Sri Guru Granth Sahib Ji — Ang 1273 (punjabi)
ਮਲਾਰ ਮਹਲਾ ੫ ॥
ਮਲਾਰ ਪੰਜਵੀਂ ਪਾਤਿਸ਼ਾਹੀ।
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
ਹੇ ਗੋਬਿੰਦ! ਹੇ ਗੋਪਾਲ! ਹੇ ਦਇਆ ਦੇ ਸੋਮੇ! ਹੇ ਸੋਹਣੇ ਪ੍ਰਭੂ! ।੧।ਰਹਾਉ।
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਜਿੰਦ ਦੇ ਮਾਲਕ! ਹੇ ਨਿਖਸਮਿਆਂ ਦੇ ਸਹਾਈ! ਹੇ ਗ਼ਰੀਬਾਂ ਦੇ ਦਰਦ ਦੂਰ ਕਰਨ ਵਾਲੇ! ।੧।
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਹੇ ਸਭ ਤਾਕਤਾਂ ਦੇ ਮਾਲਕ! ਹੇ ਅਪਹੁੰਚ! ਹੇ ਸਰਬ-ਵਿਆਪਕ! ਮੇਰੇ ਉਤੇ ਮਿਹਰ ਕਰ! ।੨।
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
ਹੇ ਨਾਨਕ! (ਆਖ—ਹੇ ਪ੍ਰਭੂ! ਇਹ ਸੰਸਾਰ) ਬੜਾ ਡਰਾਉਣਾ ਖੂਹ ਹੈ ਜਿਸ ਵਿਚ (ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ (ਮੈਨੂੰ ਇਸ ਵਿਚੋਂ) ਪਾਰ ਲੰਘਾ ਲੈ ।੩।੮।੩੦।
ਮਲਾਰ ਮਹਲਾ ੧ ਅਸਟਪਦੀਆ ਘਰੁ ੧
ਮਲਾਰ ਪਹਿਲੀ ਪਾਤਿਸ਼ਾਹੀ। ਅਸ਼ਟਪਦੀਆਂ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥
ਚਕਵੀ (ਰਾਤ ਨੂੰ) ਆਪਣੇ ਪਿਆਰੇ (ਚਕਵੇ) ਤੋਂ ਬਿਨਾ ਸੌ ਨਹੀਂ ਸਕਦੀ, ਉਹ ਆਪਣੀਆਂ ਅੱਖਾਂ ਵਿਚ ਨੀਂਦ ਦਾ ਆਉਣਾ ਪਸੰਦ ਨਹੀਂ ਕਰਦੀ
ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
ਜਦੋਂ ਸੂਰਜ ਚੜ੍ਹਦਾ ਹੈ, ਚਕਵੀ ਆਪਣੇ ਪਿਆਰੇ (ਚਕਵੇ) ਨੂੰ ਅੱਖੀਂ ਵੇਖਦੀ ਹੈ, ਲਿਫ ਲਿਫ ਕੇ ਉਸ ਦੇ ਪੈਰੀਂ ਲੱਗਦੀ ਹੈ ।੧।
ਪਿਰ ਭਾਵੈ ਪ੍ਰੇਮੁ ਸਖਾਈ ॥
ਮੈਨੂੰ ਸਦਾ-ਸਹਾਈ ਪ੍ਰੀਤਮ-ਪ੍ਰਭੂ ਦਾ ਪੇ੍ਰਮ ਪਿਆਰਾ ਲੱਗਦਾ ਹੈ ।
ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
ਮੇਰੇ ਅੰਦਰ ਉਸਦੇ ਮਿਲਾਪ ਦੀ ਇਤਨੀ ਤੀਬਰ ਤਾਂਘ ਹੈ ਕਿ ਮੈਂ ਜਗਤ ਵਿਚ ਉਸ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ ।੧।ਰਹਾਉ।
ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
ਕੌਲ (ਫੁੱਲ) ਸਰੋਵਰ ਵਿਚ ਹੁੰਦਾ ਹੈ, (ਸੂਰਜ ਦੀ) ਕਿਰਨ ਆਕਾਸ਼ਾਂ ਵਿਚ ਹੁੰਦੀ ਹੈ, (ਫਿਰ ਭੀ ਉਸ ਕਿਰਨ ਨੂੰ ਤੱਕ ਕੇ ਕੌਲ ਫੁੱਲ) ਸੁਤੇ ਹੀ ਖਿੜ ਪੈਂਦਾ ਹੈ
ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
। (ਪੇ੍ਰਮੀ ਦੇ) ਹਿਰਦੇ ਵਿਚ ਆਪਣੇ ਪ੍ਰੀਤਮ ਦੀ ਅਜੇਹੀ ਪ੍ਰੀਤਿ ਬਣਦੀ ਹੈ ਕਿ ਉਸ ਦੀ ਆਤਮਾ ਪ੍ਰੀਤਮ ਦੀ ਆਤਮਾ ਵਿਚ ਮਿਲ ਜਾਂਦੀ ਹੈ ।੨।
ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
(ਸ੍ਵਾਂਤੀ ਨਛੱਤ® ਦੀ ਵਰਖਾ ਦੇ) ਜਲ ਤੋਂ ਬਿਨਾ ਪਪੀਹਾ ‘ਪ੍ਰਿਉ, ਪ੍ਰਿਉ’ ਕੂਕਦਾ ਹੈ, ਮਾਨੋ, ਵਿਰਲਾਪ ਕਰਦਾ ਹੈ, ਤਰਲੇ ਲੈਂਦਾ ਹੈ ।
ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
ਬੱਦਲ ਗੱਜ ਕੇ ਦਸੀਂ ਪਾਸੀਂ ਵਰ੍ਹਦਾ ਹੈ, ਪਰ ਪਪੀਹੇ ਦੀ ਪਿਆਸ ਸ੍ਵਾਂਤੀ ਬੂੰਦ ਤੋਂ ਬਿਨਾ ਦੂਰ ਨਹੀਂ ਹੁੰਦੀ ।੩।
ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
ਮੱਛੀ ਪਾਣੀ ਵਿਚ ਪੈਦਾ ਹੁੰਦੀ ਹੈ, ਪਾਣੀ ਵਿਚ ਵੱਸਦੀ ਹੈ, ਪੂਰਬਲੀ ਕਮਾਈ ਅਨੁਸਾਰ ਉਹ ਪਾਣੀ ਵਿਚ ਹੀ ਸੁਖ ਦੁਖ ਸਹਾਰਦੀ ਹੈ,
ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
ਪਾਣੀ ਤੋਂ ਬਿਨਾ ਉਹ ਇਕ ਖਿਨ ਭਰ ਤਿਲ ਭਰ ਪਲ ਭਰ ਭੀ ਜੀਊ ਨਹੀਂ ਸਕਦੀ । ਉਸ ਦਾ ਮਰਨ ਜੀਊਣ (ਉਸ ਦੀ ਸਾਰੀ ਉਮਰ ਦਾ ਵਸੇਬਾ) ਉਸ ਪਾਣੀ ਨਾਲ ਹੀ (ਸੰਭਵ) ਹੈ ।੪।
ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾੲਂੀ ॥
ਪਤੀ-ਪ੍ਰਭੂ (ਜੀਵ-ਇਸਤ®ੀ ਦੇ ਹਿਰਦੇ-) ਘਰ ਵਿਚ ਹੀ ਵੱਸਦਾ ਹੈ, ਉਸ ਤੋਂ ਵਿਛੁੜੀ ਹੋਈ ਜੀਵ-ਇਸਤ®ੀ ਜਦੋਂ ਸੱਚੇ ਗੁਰੂ ਦੀ ਰਾਹੀਂ (ਗੁਰੂ ਦੀ ਬਾਣੀ ਦੀ ਰਾਹੀਂ) ਸਨੇਹਾ ਭੇਜਦੀ ਹੈ,
ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
ਤੇ ਆਤਮਕ ਗੁਣ ਇਕੱਠੇ ਕਰਦੀ ਹੈ, ਤਦੋਂ ਹਿਰਦੇ ਵਿਚ ਹੀ ਵੱਸਦਾ ਪ੍ਰਭੂ-ਪਤੀ ਉਸ ਦੇ ਅੰਦਰ ਪਰਗਟ ਹੋ ਜਾਂਦਾ ਹੈ, ਜੀਵ-ਇਸਤ®ੀ ਉਸ ਦੀ ਭਗਤੀ ਦੇ ਰੰਗ ਵਿਚ ਰੰਗੀਜ ਕੇ ਪ੍ਰਸੰਨ ਹੁੰਦੀ ਹੈ ।੫।
ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾੲਂੀ ॥
ਜਿਹੜੀ ਭੀ ਲੁਕਾਈ ਹੈ ਸਾਰੀ ਹੀ ਪਤੀ-ਪ੍ਰਭੂ ਦਾ ਨਾਮ ਲੈਂਦੀ ਹੈ, ਪਰ ਜਿਹੜੀ ਜੀਵ-ਇਸਤ®ੀ ਗੁਰੂ ਨੂੰ ਚੰਗੀ ਲੱਗਦੀ ਹੈ ਉਹ ਪਤੀ-ਪ੍ਰਭੂ ਨੂੰ ਮਿਲ ਪੈਂਦੀ ਹੈ
ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
ਪਤੀ-ਪ੍ਰਭੂ ਤਾਂ ਸਦਾ ਹੀ ਹਰੇਕ ਜੀਵ-ਇਸਤ੍ਰੀ ਦੇ ਨਾਲ ਹੈ ਅੰਗ-ਸੰਗ ਹੈ, ਜੇਹੜੀ ਉਸ ਸਦਾ-ਥਿਰ ਵਿਚ ਜੁੜਦੀ ਹੈ ਗੁਰੂ ਮਿਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਸ਼ਬਦ ਵਿਚ ਜੋੜ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੬।
ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
ਹਰੇਕ ਜੀਵ ਵਿਚ ਪ੍ਰਭੂ ਦੀ ਦਿੱਤੀ ਜਿੰਦ ਰੁਮਕ ਰਹੀ ਹੈ, ਉਹ ਪ੍ਰਭੂ ਆਪ ਹੀ ਹਰੇਕ ਦੀ ਜਿੰਦ (ਆਸਰਾ) ਹੈ । ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ ।
ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
ਗੁਰੂ ਦੀ ਕਿਰਪਾ ਨਾਲ ਜਿਸ ਜੀਵ ਦੇ ਹਿਰਦੇ ਵਿਚ ਹੀ ਪਰਗਟ ਹੋ ਪੈਂਦਾ ਹੈ ਉਹ ਜੀਵ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੭।
ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂੲਂੀ ॥
ਹੇ ਧਰਤੀ ਦੇ ਖਸਮ! ਹੇ ਜੀਵਾਂ ਨੂੰ ਸੁਖ ਦੇਣ ਵਾਲੇ ਪ੍ਰਭੂ! (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜਨਾ ਤੇਰਾ ਆਪਣਾ ਹੀ ਕੰਮ ਹੈ, ਇਸ) ਆਪਣੇ ਕੰਮ ਨੂੰ ਤੂੰ ਆਪ ਹੀ ਸਿਰੇ ਚਾੜ੍ਹਦਾ ਹੈਂ ।
ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
ਹੇ ਨਾਨਕ! (ਆਖ—) ਗੁਰੂ ਦੀ ਕਿਰਪਾ ਨਾਲ ਜਿਸ ਦੇ ਹਿਰਦੇ-ਘਰ ਵਿਚ ਹੀ ਪ੍ਰਭੂ-ਪਤੀ ਪਰਗਟ ਹੋ ਪੈਂਦਾ ਹੈ ਉਸ ਦੀ ਮਾਇਆ ਦੀ ਤਿ®ਸ਼ਨਾ ਦੀ ਸੜਨ ਬੁੱਝ ਜਾਂਦੀ ਹੈ ।੮।੧।
ਮਲਾਰ ਮਹਲਾ ੧ ॥
ਮਲਾਰ ਪਹਿਲੀ ਪਾਤਿਸ਼ਾਹੀ।
ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
(ਜਾਗਤੁ) ਸਾਵਧਾਨ ਹੋ ਕਰ ਜਾਗਤੇ ਜੋ ਗੁਰੂ ਹੈਂ ਹਮ ਤਿਨ ਗੁਰੋਂ ਕੀ ਸੇਵਾ ਮੇਂ ਜਾਗ ਰਹੇ ਹੈਂ ਔਰ ਹਰੀ ਸੇ ਬਿਨਾਂ ਮੇਰਾ ਕੋਈ ਨਹੀਂ॥Çਔਰ ਜਗਤ ਕੈਸਾ ਹੈ? ਸੋ ਕਹਤੇ ਹੈਂ:
ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
ਅਨੇਕ ਜਤਨੋਂ ਕਰ ਰਹਿਣਾ ਨਹੀਂ ਪਾਵਤਾ ਹੈ ਅਰਥਾਤ ਨਾਸਵੰਤ ਹੈ। ਕੈਸੇ? ਦ੍ਰਿਸ†ਾਂਤ: ਜੈਸੇ ਆਗ ਕੀ ਆਂਚ ਸੇ ਕੰਚ ਢਲ ਪੜਤਾ ਹੈ॥੧॥
ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
:— ਹੇ ਝੱਲੇ ਮਨੁੱਖ! ਦੱਸ, ਇਸ ਸਰੀਰ ਦਾ ਇਸ ਧਨ-ਦੌਲਤ ਦਾ ਕੀਹ ਮਾਣ ਕਰਨਾ ਹੋਇਆ?
ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
ਇਹਨਾਂ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ । ਜਗਤ ਵਿਅਰਥ ਹੀ (ਸਰੀਰ ਦੀ) ਹਉਮੈ ਵਿਚ (ਧਨ ਦੇ) ਮਾਣ ਵਿਚ ਖ਼ੁਆਰ ਹੁੰਦਾ ਹੈ ।੧।ਰਹਾਉ।
ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
ਹੇ ਜਗਤ ਦੇ ਮਾਲਕ! ਹੇ ਪ੍ਰਭੂ! ਹੇ ਜੀਵਾਂ ਦੇ ਰਾਖੇ! ਤੇਰੀ (ਸਦਾ) ਜੈ ਹੋਵੇ! (ਹੇ ਝੱਲੇ ਜੀਵ! ਸਦਾ ਉਸ ਰੱਖਣਹਾਰ ਪ੍ਰਭੂ ਦਾ ਆਸਰਾ ਲੈ) । ਉਹ (ਜਗਦੀਸ਼) ਹੀ ਵਿਕਾਰਾਂ ਤੋਂ ਬਚਾਂਦਾ ਹੈ ਤੇ ਜੀਵਾਂ ਦੇ ਜੀਵਨ ਨੂੰ ਪੜਾਤਲਦਾ ਰਹਿੰਦਾ ਹੈ ।
ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥
ਹੇ ਪ੍ਰਭੂ! ਜਿਤਨੀ ਭੀ ਲੁਕਾਈ ਹੈ, ਇਹ ਸਾਰੀ ਹੀ ਤੇਰੇ ਪਾਸੋਂ ਹੀ (ਦਾਤਾਂ) ਮੰਗਦੀ ਹੈ । ਤੇਰੇ ਵਰਗਾ ਹੋਰ ਕੋਈ ਨਹੀਂ ਹੈ ।੨।
ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
ਸਾਰੇ ਜੀਵ ਪੈਦਾ ਕਰ ਕੇ ਜੀਵਾਂ ਦੀ ਜੀਵਨ-ਜੁਗਤਿ ਉਸ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ, (ਸਹੀ ਆਤਮਕ ਜੀਵਨ ਦੀ ਸੂਝ ਵਾਸਤੇ) ਉਹ ਆਪ ਹੀ ਗੁਰੂ ਦੀ ਰਾਹੀਂ (ਗਿਆਨ ਦਾ) ਸੁਰਮਾ ਦੇਂਦਾ ਹੈ ।੩।
ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥
ਪਰਮਾਤਮਾ ਸਦਾ ਅਟੱਲ ਹੈ, ਉਸ ਦੇ ਉੱਪਰ ਹੋਰ ਕੋਈ ਖਸਮ ਨਹੀਂ, ਉਹ ਸਭ ਦਾ ਸ਼ਿਰੋਮਣੀ ਹੈ, ਜੀਵਾਂ ਦੇ ਜਨਮ ਮਰਨ ਦੇ ਗੇੜ, ਭਟਕਣਾ ਤੇ ਡਰ-ਸਹਿਮ ਨਾਸ ਕਰਨ ਵਾਲਾ ਹੈ ।