Sri Guru Granth Sahib Ji — Ang 1260 (punjabi)
ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ, ਉਹ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰਦੇ ਹਨ ।੨।
ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥
ਹੇ ਭਾਈ! (ਮਨੁੱਖ ਦਾ) ਇਹ ਮਨ (ਪਰਮਾਤਮਾ ਦੇ) ਹੁਕਮ ਦਾ ਬੱਝਾ ਹੋਇਆ ਹੀ (ਮਾਇਆ ਦੀਆਂ ਖੇਡਾਂ) ਖੇਡਦਾ ਰਹਿੰਦਾ ਹੈ, ਅਤੇ ਇਕ ਖਿਨ ਵਿਚ ਹੀ ਦਸੀਂ ਪਾਸੀਂ ਦੌੜ ਭੱਜ ਆਉਂਦਾ ਹੈ ।
ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥
ਜਦੋਂ ਸਦਾ-ਥਿਰ ਪ੍ਰਭੂ ਆਪ ਹੀ (ਕਿਸੇ ਮਨੁੱਖ ਉਤੇ) ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਉਸ ਦਾ ਇਹ ਮਨ ਗੁਰੂ ਦੀ ਸਰਨ ਦੀ ਬਰਕਤਿ ਨਾਲ ਬੜੀ ਛੇਤੀ ਵੱਸ ਵਿਚ ਆ ਜਾਂਦਾ ਹੈ ।੩।
ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥
ਹੇ ਭਾਈ! ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾ ਕੇ (ਸਹੀ ਜੀਵਨ-ਰਾਹ ਨੂੰ) ਸਮਝਦਾ ਹੈ, ਤਾਂ ਉਹ ਆਪਣੇ ਅੰਦਰੋਂ ਹੀ ਇਸ ਮਨ ਨੂੰ ਵੱਸ ਵਿਚ ਰੱਖਣ ਦੀ ਜਾਚ ਸਿੱਖ ਲੈਂਦਾ ਹੈ ।
ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥
ਹੇ ਨਾਨਕ! (ਆਖ—ਹੇ ਭਾਈ!) ਤੂੰ ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜਿਸ ਨਾਮ ਦੀ ਰਾਹੀਂ ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ ।੪।੬।
ਮਲਾਰ ਮਹਲਾ ੩ ॥
ਮਲਾਰ ਤੀਜੀ ਪਾਤਿਸ਼ਾਹੀ।
ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥
ਹੇ ਭਾਈ! ਗੁਰੂ ਨੇ (ਮੈਨੂੰ) ਸਮਝ ਬਖ਼ਸ਼ੀ ਹੈ ਕਿ ਜਿਹੜਾ ਪਰਮਾਤਮਾ ਹਰੇਕ ਸਰੀਰ ਵਿਚ ਸਮਾ ਰਿਹਾ ਹੈ, ਉਸ ਦੇ ਹੀ ਦਿੱਤੇ ਹੋਏ ਇਹ ਜਿੰਦ ਇਹ ਸਰੀਰ ਇਹ ਪ੍ਰਾਣ ਇਹ ਸਾਰੇ ਅੰਗ ਹਨ ।
ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥
ਹੇ ਭਾਈ! ਉਸ ਇਕ ਤੋਂ ਬਿਨਾ ਮੈਂ ਕਿਸੇ ਹੋਰ ਨਾਲ ਡੂੰਘੀ ਸਾਂਝ ਨਹੀਂ ਪਾਂਦਾ ।੧
ਮਨ ਮੇਰੇ ਨਾਮਿ ਰਹਉ ਲਿਵ ਲਾਈ ॥
ਹੇ ਮੇਰੇ ਮਨ! ਮੈਂ (ਤਾਂ ਸਦਾ) ਪਰਮਾਤਮਾ ਦੇ ਨਾਮ ਵਿਚ ਲਗਨ ਲਾਈ ਰੱਖਦਾ ਹਾਂ ।
ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥
ਜਿਹੜਾ ਕਰਤਾਰ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ, ਜਿਸ ਤਕ ਗਿਆਨ-ਇੰਦਿ®ਆਂ ਦੀ ਪਹੁੰਚ ਨਹੀਂ ਹੋ ਸਕਦੀ, ਜਿਹੜਾ ਬੇਅੰਤ ਹੀ ਬੇਅੰਤ ਹੈ, ਮੈਂ ਉਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਧਿਆਉਂਦਾ ਹਾਂ ।੧।ਰਹਾਉ।
ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੀ) ਲਗਨ ਇਕ ਪਰਮਾਤਮਾ ਨਾਲ ਲੱਗੀ ਰਹਿੰਦੀ ਹੈ ਉਹਨਾਂ ਦਾ ਮਨ ਉਹਨਾਂ ਦਾ ਤਨ (ਨਾਮ-ਰਸ ਨਾਲ) ਭਿੱਜਾ ਰਹਿੰਦਾ ਹੈ,
ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਿਰਫ਼ ਹਰਿ-ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਦੀ ਭਟਕਣਾ ਉਸ ਦਾ ਹਰੇਕ ਡਰ ਦੂਰ ਹੋ ਜਾਂਦਾ ਹੈ ।੨।
ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥
ਹੇ ਭਾਈ! (ਜਦੋਂ ਮਨੁੱਖ) ਗੁਰੂ ਦੇ ਬਚਨਾਂ ਉੱਤੇ ਤੁਰ ਕੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦਾ ਹੈ, ਤਦੋਂ ਹੀ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਣ ਵਾਲੀ ਅਕਲ ਸਿੱਖਦਾ ਹੈ
ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥
ਹੇ ਭਾਈ! ਕੋ®ੜਾਂ ਵਿਚੋਂ ਜਿਸ ਕਿਸੇ ਵਿਰਲੇ ਮਨੁੱਖ ਨੂੰ (ਗੁਰੂ ਆਤਮਕ ਜੀਵਨ ਦੀ) ਸੂਝ ਦੇਂਦਾ ਹੈ, ਉਸ ਮਨੁੱਖ ਨੇ (ਸਦਾ ਲਈ) ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਲਈ ।੩।
ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥
ਹੇ ਨਾਨਕ! (ਆਖ—ਹੇ ਭਾਈ!) ਮੈਂ ਜਿਧਰ ਜਿਧਰ ਵੇਖਦਾ ਹਾਂ, ਉਧਰ ਉਧਰ ਇਕ ਪਰਮਾਤਮਾ ਹੀ ਵੱਸਦਾ (ਦਿੱਸਦਾ) ਹੈ—ਇਹ ਅਕਲ ਮੈਂ ਗੁਰੂ ਦੀ ਮਤਿ ਦੀ ਰਾਹੀਂ ਸਿੱਖੀ ਹੈ
ਮਨੁ ਤਨੁ ਪ੍ਰਾਨ ਧਰਂੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥
ਉਸ (ਗੁਰੂ) ਦੇ ਅੱਗੇ ਮੈਂ ਆਪਾ-ਭਾਵ ਗਵਾ ਕੇ ਆਪਣਾ ਮਨ ਆਪਣਾ ਸਰੀਰ ਆਪਣੇ ਪ੍ਰਾਣ ਭੇਟ ਧਰਦਾ ਹਾਂ ।੪।੭।
ਮਲਾਰ ਮਹਲਾ ੩ ॥
ਮਲਾਰ ਤੀਜੀ ਪਾਤਿਸ਼ਾਹੀ।
ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥
ਹੇ ਭਾਈ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ । (ਜੀਵਾਂ ਦੇ) ਦੁੱਖਾਂ ਨੂੰ ਦੂਰ ਕਰਨ ਵਾਲਾ ਹੈ (ਉਹ ਪ੍ਰਭੂ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲ ਸਕਦਾ ਹੈ ।
ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥
(ਜਿਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੀ) ਭਗਤੀ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਨਿਰਲੇਪ ਰਹਿੰਦੇ ਹਨ, ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਦਰ ਤੇ ਇੱਜ਼ਤ ਮਿਲਦੀ ਹੈ ।੧।
ਮਨ ਰੇ ਮਨ ਸਿਉ ਰਹਉ ਸਮਾਈ ॥
ਹੇ (ਮੇਰੇ) ਮਨ! ਮੈਂ (ਤਾਂ ਗੁਰੂ ਦੇ ਸਨਮੁਖ ਹੋ ਕੇ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿ ਸਕਦਾ ਹਾਂ ।
ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥
ਗੁਰੂ ਦੀ ਸ਼ਰਨ ਪਿਆਂ ਹੀ (ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿੱਚ ਭਿੱਜਦਾ ਹੈ, (ਗੁਰੂ ਦੇ ਸਨਮੁਖ ਰਹਿ ਕੇ ਹੀ ਮਨੁੱਖ) ਪ੍ਰਭੂ ਨਾਲ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥
ਹੇ ਭਾਈ! ਪਿਆਰਾ ਪ੍ਰਭੂ (ਤਾਂ) ਬਹੁਤ ਅਪਹੁੰਚ ਹੈ ਉਸ ਤਕ ਗਿਆਨ-ਇੰਦਿ®ਆਂ ਦੀ (ਭੀ) ਪਹੁੰਚ ਨਹੀਂ ਹੋ ਸਕਦੀ, (ਪਰ ਜਿਸ ਮਨੁੱਖ ਨੂੰ ਉਹ ਪ੍ਰਭੂ) ਗੁਰੂ ਦੀ ਮਤਿ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਬਖ਼ਸ਼ਦਾ ਹੈ,
ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥
ਉਹ ਮਨੁੱਖ ਪਰਮਾਤਮਾ ਨਾਲ ਸੁਰਤਿ ਜੋੜੀ ਰੱਖਦਾ ਹੈ, ਸਦਾ-ਥਿਰ ਹਰਿ-ਨਾਮ ਦਾ ਸਿਮਰਨ ਉਸ ਮਨੁੱਖ ਦਾ ਸੰਜਮ ਬਣਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਉਸ ਦੀ ਕਾਰ ਹੋ ਜਾਂਦੀ ਹੈ ।੨।
ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੀ ਸੁਰਤਿ (ਗੁਰੂ ਦੀ ਰਾਹੀਂ) ਪ੍ਰਭੂ ਦੀ ਜੋਤਿ ਵਿਚ ਜੁੜਦੀ ਹੈ (ਉਹਨਾਂ ਨੂੰ ਇਹ ਨਿਸਚਾ ਬਣ ਜਾਂਦਾ ਹੈ ਕਿ) ਸਦਾ-ਥਿਰ ਪ੍ਰਭੂ ਆਪ ਹੀ (ਗੁਰੂ ਦਾ) ਸ਼ਬਦ ਹੈ ਪ੍ਰਭੂ ਆਪ ਹੀ (ਗੁਰੂ ਦੀ) ਸਿਖਿਆ ਹੈ ।
ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥
ਹੇ ਭਾਈ! (ਇਸ) ਨਾਸਵੰਤ ਸਰੀਰ ਵਿਚ (ਜਿਸ ਨੂੰ) ਹਰੇਕ ਸੁਆਸ ਤੋਰ ਰਿਹਾ ਹੈ, ਗੁਰੂ ਦੀ ਰਾਹੀਂ (ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੈਂਦਾ ਹੈ ।੩।
ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥
ਹੇ ਨਾਨਕ! (ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ) ਜਿਹੜਾ ਪ੍ਰਭੂ ਆਪ ਹੀ ਸਾਰੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈ, ਤੇ, ਕਾਰੇ ਲਾਈ ਰੱਖਦਾ ਹੈ ਉਹ ਸਦਾ-ਥਿਰ ਪ੍ਰਭੂ ਸਭ ਥਾਈਂ ਵਿਆਪਕ ਹੈ ।
ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥
ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਜੀਵ ਕੋਈ ਪਾਇਆਂ ਨਹੀਂ ਰੱਖਦਾ, (ਜੀਵ ਨੂੰ ਪ੍ਰਭੂ ਆਪਣੇ) ਨਾਮ ਦੀ ਰਾਹੀਂ ਹੀ ਇੱਜ਼ਤ ਬਖ਼ਸ਼ਦਾ ਹੈ ।੪।੮।
ਮਲਾਰ ਮਹਲਾ ੩ ॥
ਮਲਾਰ ਤੀਜੀ ਪਾਤਿਸ਼ਾਹੀ।
ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥
ਹੇ ਭਾਈ! ਹਉਮੈ (ਆਤਮਕ ਮੌਤ ਲਿਆਉਣ ਵਾਲਾ) ਜ਼ਹਰ ਹੈ, (ਮਨੁੱਖ ਦਾ) ਮਨ (ਇਸ ਜ਼ਹਰ ਦੇ) ਮੋਹ ਵਿਚ ਫਸਿਆ ਰਹਿੰਦਾ ਹੈ, (ਇਸ ਹਉਮੈ ਦੇ) ਬਹੁਤ ਵੱਡੇ ਭਾਰ ਨਾਲ ਲੱਦਿਆ ਰਹਿੰਦਾ ਹੈ ।
ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥
ਗੁਰੂ ਦਾ ਸ਼ਬਦ (ਇਸ ਜ਼ਹਰ ਨੂੰ ਮਾਰਨ ਲਈ) ਗਾਰੁੜੀ ਮੰਤ® ਹੈ, (ਜਿਸ ਮਨੁੱਖ ਨੇ ਇਹ ਸ਼ਬਦ ਮੰਤ® ਆਪਣੇ) ਮੂੰਹ ਵਿਚ ਰੱਖ ਲਿਆ, ਪਰਮਾਤਮਾ ਨੇ ਉਸ ਦੇ ਅੰਦਰੋਂ ਇਹ ਹਉਮੈ-ਜ਼ਹਰ ਮੁਕਾ ਦਿੱਤੀ ।੧।
ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥
ਹੇ (ਮੇਰੇ) ਮਨ! ਹਉਮੈ ਇਕ ਵੱਡਾ ਦੁੱਖ ਹੈ (ਮਾਇਆ ਦਾ) ਮੋਹ ਭਾਰੀ ਦੁੱਖ ਹੈ
ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥
(ਹਉਮੈ ਅਤੇ ਮੋਹ ਦੇ ਕਾਰਨ) ਇਸ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ਜਾ ਸਕਦਾ । ਤੂੰ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦੀ ਬੇੜੀ ਵਿਚ (ਇਸ ਸਮੁੰਦਰ ਤੋਂ) ਪਾਰ ਲੰਘ ।੧।ਰਹਾਉ।
ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥
ਹੇ ਭਾਈ! ਤਿ®ਗੁਣੀ ਮਾਇਆ ਦਾ ਮੋਹ (ਆਪਣਾ) ਖਿਲਾਰਾ (ਖਿਲਾਰ ਕੇ) ਸਾਰੇ ਜੀਵਾਂ ਉਤੇ ਆਪਣਾ ਪ੍ਰਭਾਵ ਪਾ ਰਿਹਾ ਹੈ ।
ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥
(ਇਹਨਾਂ ਤਿੰਨਾਂ ਗੁਣਾਂ ਤੋਂ ਉਤਾਂਹ ਹੈ) ਤੁਰੀਆ ਗੁਣ (ਇਹ ਗੁਣ) ਸਾਧ ਸੰਗਤਿ ਵਿਚੋਂ ਹਾਸਲ ਹੁੰਦਾ ਹੈ (ਜਿਹੜਾ ਮਨੁੱਖ ਇਸ ਅਵਸਥਾ ਨੂੰ ਪ੍ਰਾਪਤ ਕਰ ਲੈਂਦਾ ਹੈ, ਪਰਮਾਤਮਾ) ਮਿਹਰ ਦੀ ਨਿਗਾਹ ਕਰ ਕੇ (ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੨।
ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥
ਹੇ ਭਾਈ! ਜਿਵੇਂ ਚੰਦਨ ਦੀ ਸੁਗੰਧੀ ਹੈ ਜਿਵੇਂ ਚੰਦਨ ਵਿਚੋਂ ਮਿੱਠੀ ਵਾਸਨਾ ਤੇ ਮਹਕ ਨਿਕਲਦੀ ਹੈ,