Sri Guru Granth Sahib Ji — Ang 1307 (punjabi)
ਕਾਨੜਾ ਮਹਲਾ ੫ ਘਰੁ ੧੦
ਕਾਨੜਾ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥
ਹੇ ਸੰਤ ਜਨੋ! ਮੈਨੂੰ ਇਹੋ ਜਿਹਾ ਦਾਨ ਦੇਹੋ (ਜੋ ਕਾਮਾਦਿਕ ਪੰਜ ਵੈਰੀਆਂ ਤੋਂ ਬਚਾ ਰੱਖੇ, ਮੇਰੀ) ਜਿੰਦ (ਨਾਮ ਦੀ ਦਾਤਿ ਤੋਂ) ਸਦਕੇ ਜਾਂਦੀ ਹੈ ।
ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥
(ਇਹ ਜਿੰਦ) ਅਹੰਕਾਰ ਵਿਚ ਮਸਤ ਰਹਿੰਦੀ ਹੈ, (ਕਾਮਾਦਿਕ) ਪੰਜ (ਚੋਰਾਂ ਦੇ ਹੱਥੋਂ) ਠੱਗੀ ਜਾਂਦੀ ਹੈ, (ਉਹਨਾਂ ਕਾਮਾਦਿਕਾਂ ਵਿਚ ਹੀ) ਫਸ ਕੇ (ਉਹਨਾਂ ਦੇ ਹੀ) ਨੇੜੇ ਟਿਕੀ ਰਹਿੰਦੀ ਹੈ । ਮੈਂ (ਇਹਨਾਂ ਤੋਂ ਬਚਣ ਲਈ) ਸੰਤ ਜਨਾਂ ਦੀ ਸਰਨ ਤੱਕੀ ਹੈ । (ਹੇ ਸੰਤ ਜਨੋ! ਮੇਰਾ ਇਹਨਾਂ ਕਾਮਾਦਿਕ) ਵੈਰੀਆਂ ਵਾਲਾ ਸਾਥ ਦੂਰ ਕਰੋ ।੧।ਰਹਾਉ।
ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥
ਹੇ ਸੰਤ ਜਨੋ! (ਕਾਮਾਦਿਕ ਪੰਜਾਂ ਵੈਰੀਆਂ ਦੇ ਪ੍ਰਭਾਵ ਹੇਠ ਰਹਿ ਕੇ ਮਨੁੱਖ ਦੀ ਜਿੰਦ) ਕੋ®ੜਾਂ ਜਨਮਾਂ ਜੂਨਾਂ ਵਿਚ ਭਟਕਦੀ ਰਹਿੰਦੀ ਹੈ । (ਹੇ ਸੰਤ ਜਨੋ!) ਮੈਂ ਹੋਰ ਆਸਰੇ ਛੱਡ ਕੇ ਤੁਹਾਡੇ ਦਰ ਤੇ ਆਇਆ ਹਾਂ ।੧।
ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥
ਹੇ ਭਾਈ! ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਉਸ ਨੂੰ (ਕਾਮਾਦਿਕ ਵੈਰੀਆਂ ਦਾ ਟਾਕਰਾ ਕਰਨ ਲਈ ਪਰਮਾਤਮਾ ਦਾ) ਨਾਮ ਆਸਰਾ ਮਿਲ ਜਾਂਦਾ ਹੈ, ਉਸ ਦਾ ਇਹ ਦੁਰਲੱਭ (ਮਨੁੱਖਾ) ਜਨਮ ਕਾਮਯਾਬ ਹੋ ਜਾਂਦਾ ਹੈ ।
ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥
ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਤੇ ਆਖ—ਹੇ ਪ੍ਰਭੂ! ਮੈਨੂੰ ਆਪਣੇ ਨਾਮ ਦਾ ਆਸਰਾ ਦੇ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।੨।੧।੪੫।
ਕਾਨੜਾ ਮਹਲਾ ੫ ਘਰੁ ੧੧
ਕਾਨੜਾ ਪੰਜਵੀਂ ਪਾਤਿਸ਼ਾਹੀ।
ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਸ¤ਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।
ਸਹਜ ਸੁਭਾਏ ਆਪਨ ਆਏ ॥
ਹੇ ਭਾਈ! (ਕਿਸੇ) ਆਤਮਕ ਅਡੋਲਤਾ ਵਾਲੇ ਪਿਆਰ ਦੀ ਪ੍ਰੇਰਨਾ ਨਾਲ (ਪ੍ਰਭੂ ਜੀ) ਆਪਣੇ ਆਪ ਹੀ (ਮੈਨੂੰ) ਆ ਮਿਲੇ ਹਨ,
ਕਛੂ ਨ ਜਾਨੌ ਕਛੂ ਦਿਖਾਏ ॥
ਮੈਂ ਤਾਂ ਨਾਹ ਕੁਝ ਜਾਣਦਾ-ਬੁੱਝਦਾ ਹਾਂ, ਨਾਹ ਮੈਂ ਕੋਈ ਚੰਗੀ ਕਰਣੀ ਵਿਖਾ ਸਕਿਆ ਹਾਂ ।
ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥
ਮੈਨੂੰ ਭੋਲੇ ਬਾਲ ਨੂੰ ਉਹ ਸੁਖਾਂ ਦਾ ਮਾਲਕ ਪ੍ਰਭੂ (ਆਪ ਹੀ) ਆ ਮਿਲਿਆ ਹੈ ।੧।ਰਹਾਉ।
ਸੰਜੋਗਿ ਮਿਲਾਏ ਸਾਧ ਸੰਗਾਏ ॥
ਹੇ ਭਾਈ! (ਕਿਸੇ ਪਿਛਲੇ) ਸੰਜੋਗ ਨੇ (ਮੈਨੂੰ) ਸਾਧ ਸੰਗਤਿ ਵਿਚ ਮਿਲਾ ਦਿੱਤਾ,
ਕਤਹੂ ਨ ਜਾਏ ਘਰਹਿ ਬਸਾਏ ॥
(ਹੁਣ ਮੇਰਾ ਮਨ) ਕਿਸੇ ਭੀ ਹੋਰ ਪਾਸੇ ਨਹੀਂ ਜਾਂਦਾ, (ਹਿਰਦੇ-) ਘਰ ਵਿਚ ਹੀ ਟਿਕਿਆ ਰਹਿੰਦਾ ਹੈ ।
ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥
(ਮੇਰੇ ਇਸ ਸਰੀਰ ਵਿਚ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਪਰਗਟ ਹੋ ਪਿਆ ਹੈ ।੧।
ਚਰਨ ਲੁਭਾਏ ਆਨ ਤਜਾਏ ॥
ਹੇ ਭਾਈ! (ਪ੍ਰਭੂ ਦੇ) ਚਰਨਾਂ ਨੇ (ਮੈਨੂੰ ਆਪਣੇ ਵਲ) ਖਿੱਚ ਪਾ ਲਈ ਹੈ, ਮੈਥੋਂ ਹੋਰ ਸਾਰੇ ਮੋਹ-ਪਿਆਰ ਛਡਾ ਲਏ ਹਨ,
ਥਾਨ ਥਨਾਏ ਸਰਬ ਸਮਾਏ ॥
(ਹੁਣ ਮੈਨੂੰ ਇਉਂ ਦਿੱਸਦਾ ਹੈ ਕਿ ਉਹ ਪ੍ਰਭੂ) ਹਰੇਕ ਥਾਂ ਵਿਚ ਸਭਨਾਂ ਵਿਚ ਵੱਸ ਰਿਹਾ ਹੈ ।
ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥
(ਹੁਣ ਉਸ ਦਾ ਦਾਸ) ਨਾਨਕ ਬੜੇ ਆਨੰਦ ਨਾਲ ਉਸ ਦੇ ਗੁਣ ਉਚਾਰਦਾ ਰਹਿੰਦਾ ਹੈ ।੨।੧।੪੬।
ਕਾਨੜਾ ਮਹਲਾ ੫ ॥
ਕਾਨੜਾ ਪੰਜਵੀਂ ਪਾਤਿਸ਼ਾਹੀ।
ਗੋਬਿੰਦ ਠਾਕੁਰ ਮਿਲਨ ਦੁਰਾੲਂੀ ॥
ਹੇ ਭਾਈ! ਗੋਬਿੰਦ ਨੂੰ ਠਾਕੁਰ ਨੂੰ ਮਿਲਣਾ ਬਹੁਤ ਔਖਾ ਹੈ ।
ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥
ਉਹ ਪਰਮਾਤਮਾ (ਉਂਞ ਤਾਂ) ਸਭਨਾਂ ਵਿਚ ਸਮਾਇਆ ਹੋਇਆ ਹੈ (ਪਰ) ਉਸ ਦਾ ਸਰੂਪ ਅੰਦਾਜ਼ੇ ਤੋਂ ਪਰੇ ਹੈ, ਉਹ ਅਪਹੁੰਚ ਹੈ, ਉਸ ਤਕ ਗਿਆਨ-ਇੰਦਿ®ਆਂ ਦੀ ਪਹੁੰਚ ਨਹੀਂ ਹੋ ਸਕਦੀ ।੧।ਰਹਾਉ।
ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥
ਹੇ ਭਾਈ! (ਨਿਰਾ ਗਿਆਨ ਦੀਆਂ) ਗੱਲਾਂ ਕਰਨ ਨਾਲ, (ਤੀਰਥ ਆਦਿਕਾਂ ਤੇ) ਭੌਣ ਨਾਲ ਪਰਮਾਤਮਾ ਨਹੀਂ ਮਿਲਦਾ, ਅਨੇਕਾਂ ਯੁਕਤੀਆਂ ਤੇ ਚਤੁਰਾਈਆਂ ਨਾਲ ਭੀ ਨਹੀਂ ਮਿਲਦਾ ।੧।
ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥
ਹੇ ਭਾਈ! ਅਨੇਕਾਂ ਜਤਨਾਂ ਅਤੇ ਅਨੇਕਾਂ ਹੀਲਿਆਂ ਨਾਲ ਪਰਮਾਤਮਾ ਨਹੀਂ ਮਿਲਦਾ । ਉਹ ਤਦੋਂ ਹੀ ਮਿਲਦਾ ਹੈ ਜਦੋਂ ਉਸ ਦੀ ਆਪਣੀ ਕਿਰਪਾ ਹੁੰਦੀ ਹੈ ।
ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥
ਹੇ ਦਾਸ ਨਾਨਕ! ਦਇਆਲ, ਕਿਰਪਾਲ, ਕਿਰਪਾ ਦਾ ਖ਼ਜ਼ਾਨਾ ਪ੍ਰਭੂ ਸੰਤ ਜਨਾਂ ਦੀ ਚਰਨ-ਧੂੜ ਵਿਚ ਰਿਹਾਂ ਮਿਲਦਾ ਹੈ ।੨।੨।੪੭।
ਕਾਨੜਾ ਮਹਲਾ ੫ ॥
ਕਾਨੜਾ ਪੰਜਵੀਂ ਪਾਤਿਸ਼ਾਹੀ।
ਮਾਈ ਸਿਮਰਤ ਰਾਮ ਰਾਮ ਰਾਮ ॥
ਹੇ ਮਾਂ! ਉਸ ਦਾ ਨਾਮ ਹਰ ਵੇਲੇ ਸਿਮਰਦਿਆਂ,
ਪ੍ਰਭ ਬਿਨਾ ਨਾਹੀ ਹੋਰੁ ॥
ਪ੍ਰਭੂ ਬਿਨਾ (ਮੇਰਾ) ਕੋਈ ਹੋਰ (ਆਸਰਾ) ਨਹੀਂ ਹੈ ।
ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥
ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰਦਾ ਰਹਿੰਦਾ ਹਾਂ ।੧।ਰਹਾਉ।
ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥
ਹੇ ਮਾਂ! (ਉਸ ਪਰਮਾਤਮਾ ਨਾਲ) ਪਿਆਰ ਪਾ ਕੇ (ਮੈਂ ਉਸ ਨੂੰ) ਆਪਣਾ ਬਣਾ ਲਿਆ ਹੈ (ਹੁਣ ਇਹ) ਪ੍ਰੀਤ ਦੀ ਗੰਢ ਟੁੱਟੇਗੀ ਨਹੀਂ ।
ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥੧॥
ਮੇਰੇ ਵਾਸਤੇ ਗੁਣਾਂ ਦਾ ਖ਼ਜ਼ਾਨਾ ਹਰੀ ਹੀ ਸੁਖ ਹੈ, ਜਿੰਦ ਹੈ, ਮਨ ਹੈ, ਧਨ ਹੈ, ਮੇਰਾ ਸਭ ਕੁਝ ਉਹੀ ਹੈ ।੧।
ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥
ਹੇ ਨਾਨਕ! ਇਥੇ ਉਥੇ ਹਰ ਥਾਂ ਪਰਮਾਤਮਾ ਹੀ ਵਿਆਪਕ ਹੈ, ਮੈਂ ਉਸਨੂੰ ਆਪਣੇ ਹਿਰਦੇ ਦੇ ਲੁਕਵੇਂ ਥਾਂ ਵਿਚ (ਬੈਠਾ) ਵੇਖ ਰਿਹਾ ਹਾਂ ।
ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥
(ਜੀਵਾਂ ਨੂੰ ਪਾਰ ਲੰਘਾਣ ਲਈ ਉਹ) ਜਹਾਜ਼ ਹੈ, ਸੰਤਾਂ ਦੀ ਸਰਨ ਵਿਚ (ਜਿਨ੍ਹਾਂ ਨੂੰ ਮਿਲ ਪੈਂਦਾ ਹੈ, ਉਹਨਾਂ ਦਾ) ਸਾਰਾ ਵੱਡੇ ਤੋਂ ਵੱਡਾ ਦੁੱਖ ਭੀ ਨਾਸ ਹੋ ਜਾਂਦਾ ਹੈ ।੨।੩।੪੮।
ਕਾਨੜਾ ਮਹਲਾ ੫ ॥
ਕਾਨੜਾ ਪੰਜਵੀਂ ਪਾਤਿਸ਼ਾਹੀ।
ਜਨ ਕੋ ਪ੍ਰਭੁ ਸੰਗੇ ਅਸਨੇਹੁ ॥
ਹੇ ਪ੍ਰਭੂ! ਤੂੰ ਆਪਣੇ ਸੇਵਕ ਦੇ ਸਿਰ ਉਤੇ ਰਾਖਾ ਹੈਂ, (ਤੇਰੇ ਸੇਵਕ ਦਾ ਤੇਰੇ) ਨਾਲ ਪਿਆਰ (ਟਿਕਿਆ ਰਹਿੰਦਾ ਹੈ) ।
ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥
ਹੇ ਪ੍ਰਭੂ! ਤੂੰ (ਹੀ) ਮੇਰਾ ਸੱਜਣ ਹੈਂ, ਤੂੰ (ਹੀ) ਮੇਰਾ ਮਿੱਤਰ ਹੈਂ, ਤੇਰੇ ਘਰ ਵਿਚ ਹਰੇਕ ਪਦਾਰਥ ਹੈ ।੧।ਰਹਾਉ।
ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥
ਹੇ ਪ੍ਰਭੂ! ਮੈਂ (ਤੇਰੇ ਦਰ ਤੋਂ) ਇੱਜ਼ਤ ਮੰਗਦਾ ਹਾਂ, (ਤੇਰਾ) ਆਸਰਾ ਮੰਗਦਾ ਹਾਂ, ਧਨ-ਪਦਾਰਥ ਮੰਗਦਾ ਹਾਂ, ਪੁੱਤਰ ਮੰਗਦਾ ਹਾਂ, ਸਰੀਰਕ ਅਰੋਗਤਾ ਮੰਗਦਾ ਹਾਂ ।੧।
ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥
ਹੇ ਪ੍ਰਭੂ! ਤੂੰ ਹੀ ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲਾ ਹੈਂ, ਤੂੰ ਹੀ ਜੀਵਨ-ਜਾਚ ਸਿਖਾਂਦਾ ਹੈਂ, ਤੂੰ ਹੀ ਭੋਜਨ ਦੇਣ ਵਾਲਾ ਹੈਂ, ਤੂੰ ਸਭ ਤੋਂ ਉੱਚੇ ਆਨੰਦ ਤੇ ਸੁਖਾਂ ਦਾ ਖ਼ਜ਼ਾਨਾ ਹੈਂ ।