Sri Guru Granth Sahib Ji — Ang 1294 (punjabi)
ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧
ਰਾਗ ਕਾਨੜਾ ਚਉਪਦੇ ਚੌਥੀ ਪਾਤਿਸ਼ਾਹੀ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸੱਚਾ ਹੈ ਉਸ ਦਾ ਨਾਮ, ਰਚਣਹਾਰ ਉਸ ਦੀ ਵਿਅਕਤੀ ਅਤੇ ਅਮਰ ਉਸ ਦਾ ਸਰੂਪ। ਉਹ ਡਰ-ਰਹਿਤ, ਦੁਸ਼ਮਨੀ ਦੇ ਬਗੈਰ, ਅਜਨਮਾਂ ਅਤੇ ਸਵੈ-ਪ੍ਰਕਾਸ਼ਵਾਨ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥
:— ਹੇ ਭਾਈ! ਮੇਰਾ ਮਨ ਸੰਤ ਜਨਾਂ ਨੂੰ ਮਿਲ ਕੇ ਆਤਮਕ ਜੀਵਨ ਵਾਲਾ ਬਣ ਗਿਆ ਹੈ
ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥
। ਮੈਂ ਸੰਤ ਜਨਾਂ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ । (ਸੰਤ ਜਨਾਂ ਦੀ) ਸੰਗਤਿ ਵਿਚ ਮਿਲ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।੧।ਰਹਾਉ।
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥
ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਆਪਣੀ ਮਿਹਰ ਕਰ, ਮੈਂ ਸੰਤ ਜਨਾਂ ਦੀ ਚਰਨੀਂ ਲੱਗਾ ਰਹਾਂ
ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥
ਹੇ ਭਾਈ! ਸ਼ਾਬਾਸ਼ ਹੈ ਸੰਤ ਜਨਾਂ ਨੂੰ ਜਿਨ੍ਹਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੋਈ ਹੈ । ਸੰਤ ਜਨਾਂ ਨੂੰ ਮਿਲ ਕੇ ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਵਿਕਾਰਾਂ ਤੋਂ ਬਚ ਜਾਂਦੇ ਹਨ ।੧।
ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥
ਹੇ ਭਾਈ! (ਮਨੁੱਖ ਦਾ) ਮਨ (ਆਮ ਤੌਰ ਤੇ) ਕਈ ਤਰੀਕਿਆਂ ਨਾਲ ਸਦਾ ਭਟਕਦਾ ਫਿਰਦਾ ਹੈ,
ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥
ਸੰਤ ਜਨਾਂ ਨੂੰ ਮਿਲ ਕੇ (ਇਉਂ) ਵੱਸ ਵਿਚ ਕਰ ਲਈਦਾ ਹੈ, ਜਿਵੇਂ ਕਿਸੇ ਸ਼ਿਕਾਰੀ ਨੇ ਜਾਲ ਖਿਲਾਰਿਆ, ਅਤੇ ਮੱਛੀ ਨੂੰ (ਕੁੰਡੇ ਵਿਚ) ਫਸਾ ਕੇ ਕਾਬੂ ਕਰ ਕੇ ਲੈ ਗਿਆ ।੨।
ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥
ਹੇ ਭਾਈ! ਪਰਮਾਤਮਾ ਦੇ ਸੇਵਕ ਸੰਤ ਜਨ ਭਲੇ ਅਤੇ ਚੰਗੇ ਜੀਵਨ ਵਾਲੇ ਹੁੰਦੇ ਹਨ, ਸੰਤ ਜਨਾਂ ਨੂੰ ਮਿਲ ਕੇ (ਮਨ ਦੀ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ।
ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥
ਜਿਵੇਂ ਸਾਬਣ ਨਾਲ ਕੱਪੜਾ (ਸਾਫ਼) ਕਰ ਲਈਦਾ ਹੈ, (ਤਿਵੇਂ ਸੰਤ ਜਨਾਂ ਦੀ ਸੰਗਤਿ ਵਿਚ ਮਨੁੱਖ ਦੇ ਅੰਦਰੋਂ) ਹਉਮੈ ਦਾ ਵਿਕਾਰ ਸਾਰਾ ਨਿਕਲ ਜਾਂਦਾ ਹੈ ।੩।
ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥
ਹੇ ਦਾਸ ਨਾਨਕ! ਜਿਸ ਮਨੁੱਖ ਦੇ ਮੱਥੇ ਉੱਤੇ ਠਾਕੁਰ-ਪ੍ਰਭੂ ਨੇ ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ ਲੇਖ) ਲਿਖ ਦਿੱਤਾ
ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥
ਉਸ ਨੇ ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ । ਉਸ ਨੇ ਉਹ ਪਰਮਾਤਮਾ ਲੱਭ ਲਿਆ ਜਿਹੜਾ ਸਾਰੀ ਗ਼ਰੀਬੀ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ । ਉਹ ਮਨੁੱਖ ਨਾਮ ਵਿਚ (ਜੁੜ ਕੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਿਆ ।੪।੧।
ਕਾਨੜਾ ਮਹਲਾ ੪ ॥
ਕਾਨੜਾ ਚੋਥੀ ਪਾਤਿਸ਼ਾਹੀ।
ਮੇਰਾ ਮਨੁ ਸੰਤ ਜਨਾ ਪਗ ਰੇਨ ॥
ਹੇ ਭਾਈ! ਮੇਰਾ ਮਨ ਸੰਤ ਜਨਾਂ ਦੇ ਚਰਨਾਂ ਦੀ ਧੂੜ (ਮੰਗਦਾ ਹੈ) ।
ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ (ਜਿਸ ਨੇ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਦਾ ਕੋਰਾ ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜ ਗਿਆ ।੧।ਰਹਾਉ।
ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥
ਹੇ ਭਾਈ! ਅਸੀ ਜੀਵ (ਪਰਮਾਤਮਾ ਵਲੋਂ) ਬੇ-ਧਿਆਨੇ ਗ਼ਾਫ਼ਿਲ ਰਹਿੰਦੇ ਹਾਂ, ਅਸੀ ਨਹੀਂ ਜਾਣਦੇ ਕਿ ਪਰਮਾਤਮਾ ਕਿਹੋ ਜਿਹਾ ਉੱਚੀ ਆਤਮਕ ਅਵਸਥਾ ਵਾਲਾ ਹੈ ਅਤੇ ਕੇਡਾ ਬੇਅੰਤ ਵੱਡਾ ਹੈ ।
ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥
(ਜਿਹੜੇ ਗੁਰੂ ਦੀ ਸਰਨ ਪੈ ਗਏ, ਉਹਨਾਂ ਨੂੰ) ਗੁਰੂ ਨੇ ਸਿਆਣੇ ਚਿੱਤ ਵਾਲੇ ਬਣਾ ਦਿੱਤਾ । ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ ਨੇ ਜਿਸ ਦਾ ਪੱਖ ਕੀਤਾ, ਉਸ ਨੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ ।੧।
ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥
ਹੇ ਭਾਈ! ਜੇ (ਮੇਰੇ) ਮਨ ਦੇ ਪਿਆਰੇ ਸੰਤ ਜਨ (ਮੈਨੂੰ) ਮਿਲ ਪੈਣ, ਤਾਂ ਮੈਂ ਉਹਨਾਂ ਨੂੰ (ਆਪਣਾ) ਹਿਰਦਾ ਕੱਟ ਕੇ ਦੇ ਦਿਆਂ
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥
ਜਿਨ੍ਹਾਂ ਨੂੰ) ਪਰਮਾਤਮਾ ਦੇ ਸੰਤ ਮਿਲ ਪਏ, ਉਹਨਾਂ ਨੂੰ ਪਰਮਾਤਮਾ ਮਿਲ ਪਿਆ । ਹੇ ਭਾਈ! ਸੰਤ ਜਨ ਅਸਾਂ ਜੀਵਾਂ ਨੂੰ ਪਤਿਤਾਂ ਤੋਂ ਪਵਿੱਤਰ ਕਰ ਲੈਂਦੇ ਹਨ ।੨।
ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥
ਹੇ ਭਾਈ! ਪਰਮਾਤਮਾ ਦੇ ਸੇਵਕ ਜਗਤ ਵਿਚ ਉੱਚੇ ਜੀਵਨ ਵਾਲੇ ਅਖਵਾਂਦੇ ਹਨ, ਕਿਉਂਕਿ ਉਹਨਾਂ ਨੂੰ ਮਿਲਿਆਂ ਪੱਥਰ (ਭੀ ਅੰਦਰੋਂ) ਸਿੱਜ ਜਾਂਦੇ ਹਨ (ਪੱਥਰ-ਦਿਲ ਮਨੁੱਖ ਭੀ ਨਰਮ-ਦਿਲ ਹੋ ਜਾਂਦੇ ਹਨ) ।