Sri Guru Granth Sahib Ji — Ang 1314 (punjabi)
ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥
ਹੇ ਕਰਤਾਰ! ਤੂੰ ਹਰੇਕ ਥਾਂ ਵਿਚ ਵਿਆਪਕ ਹੈਂ, ਸੰਸਾਰ ਦੀ ਸਾਰੀ ਬਣਤਰ ਤੇਰੀ ਹੀ ਬਣਾਈ ਹੋਈ ਹੈ ।
ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥
ਸਾਰੀ ਸ੍ਰਿਸ਼ਟੀ ਤੂੰ ਕਈ ਰੰਗਾਂ ਦੀ ਬਣਾਈ ਹੈ, ਕਈ ਕਿਸਮਾਂ ਦੀ ਪੈਦਾ ਕੀਤੀ ਹੈ ।
ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥
ਹੇ ਕਰਤਾਰ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਹੈ, ਤੇ ਨੂਰ ਵਿਚ ਤੂੰ ਆਪ ਹੀ ਮੌਜੂਦ ਹੈਂ । ਤੂੰ ਆਪ ਹੀ (ਜਗਤ ਦੇ ਜੀਵਾਂ ਨੂੰ) ਗੁਰੂ ਦੀ ਸਿੱਖਿਆ ਵਿਚ ਜੋੜਦਾ ਹੈਂ ।
ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥
ਜਿਨ੍ਹਾਂ ਉਤੇ ਤੂੰ ਦਇਅਵਾਨ ਹੁੰਦਾ ਹੈਂ, ਉਹਨਾਂ ਨੂੰ ਤੂੰ ਗੁਰੂ ਮਿਲਾਂਦਾ ਹੈਂ, ਤੇ, ਗੁਰੂ ਦੇ ਮੰੂਹੋਂ ਤੂੰ ਉਹਨਾਂ ਨੂੰ ਆਪਣਾ ਗਿਆਨ ਦੇਂਦਾ ਹੈ ।
ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
ਹੇ ਭਾਈ! ਤੁਸੀ ਸਾਰੇ ਸੋਹਣੇ ਰਾਮ ਦਾ ਨਾਮ ਜਪੋ, ਸੋਹਣੇ ਰਾਮ ਦਾ ਨਾਮ ਜਪੋ, ਜਿਸ ਦੀ ਬਰਕਤਿ ਨਾਲ ਸਾਰੇ ਦੁੱਖ ਭੁੱਖ ਦਰਿੱਦ® ਦੂਰ ਹੋ ਜਾਂਦੇ ਹਨ ।੩।
ਸਲੋਕ ਮਃ ੪ ॥
ਸਲੋਕ ਚੌਥੀ ਪਾਤਿਸ਼ਾਹੀ।
ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
(ਹੇ ਭਾਈ!) ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ; ਇਸ ਨਾਮ-ਜਲ ਨੂੰ ਇਸ ਦੇ ਸੁਆਦ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖ ।
ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥
(ਪਰ) ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ (ਇਹ ਗੱਲ) ਸਮਝ ਲਵੋ (ਕਿ) ਪਰਮਾਤਮਾ ਸਾਧ ਸੰਗਤਿ ਵਿਚ ਵੱਸਦਾ ਹੈ ।
ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥
(ਜਿਸ ਮਨੁੱਖ ਨੇ ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, (ਉਸ ਨੇ ਆਪਣੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੀ) ਹਉਮੈ-ਜ਼ਹਰ ਮਾਰ ਕੇ ਕੱਢ ਦਿੱਤੀ ।
ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥
(ਹੇ ਭਾਈ!) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਯਾਦ ਨਹੀਂ ਕੀਤਾ, ਉਹਨਾਂ (ਆਪਣਾ) ਸਾਰਾ (ਮਨੁੱਖਾ) ਜੀਵਨ (ਮਾਨੋ) ਜੂਏ (ਦੀ ਖੇਡ) ਵਿਚ ਹਾਰ ਦਿੱਤਾ ।
ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥
ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਜਿਨ੍ਹਾਂ ਨੂੰ ਗੁਰੂ ਨੇ ਮਿਹਰ ਕਰ ਕੇ ਹਰਿ-ਨਾਮ ਦਾ ਸਿਮਰਨ ਸਿਖਾਇਆ,
ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
ਹੇ ਦਾਸ ਨਾਨਕ! ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਉਹ ਮਨੁੱਖ ਸੁਰਖ਼ਰੂ ਹੁੰਦੇ ਹਨ ।੧।
ਮਃ ੪ ॥
ਚੌਥੀ ਪਾਤਿਸ਼ਾਹੀ।
ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥
ਹੇ ਭਾਈ! ਇਸ ਵਿਕਾਰਾਂ-ਵੇੜ੍ਹੇ ਜਗਤ ਵਿਚ ਪਰਮਾਤਮਾ ਦਾ ਨਾਮ ਜਪਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸਭ ਤੋਂ ਸੇ੍ਰਸ਼ਟ ਕਰਨ-ਜੋਗ ਕੰਮ ਹੈ ।
ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥
ਪਰ ਗੁਰੂ ਦੀ ਮਤਿ ਉਤੇ ਤੁਰਿਆਂ ਹੀ ਇਹ ਸਿਫ਼ਤਿ-ਸਾਲਾਹ ਮਿਲਦੀ ਹੈ ਇਹ ਹਰਿ-ਨਾਮ ਹਿਰਦੇ ਵਿਚ (ਪ੍ਰੋ ਰੱਖਣ ਲਈ) ਹਾਰ ਮਿਲਦਾ ਹੈ ।
ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥
ਹੇ ਭਾਈ! ਵੱਡੇ ਭਾਗਾਂ ਵਾਲੇ ਹਨ ਉਹ ਮਨੁੱਖ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਗੁਰੂ ਨੇ) ਉਹਨਾਂ ਨੂੰ ਹਰਿ-ਨਾਮ ਖ਼ਜਾਨਾ ਸੌਂਪ ਦਿੱਤਾ ਹੈ ।
ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥
ਹੇ ਭਾਈ! ਪਰਮਾਤਮਾ ਦਾ ਨਾਮ ਛੱਡ ਕੇ ਜਿਹੜੇ ਹੋਰ ਹੋਰ (ਮਿਥੇ ਹੋਏ ਧਾਰਮਿਕ) ਕਰਮ ਕਰੀਦੇ ਹਨ (ਉਹਨਾਂ ਦੇ ਕਾਰਨ ਪੈਦਾ ਹੋਈ) ਹਉਮੈ ਵਿਚ (ਫਸ ਕੇ ਮਨੁੱਖ) ਸਦਾ ਖ਼ੁਆਰ ਹੁੰਦਾ ਹੈ ।
ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥
(ਵੇਖੋ) ਹਾਥੀ ਨੂੰ ਪਾਣੀ ਵਿਚ ਮਲ ਮਲ ਕੇ ਨਵ੍ਹਾਈਦਾ ਹੈ, ਫਿਰ ਭੀ ਉਹ (ਆਪਣੇ) ਸਿਰ ਉਤੇ ਸੁਆਹ (ਹੀ) ਪਾ ਲੈਂਦਾ ਹੈ ।
ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥
ਹੇ ਪ੍ਰਭੂ! ਮਿਹਰ ਕਰ ਕੇ (ਜੀਵਾਂ ਨੂੰ) ਗੁਰੂ ਮਿਲਾ । (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ ।
ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥੨॥
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸੁਣ ਕੇ (ਉਸ ਨਾਲ) ਡੂੰਘੀ ਸਾਂਝ ਪਾਈ ਹੈ ਉਹਨਾਂ ਨੂੰ ਹਰ ਵੇਲੇ (ਲੋਕ ਪਰਲੋਕ ਵਿਚ) ਸੋਭਾ ਮਿਲਦੀ ਹੈ ।੨।
ਪਉੜੀ ॥
pauVI[
ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥
ਹੇ ਭਾਈ! (ਜਗਤ ਦਾ ਇਹ) ਖੇਲ ਪਰਮਾਤਮਾ ਨੇ ਆਪ ਬਣਾਇਆ ਹੈ, (ਤੇ ਇਸ ਵਿਚ) ਪਰਮਾਤਮਾ ਆਪ ਹੀ (ਹਰ ਥਾਂ) ਮੌਜੂਦ ਹੈ ।
ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥
(ਇਹ ਜਗਤ-ਖੇਲ ਵਿਚ) ਪਰਮਾਤਮਾ ਦਾ ਨਾਮ (ਖ਼ਰੀਦਣ ਲਈ ਸਭ ਤੋਂ) ਵਧੀਆ ਸੌਦਾ ਹੈ, ਸਾਰਾ ਜਗਤ (ਹਰੇਕ ਜੀਵ ਇਸ ਸੌਦੇ ਦਾ) ਵਣਜ ਕਰਨ ਵਾਲਾ ਹੈ । ਪਰਮਾਤਮਾ ਆਪ ਅਸਾਂ ਵਣਜਾਰਿਆਂ ਦਾ ਸਰਦਾਰ ਹੈ ।
ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥
ਹੇ ਕਰਤਾਰ! ਇਹ ਸਾਰਾ ਤੇਰਾ (ਬਣਾਇਆ ਹੋਇਆ ਜਗਤ-) ਖਿਲਾਰਾ ਸਚਮੁਚ ਹੋਂਦ ਵਾਲਾ ਹੈ, ਇਸ ਵਿਚ ਹਰ ਥਾਂ ਤੇਰਾ ਹੀ ਨੂਰ ਹੈ, ਤੇ ਉਸ ਨੂਰ ਵਿਚ ਤੂੰ ਆਪ ਹੀ ਹੈਂ । ਹੇ ਨਿਰੰਕਾਰ! ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।
ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥
ਜਿਹੜੇ ਗੁਰੂ ਦੀ ਸਿੱਖਿਆ ਉਤੇ ਤੁਰ ਕੇ (ਤੇਰੀ ਸਿਫ਼ਤਿ-ਸਾਲਾਹ ਦੇ ਗੀਤ) ਗਾਂਦੇ ਹਨ ਉਹ ਮਨੁੱਖਾ ਜੀਵਨ ਦਾ ਮਨੋਰਥ ਹਾਸਲ ਕਰ ਲੈਂਦੇ ਹਨ ।
ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
ਹੇ ਭਾਈ! ਉਹ ਪਰਮਾਤਮਾ ਹੀ ਜਗਤ ਦਾ ਖਸਮ ਹੈ ਜਗਤ ਦਾ ਨਾਥ ਹੈ ਜਗਤ ਦੀ ਜ਼ਿੰਦਗੀ (ਦਾ ਸਹਾਰਾ) ਹੈ ਸਾਰੇ (ਆਪਣੇ) ਮੰੂਹੋਂ (ਉਸ ਦਾ ਨਾਮ) ਬੋਲੋ । ਉਸ (ਦਾ ਨਾਮ ਉਚਾਰਨ) ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੪।
ਸਲੋਕ ਮਃ ੪ ॥
ਸਲੋਕ ਚੌਥੀ ਪਾਤਿਸ਼ਾਹੀ।
ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥
ਹੇ ਪ੍ਰਭੂ! ਹੇ ਹਰੀ! ਅਸਾਂ ਜੀਵਾਂ ਦੀ (ਸਿਰਫ਼) ਇੱਕ ਜੀਭ ਹੈ, ਪਰ ਤੇਰੇ ਗੁਣ ਬੇਅੰਤ ਹਨ (ਇਕ ਐਸਾ ਸਮੁੰਦਰ ਹਨ) ਜਿਸ ਦੀ ਹਾਥ ਨਹੀਂ ਪੈ ਸਕਦੀ ।
ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥
ਹੇ ਪ੍ਰਭੂ! ਤੂੰ ਬਹੁਤ ਅਪਹੁੰਚ ਹੈਂ ਤੇ ਡੰੂਘਾ ਹੈਂ ਅਸੀ ਅੰਞਾਣ ਜੀਵ ਤੈਨੂੰ ਕਿਵੇਂ ਜਪ ਸਕਦੇ ਹਾਂ?
ਹਰਿ ਦੇਹੁ ਪ੍ਰਭੂ ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥
? ਹੇ ਹਰੀ! ਸਾਨੂੰ ਕੋਈ ਸ੍ਰੇਸ਼ਟ ਅਕਲ ਬਖ਼ਸ਼ ਜਿਸ ਦਾ ਸਦਕਾ ਅਸੀ ਗੁਰੂ ਦੇ ਚਰਨਾਂ ਉਤੇ ਢਹਿ ਪਈਏ ।
ਸਤਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥
ਹੇ ਪ੍ਰਭੂ! ਹੇ ਹਰੀ! ਸਾਨੂੰ ਸਾਧ ਸੰਗਤਿ ਮਿਲਾ ਕਿ (ਸਤ ਸੰਗੀਆਂ ਦੀ) ਸੰਗਤਿ ਵਿਚ ਅਸੀ ਪਾਪੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਏ ।
ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥
ਹੇ ਹਰੀ! (ਆਪਣੇ) ਦਾਸ ਨਾਨਕ ਉਤੇ ਮਿਹਰ ਕਰ, ਜੇ ਤੂੰ ਮਿਹਰ ਕਰੇਂ ਤਾਂ ਹੀ ਅਸੀ ਤੇਰੇ ਚਰਨਾਂ ਵਿਚ ਮਿਲ ਸਕਦੇ ਹਾਂ ।
ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥੧॥
ਹੇ ਹਰੀ! ਕਿਰਪਾ ਕਰ, (ਅਸਾਡੀ) ਬੇਨਤੀ ਸੁਣ, ਅਸੀ ਪਾਪੀ ਅਸੀ ਕੀੜੇ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਏ ।੧।
ਮਃ ੪ ॥
ਚੋਥੀ ਪਾਤਿਸ਼ਾਹੀ।
ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥
ਹੇ ਜਗਤ ਦੇ ਜ਼ਿੰਦਗੀ ਦੇ ਆਸਰੇ ਹਰੀ! ਮਿਹਰ ਕਰ (ਸਾਨੂੰ) ਦਇਆ ਦਾ ਸੋਮਾ ਗੁਰੂ ਮਿਲਾ ।
ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥
ਹੇ ਭਾਈ! ਜਦੋਂ ਹਰੀ ਆਪ (ਸਾਡੇ ਉਤੇ) ਦਇਆਵਾਨ ਹੋਇਆ, ਤਦੋਂ ਗੁਰੂ ਦੀ (ਦੱਸੀ ਹੋਈ) ਸੇਵਾ ਸਾਨੂੰ ਚੰਗੀ ਲੱਗਣ ਲੱਗ ਪਈ,