Sri Guru Granth Sahib Ji — Ang 1272 (punjabi)
ਮਨਿ ਫੇਰਤੇ ਹਰਿ ਸੰਗਿ ਸੰਗੀਆ ॥
ਉਹ ਪਰਮਾਤਮਾ ਦੇ ਨਾਲ (ਟਿਕੇ ਰਹਿਣ ਵਾਲੇ) ਸਾਥੀ ਬਣ ਜਾਂਦੇ ਹਨ,
ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥
ਪ੍ਰਭੂ ਉਹਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੨।੧।੨੩।
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਮਨੁ ਘਨੈ ਭ੍ਰਮੈ ਬਨੈ ॥
ਹੇ ਭਾਈ! (ਮਨੁੱਖ ਦਾ) ਮਨ (ਸੰਸਾਰ-ਰੂਪ) ਸੰਘਣੇ ਜੰਗਲ ਵਿਚ ਭਟਕਦਾ ਰਹਿੰਦਾ ਹੈ ।
ਉਮਕਿ ਤਰਸਿ ਚਾਲੈ ॥
ਉਮਾਹ ਵਿਚ ਆ ਕੇ (ਆਤਮਕ) ਆਨੰਦ ਨਾਲ (ਜੀਵਨ-ਚਾਲ) ਚੱਲਦਾ ਹੈ ।
ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥
ਜਦੋਂ ਇਸ ਦੇ ਅੰਦਰ) ਪਰਮਾਤਮਾ ਨੂੰ ਮਿਲਣ ਦੀ ਤਾਂਘ (ਪੈਦਾ ਹੁੰਦੀ ਹੈ
ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥
! ਤਿੰਨ ਗੁਣਾਂ ਵਾਲੀ ਮਾਇਆ ਮੇਰੇ ਉੱਤੇ (ਭੀ) ਹੱਲਾ ਕਰਦੀ ਹੈ । (ਗੁਰੂ ਤੋਂ ਬਿਨਾ) ਮੈਂ (ਹੋਰ) ਕਿਸ ਨੂੰ ਇਹ ਤਕਲੀਫ਼ ਦੱਸਾਂ? ।੧।
ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥
ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸਰਨ ਆਉਣ ਤੋਂ ਬਿਨਾ) ਹੋਰ ਸਾਰੇ ਹੀਲੇ ਕੀਤੇ, ਪਰ ਉਹ ਹੀਲੇ (ਮਾਇਆ ਹੱਥੋਂ ਮਿਲ ਰਹੇ) ਦੁੱਖਾਂ ਨੂੰ ਦੂਰ ਨਹੀਂ ਕਰ ਸਕਦੇ ।
ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥
ਹੇ ਭਾਈ! ਗੁਰੂ ਦੀ ਸਰਨ ਪਿਆ ਰਹੁ, ਅਤੇ ਗੋਬਿੰਦ ਦੇ ਗੁਣਾਂ ਵਿਚ ਚੁੱਭੀ ਲਾ ਕੇ (ਗੋਬਿੰਦ ਵਿਚ) ਮਿਲਿਆ ਰਹੁ ।੨।੨।੨੪।
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥
ਹੇ ਭਾਈ! (ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹਿਰਦੇ ਨੂੰ) ਚੰਗੀ ਲੱਗਦੀ ਹੈ,
ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥
ਮਾਨੋ) ਹਾਹਾ ਹੂਹੂ ਗੰਧਰਬ ਅਤੇ ਸੁਰਗ ਦੀਆਂ ਮੋਹਣੀਆਂ ਇਸਤ®ੀਆਂ (ਮਿਲ ਕੇ) ਆਨੰਦ ਦੇਣ ਵਾਲੇ, ਖ਼ੁਸ਼ੀ ਪੈਦਾ ਕਰਨ ਵਾਲੇ, ਰਸ-ਭਰੇ ਸੋਹਣੇ ਗੀਤ ਗਾ ਰਹੇ ਹਨ ।੧।ਰਹਾਉ।
ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥
ਹੇ ਭਾਈ! (ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹਿਰਦੇ ਨੂੰ) ਚੰਗੀ ਲੱਗਦੀ ਹੈ, (ਮਾਨੋ, ਸੰਗੀਤ ਦੇ) ਗੁਣੀ-ਗਿਆਨੀ ਅਨੇਕਾਂ ਤਰੀਕਿਆਂ ਨਾਲ ਮਿੱਠੀਆਂ ਸੁਰਾਂ (ਗਾ ਰਹੇ ਹਨ, ਅਤੇ) ਕਈ ਕਿਸਮਾਂ ਦੇ ਸੋਹਣੇ (ਨਾਟਕੀ) ਰੂਪ ਵਿਖਾ ਰਹੇ ਹਨ ।੧।
ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥
ਭਾਈ! (ਉਹ ਪਿਆਰਾ ਪ੍ਰਭੂ) ਪਹਾੜ, ਰੁੱਖ, ਧਰਤੀ, ਪਾਣੀ, ਚੌਦਾਂ ਭਵਨ (ਸਭਨਾਂ ਵਿਚ) ਨਕਾ-ਨਕ ਮੌਜੂਦ ਹੈ । ਹਰੇਕ ਸਰੀਰ ਵਿਚ ਉਸ ਸੋਹਣੇ ਲਾਲ ਦਾ ਸੋਹਣਾ ਡੇਰਾ ਪਿਆ ਹੋਇਆ ਹੈ ।
ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥
ਪਰ, ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਚੰਗੀ ਸਰਧਾ ਉਪਜਦੀ ਹੈ, ਉਹ ਸਾਧ ਸੰਗਤਿ ਵਿਚ (ਟਿੱਕ ਕੇ) ਸੋਹਣੇ ਰਾਮ (ਦੇ ਮਿਲਾਪ) ਦਾ ਆਨੰਦ ਪ੍ਰਾਪਤ ਕਰਦਾ ਹੈ ।੨।੩।੨੫।
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥
ਹੇ ਭਾਈ! ਪਿਆਰੇ ਸਤਿਗੁਰੂ ਦੀ ਬਰਕਤਿ ਨਾਲ ਮੈਂ ਪ੍ਰਭੂ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ ਹਨ ।੧।ਰਹਾਉ।
ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥
ਹੇ ਭਾਈ! ਗੁਰੂ ਦਾ ਦਰਸਨ (ਸਦਾ) ਫਲਦਾਈ ਹੁੰਦਾ ਹੈ । (ਜਿਹੜਾ ਮਨੁੱਖ ਗੁਰੂ ਦਾ ਦਰਸਨ ਕਰਦਾ ਹੈ, ਉਹ ਪਰਮਾਤਮਾ ਦਾ ਭੀ) ਦਰਸਨ ਕਰ ਲੈਂਦਾ ਹੈ, (ਉਸ ਦੇ) ਸਾਰੇ ਹੀ ਪਾਪ ਨਾਸ ਹੋ ਜਾਂਦੇ ਹਨ
ਮਨ ਨਿਰਮਲ ਉਜੀਆਰੇ ॥੧॥
ਦਰਸਨ ਕਰਨ ਵਾਲੇ ਮਨੁੱਖਾਂ ਦੇ) ਮਨ ਪਵਿੱਤਰ ਹੋ ਜਾਂਦੇ ਹਨ, ਆਤਮਕ ਜੀਵਨ ਦੀ ਸੂਝ ਵਾਲੇ ਬਣ ਜਾਂਦੇ ਹਨ ।੧।
ਬਿਸਮ ਬਿਸਮੈ ਬਿਸਮ ਭਈ ॥
ਅਸਚਰਜ ਅਸਚਰਜ ਅਸਚਰਜ ਆਤਮਕ ਅਵਸਥਾ ਬਣ ਜਾਂਦੀ ਹੈ
ਅਘ ਕੋਟਿ ਹਰਤੇ ਨਾਮ ਲਈ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਕੋ®ੜਾਂ ਪਾਪ ਦੂਰ ਹੋ ਜਾਂਦੇ ਹਨ,
ਗੁਰ ਚਰਨ ਮਸਤਕੁ ਡਾਰਿ ਪਹੀ ॥
ਜਿਹੜੇ ਮਨੁੱਖ) ਗੁਰੂ ਦੇ ਚਰਨਾਂ ਉੱਤੇ ਮੱਥਾ ਰੱਖ ਕੇ ਢਹਿ ਪੈਂਦੇ ਹਨ,
ਪ੍ਰਭ ਏਕ ਤੂੰਹੀ ਏਕ ਤੁਹੀ ॥
ਉਹਨਾਂ ਵਾਸਤੇ, ਹੇ ਪ੍ਰਭੂ! ਸਿਰਫ਼ ਤੂੰ ਹੀ ਸਿਰਫ਼ ਤੂੰ ਹੀ ਸਹਾਰਾ ਹੁੰਦਾ ਹੈਂ ।
ਭਗਤ ਟੇਕ ਤੁਹਾਰੇ ॥
ਹੇ ਨਾਨਕ! (ਆਖ—ਹੇ ਪ੍ਰਭੂ! ਤੇਰੇ) ਭਗਤਾਂ ਨੂੰ ਤੇਰੀ ਹੀ ਟੇਕ ਹੈ,
ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥
ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਤੇਰੇ ਹੀ ਦਰ ਤੇ ਡਿੱਗੇ ਰਹਿੰਦੇ ਹਨ ।੨।੪।੨੬।
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਬਰਸੁ ਸਰਸੁ ਆਗਿਆ ॥
(ਹੇ ਨਾਮ-ਜਲ ਨਾਲ ਭਰਪੂਰ ਗੁਰੂ! ਪਰਮਾਤਮਾ ਦੀ) ਰਜ਼ਾ ਵਿਚ ਆਨੰਦ ਨਾਲ (ਨਾਮ-ਜਲ ਦੀ) ਵਰਖਾ ਕਰ ।
ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥
ਜਿਨ੍ਹਾਂ ਉਤੇ ਇਹ ਵਰਖਾ ਹੁੰਦੀ ਹੈ, ਉਹਨਾਂ ਦੇ ਅੰਦਰ) ਆਤਮਕ ਆਨੰਦ ਬਣ ਜਾਂਦੇ ਹਨ, ਉਹਨਾਂ ਦੇ ਸਾਰੇ ਭਾਗ (ਜਾਗ ਪੈਂਦੇ ਹਨ) ।੧।
ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥
ਹੇ ਭਾਈ! ਜਿਵੇਂ ਬੱਦਲਾਂ ਦੀ ਵਰਖਾ ਨਾਲ ਮਿਲ ਕੇ ਧਰਤੀ ਦੇ ਭਾਗ ਜਾਗ ਪੈਂਦੇ ਹਨ, ਤਿਵੇਂ ਗੁਰੂ ਦੀ ਸੰਗਤਿ ਵਿਚ (ਮਨੁੱਖ ਦਾ) ਮਨ ਟਹਿਕ ਪੈਂਦਾ ਹੈ ।੧।
ਘਨਘੋਰ ਪ੍ਰੀਤਿ ਮੋਰ ॥
ਹੇ ਭਾਈ! (ਜਿਵੇਂ) ਮੋਰ ਦੀ ਪ੍ਰੀਤ ਬੱਦਲਾਂ ਦੀ ਗਰਜ ਨਾਲ ਹੈ
ਚਿਤੁ ਚਾਤ੍ਰਿਕ ਬੂੰਦ ਓਰ ॥
ਜਿਵੇਂ) ਪਪੀਹੇ ਦਾ ਚਿੱਤ (ਵਰਖਾ ਦੀ) ਬੂੰਦ ਵਲ (ਪਰਤਿਆ ਰਹਿੰਦਾ ਹੈ),
ਐਸੋ ਹਰਿ ਸੰਗੇ ਮਨ ਮੋਹ ॥
ਤਿਵੇਂ (ਤੂੰ ਭੀ) ਪਰਮਾਤਮਾ ਨਾਲ (ਆਪਣੇ) ਮਨ ਦਾ ਪਿਆਰ ਜੋੜ ।
ਤਿਆਗਿ ਮਾਇਆ ਧੋਹ ॥
ਹੇ ਨਾਨਕ! ਗੁਰੂ ਨੂੰ ਮਿਲ ਕੇ ਮਾਇਆ ਦੀ ਠੱਗੀ ਦੂਰ ਕਰ
ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥
(ਮਨੁੱਖ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ ।੨।੫।੨੭।
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਗੁਨ ਗੋੁਪਾਲ ਗਾਉ ਨੀਤ ॥
ਹੇ ਭਾਈ! ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਸਦਾ ਗਾਇਆ ਕਰ ।
ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਆਪਣੇ ਚਿੱਤ ਵਿਚ ਟਿਕਾਈ ਰੱਖ ।੧।ਰਹਾਉ।
ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥
ਹੇ ਮਿੱਤਰ! ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਮਾਣ ਛੱਡ ਅਹੰਕਾਰ ਤਿਆਗ ।
ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥
ਇਕ ਪ੍ਰਭੂ ਦੇ ਪੇ੍ਰਮ-ਰੰਗ ਵਿਚ (ਰੰਗੀਜ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੇਰੇ ਸਾਰੇ ਐਬ ਦੂਰ ਹੋ ਜਾਣਗੇ ।੧।
ਪਾਰਬ੍ਰਹਮ ਭਏ ਦਇਆਲ ॥
ਪ੍ਰਭੂ ਜੀ ਉਸ ਉਤੇ ਦਇਆਵਾਨ ਹੋ ਜਾਂਦੇ ਹਨ ।
ਬਿਨਸਿ ਗਏ ਬਿਖੈ ਜੰਜਾਲ ॥
(ਉਸ ਦੇ ਅੰਦਰੋਂ) ਵਿਸ਼ੇ-ਵਿਕਾਰਾਂ ਦੀਆਂ ਫਾਹੀਆਂ ਮੁੱਕ ਜਾਂਦੀਆਂ ਹਨ,
ਸਾਧ ਜਨਾਂ ਕੈ ਚਰਨ ਲਾਗਿ ॥
ਸੰਤ ਜਨਾਂ ਦੇ ਚਰਨਾਂ ਵਿਚ ਜੁੜ
ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥
ਨਾਨਕ ਸਦਾ ਗੋਬਿੰਦ ਦੇ ਗੁਣ ਗਾਂਦਾ ਰਹਿੰਦਾ ਹੈ,
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਘਨੁ ਗਰਜਤ ਗੋਬਿੰਦ ਰੂਪ ॥
ਹੇ ਭਾਈ! (ਜਦੋਂ) ਪਰਮਾਤਮਾ ਦਾ ਰੂਪ ਗੁਰੂ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਪੂਰ ਗੁਰੂ (ਨਾਮ-ਜਲ ਦੀ) ਵਰਖਾ ਕਰਦਾ ਹੈ,
ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥
ਤਦੋਂ ਪ੍ਰਭੂ ਦੇ ਗੁਣ ਗਾਂਦਿਆਂ ਸੁਖ ਮਿਲਦਾ ਹੈ ਸ਼ਾਂਤੀ ਪ੍ਰਾਪਤ ਹੁੰਦੀ ਹੈ (ਜਿਵੇਂ ‘ਮੋਰ ਬਬੀਹੇ ਬੋਲਦੇ, ਵੇਖਿ ਬੱਦਲ ਕਾਲੇ’) ।੧।ਰਹਾਉ।
ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਚਰਨਾਂ ਦੀ ਸਰਨ (ਪ੍ਰਾਪਤ ਹੁੰਦੀ ਹੈ, ਜੋ ਸੰਸਾਰ-) ਸਮੰੁਦਰ (ਤੋਂ ਪਾਰ ਲੰਘਣ ਲਈ) ਜਹਾਜ਼ ਹੈ ।
ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥
(ਗੁਰੂ ਦੀ ਕਿਰਪਾ ਨਾਲ ਆਤਮਕ ਪੈਂਡੇ ਦੇ) ਪਾਂਧੀ (ਜੀਵ) ਨੂੰ ਤਾਂਘ ਪੈਦਾ ਹੁੰਦੀ ਹੈ, ਉਸ ਦਾ ਚਿੱਤ (ਨਾਮ-ਜਲ ਦੇ) ਸਰੋਵਰ (ਗੁਰੂ) ਵਲ (ਪਰਤਦਾ ਹੈ) ।
ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥
ਹੇ ਨਾਨਕ! (ਜਦੋਂ ਨਾਮ-ਜਲ ਨਾਲ ਭਰਪੂਰ ਗੁਰੂ ਨਾਮ ਦੀ ਵਰਖਾ ਕਰਦਾ ਹੈ, ਤਦੋਂ) ਸੇਵਕਾਂ ਦੇ ਅੰਦਰ ਪਰਮਾਤਮਾ ਦੇ ਦਰਸਨ ਦੀ ਤਾਂਘ ਪੈਦਾ ਹੁੰਦੀ ਹੈ, ਪ੍ਰਭੂ ਮਿਹਰ ਕਰ ਕੇ (ਉਹਨਾਂ ਨੂੰ ਇਹ ਦਾਤਿ) ਦੇਂਦਾ ਹੈ ।੨।੭।੨੯।