਾਂ ਧੀਰ ॥
ਜਦੋਂ ਉਹ ਮਾਲਕ ਮਿਹਰ ਦੀ ਨਜ਼ਰ ਕਰਦਾ ਹੈ, ਤਾਂ ਮੈਂ (ਮਾਇਆ ਦੀ ਤਿ®ਸ਼ਨਾ ਵਲੋਂ) ਧੀਰਜ ਫੜਦੀ ਹਾਂ (ਮੈਂ ਭਟਕਣੋਂ ਹਟ ਜਾਂਦੀ ਹਾਂ)
ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥
ਹੇ ਵੀਰ ਜਿਵੇਂ ਜਿਵੇਂ ਮੈਨੂੰ ਉਹ ਆਪਣਾ ਦਰਸਨ ਕਰਾਂਦਾ ਹੈ, ਤਿਵੇਂ ਤਿਵੇਂ ਮੈਂ ਦਰਸਨ ਕਰਦੀ ਹਾਂ ।੩।
ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥
(ਹੇ ਵੀਰ!) ਨਾਹ ਇਹ ਸਰੀਰ ਸਦਾ ਨਾਲ ਨਿਭੇਗਾ, ਨਾਹ ਇਹ ਸੋਹਣੇ ਅੰਗ ਹੀ ਸਦਾ ਕਾਇਮ ਰਹਿਣਗੇ ।
ਪਉਣੈ ਪਾਣੀ ਅਗਨੀ ਕਾ ਸਨਬੰਧ ॥
ਇਹ ਤਾਂ ਹਵਾ ਪਾਣੀ ਅੱਗ ਆਦਿਕ ਤੱਤਾਂ ਦਾ ਮੇਲ ਹੈ (ਜਦੋਂ ਤੱਤ ਖਿੰਡ ਜਾਣਗੇ, ਸਰੀਰ ਢਹਿ ਢੇਰੀ ਹੋ ਜਾਏਗਾ)
ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥
। ਹੇ ਨਾਨਕ! ਜਦੋਂ ਮਾਲਕ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਤਦੋਂ ਗੁਰੂ-ਪੀਰ ਦਾ ਪੱਲਾ ਫੜ ਕੇ ਮਾਲਕ-ਪ੍ਰਭੂ ਨੂੰ ਸਿਮਰਿਆ ਜਾ ਸਕਦਾ ਹੈ,
ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥
ਤਦੋਂ ਇਹ ਸਰੀਰ ਉਸ ਸਦਾ-ਥਿਰ ਮਾਲਕ ਵਿਚ ਲੀਨ ਰਹਿੰਦਾ ਹੈ (ਤਦੋਂ ਇਹ ਸੋਹਣੇ ਗਿਆਨ-ਇੰਦ®ੇ ਭਟਕਣੋਂ ਹਟ ਕੇ ਪ੍ਰਭੂ ਵਿਚ ਟਿਕੇ ਰਹਿੰਦੇ ਹਨ) ।੪।੪।੯।
ਮਲਾਰ ਮਹਲਾ ੩ ਚਉਪਦੇ ਘਰੁ ੧
ਮਲਾਰ ਤੀਜੀ ਪਾਤਿਸ਼ਾਹੀ। ਚਊਪਦੇ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥
ਹੇ ਭਾਈ! ਇਹ ਸਾਰਾ ਦਿੱਸਦਾ ਸੰਸਾਰ ਨਿਰੰਕਾਰ ਆਪ ਹੀ ਆਪ ਹੈ (ਪਰਮਾਤਮਾ ਦਾ ਆਪਣਾ ਹੀ ਸਰੂਪ ਹੈ) । ਪਰਮਾਤਮਾ ਆਪ ਹੀ (ਜੀਵਾਂ ਨੂੰ) ਭਟਕਣਾ ਦੀ ਰਾਹੀਂ ਕੁਰਾਹੇ ਪਾਂਦਾ ਹੈ
ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥
ਸਾਰੇ ਕੰਮ) ਕਰ ਕਰ ਕੇ ਕਰਤਾਰ ਆਪ ਹੀ (ਉਹਨਾਂ ਕੰਮਾਂ ਨੂੰ) ਵੇਖਦਾ ਹੈ । ਜਿਸ (ਕੰਮ) ਵਿਚ ਉਸ ਦੀ ਰਜ਼ਾ ਹੁੰਦੀ ਹੈ (ਹਰੇਕ ਜੀਵ ਨੂੰ) ਉਸ (ਕੰਮ) ਵਿਚ ਲਾਂਦਾ ਹੈ
ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥
ਜਿਸ ਸੇਵਕ ਪਾਸੋਂ ਆਪਣਾ ਹੁਕਮ ਮਨਾਂਦਾ ਹੈ (ਹੁਕਮ ਮਿੱਠਾ ਲਾਂਦਾ ਹੈ, ਹੁਕਮ ਵਿਚ ਤੋਰਦਾ ਹੈ), ਉਸ ਨੂੰ ਉਹ ਇਹੀ ਇੱਜ਼ਤ ਬਖ਼ਸ਼ਦਾ ਹੈ ।੧।
ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥
ਹੇ ਭਾਈ! (ਪਰਮਾਤਮਾ) ਆਪ ਹੀ ਆਪਣੀ ਮਰਜ਼ੀ ਜਾਣਦਾ ਹੈ, (ਉਸ ਦੀ ਰਜ਼ਾ ਨੂੰ) ਗੁਰੂ ਦੀ ਮਿਹਰ ਨਾਲ ਸਮਝਿਆ ਜਾ ਸਕਦਾ ਹੈ
ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥
(ਜਦੋਂ ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਤਦੋਂ) ਇਹ ਮਾਇਆ ਵਾਲੀ ਬ੍ਰਿਤੀ ਪਰਮਾਤਮਾ (ਦੇ ਚਰਨਾਂ) ਵਿਚ ਜੁੜਦੀ ਹੈ, ਅਤੇ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਆਪਣੇ ਅੰਦਰੋਂ ਆਪਾ-ਭਾਵ ਮੁਕਾ ਲਈਦਾ ਹੈ ।
ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥
(ਪਰ, ਹੇ ਭਾਈ! ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਰਜ਼ਾ ਨੂੰ ਸਮਝਣ ਦੇ ਥਾਂ, ਪੰਡਿਤ ਨਿਰੇ) ਵੇਦ (ਹੀ) ਪੜ੍ਹਦਾ ਰਹਿੰਦਾ ਹੈ, ਤੇ, ਪੜ੍ਹ ਕੇ (ਉਹਨਾਂ ਦੀ) ਚਰਚਾ ਹੀ (ਹੋਰਨਾਂ ਨੂੰ) ਸੁਣਾਂਦਾ ਰਹਿੰਦਾ ਹੈ; ਬ੍ਰਹਮਾ ਵਿਸ਼ਨੂੰ ਸ਼ਿਵ (ਆਦਿਕ ਦੇਵਤਿਆਂ ਦੀਆਂ ਕਥਾ-ਕਹਾਣੀਆਂ ਹੀ ਸੁਣਾਂਦਾ ਰਹਿੰਦਾ ਹੈ ।
ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥
ਇਸ ਦਾ ਸਿੱਟਾ ਇਹ ਹੁੰਦਾ ਹੈ ਕਿ) ਇਹ ਤਿ®ਗੁਣੀ ਮਾਇਆ ਜਿਸ ਨੇ ਸਾਰੇ ਜਗਤ ਨੂੰ ਕੁਰਾਹੇ ਪਾ ਰਖਿਆ ਹੈ (ਉਸ ਦੇ ਅੰਦਰ) ਜੰਮਣ ਮਰਨ (ਦੇ ਗੇੜ) ਦਾ ਸਹਿਮ ਬਣਾਈ ਰੱਖਦੀ ਹੈ ।
ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥
ਹਾਂ, ਜਿਹੜਾ ਮਨੁੱਖ (ਗੁਰੂ ਦੀ ਸਰਨ ਆ ਕੇ) ਗੁਰੂ ਦੀ ਮਿਹਰ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਉਸ ਦੇ ਮਨ ਵਿਚੋਂ (ਹਰੇਕ) ਫ਼ਿਕਰ ਦੂਰ ਹੋ ਜਾਂਦਾ ਹੈ ।੨।
ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥
:— ਹੇ ਪ੍ਰਭੂ! ਅਸੀ ਜੀਵ ਨਿਮਾਣੇ ਮੂਰਖ ਬੇ-ਸਮਝ ਹਾਂ, ਤੂੰ ਆਪ ਹੀ ਸਾਡਾ ਧਿਆਨ ਰੱਖਿਆ ਕਰ ।
ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥
ਹੇ ਪ੍ਰਭੂ! (ਮੇਰੇ ਉਤੇ) ਦਇਆਵਾਨ ਹੋ, (ਮੈਨੂੰ ਆਪਣੇ) ਦਾਸਾਂ ਦਾ ਦਾਸ ਬਣਾ ਲੈ (ਤਾ ਕਿ) ਮੈਂ ਤੇਰੀ ਭਗਤੀ ਕਰਦਾ ਰਹਾਂ ।
ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥
ਹੇ ਪ੍ਰਭੂ! ਤੂੰ ਮੈਨੂੰ ਆਪਣਾ ਨਾਮ-ਖ਼ਜ਼ਾਨਾ ਦੇਹ, ਮੈਂ ਦਿਨ ਰਾਤ (ਤੇਰਾ) ਨਾਮ ਜਪਦਾ ਰਹਾਂ ।੩।
ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥
ਨਾਨਕ ਆਖਦਾ ਹੈ—ਹੇ ਭਾਈ! ਤੁਸੀ ਗੁਰੂ ਦੀ ਕਿਰਪਾ ਨਾਲ ਹੀ (ਸਹੀ ਜੀਵਨ-ਰਾਹ) ਸਮਝ ਸਕਦੇ ਹੋ ।
ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥
ਜਿਹੜਾ ਮਨੁੱਖ ਸਮਝਦਾ ਹੈ, ਉਹ ਜਗਤ ਬਾਰੇ ਆਪਣੇ) ਖ਼ਿਆਲ ਇਉਂ ਬਣਾਂਦਾ ਹੈ ਕਿ ਜਿਵੇਂ ਪਾਣੀ ਉੱਤੇ ਝੱਗ ਹੈ ਬੁਲਬੁਲਾ ਹੈ (ਜੋ ਝਬਦੇ ਹੀ ਮਿਟ ਜਾਂਦਾ ਹੈ) ਤਿਵੇਂ ਇਹ ਜਗਤ ਹੈ