Sri Guru Granth Sahib Ji — Ang 1277 (punjabi)
ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥
:— ਹੇ ਭਾਈ! ਬੇਸ਼ੱਕ ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੇ, ਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਭੀ (ਪਰਮਾਤਮਾ ਦਾ ਨਾਮ-ਧਨ) ਹਾਸਲ ਨਹੀਂ ਕੀਤਾ ।
ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥
ਗੁਰੂ (ਭੀ) ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ, ਆਤਮਕ ਅਡੋਲਤਾ ਵਿਚ ਮਿਲਦਾ ਹੈ ਪਿਆਰ ਵਿਚ ਮਿਲਦਾ ਹੈ ।
ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਭਟਕਣਾ ਨੇ ਕੁਰਾਹੇ ਪਾ ਰੱਖਿਆ ਹੁੰਦਾ ਹੈ । ਕਿਸਮਤ ਤੋਂ ਬਿਨਾ ਪਰਮਾਤਮਾ ਦਾ ਨਾਮ-ਧਨ ਨਹੀਂ ਲੱਭ ਸਕਦਾ ।੫।
ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥
ਹੇ ਭਾਈ! (ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਤਿੰਨਾਂ ਗੁਣਾਂ ਵਿਚ ਰੱਖਣ ਵਾਲੇ ਕਰਮ-ਕਾਂਡ ਦਾ ਹੀ) ਵਿਚਾਰ ਕਰਦੇ ਹਨ, ਤੇ, ਇਹ ਤਿੰਨਾਂ ਗੁਣਾਂ ਦੀ ਵਿਚਾਰ ਨਿਰੀ ਮਾਇਆ ਹੀ ਹੈ ।
ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ ਮੋਖ ਦੁਆਰੁ ॥
ਇਸ ਉੱਦਮ ਨਾਲ) ਕਦੇ ਭੀ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ, (ਉਹ ਲੋਕ) ਮਾਇਆ ਤੋਂ ਖ਼ਲਾਸੀ ਪਾਣ ਦਾ ਰਸਤਾ ਨਹੀਂ ਲੱਭ ਸਕਦੇ ।
ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥
ਹੇ ਭਾਈ! ਗੁਰੂ (ਦੀ ਸਰਨ) ਤੋਂ ਬਿਨਾ (ਮਾਇਆ ਦੇ ਮੋਹ ਦੀਆਂ) ਫਾਹੀਆਂ ਨਹੀਂ ਟੁੱਟਦੀਆਂ, ਪਰਮਾਤਮਾ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ ।੬।
ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥
ਹੇ ਭਾਈ! ਪੰਡਿਤ ਲੋਕ ਮੁਨੀ ਲੋਕ (ਸ਼ਾਸਤ®ਾਂ ਨੂੰ) ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ (ਕਰਮ ਕਾਂਡ ਦੇ ਗੇੜ ਵਿਚ ਪਾਈ ਰੱਖਣ ਵਾਲੇ) ਵੇਦ (ਆਦਿਕ ਧਰਮ-ਪੁਸਤਕਾਂ ਦਾ ਹੀ) ਅਭਿਆਸ ਕਰਦੇ ਰਹਿੰਦੇ ਹਨ,
ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥
ਪਰ ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਚਿੱਤ ਵਿਚ ਨਹੀਂ ਵੱਸਦਾ, ਪ੍ਰਭੂ ਚਰਨਾਂ ਵਿਚ ਨਿਵਾਸ ਨਹੀਂ ਹੁੰਦਾ,
ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥
ਸਿਰ ਤੋਂ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਮਨ ਵਿਚ (ਮਾਇਆ ਦੀ ਖ਼ਾਤਰ) ਠੱਗੀ (ਟਿਕੀ ਰਹਿਣ ਕਰਕੇ) ਆਤਮਕ ਮੌਤ ਬਣੀ ਰਹਿੰਦੀ ਹੈ ।੭।
ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥
ਹੇ ਭਾਈ! (ਉਂਞ ਤਾਂ) ਹਰੇਕ ਪ੍ਰਾਣੀ ਪਰਮਾਤਮਾ ਦਾ ਨਾਮ ਪ੍ਰਾਪਤ ਕਰਨ ਲਈ ਤਾਂਘਦਾ ਹੈ, ਪਰ ਚੰਗੀ ਕਿਸਮਤ ਤੋਂ ਬਿਨਾ ਮਿਲਦਾ ਨਹੀਂ ਹੈ ।
ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥
ਜਦੋਂ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ ਤਾਂ ਗੁਰੂ ਮਿਲਦਾ ਹੈ (ਤੇ, ਗੁਰੂ ਦੀ ਰਾਹੀਂ) ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।
ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥
ਹੇ ਨਾਨਕ! (ਆਖ—) ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ (ਮੈਂ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ ਨਾਲ ਸਦਾ ਜੁੜਿਆ ਰਹਿੰਦਾ ਹਾਂ ।੮।੨।
ਮਲਾਰ ਮਹਲਾ ੩ ਅਸਟਪਦੀ ਘਰੁ ੨ ॥
ਮਲਾਰ ਤੀਜੀ ਪਾਤਿਸ਼ਾਹੀ। ਅਸ਼ਟਪਦੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥
ਹੇ ਭਾਈ! (ਜਿਸ ਮਨੁੱਖ ਉੱਤੇ) ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਸੇਵਾ ਵਿਚ ਲਾਂਦਾ
ਦੁਖੁ ਪਲੑਰਿ ਹਰਿ ਨਾਮੁ ਵਸਾਏ ॥
ਜਿਹੜਾ ਗੁਰੂ) ਉਸ ਦਾ ਦੁੱਖ ਦੂਰ ਕਰ ਕੇ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਵਸਾਂਦਾ ਹੈ ।
ਸਾਚੀ ਗਤਿ ਸਾਚੈ ਚਿਤੁ ਲਾਏ ॥
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਆਪਣਾ ਚਿੱਤ ਜੋੜਦਾ ਹੈ ਅਤੇ ਸਦਾ ਕਾਇਮ ਰਹਿਣ ਵਾਲੀ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ
ਗੁਰ ਕੀ ਬਾਣੀ ਸਬਦਿ ਸੁਣਾਏ ॥੧॥
ਗੁਰੂ ਦੀ ਬਾਣੀ ਦੀ ਰਾਹੀਂ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣਾ ਨਾਮ) ਸੁਣਾਂਦਾ ਹੈ
ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦੀ ਭਗਤੀ ਕਰਦਾ ਰਹੁ
ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥
ਇਹੀ ਹੈ ਅਸਲ ਖ਼ਜ਼ਾਨਾ) ਹਰਿ-ਨਾਮ ਦਾ (ਇਹ) ਧਨ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਅਤੇ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ ।੧।ਰਹਾਉ।
ਬਿਨੁ ਪਿਰ ਕਾਮਣਿ ਕਰੇ ਸਂੀਗਾਰੁ ॥
ਹੇ ਭਾਈ! (ਜਿਵੇਂ ਜਿਹੜੀ) ਇਸਤ®ੀ ਖਸਮ ਤੋਂ ਬਿਨਾ (ਹੁੰਦੀ ਹੋਈ ਸਰੀਰਕ) ਸਿੰਗਾਰ ਕਰਦੀ ਹੈ
ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥
ਉਹ ਭੈੜੇ ਆਚਰਨ ਵਾਲੀ ਆਖੀ ਜਾਂਦੀ ਹੈ ਅਤੇ ਸਦਾ ਖ਼ੁਆਰ ਹੁੰਦੀ ਹੈ
ਮਨਮੁਖ ਕਾ ਇਹੁ ਬਾਦਿ ਆਚਾਰੁ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਇਹ ਰਵਈਆ ਵਿਅਰਥ ਜਾਂਦਾ ਹੈ
ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥
ਉਹ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਬਥੇਰੇ ਵਿਖਾਵੇ ਦੇ ਧਾਰਮਿਕ ਕਰਮਾਂ ਦੀ ਤਾਕੀਦ ਕਰਦੇ ਹਨ ।
ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ®ੀ ਨੂੰ ਇਹ ਆਤਮਕ ਸੁਹਜ ਫਬਦਾ ਹੈ
ਸਬਦੇ ਪਿਰੁ ਰਾਖਿਆ ਉਰ ਧਾਰਿ ॥
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ
ਏਕੁ ਪਛਾਣੈ ਹਉਮੈ ਮਾਰਿ ॥
ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਸਿਰਫ਼ ਪਰਮਾਤਮਾ ਨਾਮ ਡੂੰਘੀ ਸਾਂਝ ਪਾਂਦੀ ਹੈ
ਸੋਭਾਵੰਤੀ ਕਹੀਐ ਨਾਰਿ ॥੩॥
ਉਸ ਜੀਵ-ਇਸਤ®ੀ ਨੂੰ ਸੋਭਾ ਵਾਲੀ ਕਿਹਾ ਜਾਂਦਾ ਹੈ ।੩।
ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥
ਹੇ ਭਾਈ! (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਤੋਂ ਬਿਨਾ ਕਿਸੇ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ ।
ਮਨਮੁਖ ਲੋਭਿ ਦੂਜੈ ਲੋਭਾਇਆ ॥
ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਲੋਭ ਦੇ ਕਾਰਨ (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ (ਦੇ ਪਿਆਰ) ਵਿਚ ਮਗਨ ਰਹਿੰਦਾ ਹੈ
ਐਸੇ ਗਿਆਨੀ ਬੂਝਹੁ ਕੋਇ ॥
ਹੇ ਭਾਈ! ਜੇ ਕਿਸੇ ਨੂੰ ਆਤਮਕ ਜੀਵਨ ਦੀ ਸੂਝ ਪਈ ਹੈ ਤਾਂ ਇਉਂ ਸਮਝ ਰੱਖੋ
ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥
ਕਿ ਗੁਰੂ ਨੂੰ ਮਿਲਣ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ ।੪।
ਕਹਿ ਕਹਿ ਕਹਣੁ ਕਹੈ ਸਭੁ ਕੋਇ ॥
ਹੇ ਭਾਈ! (ਇਹ) ਫੜ (ਕਿ ਮੈਂ ਭਗਤੀ ਕਰਦਾ ਹਾਂ) ਹਰ ਕੋਈ ਹਰ ਵੇਲੇ ਮਾਰ ਸਕਦਾ ਹੈ
ਬਿਨੁ ਮਨ ਮੂਏ ਭਗਤਿ ਨ ਹੋਇ ॥
ਪਰ ਮਨ ਵੱਸ ਵਿਚ ਆਉਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ ।
ਗਿਆਨ ਮਤੀ ਕਮਲ ਪਰਗਾਸੁ ॥
ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੀ ਮਤਿ ਦੀ ਰਾਹੀਂ ਜਿਸ ਹਿਰਦੇ-ਕੰਵਲ ਦਾ ਖਿੜਾਉ ਹੋ ਜਾਂਦਾ ਹੈ
ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥
, ਨਾਮ (ਜਪਣ) ਦੀ ਰਾਹੀਂ ਉਸ ਹਿਰਦੇ ਵਿਚ (ਸਦਾ ਲਈ) ਨਾਮ ਦਾ ਨਿਵਾਸ ਹੋ ਜਾਂਦਾ ਹੈ ।੫।
ਹਉਮੈ ਭਗਤਿ ਕਰੇ ਸਭੁ ਕੋਇ ॥
ਹੇ ਭਾਈ! (ਗੁਰੂ ਦੀ ਸਰਨ ਆਉਣ ਤੋਂ ਬਿਨਾ ਆਪਣੀ) ਹਉਮੈ ਦੇ ਆਸਰੇ ਹਰ ਕੋਈ ਭਗਤੀ ਕਰਦਾ ਹੈ
ਨਾ ਮਨੁ ਭੀਜੈ ਨਾ ਸੁਖੁ ਹੋਇ ॥
ਪਰ ਇਸ ਤਰ੍ਹਾਂ ਮਨੁੱਖ ਦਾ ਮਨ ਨਾਮ-ਜਲ ਨਾਲ ਤਰ ਨਹੀਂ ਹੁੰਦਾ, ਨਾਹ ਹੀ ਉਸਦੇ ਅੰਦਰ ਆਤਮਕ ਅਨੰਦ ਪੈਦਾ ਹੁੰਦਾ ਹੈ
ਕਹਿ ਕਹਿ ਕਹਣੁ ਆਪੁ ਜਾਣਾਏ ॥
ਇਹ ਫੜ (ਕਿ ਮੈਂ ਭਗਤੀ ਕਰਦਾ ਹਾਂ) ਮਾਰ ਮਾਰ ਕੇ ਮਨੁੱਖ ਆਪਣੇ ਆਪ ਨੂੰ (ਭਗਤ) ਜ਼ਾਹਰ ਕਰਦਾ ਹੈ,
ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥
(ਪਰ ਇਹੋ ਜਿਹੀ) ਭਗਤੀ ਵਿਅਰਥ ਜਾਂਦੀ ਹੈ, (ਮਨੁੱਖ ਆਪਣਾ ਸਾਰਾ) ਜਨਮ ਗਵਾ ਲੈਂਦਾ ਹੈ ।੬।
ਸੇ ਭਗਤ ਸਤਿਗੁਰ ਮਨਿ ਭਾਏ ॥
ਹੇ ਭਾਈ! (ਅਸਲ) ਭਗਤ ਉਹ ਹਨ ਜਿਹੜੇ ਗੁਰੂ ਦੇ ਮਨ ਵਿਚ ਪਿਆਰੇ ਲੱਗਦੇ ਹਨ,
ਅਨਦਿਨੁ ਨਾਮਿ ਰਹੇ ਲਿਵ ਲਾਏ ॥
ਹਰ ਵੇਲੇ ਹਰਿ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ
ਸਦ ਹੀ ਨਾਮੁ ਵੇਖਹਿ ਹਜੂਰਿ ॥
ਉਹ ਮਨੁੱਖ ਹਰਿ-ਨਾਮ ਨੂੰ ਸਦਾ ਹੀ ਆਪਣੇ ਅੰਗ-ਸੰਗ ਵੇਖਦੇ ਹਨ,