Sri Guru Granth Sahib Ji — Ang 1288 (punjabi)
ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥
ਤਾਂ ਤੇ ਉਸ ਸੱਚੇ ਪ੍ਰਭੂ ਨਾਲ ਸਾਂਝ ਬਣਾਈਏ, ਤਦੋਂ ਹੀ (ਨਾਮ-ਸਿਮਰਨ-ਰੂਪ) ਲਿਖਿਆ ਹੋਇਆ (ਲੇਖ) ਮਿਲਦਾ
ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥
ਇਹ ਸਾਰਾ ਨਿਰਨਾ ਪ੍ਰਭੂ ਦੇ ਹੁਕਮ ਵਿਚ ਹੀ ਹੁੰਦਾ ਹੈ, ਤੇ ਇਸ ਦੀ ਸਮਝ (ਇਥੋਂ ਜਗਤ ਤੋਂ) ਤੁਰਿਆਂ ਹੀ ਪੈਂਦੀ ਹੈ
ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥
(ਸੋ,) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰਥ ਹੈ
ਚੋਰ ਜਾਰ ਜੂਆਰ ਪੀੜੇ ਘਾਣੀਐ ॥
ਚੋਰਾਂ ਵਿਭਚਾਰੀਆਂ ਤੇ ਜੂਏ-ਬਾਜ਼ (ਆਦਿਕ ਵਿਕਾਰੀਆਂ ਦਾ ਇਉਂ ਹਾਲ ਹੁੰਦਾ ਹੈ ਜਿਵੇਂ) ਕੋਲ੍ਹ¨ ਵਿਚ ਪੀੜੇ ਜਾ ਰਹੇ ਹਨ;
ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥
ਨਿੰਦਕਾਂ ਤੇ ਚੁਗ਼ਲਖ਼ੋਰਾਂ ਨੂੰ (ਮਾਨੋ, ਨਿੰਦਾ ਤੇ ਚੁਗ਼ਲੀ ਦੀ) ਹਥਕੜੀ ਵੱਜੀ ਹੋਈ ਹੈ (ਭਾਵ, ਇਸ ਭੈੜੀ ਵਾਦੀ ਵਿਚੋਂ ਉਹ ਆਪਣੇ ਆਪ ਨੂੰ ਕੱਢ ਨਹੀਂ ਸਕਦੇ) ।
ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥
ਜੋ ਮਨੁੱਖ ਗੁਰੂ ਦੇ ਸਨਮੁਖ ਹਨ ਉਹ ਪ੍ਰਭੂ ਵਿਚ ਲੀਨ ਹੋ ਕੇ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ ।੨੧।
ਸਲੋਕ ਮਃ ੨ ॥
ਸਲੋਕ ਦੂਜੀ ਪਾਤਿਸ਼ਾਹੀ।
ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥
ਕੰਗਾਲ ਦਾ ਨਾਮ ਬਾਦਸ਼ਾਹ (ਰੱਖਿਆ ਜਾਂਦਾ ਹੈ), ਮੂਰਖ ਦਾ ਪੰਡਿਤ ਨਾਮ (ਪਾਇਆ ਜਾਂਦਾ ਹੈ),
ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥
ਅੰਨ੍ਹੇ ਨੂੰ ਪਾਰਖੂ (ਆਖਿਆ ਜਾਂਦਾ ਹੈ)—(ਬੱਸ! ਜਗਤ) ਇਸ ਤਰ੍ਹਾਂ ਦੀਆਂ (ਉਲਟੀਆਂ) ਗੱਲਾਂ ਕਰਦਾ ਹੈ ।
ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥
ਸ਼ਰਾਰਤਿ (ਕਰਨ ਵਾਲੇ) ਦਾ ਨਾਮ ਚੌਧਰੀ (ਪੈ ਜਾਂਦਾ ਹੈ) ਤੇ ਝੂਠੀ ਜ਼ਨਾਨੀ ਸਭ ਤੋਂ ਅੱਗੇ ਥਾਂ ਮੱਲਦੀ ਹੈ (ਭਾਵ, ਹਰ ਥਾਂ ਪ੍ਰਧਾਨ ਬਣਦੀ ਹੈ) ।
ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥
ਹੇ ਨਾਨਕ! ਇਹ ਹੈ ਨਿਆਂ ਕਲਿਜੁਗ ਦਾ (ਭਾਵ, ਜਿੱਥੇ ਇਹ ਰਵਈਆ ਵਰਤੀਂਦਾ ਹੈ Eਥੇ ਕਲਿਜੁਗ ਦਾ ਪਹਰਾ ਜਾਣੋ) । ਪਰ, ਗੁਰੂ ਦੇ ਸਨਮੁਖ ਹੋਇਆਂ ਹੀ ਇਹ ਸਮਝ ਪੈਂਦੀ ਹੈ (ਕਿ ਇਹ ਵਤੀਰਾ ਮਾੜਾ ਹੈ । ਮਨ ਦੇ ਪਿੱਛੇ ਤੁਰਨ ਵਾਲੇ ਲੋਕ ਇਸ ਰਵਈਏ ਦੇ ਆਦੀ ਹੋਏ ਰਹਿੰਦੇ ਹਨ) ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜਿੑਆ ਨਾਉ ॥
ਹਰਨ, ਬਾਜ਼ ਤੇ ਅਹਲਕਾਰ—ਇਹਨਾਂ ਦਾ ਨਾਮ ਲੋਕ “ਪੜ੍ਹੇ ਹੋਏ” ਰੱਖਦੇ ਹਨ (
ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥
ਫਾਹੀ ਲੱਗੀ ਹੋਈ ਹੈ ਜਿਸ ਵਿਚ ਆਪਣੇ ਹੀ ਜਾਤਿ-ਭਰਾਵਾਂ ਨੂੰ ਫਸਾਂਦੇ ਹਨ; ਪ੍ਰਭੂ ਦੀ ਹਜ਼ੂਰੀ ਵਿਚ ਐਸੇ ਪੜ੍ਹੇ ਹੋਏ ਕਬੂਲ ਨਹੀਂ ਹਨ ।
ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥
ਜਿਸ ਜਿਸ ਨੇ ‘ਨਾਮ’ ਦੀ ਕਮਾਈ ਕੀਤੀ ਹੈ ਉਹੀ ਵਿਦਵਾਨ ਹੈ ਪੰਡਿਤ ਹੈ ਤੇ ਸਿਆਣਾ ਹੈ
ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥
ਜੜ੍ਹ ਸਭ ਤੋਂ ਪਹਿਲਾਂ (ਜ਼ਮੀਨ ਦੇ) ਅੰਦਰ ਜੰਮਦੀ ਹੈ ਤਾਂ ਹੀ (ਰੁੱਖ ਉੱਗ ਕੇ) ਬਾਹਰ ਛਾਂ ਬਣਦੀ ਹੈ (ਸੋ, ਸੁਖਦਾਤੀ ਵਿੱਦਿਆ ਉਹੀ ਹੈ ਜੇ ਪਹਿਲਾਂ ਮਨੁੱਖ ਆਪਣੇ ਮਨ ਵਿਚ ‘ਨਾਮ’ ਬੀਜੇ) ।
ਰਾਜੇ ਸੀਹ ਮੁਕਦਮ ਕੁਤੇ ॥
ਰਾਜੇ (ਮਾਨੋ) ਸ਼ੇਰ ਹਨ (ਉਹਨਾਂ ਦੇ, ਪੜ੍ਹੇ ਹੋਏ) ਅਹਲਕਾਰ (ਮਾਨੋ) ਕੁੱਤੇ ਹਨ
ਜਾਇ ਜਗਾਇਨਿੑ ਬੈਠੇ ਸੁਤੇ ॥
ਬੈਠੇ-ਸੁੱਤੇ ਬੰਦਿਆਂ ਨੂੰ (ਭਾਵ, ਵੇਲੇ ਕੁਵੇਲੇ) ਜਾ ਜਗਾਂਦੇ ਹਨ (ਭਾਵ, ਤੰਗ ਕਰਦੇ ਹਨ) ।
ਚਾਕਰ ਨਹਦਾ ਪਾਇਨਿੑ ਘਾਉ ॥
ਇਹ ਅਹਲਕਾਰ (ਮਾਨੋ ਸ਼ੇਰਾਂ ਦੀਆਂ) ਨਹੁੰਦ®ਾਂ ਹਨ, ਜੋ (ਲੋਕਾਂ ਦਾ) ਘਾਤ ਕਰਦੀਆਂ ਹਨ, (ਰਾਜੇ-ਸ਼ੀਂਹ ਇਹਨਾਂ ਮੁਕੱਦਮ) ਕੁੱਤਿਆਂ ਦੀ ਰਾਹੀਂ (ਲੋਕਾਂ ਦਾ) ਲਹੂ ਪੀਂਦੇ ਹਨ ।
ਰਤੁ ਪਿਤੁ ਕੁਤਿਹੋ ਚਟਿ ਜਾਹੁ ॥
ਰਤ ਪਿਤ ਅਰਥਾਤ ਬਾਕੀ ਰਹਾ ਹੂਆ ਲੇਸ ਮਾਤ੍ਰ ਧਨੁ ਕੁਤੇ (ਮੁਕਦਮ) ਚੌਧਰੀ ਚਟ ਜਾਤੇ ਹੈਂ॥
ਜਿਥੈ ਜੀਆਂ ਹੋਸੀ ਸਾਰ ॥
ਜਿਸ ਪਰਲੋਕ ਅਸਥਾਨ ਮੇਂ ਜੀਵੋਂ ਕੀ (ਸਾਰ) ਸਮਾਲ ਹੋਵੈਗੀ ਤਹਾਂ ਇਨਸਾਫ ਹੋਤਾ ਹੈ॥
ਨਕਂੀ ਵਢਂੀ ਲਾਇਤਬਾਰ ॥੨॥
ਪਰ ਜਿੱਥੇ ਜੀਵਾਂ ਦੀ (ਕਰਣੀ ਦੀ) ਪਰਖ ਹੁੰਦੀ ਹੈ, Eਥੇ ਅਜੇਹੇ (ਪੜ੍ਹੇ ਹੋਏ ਬੰਦੇ) ਬੇ-ਇਤਬਾਰੇ ਨੱਕ-ਵੱਢੇ (ਸਮਝੇ ਜਾਂਦੇ ਹਨ) ।੨।
ਪਉੜੀ ॥
pauVI[
ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥
ਜੋ ਪ੍ਰਭੂ) ਆਪ ਜਗਤ ਪੈਦਾ ਕਰਦਾ ਹੈ ਤੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ,
ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥
ਉਸ ਦਾ ਡਰ ਰੱਖਣ ਤੋਂ ਬਿਨਾ (ਮਾਇਆ ਪਿੱਛੇ) ਭਟਕਣ (-ਰੂਪ ਬੰਧਨ) ਕੱਟਿਆ ਨਹੀਂ ਜਾਂਦਾ, ਨਾਹ ਹੀ ਉਸ ਦੇ ਨਾਮ ਵਿਚ ਪਿਆਰ ਬਣਦਾ ਹੈ ।
ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥
ਪ੍ਰਭੂ ਦਾ ਡਰ ਗੁਰੂ ਦੀ ਸਰਣ ਪਿਆਂ ਪੈਦਾ ਹੁੰਦਾ ਹੈ ਤੇ (‘ਰਬਾਣੀ ਬੰਦ’ ਵਿਚੋਂ) ਖ਼ਲਾਸੀ ਦਾ ਰਸਤਾ ਮਿਲਦਾ ਹ
ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਡਰ ਰੱਖਿਆਂ ਬੇਅੰਤ ਪ੍ਰਭੂ ਦੀ ਜੋਤਿ ਵਿਚ ਜੋਤਿ ਮਿਲਿਆਂ ਮਨ ਦੀ ਅਡੋਲਤਾ ਪ੍ਰਾਪਤ ਹੁੰਦੀ ਹੈ ।
ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥
ਇਸ ਡਰ ਕਰਕੇ ਹੀ ਗੁਰਮਤਿ ਦੀ ਰਾਹੀਂ (ਉੱਚੀ) ਵੀਚਾਰ ਬਣਦੀ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ
ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥
ਇਸ ਡਰ ਦੀ ਰਾਹੀਂ ਹੀ ਡਰ-ਰਹਿਤ ਪ੍ਰਭੂ ਮਿਲਦਾ ਹੈ ਜਿਸ ਦਾ ਅੰਤ ਨਹੀਂ ਪੈਂਦਾ ਜਿਸ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭਦਾ ।
ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਪ੍ਰਭੂ ਦੇ ਡਰ (ਵਿਚ ਰਹਿਣ ਦੀ) ਸਾਰ ਨਹੀਂ ਪੈਂਦੀ
ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥
ਹੇ ਨਾਨਕ! ਪ੍ਰਭੂ ਦੇ ‘ਨਾਮ’ ਤੋਂ ਹੀ ਸੁਖ ਮਿਲਦਾ ਹੈ ਤੇ (ਇਹ ‘ਨਾਮ’) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਿਰਦੇ ਵਿਚ ਟਿਕਦਾ ਹੈ ।੨੨।
ਸਲੋਕ ਮਃ ੧ ॥
ਸਲੋਕ ਪਹਿਲੀ ਪਾਤਿਸ਼ਾਹੀ।
ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥
:— ਰੂਪ ਦੀ ਕਾਮ (-ਵਾਸਨਾ) ਨਾਲ ਮਿੱਤ®ਤਾ ਹੈ, ਭੁੱਖ ਦਾ ਸੁਆਦ ਨਾਲ ਸੰਬੰਧ ਹੈ ।
ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥
ਲੱਬ ਦੀ ਧਨ ਨਾਲ ਚੰਗੀ ਤਰ੍ਹਾਂ ਮਿਲਵੀਂ ਇਕ-ਮਿਕਤਾ ਹੈ (ਨੀਂਦਰ ਨਾਲ) ਊਂਘ ਰਹੇ ਨੂੰ ਸਉੜੀ ਥਾਂ ਹੀ ਪਲੰਘ ਹੈ
ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥
ਕੋ®ਧ ਬਹੁਤ ਬੋਲਦਾ ਹੈ, (ਕੋ®ਧ ਵਿਚ) ਅੰਨ੍ਹਾ (ਹੋਇਆ ਬੰਦਾ) ਖ਼ੁਆਰ ਹੋ ਕੇ ਬਦ-ਜ਼ਬਾਨੀ ਹੀ ਕਰਦਾ ਹੈ ।
ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ (ਮਨੁੱਖ ਦੇ) ਮੂੰਹ ਵਿਚ (ਬਦ-ਕਲਾਮੀ ਦੀ) ਬੋ ਹੀ ਹੁੰਦੀ ਹੈ (ਬੋਲਣ ਨਾਲੋਂ ਇਸ ਦਾ) ਚੁੱਪ ਰਹਿਣਾ ਚੰਗਾ ਹੈ ।੧।
ਮਃ ੧ ॥
ਪਹਿਲੀ ਪਾਤਿਸ਼ਾਹੀ।
ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥
ਰਾਜ, ਧਨ, ਸੁੰਦਰਤਾ, (ਉੱਚੀ) ਜਾਤਿ, ਤੇ ਜੁਆਨੀ—ਇਹ ਪੰਜੇ ਹੀ (ਮਾਨੋ) ਠੱਗ ਹਨ,
ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥
ਇਹਨਾਂ ਠੱਗਾਂ ਨੇ ਜਗਤ ਨੂੰ ਠੱਗ ਲਿਆ ਹੈ (ਜੋ ਭੀ ਇਹਨਾਂ ਦੇ ਅੱਡੇ ਚੜ੍ਹਿਆ) ਕਿਸੇ ਨੇ (ਇਹਨਾਂ ਤੋਂ) ਆਪਣੀ ਇੱਜ਼ਤ ਨਹੀਂ ਬਚਾਈ ।
ਏਨਾ ਠਗਨਿੑ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥
ਇਹਨਾਂ (ਠੱਗਾਂ) ਨੂੰ ਭੀ ਉਹ ਠੱਗ (ਭਾਵ, ਸਿਆਣੇ ਬੰਦੇ) ਦਾਉ ਲਾ ਜਾਂਦੇ ਹਨ (ਭਾਵ, ਉਹ ਬੰਦੇ ਇਹਨਾਂ ਦੀ ਚਾਲ ਵਿਚ ਨਹੀਂ ਆਉਂਦੇ) ਜੋ ਸਤਿਗੁਰੂ ਦੀ ਸਰਨ ਆਉਂਦੇ ਹਨ ।
ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥
ਪਰ) ਹੇ ਨਾਨਕ! ਹੋਰ ਬੜੇ ਭਾਗ-ਹੀਣ (ਇਹਨਾਂ ਦੇ ਢਹੇ ਚੜ੍ਹ ਕੇ) ਲੁੱਟੇ ਜਾ ਰਹੇ ਹਨ ।੨।
ਪਉੜੀ ॥
pauVI[
ਪੜਿਆ ਲੇਖੇਦਾਰੁ ਲੇਖਾ ਮੰਗੀਐ ॥
ਜੇ ਮਨੁੱਖ ਵਿਦਵਾਨ ਭੀ ਹੋਵੇ ਤੇ ਚਤੁਰਾਈ ਦੀਆਂ ਗੱਲਾਂ ਭੀ ਕਰਨਾ ਜਾਣਦਾ ਹੋਵੇ (‘ਤਿ®ਸ਼ਨਾ’ ਬਾਰੇ) ਉਸ ਤੋਂ ਭੀ ਲੇਖਾ ਲਈਦਾ ਹੈ (ਭਾਵ, ‘ਤਿ®ਸ਼ਨਾ’ ਉਸ ਤੋਂ ਭੀ ਲੇਖਾ ਲੈਂਦੀ ਹੈ, ਨਿਰੀ ਵਿੱਦਿਆ ਤੇ ਚਤੁਰਾਈ ‘ਤਿ®ਸ਼ਨਾ’ ਤੋਂ ਬਚਾ ਨਹੀਂ ਸਕਦੀ)
ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥
(ਕਿਉਂਕਿ) ਪ੍ਰਭੂ ਦੇ ਨਾਮ ਤੋਂ ਬਿਨਾ (ਪੜ੍ਹਿਆ ਹੋਇਆ ਭੀ) ਕੂੜ ਦਾ ਹੀ ਵਪਾਰੀ ਹੈ; ਔਖਾ ਹੁੰਦਾ ਹੈ ਔਖਿਆਈ ਹੀ ਪਾਂਦਾ ਹੈ ।
ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥
ਉਸ ਦੇ (ਜ਼ਿੰਦਗੀ ਦੇ) ਗਲੀਆਂ ਤੇ ਰਸਤੇ (ਤਿ®ਸ਼ਨਾ ਦੀ ਅੱਗ ਨਾਲ) ਰੁਕੇ ਪਏ ਹਨ (ਉਹਨਾਂ ਵਿਚੋਂ ਦੀ ਲੰਘਣਾ) ਔਖਾ ਹੈ ।
ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥
ਗੁਰ-ਸ਼ਬਦ ਦੀ ਰਾਹੀਂ ਸੰਤੋਖੀ ਬੰਦਿਆਂ ਨੂੰ ਸਦਾ ਕਾਇਮ ਰਹਿਣ ਵਾਲਾ ਬੇ-ਮੁਥਾਜ ਪਰਮਾਤਮਾ ਮਿਲਦਾ ਹੈ ।
ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥
ਪ੍ਰਭੂ (ਮਾਨੋ) ਬੜਾ ਡੂੰਘਾ (ਸਮੁੰਦਰ) ਹੈ, (ਵਿੱਦਿਆ ਚਤੁਰਾਈ ਦੇ ਆਸਰੇ) ਉਸ ਦੀ ਥਾਹ ਨਹੀਂ ਪੈ ਸਕਦੀ ।
ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥
ਸਗੋਂ ‘ਪੜ੍ਹਿਆ ਕੂੜਿਆਰੁ’ ਵਿੱਦਿਆ ਦੇ ਮਾਣ ਵਿਚ ਰਹਿ ਕੇ ਤਿ®ਸ਼ਨਾ ਦੀਆਂ) ਚੋਟਾਂ ਦਬਾਦਬ ਖਾਂਦਾ ਹੈ; (ਪਿਆ ਪੜ੍ਹਿਆ ਹੋਇਆ ਹੋਵੇ) ਕੋਈ ਮਨੁੱਖ ਗੁਰੂ (ਦੀ ਸਰਨ) ਤੋਂ ਬਿਨਾ (ਤਿ®ਸ਼ਨਾ ਤੋਂ) ਬੱਚ ਨਹੀਂ ਸਕਦਾ ।
ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥
(ਪਰਮਾਤਮਾ ਦਾ) ਨਾਮ ਸਿਮਰਨਾ ਚਾਹੀਦਾ ਹੈ (ਜੇ ਨਾਮ ਸਿਮਰੀਏ) ਤਾਂ ਬੇਸ਼ਕ ਇੱਜ਼ਤ ਨਾਲ ਪ੍ਰਭੂ ਦੇ ਦਰ ਤੇ ਅੱਪੜੋ ।
ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥
(ਸਿਮਰਨ ਦੀ ਬਰਕਤਿ ਨਾਲ) ਇਹ ਨਿਸਚਾ ਬਣਦਾ ਹੈ ਕਿ ਪ੍ਰਭੂ ਆਪਣੇ ਹੁਕਮ ਵਿਚ ਜੀਵਾਂ ਨੂੰ ਜੀਵਨ ਤੇ ਰੋਜ਼ੀ ਦੇਂਦਾ ਹੈ ।੨੩।